ਤਾਜਾ ਖ਼ਬਰਾਂ


ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  4 minutes ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  22 minutes ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  29 minutes ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  35 minutes ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  38 minutes ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 1 hour ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 1 hour ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 1 hour ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 2 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 3 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 3 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 3 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਰੂਪਨਗਰ

ਸ੍ਰੀ ਅਨੰਦਪੁਰ ਸਾਹਿਬ-ਗੜਸ਼ੰਕਰ ਮਾਰਗ 'ਤੇ ਦਰਿਆ ਸਤਲੁਜ 'ਤੇ ਬਣੇ ਹਾਈ ਲੈਵਲ ਪੁਲ ਦੀ ਵਿਭਾਗੀ ਲਾਪ੍ਰਵਾਹੀ ਕਰਕੇ ਹਾਲਤ ਹੋਈ ਖਸਤਾ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਿੱਖ ਪੰਥ ਦੇ ਦੋ ਪ੍ਰਮੁੱਖ ਤਖ਼ਤ ਸਾਹਿਬਾਨ ਨੂੰ ਜੋੜਣ ਵਾਲੇ ਸ੍ਰੀ ਅਨੰਦਪੁਰ ਸਾਹਿਬ-ਗੜਸ਼ੰਕਰ ਮੁੱਖ ਮਾਰਗ 'ਤੇ ਦਰਿਆ ਸਤਲੁਜ 'ਤੇ ਸਥਿਤ ਹਾਈ ਲੈਵਲ ਪੁਲਾਂ ਦੀ ਵਿਭਾਗੀ ਲਾਪ੍ਰਵਾਹੀ ਦੇ ਚੱਲਦਿਆਂ ਹਾਲਤ ਖਸਤਾ ਬਣਦੀ ਜਾ ਰਹੀ ਹੈ | ਇਸ ਹਾਈ ਲੈਵਲ ਪੁਲ ਦੇ ਨਾਲ ਲੱਗਦੇ ਖੱਡ ਦੇ ਪੁਲ 'ਚ ਪਏ ਥਾਂ-ਥਾਂ ਖੱਡਿਆਂ ਕਰਕੇ ਜਿੱਥੇ ਆਵਾਜਾਈ 'ਚ ਭਾਰੀ ਦਿੱਕਤ ਆ ਰਹੀ ਹੈ ਉੱਥੇ ਹੀ ਪੁਲ ਦੇ ਖੱਡਿਆਂ 'ਚੋਂ ਨਿਕਲੇ ਸਰੀਏ ਵੱਡੇ ਹਾਦਸਿਆਂ ਨੂੰ ਵੀ ਸੱਦਾ ਦੇ ਰਹੇ ਹਨ ਅਤੇ ਆਉਣ ਜਾਣ ਵਾਲੇ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ਉਕਤ ਪੁਲਾਂ ਦੀ ਬਦਤਰ ਹਾਲਤ ਨੂੰ ਬਿਆਨ ਕਰਦਿਆਂ ਐਡਵੋਕੇਟ ਸੁਖਵਿੰਦਰ ਸਿੰਘ ਹੜੈਚ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਖੋਖਰ ਵਲੋਂ ਇੱਕ ਲਿਖਤ ਦਰਖਾਸਤ ਮਾਨਯੋਗ ਐਸ.ਡੀ.ਓ. ਪੀ.ਡਬਲਯੂ.ਡੀ ਨੂੰ ਵੀ ਦਿੱਤੀ ਗਈ | ਜਿਸ ਤੇ ਵਿਭਾਗ ਵਲੋਂ ਉਕਤ ਐਡਵੋਕੇਟ ਸਾਹਿਬਾਨ ਨੂੰ ਪੱਤਰ ਨੰਬਰ 704 ਮਿਤੀ 16/09/2022 ਰਾਹੀਂ ਇਹ ਦੱਸਿਆ ਗਿਆ ਕਿ ਪੁਲ ਦੇ ਖੱਡੇ ਭਰ ਦਿੱਤੇ ਗਏ ਹਨ ਅਤੇ ਪੁਲ ਤੇ ਸੜਕ ਦੀ ਮੁਰੰਮਤ ਕਰ ਦਿੱਤੀ ਗਈ ਹੈ | ਪਰ ਪੁਲ ਦੇ ਜ਼ਮੀਨੀ ਹਾਲਤ ਉਸੇ ਤਰ੍ਹਾਂ ਦੇ ਹਨ ਅਤੇ ਪੁਲ ਦੇ ਖੱਡੇ ਜਿਉਂ ਦੇ ਤਿਉਂ ਹੀ ਹਨ | ਐਡਵੋਕੇਟ ਸੁਖਵਿੰਦਰ ਸਿੰਘ ਹੜੈਚ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਖੋਖਰ ਨੇ ਕਿਹਾ ਕਿ ਕਰੀਬ ਢੇਡ ਦੋ ਸਾਲ ਪਹਿਲਾਂ ਉਕਤ ਪੁਲ ਅਤੇ ਸੜਕ 'ਤੇ ਕਰੋੜਾਂ ਰੁਪਏ ਖ਼ਰਚ ਕੇ ਮੁਰੰਮਤ ਕਰਵਾਈ ਗਈ ਸੀ ਅਤੇ ਜਿਸ ਦੀ ਮੁਰੰਮਤ ਦਾ ਠੇਕਾ ਵੀ 5 ਸਾਲ ਤੱਕ ਦਾ ਸੀ | ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਐਸ. ਡੀ. ਓ. ਰਮਨਦੀਪ ਸ਼ਰਮਾ ਨਾਲ ਸੰਪਰਕ ਕੀਤਾ ਗਿਆ ਤਦ ਉਨ੍ਹਾਂ ਕਿਹਾ ਕਿ ਪੁਲ ਅਤੇ ਸੜਕ 'ਤੇ ਪਏ ਖੱਡੇ ਭਰੇ ਗਏ ਸਨ ਪਰ ਬਰਸਾਤ ਦੇ ਮੌਸਮ ਚੱਲਦਾ ਹੋਣ ਕਰਕੇ ਪੁਲ 'ਤੇ ਮੁੜ ਕਈ ਥਾਂ 'ਤੇ ਖੱਡੇ ਪੈ ਗਏ ਹਨ ਜਿਸ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਸਰਕਾਰ ਦੇ ਧਿਆਨ ਹਿਤ ਭੇਜੀ ਗਈ ਹੈ ਰਿਪੋਰਟ ਦੀ ਮਨਜ਼ੂਰੀ ਅਤੇ ਲੋੜੀਂਦੇ ਫ਼ੰਡ ਜਾਰੀ ਹੋਣ 'ਤੇ ਪੁਲ ਦੀ ਜਲਦ ਮੁਰੰਮਤ ਕਰਵਾਈ ਜਾਵੇਗੀ |

ਨੂਰਪੁਰ ਬੇਦੀ ਥਾਣੇ ਦਾ ਏ. ਐਸ. ਆਈ. 5 ਹਜ਼ਾਰ ਰਿਸ਼ਵਤ ਸਮੇਤ ਰੰਗੇ ਹੱਥੀਂ ਕਾਬੂ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖ਼ੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ...

ਪੂਰੀ ਖ਼ਬਰ »

ਤਖ਼ਤਗੜ੍ਹ ਸਕੂਲ ਦੀਆਂ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ 'ਚ ਸੋਨ ਤਗਮਾ ਹਾਸਲ ਕਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ

ਨੂਰਪੁਰ ਬੇਦੀ, 30 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀਆਂ ਵਿਦਿਆਰਥਣਾਂ ਜਿੱਥੇ ਪੜ੍ਹਾਈ 'ਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਹਨ ਉੱਥੇ ਖੇਡਾਂ 'ਚ ਵੀ ਵੱਡਾ ਨਾਮਣਾ ਖੱਟ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦਾ ਮੈਂਬਰ ਬਣਨ 'ਤੇ ਵਿਧਾਇਕ ਐਡਵੋਕੇਟ ਚੱਢਾ ਨੇ ਡਾ. ਰਾਜਨ ਨੂੰ ਬੈਚ ਲਗਾ ਕੇ ਕੀਤਾ ਸ਼ਾਮਲ

ਨੂਰਪੁਰ ਬੇਦੀ, 30 ਸਤੰਬਰ (ਵਿੰਦਰ ਪਾਲ ਝਾਂਡੀਆ)-ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਾਮਵਰ ਮਨੋਚਿਕਿਤਸਕ ਡਾ. ਰਾਜਨ ਸ਼ਾਸਤਰੀ ਨੂੰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪਰੀਸ਼ਦ ਦੀ ਤਖ਼ਤਗੜ੍ਹ ਇਕਾਈ ਦਾ ਮੈਂਬਰ ਬਣਨ 'ਤੇ ਬੈਚ ਲਗਾ ਕੇ ਕੀਤਾ ...

ਪੂਰੀ ਖ਼ਬਰ »

'ਮੇਰਾ ਸ਼ਹਿਰ ਮੇਰਾ ਮਾਣ' ਯੋਜਨਾ ਤਹਿਤ ਨਗਰ ਕੌਂਸਲ ਵਲੋਂ ਵਾਰਡ ਨੰਬਰ 9 'ਚ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

ਨੰਗਲ, 30 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ ਤੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਵਲੋਂ ਮੇਰਾ ਸ਼ਹਿਰ, ਮੇਰਾ ਮਾਣ ਯੋਜਨਾ ਦੀ ਲਗਾਤਾਰਤਾ ...

ਪੂਰੀ ਖ਼ਬਰ »

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਇਲੈਕਟ੍ਰਾਨਿਕ ਕੂੜਾ ਪ੍ਰਬੰਧਨ ਵਿਸ਼ੇ 'ਤੇ ਭਾਸ਼ਣ ਮੁਕਾਬਲਾ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ ''ਇਲੈੱਕਟ੍ਰਾਨਿਕ ਕੂੜਾ ਪ੍ਰਬੰਧਨ'' ਵਿਸ਼ੇ ਆਧਾਰਿਤ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਚੋਰਾਂ ਵਲੋਂ ਇੰਜਣ ਚੋਰੀ

ਨੂਰਪੁਰ ਬੇਦੀ, 30 ਸਤੰਬਰ (ਪ. ਪ.)-ਸਰਾਏ ਪੱਤਣ ਤੋਂ ਬੈਂਸ ਸੜਕ 'ਤੇ ਪਿੰਡ ਸਰਾਏ ਲਾਗੇ ਪੈਂਦੇ ਸੜਕ ਦੇ ਬਿਲਕੁਲ ਨਾਲ ਲੱਗਦੇ ਖੇਤਾਂ 'ਚੋਂ ਬੀਤੀ ਰਾਤ ਚੋਰਾਂ ਵਲੋਂ ਇੰਜਣ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਪ੍ਰਭਾਵਿਤ ਵਿਅਕਤੀ ਬਨਾਰਸੀ ਦਾਸ ਵਾਸੀ ਪਿੰਡ ਸਰਾਏ ਨੇ ...

ਪੂਰੀ ਖ਼ਬਰ »

ਭਾਜਪਾ ਮੰਡਲ ਮੋਰਿੰਡਾ ਦਾ ਪੁਨਰਗਠਨ ਆਇਆ ਵਿਵਾਦਾਂ 'ਚ

ਮੋਰਿੰਡਾ, 30 ਸਤੰਬਰ (ਕੰਗ)-ਪਿਛਲੇ ਦਿਨੀਂ ਭਾਜਪਾ ਮੋਰਿੰਡਾ ਦੇ ਮੰਡਲ ਪ੍ਰਧਾਨ ਜਤਿੰਦਰ ਗੁੰਬਰ ਵਲੋਂ ਮੰਡਲ ਦੀ ਇਕਾਈ ਦਾ ਪੁਨਰਗਠਨ ਕਰਕੇ 6 ਅਹੁਦੇਦਾਰਾਂ ਸਮੇਤ 21 ਕਾਰਜਕਾਰੀ ਮੈਂਬਰ ਬਣਾਏ ਗਏ ਸਨ | ਜਿਸ ਦਾ ਮਕਸਦ ਸੀ ਕਿ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇਸ਼ ਸੇਵਾ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ ਮਨਾਇਆ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ਹੀਦ ਭਗਤ ਸਿੰਘ ਦੇਸ਼ ਸੇਵਾ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਵਿਚ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ | ਇਸ ਪ੍ਰੋਗਰਾਮ ਵਿਚ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਇਕ ਮੰਚ 'ਤੇ ਇਕੱਠੇ ਹੋ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਕੀਤੀ ਰੋਸ ਰੈਲੀ

ਘਨੌਲੀ, 30 ਸਤੰਬਰ (ਜਸਵੀਰ ਸਿੰਘ ਸੈਣੀ)-ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਬਿਜਲੀ ਕਾਮਿਆਂ ਵਲੋਂ ਸਾਂਝੇ ਤੋਰ 'ਤੇ ਬਿਜਲੀ ਅਦਾਰਿਆਂ ਅੰਦਰ ਵੰਡ ਸਿਸਟਮ ਨੂੰ ਨਿੱਜੀ ਹੱਥਾਂ ਵਿਚ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਵਿਰੁੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਵਾਨਾ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੰੂਹਦ ਨਾ ਸਾੜਨ ਬਾਬਤ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ, ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬੀ.ਬੀ.ਐੱਮ.ਬੀ. ਵਰਕਰਜ਼ ਯੂਨੀਅਨ ਨੇ ਮੋਮਬੱਤੀ ਮਾਰਚ ਕਰਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਨੰਗਲ, 30 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ ਵਰਕਰਜ਼ ਯੂਨੀਅਨ ਵਲੋਂ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਦੇਸ ਦੇ ਕੈਂਡਲ ਮਾਰਚ ਕਰਕੇ ਸ਼ਹੀਦ ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ | ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖ਼ੁਰਦ ਵਿਖੇ ਸ. ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਘਨੌਲੀ, 30 ਸਤੰਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਸਿੰਘਪੁਰਾ (ਥਲੀ ਖ਼ੁਰਦ) ਵਿਖੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਬੱਚਿਆਂ ...

ਪੂਰੀ ਖ਼ਬਰ »

ਸਰਦਾਰ ਪੀ. ਪੀ. ਸਿੰਘ ਸੁਪਰਡੈਂਟ ਬਣੇ

ਨੰਗਲ, 30 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੰਗਲ ਡੈਮ ਡਵੀਜ਼ਨ 'ਚ ਸੇਵਾ ਨਿਭਾਅ ਰਹੇ ਸੀਨੀਅਰ ਅਸਿਸਟੈਂਟ ਸਰਦਾਰ ਪੀ. ਪੀ. ਸਿੰਘ ਨੂੰ ਪੰਜਾਬ ਸਰਕਾਰ ਨੇ ਸੁਪਰਡੈਂਟ ਬਣਾ ਕੇ ਹੁਸ਼ਿਆਰਪੁਰ ਬਦਲ ਦਿੱਤਾ ਹੈ | ਪਰਵਾਸੀ ਪੰਜਾਬੀ ਫਰੈਂਡਜ਼ ...

ਪੂਰੀ ਖ਼ਬਰ »

ਸ਼ਹੀਦੀ ਸਾਕੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ 2 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਹੀਦੀ ...

ਪੂਰੀ ਖ਼ਬਰ »

ਇੰਸਪੈਕਟਰ ਹਰਵੰਤ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

ਰੂਪਨਗਰ 30 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਪੁਲੀਸ ਦੇ ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਹਰਵੰਤ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਵਿਦਾਇਗੀ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਪਲੇਸਮੈਂਟ ਕੈਂਪ ਦੌਰਾਨ 9 ਉਮੀਦਵਾਰਾਂ ਦੀ ਚੋਣ

ਰੂਪਨਗਰ 30 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਐਲ.ਐਂਡ ਟੀ. ਫਾਈਨਾਂਸ ਸਰਵਿਸਿਜ਼ ਲਿਮਟਿਡ ਕੰਪਨੀ, ਜ਼ਿਲ੍ਹਾ ਰੂਪਨਗਰ ਦੇ ਨੁਮਾਇੰਦੇ ਵਲੋਂ ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਵਾਲੀਆ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਾਹਨਪੁਰ ਖੂਹੀ, 30 (ਗੁਰਬੀਰ ਸਿੰਘ)-ਇੰਪਰੂਵਮੈਂਟ ਟਰੱਸਟ ਰੋਪੜ ਦੇ ਸਾਬਕਾ ਚੇਅਰਮੈਨ ਅਤੇ ਪੀ.ਐੱਸ.ਐੱਸ.ਐੱਸ.ਬੀ. ਦੇ ਸਾਬਕਾ ਮੈਂਬਰੀ ਅਮਰਜੀਤ ਸਿੰਘ ਵਾਲੀਆ ਦੀ ਧਰਮ ਸੁਪਤਨੀ ਬੀਬੀ ਗੁਰਜਿੰਦਰ ਕੌਰ ਵਾਲੀਆ, ਜੋ ਕਿ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ...

ਪੂਰੀ ਖ਼ਬਰ »

ਨੰਗਲ 'ਚ ਸਫ਼ਾਈ ਪ੍ਰਬੰਧ ਠੀਕ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨੰਗਲ, 30 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਸਫ਼ਾਈ ਪ੍ਰਬੰਧ ਠੀਕ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਗਾਂਧੀ ਨੈਸ਼ਨਲ ਮਾਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡਬਲ ਈ. ਬਲਾਕ ਲਾਗੇ ਅਕਸਰ ਕੂੜਾ ਖਿੱਲਰਿਆ ਰਹਿੰਦਾ ਹੈ | ਸ਼ਹਿਰ 'ਚ ਅਵਾਰਾ ਜਾਨਵਰਾਂ ਦੀ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਕੀਤਾ ਫਸਲਾਂ ਦਾ ਵੱਡਾ ਨੁਕਸਾਨ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬੀਤੇ ਦਿਨੀਂ ਪੂਰੇ ਉੱਤਰੀ ਭਾਰਤ ਦੇ ਨਾਲ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਈ ਬੇਮੌਸਮੀ ਬਰਸਾਤ ਨੇ ਇਲਾਕੇ ਅੰਦਰ ਝੋਨਾ ਅਤੇ ਮੱਕੀ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ ਹੈ | ...

ਪੂਰੀ ਖ਼ਬਰ »

ਫਾਰਮੇਸੀ (ਆਟੋਨੋਮਸ) ਕਾਲਜ, ਬੇਲਾ ਵਲੋਂ ਨਸ਼ਿਆਂ ਵਿਰੁੱਧ ਰੈਲੀ

ਬੇਲਾ, 30 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨੋਮਸ) ਕਾਲਜ ਆਫ਼ ਫਾਰਮੇਸੀ, ਬੇਲਾ (ਰੋਪੜ) ਵਿਖੇ ਹਰ ਸਾਲ ਵਾਂਗ ਫਾਰਮਾਸਿਸਟ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਾਲ ਦੀ ਥੀਮ ''ਫਾਰਮੇਸੀ ਵਿੱਕ ਸਿਹਤਮੰਦ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਨੇ ਨਿੱਕੂਵਾਲ 'ਚ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ 30 ਸਤੰਬਰ (ਪੱਤਰ ਪ੍ਰੇਰਕ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਯਾਦ ਨੌਜਵਾਨਾਂ ਦੇ ਦਿਲਾਂ ਵਿਚ ਹਮੇਸ਼ਾ ਕਾਇਮ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਮੋਰਿੰਡਾ ਨੇ ਕਰਵਾਇਆ ਸਾਲਾਨਾ ਇਜਲਾਸ

ਮੋਰਿੰਡਾ, 30 ਸਤੰਬਰ (ਕੰਗ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਜਨਰਲ ਮੈਨੇਜਰ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਜਲਾਸ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਵਿਧਾਇਕ ਡਾ. ...

ਪੂਰੀ ਖ਼ਬਰ »

ਸੀਵਰੇਜ ਦੇ ਕੰਮ ਦੀ ਧੀਮੀ ਗਤੀ ਕਾਰਨ ਵਾਰਡ ਨੰ. 14 ਦੇ ਵਸਨੀਕ ਪ੍ਰੇਸ਼ਾਨ

ਮੋਰਿੰਡਾ, 30 ਸਤੰਬਰ (ਕੰਗ)-ਮੋਰਿੰਡਾ ਦੇ ਵਾਰਡ ਨੰਬਰ 14 ਦੇ ਵਸਨੀਕ ਸੀਵਰੇਜ ਦੇ ਧੀਮੀ ਗਤੀ ਨਾਲ ਚੱਲ ਰਹੇ ਕੰਮ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਸੀਵਰੇਜ ਪਾਉਣ ਲਈ ਪੁੱਟੀਆਂ ਗਲੀਆਂ ਕਾਰਨ ਵਾਰਡ ਵਾਸੀਆਂ ਦਾ ਘਰੋਂ ਨਿਕਲਣਾ ਕਾਫ਼ੀ ਮੁਸ਼ਕਿਲ ਹੋਇਆ ਪਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਪੁੱਜਣ 'ਤੇ ਸਾਬਕਾ ਡਿਪਟੀ ਕਮਿਸ਼ਨਰ ਕੁਲਬੀਰ ਸਿੰਘ ਸਿੱਧੂ ਤੇ ਸਾਬਕਾ ਐਸ.ਐਸ.ਪੀ. ਰਣਬੀਰ ਸਿੰਘ ਖੱਟੜਾ ਦਾ ਸਨਮਾਨ

ਗੁ: ਕੋਤਵਾਲੀ ਸਾਹਿਬ ਪੁੱਜਣ 'ਤੇ ਸਾਬਕਾ ਡਿਪਟੀ ਕਮਿਸ਼ਨਰ ਕੁਲਬੀਰ ਸਿੰਘ ਸਿੱਧੂ ਤੇ ਸਾਬਕਾ ਐਸ.ਐਸ.ਪੀ ਰਣਬੀਰ ਸਿੰਘ ਖੱਟੜਾ ਦਾ ਸਨਮਾਨ ਕਰਦੇ ਹੋਏ ਸੰਤ ਬਾਬਾ ਬਚਨ ਸਿੰਘ ਜੀ ਤੇ ਸੰਤ ਬਾਬਾ ਸੁਰਿੰਦਰ ਸਿੰਘ ਜੀ ¢ ਮੋਰਿੰਡਾ, 30 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ...

ਪੂਰੀ ਖ਼ਬਰ »

ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ 'ਤੇ ਸ਼ਿਕੰਜਾ ਕੱਸਣ ਲਈ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਕੀਤੀ ਅਪੀਲ

ਘਨੌਲੀ, 30 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਬਾਜ਼ਾਰ 'ਚ ਸਕੂਲਾਂ ਦੀ ਛੁੱਟੀ ਵੇਲੇ ਰੋਜ਼ਾਨਾ ਨੌਜਵਾਨਾਂ ਵਲੋਂ ਬੁਲਟ ਦੇ ਪਟਾਕਿਆਂ ਤੇ ਕੋਈ ਵੀ ਕਿਸੇ ਤਰ੍ਹਾਂ ਦਾ ਟੂਰਨਾਮੈਂਟ ਜਿੱਤਣ ਦੀ ਖ਼ੁਸ਼ੀ 'ਚ ਆਏ ਦਿਨ ਘਨੌਲੀ 'ਚ ਆ ਕੇ ਬਾਹਰਲੇ ਪਿੰਡਾਂ ਦੇ ਨੌਜਵਾਨਾਂ ...

ਪੂਰੀ ਖ਼ਬਰ »

ਸਮਾਰਟ ਸਕੂਲ ਧਮਾਣਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਵੱਡੀਆਂ ਮੱਲਾਂ

ਨੂਰਪੁਰ ਬੇਦੀ, 30 ਸਤੰਬਰ (ਵਿੰਦਰ ਪਾਲ ਝਾਂਡੀਆਂ)-66 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਤਰਗਤ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ 'ਚ ਵਧੀਆ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਸੱਲ੍ਹੋਮਾਜਰਾ ਸਕੂਲ ਦੇ ਅਧਿਆਪਕ ਨੇ ਜ਼ਿਲ੍ਹਾ ਪੱਧਰੀ ਦੌੜ ਮੁਕਾਬਲਿਆਂ 'ਚ ਹਾਸਲ ਕੀਤਾ ਦੂਜਾ ਸਥਾਨ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹਾ ਪੱਧਰੀ ਅਧਿਆਪਕਾਂ ਦੇ ਮੁਕਾਬਲਿਆਂ ਵਿਚ ਅਜੇ ਕੁਮਾਰ (ਸਾਇੰਸ ਅਧਿਆਪਕ) ਸਰਕਾਰੀ ਮਿਡਲ ਸਕੂਲ ਸੱਲੋਂ ਮਾਜਰਾ(ਸ੍ਰੀ ਚਮਕੌਰ ਸਾਹਿਬ) ਨੇ ਦੌੜਾਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮਾ ਜਿੱਤਿਆ

ਸ੍ਰੀ ਅਨੰਦਪੁਰ ਸਾਹਿਬ, 30 ਸਤੰਬਰ (ਪ.ਪ. ਰਾਹੀਂ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ'' ਰੂਪਨਗਰ ਜ਼ਿਲ੍ਹੇ ਵਿਚ ਹਾਕੀ 14 ਸਾਲ ਉਮਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਏ ਹਨ |ਫਾਈਨਲ ਮੁਕਾਬਲੇ ਵਿਚ ਅਨੰਦਪੁਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਮਨਾਇਆ ਐਂਟੀ ਰੇਬੀਜ਼ ਦਿਵਸ

ਸ੍ਰੀ ਚਮਕੌਰ ਸਾਹਿਬ, 30 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਐਂਟੀ ਰੇਬੀਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਅਤਿੰਦਰ ਕੌਰ ਕਮਿਊਨਿਟੀ ਹੈਲਥ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੀ ...

ਪੂਰੀ ਖ਼ਬਰ »

ਖੇਤ 'ਚੋਂ ਤਿੰਨ ਫੁੱਟ ਤੱਕ ਮਿੱਟੀ ਚੁਕਵਾਉਣ ਲਈ ਨਹੀਂ ਦੇਣੀ ਪਏਗੀ ਕੋਈ ਫ਼ੀਸ- ਵਿਧਾਇਕ ਡਾ. ਚਰਨਜੀਤ

ਮੋਰਿੰਡਾ, 30 ਸਤੰਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਿੱਟੀ ਦਾ ਭਰਤ ਪਾਉਣ ਵਾਲੇ ਕਾਰੋਬਾਰੀਆਂ ਨੂੰ ਰਾਹਤ ਦਿੰਦਿਆਂ ਆਪਣੇ ਖੇਤਾਂ 'ਚੋਂ 3 ਫੁੱਟ ਤੱਕ ਮਿੱਟੀ ਚੁੱਕਣ ਦੀ ਕੋਈ ਫ਼ੀਸ ਵੀ ਨਹੀਂ ਦੇਣੀ ਪਏਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਡਾ. ...

ਪੂਰੀ ਖ਼ਬਰ »

ਗੁਰਦੇਵ ਹਸਪਤਾਲ ਨੂਰਪੁਰ ਬੇਦੀ 'ਚ ਸ਼ੁਰੂ ਹੋਈ ਓਪਨ ਹਾਰਟ ਬਾਈਪਾਸ ਸਰਜਰੀ

ਨੂਰਪੁਰ ਬੇਦੀ, 30 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਗੁਰਦੇਵ ਹਸਪਤਾਲ ਨੂਰਪੁਰ ਬੇਦੀ ਜ਼ਿਲ੍ਹੇ ਦਾ ਪਹਿਲਾ ਅਜਿਹਾ ਹਸਪਤਾਲ ਬਣ ਗਿਆ ਹੈ ਜਿੱਥੇ ਦਿਲ ਦੀ ਓਪਨ ਬਾਈਪਾਸ ਸਰਜਰੀ ਦੀ ਸਹੂਲਤ ਆਰੰਭ ਕਰ ਦਿੱਤੀ ਗਈ ਹੈ | ਇਸ ਨਾਲ ਨਾ ਕੇਵਲ ਜ਼ਿਲ੍ਹਾ ਰੂਪਨਗਰ ਤੇ ਇਸਦੇ ਆਲੇ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਦੇ ਤੀਸਰੇ ਦਿਨ ਰਾਮ-ਭਰਤ ਮਿਲਾਪ ਦਾ ਕੀਤਾ ਗਿਆ ਸੁੰਦਰ ਮੰਚਨ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਅੱਜ ਵੱਖ-ਵੱਖ ਥਾਵਾਂ 'ਤੇ ਰਾਮ-ਲੀਲ੍ਹਾ ਦੇ ਤੀਸਰੇ ਦਿਨ ਦਾ ਮੰਚਨ ਕੀਤਾ ਗਿਆ | ਸਨਾਤਨ ਧਰਮ ਰਾਮ-ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਮੈਦਾਨ, ਜੈ ਜਗਦੰਬੇ ਡਰਾਮੈਟਿਕ ਕਲੱਬ ਵਲੋਂ ਗਿਆਨੀ ਜ਼ੈਲ ਸਿੰਘ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX