ਓਠੀਆਂ, 1 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਬਦਲਾਅ ਕਾਰਨ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਦੀ ਕੋਈ ਕਸਰ ਨਹੀਂ ਛੱਡ ਰਹੀ | ਪੰਜਾਬ ਦੀਆਂ ਲੋਟੂ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਲੋਕ ਧੜਾਧੜ ਸ਼ਾਮਿਲ ਹੋ ਰਹੇ ਹਨ | ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਆਪ ਵਲੋਂ ਹਲਕਾ ਰਾਜਾਸਾਂਸੀ ਤੋਂ ਆਪ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਕੀਤੇ ਗਏ ਭਰਵੇਂ ਇੱਕਠ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਖਚਾਖਚ ਭਰੀ ਰੈਲੀ 'ਚ ਪਿੰਡ ਓਠੀਆਂ ਦੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੇ ਸਮੂੰਹ ਅਕਾਲੀ ਵਰਕਰ ਅਤੇ ਆਗੂ ਆਪ ਪਾਰਟੀ ਵਿਚ ਸ਼ਾਮਿਲ ਹੋ ਗਏ | ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨੇ ਆਪ ਵਿਚ ਸ਼ਾਮਿਲ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ | ਇਸ ਮੌਕੇ ਆਪ ਦੇ ਆਗੂ ਦਲਜੀਤ ਸਿੰਘ ਮਿਆਦੀਆਂ, ਅਵਤਾਰ ਸਿੰਘ ਓਠੀਆਂ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਫੌਜੀ, ਸੂਬੇਦਾਰ ਬਖ਼ਸ਼ੀਸ਼ ਸਿੰਘ, ਅੰਗਰੇਜ਼ ਸਿੰਘ ਵਿਰਕ, ਤਰਲੋਚਨ ਸਿੰਘ, ਗਗਨਦੀਪ ਸਿੰਘ ਮੁਹਾਰ, ਮਲਕੀਤ ਸਿੰਘ ਹਵੇਲੀਆਂ, ਕਾਰਜ ਸਿੰਘ, ਨੰਬਰਦਾਰ ਦਲਜੀਤ ਸਿੰਘ ਓਠੀਆਂ, ਗੁਲਜ਼ਾਰ ਸਿੰਘ, ਵਰਿੰਦਰ ਸਿੰਘ ਲਾਡੀ, ਪ੍ਰਧਾਨ ਬਲਜੀਤ ਸਿੰਘ, ਅਮਰਜੀਤ ਸਿੰਘ ਮੁਹਾਰ ਆਦਿ ਹਾਜ਼ਰ ਸਨ |
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਤੋਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ...
ਜੰਡਿਆਲਾ ਗੁਰੂ, 1 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅਨਾਜ ਮੰਡੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਖ਼ਰੀਦ ਏਜੰਸੀ ...
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ. ਨਾਲ ਮੁਲਾਕਾਤ ਕਰਕੇ ਜਿਥੇ 300 ਯੂਨਿਟ ਬਿਜਲੀ ਫ੍ਰੀ ਕਰਨ ਦਾ ...
ਕੱਥੂਨੰਗਲ, 1 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਅਤੇ ਅਕਾਲੀ ਆਗੂ ਸਰਪੰਚ ਜਗਵੰਤ ਸਿੰਘ ਦੁਧਾਲਾ ਨੇ ਇਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਤਰਸਿੱਕਾ, 1 ਅਕਤੂਬਰ (ਅਤਰ ਸਿੰਘ ਤਰਸਿੱਕਾ)- ਪੰਜਾਬ ਸਰਕਾਰ ਦੇ ਝੋਨਾ ਖ੍ਰੀਦਣ ਦੇ ਦਾਅਵੇ ਉਸ ਵੇਲੇ ਖੋਖਲੇ ਸਾਬਤ ਹੋਏ ਜਦ ਅੱਜ ਤੀਸਰੇ ਦਿਨ ਵੀ ਦਾਣਾ ਮੰਡੀ ਤਰਸਿੱਕਾ 'ਚ ਸਰਕਾਰੀ ਖ੍ਰੀਦ ਸ਼ੁਰੂ ਨਹੀਂ ਹੋ ਸਕੀ ਤੇ ਮੰਡੀ 'ਚ ਹਾਜ਼ਰ ਜਥੇਦਾਰ ਅਜੀਤ ਸਿੰਘ, ਲਖਵਿੰਦਰ ...
ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਮਾਨਵ ਅਧਿਕਾਰ ਐਕਸ਼ਨ ਫੋਰਮ ਦੀ ਸਟੇਟ ਪ੍ਰੈਜ਼ੀਡੈਂਟ ਰੀਨਾ ਸਲੋਤਰਾ ਤੇ ਸਟੇਟ ਪ੍ਰੈਜ਼ੀਡੈਂਟ ਰਾਜ ਕੁਮਾਰ ਵਲੋਂ ਸੰਯੁਕਤ ਤੌਰ 'ਤੇ ਪਿੰਡ ਹੇਤਮਪੁਰਾ ਵਿਖੇ ਵਿਸ਼ੇਸ਼ ਮੀਟਿੰਗ ਹੋਈ | ਉਨ੍ਹਾਂ ਦਾ ਇੱਥੇ ਪੁੱਜਣ 'ਤੇ ...
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਵੇਂ ਕਿ ਅੱਜ ਤੋਂ ਪੰਜਾਬ ਭਰ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਪਰ ਇਸਦੇ ਬਾਵਜੂਦ ਅਜਨਾਲਾ ਖੇਤਰ ਦੀਆਂ ਮੰਡੀਆਂ ਵਿਚ ...
ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਜੰਗ ਸਿਕੰਦਰ ਸਿੰਘ ਪੁੱਤਰ ਸੋਹਣ ਸਿੰਘ ਪਿੰਡ ਮੰਜ ਨੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦਿਹਾਤੀ ਅੰਮਿ੍ਤਸਰ, ਡੀ.ਆਈ.ਜੀ. ਬਾਰਡਰ ਰੇਂਜ, ਡੀ.ਐੱਸ.ਪੀ. ਅਟਾਰੀ ਤੇ ਹੋਰਨਾਂ ਅਧਿਕਾਰੀਆਂ ਨੂੰ ਲਿਖਤੀ ਦਰਖਾਸਤ ਦੀਆਂ ਕਾਪੀਆਂ ...
ਰਾਮ ਤੀਰਥ, 1 ਅਕਤੂਬਰ (ਧਰਵਿੰਦਰ ਸਿੰਘ ਔਲਖ)- ਮਾਰਕੀਟ ਕਮੇਟੀ ਚੋਗਾਵਾਂ ਦੇ ਅਧੀਨ ਆਉਂਦੀ ਮੰਡੀ ਖਿਆਲਾ ਵਿਖੇ ਕਣਕ ਦੀ ਖ਼ਰੀਦ ਤਾਂ ਜੋਰ-ਸ਼ੋਰ ਨਾਲ ਹੁੰਦੀ ਹੈ ਪਰ ਝੋਨੇ ਦੀ ਫਸਲ ਲੈ ਕੇ ਕਿਸਾਨਾਂ ਨੂੰ ਅੰਮਿ੍ਤਸਰ ਮੰਡੀ ਭਗਤਾਂ ਵਾਲਾ ਜਾਣਾ ਪੈਂਦਾ ਹੈ | ਇਸ ਮੰਡੀ ਨੂੰ ...
ਗੱਗੋਮਾਹਲ, 1 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਪੰਜਾਬ ਪੁਲਿਸ ਵਲੋਂ ਚਲਾਏ ਜਾ ਰਹੇ ਸਾਂਝ ਕੇਂਦਰਾਂ ਨੇ ਲੋਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਉਣ ਹਿੱਤ ਪੁਲਿਸ ਸਾਂਝ ਕੇਂਦਰ ਰਮਦਾਸ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਤੇ ਸਰਕਾਰੀ ਐਲੀਮੈਂਟਰੀ ਸਕੂਲ-2 ...
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਸ: ਹਰਕਿ੍ਸ਼ਨ ਸਿੰਘ ਨੇ ਬਤੌਰ ਸੀਨੀਅਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦਾ ਅਹੁਦਾ ਸੰਭਾਲ ਲਿਆ ਹੈ | ਉਹ ਸ੍ਰੀ ਹਰਿਗੋਬਿੰਦਪੁਰ ਤੋਂ ਤਬਦੀਲ ਹੋ ਕੇ ਇਥੇ ਆਏ ਹਨ ਤੇ ਪਹਿਲੇ ਡੀ. ਐਸ. ...
ਅਜਨਾਲਾ 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਸ਼ਿਵਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਅਜਨਾਲਾ ਦੀ ਖੁੱਲ੍ਹੀ ਗਰਾਊਾਡ 'ਚ ਖੇਡੀ ਜਾ ਰਹੀ ਰਾਮਲੀਲਾ ਦੀ ਪੰਜਵੀਂ ਨਾਈਟ ਦਾ ਉਦਘਾਟਨ ਡੇਅਰੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੀਪਕ ਚੈਨਪੁਰੀਆ ...
ਮਜੀਠਾ, 1 ਅਕਤੂਬਰ (ਮਨਿੰਦਰ ਸਿੰਘ ਸੋਖੀ)-ਤਿਉਹਾਰਾਂ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸੂਬੇ ਵਿਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ | ਇਸੇ ਸਿਲਸਿਲੇ ਤਹਿਤ ਪੰਜਾਬ ਪੁਲਿਸ ਦੇ ਆਈ.ਜੀ. ...
ਬਿਆਸ, 1 ਅਕਤੂਬਰ (ਫੇਰੂਮਾਨ) -ਬਿਆਸ ਵਿਖੇ ਅਯੋਜਿਤ ਕੀਤੀਆਂ ਗਈਆਂ ਬਲਾਕ ਪੱਧਰੀ ਖੇਡਾਂ ਵਿੱਚ ਰੋਇਅਲ ਕੈਂਬਿ੍ਜ ਸਕੂਲ ਦੇ ਵਿਦਿਆਰਥੀਆਂ ਭਗਤਵੀਰ ਸਿੰਘ ਨੇ ਸ਼ਤਰੰਜ ਵਿਚ ਪਹਿਲਾ ਸਥਾਨ, ਬਿਕਰਮਜੀਤ ਸਿੰਘ ਅਤੇ ਸੋਨਮਦੀਪ ਕੌਰ ਨੇ ਸਕੇਟਿੰਗ ਵਿਚ ਦੂਜਾ ਸਥਾਨ, ...
ਚੌਕ ਮਹਿਤਾ, 1 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਅੱਜ ਤਕਰੀਬਨ 4 ਵਜੇ ਮਹਿਤਾ ਚੌਕ ਦੀ ਅਨਾਜ ਮੰਡੀ ਵਿਖੇ ਹਲਕਾ ਜੰਡਿਆਲਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਪਹੁੰਚ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਦਾ ...
ਓਠੀਆਂ, 1 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਅੰਮਿ੍ਤਸਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਡਾਕਟਰ ਜਤਿੰਦਰ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰ ਅਮਰਜੀਤ ਸਿੰਘ ਬੱਲ ਦੀ ਅਗਵਾਈ ਹੇਠ ਪਿੰਡ ...
ਚੌਕ ਮਹਿਤਾ, 1 ਅਕਤੂਬਰ (ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ' ...
ਹਰਸ਼ਾ ਛੀਨਾ, 1 ਅਕਤੂਬਰ (ਕੜਿਆਲ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਅਨਾਜ ਮੰਡੀਆਂ 'ਚੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਪਰ ਸਰਕਾਰੀ ਖ਼ਰੀਦ ਕਰਨ ਦੀ ਪਹਿਲੇ ਦਿਨ ਅੱਜ ਸਥਾਨਕ ਬਲਾਕ ਅਧੀਨ ਪੈਂਦੇ ...
ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਾਚੀਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਭਗਵਾਨ ਵਾਲਮੀਕਿ ਆਸ਼ਰਮ ਰਾਮ ਤੀਰਥ ਅੰਮਿ੍ਤਸਰ ਦੇ ਦਰਸ਼ਨਾਂ ...
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਨੂੰ ਮੰਡੀਆਂ ਵਿਚ ਰੁਲਣ ...
ਗੱਗੋਮਾਹਲ, 1 ਅਕਤੂਬਰ (ਬਲਵਿੰਦਰ ਸਿੰਘ ਸੰਧੂ)- ਬ੍ਰਹਮਾ ਵਿਸ਼ਨੂੰ ਮਹੇਸ਼ ਰਾਮ ਲੀਲ੍ਹਾ ਕਮੇਟੀ ਕੋਟਲੀ ਸ਼ਾਹ ਹਬੀਬ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਪੰਜਵੀਂ ਨਾਈਟ ਦਾ ਉਦਘਾਟਨ ਰਮਦਾਸ ਦੇ ਵਾਰਡ ਨੰ: 3 ਤੋਂ ਕੌਂਸਲਰ ਨਿਰਮਲ ਕੌਰ ਤੇ ਉਨ੍ਹਾਂ ਦੇ ਪਤੀ ਬੂਟੀ ਰਾਮ ...
ਅਟਾਰੀ, 1 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵੱਸੇ ਕਸਬਾ ਅਟਾਰੀ ਵਿਖੇ ਇਤਿਹਾਸਕ ਮੰਦਰ ਠਾਕਰ ਦੁਆਰਾ ਮਹੰਤ ਪੁਰਾ ਵਿਖੇ ਮੀਟਰ ਬਕਸੇ 'ਚ ਅੱਗ ਲੱਗਣ ਕਾਰਨ ਸਾਰੇ ਮੀਟਰ ਸੜ ਕੇ ਸੁਆਹ ਹੋ ਗਏ ਸਨ | ਜਾਣਕਾਰੀ ਅਨੁਸਾਰ ਕਿ੍ਸ਼ਨ ਜਨਮ ...
ਰਾਮ ਤੀਰਥ, 1 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਕਰਮਚਾਰੀ ਦੋ ਦਿਨ ਲਈ ਕਲਮ ਛੋੜ ਹੜਤਾਲ 'ਤੇ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਧਰਮਿੰਦਰ ...
ਅਟਾਰੀ, 1 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵੱਸੇ ਕਸਬਾ ਅਟਾਰੀ ਵਿਖੇ ਇਤਿਹਾਸਕ ਮੰਦਰ ਠਾਕਰ ਦੁਆਰਾ ਮਹੰਤ ਪੁਰਾ ਵਿਖੇ ਮੀਟਰ ਬਕਸੇ 'ਚ ਅੱਗ ਲੱਗਣ ਕਾਰਨ ਸਾਰੇ ਮੀਟਰ ਸੜ ਕੇ ਸੁਆਹ ਹੋ ਗਏ ਸਨ | ਜਾਣਕਾਰੀ ਅਨੁਸਾਰ ਕਿ੍ਸ਼ਨ ਜਨਮ ...
ਹਰਸਾ ਛੀਨਾ, 1 ਅਕਤੂਬਰ (ਕੜਿਆਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ਨਾਲ ਜੋੜਨ ਦੀ ਨੀਤੀ ਤਹਿਤ ਬਲਾਕ ਚੋਗਾਵਾਂ-2 ਦੇ ਸਕੂਲੀ ਵਿਦਿਆਰਥੀਆਂ ਦੀਆਂ ਕਾਮਰੇਡ ਅੱਛਰ ਸਿੰਘ ਯਾਦਗਾਰੀ ਖੇਡ ਸਟੇਡੀਅਮ ਕਰਵਾਈਆਂ ਗਈਆਂ ...
ਬਿਆਸ, 1 ਅਕਤੂਬਰ (ਫੇਰੂਮਾਨ)- ਬਲਾਕ ਰਈਆ-1 ਦੇ ਪ੍ਰਾਇਮਰੀ ਸਕੂਲ ਦੀਆਂ ਖੇਡਾਂ ਜੋ ਕਿ ਸੈਂਟਰ ਸਕੂਲ ਬਿਆਸ ਵਿਖੇ ਕਰਵਾਈਆਂ ਗਈਆਂ ਸਮਾਪਤ ਹੋ ਗਈਆਂ | ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਪਤਨੀ ਸੁਰਿੰਦਰ ਕੌਰ ਨੇ ਸ਼ਿਰਕਤ ...
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ, ਜਲੰਧਰ ਸ਼ਹਿਰ ਤੋਂ ਰਾਮ ਤੀਰਥ-ਅੰਮਿ੍ਤਸਰ ਲਈ ਰਵਾਨਾ ਹੋਈ ਸ਼ੋਭਾ ਯਾਤਰਾ ਦਾ ਬਾਬਾ ਬਕਾਲਾ ਸਾਹਿਬ ਮੋੜ 'ਤੇ ...
ਰਈਆ, 1 ਅਕਤੂਬਰ (ਸ਼ਰਨਬੀਰ ਸਿੰਘ ਕੰਗ)-1 ਅਕਤੂਬਰ ਤੋਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਕੀਤੇ ਗਏ ਐਲਾਨ ਦੇ ਨਾਲ ਹੀ ਅੱਜ ਉਤਰੀ ਭਾਰਤ ਦੀ ਦੂਜੀ ਵੱਡੀ ਅਨਾਜ ਮੰਡੀ ਰਈਆ ਵਿਖੇ ਆੜ੍ਹਤੀ ਐਸੋਸੀਏਸ਼ਨ ਰਈਆ ਦੇ ਪ੍ਰਧਾਨ ਗੁਰਦੇਵ ਸਿੰਘ ਖਾਲਸਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX