ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਵਿਵਾਦਾਂ ਕਾਰਨ ਅਖ਼ਬਾਰਾਂ ਦੀਆਂ ਸੁਰਖ਼ੀਆਂ 'ਚ ਰਹਿੰਦੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ | ਜਿਸ ਦੇ ਚੱਲਦਿਆਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ 'ਤੇ ਪਨਗਰੇਨ ਦੇ ਇਕ ਇੰਸਪੈਕਟਰ ਨਾਲ ਬਦਸਲੂਕੀ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ | ਜਿਸ ਸੰਬੰਧੀ ਇੰਸਪੈਕਟਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਵਿਧਾਇਕ ਗੈਰੀ ਬੜਿੰਗ ਖ਼ਿਲਾਫ਼ ਡਿਪਟੀ ਕਮਿਸ਼ਨਰ ਦੇ ਨਾਂਅ ਹਰਸ਼ਰਨਜੀਤ ਸਿੰਘ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਨੂੰ ਮੰਗ-ਪੱਤਰ ਸੌਂਪ ਕੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਤੇ ਇੰਸਪੈਕਟਰ ਨਾਲ ਬਦਸਲੂਕੀ ਕੀਤੇ ਜਾਣ ਦੇ ਦੋਸ਼ਾਂ ਅਧੀਨ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਯੂਨੀਅਨ ਨੇ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਪੰਜਾਬ ਸਰਕਾਰ ਨੂੰ ਸੂਬੇ ਭਰ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ | ਜ਼ਿਕਰਯੋਗ ਹੈ ਕਿ ਉਕਤ ਵਿਵਾਦ ਖਮਾਣੋਂ ਦੀ ਰਾਏਪੁਰ ਮਾਜਰੀ ਦਾਣਾ ਮੰਡੀ 'ਚ ਉਸ ਵੇਲੇ ਹੋਇਆ, ਜਦੋਂ ਬੀਤੇ ਕੱਲ੍ਹ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਪਨਗ੍ਰੇਨ ਦੇ ਇੰਸਪੈਕਟਰ ਗੁਰਮੀਤ ਸਿੰਘ ਤੇ ਅਮਲੋਹ ਦੇ ਵਿਧਾਇਕ ਬੜਿੰਗ ਦਰਮਿਆਨ ਤਲਖ਼ੀ ਹੋ ਗਈ, ਜਿਸ ਤੋਂ ਬਾਅਦ ਇੰਸਪੈਕਟਰ ਗੁਰਮੀਤ ਸਿੰਘ ਨੇ ਵਿਧਾਇਕ ਬੜਿੰਗ 'ਤੇ ਬਦਸਲੂਕੀ ਕਰਨ ਧਮਕੀਆਂ ਦੇਣ ਤੇ ਕੰਮ 'ਚ ਵਿਘਨ ਪਾਉਣ ਦੇ ਦੋਸ਼ ਲਗਾਏ | ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸੰਬੰਧੀ ਉਹ ਰਾਏਪੁਰ ਮਾਜਰੀ ਮੰਡੀ 'ਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੌਜੂਦ ਸਨ | ਇਸੇ ਦੌਰਾਨ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਮੰਡੀ 'ਚ ਆਏ ਤੇ ਕਹਿਣ ਲੱਗੇ ਕਿ ਮੇਰੀ ਮਰਜ਼ੀ ਤੋਂ ਬਿਨਾਂ ਇਥੇ ਖ਼ਰੀਦ ਕਿਵੇਂ ਸ਼ੁਰੂ ਹੋ ਗਈ? ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਇਕ ਬੜਿੰਗ ਨੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਨਾਲ-ਨਾਲ ਬਦਲੀ ਕਰਵਾਉਣ ਦੀਆਂ ਕਥਿਤ ਧਮਕੀਆਂ ਵੀ ਦਿੱਤੀਆਂ | ਉਨ੍ਹਾਂ ਦਾਅਵਾ ਕੀਤਾ ਕਿ ਉਕਤ ਮਾਮਲੇ ਸੰਬੰਧੀ ਉਹ ਥਾਣੇ 'ਚ ਵੀ ਆਪਣੀ ਸ਼ਿਕਾਇਤ ਦਰਜ ਕਰਵਾਉਣਗੇ | ਇਸ ਮੌਕੇ ਪਨਗਰੇਨ ਇੰਸਪੈਕਟਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਵਲੋਂ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ |
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਅੰਤਰਰਾਜੀ ਡਰੱਗ ਗਰੋਹ ਨਾਲ ਸੰਬੰਧ ਰੱਖਣ ਵਾਲੇ ਇਕ ਵਿਅਕਤੀ ਨੂੰ 2.51 ਲੱਖ ਫਾਰਮਾ ਓਪੀਆਡਜ਼ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਰੋਪੜ ਰੇਂਜ ...
ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ 'ਸੀਨੀਅਰ ਸਿਟੀਜ਼ਨ ਦਿਵਸ' ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ...
ਖਮਾਣੋਂ, 2 ਅਕਤੂਬਰ (ਮਨਮੋਹਨ ਸਿੰਘ ਕਲੇਰ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 2 ਅਕਤੂਬਰ 2014 ਨੂੰ ਲੋਕਾਂ 'ਚ ਸਵੱਛਤਾ ਦੀ ਭਾਵਨਾ ਪੈਦਾ ਕਰਨ ਲਈ 'ਸਵੱਛ ਭਾਰਤ ਮਿਸ਼ਨ' ਚਲਾਇਆ ਗਿਆ ਸੀ, ਇਸ ਨੂੰ ਅੱਗੇ ਤੋਰਦੇ ਹੋਏ ਇਹ ਮਿਸ਼ਨ ਘਰ-ਘਰ ਪੁੱਜਾ ਸ. ਸ. ਸ. ਸ. ਖਮਾਣੋਂ ...
ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਮਲੋਹ ਵਿਖੇ ਰੌਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਜੋਰਾ ਸਿੰਘ ...
ਓਧਰ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਨੇ ਪਨਗਰੇਨ ਦੇ ਇੰਸਪੈਕਟਰ ਵਲੋਂ ਲਗਾਏ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਦਾਅਵਾ ਕੀਤਾ ਕਿ ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ 'ਚ ਦਰਜ ਕੀਤੇ ਫੋਕਲ ਪੁਆਇੰਟ ਰਾਏਪੁਰ ਮਾਜਰੀ 'ਚ ਪਹਿਲਾਂ ਆਰਡਰ ਪਨਗਰੇਨ ਇੰਸਪੈਕਟਰ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਕਿ੍ਸ਼ੀ ਕਰਮਨ ਐਵਾਰਡੀ ਸੁਰਜੀਤ ਸਿੰਘ ਸਾਧੂਗੜ੍ਹ ਨੇ ਕਿਹਾ ਕਿ ਦੇਸ਼ ਜਲਦੀ ਹੀ ਸੂਰਜ ਦੀ ਮੁਫ਼ਤ ਪਾਵਰ ਨਾਲ ਚੱਲੇਗਾ | ਟਿਊਬਵੈੱਲ, ਟਰੈਕਟਰ ਕਾਰਾਂ ਏ. ਸੀ., ਗੀਜ਼ਰ, ਲਾਈਟਾਂ ਜੋ ਬਿਜਲੀ, ਡੀਜ਼ਲ, ਪੈਟਰੋਲ ਕੋਲੇ ਨਾਲ ...
ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਨਾਏ ਜਾ ਰਹੇ ਪੰਦ੍ਹਰਵਾੜੇ ਨੂੰ ਸਮਰਪਿਤ ਅੱਜ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਨਰੈਣਗੜ੍ਹ ਵਲੋਂ ਆਪਣੀ ਟੀਮ ਨਾਲ ਵੱਖ-ਵੱਖ ਤਰ੍ਹਾਂ ਦੇ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਸਰਕਾਰੀ ਹਾਈ ਸਮਾਰਟ ਸਕੂਲ ਰਾਜਿੰਦਰਗੜ੍ਹ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੋਏ, ਵੱਖ-ਵੱਖ ਖੇਡ ਮੁਕਾਬਲਿਆਂ 'ਚ ਪੁਜੀਸ਼ਨਾਂ ਹਾਸਲ ਕੀਤੀਆਂ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮਨੂ ਸੱਘੜ ਨੇ ਦੱਸਿਆ ਕਿ ...
ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਵਲੋਂ 'ਸਵੱਛ ਸਰਵੇਖਣ 2023' ਦੇ ਅਧੀਨ ਸ਼ਹਿਰ 'ਚ ਸਫ਼ਾਈ, ਲੋਕਾਂ 'ਚ ਗਿੱਲੇ-ਸੁੱਕੇ ਕੂੜੇ ਨੂੰ ਇਕੱਠੇ ਕਰਨ ਲਈ ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕਤਾ ਕਰਨ ਲਈ ਸਾਬਕਾ ਕੌਂਸਲਰ ਬੀਬੀ ਬਲਜੀਤ ਕੌਰ ...
ਖਮਾਣੋਂ, 2 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਲੋਕਾਂ ਦੇ ਚੁਣੇ ਗਏ ਨੁਮਾਇੰਦੇ ਸਰਪੰਚਾਂ, ਪੰਚਾਂ ਸਮੇਤ ਹੋਰਨਾਂ ਲੋਕਤੰਤਰ ਪਹੀਏ ਦਾ ਧੁਰਾ ਬਣੇ ਵੱਖ-ਵੱਖ ਅਹੁਦਿਆਂ 'ਤੇ ਬਿਰਾਜਮਾਨ ਨੁਮਾਇੰਦਿਆਂ ਨੂੰ ਕੁਝ ਲੋਕਾਂ ਵਲੋਂ ਕਥਿਤ ਤੌਰ 'ਤੇ ਸਰਕਾਰ ਦੀ ਆੜ 'ਚ ...
ਸੰਘੋਲ, 2 ਅਕਤੂਬਰ (ਪਰਮਵੀਰ ਸਿੰਘ ਧਨੋਆ)-ਇਤਿਹਾਸਕ ਕਸਬਾ ਸੰਘੋਲ ਦੇ ਹਾਈਵੇ 'ਤੇ ਬੱਸ ਅੱਡੇ ਵਿਖੇ ਸਰਕਾਰੀ ਬੱਸਾਂ ਘੱਟ ਰੁਕਣ ਕਾਰਨ ਪਿੰਡ ਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਇਲਾਕੇ ਦੇ ਦੋ ਦਰਜਨ ਤੋਂ ਵੱਧ ...
ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਇੰਡੀਅਨ ਸਵੱਛਤਾ ਲੀਗ ਮੁਹਿੰਮ ਤਹਿਤ ਮਹਾਤਮਾ ਗਾਂਧੀ ਜੈਅੰਤੀ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਹੇਠ ਸ਼ਹਿਰ 'ਚ ਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਸ੍ਰੀ ਫ਼ਤਹਿਗੜ੍ਹ ਸਾਹਿਬ ਵੈੱਲਫੇਅਰ ਐਨ. ਜੀ. ਓ. ਵਲੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਜ਼ਦੀਕ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਸ਼੍ਰੋ. ਅ. ਦਲ ਦੇ ਜ਼ਿਲ੍ਹਾ ...
ਜਟਾਣਾ ਉੱਚਾ, 2 ਅਕਤੂਬਰ (ਮਨਮੋਹਨ ਸਿੰਘ ਕਲੇਰ)-ਸਵਿਤਾ ਹਾਂਡਾ ਸਾਇੰਸ ਅਧਿਆਪਕਾ ਸਮਾਰਟ ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਨੂੰ ਸਿੱਖਿਆ ਵਿਭਾਗ ਸਕੱਤਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਹੋਰਨਾਂ ਸਾਇੰਸ ਅਧਿਆਪਕਾ ਸਮੇਤ ਵਿਸ਼ੇਸ਼ ਪ੍ਰਸੰਸਾ ਪੱਤਰ ਦਿੱਤਾ ਗਿਆ ਹੈ | ...
ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਮੁਕੇਸ਼ ਘਈ)-ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਹਰਿਆਵਲ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਮੰਡੀ ਗੋਬਿੰਦਗੜ੍ਹ ਦੇ ਸਰਵਿਸ ਰੋਡ 'ਤੇ ਬੂਟੇ ਲਗਾਏ ਗਏ | ਹਰਿਆਵਲ ਟੀਮ ਵਲੋਂ ਵਾਤਾਵਰਨ ਨੂੰ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਫ਼ਤਹਿਗੜ੍ਹ ਸਾਹਿਬ ਵਲੋਂ ਮਿਤੀ 6, 7, 8 ਤੇ 9 ਅਕਤੂਬਰ ਨੂੰ ਮਾਤਾ ਸੁੰਦਰੀ ਸਕੂਲ ਵਿਖੇ ਕਰਵਾਇਆ ਜਾਣ ਵਾਲਾ ਫੁੱਟਬਾਲ ਟੂਰਨਾਮੈਂਟ ਯਾਦਗਾਰੀ ਹੋ ਨਿੱਬੜੇਗਾ | ਜਾਣਕਾਰੀ ...
ਖਮਾਣੋਂ, 2 ਅਕਤੂਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ 20 ਟੀਕੇ ਬੂਪਰੋਫਿਨ ਤੇ 20 ਸ਼ੀਸ਼ੀਆਂ ਏਵਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਬਲਬੀਰ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ...
ਜਖਵਾਲੀ, 2 ਅਕਤੂਬਰ (ਨਿਰਭੈ ਸਿੰਘ)-ਬਲਾਕ ਸਰਹਿੰਦ ਅਧੀਨ ਪੈਂਦੇ ਪਿੰਡ ਜੱਲ੍ਹਾ ਦੇ ਵਸਨੀਕ ਲਾਈਨਮੈਨ ਜੋਗਿੰਦਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਮਾਰਕਫੈਡ ਦੇ ਡਾਇਰੈਕਟਰ ਪੰਜਾਬ ਤੇ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਸਨਮਾਨਿਤ ਕੀਤਾ | ਇਸ ਮੌਕੇ ਸ. ਜੱਲ੍ਹਾ ਨੇ ...
ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਮਹਾਤਮਾ ਗਾਂਧੀ ਦੀ ਜੈਅੰਤੀ ਦੇ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਵਲੋਂ ਦੋ ਰੋਜ਼ਾ ਪਿੰ੍ਰਟ ਮੇਕਿੰਗ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਫਾਈਨ ਆਰਟਸ ਤੇ ਫ਼ੈਸ਼ਨ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਭਾਗ ...
ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਮਾਤਾ ਗੰਗਾ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਭੁੱਟਾ ਵਿਖੇ ਚੱਲ ਰਹੇ ਸਿਲਾਈ ਤੇ ਪਾਰਲਰ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦਾ ਕੋਰਸ ਪੂਰਾ ਹੋਣ ਤੇ ਸਰਟੀਫਿਕੇਟਾਂ ਦੀ ਵੰਡ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਨਾਟਕ ਤੇ ਸੋਸ਼ਲ ਕਲੱਬ ਬਸੀ ਪਠਾਣਾਂ ਵਲੋਂ ਸਾਲ 2022 ਨੂੰ ਗੋਲਡਨ ਜੁਬਲੀ ਵਰ੍ਹੇ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਜਿਸ ਲਈ ਪ੍ਰਬੰਧਕਾਂ ਵਲੋਂ ਸਿਟੀ ਮੈਦਾਨ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ | 7ਵੇਂ ...
ਮੰਡੀ ਗੋਬਿੰਦਗੜ੍ਹ, 2 ਅਕਤੂਬਰ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਆਪਣੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਲੋੜੀਂਦੀਆਂ ਸੁੱਖ ਸਹੂਲਤਾਂ ਉਪਲਬਧ ਕਰਵਾਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਹ ...
ਖਮਾਣੋਂ, 2 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬੀ ਸਾਹਿਤ ਅਕਾਦਮੀ ਵਲੋਂ 15 ਅਕਤੂਬਰ 2022 ਨੂੰ ਕਰਵਾਏ ਜਾ ਰਹੇ ਸਾਲਾਨਾ ਸਮਾਗਮ 'ਚ ਪੰਜਾਬ ਦੇ ਉੱਘੇ ਨਾਟਕਕਾਰ, ਰੰਗਕਰਮੀ, ਫ਼ਿਲਮੀ ਲੇਖਕ ਮਾਸਟਰ ਤਰਲੋਚਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤੇ ਜਾਣ ਦਾ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਰਾਜਿੰਦਰ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸੰਤੁਲਿਤ ਖ਼ੁਰਾਕ ਦੀ ਮਹੱਤਤਾ ਬਾਰੇ ਆਂਗਣਵਾੜੀ ਵਰਕਰਜ਼ ਲਈ ਸਿਖ਼ਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਸਿੰਘ ਸਹਿਯੋਗੀ ਡਾਇਰੈਕਟਰ (ਸਿਖਲਾਈ) ਨੇ ...
ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਉਪ ਮੰਡਲ ਮੈਜਿਸਟੇ੍ਰਟ ਬਸੀ ਪਠਾਣਾਂ ਅਸ਼ੋਕ ਕੁਮਾਰ ਵਲੋਂ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਤੇ ਗਿਆਨੀ ਦਿੱਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੌੜ ਦਾ ਅਚਨਚੇਤ ਦੌਰਾ ਕਰਕੇ ਸਿਹਤ ਸਹੂਲਤਾਂ ਦੇ ਨਾਲ-ਨਾਲ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਾਲੀ ਆਲਾ ਸਿੰਘ ਵਿਖੇ ਪਿ੍ੰ. ਮੀਨਾ ਗੁਪਤਾ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ...
ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਨਜ਼ਦੀਕੀ ਪਿੰਡ ਮਨਸੂਰਪੁਰ ਵਿਖੇ ਕੈਂਸਰ ਪੀੜਤ ਔਰਤ ਕੁਲਦੀਪ ਕੌਰ ਨੂੰ 10 ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਗਿਆ | ਇਸ ਸੰਬੰਧੀ ਕੁਲਦੀਪ ਕੌਰ ਤੇ ...
ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਸ੍ਰੀ ਸੀਤਲਾ ਮਾਤਾ ਮੰਦਰ ਅਮਲੋਹ ਵਿਖੇ ਨਰਾਤਿਆਂ 'ਚ ਲਗਾਤਾਰ ਸੰਕੀਰਤਨ ਚੱਲ ਰਹੇ ਹਨ, ਜਿਸ 'ਚ ਭਗਤ ਸ਼ਰਧਾ ਨਾਲ ਮੰਦਰ ਆਉਂਦੇ ਹਨ | ਅੱਜ ਦਾ ਸੰਕੀਰਤਨ ਸ਼ਹਿਰ ਦੀ ਸੁੱਖ-ਸ਼ਾਂਤੀ ਲਈ ਜ਼ੀਨਤ ਮਹੰਤ ਤੇ ਟੀਨਾ ਮਹੰਤ ਵਲੋਂ ਕਰਵਾਇਆ ਗਿਆ | ਇਸ ...
ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਖੇ ਗਾਂਧੀ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਵਿਦਿਆਰਥੀਆਂ ਨੇ ਭਾਸ਼ਨਾਂ ਰਾਹੀਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਤੇ ਬਾਪੂ ਦੇ ਤਿੰਨ ਬੰਦਰ ਬਣ ...
ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਡਰਾਈ ਡੇਅ ਤਹਿਤ ਸਿਹਤ ਵਿਭਾਗ ਤੇ ਨਗਰ ਕੌਂਸਲ ਅਮਲੋਹ ਦੀ ਟੀਮ ਵਲੋੋਂ ਸਿਵਲ ਸਰਜਨ ਡਾ. ਹਰਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਅਤੇ ਡਾ. ਗੁਰਪ੍ਰੀਤ ਕੌਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਅਤੇ ਬਲਜਿੰਦਰ ਸਿੰਘ ਕਾਰਜ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦਫ਼ਤਰ ਵਿਖੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਡਾਇਰੈਕਟਰ ਪੀ. ਆਰ. ਟੀ. ਸੀ. ਸੁਭਾਸ਼ ਸੂਦ ਅਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ ਦੀ ਅਗਵਾਈ 'ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੀ ਦਾ ...
ਬਸੀ ਪਠਾਣਾਂ, 2 ਅਕਤੂਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ, ਗੰਦਗੀ ਰਹਿਤ ਸਾਫ਼ ਸੁਥਰਾ ਤੇ ਖ਼ੂਬਸੂਰਤ ਬਣਾਉਣ ਲਈ 'ਮੇਰਾ ਸ਼ਹਿਰ, ਮੇਰਾ ਮਾਣ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਸਵੱਛ ਭਾਰਤ ਮੁਹਿੰਮ ਟੀਮ ਵਲੋਂ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਜੈ ਸ੍ਰੀ ਰਾਮਾ ਡਰਾਮਾਟਿਕ ਕਲੱਬ ਹਮਾਯੰੂਪੁਰ ਸਰਹਿੰਦ ਵਲੋਂ ਰਾਮ ਲੀਲ੍ਹਾ ਦਾ ਆਯੋਜਨ ਕੀਤਾ ਗਿਆ, ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ...
ਅਮਲੋਹ, 2 ਅਕਤੂਬਰ (ਕੇਵਲ ਸਿੰਘ)-ਮਾਨਸਾ ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ ਦਾ ਫ਼ਰਾਰ ਹੋਣਾ ਪੰਜਾਬ ਦੀ ਸੁਰੱਖਿਆ ਤੇ ਲਾਅ ਐਂਡ ਆਰਡਰ ਦੇ ਮਾੜੇ ਹਾਲਾਤ ਬਿਆਨ ਕਰਦਾ ਹੈ, ਉਥੇ ਭਗਵੰਤ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸ਼੍ਰੋਮਣੀ ...
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)-ਮੀਰੀ ਪੀਰੀ ਵੈੱਲਫੇਅਰ ਐਂਡ ਸਪੋਰਟਸ ਕਲੱਬ ਤੇ ਸਮੂਹ ਪੰਚਾਇਤ ਸਾਨੀਪੁਰ ਵਲੋਂ ਕਰਵਾਏ ਜਾ ਰਹੇ 16ਵੇਂ ਕਬੱਡੀ ਕੱਪ ਦੇ ਪਹਿਲੇ ਦਿਨ ਦਾ ਉਦਘਾਟਨ 'ਆਪ' ਆਗੂ ਐਡ. ਕੰਵਰਬੀਰ ਸਿੰਘ ਰਾਏ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX