ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੇ 22 ਏਕੜ ਫੁਹਾਰਾ ਚੌਂਕ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਤੱਕ ਆਉਣ-ਜਾਣ ਵਾਲੀ ਪ੍ਰਮੁੱਖ ਸੜਕ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬਹੁਤ ਹੀ ਜ਼ਿਆਦਾ ਮਾੜੀ ਹਾਲਤ ਵਿਚ ਹੈ ਪਰ ਇਸ ਸੜਕ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਛੇ ਮਹੀਨਿਆਂ ਬਾਅਦ ਵੀ ਸੱਤਾਧਾਰੀ ਧਿਰ ਦੇ ਆਗੂਆਂ ਖ਼ਾਸਕਰ ਹਲਕਾ ਬਰਨਾਲਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਕੋਈ ਧਿਆਨ ਹੀ ਨਹੀਂ | ਦੱਸਣਯੋਗ ਹੈ ਕਿ ਇਸ ਸੜਕ ਤੋਂ ਪਿੰਡ ਠੀਕਰੀਵਾਲਾ, ਪਿੰਡ ਨਾਈਵਾਲਾ ਸਮੇਤ ਦਰਜਨ ਪਿੰਡਾਂ ਦੇ ਵਾਸੀਆਂ ਨੂੰ ਸ਼ਹਿਰ ਬਰਨਾਲਾ ਵਿਚ ਦਾਖ਼ਲ ਹੋਣਾ ਪੈਂਦਾ ਹੈ | ਇਸ ਤੋਂ ਇਲਾਵਾ ਬਰਨਾਲਾ ਤੋਂ ਲੁਧਿਆਣਾ ਜਾਣ ਲਈ ਇਹ ਮੁੱਖ ਸੜਕ ਹੈ ਅਤੇ ਸਿਵਲ ਹਸਪਤਾਲ ਸਮੇਤ ਵੱਖ-ਵੱਖ ਹਸਪਤਾਲਾਂ ਦੀਆਂ ਐਂਬੂਲੈਂਸਾਂ ਨੂੰ ਇਸੇ ਸੜਕ ਤੋਂ ਲੰਘਣਾ ਪੈਂਦਾ ਹੈ ਲੇਕਿਨ ਸੜਕ ਦੀ ਮਾੜੀ ਹਾਲਤ ਹੋਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸੜਕ ਤੋਂ ਬੜੀ ਮੁਸ਼ਕਲ ਨਾਲ ਲੰਘ ਕੇ ਗੁਜ਼ਰਨਾ ਪੈਂਦਾ ਹੈ | ਮੀਂਹ ਪੈਣ ਤੋਂ ਬਾਅਦ ਤਾਂ ਇਸ ਸੜਕ ਦੀ ਹਾਲਤ ਹੋਰ ਵੀ ਜ਼ਿਆਦਾ ਬਦਤਰ ਹੋ ਜਾਂਦੀ ਹੈ ਕਿਉਂਕਿ ਵੱਡੇ-ਵੱਡੇ ਟੋਇਆਂ ਵਿਚ ਪਾਣੀ ਭਰ ਜਾਣ ਕਾਰਨ ਛੋਟੇ-ਵੱਡੇ ਵਾਹਨ ਟੋਇਆਂ ਵਿਚ ਫਸ ਕੇ ਹਾਦਸਾਗ੍ਰਸਤ ਹੋ ਜਾਂਦੇ ਹਨ | ਲੰਘੀ 15 ਅਗਸਤ ਤੋਂ ਇਕ ਦਿਨ ਪਹਿਲਾਂ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਆਜ਼ਾਦੀ ਦਿਹਾੜਾ ਮਨਾਏ ਜਾਣ ਕਾਰਨ ਪ੍ਰਸ਼ਾਸਨ ਵਲੋਂ ਖਾਨਾਪੂਰਤੀ ਕਰਦਿਆਂ ਇਸ ਸੜਕ ਉੱਪਰ ਪਏ ਵੱਡੇ-ਵੱਡੇ ਟੋਇਆਂ ਨੂੰ ਰੋੜੇ ਪਾ ਕੇ ਭਰ ਦਿੱਤਾ ਗਿਆ ਲੇਕਿਨ ਸਮਾਗਮ ਤੋਂ ਬਾਅਦ ਇਸ ਸੜਕ ਦੀ ਮੁੜ ਕੋਈ ਸਾਰ ਨਹੀਂ ਲਈ ਗਈ | ਇਸ ਸੜਕ 'ਤੇ ਪੈਂਦੀ 25 ਏਕੜ ਕਾਲੋਨੀ ਦੇ ਵਸਨੀਕਾਂ, ਦੁਕਾਨਦਾਰਾਂ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਾਸੀਆਂ ਜਿਨ੍ਹਾਂ ਵਿਚ ਰਮਨਦੀਪ ਸਿੰਘ ਢਿੱਲੋਂ, ਕਰਮਜੀਤ ਸਿੰਘ, ਬਾਵਾ ਸੰਧੂ, ਜੱਗਾ ਭੁੱਲਰ, ਬੰਟੀ, ਸੁਰਜੀਤ ਸਿੰਘ ਭੁੱਲਰ, ਬਿੱਟਾ ਰਾਏ, ਨਿਰਮਲ ਸਿੰਘ, ਚਮਕੌਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਇਹ ਸੜਕ ਭਾਵੇਂਕਿ ਕਾਫ਼ੀ ਲੰਮੇ ਸਮੇਂ ਤੋਂ ਖ਼ਰਾਬ ਹੈ ਅਤੇ ਟਰੱਸਟ ਵਲੋਂ ਇਸ ਸੜਕ ਉੱਪਰ ਪੈਚ ਵਰਕ ਦਾ ਕੰਮ ਵੀ ਕਰਵਾਇਆ ਗਿਆ ਸੀ, ਜੋ ਥੋੜੇ੍ਹ ਸਮੇਂ ਬਾਅਦ ਹੀ ਫਿਰ ਉੱਖੜ ਗਿਆ ਸੀ | ਹੁਣ ਆਜ਼ਾਦੀ ਦਿਹਾੜੇ ਮੌਕੇ ਜਦੋਂ ਪ੍ਰਸ਼ਾਸਨ ਵਲੋਂ ਇਸ ਸੜਕ 'ਤੇ ਰੋੜੇ ਪਾ ਕੇ ਟੋਏ ਭਰਨ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਸਾਨੂੰ ਆਸ ਬੱਝੀ ਕਿ ਹੁਣ ਇਸ ਸੜਕ ਦੀ ਵਧੀਆ ਢੰਗ ਨਾਲ ਰਿਪੇਅਰ ਹੋਵੇਗੀ ਜਾਂ ਨਵੇਂ ਸਿਰਿਓਾ ਪ੍ਰੀਮਿਕਸ ਦਾ ਕੰਮ ਹੋਵੇਗਾ ਲੇਕਿਨ ਟੋਇਆਂ ਨੂੰ ਭਰਨ ਤੋਂ ਬਾਅਦ ਪ੍ਰਸ਼ਾਸਨ ਨੇ ਮੁੜ ਇਸ ਸੜਕ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਹੁਣ ਟੋਇਆਂ ਵਿਚੋਂ ਰੋੜੇ ਵੀ ਨਿਕਲ ਚੁੱਕੇ ਹਨ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਪਿੰਡਾਂ ਨਾਲ ਜੋੜਨ ਵਾਲੀ ਇਸ ਪ੍ਰਮੁੱਖ ਸੜਕ ਨੂੰ ਵਧੀਆ ਢੰਗ ਨਾਲ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਵੱਡੀ ਸਮੱਸਿਆ ਤੋਂ ਨਿਜਾਤ ਮਿਲ ਸਕੇ |
ਸੜਕ ਬਣਾਉਣ ਸਬੰਧੀ ਹੋ ਚੁੱਕੇ ਨੇ ਟੈਂਡਰ, ਫ਼ੰਡਾਂ ਦੀ ਘਾਟ ਕਾਰਨ ਨਹੀਂ ਹੋ ਸਕਿਆ ਕੰਮ ਸ਼ੁਰੂ
ਜਦੋਂ ਇਸ ਸੜਕ ਦੀ ਮਾੜੀ ਹਾਲਤ ਸਬੰਧੀ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਐਸ.ਡੀ.ਓ. ਸ੍ਰੀ ਰਾਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਸੜਕ ਸਬੰਧੀ ਟੈਂਡਰ ਹੋਣ ਤੋਂ ਬਾਅਦ ਵਰਕ ਆਰਡਰ ਵੀ ਹੋ ਚੁੱਕੇ ਹਨ ਲੇਕਿਨ ਨਗਰ ਸੁਧਾਰ ਟਰੱਸਟ ਦੀ ਵਿੱਤੀ ਹਾਲਤ ਸਹੀ ਨਾ ਹੋਣ ਕਾਰਨ ਕੰਮ ਸ਼ੁਰੂ ਨਹੀਂ ਹੋ ਸਕਿਆ | ਜਦੋਂ ਵੀ ਟਰੱਸਟ ਪਾਸ ਫ਼ੰਡ ਮੁਹੱਈਆ ਹੋ ਜਾਣਗੇ, ਪਹਿਲ ਦੇ ਆਧਾਰ 'ਤੇ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ |
ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)-ਟੋਲ ਪਲਾਜ਼ਾ ਪੱਖੋਂ ਕੈਂਚੀਆਂ 'ਤੇ ਟੋਲ ਪਲਾਜ਼ਾ ਪੁਟਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਚੱਲ ਰਹੇ ਸੰਘਰਸ਼ ਦੌਰਾਨ ਅੱਜ ਵੱਖ-ਵੱਖ ਬੁਲਾਰਿਆਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖ਼ਿਲਾਫ਼ ਰੋਸ ਜ਼ਾਹਰ ...
ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਲਾਲ ਮਾਜਰਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਚੇਤਨਾ ਸਮਾਗਮ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਦੀ ਅਗਵਾਈ ਹੇਠ ਕਰਵਾਇਆ ਗਿਆ | ...
ਬਰਨਾਲਾ, 29 ਸਤੰਬਰ (ਰਾਜ ਪਨੇਸਰ)- ਵਿਆਹ ਦਾ ਝਾਂਸਾ ਦੇ ਕੇ ਪਤੀ ਨੂੰ ਵਿਦੇਸ਼ ਵਿਚ ਲਿਜਾਣ ਦੀ ਆੜ 'ਚ 18 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੀ ਪਤਨੀ ਖ਼ਿਲਾਫ਼ ਥਾਣਾ ਸਿਟੀ-2 ਪੁਲਿਸ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬੂਟਾ ਸਿੰਘ ...
ਹੰਡਿਆਇਆ, 29 ਸਤੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸਰਬਜੀਤ ਸਿੰਘ ਐਸ.ਆਈ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੱਡੀ ਕਲਾਂ ਤੋਂ ...
ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਦੀ ਅਗਵਾਈ ਹੇਠ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕੈਂਪ ਅਨਾਜ ...
ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਛੀਨੀਵਾਲ ਕਲਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ 1 ਅਕਤੂਬਰ ਸ਼ਨੀਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ...
ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਉਂਦਿਆਂ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਬਰਨਾਲਾ ਤੋਂ ਭਗਤ ਸਿੰਘ ਦੇ ਬੁੱਤ (ਸਦਰ ਬਾਜ਼ਾਰ) ...
ਬਰਨਾਲਾ, 29 ਸਤੰਬਰ (ਅਸ਼ੋਕ ਭਾਰਤੀ)- ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥੀਆਂ ਨੂੰ ਵੰਡਰਲੈਂਡ ਜਲੰਧਰ ਵਿਖੇ ਲਿਜਾਇਆ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਭੂਤ ਬੰਗਲੇ ਦਾ ...
ਤਪਾ ਮੰਡੀ, 29 ਸਤੰਬਰ (ਪ੍ਰਵੀਨ ਗਰਗ)- ਸ਼ਹਿਰ ਦੇ ਵਾਰਡ ਨੰ: 9 ਵਿਚ ਸਥਿਤ ਜੋਗੀ ਬਸਤੀ ਦੇ ਨਿਵਾਸੀਆਂ ਵਲੋਂ ਸੀਵਰੇਜ ਦੇ ਗੰਦੇ ਪਾਣੀ ਨੂੰ ਲੈ ਕੇ ਨਗਰ ਕੌਂਸਲ ਵਿਰੁੱਧ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਕਾਮਰੇਡ ਨਾਨਕ ...
ਮਹਿਲ ਕਲਾਂ, 29 ਸਤੰਬਰ (ਤਰਸੇਮ ਸਿੰਘ ਗਹਿਲ)- ਕਸਬੇ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਗਣਿਤ, ਸਾਇੰਸ, ਅੰਗਰੇਜ਼ੀ ਅਤੇ ਸਮਾਜਿਕ ...
ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)- ਪਿੰਡ ਚੀਮਾ-ਜੋਧਪੁਰ ਦੀ ਸੈਂਕੜੇ ਸਾਲਾਂ ਤੋਂ ਅਤੱੁਟ ਬਣੀ ਹੋਈ ਸਾਂਝ ਨੂੰ ਨਵੇਂ ਬਣੇ ਨੈਸ਼ਨਲ ਹਾਈਵੇ ਨੇ ਇਕ ਵਾਰ ਦੋਵੇਂ ਪਿੰਡਾਂ ਵਿਚ ਦੂਰੀ ਬਣਾ ਦਿੱਤੀ ਹੈ | ਜ਼ਿਕਰਯੋਗ ਹੈ ਕਿ ਚੀਮਾ-ਜੋਧਪੁਰ ਪਿੰਡਾਂ ਦੇ ਲੋਕ ਆਪਸੀ ਭਰਾਵਾਂ ...
ਮਹਿਲ ਕਲਾਂ, 29 ਸਤੰਬਰ (ਤਰਸੇਮ ਸਿੰਘ ਗਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ ਵਿਚ ਚੌਥੀ ਤੋਂ ...
ਟੱਲੇਵਾਲ, 29 ਸਤੰਬਰ (ਸੋਨੀ ਚੀਮਾ)-ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਭੋਤਨਾ ਵਲੋਂ ਹਰ ਸਾਲ ਦੀ ਤਰ੍ਹਾਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਵਿਚ ਮਸ਼ਾਲ ਮਾਰਚ ਕੀਤਾ ਗਿਆ | ਲਾਇਬਰੇਰੀ ਆਗੂ ਮਾਸਟਰ ਗੁਰਪ੍ਰੀਤ ਸਿੰਘ ...
ਰੂੜੇਕੇ ਕਲਾਂ, 29 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੇ ਪ੍ਰਸਿੱਧ ਉਦਯੋਗ ਆਈ.ਓ.ਐੱਲ ਫ਼ਤਿਹਗੜ੍ਹ ਛੰਨ੍ਹਾਂ ਨੇ ਪਸ਼ੂ ਹਸਪਤਾਲ ਧੌਲਾ ਦੀ ਖੰਡਰ ਬਣ ਚੁੱਕੀ ਪੁਰਾਣੀ ਇਮਾਰਤ ਦੀ ਜਗ੍ਹਾ ਦੁਬਾਰਾ ਇਮਾਰਤ ਦੀ ਉਸਾਰੀ ਲਈ ਉਦਯੋਗ ਪ੍ਰਬੰਧਕਾਂ ਤੇ ਪੰਚਾਇਤ ਦੇ ...
ਮਹਿਲ ਕਲਾਂ, 29 ਸਤੰਬਰ (ਤਰਸੇਮ ਸਿੰਘ ਗਹਿਲ)-ਪੰਜਾਬ ਵਿਲੇਜ ਕਾਮਨ ਲੈਂਡਜ਼ ਰੈਗੂਲੇਸ਼ਨ ਐਕਟ 1961 ਦੀ ਧਾਰਾ 2 ਜੀ ਵਿਚ ਸੋਧ ਕਰ ਕੇ ਜੁਮਲਾ ਮੁਸ਼ਤਰਕਾ ਮਾਲਕਾਂ ਦੀਆਂ ਜ਼ਮੀਨਾਂ ਪੰਚਾਇਤੀ ਹੱਥਾਂ ਵਿਚ ਦੇਣ ਦੇ ਫ਼ੈਸਲੇ ਨੂੰ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੈਬਨਿਟ ...
ਸੰਗਰੂਰ, 29 ਸਤੰਬਰ (ਧੀਰਜ ਪਸ਼ੋਰੀਆ)-ਦੀਵਾਲੀ, ਗੁਰਪੁਰਬ, ਕਿ੍ਸਮਸ ਅਤੇ ਨਵੇਂ ਸਾਲ ਦੇ ਮੌਕੇ ਤੇ ਪਟਾਕੇ ਵੇਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ | ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਚਾਹਵਾਨ ...
ਬਰਨਾਲਾ, 29 ਸਤੰਬਰ (ਨਰਿੰਦਰ ਅਰੋੜਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ (ਨਾਲਸਾ) ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਟੱਲੇਵਾਲ, 29 ਸਤੰਬਰ (ਸੋਨੀ ਚੀਮਾ)-ਪਿੰਡ ਚੂੰਘਾ ਨਾਲ ਸਬੰਧਿਤ ਸਮਾਜ ਸੇਵੀ ਆੜ੍ਹਤੀਆ ਪਰਿਵਾਰ ਦੇ ਜਰਨੈਲ ਸਿੰਘ ਯੂ.ਐਸ.ਏ, ਕਰਨੈਲ ਸਿੰਘ ਅਤੇ ਮੇਜਰ ਸਿੰਘ ਤੋਂ ਇਲਾਵਾ ਸਮੂਹ ਆੜ੍ਹਤੀਆ ਪਰਿਵਾਰ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਤਹਿਤ ਪਿੰਡ ਨਾਲ ਸਬੰਧਿਤ ...
ਟੱਲੇਵਾਲ, 29 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਇਕਾਈ ਪ੍ਰਧਾਨ ਹਰਜੰਤ ਸਿੰਘ ਭਿੰਡਰ ਅਤੇ ਮੀਤ ਪ੍ਰਧਾਨ ਬੇਅੰਤ ਸਿੰਘ ਨੱਤ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਜਿੱਥੇ ਕਿਸਾਨ ਮਸਲਿਆਂ ਅਤੇ ਝੋਨੇ ਦੇ ...
ਤਪਾ ਮੰਡੀ, 29 ਸਤੰਬਰ (ਵਿਜੇ ਸ਼ਰਮਾ)-ਕੌਮੀ ਸੇਵਾ ਯੋਜਨਾ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੀ ਯੋਗ ਰਹਿਨੁਮਾਈ ਹੇਠ ਪ੍ਰੈੱਸ ਕਲੱਬ ਰਾਮਪੁਰਾ ਫੂਲ, ਸਹਾਰਾ ਸਮਾਜ ਸੇਵਾ ਕਲੱਬ ਦੇ ਸਹਿਯੋਗ ਸਦਕਾ ਫ਼ਤਿਹ ਗਰੁੱਪ ਆਫ਼ ...
ਬਰਨਾਲਾ, 29 ਸਤੰਬਰ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ ਜੂਆ ਖੇਡਦੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਿੰਨ ਵਿਅਕਤੀਆਂ ਨੂੰ 1420 ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ...
ਬਰਨਾਲਾ, 29 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਕਾਰਜਕਾਰੀ ਪਿ੍ੰਸੀਪਲ ਡਾ: ਭੁਪਿੰਦਰ ਸਿੰਘ ਦੀ ਦੇਖ ਰੇਖ ਉੱਚ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੀ ...
ਤਪਾ ਮੰਡੀ, 29 ਸਤੰਬਰ (ਪ੍ਰਵੀਨ ਗਰਗ)-ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦਸਹਿਰਾ ਕਮੇਟੀ ਵਲੋਂ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਦੀ ਚੌਥੀ ਨਾਈਟ ਰਾਮ ਬਨਵਾਸ ਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਮਨੋਜ ਕੁਮਾਰ ਮੌਜੀ ਚੌਧਰੀ ਵਲੋਂ ਕੀਤਾ ਗਿਆ | ਜਿਨ੍ਹਾਂ ਦਾ ...
ਤਪਾ ਮੰਡੀ, 29 ਸਤੰਬਰ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਵਿਸ਼ਵ ਦਿਲ ਦਿਵਸ ਮੌਕੇ ਦਿਲ ਦੀਆਂ ਬਿਮਾਰੀਆਂ ਤੇ ...
ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)- ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਣੀ ਕੌਰ ਠੀਕਰੀਵਾਲ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਵਲੋਂ ਸੌਂਪੀ ਜਿੰਮੇਵਾਰੀ ਸਦਕਾ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ, ...
ਸ਼ਹਿਣਾ, 29 ਸਤੰਬਰ (ਸੁਰੇਸ਼ ਗੋਗੀ)- ਪੰਜਾਬ ਮਲਟੀਪਰਪਜ਼ ਮੈਡੀਕਲ ਇਸਟੀਚਿਊਟ ਆਫ਼ ਫਾਰਮੇਸੀ ਨਰਸਿੰਗ ਕਾਲਜ ਸ਼ਹਿਣਾ ਵਿਖੇ ਵਾਤਾਵਰਨ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ, ਡਾ: ਵਿਵੇਕ ਧੀਰ ਮੈਨੇਜਿੰਗ ਡਾਇਰੈਕਟਰ ਨੇ ...
ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਮਿਸ਼ਨ ਦੀ ਵਿੱਢੀ ਮੁਹਿੰਮ ਤਹਿਤ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਸਵੱਛਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ...
ਮਹਿਲ ਕਲਾਂ, 29 ਸਤੰਬਰ (ਅਵਤਾਰ ਸਿੰਘ ਅਣਖੀ)- ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ (ਬਰਨਾਲਾ) ਵਿਖੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਦਿਲ ਦਿਵਸ ਵਜੋਂ ...
ਬਰਨਾਲਾ, 29 ਸਤੰਬਰ (ਅਸ਼ੋਕ ਭਾਰਤੀ)- ਸਟੇਟ ਬੈਂਕ ਆਫ਼ ਇੰਡੀਆ, ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਬਰਨਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖੁੱਡੀ ਕਲਾਂ (ਬਰਨਾਲਾ) ਵਲੋਂ ਪੇਂਡੂ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX