• ਜ਼ਿਲ੍ਹਾ ਲੁਧਿਆਣਾ 'ਚ ਸਰਕਾਰੀ ਖ਼ਰੀਦ ਕਰਨ ਲਈ 131 ਖ਼ਰੀਦ ਕੇਂਦਰ ਬਣਾਏ • ਪ੍ਰਸ਼ਾਸਨ ਨੂੰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ 'ਚ 17.67 ਲੱਖ ਮੀਟਿ੍ਕ ਟਨ ਝੋਨਾ ਆਉਣ ਦੀ ਉਮੀਦ
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਸਰਕਾਰੀ ਖ੍ਰੀਦ ਸ਼ੁਰੂ ਕਰਨ ਤੋਂ ਪਹਿਲਾਂ ਮੰਡੀਆਂ 'ਚ ਸਫ਼ਾਈ ਤੇ ਹੋਰ ਪ੍ਰਬੰਧਾਂ ਦਾ ਮੰਦਾ ਹਾਲ ਹੈ, ਜਿਸ ਨਾਲ ਝੋਨੇ ਦੀ ਖ੍ਰੀਦ ਦੇ ਪ੍ਰਬੰਧ ਕਰਨ ਨੂੰ ਲੈ ਕੇ ਪ੍ਰਸ਼ਾਸਨ ਦੀ ਸੰਜੀਦਗੀ ਦਾ ਪਤਾ ਲੱਗਦਾ ਹੈ | 'ਅਜੀਤ' ਦੀ ਟੀਮ ਵਲੋਂ ਦਾਣਾ ਮੰਡੀ ਗਿੱਲ ਰੋਡ ਦਾ ਦੌਰਾ ਕੀਤਾ ਗਿਆ, ਤਾਂ ਮੰਡੀ ਵਿਚ ਬਣੇ ਸ਼ੈੱਡ ਵਿਚ ਵਾਹਨ ਖੜ੍ਹੇ ਸਨ ਅਤੇ ਪ੍ਰਵਾਸੀ ਰਹਿ ਰਹੇ ਹਨ | ਹੋਰ ਤਾਂ ਹੋਰ ਸਫ਼ਾਈ ਪੱਖੋਂ ਵੀ ਸ਼ੈੱਡ ਦੀ ਹਾਲਤ ਬੜੀ ਤਰਸਯੋਗ ਨਜ਼ਰ ਆਈ | ਮੰਡੀ ਵਿਚ ਸਫ਼ਾਈ ਦਾ ਬੂਰਾ ਹਾਲ ਦਿਖਿਆ, ਮੰਡੀ ਵਿਚ ਕਈ ਥਾਵਾਂ 'ਤੇ ਗੰਦਾ ਪਾਣੀ ਬਦਬੂ ਮਾਰ ਰਿਹਾ ਸੀ ਅਤੇ ਚਿੱਕੜ ਬਣਿਆ ਹੋਇਆ ਸੀ | ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਸੁਥਰੇ ਪਾਣੀ ਤੇ ਕਿਸਾਨਾਂ ਦੇ ਬੈਠਣ ਲਈ ਪ੍ਰਬੰਧਾਂ ਦੀ ਘਾਟ ਪਾਈ ਗਈ | ਦਾਣਾ ਮੰਡੀ ਸਲੇਮ ਟਾਬਰੀ ਲੁਧਿਆਣਾ ਵਿਖੇ ਵੀ ਸਫ਼ਾਈ ਦਾ ਜਿੱਥੇ ਮੰਦਾ ਹਾਲ ਨਜ਼ਰ ਆਇਆ, ਉੱਥੇ ਪੀਣ ਵਾਲੇ ਪਾਣੀ ਤੇ ਕਿਸਾਨਾਂ ਦੇ ਬੈਠਣ ਲਈ ਵੀ ਪ੍ਰਬੰਧ ਨਾਮਾਤਰ ਸਨ | ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦਿ੍ੜ ਵਚਨਬੱਧਤਾ ਨੂੰ ਦੁਹਰਾਇਆ | ਸ਼੍ਰੀਮਤੀ ਮਲਿਕ ਨੇ ਕਿਹਾ ਕਿ ਲੁਧਿਆਣਾ ਦੀਆਂ 131 ਅਨਾਜ ਮੰਡੀਆਂ ਵਿਚ 17.67 ਲੱਖ ਮੀਟਿ੍ਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਹਰ ਦਾਣਾ ਖਰੀਦਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਹਨ | ਸ਼੍ਰੀਮਤੀ ਮਲਿਕ ਨੇ ਕਿਹਾ ਕਿ ਚੁਕਾਈ ਦੇ ਢੁਕਵੇਂ ਪ੍ਰਬੰਧਾਂ ਤੋਂ ਇਲਾਵਾ ਬਾਰਦਾਨੇ ਦੀ ਕਾਫੀ ਉਪਲਬਧਤਾ ਹੈ ਅਤੇ ਸਾਰੇ ਖਰੀਦ ਕੇਂਦਰਾਂ ਵਿੱਚ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਅਨਾਜ ਉਤਪਾਦਕਾਂ ਨੂੰ ਸਮੇਂ ਸਿਰ ਖਰੀਦ, ਚੁਕਾਈ ਅਤੇ ਅਦਾਇਗੀਆਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ |
ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂਮੰਡੀਆਂ 'ਚ ਸਫ਼ਾਈ ਤੇ ਹੋਰ ਪ੍ਰਬੰਧਾਂ ਦਾ ਮੰਦਾ ਹਾਲ
ਜ਼ਿਲ੍ਹਾ ਮੰਡੀ ਅਧਿਕਾਰੀ ਬੀਰ ਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਆਂ ਵਿਚ ਸਫ਼ਾਈ ਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੈਠਣ ਤੇ ਪੀਣ ਲਈ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਵੀ ਕਰ ਰਹੇ ਹਾਂ | ਜਦੋਂ ਦਾਣਾ ਮੰਡੀਆਂ ਵਿਚ ਸਫ਼ਾਈ ਨਾ ਹੋਣ ...
ਭਾਮੀਆਂ ਕਲਾਂ, 30 ਸਤੰਬਰ (ਜਤਿੰਦਰ ਭੰਬੀ)-ਪੰਜਾਬ ਸਰਕਾਰ ਵਲੋਂ ਭਾਵੇਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਦਾ ਐਲਾਨ ਕੀਤਾ ਜਾ ਚੁੱਕਾ ਹੈ ਪਰ ਹਾਲੇ ਤੱਕ ਸੈਲਰਾਂ ਦੀ ਅਲਾਟਮੈਂਟ ਨਾ ਹੋਣ ਕਰਕੇ ਮੰਡੀਆਂ 'ਚ ਤਿਆਰੀਆਂ ਬਿਲਕੁੱਲ ਨਾ ਮਾਤਰ ਦਿਖਾਈ ਦੇ ਰਹੀਆਂ ਹਨ | ਜੇਕਰ ...
ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਭਾਵੇਂ 1 ਅਕਤੂਬਰ 2022 ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ, ਪਰ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੇ ਗਿਆਰ੍ਹਾਂ ਖ਼ਰੀਦ ਕੇਂਦਰਾਂ 'ਚੋਂ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਚੋਰੀ ਕਰਨ ਦੇ ਮਾਮਲੇ ਵਿਚ ਧਾਗਾ ਫ਼ੈਕਟਰੀ ਵਰਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫ਼ੈਕਟਰੀ ਦੇ ਮੈਨੇਜਰ ਰਾਜਵੀਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਦਰ ਨਗਰ ਵਿਚ ਸਥਿਤ ਮੱਲ੍ਹੀ ਮੈਰਿਜ ਪੈਲੇਸ ਵਿਚ ਵਿਆਹ ਸਮਾਗਮ ਦੌਰਾਨ ਲੜਕੀ ਦੇ ਪਿਤਾ ਦੀ ਚਾਰ ਲੱਖ ਰੁਪਏ ਦੀ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ...
ਲੁਧਿਆਣਾ, 30 ਸਤੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਦੇ ਲੁਧਿਆਣਾ ਫੀਡਰਾਂ ਦੀ ਜ਼ਰੂਰੀ ਮੁਰੰਮਤ ਤੇ ਸਾਂਭ-ਸੰਭਾਲ ਲਈ 1 ਅਕਤੂਬਰ ਸਨਿਚਰਵਾਰ ਨੂੰ ਬਿਜਲੀ ਬੰਦ ਰਹੇਗੀ ਜਿਸ ਨਾਲ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ | ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਸੰਜੇ ਕੁਮਾਰ ਉਰਫ਼ ਸੰਜੂ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐਸ. ਟੀ. ਐਫ. ਵਲੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਤਸਕਰ ਨੂੰ ਅਦਾਲਤ ਵਲੋਂ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ ਹਨ | ਇਸ ਸੰਬੰਧੀ ਐਸ. ਟੀ. ਐਫ. ਲੁਧਿਆਣਾ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)-ਐਨ.ਐਮ.ਓ.ਪੀ.ਐਸ. ਭਾਰਤ ਦੇ ਮੀਤ ਪ੍ਰਧਾਨ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕਰਦਿਆਂ ਕਿਹਾ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਾਰੋਬਾਰੀ ਦੀ ਆਈਡੀ ਹੈਕ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੰਜੂ ਗਰਗ ਵਾਸੀ ਮੋਤੀ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ...
ਲੁਧਿਆਣਾ, 30 ਸਤੰਬਰ (ਸਲੇਮਪੁਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਸੰਸਾਰ ਦਿਲ ਦਿਵਸ ਮੌਕੇ ਸਿਹਤ ਜਾਗਰੂਕਤਾ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਜ਼ਮਾਨਤ ਕਰਵਾਉਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਸ਼ੀਲ ਕੁਮਾਰ ਵਾਸੀ ਈਸ਼ਵਰ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਲੁਧਿਆਣਾ 30 ਸਤੰਬਰ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਗ਼ਰੀਬ, ਵਿਧਵਾ ਅਤੇ ਲੋੜਵੰਦ ਬੀਬੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਜਿੰਨੀ ਤਾਰੀਫ਼ ਕੀਤੀ ਜਾਵੇ ਥੋੜ੍ਹੀ ਹੈ | ਇਹ ਪ੍ਰਗਟਾਵਾ ਕਰਦਿਆਂ ਗੁਰਦੀਪ ਸਿੰਘ ਭੱਟੀ ...
ਲੁਧਿਆਣਾ, 30 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਾਫੀ ਹੇਠਾਂ ਲਟਕ ਰਹੀਆਂ ਅਤੇ ਆਪਸ ਵਿਚ ਗੁੱਛਮਗੁੱਛਾ ਹੋਈਆਂ ਤਾਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਾਜ਼ਾਰਾਂ ਵਿਚ ਤਾਰਾਂ ਲਟਕਣ ...
ਲੁਧਿਆਣਾ, 30 ਸਤੰਬਰ (ਜੁਗਿੰਦਰ ਸਿੰਘ ਅਰੋੜਾ/ ਭੁਪਿੰਦਰ ਸਿੰਘ ਬੈਂਸ)-ਅੱਜ ਨਗਰ ਨਿਗਮ ਦੇ ਵੱਖ-ਵੱਖ ਜ਼ੋਨਾਂ 'ਚ ਚੱਲ ਰਹੇ ਸੁਵਿਧਾ ਕੇਂਦਰ ਸਵੇਰੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਖੱੁਲ੍ਹੇ ਰਹੇ ਅਤੇ ਲੋਕਾਂ ਨੇ ਆਪਣੇ ਪਾਣੀ, ਸੀਵਰੇਜ, ਡਿਸਪੋਜਲ ਪ੍ਰਾਪਰਟੀ ਟੈਕਸ ਅਤੇ ...
ਲੁਧਿਆਣਾ, 30 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਤਹਿਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX