ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਅੰਦਰ ਸਮੁੱਚੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ 'ਤੇ ਬਿਜਲੀ ਅਦਾਰਿਆਂ ਅੰਦਰ ਵੰਡ ਸਿਸਟਮ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲਗਾਤਾਰ ਆਪਣੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕੌਡੀਆਂ ਦੇ ਭਾਅ ਪਬਲਿਕ ਸੈਕਟਰ ਦੇ ਅਦਾਰਿਆ ਨੂੰ ਵੇਚ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਕੇਂਦਰ ਸਰਕਾਰ ਵਲੋਂ ਬਿਜਲੀ ਦੀ ਵੰਡ ਦਾ ਸਿਸਟਮ ਕਾਰਪੋਰੇਟ ਘਰਾਣਿਆਂ ਦੇ ਹੱਥ 'ਚ ਦੇਣ ਲਈ ਪਿਛਲੀ 8 ਸਤੰਬਰ ਨੂੰ ਬਿੱਲ ਪਾਸ ਕਰ ਦਿੱਤਾ ਹੈ | ਇਸ ਬਿੱਲ ਦੇ ਪਾਸ ਹੋਣ ਤੋਂ ਪਹਿਲਾ ਬਿਜਲੀ ਦੀ ਪੈਦਾਵਾਰ ਦਾ ਪ੍ਰਬੰਧ ਵੀ ਕਾਰਪੋਰੇਟ ਸੈਕਟਰ ਦੇ ਅਦਾਰਿਆਂ ਕੋਲ ਹੈ | ਜੇਕਰ ਪੈਦਾਵਾਰ ਅਤੇ ਵੰਡ ਦੋਵੇਂ ਹੀ ਕਾਰਪੋਰੇਟ ਘਰਾਣਿਆਂ ਕੋਲ ਹੋ ਗਏ, ਤਾਂ ਸਮੁੱਚੇ ਦੇਸ਼ ਅੰਦਰ ਬਿਜਲੀ ਦੀਆਂ ਕੀਮਤਾਂ ਅਸਮਾਨੀ ਛੂਹਣ ਲੱਗ ਜਾਣਗੀਆਂ | ਬੁਲਾਰਿਆਂ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਸਰਕਾਰ ਇਸ ਬਿੱਲ ਨੂੰ ਤੁਰੰਤ ਵਾਪਸ ਲਏ | ਇਸ ਮੌਕੇ ਬਲਜੀਤ ਕਿ੍ਪਾਲਕੇ, ਸੁੰਦਰ ਸਿੰਘ, ਗੁਰਸੇਵਕ ਸਿੰਘ, ਪ੍ਰੇਮ ਕੁਮਾਰ, ਕੁਲਵੰਤ ਸਿੰਘ, ਬਸੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਬਲਜੀਤ ਮੋਦਲਾ ਆਦਿ ਨੇ ਸੰਬੋਧਨ ਕੀਤਾ |
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਤਹਿਤ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਸੂਬਾ ਪ੍ਰਚਾਰ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜਥੇਬੰਦੀ ਗੌਰਮਿੰਟ ਪੈਨਸ਼ਨਰਜ਼ ਐਂਡ ਅਲਾਇਡ ਦੀ ਮੀਟਿੰਗ 1 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਸਵੇਰੇ 11 ਵਜੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਵਾਟਰ ਵਰਕਸ ...
ਮੰਡੀ ਲੱਖੇਵਾਲੀ, 29 ਸਤੰਬਰ (ਮਿਲਖ ਰਾਜ) - ਥਾਣਾ ਲੱਖੇਵਾਲੀ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਦੌਰਾਨ ਗਸ਼ਤ ਤੇ ਨੰਦਗੜ੍ਹ ਕੋਲ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਰਕਾਰ ਵਲੋਂ ਥੁੱਕੀਂ ਵੜੇ ਪਕਾਉਣ ਵਾਲੀ ਕਹਾਵਤ ਹਕੀਕਤ ਵਿਚ ਬਦਲਣ ਲੱਗੀ ਹੈ | ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਜ਼ਾਰਾਂ ਵਿਦਿਆਰਥੀਆਂ ਦੇ ਖਾਣੇ ਲਈ ਜਾਰੀ ਹੋਣ ਵਾਲੀ ਰਾਸ਼ੀ ਪਿਛਲੇ ਮਈ ਮਹੀਨੇ ਤੋਂ ਬਾਅਦ ...
ਮਲੋਟ, 29 ਸਤੰਬਰ (ਪਾਟਿਲ) - ਥਾਣਾ ਸਦਰ ਮਲੋਟ ਅਧੀਨ ਆਉਂਦੇ ਪਿੰਡ ਔਲਖ ਵਿਖੇ 22 ਅਕਤੂਬਰ 2020 ਨੂੰ ਲਾਰੇਂਸ ਬਿਸ਼ਨੋਈ ਗਿਰੋਹ ਹੱਥੋਂ ਮਾਰੇ ਗਏ ਬੰਬੀਹਾ ਗਰੁੱਪ ਦੇ ਰਣਜੀਤ ਸਿੰਘ ਰਾਣਾ ਦੇ ਕਤਲ ਤੋਂ ਕਰੀਬ ਦੋ ਸਾਲ ਬਾਅਦ ਸਦਰ ਮਲੋਟ ਪੁਲਿਸ ਨੇ ਇਸ ਮਾਮਲੇ 'ਚ ਮਲੋਟ ਵਾਸੀ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਕਰਵਾਏ ਗਏ | ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ...
ਰੁਪਾਣਾ, 29 ਸਤੰਬਰ (ਜਗਜੀਤ ਸਿੰਘ) - ਇਕ ਪਾਸੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ, ਉਥੇ ਹੀ ਸਹੀ ਢੰਗ ਨਾਲ ਪੈਸੇ ਦੀ ਵਰਤੋਂ ਨਾ ਹੋਣ ਕਰਕੇ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ...
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਡੱਬਵਾਲੀ ਵਿਖੇ ਇਕ ਔਰਤ ਵਲੋਂ ਭਾਣਜੇ ਅਤੇ ਤਿੰਨ-ਚਾਰ ਵਿਅਕਤੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਪਤੀ ਦੀ ਹੱਤਿਆ ਕਰ ਦਿੱਤੀ | ਸਿਟੀ ਪੁਲਿਸ ਨੇ ਮਿ੍ਤਕ ਦੂਲੀ ਚੰਦ ਦੀ ਮਾਂ ਦੇ ਬਿਆਨਾਂ 'ਤੇ ਹੱਤਿਆ ਦਾ ...
ਮਲੋਟ, 29 ਸਤੰਬਰ (ਪਾਟਿਲ)-ਸਿਵਲ ਹਸਪਤਾਲ ਮਲੋਟ ਵਿਖੇ ਡਾਕਟਰਾਂ ਦੀ ਕਮੀ ਹੋਣ ਕਾਰਨ ਡਾ: ਗਗਨਦੀਪ ਸਿੰਘ (ਐੱਮ.ਐੱਸ. ਆਰਥੋ) ਹਰ ਸੋਮਵਾਰ ਸੇਵਾਵਾਂ ਦੇਣਗੇ | ਸਿਵਲ ਹਸਪਤਾਲ ਮਲੋਟ ਦੇ ਐਸ.ਐਮ.ਓ. ਡਾ: ਸੁਨੀਲ ਬਾਂਸਲ ਨੇ ਦੱਸਿਆ ਕਿ ਇਹ ਆਦੇਸ਼ ਸਿਵਲ ਸਰਜਨ ਦਫ਼ਤਰ ਸ੍ਰੀ ...
ਮਲੋਟ, 29 ਸਤੰਬਰ (ਪਾਟਿਲ) - ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਕਬਾਲ ਕੌਰ ਇੰਚਾਰਜ ਰੈੱਡ ਰਿਬਨ ਕਲੱਬ ਡੀ.ਏ.ਵੀ. ਕਾਲਜ ਮਲੋਟ ਅਤੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਅਧੀਨ ਕਾਲਜ ਦੀਆਂ ...
ਸ੍ਰੀ ਮੁਕਤਸਰ ਸਾਹਿਬ 29 ਸਤੰਬਰ (ਹਰਮਹਿੰਦਰ ਪਾਲ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਵਿਸ਼ਵ ਦਿਲ ਦਿਵਸ ਦੇ ਸੰਬੰਧ ਵਿਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਬੰਦਨਾ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ) - ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੁੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਗਏ | ਜਿਸ ਦੌਰਾਨ ਸਭ ਤੋਂ ਪਹਿਲਾਂ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਗੁਲਾਬੇਵਾਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਸੁਖਵਿੰਦਰ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਮਾਨ ਸਿੰਘ ਵਾਲਾ ਸਰਕਲ ਭੰਗੇਵਾਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਖੇਤੀਬਾੜੀ ਬਲਾਕ ...
ਲੰਬੀ, 29 ਸਤੰਬਰ (ਮੇਵਾ ਸਿੰਘ) - ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀਖੇੜਾ ਵਿਖੇ ਐੱਮ.ਐੱਸ.ਐੱਮ.ਈ.-ਡੀ.ਐੱਫ਼.ਓ. ਲੁਧਿਆਣਾ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ...
ਮਲੋਟ, 29 ਸਤੰਬਰ (ਪਾਟਿਲ) - ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਡਾਇਰੈਕਟਰ ਡਾ: ਜਸਕਰਨ ਸਿੰਘ ਭੁੱਲਰ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਮਲੋਟ ਹਲਕੇ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੇ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜੋਗਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਐਕਸੀਅਨ ਬਿਜਲੀ ਬੋਰਡ ਸ੍ਰੀ ਮੁਕਤਸਰ ਸਾਹਿਬ ਖ਼ਿਲਾਫ਼ ...
ਮੰਡੀ ਬਰੀਵਾਲਾ, 29 ਸਤੰਬਰ (ਨਿਰਭੋਲ ਸਿੰਘ) - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੇ ਖਿਡਾਰੀ ਚੇਤਨ ਬਾਂਸਲ ਪੁੱਤਰ ਕਸ਼ਿਸ ਬਾਂਸਲ ਨੇ ਜ਼ਿਲ੍ਹਾ ਪੱਧਰੀ ਏਅਰ ਪਿਸਟਲ 10 ਮੀਟਰ ਸ਼ੂਟਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਪਿ੍ੰਸੀਪਲ ਰਮਾ ਮਹਿਤਾ ਦੀ ਅਗਵਾਈ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ...
ਮਲੋਟ, 29 ਸਤੰਬਰ (ਪਾਟਿਲ) - ਜੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਉੱਪ ਮੰਡਲ ਮੈਜਿਸਟ੍ਰੇਟ ਮਲੋਟ ਕੰਵਰਜੀਤ ਸਿੰਘ ਮਾਨ ਨੇ ਪਰਾਲੀ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਵੈਨ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਉਂਦੇ ਹੋਏ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਸੰਗੂਧੌਣ ਵਿਖੇ ਮੁੱਖ ਅਧਿਆਪਕਾ ਅਨੂੰ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ...
ਮਲੋਟ, 29 ਸਤੰਬਰ (ਪਾਟਿਲ) - ਸੀ.ਐਚ.ਸੀ. ਆਲਮਵਾਲਾ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਡਾ: ਜਗਦੀਪ ਚਾਵਲਾ ਨੇ ਦੱਸਿਆ ਕਿ ਵਿਸ਼ਵ ਭਰ ਵਿਚ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਦੇ ਰੂਪ ਵਿਚ ਮਨਾਇਆ ...
ਮਲੋਟ, 29 ਸਤੰਬਰ (ਪਾਟਿਲ) - ਸਿਵਲ ਹਸਪਤਾਲ ਮਲੋਟ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਸਮੇਂ ਐੱਸ.ਐੱਮ.ਓ. ਡਾ: ਸੁਨੀਲ ਬਾਂਸਲ ਨੇ ਦੱਸਿਆ ਕਿ ਉਮਰ ਅਤੇ ਸਿਹਤ ਅਨੁਸਾਰ 1 ਮਿੰਟ ਵਿਚ ਆਮ ਵਿਅਕਤੀ ਦਾ ਦਿਲ 72 ਵਾਰ ਧੜਕਦਾ ਹੈ | ਇਕ ਸਟੱਡੀ ਅਨੁਸਾਰ 27 ਪ੍ਰਤੀਸ਼ਤ ਲੋਕ ਹਰ ਸਾਲ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ ਵਿਖੇ ਲੜਕੀਆਂ ਦੇ ਕਬੱਡੀ ਅੰਡਰ-17 ਸਾਲ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਚੱਕ ਗਿਲਜੇਵਾਲਾ ...
ਮਲੋਟ, 29 ਸਤੰਬਰ (ਪਾਟਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਹੰਗਾਮੀ ਮੀਟਿੰਗ ਮਾਰਕਿਟ ਕਮੇਟੀ ਮਲੋਟ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 30 ਸਤੰਬਰ ਨੂੰ ਮਲੋਟ-ਬਠਿੰਡਾ ਰੋਡ ਵਿਖੇ ਦਾਣਾ ਮੰਡੀ ਮਲੋਟ ਸਾਹਮਣੇ ਅਣਮਿੱਥੇ ...
ਮਲੋਟ, 29 ਸਤੰਬਰ (ਪਾਟਿਲ) - ਸੋਸ਼ਲ ਵਰਕਰਜ਼ ਐਸੋਸੀਏਸ਼ਨ ਪੰਜਾਬ ਅਤੇ ਯੂਨਾਈਟਿਡ ਏਡ ਅਲਬਰਟਾ ਕੈਨੇਡਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਨਾਨਕ ਨਗਰ ਗਲੀ ਨੰਬਰ 5 ਮਲੋਟ ਵਿਖੇ ਪੰਜ ਰੋਜ਼ਾ ਮੁਫ਼ਤ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ...
ਲੰਬੀ, 29 ਸਤੰਬਰ (ਮੇਵਾ ਸਿੰਘ) - ਪਿੰਡ ਹਾਕੂਵਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਡਾ: ਅਮਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਲੰਬੀ ਨੇ ਦੱਸਿਆ ਕਿ ਕੈਂਪ ਦੌਰਾਨ ਡਾ: ਸੁਖਚੈਨ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਪਿੰਡ ਲੁਬਾਣਿਆਂਵਾਲੀ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਕੈਂਪ ਲਾਇਆ ਗਿਆ | ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫ਼ਾਰ ਪ੍ਰਵੇਂਸ਼ਨ ਐਂਡ ...
ਗਿੱਦੜਬਾਹਾ, 29 ਸਤੰਬਰ (ਪਰਮਜੀਤ ਸਿੰਘ ਥੇੜ੍ਹੀ) - ਚੋਹਮਾਰਗੀ ਨਵਾਂ ਬਣਿਆ ਬਠਿੰਡਾ ਤੋਂ ਸ੍ਰੀ ਗੰਗਾਨਗਰ ਰਾਸ਼ਟਰੀ ਰਾਜ ਮਾਰਗ ਨੰਬਰ 7 ਇਸ ਸਾਲ ਅਪ੍ਰੈਲ ਮਹੀਨੇ ਤੋਂ ਮੁਕੰਮਲ ਹੋ ਕੇ ਸ਼ੁਰੂ ਹੋ ਗਿਆ ਹੈ | ਇਹ ਰਾਸ਼ਟਰੀ ਰਾਜ ਮਾਰਗ ਜਿੱਥੇ ਲੰਮੀਆਂ ਦੂਰੀਆਂ ਲਈ ਜਾਣ ...
ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਫ਼ਰੀਦਕੋਟ ਛਾਉਣੀ ਵਿਖੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਮਨਾਏ ਗਏ ਹਿੰਦੀ ਪੰਦਰਵਾੜੇ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ | ਸਮਗਾਮ ਦੇ ਮੁੱਖ ਮਹਿਮਾਨ ਕੇ.ਐਨ.ਜੇ. ਸ਼ਾਖ਼ਾ ਐਸ.ਬੀ.ਆਈ ਬੈਂਕ ਦੇ ...
ਮੰਡੀ ਬਰੀਵਾਲਾ, 29 ਸਤੰਬਰ (ਨਿਰਭੋਲ ਸਿੰਘ) - ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀ ਪਿ੍ੰਸੀਪਲ ਨਵਦੀਪ ਕੌਰ ਟੁਰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਲੜਕੀਆਂ ਬਾਸਕਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਨੇ ਪਹਿਲਾ ...
ਲੰਬੀ, 29 ਸਤੰਬਰ (ਮੇਵਾ ਸਿੰਘ) - ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਖੇ ਸ਼ਹੀਦ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਿੰ੍ਰਸੀਪਲ ਗੁਰਦੀਪ ਸਿੰਘ ਸੇਖੋਂ ਦੀ ਅਗਵਾਈ ਅਤੇ ਹਰਿੰਦਰ ਸੰਘ ਪ੍ਰੋਗਰਾਮ ਅਫ਼ਸਰ ਐੱਨ.ਐੱਸ.ਐੱਸ. ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਅਤੇ ਅਧਿਅਪਕਾਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਸਕੂਲ ਦੇ ...
ਰੁਪਾਣਾ, 29 ਸਤੰਬਰ (ਜਗਜੀਤ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਪਿ੍ੰਸੀਪਲ ਰਜਿੰਦਰ ਕੁਮਾਰ ਖੁਰਾਣਾ ਦੀ ਅਗਵਾਈ 'ਚ ਸ਼ਹੀਦ ਸ: ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਆਪਣੀਆਂ ਪੇਸ਼ਕਾਰੀਆਂ ...
ਲੰਬੀ, 29 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪਵਨ ਮਿੱਤਲ ਦੀ ਅਗਵਾਈ ਵਿਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸ਼ਕਤੀਪਾਲ ਨੇ ਕਿਹਾ ਕਿ ਦਿਲ ਮਨੁੱਖੀ ਸਰੀਰ ਦਾ ਸਭ ਤੋਂ ਅਹਿਮ ਅੰਗ ਹੈ | ਜੇਕਰ ...
ਲੰਬੀ, 29 ਸਤੰਬਰ (ਮੇਵਾ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ...
ਮਲੋਟ, 29 ਸਤੰਬਰ (ਅਜਮੇਰ ਸਿੰਘ ਬਰਾੜ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਭਾਸ਼ਣ, ...
ਮਲੋਟ, 29 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਕੂਲ ਦੀ ਪ੍ਰਾਰਥਨਾ ਸਭਾ ਵਿਚ ਪਿੰ੍ਰਸੀਪਲ ਰਾਜਨ ਗਰੋਵਰ, ਬਲਵਿੰਦਰ ਕੌਰ ਲੈਕ: ਪੰਜਾਬੀ ਅਤੇ ਵਿਦਿਆਰਥੀਆਂ ਵਲੋਂ ...
ਮਲੋਟ, 29 ਸਤੰਬਰ (ਪਾਟਿਲ)-ਅੱਜ 66 ਕੇ.ਵੀ. ਸਬ ਸਟੇਸ਼ਨ ਮਲੋਟ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ਮਲੋਟ ਦੀਆਂ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਗੇਟ ਰੈਲੀ ਕੀਤੀ | ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿਲ 2022 ਦਾ ਨੋਟੀਫ਼ਿਕੇਸ਼ਨ ਜਾਰੀ ...
ਮਲੋਟ, 29 ਸਤੰਬਰ (ਪਾਟਿਲ) - ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਸਾਂਝੇ ਤੌਰ 'ਤੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਮਨਾਇਆ ਗਿਆ | ਇਸ ...
ਮਲੋਟ, 29 ਸਤੰਬਰ (ਪਾਟਿਲ)-ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਣ ਦਾ ਪ੍ਰਣ ਕੀਤਾ | ਮਿਡਲ ਵਿੰਗ ਦੇ ਹੈੱਡ ਮਿਸਟ੍ਰੈੱਸ ਨੀਲਮ ...
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਨਰਾਤਿਆਂ ਦੇ ਚੱਲਦਿਆਂ ਵੱਖ-ਵੱਖ ਮੰਦਰਾਂ 'ਚ ਸ੍ਰੀ ਰਮਾਇਣ ਤੇ ਸ੍ਰੀ ਦੁਰਗਾ ਸਤੁਤੀ ਪਾਠ ਚੱਲ ਰਹੇ ਹਨ | ਸ਼ਹਿਰ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ, ਸ੍ਰੀ ਸ਼ਿਆਮ ...
ਮਲੋਟ, 29 ਸਤੰਬਰ (ਪਾਟਿਲ) - ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਲੱਕੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ, ਜਿਸ ਵਿਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX