ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੀ. ਆਰ. ਟੀ. ਸੀ. ਵਰਕਰਜ਼ ਐਕਸ਼ਨ ਕਮੇਟੀ ਪਟਿਆਲਾ ਦੇ ਵਰਕਰਾਂ ਵਲੋਂ ਤਨਖ਼ਾਹ ਅਤੇ ਪੈਨਸ਼ਨ ਨਾ ਮਿਲਣ ਦੇ ਵਿਰੋਧ ਬੱਸ ਅੱਡੇ ਦੇ ਗੇਟ 'ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਅਤੇ ਉਪਰੰਤ ਬਾਜ਼ਾਰਾਂ 'ਚੋਂ ਦੀ ਝੰਡੇ ਬੈਨਰ ਤੇ ਮੰਗਾਂ ਸੰਬੰਧੀ ਤਖ਼ਤੀਆਂ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਵੀ ਕੀਤਾ ਗਿਆ | ਦੋ ਘੰਟੇ ਤੱਕ ਬੱਸ ਅੱਡਾ ਮੁਕੰਮਲ ਤੌਰ 'ਤੇ ਬੰਦ ਰਿਹਾ | ਰੋਸ ਮੁਜ਼ਾਹਰੇ ਤੇ ਰੋਸ ਮਾਰਚ ਦੀ ਅਗਵਾਈ ਨਿਰਮਲ ਸਿੰਘ ਧਾਲੀਵਾਲ ਕਨਵੀਨਰ ਤੇ ਮੈਂਬਰ ਬਲਦੇਵ ਰਾਜ ਬੱਤਾ, ਹਰਜੀਤ ਸਿੰਘ ਖੱਟੜਾ, ਗੁਰਬਖਸ਼ਾ ਰਾਮ, ਤਰਸੇਮ ਸਿੰਘ ਤੇ ਮੁਹੰਮਦ ਖਲੀਲ ਕਰ ਰਹੇ ਸਨ | ਮੁਜ਼ਾਹਰਾਕਾਰੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਦੀ ਸਰਕਾਰ ਹੋਂਦ 'ਚ ਆਈ ਹੈ ਉਸ ਸਮੇਂ ਤੋਂ ਹੀ ਕਦੇ ਵੀ ਤਨਖ਼ਾਹ ਅਤੇ ਪੈਨਸ਼ਨ ਸਮੇਂ ਸਿਰ ਨਹੀਂ ਮਿਲੀ ਜਦ ਕਿ ਪੰਜਾਬ ਸਰਕਾਰ ਤੋਂ ਮੁਫ਼ਤ ਸਫ਼ਰ ਸਹੂਲਤਾਂ ਬਦਲੇ ਪੀ. ਆਰ. ਟੀ. ਸੀ. ਨੇ 300 ਕਰੋੜ ਰੁਪਏ ਤੋਂ ਵੱਧ ਦੀ ਰਕਮ ਲੈਣੀ ਹੈ |
ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਮੁਲਾਜ਼ਮ, ਮਜ਼ਦੂਰ ਵਿਰੋਧੀ ਰਵੱਈਆ ਪੀ. ਆਰ. ਟੀ. ਸੀ. ਦੇ ਵਰਕਰਾਂ ਦੀਆਂ ਮੁਸੀਬਤਾਂ 'ਚ ਵਾਧਾ ਕਰ ਰਿਹਾ ਹੈ | ਸਰਕਾਰ ਦੀ ਬੇਲਗਾਮ ਉੱਚ ਅਫ਼ਸਰਸ਼ਾਹੀ ਮਨਮਰਜ਼ੀ ਨਾਲ ਜਾਂ ਸਰਕਾਰ ਦੇ ਇਸ਼ਾਰੇ 'ਤੇ ਬੇਲੋੜੇ ਇਤਰਾਜ਼ ਲਾ ਕੇ ਪੀ. ਆਰ. ਟੀ. ਸੀ. ਦਾ ਬਣਦਾ ਪੈਸਾ ਜਾਰੀ ਨਹੀਂ ਹੋਣ ਦਿੰਦੀ | ਵਿਸ਼ੇਸ਼ ਕਰਕੇ ਸਮਾਜ ਭਲਾਈ ਵਿਭਾਗ ਦੇ ਸਕੱਤਰ ਵਲੋਂ ਤਰ੍ਹਾਂ-ਤਰ੍ਹਾਂ ਦੇ ਅੜਿੱਕੇ ਲਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਮੁਲਾਜ਼ਮ ਮਸਲਿਆਂ ਨੂੰ ਨਜ਼ਰ ਅੰਦਾਜ਼ ਕਰਦੇ ਆ ਰਹੇ ਹਨ | ਟਰਾਂਸਪੋਰਟ ਮੰਤਰੀ ਆਪਣੀ ਬਣਦੀ ਭੂਮਿਕਾ ਨਿਭਾਉਣ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ | ਸਗੋਂ ਉਨ੍ਹਾਂ ਦੇ ਸਮੇਂ 'ਚ ਟਰਾਂਸਪੋਰਟ ਮਾਫ਼ੀਆ ਮੁੜ ਤੋਂ ਜ਼ੋਰ ਫੜ ਗਿਆ ਹੈ | ਟਰਾਂਸਪੋਰਟ ਵਿਭਾਗ ਵਿਚ ਹੱਦੋਂ ਵੱਧ ਬੇਨਿਯਮੀਆਂ ਹੋ ਰਹੀਆਂ ਹਨ, ਜਿਸ ਕਾਰਨ ਸਰਕਾਰੀ ਟਰਾਂਸਪੋਰਟ ਦਾ ਨੁਕਸਾਨ ਹੋ ਰਿਹਾ ਹੈ ਤੇ ਪ੍ਰਾਈਵੇਟ ਮਾਫ਼ੀਏ ਦੀ ਟਾਈਮ ਟੇਬਲਾਂ 'ਚ ਪੂਰੀ ਤਰ੍ਹਾਂ ਮਰਜ਼ੀ ਚੱਲ ਰਹੀ ਹੈ | ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 16 ਸਤੰਬਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦੇ ਬਾਹਰ ਵੱਡੀ ਕਨਵੈੱਨਸ਼ਨ ਤੇ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਨੂੰ 13 ਸੂਤਰੀ ਮੰਗ-ਪੱਤਰ ਦਿੱਤਾ ਗਿਆ ਸੀ ਪਰ ਨਾ ਮੁੱਖ ਮੰਤਰੀ ਤੇ ਨਾ ਹੀ ਸੰਬੰਧਿਤ ਵਿਭਾਗਾਂ ਦੇ ਕਿਸੇ ਮੰਤਰੀ ਵਲੋਂ ਕੋਈ ਗੱਲਬਾਤ ਕੀਤੀ ਗਈ ਨਾ ਹੀ ਕਿਸੇ ਮਸਲੇ ਦਾ ਕੋਈ ਹੱਲ ਕੱਢਿਆ ਗਿਆ | ਹੁਣ 3 ਅਕਤੂਬਰ ਤੋਂ 10 ਅਕਤੂਬਰ ਤੱਕ ਹਰ ਰੋਜ਼ ਬੱਸ ਅੱਡਾ ਪਟਿਆਲਾ ਦੇ ਗੇਟ 'ਤੇ ਸਵੇਰ ਤੋਂ ਸ਼ਾਮ ਤੱਕ ਨਾਅਰੇਬਾਜ਼ੀ ਅਤੇ ਸਰਕਾਰ ਦੇ ਕਿਰਦਾਰ ਦਾ ਵਿਰੋਧ ਕੀਤਾ ਜਾਇਆ ਕਰੇਗਾ | ਇਸ ਮੌਕੇ ਕਰਮਚੰਦ ਗਾਂਧੀ, ਬਹਾਦਰ ਸਿੰਘ, ਸੁੱਚਾ ਸਿੰਘ, ਰਕੇਸ਼ ਕੁਮਾਰ ਤੇ ਉੱਤਮ ਸਿੰਘ ਬਾਗੜੀ ਆਦਿ ਸ਼ਾਮਿਲ ਸਨ |
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨਾਈਜੀਰੀਅਨ ਔਰਤ ਨੂੰ ਹੈਰੋਇਨ ਛੇ ਸੌ ਗਰਾਮ ਹੈਰੋਇਨ ਤੇ ਵੀਹ ਗਰਾਮ ਡਰਾਈ ਆਇਸ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਡੀ. ਐਸ. ਪੀ. ਸੁਰਿੰਦਰ ਮੋਹਨ ਨੇ ...
• ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕੀਤੀ ਸ਼ਮੂਲੀਅਤ
ਨਾਭਾ, 30 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ 'ਚ ਰਹਿਣ ਵਾਲੀ ਨੌਜਵਾਨ ਪੀੜ੍ਹੀ ਤੇ ਬੱਚੇ ਜੋ ਆਪਣੀ ਮਾਂ ਬੋਲੀ ਪੰਜਾਬੀ ਭਾਸ਼ਾ ਅਤੇ ਸਾਹਿਤ ਤੋਂ ਲਗਾਤਾਰ ਦੂਰ ਹੁੰਦੇ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ...
ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ 'ਚ ਚਲਾਏ ਜਾ ਰਹੇ 35 ਕੋਰਸਾਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਰੁਝਾਨ ਨੂੰ ਦੇਖਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦਾਖਲਾ ਲੈਣ ਦੀ ਅੰਤਿਮ ਮਿਤੀ 'ਚ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਗਰੀਨ ਪਾਰਕ ਕਾਲੋਨੀ ਪਸਿਆਣਾ ਵਿਖੇ ਨਵੇਂ ਗੁਰੂ ਘਰ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਜਿਸ ਦੌਰਾਨ ਸਵੇਰੇ 6 ਤੋਂ 10 ਵਜੇ ਤੱਕ ਕਾਲੋਨੀ 'ਚ ਨਗਰ ਕੀਰਤਨ ਆਯੋਜਿਤ ਕੀਤਾ ਗਿਆ | ਇਸ ਮੌਕੇ ਸਰਪੰਚ ਹਰਨੇਕ ...
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)-ਇਥੋਂ ਦੇ ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦੇ ਬੇਟੇ ਗੁਰਮੀਤ ਸਿੰਘ ਬੀਤੇ ਦੋ ਦਿਨ ਪਹਿਲਾਂ ਘਰੋਂ ਆਪਣੀ ਕਾਰ 'ਤੇ ਕਿਸੇ ਕੰਮ ਕਾਰ ਦੇ ਸੰਬੰਧ ਵਿਚ ਗਏ ਸਨ | ਜਦ ਉਹ ਸ਼ਾਮ ਤੱਕ ਵਾਪਸ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਤੇਜਬਾਗ ਕਾਲੋਨੀ 'ਚ ਗਸ਼ਤ ਦੌਰਾਨ ਇਕ ਔਰਤ ਤੋਂ 2 ਕਿੱਲੋ ਗਾਂਜਾ ਬਰਾਮਦ ਹੋਇਆ ਹੈ | ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਥਾਣੇਦਾਰ ਅਜੈਬ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਤੇਜਬਾਗ ਕਾਲੋਨੀ 'ਚ ਮੌਜੂਦ ਸੀ | ਇਸ ਦੌਰਾਨ ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਬੀਤੇ ਸਵਾ ਛੇ ਦਹਾਕਿਆਂ ਤੋਂ ਕਲਮਕਾਰੀ ਤੇ ਕਾਲਮ ਨਵੀਸੀ ਦੇ ਖੇਤਰ ਵਿਚ ਨਿਰੰਤਰ ਸਰਗਰਮ ਅਤੇ ਬੀਤੇ 34 ਸਾਲਾਂ ਤੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਵਕਾਲਤ ਕਰਦੇ ਆ ਰਹੇ ਸੀਨੀਅਰ ਐਡਵੋਕੇਟ ਦਲੀਪ ਸਿੰਘ ਵਾਸਨ ਨੇ ਆਪਣੀਆਂ ਵਕਾਲਤ ...
ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕਈ ਤਰ੍ਹਾਂ ਦੀਆਂ ਅਫ਼ਵਾਹਾਂ ਦੇ ਬਾਵਜੂਦ ਅੱਜ ਪ੍ਰਸਿੱਧ ਰਾਜਿੰਦਰਾ ਜਿੰਮਖਾਨਾ ਐਂਡ ਮਹਿੰਦਰਾ ਕਲੱਬ ਦੀ ਚੋਣ ਸਿਰੇ ਚੜ੍ਹ ਗਈ | ਇਸ 'ਚ ਕੁੱਲ 1829 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿਸ 'ਚ ਦੀਪਕ ਕੰਪਾਨੀ 436 ...
ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਕਮਲਜੀਤ ਸਿੰਘ ਵਾਸੀ ਡੇਰਾਬਸੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਗਗਨਪ੍ਰੀਤ ਕੌਰ ਨੇ ਪੁਲਿਸ ਕੋਲ ਦਰਜ ...
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਦੀ ...
ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰੂ ਘਰ ਮੱਥਾ ਟੇਕਿਆ | ਗੁਰਦੁਆਰਾ ਸਾਹਿਬ 'ਚ ਸੀਸ ...
ਪਟਿਆਲਾ 30 ਸਤੰਬਰ (ਗੁਰਵਿੰਦਰ ਸਿੰਘ ਔਲਖ)-ਸਮਾਲ ਸਕੇਲ ਇੰਡਸਟਰੀ ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ 'ਚ ਵਫ਼ਦ ਨੇ ...
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ, ਪੀ. ਐੱਸ. ਈ. ਬੀ. ਹੁਣ ਪੀ. ਐੱਸ. ਪੀ. ਸੀ. ਐਲ./ਪੀ. ਐੱਸ. ਟੀ. ਸੀ. ਐਲ. ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਲੱਡੂ ਵੰਡੇ ਤੇ ਸ਼ਹੀਦ ਭਗਤ ਸਿੰਘ ਦੇ ਜਨਮ ...
ਪਾਤੜਾਂ, 30 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਧੂਹੜ ਦੇ ਇਕ ਲੜਕੇ ਦੇ ਖ਼ਿਲਾਫ਼ ਪਿੰਡ ਦੀ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਦੇ ਦੋਸ਼ ਹੇਠ ਪੁਲਿਸ ਨੇ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਲੜਕੇ ਦੇ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਪਾਤੜਾਂ 'ਚ ...
• ਮਾਮਲਾ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਦਾ ਭੁੱਨਰਹੇੜੀ, 30 ਸਤੰਬਰ (ਧਨਵੰਤ ਸਿੰਘ)-ਪਿਹੋਵਾ-ਪਟਿਆਲਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਪੰਜੇਟਾ ਬਸਤੀ ਦੇ ਵਸਨੀਕਾਂ ਵਲੋਂ ਸੜਕ 'ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ...
ਪਟਿਆਲਾ, 30 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ੍ਹ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ, ਜਿਸ ਲਈ ਬਾਰਦਾਣਾ, ਟਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਚਾਲੂ ...
ਪਟਿਆਲਾ, 30 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਨੇ ਵੱਖ-ਵੱਖ ਵਿਭਾਗਾਂ ਅਧੀਨ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮਾਂ ਦਾ ਲਾਭ ...
ਖਮਾਣੋਂ, 30 ਸਤੰਬਰ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਬਲਮਜੀਤ ਸਿੰਘ ਪਿ੍ੰਸੀ ਨੇ ਪੀ. ਐਫ. ਆਈ. ਜਥੇਬੰਦੀ 'ਤੇ ਕੇਂਦਰ ਸਰਕਾਰ ਵਲੋਂ ਰੋਕ ਲਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ | ਪਿੰ੍ਰਸੀ ਨੇ ਕਿਹਾ ਕਿ ਉਪਰੋਕਤ ਜਥੇਬੰਦੀ ਦੇ ਦੇਸ਼ ਵਿਰੋਧੀ ਸਬੂਤ ...
ਬਹਾਦਰਗੜ੍ਹ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਅਵਨਿੰਦਰ ਸਿੰਘ ਮਾਨ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ਜਨਹੇੜੀਆਂ ਦੀ ਸਹਿਕਾਰੀ ਸਭਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਤੇ ਝੋਨੇ ...
ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਮੈਨ ਸਟੱਡੀ ਸੈਂਟਰ ਨੇ ਟੂਰਿਜਮ ਹੌਸਪੀਟੈਲਿਟੀ ਐਂਡ ਹੋਟਲ ਮੈਨੇਜਮੈਂਟ ਵਿਭਾਗ ਦੇ ਸਹਿਯੋਗ ਨਾਲ ਕੁਕਿੰਗ ਤੇ ਬੇਕਿੰਗ ਵਰਕਸ਼ਾਪ ਕਰਵਾਈ | ਪਹਿਲਾਂ ਇਹ ਵਰਕਸ਼ਾਪ ਘਰੇਲੂ ਔਰਤਾਂ ...
ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਪਿੰਡ ਢਕਾਨਸੂ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਮੁੱਖ ਅਧਿਆਪਕਾ ਨੀਲਾਕਸ਼ੀ ਸਰਨਾ ਦੀ ਪ੍ਰਧਾਨ ਹੇਠ ਜੰਗਲਾਤ ਵਿਭਾਗ ਦੇ ਵਣ ਰੇਂਜ (ਵਿਸਥਾਰ) ਜ਼ਿਲ੍ਹਾ ਪਟਿਆਲਾ ਦੇ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਵਿੱਦਿਆ ਸਾਗਰੀ, ਆਰ. ...
ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਲਗਾਤਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਜਿਸ 'ਚ ਮੁੱਖ ਮੰਗਾਂ ਦੋ ਮਹੀਨਿਆਂ ਦੀ ਤਨਖ਼ਾਹ ...
ਸਮਾਣਾ, 30 ਸਤੰਬਰ (ਗੁਰਦੀਪ ਸ਼ਰਮਾ)-ਸ੍ਰੀ ਦੁਰਗਾ ਦਲ ਸੇਵਾ ਸੰਮਤੀ ਮੰਦਰ ਰਾਮ ਲੀਲ੍ਹਾ ਤੇ ਧਰਮਸ਼ਾਲਾ ਦੀ ਅਗਵਾਈ 'ਚ ਸ੍ਰੀ ਦੁਰਗਾ ਰਾਮਾ ਡਰਾਮਾਟਿਕ ਕਲੱਬ ਦੇ ਮੈਂਬਰਾਂ ਵਲੋਂ ਵੇਦ ਪ੍ਰਕਾਸ਼ ਕਾਂਸਲ ਦੀ ਸਰਪ੍ਰਸਤੀ ਤੇ ਮੋਤੀ ਜੈਨ ਦੀ ਪ੍ਰਧਾਨਗੀ ਅਤੇ ਰਿੰਕੂ ਚੋਪੜਾ ...
ਪਟਿਆਲਾ, 30 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨਾਲ ਮਿਲ ਕੇ ਯੂਕੋ ਵਿਭਾਗ ਦੇ ਬਾਹਰ ਪਾਣੀ ਤੇ ਹੋਸਟਲ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ...
ਭਾਦਸੋਂ, 30 ਸਤੰਬਰ (ਪ੍ਰਦੀਪ ਦੰਦਰਾਲਾ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ ਦੀ ਅਗਵਾਈ 'ਚ ਇਕੱਠੀਆਂ ਹੋਈਆਂ ਮਿਡ-ਡੇ-ਮੀਲ ਕੁੱਕ ਬੀਬੀਆਂ ਨੇ ਆਪਣੀਆਂ ਮੰਗਾਂ ਵਾਲਾ ਮੰਗ ਪੱਤਰ ਬੀ. ਪੀ. ਈ. ਓ. ਭਾਦਸੋਂ-2 ਰਾਹੀਂ ...
ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਅੱਜ ਸਾਂਝਾ ਫੋਰਮ ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ 'ਤੇ ਡਵੀਜ਼ਨ ਰਾਜਪੁਰਾ ਪ੍ਰਧਾਨ ਨਾਜ਼ਰ ਸਿੰਘ, ਸਕੱਤਰ ਗੁਰਦੀਪ ਸਿੰਘ ਦੀ ਅਗਵਾਈ 'ਚ ਪੈਨਸ਼ਨਰਜ਼ ਯੂਨੀਅਨ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਬਿਜਲੀ ਨਿਗਮ ਦੀ ਵੰਡ ...
ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)-ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੇ ਦੂਜੇ ਦਿਨ ਤੇ ਆਖ਼ਰੀ ਦਿਨ ਫਾਈਨਲ ਮੈਚ ਖੇਡੇ ਗਏ | ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ...
• ਹੁਣ ਤੱਕ ਜ਼ਿਲੇ੍ਹ 'ਚ ਹੋਏ 83 ਡੇਂਗੂ ਕੇਸ ਹੋਏ ਰਿਪੋਰਟ ਪਟਿਆਲਾ, 30 ਸਤੰਬਰ (ਮਨਦੀਪ ਸਿੰਘ ਖਰੌੜ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੀ ਭਾਖੜਾ ਕੈਨਾਲ ...
ਨਾਭਾ, 30 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਪੀ. ਐੱਸ. ਯੂ. ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਮੰਗਾਂ ਸੰਬੰਧੀ ਰੈਲੀ ਕੀਤੀ ਗਈ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਆਗੂ ...
ਪਟਿਆਲਾ, 30 ਸਤੰਬਰ (ਅ. ਸ. ਆਹਲੂਵਾਲੀਆ)-ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਮੰਗ-ਪੱਤਰ 'ਚ ਮੁੱਖ ਮੰਤਰੀ ਪੰਜਾਬ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ...
ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਕਾਲਜ 'ਚ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਤੇ ਕਾਲਜ ਦੇ ਐਨ. ਐਸ. ਐਸ. ਵਿਭਾਗ ਨੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਤੇ ਪਿ੍ੰਸੀਪਲ ਪ੍ਰੋ. ਰਾਜੀਵ ਬਾਹੀਆ ਦੀ ਅਗਵਾਈ ਵਿਚ 'ਸਵੱਛ ਭਾਰਤ ਸਵਸਥ ਭਾਰਤ' ...
• ਅੱਤਵਾਦ ਪੀੜਤ 35000 ਹਿੰਦੂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਾਂਗੇ ਪਟਿਆਲਾ, 30 ਸਤੰਬਰ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਨੇ ਪੰਜਾਬ ਦੇ ਅੱਤਵਾਦ ਪੀੜਤ 35000 ਹਿੰਦੂ ਪਰਿਵਾਰਾਂ ਨਾਲ ਸੰਬੰਧਿਤ 781 ਕਰੋੜ ਰੁਪਏ ਦਾ ...
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ 63 ਦੇ ਕਰੀਬ ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਿ੍ੰਸੀਪਲਾਂ ਤੇ ਉਨ੍ਹਾਂ ਵਲੋਂ ਕੀਤੇ ਵਿਦਿਆਰਥੀਆਂ ਦੇ ਵਿਕਾਸ ਲਈ ਲਗਾਤਾਰ ...
ਭਾਦਸੋਂ, 30 ਸਤੰਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਦਫ਼ਤਰ ਭਾਦਸੋਂ ਵਿਖੇ ਸਮੂਹ ਕਮੇਟੀ ਅਧੀਨ ਪੈਂਦੇ ਆੜ੍ਹਤੀ ਐਸੋਸੀਏਸ਼ਨ, ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਮਾਰਕੀਟ ਕਮੇਟੀ ਦੇ ਸਕੱਤਰ ਭੀਮ ਸਿੰਘ ਦੀ ਹਾਜਰੀ 'ਚ ਬੈਠਕ ਕੀਤੀ ਗਈ | ਬੈਠਕ ਦੌਰਾਨ ਐੱਸ. ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਸ਼ਹਿਰੀ ਦੇ ਦਫ਼ਤਰ ਵਿਖੇ ਸ਼ਹਿਰ ਦੇ ਕਈ ਲੋਕਾਂ ਨੇ ਸੀਨੀਅਰ ਆਗੂ ਕੁੰਦਨ ਗੋਗੀਆ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਇਨ੍ਹਾਂ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦੱਸੀਆਂ | ਇਨ੍ਹਾਂ ਵਿਚ ਜ਼ਿਆਦਾਤਰ ਉਹ ਲੋਕ ...
ਪਟਿਆਲਾ, 30 ਸਤੰਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਮਜ਼ਦੂਰ ਤੇ ਸਰਪੰਚਾਂ ਦੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਡੀ. ਸੀ. ਪਟਿਆਲਾ ਨੂੰ ਸੌਂਪਿਆ | ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਲੰਘੇ ਸੀਜ਼ਨ ਦੌਰਾਨ ਬਰਸਾਤ, ਚਾਇਨਾ ਵਾਇਰਸ ਤੇ ਹੋਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX