ਤਾਜਾ ਖ਼ਬਰਾਂ


ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  28 minutes ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  58 minutes ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 1 hour ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 2 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਜਲੰਧਰ

ਪਨਬੱਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਦੇ ਧਰਨੇ ਕਾਰਨ ਰਾਹਗੀਰ ਹੋਏ ਖ਼ੱਜਲ-ਖ਼ੁਆਰ

ਜਲੰਧਰ, 1 ਅਕਤੂਬਰ (ਰਣਜੀਤ ਸਿੰਘ ਸੋਢੀ)-ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਕਰਦਿਆਂ ਜਲੰਧਰ-ਫਗਵਾੜਾ ਹਾਈਵੇਅ ਸਵੇਰੇ 12 ਵਜੇ ਤੋਂ ਲੈ ਕੇ ਤਕਰੀਬਨ 5 ਵਜੇ ਤੱਕ ਬੰਦ ਕਰਕੇ ਪੀ. ਏ. ਪੀ. ਚੌਂਕ ਵਿਖੇ ਧਰਨਾ ਪ੍ਰਦਰਸ਼ਨ ਕੀਤਾ | ਆਗੂ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਬਿਆਨ ਤਾਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ ਦੇ ਦੇ ਰਹੇ ਹਨ, ਪਰ ਅਸਲੀਅਤ ਜ਼ਮੀਨੀ ਹਕੀਕਤ ਇਹ ਹੈ ਕਿ ਵਿਭਾਗ 10 ਸਾਲ ਤੋਂ ਵੀ ਵੱਧ ਸਮਾਂ ਪਹਿਲਾ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਪੱਕੇ ਕਰਨ ਦੀ ਬਜਾਏ ਨਵੀਂ ਭਰਤੀ ਆਊਟਸੋਰਸਿੰਗ ਰਾਹੀਂ ਕਰ ਰਹੀ ਹੈ, ਜਿਸ ਦੇ ਖ਼ਿਲਾਫ਼ ਸਮੂਹ ਮੁਲਾਜ਼ਮ ਸੂਬੇ ਭਰ ਦੇ 27 ਡੀਪੂਆਂ 'ਚ ਹੀ ਤਿੱਖਾ ਪ੍ਰਦਰਸ਼ਨ ਕਰ ਰਹੇ ਹਨ, ਜਿਸ ਤਹਿਤ ਮੁਲਾਜ਼ਮਾਂ ਵਲੋਂ ਜਲੰਧਰ-ਫਗਵਾੜਾ ਹਾਈਵੇਅ ਬੰਦ ਕਰਕੇ ਜਾਮ ਲਗਾ ਦਿੱਤਾ | ਮੁਲਾਜ਼ਮਾਂ ਵਲੋਂ ਹਾਈਵੇਅ 'ਤੇ ਧਰਨਾ ਲਗਾਉਣ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਬਦਲਵੇਂ ਰੂਟਾਂ ਰਾਹੀਂ ਆਵਾਜਾਈ ਨੂੰ ਚਲਾਇਆ ਤਾਂ ਗਿਆ, ਪਰ ਪਿੰਡਾ ਵਿਚ ਵੀ ਲਿੰਕ ਸੜਕਾਂ ਹੋਣ ਕਾਰਨ ਉਨ੍ਹਾਂ ਰਸਤਿਆਂ 'ਤੇ ਵੀ ਲੰਬੇ ਜਾਮ ਲੱਗ ਗਏ ਤੇ ਲੋਕ ਸਾਰ ਦਿਨ ਤਕਰੀਬਨ ਖੱਜਲ ਹੁੰਦੇ ਰਹੇ | ਜਲੰਧਰ-ਫਗਵਾੜਾ ਹਾਈਵੇਅ 'ਤੇ ਧਰਨਾ ਖ਼ਤਮ ਹੋਣ ਉਪਰੰਤ 5 ਕਿੱਲੋਮੀਟਰ ਲੰਬੇ ਜਾਮ 'ਚ ਤਕਰੀਬਨ 6 ਘੰਟੇ ਤੋਂ ਵੱਧ ਸਮਾਂ ਲੋਕ ਫਸੇ ਰਹੇ | ਲੁਧਿਆਣਾ ਤੋਂ ਜਲੰਧਰ ਆਉਣ ਵਾਲਿਆਂ ਨੂੰ ਜਮਸ਼ੇਰ, ਸੰਸਾਰ ਪੁਰ ਤੇ ਧੀਣਾ ਵੱਲ ਦੀ ਆਉਣਾ ਪਿਆ ਤੇ ਜਲੰਧਰ ਤੋਂ ਲੁਧਿਆਣਾ ਜਾਣ ਵਾਲਿਆਂ ਨੂੰ ਬੀ. ਐੱਸ. ਐਫ਼ ਚੌਂਕ ਤੋਂ ਚੌਗਿਟੀ, ਜੰਡੂ ਸਿੰਘਾ ਵੱਲ ਦੀ ਪਿੰਡਾਂ ਵਿਚ ਦੀ ਹੋ ਕੇ ਚੰਡੀਗੜ੍ਹ ਤੇ ਲੁਧਿਆਣਾ ਵੱਲ ਆਵਾਜਾਈ ਸ਼ੁਰੂ ਕੀਤੀ ਗਈ | ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਰਜ਼ਾ ਚੁੱਕ ਕੇ ਤਾਂ ਬੱਸਾਂ ਪਾ ਰਹੀ ਹੈ, ਪਰ ਮੁਫ਼ਤ ਸਹੂਲਤਾਂ ਦੇ ਕੇ ਸੂਬੇ ਨੂੰ ਕੰਗਾਲ ਕਰਨ ਦੇ ਰਾਹ ਪਈ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਹੂਲਤਾਂ ਤਾਂ ਜ਼ਰੂਰ ਦੇਵੇ , ਪਰ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਬੰਧ ਵੀ ਕਰੇ | ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਖਰੜ ਪ੍ਰਸ਼ਾਸਨ ਵਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਨਾਲ 11 ਤਾਰੀਖ਼ ਦੀ ਮੀਟਿੰਗ ਤਹਿ ਕਰਵਾਉਣ ਤੇ ਉਦੋਂ ਤੱਕ ਭਰਤੀ ਰੱਦ ਕਰਨ ਦੇ ਭਰੋਸੇ ਨਾਲ ਧਰਨਾ ਮੁਲਤਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੀਟਿੰਗ ਦੌਰਾਨ ਨਾਂ ਪੂਰਾ ਕੀਤਾ ਤਾਂ ਫਿਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

ਲੋਕਾਂ ਨੂੰ ਬੱਸ ਸਟੈਂਡ ਤੋਂ ਰਾਮਾਂ ਮੰਡੀ ਤੱਕ ਪੈਦਲ ਹੀ ਪਿਆ ਤੁਰਨਾ
ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਜਲੰਧਰ-ਫਗਵਾੜਾ ਹਾਈਵੇਅ 'ਤੇ ਧਰਨਾ ਲਗਾਉਣ ਕਰਕੇ ਜਾਮ ਲੱਗ ਜਾਣ ਕਾਰਨ ਮੁਸਾਫ਼ਰਾਂ ਨੂੰ ਪੈਦਲ ਹੀ ਬੱਚਿਆਂ ਨਾਲ ਬੱਸ ਸਟੈਂਡ ਤੇ ਆਪਣੀ ਮੰਜ਼ਿਲ ਵੱਲ ਜਾਣ ਲਈ ਮਜਬੂਰ ਹੋਣਾ ਪਿਆ | ਸੜਕ ਦੇ ਦੋਵੇਂ ਪਾਸੇ ਲੱਗੇ ਜਾਮ ਕਾਰਨ ਬੱਚੇ ਤੇ ਔਰਤਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਦਿਆਂ ਖੱਜਲ ਹੁੰਦਿਆਂ ਦੇਖਿਆ ਗਿਆ | ਲੰਬੇ ਜਾਮ 'ਚ ਸਕੂਲੀ ਬੱਸਾਂ ਤੇ ਆਟੋਆਂ 'ਚ ਵੀ ਬੱਚੇ ਵਿਲਕਦੇ ਰਹੇ | ਆਟੋ ਵਾਲਿਆਂ ਨੇ ਜਾਮ ਕਾਰਨ ਘੁੰਮ-ਘੁੰਮਾ ਕੇ ਲਿਆਉਣ ਕਾਰਨ ਸਵਾਰੀਆਂ ਦੀ ਖੂਬ ਲੁੱਟ ਖਸੁੱਟ ਕੀਤੀ ਗਈ | ਕਈ ਮੁਸਾਫ਼ਰਾਂ ਨੇ ਦੱਸਿਆ ਕਿ ਰਾਮਾ ਮੰਡੀ ਤਾੋ ਜਲੰਧਰ ਸ਼ਹਿਰ 'ਚ ਆਉਣ ਲਈ 200 ਰੁਪਏ ਤੱਕ ਆਟੋ ਵਾਲਿਆਂ ਨੇ ਵਸੂਲੇ |

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਹਰਭਜਨ ਸਿੰਘ

ਬਿਹਤਰ ਸਮਾਜ ਦੀ ਸਿਰਜਣਾ 'ਚ ਭਗਵਾਨ ਵਾਲਮੀਕਿ ਦਾ ਯੋਗਦਾਨ ਵਡਮੁੱਲਾ-ਡਾ. ਹਮਦਰਦ

ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਾਚੀਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਭਗਵਾਨ ਵਾਲਮੀਕਿ ਆਸ਼ਰਮ ਰਾਮ ਤੀਰਥ ਅੰਮਿ੍ਤਸਰ ਦੇ ਦਰਸ਼ਨਾਂ ...

ਪੂਰੀ ਖ਼ਬਰ »

ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਹੋਈ ਸ਼ੁਰੂ, ਡਿਪਟੀ ਕਮਿਸ਼ਨਰ ਤੇ ਵਿਧਾਇਕਾਂ ਨੇ ਖ਼ਰੀਦ ਸ਼ੁਰੂ ਕਰਵਾਈ

ਮੰਡੀਆਂ 'ਚ ਸਮੁੱਚੇ ਲੋੜੀਂਦੇ ਪ੍ਰਬੰਧ ਮੁਕੰਮਲ- ਜਸਪ੍ਰੀਤ ਸਿੰਘ ਜਲੰਧਰ, 1 ਅਕਤੂਬਰ (ਸ਼ੈਲੀ)-ਜ਼ਿਲੇ੍ਹ ਭਰ ਵਿਚ ਅੱਜ ਤੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈਜਿਸ ਤਹਿਤ ਮੰਡੀਆਂ ਵਿੱਚ ਕਰੀਬ 11 ਲੱਖ ਮੀਟਿ੍ਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ | ਅੰਜ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਨਕੋਦਰ ਵਿਖੇ ਮਹਾਨ ਕੀਰਤਨ ਦਰਬਾਰ 4 ਨੂੰ

ਨਕੋਦਰ, 1 ਅਕਤੂਬਰ (ਤਿਲਕ ਰਾਜ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਅੱਡਾ ਮਹਿਤਪੁਰ ਨਕੋਦਰ ਵਿਖੇ 4 ਅਕਤੂਬਰ ਦਿਨ ਮੰਗਲਵਾਰ ਰਾਤ 8 ਵਜੇ ਤੋਂ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਹੁਣ ਜੋਤੀ ਨਗਰ ਡੰਪ 'ਤੇ ਕੂੜਾ ਸੁੱਟਣ ਨੂੰ ਲੈ ਕੇ ਵਿਵਾਦ

ਜਲੰਧਰ, 1 ਅਕਤੂਬਰ (ਸ਼ਿਵ)-ਨਿਗਮ ਪ੍ਰਸ਼ਾਸਨ ਨੇ ਤਾਂ ਮਾਡਲ ਟਾਊਨ ਡੰਪ 'ਤੇ ਕੂੜਾ ਸੁੱਟਣ ਦੇ ਵਿਵਾਦ ਨੂੰ ਕੁਝ ਹੱਦ ਤੱਕ ਸਮਾਂ ਦੇ ਕੇ ਸੁਲਝਾ ਲਿਆ ਹੈ ਪਰ ਕਈ ਮਹੀਨੇ ਬਾਅਦ ਜੋਤੀ ਨਗਰ ਅਰਬਨ ਅਸਟੇਟ ਕੋਲ ਡੰਪ 'ਤੇ ਕੂੜਾ ਸੁੱਟਣ 'ਤੇ ਵਿਵਾਦ ਸ਼ੁਰੂ ਹੋ ਗਿਆ ਹੈ | ਮਾਡਲ ਟਾਊਨ ...

ਪੂਰੀ ਖ਼ਬਰ »

ਕੂੜੇ ਕਰਕੇ ਇਸ ਵਾਰ ਵੀ ਵਧੀਆ ਦਰਜਾਬੰਦੀ ਹਾਸਲ ਨਹੀਂ ਕਰ ਸਕਿਆ ਜਲੰਧਰ

8 ਸਵੱਛਤਾ ਸਰਵੇਖਣ-2022 ਦੇ ਐਲਾਨੇ ਨਤੀਜਿਆਂ ਵਿਚ 154ਵੇਂ ਨੰਬਰ 'ਤੇ ਆਇਆ ਜਲੰਧਰ ਜਲੰਧਰ, 1 ਅਕਤੂਬਰ (ਸ਼ਿਵ)- ਸ਼ਹਿਰ ਵਿਚ ਕੂੜੇ ਦੀ ਸਮੱਸਿਆ ਖ਼ਤਮ ਨਾ ਹੋਣ ਕਰਕੇ ਜਲੰਧਰ ਇਕ ਵਾਰ ਫਿਰ ਕੇਂਦਰ ਸਰਕਾਰ ਵੱਲੋਂ ਹਰ ਸਾਲ ਕਰਵਾਏ ਜਾਂਦੇ ਸਵੱਛਤਾ ਸਰਵੇਖਣ ਵਿਚ ਚੰਗਾ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ 2 ਤਸਕਰ ਗਿ੍ਫ਼ਤਾਰ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਜੰਮੂ-ਕਸ਼ਮੀਰ ਤੋਂ ਸਵਿਫ਼ਟ ਕਾਰ 'ਚ ਹੈਰੋਇਨ ਦੀ ਸਪਲਾਈ ਦੇਣ ਆਏ 2 ਮੁਲਜ਼ਮਾਂ ਤੋਂ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਇੰਦਰਪ੍ਰਸਥ ਅਪੋਲੋ ਦਿੱਲੀ ਦੀ ਦਿਲ ਦੇ ਰੋਗਾਂ ਦੀ ਮਾਹਰ ਡਾ. ਵਨੀਤਾ ਅਰੋੜਾ ਹੁਣ ਪੰਜਾਬ 'ਚ ਵੀ ਸੇਵਾਵਾਂ ਦੇਣਗੇ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਦਿੱਲੀ ਦੇ ਇੰਦਰਪ੍ਰਸਥ ਹਸਪਤਾਲ 'ਚ ਸੇਵਾਵਾਂ ਦੇ ਰਹੀ ਦਿਲ ਦੇ ਰੋਗਾਂ ਦੇ ਇਲਾਜ ਦੀ ਮਾਹਿਰ ਡਾ. ਵਨੀਤਾ ਅਰੋੜਾ ਹੁਣ ਪੰਜਾਬ ਦੇ ਜਲੰਧਰ, ਲੁਧਿਆਣਾ ਅਤੇ ਅੰਮਿ੍ਤਸਰ ਸ਼ਹਿਰਾਂ 'ਚ ਵੀ ਆਪਣੀਆਂ ਸੇਵਾਵਾਂ ਦੇਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਆਦਮਪੁਰ 'ਚ ਦਿਮਾਗ, ਰੀੜ੍ਹ ਦੀ ਹੱਡੀ, ਦੂਰਬੀਨੀ ਅਤੇ ਜਨਰਲ ਸਰਜਰੀ ਦਾ ਮੁਫ਼ਤ ਜਾਂਚ ਕੈਂਪ ਅੱਜ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਨਿਊਰੋ, ਸਪਾਈਨ ਅਤੇ ਜਨਰਲ ਕਲੀਨਿਕ, ਅਰਬਨ ਅਸਟੇਟ, ਫੇਸ-2, ਨੇੜੇ ਸਨਰਾਈਜ਼ ਪੈਟਰੋਲ ਪੰਪ, ਜਲੰਧਰ ਵਲੋਂ ਅੱਜ 2 ਅਕਤੂਬਰ ਦਿਨ ਐਤਵਾਰ ਨੂੰ ਆਦਮਪੁਰ ਦੇ ਲਾਇਨਜ਼ ਆਈ ਹਸਪਤਾਲ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਿਮਾਗ, ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਕੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਰਣਜੀਤ ਉਰਫ਼ ਜੀਤਾ ਪੁੱਤਰ ਨਰੈਣ ਦਾਸ ਵਾਸੀ ਪਿੰਡ ਰਾਈਵਾਲ, ...

ਪੂਰੀ ਖ਼ਬਰ »

- ਜਲੰਧਰ ਅਦਾਲਤਨਾਮਾ - ਡੋਡਿਆਂ ਅਤੇ ਅਫ਼ੀਮ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਜਲੰਧਰ, 1 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਡੋਡਿਆਂ ਅਤੇ ਅਫੀਮ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਲਕੀਤ ਖਾਨ ਉਰਫ ਗੰਗਾ ਉਰਫ ਸੰਜੀਵ ਪੁੱਤਰ ਬਲਵੀਰ ਖਾਨ ਵਾਸੀ ਗਾਜ਼ੀਪੁਰ, ਪਟਿਆਲਾ ਨੂੰ 10-10 ਸਾਲ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਨੇ 54 ਮੁਕੱਦਮਿਆਂ 'ਚ ਜ਼ਬਤ ਕੀਤੇ ਨਸ਼ੀਲੇ ਪਦਾਰਥ ਕੀਤੇ ਨਸ਼ਟ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੌਰਾਨ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਮੁਲਜ਼ਮਾਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਟੂਰਨਾਮੈਂਟ ਲਈ ਚੋਣ ਟਰਾਇਲ ਕੱਲ੍ਹ ਤੋਂ

ਜਲੰਧਰ, 1 ਅਕਤੂਬਰ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਗੁਰਸ਼ਰਨ ਸਿੰਘ ਗੁਰਾਇਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਕੂਲ ਖੇਡਾਂ 'ਚ ਆਰਚਰੀ, ਬਾਲ ਸ਼ੂਟਿੰਗ, ਟਰੈਕ ਸਾਈਕਲਿੰਗ, ਰੋਡ ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀਆਂ ਟੀਮਾਂ ਵਲੋਂ ਵੱਖ-ਵੱਖ ਕਾਰਵਾਈਆਂ ਦੌਰਾਨ 35 ਗ੍ਰਾਮ ਹੈਰੋਇਨ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਲੁੱਟ-ਖੋਹ ਦੇ 7 ਮੋਬਾਈਲਾਂ ਸਮੇਤ 2 ਕਾਬੂ

ਜਲੰਧਰ, 1 ਅਕਤੂਬਰ (ਐੱਮ. ਐੱਸ. ਲੋਹੀਆ)-ਮੋਟਰਸਾਈਕਲ 'ਤੇ ਲੁੱਟ-ਖੋਹ ਦੀਆਂ ਵਾਰਾਦਤਾਂ ਕਰਨ ਵਾਲੇ ਦੋ ਮੁਲਜ਼ਮਾਂ ਤੋਂ ਲੁੱਟਸ਼ੁਦਾ 7 ਮੋਬਾਈਲ ਫੋਨ ਬਰਾਮਦ ਕਰਕੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਰਾਮ ਨਗਰ, ਜਲੰਧਰ ਦੇ ...

ਪੂਰੀ ਖ਼ਬਰ »

ਲਾਂਬੜਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ 2 ਭਗੌੜੇ ਗਿ੍ਫ਼ਤਾਰ

ਲਾਂਬੜਾ, 1 ਅਕਤੂਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਦੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ ਅਦਾਲਤ ਵਲੋਂ ਭਗÏੜੇ ਕਰਾਰ ਦਿੱਤੇ ਗਏ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ¢ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਮਨ ਸੈਣੀ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਦੇ ਖ਼ਿਲਾਫ਼ ਮਾਡਲ ਟਾਊਨ ਦੀਆਂ ਬੰਦ ਰਹੀਆਂ 600 ਦੁਕਾਨਾਂ

ਜਲੰਧਰ, 1 ਅਕਤੂਬਰ (ਸ਼ਿਵ)- ਆਏ ਦਿਨ ਅਤੇ ਤਿਉਹਾਰਾਂ ਦੇ ਸੀਜਨ ਵਿਚ ਚੈਕਿੰਗ ਦੇ ਨਾਂਅ 'ਤੇ ਟ੍ਰੈਫਿਕ ਪੁਲਿਸ, ਨਗਰ ਨਿਗਮ ਤੇ ਸਿਹਤ ਵਿਭਾਗ ਵਲੋਂ ਤੰਗ ਕਰਨ ਦੇ ਰੋਸ ਵਜੋਂ ਮਾਡਲ ਟਾਊਨ ਸ਼ਾਪ ਕੀਪਰ ਵੈੱਲਫੇਅਰ ਐਸੋਸੀਏਸ਼ਨ ਦੇ ਸੱਦੇ 'ਤੇ ਮਾਡਲ ਟਾਊਨ ਮਾਰਕੀਟ ਦੀਆਂ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ ਨੂੰ ਬੰਦ ਕਰਨ ਲਈ ਲੱਗਾ ਧਰਨਾ 15 ਨਵੰਬਰ ਤੱਕ ਮੁਲਤਵੀ

ਜਲੰਧਰ, 1 ਅਕਤੂਬਰ (ਸ਼ਿਵ)-ਮਾਡਲ ਟਾਊਨ ਸ਼ਿਵਪੁਰੀ ਦੇ ਨੇੜੇ ਲੱਗੇ ਕੂੜੇ ਦੇ ਡੰਪ 'ਤੇ ਪਿਛਲੇ ਪੰਜ ਦਿਨਾਂ ਤੋਂ ਦਿੱਤਾ ਜਾ ਰਿਹਾ ਧਰਨਾ ਨਿਗਮ ਪ੍ਰਸ਼ਾਸਨ ਤੇ ਜੁਆਇੰਟ ਐਕਸ਼ਨ ਕਮੇਟੀ ਦੀ ਸਾਂਝੀ ਲੰਬੀ ਚੱਲੀ ਮੀਟਿੰਗ ਵਿਚ ਕੀਤੇ ਗਏ ਫ਼ੈਸਲੇ ਤੋਂ ਬਾਅਦ 15 ਨਵੰਬਰ ਤੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX