ਮਲੋਟ, 30 ਸਤੰਬਰ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਬਠਿੰਡਾ ਰੋਡ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਦਿੱਤਾ ਗਿਆ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੱੁਜਰ, ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਜੱਸੇਆਣਾ ਤੇ ਹੋਰ ਆਗੂਆਂ ਨੇ ਕਿਹਾ ਕਿ 2 ਅਗਸਤ ਨੂੰ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਮੁਕੰਮਲ ਰੂਪ ਵਿਚ ਪੂਰੇ ਨਹੀਂ ਹੋਏ | ਉਨ੍ਹਾਂ ਕਿਹਾ ਕਿ ਕਿਸਾਨ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ, ਸਗੋਂ ਮਜ਼ਬੂਰੀ ਹੈ | ਆਗੂਆਂ ਨੇ ਇਹ ਵੀ ਕਿਹਾ ਕਿ ਸਰਕਾਰ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਨਹੀਂ ਕਰ ਰਹੀ ਸਗੋਂ ਕਾਨੂੰਨ ਦਾ ਡਰ ਵਿਖਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਰਾਹ ਤੁਰ ਪਈ ਹੈ | ਕਿਸਾਨਾਂ ਨੂੰ ਨਰਮੇ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਇਹ ਸਿਰਫ਼ ਚੌਥਾ ਹਿੱਸਾ ਕਿਸਾਨਾਂ ਨੂੰ ਹੀ ਮਿਲ ਸਕਿਆ ਹੈ ਅਤੇ ਬਹੁਤੇ ਕਿਸਾਨ ਨਰਮੇ ਦੇ ਮੁਆਵਜ਼ੇ ਤੋਂ ਵਾਂਝੇ ਹਨ | ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਤੋਂ ਇਲਾਵਾ ਪ੍ਰਧਾਨ ਬੇਅੰਤ ਸਿੰਘ ਦੋਦਾ, ਗੋਰਾ ਸਿੰਘ ਫਕਰਸਰ, ਅਵਤਾਰ ਸਿੰਘ ਮਿੱਠੜੀ, ਪ੍ਰਧਾਨ ਬਲਜੀਤ ਸਿੰਘ ਬੋਦੀਵਾਲਾ, ਹਰਦਿਆਲ ਸਿੰਘ ਲੁਬਾਣਿਆਂਵਾਲੀ, ਬਲਜੀਤ ਸਿੰਘ ਰੋੜਾਂਵਾਲੀ ਤੇ ਹੋਰ ਕਿਸਾਨ ਆਗੂਆਂ ਅਤੇ ਬੁਲਾਰਿਆਂ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨੇ 2 ਅਗਸਤ ਵਾਲੀ ਮੀਟਿੰਗ ਦੇ ਵਾਅਦੇ ਪੂਰੇ ਨਹੀਂ ਕੀਤੇ | ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨੇ ਦੀ ਫ਼ਸਲ ਦਾ ਮੁਕੰਮਲ ਬਕਾਇਆ ਨਹੀਂ ਦਿੱਤਾ ਗਿਆ ਅਤੇ ਗੰਨੇ ਦਾ ਭਾਅ ਵੀ ਲਾਗਤ ਅਨੁਸਾਰ ਨਹੀਂ ਮਿਥਿਆ ਜਾ ਰਿਹਾ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ, ਕਣਕ 'ਤੇ ਬੋਨਸ, ਚਿੱਟੇ ਮੱਛਰ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਆਦਿ ਮੰਗਾਂ ਵੀ ਅਧੂਰੀਆਂ ਪਈਆਂ ਹਨ | ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਤੱਕ ਅਤੇ ਹੋਰ ਮੰਗਾਂ ਮੁਕੰਮਲ ਰੂਪ 'ਚ ਮੰਨੇ ਜਾਣ ਤੱਕ ਕਿਸਾਨਾਂ ਦਾ ਇਹ ਧਰਨਾ ਜਾਰੀ ਰਹੇਗਾ | ਹੋਰ ਭਰਾਤਰੀ ਜਥੇਬੰਦੀਆਂ ਤੋਂ ਇਲਾਵਾ ਫਾਰਮਾਸਿਸਟ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਅਮਨਜੀਤ ਸਿੰਘ ਦੀ ਅਗਵਾਈ ਵਿਚ ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਪੁਰਜ਼ੋਰ ਹਮਾਇਤ ਕਰਦਿਆਂ ਕਿਸਾਨਾਂ ਦੀ ਮੰਗਾਂ ਅਤੇ ਧਰਨੇ ਦੀ ਨਿਰੰਤਰ ਹਮਾਇਤ ਕਰਨ ਦਾ ਐਲਾਨ ਵੀ ਕੀਤਾ | ਇਸ ਦੌਰਾਨ ਆਵਾਜਾਈ ਬੰਦ ਰਹਿਣ ਕਰਕੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਅਨਾਜ ਮੰਡੀਆਂ ਵਿਚ ਸਫ਼ਾਈ ਅਤੇ ਹੋਰ ਪ੍ਰਬੰਧਾਂ ਦੀ ਘਾਟ ਰੜਕ ਰਹੀ ਹੈ | ਇਸ ਸਬੰਧ 'ਚ ਮੁੱਖ ਅਨਾਜ ਮੰਡੀ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਹਰਮਹਿੰਦਰ ਪਾਲ)-ਸਥਾਨਕ ਰੇਲਵੇ ਰੋਡ ਸਥਿਤ ਐੱਲ.ਆਈ.ਸੀ. ਦਫ਼ਤਰ ਸਾਹਮਣੇ ਦਫ਼ਤਰ ਦੇ ਏਜੰਟਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਏਜੰਟਾਂ ਵਲੋਂ ਪੋਲਿਸੀ ਹੋਲਡਰਾਂ ਦਾ ਬੋਨਸ ਰੇਟ ਵਧਾਉਣ, ਜੀ.ਐੱਸ.ਟੀ. ...
ਗਿੱਦੜਬਾਹਾ, 30 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ ਦੀ ਅਗਵਾਈ 'ਚ ਹੋਈ | ਸੂਬਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ...
ਗਿੱਦੜਬਾਹਾ, 30 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਸਵੇਰ ਦੀ ਵਿਸ਼ੇਸ਼ ਸਭਾ ਸ਼ਹੀਦ ਭਗਤ ਸਿੰਘ ਹਾਊਸ ਵਲੋਂ ਕਰਵਾਈ ਗਈ ਇਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ 1 ਅਕਤੂਬਰ ਤੱਕ ਸਵੈ-ਇੱਛੁਕ ਖ਼ੂਨਦਾਨ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਅੱਜ ਸਿਵਲ ਸਰਜਨ ਡਾ: ਰੰਜੂ ...
ਗਿੱਦੜਬਾਹਾ, 30 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਰਾਮ ਨਾਟਕ ਕਲੱਬ ਪੱਕਾ ਤਾਲਾਬ ਗਿੱਦੜਬਾਹਾ ਵਲੋਂ ਸਥਾਨਕ ਬਾਬਾ ਗੰਗਾ ਰਾਮ ਸਪੋਰਟਸ ਸਟੇਡੀਅਮ ਵਿਖੇ ਬੀਤੀ ਰਾਤ ਰਾਮ ਲੀਲਾ ਦੌਰਾਨ ਭਰਤ ਮਿਲਾਪ ਅਤੇ ਸਰੂਪ ਨਖਾ ਨਾਈਟ ਕਰਵਾਈ ਗਈ, ਦਾ ਉਦਘਾਟਨ ਆਮ ਆਦਮੀ ਪਾਰਟੀ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ 'ਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ 'ਤੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਨਵੀਂ ਦਾਣਾ ਮੰਡੀ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪੁਆਇਆ ਗਿਆ | ਝੋਨੇ ਦਾ ਸੀਜ਼ਨ ਸ਼ੁਰੂ ਹੋਣ ...
ਲੰਬੀ, 30 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਵਣ ਮੰਡਲ ਵਿਸਥਾਰ ਬਠਿੰਡਾ ਦੇ ਅਧੀਨ ਵਣ ਰੇਂਜ਼ ਸ੍ਰੀ ਮੁਕਤਸਰ ਸਾਹਿਬ ਦੇ ਵਣ ਰੇਂਜ਼ ਅਫ਼ਸਰ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਪਿੰਡ ਬੀਦੋਵਾਲੀ ਵਿਖੇ ਹਰਿਆਵਲ ਲਹਿਰ ਤਹਿਤ ਬੂਟੇ ਲਾਏ ਗਏ | ਵਣ ਰੇਂਜ਼ ਅਫ਼ਸਰ ਨੇ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਹਰਮਹਿੰਦਰ ਪਾਲ)-ਹਰਜੀਤ ਸਿੰਘ ਸੰਧੂ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫ਼ਾਜ਼ਿਲਕਾ ਦੀਆਂ ਵੂਮੈਨ ...
ਮਲੋਟ, 30 ਸਤੰਬਰ (ਪਾਟਿਲ)-ਅੱਜ ਆਸ਼ਾ ਵਰਕਰ ਤੇ ਆਸ਼ਾ ਫੈਸਿਲੀਟੇਟਰ ਨਿਰੋਲ ਯੂਨੀਅਨ ਪੰਜਾਬ (ਪੰਜੋਲਾ ਗਰੁੱਪ) ਬਲਾਕ ਆਲਮਵਾਲਾ ਦੀ ਚੋਣ ਕੀਤੀ ਗਈ | ਚੋਣ ਮੌਕੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਵਲੋਂ ਬਲਾਕ ਆਲਮਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਚਲਾਏ ਜਾ ਸਵੱਛਤਾ ਅਭਿਆਨ 2.0 ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਹਿਰ ਦੇ ਕੋਟਲੀ ਰੋਡ ਵਾਰਡ ਨੰਬਰ 28 'ਚ ਸਪੋਰਟਸ ਐਂਡ ਫਿਟਨੈੱਸ ਕਲੱਬ ਦੇ ਸਹਿਯੋਗ ਨਾਲ ਨਹਿਰੂ ਯੁਵਾ ...
ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਮੱਖ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਗੁਰਦੇਵ ਸਿੰਘ, ਦਵਿੰਦਰ ਸਿੰਘ ਭੰਗੇਵਾਲਾ, ਜਸਵੰਤ ...
ਮਲੋਟ, 30 ਸਤੰਬਰ (ਪਾਟਿਲ)-ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਤਰਖਾਣਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਜਸਨੀਨ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਸਰਕਲ ਮਿੱਡਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਹੋਣ ਵਾਲੇ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡੇ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਇੱਥੇ ਡੇਰਾ ਭਾਈ ਮਸਤਾਨ ਸਿੰਘ ਵਿਖੇ ਅੰਗਹੀਣ ਵਿਅਕਤੀਆਂ ...
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਹਰਮਹਿੰਦਰ ਪਾਲ)-ਆਧਾਰ ਕਾਰਡ ਨੂੰ ਵੋਟਰ ਕਾਰਡਾਂ ਨਾਲ ਜੋੜਨ ਦਾ ਕੰਮ ਸਮੁੱਚੇ ਭਾਰਤ ਵਿਚ ਚੱਲ ਰਿਹਾ ਹੈ | ਬੀ.ਐੱਲ.ਓਜ. ਨੂੰ ਘਰ-ਘਰ ਜਾ ਕੇ ਵੋਟਰਾਂ ਤੋਂ ਆਧਾਰ ਕਾਰਡ ਲੈਣੇ ਪੈਂਦੇ ਹਨ | ਨਵੇਂ ਲੱਗੇ ਬੀ.ਐੱਲ.ਓ. ਨੂੰ ਬਹੁਤ ਸਮੱਸਿਆ ...
ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਖੇਤੀਬਾੜੀ ਵਿਭਾਗ ਵਲੋਂ ਪਿੰਡ ਥਾਂਦੇਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਡਾ: ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ...
ਲੰਬੀ, 30 ਸਤੰਬਰ (ਮੇਵਾ ਸਿੰਘ)-ਦੇਸ਼ ਦੇ ਅੰਨਦਾਤਾ ਕਹੇ ਜਾਣ ਵਾਲੇ ਕਿਸਾਨ ਹਰ ਵਕਤ ਆਪਣੀ ਕਿਸੇ ਨਾ ਕਿਸੇ ਸਮੱਸਿਆ ਵਿਚ ਘਿਰੇ ਰਹਿੰਦੇ ਹਨ | ਇਨ੍ਹਾਂ ਮੁਸ਼ਕਿਲਾਂ ਵਿਚ ਕਈ ਵਾਰ ਅਚਾਨਕ ਆਈਆਂ ਕੁਦਰਤੀ ਆਫ਼ਤਾਂ ਵੀ ਵਾਧਾ ਕਰ ਦਿੰਦੀਆਂ ਹਨ | ਕਿਸਾਨਾਂ ਲਈ ਸਭ ਤੋਂ ਵੱਡੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX