ਤਾਜਾ ਖ਼ਬਰਾਂ


ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  42 minutes ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  50 minutes ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 1 hour ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਦੀਆਂ ਕੁਝ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ) - ਜ਼ਿਲ੍ਹੇ ਦੀਆਂ ਕੁੱਝ ਮੰਡੀਆਂ ਵਿਚ ਅੱਜ ਸਰਕਾਰੀ ਖ਼ਰੀਦ ਏਜੰਸੀਆਂ ਨੇ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਦਾਣਾ ਮੰਡੀ ਕਪੂਰਥਲਾ ਵਿਚ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਪਨਗਰੇਨ ਖ਼ਰੀਦ ਏਜੰਸੀ ਨੇ ਪਿੰਡ ਭੇਟਾਂ ਦੇ ਕਿਸਾਨ ਬਲਕਾਰ ਸਿੰਘ ਦੀ ਪਹਿਲੀ ਝੋਨੇ ਦੀ ਢੇਰੀ ਦੀ ਖ਼ਰੀਦ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ | ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਪੁੱਜੇ ਕਿਸਾਨਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦੇਗੀ | ਉਨ੍ਹਾਂ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਤੇ ਖ਼ਰੀਦ ਏਜੰਸੀਆਂ, ਮੰਡੀਆਂ ਬੋਰਡ ਦੇ ਅਧਿਕਾਰੀਆਂ ਨੂੰ ਖ਼ਰੀਦ ਸੁਚਾਰੂ ਤਰੀਕੇ ਨਾਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ 'ਤੇ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਨਾਕਾਬੰਦੀ ਕੀਤੀ ਜਾ ਰਹੀ ਹੈ ਤੇ ਬਾਹਰਲੇ ਰਾਜਾਂ ਤੋਂ ਝੋਨਾ ਲਿਆਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਝੋਨਾ ਦੀ ਰੋਜ਼ਾਨਾ ਖ਼ਰੀਦ ਹੋਵੇਗੀ ਤੇ ਖ਼ਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ 48 ਘੰਟੇ ਵਿਚ ਉਨ੍ਹਾਂ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿਚ ਪਾਉਣੀ ਯਕੀਨੀ ਬਣਾਈ ਜਾਵੇਗੀ | ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਝੋਨੇ ਦੀ ਫ਼ਸਲ ਦੀ ਕਟਾਈ ਨਾ ਕਰਨ ਤੇ ਮੰਡੀ ਵਿਚ ਝੋਨਾ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਵਾਰ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 8 ਲੱਖ ਮੀਟਰਿਕ ਟਨ ਝੋਨਾ ਖ਼ਰੀਦਣ ਦੀ ਸੰਭਾਵਨਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੰਜੂ ਰਾਣਾ, ਸੂਬਾਈ ਆਗੂ ਗੁਰਪਾਲ ਸਿੰਘ ਇੰਡੀਅਨ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ, 'ਆਪ' ਦੇ ਆਗੂ ਪਰਮਿੰਦਰ ਸਿੰਘ ਢੋਟ, ਜ਼ਿਲ੍ਹਾ ਮੰਡੀ ਅਫ਼ਸਰ ਮਨੀਸ਼ ਕੈਲੇ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਧੂ ਗੋਇਲ, ਮਾਰਕੀਟ ਕਮੇਟੀ ਦੇ ਸਕੱਤਰ ਸੰਜੀਵ ਕੁਮਾਰ, ਮੰਡੀ ਸੁਪਰਡੈਂਟ ਪਿ੍ਥੀਪਾਲ ਸਿੰਘ ਘੁੰਮਣ, ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਓਮ ਪ੍ਰਕਾਸ਼ ਬਹਿਲ, ਪ੍ਰਧਾਨ ਵਿਪਨ ਆਜ਼ਾਦ, ਮੀਤ ਪ੍ਰਧਾਨ ਰਜਿੰਦਰ ਕੌੜਾ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ |

ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ, ਰਣਜੀਤ ਸਿੰਘ ਰਾਣਾ ਨੇ ਕਰਵਾਈ ਖ਼ਰੀਦ ਸ਼ੁਰੂ

ਭੁਲੱਥ, (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ | ਮੰਡੀ ਵਿਚ ਪਹਿਲੀ ਢੇਰੀ ਜੋ ਕਿ ਕਿਸਾਨ ਮਹਿੰਦਰ ਸਿੰਘ ਪੁੱਤਰ ਰਾਮ ਸਿੰਘ ਪਿੰਡ ਭਦਾਸ ਦੀ ਸੀ ਜੋ ਕਿ ਮਰਵਾਹਾ ਟ੍ਰੇਡਰਜ ਵਿਚ ਪਹੁੰਚੀ ਦੀ ਖ਼ਰੀਦ ...

ਪੂਰੀ ਖ਼ਬਰ »

ਫਗਵਾੜਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋਈ

ਫਗਵਾੜਾ, (ਅਸ਼ੋਕ ਕੁਮਾਰ ਵਾਲੀਆ) - ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਵਿਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਜਾਂ ਰਹੀ ਹੈ ਇਸ ਸੰਬੰਧੀ ਕਿਸਾਨਾਂ ਨੂੰ ਅਦਾਇਗੀ ਵੀ ਆਨ ਲਾਈਨ ਉਨ੍ਹਾਂ ਦੇ ਖਾਤੇ ਵਿਚ ਨਾਲੋਂ ਨਾਲ ਕੀਤੀ ਜਾਵੇਗੀ | ਫਗਵਾੜਾ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ 20 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਫਗਵਾੜਾ, 1 ਅਕਤੂਬਰ (ਹਰਜੋਤ ਸਿੰਘ ਚਾਨਾ) - ਜ਼ਿਲੇ੍ਹ ਦੇ ਐਸ.ਐਸ.ਪੀ. ਨੇ ਵਿਭਾਗ 'ਚ ਫੇਰਬਦਲ ਕਰਦਿਆਂ 20 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਹਨ | ਜਾਰੀ ਆਰਡਰਾਂ ਮੁਤਾਬਿਕ ਇੰਸ. ਸੁਖਵਿੰਦਰ ਸਿੰਘ ਥਾਣਾ ਸਿਟੀ ਕਪੂਰਥਲਾ ਨੂੰ ਇੰਚਾਰਜ ਟਰੈਫ਼ਿਕ ਸਟਾਫ਼ ...

ਪੂਰੀ ਖ਼ਬਰ »

ਪਲਾਹੀ ਤੋਂ ਫਗਵਾੜਾ ਜਾਂਦੀ ਸੜਕ ਨਾ ਬਣੀ ਤਾਂ ਰਾਹਗੀਰ ਦੇਣਗੇ ਧਰਨਾ- ਚੰਦੀ

ਫਗਵਾੜਾ, 1 ਅਕਤੂਬਰ (ਅਸ਼ੋਕ ਕੁਮਾਰ ਵਾਲੀਆ) - ਤਿੰਨ ਜ਼ਿਲਿ੍ਹਆਂ ਨੂੰ ਜੋੜਨ ਵਾਲੀ ਪਲਾਹੀ ਤੋਂ ਫਗਵਾੜਾ ਤੱਕ ਸੜਕ ਦੀ ਹਾਲਤ ਇੰਨੀ ਖਸਤਾ ਹੈ ਕਿ ਇਥੋਂ ਹੁਣ ਸਾਈਕਲ 'ਤੇ ਵੀ ਲੰਘਣਾ ਔਖਾ ਹੋ ਗਿਆ ਹੈ | ਇਹ ਸੜਕ ਫਗਵਾੜਾ ਦਾ ਮੁੱਖ ਸਿਵਲ ਹਸਪਤਾਲ ਤੋਂ ਇਲਾਵਾ ਅੱਧੀ ਦਰਜਨ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ-ਹਰਭਜਨ ਸਿੰਘ

ਜਲੰਧਰ, 1 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਾਚੀਨ ਵਾਲਮੀਕਿ ਮੰਦਿਰ ਅਲੀ ਮੁਹੱਲਾ ਤੋਂ ਭਗਵਾਨ ਵਾਲਮੀਕਿ ਆਸ਼ਰਮ ਰਾਮ ਤੀਰਥ ਅੰਮਿ੍ਤਸਰ ਦੇ ਦਰਸ਼ਨਾਂ ...

ਪੂਰੀ ਖ਼ਬਰ »

ਭਗਤ ਸਿੰਘ ਬੰਦੂਕਾਂ ਵਾਲਾ ਨਹੀਂ ਸਗੋਂ ਗਿਆਨਵਾਨ, ਸੂਝਵਾਨ ਤੇ ਸਾਹਿਤਕਾਰ ਨੌਜਵਾਨ ਸੀ-ਡਾ: ਰਘਬੀਰ ਕੌਰ

ਕਪੂਰਥਲਾ, 1 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਭਾਸ਼ਾ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਬੁਲਾਰੇ ਵਜੋਂ ਡਾ: ਰਘਬੀਰ ਕੌਰ ਤੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਬਦਲਦੀਆਂ ਕਦਰਾਂ-ਕੀਮਤਾਂ ਨੇ ਸਮਾਜਿਕ ਰਿਸ਼ਤਿਆਂ 'ਚ ਦੂਰੀ ਵਧਾਈ-ਜਸਬੀਰ ਸਿੰਘ

ਡਡਵਿੰਡੀ, 1 ਅਕਤੂਬਰ (ਦਿਲਬਾਗ ਸਿੰਘ ਝੰਡ) - ਬਦਲਦੇ ਦੌਰ ਅਤੇ ਕਦਰਾਂ ਕੀਮਤਾਂ ਦੇ ਅਲੋਪ ਹੋਣ ਨਾਲ ਜਿੱਥੇ ਸਾਡੇ ਬੱਚੇ ਸਾਡੇ ਤੋਂ ਕੋਹਾਂ ਦੂਰ ਹੋਣ ਲੱਗੇ ਹਨ, ਉੱਥੇ ਸਮਾਜਿਕ ਰਿਸ਼ਤਿਆਂ ਵਿਚ ਵੀ ਲੰਮੀ ਦੂਰੀ ਪੈਦਾ ਹੋਣ ਲੱਗੀ ਹੈ | ਇਹ ਪ੍ਰਗਟਾਵਾ ਡਡਵਿੰਡੀ ਦੇ ਸਾਬਕਾ ...

ਪੂਰੀ ਖ਼ਬਰ »

ਦੇਹਰਾਦੂਨ ਵਿਖੇ ਆਯੋਜਿਤ ਸਿਖਲਾਈ ਕੈਂਪ 'ਚ ਸ਼ਾਮਿਲ ਹੋਏ ਭਾਜਪਾ ਕਿਸਾਨ ਮੋਰਚਾ ਆਗੂ ਅਵਤਾਰ ਸਿੰਘ ਮੰਡ

ਫਗਵਾੜਾ, 1 ਅਕਤੂਬਰ (ਅਸ਼ੋਕ ਕੁਮਾਰ ਵਾਲੀਆ) - ਪਿੰਡਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਅਵਤਾਰ ਸਿੰਘ ਮੰਡ ਕੌਮੀ ਸਕੱਤਰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ, ਉੱਤਰਾਖੰਡ ਦੇ ਦੇਹਰਾਦੂਨ ਵਿਖੇ ਆਯੋਜਿਤ ਸਿਖਲਾਈ ਕੈਂਪ ਵਿਚ ਸ਼ਾਮਲ ਹੋਏ ਅਤੇ ਭਾਜਪਾ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ ਸੈਮੀਨਾਰ ਯਾਦਗਾਰੀ ਹੋ ਨਿੱਬੜਿਆ

ਸੁਲਤਾਨਪੁਰ ਲੋਧੀ, 1 ਅਕਤਬੂਰ (ਨਰੇਸ਼ ਹੈਪੀ, ਥਿੰਦ) - ਨਦਿਆਲ ਰਿਸਰਚ ਇੰਸਟੀਚਿਊਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਸੁਜਲਾਮ ਸੁਮੰਗਲਮ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ | ਸਮਾਗਮ ਦੀ ਸਮਾਪਤੀ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦੌਰਾਨ ਯੋਗੀ ਰਾਜ ਨਾਟਕ ਦਾ ਮੰਚਨ

ਕਪੂਰਥਲਾ, 1 ਅਕਤੂਬਰ (ਵਿ.ਪ੍ਰ.) - ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਰਾਮ ਲੀਲਾ ਦੌਰਾਨ ਸਥਾਨਕ ਦੇਵੀ ਤਲਾਬ ਵਿਚ ਯੋਗੀ ਰਾਜ ਨਾਟਕ ਦਾ ਮੰਚਨ ਕੀਤਾ ਗਿਆ | ਜਿਸ ਵਿਚ ਰਾਮ ਲੀਲਾ ਕਮੇਟੀ ਨਾਲ ਸਬੰਧਿਤ ਪ੍ਰਭੂ ਰਾਮ ਦਾ ਕਿਰਦਾਰ ਅਭੀਨਵ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਪਿੱਛੋਂ ਦੋਵਾਂ ਧਿਰਾਂ 'ਚ ਹੋਈ ਲੜਾਈ ਦੌਰਾਨ 1 ਗੰਭੀਰ ਜ਼ਖ਼ਮੀ

ਬੇਗੋਵਾਲ, 1 ਅਕਤੂਬਰ (ਸੁਖਜਿੰਦਰ ਸਿੰਘ) - ਬੀਤੀ ਸ਼ਾਮ ਇਥੋਂ ਨੇੜਲੇ ਪਿੰਡ ਇਬਰਾਹੀਮਵਾਲ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਅਚਾਨਕ ਹੋਈ ਟੱਕਰ ਨੂੰ ਲੈ ਕੇ ਦੋਵਾਂ ਚਾਲਕਾਂ 'ਚ ਹੋਈ ਤਕਰਾਰ ਉਦੋਂ ਭਿਆਨਕ ਬਣ ਗਈ, ਜਦੋਂ ਦੋਵਾਂ ਧਿਰਾਂ ਦੇ ਸਮਰਥਕ ਪੁੱਜਣ 'ਤੇ ਦੋਵਾਂ 'ਚ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਕਰਵਾਇਆ ਕੌਮੀ ਪੋਸ਼ਣ ਮਾਹ ਨੂੰ ਸਮਰਪਿਤ ਸਮਾਗਮ

ਕਪੂਰਥਲਾ, 1 ਅਕਤੂਬਰ (ਵਿ.ਪ੍ਰ.) - ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਕੌਮੀ ਪੋਸ਼ਣ ਮਾਹ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਜਿਸ 'ਚ ਸਹਾਇਕ ਸਿਵਲ ਸਰਜਨ ਡਾ: ਅਨੂੰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਮੱਲ ਸਿੰਘ ਔਜਲਾ ਦੇ ਜਨਮ ਦਿਨ ਸੰਬੰਧੀ ਸਮਾਗਮ ਅੱਜ

ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਆਜ਼ਾਦੀ ਘੁਲਾਟੀਏ ਮੱਲ ਸਿੰਘ ਔਜਲਾ ਦੇ ਜਨਮ ਦਿਨ ਦੇ ਸਬੰਧ ਵਿਚ ਵਿਸ਼ਾਲ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਨਗਰ ਕਪੂਰਥਲਾ ਵਿਖੇ 2 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ...

ਪੂਰੀ ਖ਼ਬਰ »

350 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਭੁਲੱਥ, 1 ਅਕਤੂਬਰ (ਮੇਹਰ ਚੰਦ ਸਿੱਧੂ) - ਥਾਣਾ ਭੁਲੱਥ ਪੁਲਿਸ ਨੇ 350 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਆਈ. ਤਰਸੇਮ ਸਿੰਘ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਮੇਤਲਾ ਰੋਡ ਕਮਰਾਏ ਪੁੱਜੇ ਤਾਂ ਪਿੰਡ ...

ਪੂਰੀ ਖ਼ਬਰ »

ਅਭਿਨਵ ਸਿੰਘ ਸਾਹੀ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 1 ਅਕਤੂਬਰ (ਵਿ.ਪ੍ਰ.)- ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਦੇ ਖਿਡਾਰੀ ਅਭਿਨਵ ਸਿੰਘ ਸਾਹੀ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਈ ਗਈ 100 ਮੀਟਰ, 200 ਮੀਟਰ, 400 ਮੀਟਰ ਦੌੜ ਵਿਚ ਸੋਨੇ ਦੇ ਤਗਮੇ ਤੇ ਜੈਵਲਿਨ ਵਿਚ ਚਾਂਦੀ ਦਾ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ 'ਚ ਹੋਈ ਫਰੈਸ਼ਰ ਪਾਰਟੀ

ਕਪੂਰਥਲਾ, 1 ਅਕਤੂਬਰ (ਵਿ.ਪ੍ਰ.) - ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਫਰੈਸ਼ਰ ਪਾਰਟੀ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ. ਬਰਾੜ ਦੀ ਦੇਖ ਰੇਖ ...

ਪੂਰੀ ਖ਼ਬਰ »

ਫਗਵਾੜਾ 'ਚ ਨਾ ਪੱਕਾ ਐਸ.ਡੀ.ਐਮ. ਤੇ ਨਾ ਹੀ ਬੀ.ਡੀ.ਪੀ.ਓ.

ਫਗਵਾੜਾ, 1 ਅਕਤੂਬਰ (ਅਸ਼ੋਕ ਕੁਮਾਰ ਵਾਲੀਆ) - ਹਾਈਵੇ 'ਤੇ ਵਸੇ ਸ਼ਹਿਰ ਫਗਵਾੜਾ 'ਚ ਨਾ ਤਾਂ ਪੱਕਾ ਐਸ.ਡੀ.ਐਮ. ਹੈ ਅਤੇ ਨਾ ਹੀ ਪੱਕਾ ਬੀ.ਡੀ.ਪੀ. ਓ. ਹੈ ਅਤੇ ਤਹਿਸੀਲਦਾਰ ਨੂੰ ਵੀ ਭੁਲੱਥ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਫਗਵਾੜਾ ਸ਼ਹਿਰ ਵਿਚ ਪੱਕਾ ਅਫ਼ਸਰ ਨਾ ਹੋਣ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਅੰਡਰ 14, 17, 19 ਸਾਲ ਉਮਰ ਦੇ ਵੱਖ-ਵੱਖ ਖੇਡ ਮੁਕਾਬਲੇ

ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ) - ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੰਡਰ 14, 17, 19 ਸਾਲ ਵਰਗ ਦੇ ਲੜਕੇ ਲੜਕੀਆਂ ਦੀਆਂ ਕਰਵਾਈਆਂ ਖੇਡਾਂ ਵਿਚ ਰੱਸਾ ਕੱਸੀ ਦੇ ਅੰਡਰ 14 ਉਮਰ ਵਰਗ ਦੇ ਮੁਕਾਬਲੇ ਵਿਚ ਭੁਲੱਥ ਨੇ ਪਹਿਲਾ, ਢਿਲਵਾਂ ...

ਪੂਰੀ ਖ਼ਬਰ »

ਤੰਗ ਤੇ ਰੇਲਿੰਗ ਵਿਹੂਣੀ ਪੁਲੀ ਦੇ ਰਹੀ ਹਾਦਸਿਆਂ ਨੂੰ ਸੱਦਾ

ਡਡਵਿੰਡੀ, 1 ਅਕਤੂਬਰ (ਦਿਲਬਾਗ ਸਿੰਘ ਝੰਡ) - ਡਡਵਿੰਡੀ-ਸੁਲਤਾਨਪੁਰ ਲੋਧੀ ਮੁੱਖ ਮਾਰਗ 'ਤੇ ਸਥਿਤ ਪਿੰਡ ਝੱਲ ਲੇਈ ਵਾਲਾ ਨੂੰ ਜਾਂਦੀ ਸੰਪਰਕ ਸੜਕ 'ਤੇ ਬਣੀ ਹੋਈ ਤੰਗ ਤੇ ਰੇਲਿੰਗ ਵਿਹੂਣੀ ਪੁਲੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ | ਪਿਛਲੇ ਲੰਬੇ ਸਮੇਂ ਤੋਂ ਬਣੀ ਹੋਈ ਇਹ ...

ਪੂਰੀ ਖ਼ਬਰ »

ਸੱਜਣ ਸਿੰਘ ਚੀਮਾ ਨੇ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 1 ਅਕਤੂਬਰ (ਨਰੇਸ਼ ਹੈਪੀ, ਥਿੰਦ) - ਝੋਨੇ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਬਰਾਹੀਮਵਾਲ 'ਚ ਮਾਨ ਸਰਕਾਰ ਦੇ ਪੁਤਲੇ ਫੂਕੇ

ਨਡਾਲਾ, 1 ਅਕਤੂਬਰ (ਮਾਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਜ਼ੋਨ ਨਡਾਲਾ ਵਲੋਂ ਇਬਰਾਹੀਮਵਾਲ ਵਿਖੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਹੱਲਾ ਬੋਲ ਕਰਦਿਆਂ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਗੁ. ਬੇਰ ਸਾਹਿਬ ਦਰਬਾਰ 'ਚ ਮਰਿਆਦਾ ਦੇ ਉਲਟ ਗਲਤ ਹਰਕਤਾਂ ਕਰਨ ਵਾਲੇ ਸ਼ੱਕੀ ਦੋਸ਼ੀ ਨੂੰ ਭੇਜਣ ਵਾਲੇ ਬੇਨਕਾਬ ਕਰੇ ਸਰਕਾਰ-ਜਥੇ. ਡੋਗਰਾਂਵਾਲ, ਬੀਬੀ ਰੂਹੀ, ਬਾਜਵਾ

ਸੁਲਤਾਨਪੁਰ ਲੋਧੀ, 1 ਅਕਤੂਬਰ (ਨਰੇਸ਼ ਹੈਪੀ, ਥਿੰਦ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਗੁਰਦੁਆਰਾ ਬੇਰ ...

ਪੂਰੀ ਖ਼ਬਰ »

ਦੁਸਹਿਰਾ ਉਤਸਵ ਮਨਾਉਣ ਦੀ ਮਨਜ਼ੂਰੀ ਨਾ ਮਿਲਣ ਦੇ ਰੋਸ ਵਜੋਂ ਰਾਸ਼ਟਰੀ ਯੁਵਾ ਹਿੰਦੂ ਸੰਗਠਨ ਵਲੋਂ ਧਰਨੇ ਦਾ ਐਲਾਨ

ਫਗਵਾੜਾ, 1 ਅਕਤੂਬਰ (ਹਰਜੋਤ ਸਿੰਘ ਚਾਨਾ) - ਰਾਸ਼ਟਰੀ ਯੁਵਾ ਹਿੰਦੂ ਸੰਗਠਨ ਦੇ ਆਗੂਆਂ ਨੇ ਪ੍ਰਸ਼ਾਸਨ ਵਲੋਂ ਦੁਸਹਿਰਾ ਮਨਾਉਣ ਦੀ ਮਨਜ਼ੂਰੀ ਨਾ ਦੇਣ ਦੇ ਰੋਸ ਵਜੋਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸੋਮਵਾਰ ਨੂੰ ਏ.ਡੀ.ਸੀ. ਦਫ਼ਤਰ ਅੱਗੇ 10 ਵਜੇ ਧਰਨਾ ...

ਪੂਰੀ ਖ਼ਬਰ »

ਭੁਲੱਥ ਦੇ ਬੇਦੀ ਨਗਰ 'ਚ ਡੇਂਗੂ ਦਾ ਮਾਮਲਾ ਸਾਹਮਣੇ ਆਇਆ

ਭੁਲੱਥ, 1 ਅਕਤੂਬਰ (ਮੇਹਰ ਚੰਦ ਸਿੱਧੂ) - ਕਸਬਾ ਭੁਲੱਥ ਦੇ ਬੇਦੀ ਨਗਰ ਇਲਾਕੇ 'ਚ ਡੇਂਗੂ ਦਾ ਇਕ ਕੇਸ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ | ਦੱਸਣਯੋਗ ਹੈ ਕਿ ਪਿਛਲੇ ਸਾਲ ਭੁਲੱਥ ਸ਼ਹਿਰ ਵਿਚ ਡੇਂਗੂ ਮੱਛਰ ਨੇ ਬਹੁਤ ਜ਼ਿਆਦਾ ਕਹਿਰ ਮਚਾਇਆ ਸੀ ...

ਪੂਰੀ ਖ਼ਬਰ »

ਪਿੰਡ ਬਿਹਾਰੀਪੁਰ ਵਿਖੇ ਸਿਲਾਈ ਕਢਾਈ ਅਤੇ ਲਾਇਬਰੇਰੀ ਦਾ ਉਦਘਾਟਨ

ਹੁਸੈਨਪੁਰ, 1 ਅਕਤੂਬਰ (ਸੋਢੀ) - ਸਵਰਗਵਾਸੀ ਅਜੀਤ ਸਿੰਘ ਅਤੇ ਸਵਰਗਵਾਸੀ ਜਗਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿੱਖਿਆ ਦੇਣ ਲਈ ਸਿਲਾਈ ਸੈਂਟਰ ਅਤੇ ਨੌਜਵਾਨ ਵਰਗ ਨੂੰ ਇਤਿਹਾਸਕ ਅਤੇ ਸਮਾਜਿਕ ਸਿੱਖਿਆ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਦੋਸ਼ੀ ਕਾਬੂ ਨਾ ਕਰਨ ਦੇ ਰੋਸ ਵਜੋਂ ਸਿੱਖ ਸੰਗਤਾਂ ਨੇ ਕੱਢਿਆ ਰੋਸ ਮਾਰਚ

ਫਗਵਾੜਾ, 1 ਅਕਤੂਬਰ (ਹਰਜੋਤ ਸਿੰਘ ਚਾਨਾ) - ਕਰੀਬ ਇਕ ਮਹੀਨਾ ਪਹਿਲਾ ਬੰਗਾ ਰੋਡ 'ਤੇ ਸਥਿਤ ਪੁਰਾਣੇ ਸਿਵਲ ਹਸਪਤਾਲ 'ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਿਸ ਵਲੋਂ ਅਜੇ ਤੱਕ ਕੋਈ ਦੋਸ਼ ਨਾ ਕਾਬੂ ਕੀਤੇ ਜਾਣ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਸ਼ੂਗਰ ਮਿੱਲ ਦੇ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਕਾਰਨ ਪ੍ਰਬੰਧਕਾਂ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 1 ਅਕਤੂਬਰ (ਹਰਜੋਤ ਸਿੰਘ ਚਾਨਾ) - ਇਥੋਂ ਦੀ ਸ਼ੂਗਰ ਮਿੱਲ ਦੇ ਕਰਮਚਾਰੀਆਂ ਨੇ ਹੁਣ ਆਪਣੀ ਹੀ ਮਿੱਲ ਦੇ ਪ੍ਰਬੰਧਕਾਂ ਖਿਲਾਫ਼ ਮੋਰਚਾ ਖੋਲਿ੍ਹਆ ਹੈ ਤੇ ਦੋਸ਼ ਲਗਾਇਆ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ ਹੈ ਜਿਸ ਕਾਰਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ, ਫਗਵਾੜਾ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਗਵਾੜਾ, 1 ਅਕਤਬੂਰ (ਅਸ਼ੋਕ ਕੁਮਾਰ ਵਾਲੀਆ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਬਲਬੀਰ ਚੰਦ ਦੀ ਦਿਸ਼ਾ ਨਿਰਦੇਸ਼ਾਂ ਹੇਠ ਇਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਦੀ ਅਗਵਾਈ ...

ਪੂਰੀ ਖ਼ਬਰ »

ਵਿਜੀਲੈਂਸ ਨੇ ਜਾਅਲੀ ਦਸਤਾਵੇਜ਼ਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ 'ਚ ਲੋੜੀਂਦੀਆਂ ਦੋ ਮਹਿਲਾਵਾਂ ਨੂੰ ਕੀਤਾ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 1 ਅਕਤੂਬਰ (ਪੱਤਰ ਪੇ੍ਰਰਕਾਂ ਰਾਹੀਂ) - ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਸਾਲ 2017 'ਚ ਬਿਊਰੋ ਵਲੋਂ ਦਰਜ ਕੀਤੇ ਗਏ ਇਕ ਜਾਅਲਸਾਜ਼ੀ ਦੇ ਕੇਸ 'ਚ ਲੋੜੀਂਦੀਆਂ ਸਨ ਤੇ ਗਿ੍ਫ਼ਤਾਰੀ ਤੋਂ ਬਚਣ ਲਈ ਫ਼ਰਾਰ ...

ਪੂਰੀ ਖ਼ਬਰ »

ਫ਼ਰਜ਼ੀ ਟਰੈਵਲ ਏਜੰਟ ਵਲੋਂ ਰੂਸ ਦਾ ਸੌਦਾ ਕਰਕੇ ਵਿਅਕਤੀ ਨੂੰ ਭੇਜਿਆ ਦੁਬਈ, ਮਾਰੀ ਲੱਖਾਂ ਦੀ ਠੱਗੀ

ਫਗਵਾੜਾ, 1 ਅਕਤੂਬਰ (ਹਰਜੋਤ ਸਿੰਘ ਚਾਨਾ) - ਇਕ ਵਿਅਕਤੀ ਨੂੰ ਰੂਸ ਭੇਜਣ ਦੀ ਥਾਂ ਦੁਬਈ ਭੇਜ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਦੋ ਫ਼ਰਜ਼ੀ ਟਰੈਵਲ ਏਜੰਟਾਂ ਖਿਲਾਫ਼ ਧਾਰਾ 406, 420 ਆਈ.ਪੀ.ਸੀ, 13 ਪੰਜਾਬ ਟਰੈਵਲ ਪੋ੍ਰਫੈਸ਼ਨਲ ਐਕਟ 2014 ਤਹਿਤ ਕੇਸ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਵਿਅਕਤੀ ਦੀ ਹੱਤਿਆ ਕਰਨ ਅਤੇ ਲਾਸ਼ ਖੁਰਦ-ਬੁਰਦ ਕਰਨ ਵਾਲਾ ਕਾਬੂ

ਢਿਲਵਾਂ, 1 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਭੁਲੱਥ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸੁਖਨਿੰਦਰ ਸਿੰਘ ਦੀਆਂ ਹਦਾਇਤਾਂ ਤੇ ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਦੁਆਰਾ ਪੁਲਿਸ ਪਾਰਟੀ ਦੇ ਨਾਲ ਮੁਕੱਦਮਾ ਨੰਬਰ 52 ਮਿਤੀ 24 ਜੁਲਾਈ 2020 ਥਾਣਾ ਢਿਲਵਾਂ ਦੇ ਦੋਸ਼ੀ ...

ਪੂਰੀ ਖ਼ਬਰ »

ਪਿੰਡ ਬਿਹਾਰੀਪੁਰ ਵਿਖੇ ਸਿਲਾਈ ਕਢਾਈ ਅਤੇ ਲਾਇਬਰੇਰੀ ਦਾ ਉਦਘਾਟਨ

ਹੁਸੈਨਪੁਰ, 1 ਅਕਤੂਬਰ (ਸੋਢੀ) - ਸਵਰਗਵਾਸੀ ਅਜੀਤ ਸਿੰਘ ਅਤੇ ਸਵਰਗਵਾਸੀ ਜਗਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿੱਖਿਆ ਦੇਣ ਲਈ ਸਿਲਾਈ ਸੈਂਟਰ ਅਤੇ ਨੌਜਵਾਨ ਵਰਗ ਨੂੰ ਇਤਿਹਾਸਕ ਅਤੇ ਸਮਾਜਿਕ ਸਿੱਖਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX