ਤਾਜਾ ਖ਼ਬਰਾਂ


ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  about 2 hours ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 3 hours ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 3 hours ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 3 hours ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 3 hours ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  about 3 hours ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  about 3 hours ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 3 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 4 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  about 4 hours ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 4 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 4 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 5 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 5 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 5 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 6 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 6 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 6 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 7 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 7 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਖੇਡ ਸੰਸਾਰ

ਪ੍ਰਧਾਨ ਮੰਤਰੀ ਵਲੋਂ 36ਵੀਆਂ ਕੌਮੀ ਖੇਡਾਂ ਦਾ ਆਗਾਜ਼

ਦੁਨੀਆ 'ਚ ਸਨਮਾਨ ਹਾਸਲ ਕਰਨ ਦਾ ਖੇਡਾਂ ਨਾਲ ਸਿੱਧਾ ਸੰਬੰਧ

ਅਹਿਮਦਾਬਾਦ, 29 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੱਥੇ 36ਵੀਆਂ ਕੌਮੀ ਖੇਡਾਂ ਦੇ ਉਦਘਾਟਨ ਦਾ ਐਲਾਨ ਕਰ ਦਿੱਤਾ | ਉਨ੍ਹਾਂ ਇਸ ਉਦਘਾਟਨ ਦੇ ਮੌਕੇ ਕਿਹਾ ਕਿ ਬੀਤੇ ਸਮੇਂ 'ਚ ਭਾਰਤੀ ਖਿਡਾਰੀ ਭਾਈ ਭਤੀਜਾਵਾਦ ਅਤੇ ਭਿ੍ਸ਼ਟਾਚਾਰ ਦੇ ਕਾਰਨ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਸਨ, ਪਰ ਉਨ੍ਹਾਂ ਦੀ ਸਰਕਾਰ ਨੇ ਪ੍ਰਬੰਧ ਨੂੰ ਸਾਫ ਕਰਨ ਦਾ ਕੰਮ ਕੀਤਾ ਹੈ | ਮੋਟੇਰਾ ਇਲਾਕੇ ਸਥਿਤ ਨਰਿੰਦਰ ਮੋਦੀ ਸਟੇਡੀਆਂ 'ਚ ਉਦਘਾਟਨ ਸਮਾਰੋਹ ਮੌਕੇ ਬੋਲਦਿਆਂ ਉਨ੍ਹਾਂ ਹਾਲ ਹੀ ਦੇ ਸਮੇਂ 'ਚ ਉਲੰਪਿਕ ਅਤੇ ਹੋਰ ਅਜਿਹੇ ਈਵੈਂਟਾਂ 'ਚ ਤਗਮੇ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਦੀ ਪ੍ਰਸੰਸਾ ਕੀਤੀ | ਦੇਸ਼ ਦੇ ਖਿਡਾਰੀ ਪਹਿਲਾਂ ਵੀ ਕਾਬਲ ਸਨ | ਤਗਮੇ ਜਿੱਤਣ ਦਾ ਇਹ ਅੰਦੋਲਨ ਪਹਿਲਾਂ ਵੀ ਸ਼ੁਰੂ ਹੋ ਸਕਦਾ ਸੀ, ਪਰ ਖੇਡਾਂ 'ਚ ਪੇਸ਼ੇਵਰਾਨਾ ਪੁਹੁੰਚ ਦੀ ਬਜਾਏ ਭਾਈ ਭਤੀਜਾਵਾਦ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਸੀ | ਉਨ੍ਹਾਂ ਇਸ ਮੌਕੇ ਲੋਕਾਂ ਦੀ ਵੱਡੀ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਪ੍ਰਬੰਧ ਨੂੰ ਸਾਫ ਕਰ ਦਿੱਤਾ ਹੈ ਅਤੇ ਨੌਜਵਾਨਾਂ 'ਚ ਨਵਾਂ ਜੋਸ਼ ਭਰਨ ਦਾ ਕੰਮ ਕੀਤਾ ਹੈ | ਖੇਡਾਂ 'ਚ ਤੁਹਾਡੀ ਜਿੱਤ ਹੋਰ ਖੇਤਰਾਂ 'ਚ ਦੇਸ਼ ਦਾ ਮਾਰਗ ਦਰਸ਼ਨ ਕਰੇਗੀ | ਖੇਡਾਂ 'ਚ ਨਵੀਂ ਤਾਕਤ ਨਾਲ ਦੁਨੀਆ 'ਚ ਸਾਡੇ ਦੇਸ਼ ਦੀ ਸਾਖ 'ਚ ਕਾਫੀ ਸੁਧਾਰ ਹੋਵੇਗਾ | ਮੋਦੀ ਨੇ ਕਿਹਾ, ਦੁਨੀਆ ਉਲੰਪਿਕ 'ਚ ਜਿਨ੍ਹਾਂ ਖੇਡਾਂ ਦੀ ਦੀਵਾਨੀ ਹੈ, ਉਹ ਖੇਡਾਂ ਸਾਡੇ ਇੱਥੇ ਪਹਿਲਾਂ ਆਮ ਗਿਆਨ ਤੱਕ ਸਿਮਟ ਕੇ ਰਹਿ ਗਏ ਸਨ | ਉਨ੍ਹਾਂ ਕਿਹਾ ਕਿ ਦੁਨੀਆ 'ਚ ਮਾਣ ਹਾਸਲ ਕਰਨ ਦਾ ਖੇਡਾਂ ਨਾਲ ਸਿੱਧਾ ਸੰਬੰਧ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਤੋਂ ਖਿਡਾਰੀਆਂ ਨੇ ਖੇਡਾਂ 'ਚ ਜੋ ਜਲਵਾ ਕਾਇਮ ਕਰਨਾ ਸ਼ੁਰੂ ਕੀਤਾ ਹੈ, ਉਹ ਤੇਜ਼ੀ ਨਾਲ ਅੱਗੇ ਵਧਦਾ ਜਾ ਰਿਹਾ ਹੈ | ਗੁਜਰਾਤ ਦੇ ਵਿਭਿੰਨ ਸ਼ਹਿਰਾਂ 'ਚ 12 ਅਕਤੂਬਰ ਤੱਕ ਰਾਸ਼ਟਰੀ ਖੇਡਾਂ ਦਾ ਆਯੋਜਨ ਹੋਵੇਗਾ | ਇਸ 'ਚ 36 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 7000 ਤੋਂ ਜਿਆਦਾ ਖਿਡਾਰੀ ਤੇ 15000 ਤੋਂ ਜਿਆਦਾ ਪ੍ਰਤੀਭਾਗੀ ਹਿੱਸਾ ਲੈ ਰਹੇ ਹਨ |

ਗੁਜਰਾਤ ਦੀ ਮਹਿਲਾ ਟੈਨਿਸ ਟੀਮ ਵਲੋਂ ਜੇਤੂ ਸ਼ੁਰੂਆਤ

ਅਹਿਮਦਾਬਾਦ, 29 ਸਤੰਬਰ (ਏਜੰਸੀ)- ਗੁਜਰਾਤ ਦੀ ਮਹਿਲਾ ਟੈਨਿਸ ਟੀਮ ਨੇ ਵੀਰਵਾਰ ਨੂੰ 36ਵੀਆਂ ਰਾਸ਼ਟਰੀ ਖੇਡਾਂ 'ਚ ਖਿਤਾਬ ਦੇ ਬਚਾਅ ਦੀ ਸ਼ੁਰੂਆਤ ਤੇਲੰਗਾਨਾ 'ਤੇ ਸ਼ਾਨਦਾਰ ਜਿੱਤ ਨਾਲ ਕੀਤੀ, ਜਦਕਿ ਪੱਛਮੀ ਬੰਗਾਲ ਦੀ ਮਹਿਲਾ ਲਾਨ ਬਾਓਲਸ ਟੀਮ ਨੇ ਅਸਾਮ 'ਤੇ 12-11 ਨਾਲ ...

ਪੂਰੀ ਖ਼ਬਰ »

ਹਾਕੀ ਉਲੰਪੀਅਨ ਪਰਗਟ ਸਿੰਘ ਦਾ ਸਿਡਨੀ ਵਿਖੇ ਸਨਮਾਨ

ਸਿਡਨੀ, 29 ਸਤੰਬਰ (ਹਰਕੀਰਤ ਸਿੰਘ ਸੰਧਰ)- ਹਾਕੀ ਉਲੰਪੀਅਨ ਪਰਗਟ ਸਿੰਘ ਇਨ•ੀਂ ਦਿਨੀਂ ਹਾਕੀ ਕਲੱਬ ਦੇ ਮੈਚਾਂ ਲਈ ਆਸਟ੍ਰੇਲੀਆ ਪਹੁੰਚੇ ਹੋਏ ਹਨ ¢ ਸਿਡਨੀ ਲਾਇਨਜ਼ ਹਾਕੀ ਕਲੱਬ ਵਲੋਂ ਪਰਗਟ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ¢ ਅੰਤਰਰਾਸ਼ਟਰੀ ਹਾਕੀ ਖਿਡਾਰੀ ...

ਪੂਰੀ ਖ਼ਬਰ »

ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀਰਵਾਰ ਨੂੰ ਸੱਟ ਦੇ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ, ਜਿਸ ਨਾਲ ਆਈ.ਸੀ.ਸੀ. ਈਵੈਂਟ 'ਚ ਭਾਰਤੀ ਟੀਮ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਬੀ. ਸੀ. ਸੀ. ਆਈ. ਦੇ ਇਕ ਅਧਿਕਾਰੀ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX