ਤਾਜਾ ਖ਼ਬਰਾਂ


ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  5 minutes ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  11 minutes ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  14 minutes ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  41 minutes ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  46 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  49 minutes ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 1 hour ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 1 hour ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 1 hour ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 2 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 2 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਮੋਗਾ

ਕਿਸਾਨੀ ਮੰਗਾਂ ਨੂੰ ਲੈ ਕੇ ਬੀ. ਕੇ. ਯੂ. ਖੋਸਾ ਨੇ ਕੀਤਾ ਚੱਕਾ ਜਾਮ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਜਨੀਤਕ ਸੰਯੁਕਤ ਕਿਸਾਨ ਮੋਰਚਾ ਜੋ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਕਿਸਾਨਾਂ ਦੀਆਂ ਹੱਕਾਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰਦਾ ਆ ਰਿਹਾ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ.) ਖੋਸਾ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਸੂਬਾ ਮੀਤ ਪ੍ਰਧਾਨ ਅਮਰ ਸਿੰਘ ਸਲੀਣਾ, ਸੂਬਾ ਮੀਤ ਪ੍ਰਧਾਨ ਜਗਜੀਤ ਸਿੰਘ ਰਣੀਆ, ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਭਲੂਰੀਆ, ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਬਲਵੀਰ ਸਿੰਘ ਧੂੜਕੋਟ, ਬਲਾਕ ਨਿਹਾਲ ਸਿੰਘ ਵਾਲਾ 2 ਦੇ ਪ੍ਰਧਾਨ ਜਸਵੀਰ ਸਿੰਘ ਸੈਦੋਕੇ, ਬਲਾਕ ਪ੍ਰਧਾਨ ਬਾਘਾ ਪੁਰਾਣਾ ਸੁਰਜੀਤ ਸਿੰਘ ਵਿਰਕ, ਬਲਾਕ ਪ੍ਰਧਾਨ ਧਰਮਕੋਟ ਗੁਰਮੇਲ ਸਿੰਘ ਬੱਡੂਵਾਲ, ਬਲਾਕ ਪ੍ਰਧਾਨ ਕੋਟ ਈਸੇ ਖਾਂ ਪ੍ਰਗਟ ਸਿੰਘ ਮਸਤੇ ਵਾਲਾ, ਬਲਾਕ ਪ੍ਰਧਾਨ ਮੋਗਾ 1 ਰਣਵੀਰ ਸਿੰਘ ਰਾਣਾ, ਪੰਜਾਬ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ, ਜ਼ਿਲ੍ਹਾ ਖ਼ਜ਼ਾਨਚੀ ਕੁਲਵੰਤ ਸਿੰਘ ਜੋਗੇਵਾਲਾ, ਮੇਜਰ ਸਿੰਘ ਕੜਾਹੇ ਵਾਲਾ, ਬਲਵਿੰਦਰ ਸਿੰਘ ਬੀ.ਏ. ਦੀ ਅਗਵਾਈ ਹੇਠ ਰੋਸ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਆਗੂਆਂ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਕਾਰਨ ਮਰੇ ਪਸ਼ੂਆਂ ਦਾ ਬਿਨਾਂ ਪੋਸਟਮਾਰਟਮ ਦੀ ਰਿਪੋਰਟ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ ਤੇ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਹਜ਼ਾਰ ਦੇ ਕਰੀਬ ਵੈਟਰਨਰੀ ਇੰਸਪੈਕਟਰਾਂ ਤੇ ਸੇਵਾਦਾਰਾਂ ਨੂੰ ਪੱਕੇ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਕ ਕੀਤਾ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਭਿਆਨਕ ਬਿਮਾਰੀ ਕਾਰਨ ਖ਼ਰਾਬ ਹੋਏ ਲੱਖਾਂ ਏਕੜ ਝੋਨੇ ਤੇ ਬਾਸਮਤੀ ਦੀ ਗਰਦਾਵਰੀ ਕਰਵਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਦਿੱਤਾ ਜਾਵੇ | ਚਿੱਟੀ ਮੱਖੀ ਮੱਛਰ ਕਾਰਨ ਨਰਮੇ ਦੇ ਹੋਏ ਨੁਕਸਾਨ ਤੇ ਦਰਿਆਵਾਂ ਦੇ ਨੇੜਲੇ ਏਰੀਏ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਐਲਾਨ ਕੀਤਾ ਜਾਵੇ ਤੇ ਮੂੰਗੀ ਕਾਰਨ ਕਿਸਾਨਾਂ ਨੂੰ ਪਏ ਘਾਟੇ ਦੀ ਪੂਰਤੀ ਕੀਤੀ ਜਾਵੇ | ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਐਲਾਨ ਕੀਤੀ ਉਤਸ਼ਾਹਿਤ 1500 ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ | ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਤੁਰੰਤ ਦਿੱਤੀ ਜਾਵੇ | ਗੰਨੇ ਦੀ ਕੀਮਤ ਵਿਚ ਵਾਧਾ 470 ਰੁਪਏ ਲਾਗਤ ਮੁੱਲ ਨੂੰ ਰੱਖ ਕੇ ਕੀਤਾ ਜਾਵੇ | ਪੰਜਾਬ ਵਿਚ ਸਰਕਾਰੀ ਨੌਕਰੀਆਂ ਵਿਚੋਂ ਬਾਹਰੀ ਰਾਜਾਂ ਦਾ ਹਿੱਸਾ ਖ਼ਤਮ ਕਰ ਕੇ ਸਰਕਾਰੀ ਨੌਕਰੀਆਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਲਗਾਇਆ ਜਾਵੇ | ਇਸ ਸਮੇਂ ਤੇਜ਼ ਸਿੰਘ ਰਹਿਲ, ਰਵਿੰਦਰ ਸਿੰਘ ਗੰਜੀ, ਸੰਤ ਸਿੰਘ, ਕਾਕਾ ਸਿੰਘ, ਲਖਵੀਰ ਸਿੰਘ ਮੁੰਨਣ, ਰਾਜਵਿੰਦਰ ਸਿੰਘ ਘਲੋਟੀ, ਗੁਰਮੁਖ ਸਿੰਘ ਬਾਜੇਕੇ, ਕੱਕਾ ਸਿੰਘ ਨੰਬਰਦਾਰ, ਲਖਵੀਰ ਸਿੰਘ ਉਮਰੀਆਣਾ, ਸੁਖਵਿੰਦਰ ਸਿੰਘ, ਚਮਕੌਰ ਸਿੰਘ, ਸਰੂਪ ਸਿੰਘ ਚੂਹੜਚੱਕ, ਭਵਨਦੀਪ ਸਿੰਘ, ਹਰਮਨ ਸਿੰਘ ਖੋਸਾ, ਸੁਖਦੇਵ ਸਿੰਘ ਦਾਤਾ, ਸੁਖਦੇਵ ਸਿੰਘ ਕਪੂਰੇ, ਸਾਧੂ ਸਿੰਘ ਰਣੀਆ, ਬਿੱਕਰ ਸਿੰਘ ਰੌਂਤਾ, ਅਜੀਤ ਸਿੰਘ ਬਾਠ, ਮਹਿੰਦਰ ਸਿੰਘ ਦੀਨਾ, ਮਨਜੀਤ ਸਿੰਘ ਡਰੋਲੀ, ਸੁਖਮੰਦਰ ਸਿੰਘ ਸਾਫੂਵਾਲਾ, ਗੁਰਸੇਵਕ ਸਿੰਘ ਰੱਤੀਆਂ, ਮੰਦਰ ਸਿੰਘ, ਦੀਪਾ ਗੋਪੀ, ਰਾਣਾ ਘੱਲ ਕਲਾਂ, ਹਰਗੋਪਾਲ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |

ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ

ਮੋਗਾ, 30 ਸਤੰਬਰ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨਾ ਖ਼ਰੀਦਣ ਦਾ ਐਲਾਨ ਕੀਤਾ ਸੀ ਪਰ ਇਸ ਵਾਰ ਮੀਂਹ ਜ਼ਿਆਦਾ ਪੈਣ ਕਾਰਨ ਅਜੇ ਤੱਕ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਨਹੀਂ ਹੋ ਸਕੀ ਜਿਸ ਕਾਰਨ ਅੱਜ ਮੋਗਾ ਦੀ ਮੁੱਖ ਮੰਡੀ ਵਿਚ ਅਜੇ ਤੱਕ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਸਕੂਲਾਂ ਦੇ ਖੇਡ ਮੈਦਾਨਾਂ ਚੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਦਾ ਸੁਪਨਾ ਸਾਕਾਰ ਕਰੇਗੀ ਮਾਨ ਸਰਕਾਰ:ਲਾਡੀ ਢੋਸ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਜੋ ਸੁਪਨਾ ਲਿਆ ਗਿਆ ਹੈ ਉਹ ਸਕੂਲ ਦੇ ਖੇਡ ਮੈਦਾਨਾਂ 'ਚੋਂ ਅੰਤਰਰਾਸ਼ਟਰੀ ਖਿਡਾਰੀਆਂ ਦੀ ਤਸਵੀਰ ਦਿਖਾਉਣ ਲੱਗਾ ਹੈ | ਲਗਭਗ ਦੋ ...

ਪੂਰੀ ਖ਼ਬਰ »

ਬੀਰਪ੍ਰਤਾਪ ਸਿੰਘ ਸਵੱਛਤਾ ਮੁਹਿੰਮ ਦੇ ਬਰਾਂਡ ਅੰਬੈਸਡਰ ਨਿਯੁਕਤ

ਕੋਟ ਈਸੇ ਖਾਂ, 30 ਸਤੰਬਰ (ਨਿਰਮਲ ਸਿੰਘ ਕਾਲੜਾ)-ਭਾਰਤ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਦੀਆਂ ਚੱਲ ਰਹੀਆਂ ਗਤੀਵਿਧੀਆਂ ਦੇ ਸਬੰਧ ਵਿਚ ਇਕ ਸਵੱਛਤਾ ਸਰਵੇਖਣ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿਚ ਹਰੇਕ ਸ਼ਹਿਰ ਸਥਾਨ ਦੀ ਸਵੱਛਤਾ ਰੈਂਕਿੰਗ ਤੈਅ ਹੋਵੇਗੀ | ਇਸ ਲਈ ਇਸ ...

ਪੂਰੀ ਖ਼ਬਰ »

ਸਿਆਸੀ ਲਾਰਿਆਂ ਦੀ ਧੂੜ 'ਚ ਰੁਲ ਕੇ ਰਹਿ ਗਈ ਭਿੰਡਰ ਕਲਾਂ ਵਿਖੇ ਪੰਚਕਰਮਾ ਸੈਂਟਰ ਬਣਾਉਣ ਦੀ ਫਾਈਲ

ਕਿਸ਼ਨਪੁਰਾ ਕਲਾਂ, 30 ਸਤੰਬਰ (ਪਰਮਿੰਦਰ ਸਿੰਘ ਗਿੱਲ) - ਸੂਬੇ ਅੰਦਰ ਵੱਖ-ਵੱਖ ਸਮੇਂ 'ਤੇ ਰਾਜ ਕਰਨ ਵਾਲੀਆਂ ਸਰਕਾਰਾਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਵੱਡੇ-ਵੱਡੇ ਵਾਅਦੇ ਕਰਦੀਆਂ ਨਹੀਂ ਥੱਕਦੀਆਂ, ਪਰ ਜੇਕਰ ਜ਼ਮੀਨੀ ਪੱਧਰ 'ਤੇ ਦੇਖਿਆ ਜਾਵੇ ਤਾਂ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਅਹੁਦਾ ਸੰਭਾਲਿਆ

ਮੋਗਾ, 30 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਖੇਤੀਬਾੜੀ ਵਿਭਾਗ ਮੋਗਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ. ਮਨਜੀਤ ਸਿੰਘ ਦਾ ਸ਼ਹਿਰ ਵਾਸੀਆਂ ਤੇ ਕਿਸਾਨਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਉਨ੍ਹਾਂ ਦੇ ਅਹੁਦਾ ਸੰਭਾਲਣ ਸਮੇਂ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੋਹਣ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਬਾਘਾਪੁਰਾਣਾ, 30 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਜਸਕਰਨ ਸਿੰਘ ਜੱਸੀ ਠੇਕੇਦਾਰ ਅਤੇ ਗੁਰਚਰਨ ਸਿੰਘ ਯੋਧਾ ਦੇ ਪਿਤਾ ਸੋਹਣ ਸਿੰਘ (ਸੁੰਦਰ ਮਹਿਲੇਕੇ) 67 ਸਾਲ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ...

ਪੂਰੀ ਖ਼ਬਰ »

ਡੇਂਗੂ-ਮਲੇਰੀਆ ਦੀ ਰੋਕਥਾਮ ਸਬੰਧੀ ਟਾਸਕ ਫੋਰਸ ਦੀ ਮੀਟਿੰਗ ਹੋਈ

ਅਜੀਤਵਾਲ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਐਸ. ਪੀ. ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਸਵਾਈਨ ਫਲੂ ਦੀ ਰੋਕਥਾਮ ਸਬੰਧੀ ਬਲਾਕ ਟਾਸਕ ਫੋਰਸ ...

ਪੂਰੀ ਖ਼ਬਰ »

ਐਕਸੀਡੈਂਟ ਕੇਸਾਂ 'ਚ ਮੌਤ ਦਾ ਇੰਦਰਾਜ ਕਰਨਾ ਯਕੀਨੀ ਬਣਾਇਆ ਜਾਵੇ-ਡੀ. ਸੀ.

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕੀਤੀ, ਜਿਸ ਵਿਚ ਜਨਮ ਅਤੇ ਮੌਤ ਦੀ ...

ਪੂਰੀ ਖ਼ਬਰ »

ਪਿੰਡ ਮੌੜ ਨੌਂ ਆਬਾਦ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਠੱਠੀ ਭਾਈ, 30 ਸਤੰਬਰ (ਜਗਰੂਪ ਸਿੰਘ ਮਠਾੜੂ) - ਦੇਸ਼ ਭਰ 'ਚ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਲੜੀ ਅਧੀਨ ਬਲਾਕ ਬਾਘਾ ਪੁਰਾਣਾ ਦੇ ਪਿੰਡ ਮੌੜ ਨੌਂ ਆਬਾਦ ਵਿਖੇ ਪਿੰਡ ਦੀ ਸੱਥ ਵਿਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਹਾਰ-ਮਾਲਾਵਾਂ ਪਹਿਨਾ ਕੇ ...

ਪੂਰੀ ਖ਼ਬਰ »

ਬਲਜੀਤ ਸਿੰਘ ਕੰਗ ਬਣੇ ਪੰਜਾਬ ਐਗਜ਼ੈਕਟਿਵ ਨੰਬਰਦਾਰ ਯੂਨੀਅਨ ਦੇ ਮੈਂਬਰ

ਫ਼ਤਿਹਗੜ੍ਹ ਪੰਜਤੂਰ, 30 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਦੌਰਾਨ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਗੇਟ ਰੈਲੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ਮੁਤਾਬਿਕ ਜ਼ਿਲ੍ਹਾ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਬੀਤੇ ਕੱਲ੍ਹ ਗੇਟ ਰੈਲੀ ਕੀਤੀ ਗਈ ਜਿਸ ਦੀ ਅਗਵਾਈ ਜ਼ਿਲ੍ਹਾ ਮੋਗਾ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੀ ਐਪ ਨਜ਼ਰ ਰੱਖੇਗੀ-ਡੀ. ਸੀ.

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ ਨੂੰ ਪੁਖ਼ਤਾ ਤਰੀਕੇ ਨਾਲ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੀ ਅਗਵਾਈ ਵਿਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਲੋਂ ਬਣਾਈ ਮੋਬਾਈਲ ...

ਪੂਰੀ ਖ਼ਬਰ »

ਆਰਸੇਟੀ ਮੋਗਾ ਦੀ ਤਿਮਾਹੀ ਰਿਵਿਊ ਮੀਟਿੰਗ-ਡਿਪਟੀ ਕਮਿਸ਼ਨਰ ਨੇ ਕੀਤੀ ਪ੍ਰਧਾਨਗੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਮੋਗਾ ਕੁਲਵੰਤ ਸਿੰਘ ਨੇ ਇਸ ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੀਟਿੰਗ ਵਿਚ ਉਨ੍ਹਾਂ ਨਾਲ ਸਹਾਇਕ ...

ਪੂਰੀ ਖ਼ਬਰ »

ਜੌਗ਼ਰਫ਼ੀ ਟੀਚਰਜ਼ ਯੂਨੀਅਨ ਦੇ ਆਗੂ ਸਿੱਖਿਆ ਮੰਤਰੀ ਪੰਜਾਬ ਨੂੰ ਮਿਲੇ

ਲੈਕਚਰਾਰਾਂ ਦੀਆਂ 13252 ਅਸਾਮੀਆਂ 'ਚੋਂ ਜੌਗ਼ਰਫ਼ੀ ਦੀਆਂ ਕੇਵਲ 357 ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਭੂਗੋਲ (ਜੌਗ਼ਰਫ਼ੀ) ਵਿਸ਼ੇ ਦੇ ਲੈਕਚਰਾਰਾਂ ਦਾ ਪ੍ਰਬੰਧ ਕਰਨ, ਪੰਜਾਬ ਸਰਕਾਰ ਦੇ 17 ਅਗਸਤ 2018 ਦੇ ਗਜ਼ਟ ...

ਪੂਰੀ ਖ਼ਬਰ »

ਨੈਸ਼ਨਲ ਵਲੰਟੀਅਰ ਖ਼ੂਨਦਾਨ ਦਿਵਸ 1 ਤੋਂ 14 ਅਕਤੂਬਰ ਤੱਕ ਮਨਾਇਆ ਜਾਵੇਗਾ-ਡਾ. ਬਰਾੜ

ਮੋਗਾ, 30 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਐਸ.ਪੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਨੈਸ਼ਨਲ ਵਲੰਟੀਅਰ ਖ਼ੂਨਦਾਨ ਦਿਵਸ 1 ਤੋਂ 14 ਅਕਤੂਬਰ ਤੱਕ ਮਨਾਇਆ ...

ਪੂਰੀ ਖ਼ਬਰ »

ਜੇ. ਐਮ. ਐਸ. ਇਮੀਗੇ੍ਰਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 30 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਮੰਨੀ ਪ੍ਰਮੰਨੀ ਜੇ.ਐਮ.ਐਸ. ਸੰਸਥਾ ਆਏ ਦਿਨ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨੇ ਪੂਰੇ ਕਰ ਰਹੀ ਹੈ | ਇਸ ਵਾਰ ਸੰਸਥਾ ਵਲੋਂ ਲਵਪ੍ਰੀਤ ਸਿੰਘ ਬਰਾੜ ਪੁੱਤਰ ਸੁਖਦੇਵ ਸਿੰਘ ਬਰਾੜ ਵਾਸੀ ਲੰਗੇਆਣਾ (ਮੋਗਾ) ਦਾ ...

ਪੂਰੀ ਖ਼ਬਰ »

ਧਰਮਸ਼ਾਲਾ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਮੋਗਾ, 30 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਰਾਮੰੂਵਾਲਾ ਹਰਚੋਕਾ 'ਚ ਪਿੰਡ ਦੀ ਸਾਂਝੀ ਧਰਮਸ਼ਾਲਾ 'ਤੇ ਕਬਜਾ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਰਾਲੀ ਦੀ ਸੰਭਾਲ ਲਈ ਪ੍ਰਤੀ ਏਕੜ ਪੰਜ ਹਜ਼ਾਰ ਰੁਪਏ ਦੇਵੇ-ਕਿਸਾਨ ਆਗੂ ਬੀ. ਕੇ. ਯੂ. ਲੱਖੋਵਾਲ

ਬਾਘਾਪੁਰਾਣਾ, 30 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਬਾਘਾਪੁਰਾਣਾ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਕੀ ਪੱਤੀ ਵਿਖੇ ਹੋਈ | ਇਸ ਮੌਕੇ ਸੂਬਾ ਮੀਤ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ

ਕੋਟ ਈਸੇ ਖਾਂ, 30 ਸਤੰਬਰ (ਨਿਰਮਲ ਕਾਲੜਾ)-ਸਿਵਲ ਸਰਜਨ ਮੋਗਾ ਡਾ. ਸਤਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਯੋਤੀ ਦੀ ਅਗਵਾਈ ਵਿਚ ਇੱਥੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਮੂਹ ਬਹੁ ਮੰਤਵੀ ਹੈਲਥ ਵਰਕਰ ਅਤੇ ਬਹੁ ਮੰਤਵੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਮਨਾਇਆ ਭਗਤ ਸਿੰਘ ਦਾ ਜਨਮ ਦਿਵਸ

ਫ਼ਤਿਹਗੜ੍ਹ ਪੰਜਤੂਰ, 30 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਜਗਨ ਨਾਥ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਧਰਮਕੋਟ-2 (ਮੋਗਾ) ਵਿਖੇ ਪ੍ਰਾਇਮਰੀ ਸਿੱਖਿਆ ਅਫ਼ਸਰ ਕੰਚਨ ਬਾਲਾ ਅਤੇ ਸੈਂਟਰ ਮੁਖੀ ਸਵਰਨਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸ਼ਹੀਦ-ਏ ਭਗਤ ਸਿੰਘ ਦਾ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ | ਸੰਸਥਾ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਵਣ ਰੇਂਜ ਅਫ਼ਸਰ ਨੂੰ ਕੀਤਾ ਸਨਮਾਨਿਤ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸੇਵਾ ਨਿਭਾਅ ਰਹੇ ਵਣ ਰੇਂਜ ਅਫ਼ਸਰ ਨਿਰਮਲ ਸਿੰਘ ਸੰਧੂ ਵਲੋਂ ਪੰਜਾਬ ਵਿਚ ਲੱਖਾਂ ਬੂਟੇ ਲਗਾ ਕੇ ਸੇਵਾ ਨਿਭਾਉਣ ਬਦਲੇ ਅੱਜ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਹਰੇਕ ਸਹੂਲਤ ਦੇਣ ਲਈ ਆਪ ਦੀ ਸਰਕਾਰ ਵਚਨਬੱਧ-ਐੱਡ. ਕੰਬੋਜ

ਫ਼ਤਿਹਗੜ੍ਹ ਪੰਜਤੂਰ, 30 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਜੋੜ ਮੇਲੇ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਅੱਜ ਤੋਂ ਸ਼ੁਰੂ

ਕੋਟ ਈਸੇ ਖਾਂ, 30 ਸਤੰਬਰ (ਕਾਲੜਾ)-ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਧਾਰਮਿਕ ਜੋੜ ਮੇਲੇ ਦੇ ਸਬੰਧ 'ਚ 1 ਅਕਤੂਬਰ ...

ਪੂਰੀ ਖ਼ਬਰ »

ਪਵਿੱਤਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਬਣਾਇਆ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਲੈਂਡ ਮਾਰਗੇਜ਼ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਵਿਚ ਕੋਰ ਕਮੇਟੀ ਦੇ ਮੈਂਬਰ ਤੇ ਲੇਖਕ ਪਵਿੱਤਰਪਾਲ ਸਿੰਘ ਜੋ ਇਸ ਵੇਲੇ ਲੈਂਡ ਮਾਰਗੇਜ਼ ਬੈਂਕ ਧਰਮਕੋਟ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਨੂੰ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅੰਬਿਕਾ ਦਾਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਵਣ ਰੇਂਜ ਅਫ਼ਸਰ ਨੂੰ ਕੀਤਾ ਸਨਮਾਨਿਤ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸੇਵਾ ਨਿਭਾਅ ਰਹੇ ਵਣ ਰੇਂਜ ਅਫ਼ਸਰ ਨਿਰਮਲ ਸਿੰਘ ਸੰਧੂ ਵਲੋਂ ਪੰਜਾਬ ਵਿਚ ਲੱਖਾਂ ਬੂਟੇ ਲਗਾ ਕੇ ਸੇਵਾ ਨਿਭਾਉਣ ਬਦਲੇ ਅੱਜ ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਵਿੱਤਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਬਣਾਇਆ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਲੈਂਡ ਮਾਰਗੇਜ਼ ਬੈਂਕ ਕਰਮਚਾਰੀ ਯੂਨੀਅਨ ਪੰਜਾਬ ਵਿਚ ਕੋਰ ਕਮੇਟੀ ਦੇ ਮੈਂਬਰ ਤੇ ਲੇਖਕ ਪਵਿੱਤਰਪਾਲ ਸਿੰਘ ਜੋ ਇਸ ਵੇਲੇ ਲੈਂਡ ਮਾਰਗੇਜ਼ ਬੈਂਕ ਧਰਮਕੋਟ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ, ਨੂੰ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ 'ਚ ਮੋਹਰੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਹੋਏ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਗੋਧੇਵਾਲਾ ਸਟੇਡੀਅਮ ਵਿਖੇ ਕਰਵਾਏ ...

ਪੂਰੀ ਖ਼ਬਰ »

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਲੋਕਾਂ ਅੰਦਰ ਏਕਤਾ ਤੇ ਸਦਭਾਵਨਾ ਪੈਦਾ ਕਰੇਗੀ-ਮਾਨ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਸਿੰਘਾਂਵਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਸੇਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਖੇ ਗਾਂਧੀ ਜੈਅੰਤੀ ਮਨਾਈ ਗਈ ਜਿਸ ਵਿਚ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੇ ਮੁੱਢਲੇ ਜੀਵਨ, ਸਿੱਖਿਆ ਤੇ ਜ਼ਿੰਦਗੀ ਦੇ ਤਜਰਬਿਆਂ ਨੂੰ ਸਾਂਝਿਆਂ ਕੀਤਾ ਗਿਆ | ਬੱਚਿਆਂ ਨੇ ...

ਪੂਰੀ ਖ਼ਬਰ »

ਜਗਤ ਸੇਵਕ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ) - ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਸਾਇੰਸ ਕਾਂਗਰਸ ਵਿਚ ਵਿਦਿਆਰਥੀਆਂ ਨੇ ਵਿਸ਼ਾ ਅਧਿਆਪਕ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਸਾਇੰਸ ਦੇ ਮਾਡਲ ਬਣਾ ਕੇ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਵਲੋਂ ਸਕੂਲ 'ਚ ਜਾਗਰੂਕਤਾ ਕੈਂਪ ਲਗਾਇਆ

ਬਾਘਾ ਪੁਰਾਣਾ, 30 ਸਤੰਬਰ (ਕਿ੍ਸ਼ਨ ਸਿੰਗਲਾ) - ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਸਰਬਜੀਤ ਸਿੰਘ ਇੰਚਾਰਜ ਸਬ ਡਵੀਜ਼ਨ ਸਾਂਝ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਸੰਬੰਧੀ ਸਿਵਲ ਸਰਜਨ ਵਲੋਂ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ

ਮੋਗਾ, 30 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਵਲੋਂ ਸਮੇਂ ਸਮੇਂ ਤੇ ਸਾਰਥਿਕ ਯਤਨ ਕੀਤੇ ਜਾ ਰਹੇ ਹਨ | ਇਸੇ ਦੌਰਾਨ ਅੱਜ ਡਾ. ਐਸ.ਪੀ. ਸਿੰਘ ਸਿਵਲ ਸਰਜਨ ਮੋਗਾ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੀ ਮੀਟਿੰਗ

ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ) - ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਸਾਂਝ ਕੇਂਦਰ ਮੋਗਾ ਦੀ ਮੀਟਿੰਗ ਮਨਮੀਤ ਸਿੰਘ ਐਸ.ਪੀ. (ਐਚ) ਮੋਗਾ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਬਹੁਜਨ ਆਰਮੀ ਜਥੇਬੰਦੀ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਨਾਂਅ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਬਾਘਾ ਪੁਰਾਣਾ, 30 ਸਤੰਬਰ (ਕਿ੍ਸ਼ਨ ਸਿੰਗਲਾ) - ਬਹੁਜਨ ਆਰਮੀ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਦੇ ਪ੍ਰਧਾਨ ਮੰਗਲ ਸਿੰਘ ਮੰਡੀਰਾਂ ਅਤੇ ਸੂਬੇਦਾਰ ਬਲਦੇਵ ਸਿੰਘ ਮਾਲਵਾ ਜ਼ੋਨ ਇੰਚਾਰਜ ਦੀ ਅਗਵਾਈ ਹੇਠ ਜਥੇਬੰਦੀ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ...

ਪੂਰੀ ਖ਼ਬਰ »

ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਇੰਡੀਅਨ ਫਾਰਮਰਜ਼ ਐਸੋਸੀਏਸ਼ਨ (ਬਹਿਰੂ) ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ | ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਹਿੱਸਾ ਲਿਆ ਅਤੇ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਤੇ ਗ੍ਰਾਮ ਪੰਚਾਇਤ ਵਲੋਂ ਭਗਤ ਸਿੰਘ ਦੇ ਜਨਮ ਦਿਨ 'ਤੇ ਵਿਸ਼ੇਸ਼ ਸਮਾਗਮ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ) - ਇਥੋਂ ਥੋੜੀ ਦੂਰ ਪਿੰਡ ਖੋਸਾ ਪਾਂਡੋ ਵਿਖੇ ਸਰਬ ਭਾਰਤ ਨੌਜਵਾਨ ਸਭਾ ਅਤੇ ਗ੍ਰਾਮ ਪੰਚਾਇਤ ਵਲੋਂ ਪਰਮ ਗੁਣੀ ਭਗਤ ਸਿੰਘ ਦੇ ਜਨਮ ਦਿਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧਾਂ ਨੂੰ ਲੈ ਕੇ ਮੇਅਰ ਨੀਤਿਕਾ ਭੱਲਾ ਨੇ ਕੀਤੀ ਕਰਮਚਾਰੀਆਂ ਨਾਲ ਮੀਟਿੰਗ

ਮੋਗਾ, 30 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ) - ਅੱਜ ਆਉਣ ਵਾਲੇ ਸਾਰੇ ਹੀ ਧਾਰਮਿਕ ਤੇ ਪਵਿੱਤਰ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਮੋਗਾ ਮੇਅਰ ਨੀਤਿਕਾ ਭੱਲਾ ਦੀ ਅਗਵਾਈ ਵਿਚ ਪੂਰੀ ਤਰਾ ਜੁੱਟ ਗਿਆ ਹੈ ਤਾਂ ਜੋ ਸਾਰੇ ਹੀ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ ਵਿਚ ਪਟਵਾਰੀ, ਕਾਨੰੂਨਗੋ ਅਤੇ ਪੰਚਾਇਤ ਮੈਂਬਰ ਖ਼ਿਲਾਫ਼ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 30 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਜ਼ਦੀਕੀ ਪਿੰਡ ਨਵਾ ਮਾਛੀਕੇ ਦੀ ਇਕ ਔਰਤ ਨਾਲ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਰਿਟਾਇਰਡ ਕਾਨੰੂਗੋ (ਮੌਜੂਦਾ ਪਟਵਾਰੀ), ਇਕ ਰਿਟਾਇਰਡ ...

ਪੂਰੀ ਖ਼ਬਰ »

ਸ੍ਰੀ ਚੰਦ ਸੰਤ ਆਸ਼ਰਮ ਵਿਖੇ ਧਾਰਮਿਕ ਸਮਾਗਮ ਹੋਇਆ

ਮੋਗਾ/ਅਜੀਤਵਾਲ, 30 ਸਤੰਬਰ (ਗੁਰਤੇਜ ਸਿੰਘ ਬੱਬੀ, ਹਰਦੇਵ ਸਿੰਘ ਮਾਨ) - ਬਾਬਾ ਸ੍ਰੀ ਚੰਦ ਦੇ 528ਵੇਂ ਜਨਮ ਦਿਵਸ ਨੂੰ ਸਮਰਪਿਤ ਡੇਰਾ ਬਾਬਾ ਸ੍ਰੀ ਚੰਦ ਸੰਤ ਆਸ਼ਰਮ ਪਿੰਡ ਸਲੀਣਾ ਵਿਖੇ ਗ੍ਰਾਮ ਪੰਚਾਇਤ ਇਲਾਕਾ ਅਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਸ੍ਰੀ ਚੰਦ ਸੰਤ ਆਸ਼ਰਮ ਵਿਖੇ ਧਾਰਮਿਕ ਸਮਾਗਮ ਹੋਇਆ

ਮੋਗਾ/ਅਜੀਤਵਾਲ, 30 ਸਤੰਬਰ (ਗੁਰਤੇਜ ਸਿੰਘ ਬੱਬੀ, ਹਰਦੇਵ ਸਿੰਘ ਮਾਨ) - ਬਾਬਾ ਸ੍ਰੀ ਚੰਦ ਦੇ 528ਵੇਂ ਜਨਮ ਦਿਵਸ ਨੂੰ ਸਮਰਪਿਤ ਡੇਰਾ ਬਾਬਾ ਸ੍ਰੀ ਚੰਦ ਸੰਤ ਆਸ਼ਰਮ ਪਿੰਡ ਸਲੀਣਾ ਵਿਖੇ ਗ੍ਰਾਮ ਪੰਚਾਇਤ ਇਲਾਕਾ ਅਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਨਿਗੂਣੀ ਵਜ਼ੀਫ਼ਾ ਰਾਸ਼ੀ ਲਈ ਕਾਗ਼ਜ਼ੀ ਕਾਰਵਾਈ ਨੂੰ ਘੱਟ ਕਰੇ ਸਰਕਾਰ-ਡੀ. ਟੀ. ਐਫ.

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਕੇਂਦਰ ਸਰਕਾਰ ਵਲੋਂ ਗ਼ਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਾਲੀ ਸਹਾਇਤਾ ਦੇ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ ਅਤੇ ਲੜਕੀਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ ਕਈ ਵਜ਼ੀਫ਼ਾ ਸਕੀਮਾਂ ਬੀ.ਸੀ. ਵਜ਼ੀਫ਼ਾ, ਐਸ.ਸੀ. ...

ਪੂਰੀ ਖ਼ਬਰ »

ਸਮਾਜ ਸੇਵੀ ਖ਼ਲੀਫ਼ਾ ਰਾਜਾ ਚਿਸ਼ਤੀ ਨੂੰ ਵਿਸ਼ਵ ਸੂਫ਼ੀ ਸੰਤ ਸਮਾਜ ਨੇ ਜ਼ਿਲ੍ਹੇ ਦਾ ਪ੍ਰਧਾਨ ਥਾਪਿਆ

ਮੋਗਾ, 30 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਵਿਸ਼ਵ ਸੂਫ਼ੀ ਸੰਤ ਸਮਾਜ ਰਜਿ. ਪੰਜਾਬ ਦੀ ਇਕ ਅਹਿਮ ਮੀਟਿੰਗ ਡੇਰਾ ਬਾਬਾ ਫ਼ਰੀਦ ਜੀ ਪਿੰਡ ਹਰੀਨੌ, ਜ਼ਿਲ੍ਹਾ ਫ਼ਰੀਦਕੋਟ ਵਿਖੇ ਸੰਸਥਾ ਦੇ ਪ੍ਰਧਾਨ ਸਾਈਾ ਦੀਪਕ ਸ਼ਾਹ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਰਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX