ਚੰਡੀਗੜ੍ਹ, 2 ਅਕਤੂਬਰ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮ.ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੀ ਕੋਰ ਕਮੇਟੀ ਦੀ ਮੀਟਿੰਗ ਸਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਂਤੀ ਕੁੰਜ ਸੈਕਟਰ 16 ਵਿਚ ਹੋਈ | ਮੀਟਿੰਗ ਵਿਚ ਯੂਟੀ ਮੁਲਾਜ਼ਮਾਂ ਦੇ 14 ਅਕਤੂਬਰ ਨੂੰ ਕਾਲੇ ਝੰਡੇ ਲੈ ਕੇ ਯੂ.ਟੀ ਸਕੱਤਰੇਤ ਸਾਹਮਣੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਲੀਡਰਸ਼ਿਪ ਵਲੋਂ ਤਿਆਰੀਆਂ ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ | ਜ਼ਿਕਰਯੋਗ ਹੈ ਕਿ 17 ਸਤੰਬਰ ਨੂੰ ਹੋਈ ਯੂਟੀ ਮੁਲਾਜ਼ਮਾਂ ਦੀ ਕਨਵੈੱਨਸ਼ਨ ਵਿਚ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰਮੁੱਖ ਮੁਲਾਜ਼ਮ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਮੁਲਾਜ਼ਮ 14 ਅਕਤੂਬਰ ਨੂੰ ਯੂਟੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ ਕਰਨਗੇ | ਰੋਸ ਪ੍ਰਦਰਸ਼ਨ ਦੇ ਮੁੱਖ ਮੁੱਦਿਆਂ ਵਿਚ ਦੀਵਾਲੀ ਤੋ ਪਹਿਲਾ ਸਾਰੇ ਵਰਕਰਾਂ ਨੂੰ ਰੁਕੀਆਂ ਤਨਖ਼ਾਹਾਂ ਏਰੀਅਰ ਸਮੇਤ ਦਿਵਾਉਣਾ ਅਤੇ ਬੋਨਸ ਦਾ ਭੁਗਤਾਨ ਕਰਵਾਉਣਾ, ਆਊਟਸੋਰਸਡ ਕਾਮਿਆਂ ਲਈ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਲਾਗੂ ਕਰਾਉਣੀ, 1.4.2022 ਤੋਂ ਸੋਧੇ ਹੋਏ ਡੀ.ਸੀ. ਰੇਟਾਂ ਦੇ ਨੋਟੀਫ਼ਿਕੇਸ਼ਨ ਵਿੱਚ ਤਰੁੱਟੀਆਂ ਦੂਰ ਕਰਾਉਣਾ, ਆਊਟਸੋਰਸ ਕਾਮਿਆਂ ਲਈ ਸੁਰੱਖਿਅਤ ਨੀਤੀ ਬਣਵਾਉਣਾ, ਖ਼ਾਲੀ ਅਸਾਮੀਆਂ ਜਲਦੀ ਭਰਵਾਉਣਾ, ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਵਾਉਣਾ, ਦਿਹਾੜੀਦਾਰਾਂ ਕਾਮਿਆਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਦਿਵਾਉਣਾ, ਖ਼ਾਲੀ ਅਸਾਮੀਆਂ ਭਰਵਾਉਣਾ, ਪਿੰਡਾਂ ਤੋਂ ਨਗਰ ਨਿਗਮ ਵਿੱਚ ਗਏ ਸਵੀਪਰਾਂ ਦੀ ਤਨਖ਼ਾਹ ਬੇਸਿਕ ਪਲੱਸ ਡੀ.ਏ ਦੇ ਹਿਸਾਬ ਨਾਲ ਨਿਸ਼ਚਿਤ ਕਰਵਾਉਣਾ, ਰੋਸ ਪ੍ਰਦਰਸ਼ਨ ਦੇ ਮੁੱਖ ਮੁੱਦੇ ਹਨ | ਮੀਟਿੰਗ ਵਿਚ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਚੀਫ਼ ਪੈਟਰਨ ਸ਼ਾਮ ਲਾਲ ਘਾਵਰੀ, ਕੋਆਰਡੀਨੇਟਰ ਗੁਰਚਰਨ ਸਿੰਘ, ਚੇਅਰਮੈਨ ਅਨਿਲ ਕੁਮਾਰ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਮੌਜੂਦ ਸਨ |
ਚੰਡੀਗੜ੍ਹ, 2 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੇਭਾਨ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਨਿਕਟ ਭਵਿੱਖ ਵਿਚ ਰਾਜ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਹੋਣ ਵਾਲੀਆਂ ਚੋਣਾਂ ...
ਚੰਡੀਗੜ੍ਹ, 2 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਸੈਕਟਰ 35 ਦੇ ਰਹਿਣ ਵਾਲੇ ਰੌਬਿਨ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)- ਏਅਰਪੋਰਟ ਥਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਉਸ ਵੇਲੇ ਇਕ ਕਾਰਤੂਸ (556 ਐਮ. ਐਮ.) ਸਮੇਤ ਗਿ੍ਫ਼ਤਾਰ ਕੀਤਾ ਹੈ ਜਦੋਂ ਉਹ ਦੁਬਈ ਜਾਣ ਵਾਲੀ ਫਲਾਈਟ ਵਿਚ ਸਵਾਰ ਹੋਣ ਲਈ ਸਕ੍ਰੀਨਿੰਗ ਲਈ ਲਾਈਨ ਵਿਚ ਖੜ੍ਹਾ ਸੀ | ਪੁਲਿਸ ...
ਚੰਡੀਗੜ੍ਹ, 2 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਵਾਟਿਕਾ ਸਪੈਸ਼ਲ ਸਕੂਲ ਵਿਖੇ Tਦੀ ਲਾਸਟ ਬੈਂਚਰ'' ਸਮਾਜਿਕ ਸੰਸਥਾ ਦੀ ਪ੍ਰਧਾਨ ਸੁਮਿਤਾ ਕੋਹਲੀ ਦੀ ਪ੍ਰਧਾਨਗੀ ਹੇਠ 60 ਦੇ ਕਰੀਬ ਵਿਦਿਆਰਥਣਾਂ ਨੂੰ 200 ਮੁਫ਼ਤ ਸੈਨੇਟਰੀ ਨੈਪਕਿਨ ਅਤੇ ਸੈਨੇਟਾਈਜ਼ਰ ਵੰਡੇ ਗਏ | ਮਾਹਵਾਰੀ ...
ਚੰਡੀਗੜ੍ਹ, 2 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਜਹੇੜੀ ਵਿਖੇ ਨਵੇਂ ਬਿਲਡਿੰਗ ਬਲਾਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ...
ਡੇਰਾਬੱਸੀ 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਸਥਾਨਕ ਕਾਲਜ ਕਾਲੋਨੀ ਬਾਲਾਜੀ ਨਗਰ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਇਕ ਪੈਦਲ ਜਾ ਰਹੇ ਵਿਅਕਤੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਿਆ | ਖੋਹ ਕਰਨ ਵਾਲਾ ਇੰਨਾ ਸ਼ਾਤਿਰ ਹੈ ਕਿ ਉਸ ਨੇ ਪੈਸੇ ਭੇਜਣ ਲਈ ਭੁਗਤਭੋਗੀ ਦੇ ...
ਚੰਡੀਗੜ੍ਹ, 2 ਅਕਤੂਬਰ (ਮਨਜੋਤ ਸਿੰਘ ਜੋਤ)-ਗਾਂਧੀ ਜੈਯੰਤੀ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਂਸਲਰ ਮਨੂਵਰ ਦੀ ਅਗਵਾਈ ਹੇਠ ਸੈਕਟਰ 56 ਵਿੱਚ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਚੌਕੀ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ...
ਚੰਡੀਗੜ੍ਹ, 2 ਅਕਤੂਬਰ (ਅਜਾਇਬ ਸਿੰਘ ਔਜਲਾ)-ਪਿਛਲੇ ਦਿਨੀਂ ਮਿਤੀ 26 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਦੇ ਬਾਹਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਕਰਮਚਾਰੀਆਂ ਵਲੋਂ ਆਪਣੀ ਰੈਗੂਲਾਈਜੇਸ਼ਨ ਦੀ ਮੰਗ ਨੂੰ ਲੈ ਕੇ ਰੋਸ ...
ਚੰਡੀਗੜ੍ਹ, 2 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ 'ਚ 12ਵਾਂ ਸਥਾਨ ਪ੍ਰਾਪਤ ਕਰਨ ਲਈ ਚੰਡੀਗੜ੍ਹ ...
ਐਸ.ਏ.ਐਸ ਨਗਰ/ਚੰਡੀਗੜ੍ਹ, 2 ਅਕਤੂਬਰ (ਕੇ.ਐਸ.ਰਾਣਾ, ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੂਪਨਗਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਐਸ.ਐਸ.ਬੋਰਡ ਪੰਜਾਬ ਦੇ ਰਹੇ ਸਾਬਕਾ ਮੈਂਬਰ ਤੇ ਰੂਪਨਗਰ-ਮੋਹਾਲੀ-ਚੰਡੀਗੜ੍ਹ ਇਲਾਕੇ ਦੇ ਉੱਘੇ ਨੇਤਾ ਸ. ਅਮਰਜੀਤ ਵਾਲੀਆ ...
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਫ਼ਿਰੋਜ਼ਪੁਰ ਵਿਖੇ ਵੇਰਕਾ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ...
ਮੁੱਲਾਂਪੁਰ ਗਰੀਬਦਾਸ, 2 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਸੰਗਤਪੁਰਾ ਵਿਖੇ ਰਾਤ ਦੇ ਸਮੇਂ ਪਿੰਡ ਓਪਨ ਕਿ੍ਕਟ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ 'ਆਪ' ਦੇ ਸੀਨੀਅਰ ਆਗੂ ਦਲਵਿੰਦਰ ਸਿੰਘ ਬੈਨੀਪਾਲ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਬੈਨੀਪਾਲ ਨੇ ...
ਕੁਰਾਲੀ, 2 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਚੱਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰ. ਜੇ. ਆਰ. ਸ਼ਰਮਾ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦੇ ਅੰਤਿਮ ਦਿਨ ਜ਼ਿਲ੍ਹਾ ਸਿੱਖਿਆ ...
ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਬਸਪਾ ਪੰਜਾਬ ਦੇ ਸਕੱਤਰ ਜਗਜੀਤ ਸਿੰਘ ਛੜਬੜ ਨੇ ਲਾਲੜੂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 6 ਮਹੀਨੇ ਬੀਤ ਚੁੱਕੇ ਹਨ, ਪਰ ਕੋਈ ਵਧੀਆ ਕਾਰਗੁਜ਼ਾਰੀ ਦਿਖਾਈ ਨਹੀਂ ਦੇ ਰਹੀ | ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸੀਨੀਅਰ ਵੈਟਸ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਵਿਚ 4 ਫ਼ੀਸਦੀ ਵਾਧਾ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ | ਇਸ ਸੰਬੰਧ 'ਚ ਪੰਜਾਬ ਦੇ ਸਾਬਕਾ ਸੰਯੁਕਤ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਅੱਜ ਪਹਿਲੀ ਕੱਢੀ ਗਈ ਸ਼ੋਭਾ ਯਾਤਰਾ ਦੀਆਂ ਝਾਕੀਆਂ 'ਚ ਸ਼ਾਮਿਲ ਹੋਣ ਵਾਲੇ ਕਲਾਕਾਰਾਂ ਅਤੇ ਬੱਚਿਆਂ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਫਲ, ਫਰੂਟ, ਪਾਣੀ, ...
ਮੁੱਲਾਂਪੁਰ ਗਰੀਬਦਾਸ, 2 ਅਕਤੂਬਰ (ਖੈਰਪੁਰ)-ਨੇੜਲੇ ਪਿੰਡ ਸ਼ਿੰਗਾਰੀਵਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਝੰਡੀ ਦੀ ਕੁਸ਼ਤੀ ਪਹਿਲਵਾਨ ਜੱਸਾ ਪੱਟੀ ਤੇ ਪ੍ਰਵੇਸ਼ ਹਰਿਆਣਾ ਵਿਚਕਾਰ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੀਆਂ ਮਿਡ-ਡੇ-ਮੀਲ ਕੁੱਕ ਵਰਕਰਾਂ ਵਲੋਂ ਆਪਣੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਅਤੇ ਹੋਰਨਾਂ ਮੰਗਾਂ ਸਬੰਧੀ ਬੀ. ਪੀ. ਈ. ਓ. ਡੇਰਾਬੱਸੀ ਜਸਵੀਰ ਕੌਰ ਨੂੰ ਮੰਗ-ਪੱਤਰ ਸੌਂਪਿਆ ਗਿਆ | ਡੇਰਾਬੱਸੀ ਬਲਾਕ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ.) ਦਾ ਵਫ਼ਦ ਅਧਿਆਪਕਾਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਦੀ ਅਗਵਾਈ ਵਿਚ ਡੀ. ਪੀ. ਆਈ. (ਅ. ਸ.) ਹਰਿੰਦਰ ਕੌਰ ਨੂੰ ਮਿਲਿਆ | ਸੂਬਾ ਪ੍ਰੈੱਸ ਸਕੱਤਰ ਐੱਨ. ਡੀ. ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਇੰਡੀਅਨ ਸੁਸਾਇਟੀ ਆਫ਼ ਟੈਕਨੀਕਲ ਦੁਆਰਾ ਬੈਸਟ ਪੌਲੀਟੈਕਨਿਕ ਟੀਚਰਜ਼ ਐਵਾਰਡ ਦੇਣ ਲਈ ਕਰਵਾਏ ਗਏ ਸਮਾਗਮ ਦੌਰਾਨ ਸਰਕਾਰੀ ਬਹੁ-ਤਕਨੀਕੀ ਸੰਸਥਾ ਖੂਨੀਮਾਜਰਾ ਦੇ ਲੈਕਚਰਾਰ ਡਾ. ਰਵਿੰਦਰ ਕੁਮਾਰ ਨੂੰ ਪੰਜਾਬ ਸਟੇਟ ਐਵਾਰਡ ...
ਜ਼ੀਰਕਪੁਰ, 2 ਅਕਤੂਬਰ (ਹੈਪੀ ਪੰਡਵਾਲਾ)-ਲੰਮੇ ਸਮੇਂ ਤੋਂ ਹਲਕਾ ਡੇਰਾਬੱਸੀ ਦੀ ਨਹਿਰੀ ਪਾਣੀ ਸੰਬੰਧੀ ਲਟਕਦੀ ਆ ਰਹੀ ਮੰਗ ਦੇ ਹੁਣ ਪੂਰੀ ਹੋਣ ਦੀ ਆਸ ਬੱਝ ਗਈ ਹੈ ਕਿਉਂਕਿ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜ਼ੀਰਕਪੁਰ ਵਾਸੀਆਂ ਨੂੰ ਨਹਿਰੀ ...
ਚੰਡੀਗੜ੍ਹ, 2 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਾਲ ਹੀ ਵਿਚ ਸੂਬੇ ਵਿਚ ਹੋਈ ਭਾਰੀ ਬਰਸਾਤ ਦੇ ਕਾਰਨ ਖ਼ਰਾਬ ਫ਼ਸਲਾਂ ਦੀ ਜਾਣਕਾਰੀ ਕਿਸਾਨ ਈ-ਫ਼ਸਲ ਸ਼ਤੀਪੂਰਤੀ ਪੋਰਟਲ 'ਤੇ ਦਰਜ ਕਰਨ | ਅਧਿਕਾਰੀ ਕਿਸਾਨਾਂ ...
ਚੰਡੀਗੜ੍ਹ, 2 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੱਜ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ) ਦੀ ਚੰਡੀਗੜ੍ਹ ਇਕਾਈ ਦੇ ਵਰਕਰਾਂ ਦੀ ਮੀਟਿੰਗ ਐਨ.ਐਸ.ਯੂ.ਆਈ ਦੇ ਕੌਮੀ ਪ੍ਰਧਾਨ ਨੀਰਜ ਕੁੰਦਨ ਦੀ ਅਗਵਾਈ ਹੇਠ ਕਾਂਗਰਸ ਭਵਨ ਸੈਕਟਰ 35 ਵਿਖੇ ਹੋਈ | ਇਹ ਮੀਟਿੰਗ ...
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)- ਯੋਗਾ ਯੂਥ ਸੇਵਾ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ, ਇਲਾਕੇ ਦੇ ਉੱਘੇ ਸਮਾਜਸੇਵੀ, ਖ਼ਾਨਦਾਨੀ ਵੈਦ ਸੁਖਜਿੰਦਰ ਸਿੰਘ ਯੋਗੀ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿਚ ਇਲਾਕੇ ਦੀਆਂ ਕਈ ਧਾਰਮਿਕ ਤੇ ਸਮਾਜ ਸੇਵੀ ...
ਚੰਡੀਗੜ੍ਹ, 2 ਅਕਤੂਬਰ (ਨਵਿੰਦਰ ਸਿੰਘ ਬੜਿੰਗ)-ਰਾਜੀਵ ਕਥੂਰੀਆ ਨੂੰ 'ਸਿਪ ਚੈਂਪੀਅਨ ਨਾਰਥ'' ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜੀਵ ਕਥੂਰੀਆ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਤਾ ਸਵਰਗੀ ਪ੍ਰੇਮਲਤਾ ਕਥੂਰੀਆ ਨੂੰ ਦਿੱਤਾ ਅਤੇ ਉਨ੍ਹਾਂ ਦਾ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਨਿਗਮ ਮੁਹਾਲੀ ਅਤੇ ਨਗਰ ਕੌਂਸਲ ਖਰੜ ਨੇ ਸਵੱਛ ਭਾਰਤ ਮਿਸ਼ਨ ਤਹਿਤ ਰਾਸ਼ਟਰੀ ਸਵੱਛਤਾ ...
ਜ਼ੀਰਕਪੁਰ, 2 ਅਕਤੂਬਰ (ਅਵਤਾਰ ਸਿੰਘ)-ਉੱਤਰ ਭਾਰਤ ਦੇ ਪ੍ਰਸਿੱਧ ਛੱਤਬੀੜ ਚਿੜੀਆਘਰ ਵਿਖੇ ਜੰਗਲੀ ਜੀਵ ਹਫ਼ਤਾ ਅੱਜ 2 ਅਕਤੂਬਰ ਤੋਂ 8 ਅਕਤੂਬਰ ਤੱਕ ਆਰੰਭ ਹੋ ਰਿਹਾ ਹੈ | ਇਸ ਜੰਗਲੀ ਜੀਵ ਹਫ਼ਤੇ ਦੌਰਾਨ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਕੁਇਜ਼ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਰਤਨ ਗਰੁੱਪ ਆਫ਼ ਇੰਸਟੀਚਿਊਟਸ ਸੋਹਾਣਾ ਵਲੋਂ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਕਰਵਾਈ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਭੁੱਲਰ (ਡੀ. ਆਈ. ਜੀ., ਏ. ਜੀ. ਡੀ. ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਮਾਮਲਿਆਂ ਸੰਬੰਧੀ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ ਗਈ, ਜਿਸ 'ਚ ਅਵਨੀਤ ਕੌਰ ਏ. ਡੀ. ਸੀ. (ਡੀ) ਸਮੇਤ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ, ਵਾਤਾਵਰਣ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਵਿਚ ਆਉਣ ਉਪਰੰਤ ਨਾ ਤਾਂ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ/ਪੈਨਸ਼ਨਰਾਂ ਨੂੰ ਛੇਵੇਂ ਪੇ-ਕਮਿਸ਼ਨ ਦਾ ਲਾਭ ਦਿੱਤਾ ਗਿਆ ਹੈ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਲੋਂ ਅੱਜ 1 ਅਕਤੂਬਰ ਨੂੰ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਇਹ ਦਿਵਸ ਡਾ. ਜੈ ਗੋਪਾਲ ਜੌਲੀ ਦੇ ਜਨਮ ਦਿਨ ਦੀ ਯਾਦ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਪੁੱਜੇ, ਜਿਥੇ ਕਿ ਵਿਦਿਆਰਥੀਆਂ ਨੇ ਵਿਸ਼ਾਲ ਰੋਡ ਸ਼ੋਅ ਕੱਢ ਕੇ ਚੇਅਰਮੈਨ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਾਰੀ 'ਮੇਰਾ ਸ਼ਹਿਰ ਮੇਰਾ ਮਾਣ' ਮੁਹਿੰਮ ਤਹਿਤ ਨਗਰ ਕੌਂਸਲ ਖਰੜ ਦੀ ਵਾ. ਨੰ. 4 ਵਿਚਲੇ ਸਰਕਾਰੀ ਮਿਡਲ ਸਮਾਰਟ ਸਕੂਲ ਜੰਡਪੁਰ ਦੀ ਸਾਫ਼-ਸਫ਼ਾਈ ਕੀਤੀ ਗਈ | ਇਸ ਸਫ਼ਾਈ ਅਭਿਆਨ ਦੀ ਸ਼ੁਰੂਆਤ ...
ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਡੇਰਾਬੱਸੀ ਇਕਾਈ ਵਲੋਂ ਅੱਜ ਦਾਣਾ ਮੰਡੀ ਲਾਲੜੂ ਸਮੇਤ ਇਸ ਦੀਆਂ ਸਹਾਇਕ ਮੰਡੀਆਂ ਤਸਿੰਬਲੀ ਤੇ ਜੜੌਤ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...
ਐੱਸ. ਏ. ਐੱਸ. ਨਗਰ,2 ਅਕਤੂਬਰ (ਰਾਣਾ)-ਸਥਾਨਕ ਸੈਕਟਰ-69 ਵਿਖੇ ਡਾ. ਅੰਬੇਡਕਰ ਵੈੱਲਫ਼ੇਅਰ ਮਿਸ਼ਨ (ਰਜਿ.) ਮੁਹਾਲੀ ਦੀ ਨਿਰਮਾਣ ਅਧੀਨ ਇਮਾਰਤ ਦੀ ਗਰਾਊਾਡ ਫਲੋਰ ਦੇ ਕੰਮ ਦੀ ਸ਼ੁਰੂਆਤ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਕਰਵਾਈ ਗਈ | ਇਸ ਮੌਕੇ ਵਿਧਾਇਕ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਵੇਵ ਅਸਟੇਟ ਸੈਕਟਰ-85 ਮੁਹਾਲੀ ਵਿਖੇ ਸਥਾਨਕ ਨਿਵਾਸੀਆਂ ਵਲੋਂ ਮਾਤਾ ਦੀ ਚੌਕੀ ਕਰਵਾਈ ਗਈ, ਜਿਸ 'ਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸ਼ਹਿਰ ਦੇ ਉੱਘੇ ਰਾਜਸੀ ਆਗੂਆਂ ਸਮੇਤ ਹਾਜ਼ਰੀ ਲੁਆਈ ਗਈ | ਇਸ ਸੰਬੰਧੀ ...
ਚੰਡੀਗੜ੍ਹ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਸਰਕਾਰ ਨੇ ਸਦਾ ਕਿਸਾਨ ਹਿੱਤ ਵਿਚ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਸਿੱਧਾ ਲਾਭ ਉਨ੍ਹਾਂ ਨੂੰ ਮਿਲ ਰਿਹਾ ਹੈ | ਪਹਿਲਾਂ ਦੀ ਇਸ ਲੜੀ ਨੂੰ ਜਾਰੀ ਰੱਖਦੇ ਹੋਏ, ...
ਚੰਡੀਗੜ੍ਹ, 2 ਅਕਤੂਬਰ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ...
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿਚ ਦਿਨੋਂ-ਦਿਨ ਖ਼ਰਾਬ ਹੋ ਰਹੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਕੋਲ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਆਂਧਰਾ ਪ੍ਰਦੇਸ਼ ਦੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਯੂਨੀਸੈਫ ਦੇ ਸਹਿਯੋਗ ਨਾਲ ਵਿਜੇਵਾੜਾ ਵਿਖੇ 'ਸਕੂਲ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ' ਤਹਿਤ ਇਕ ਰੋਜ਼ਾ ਕਿਸ਼ੋਰ ਅਵਸਥਾ ਸੰਮੇਲਨ-2022 ...
ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਦੀ ਲੁਪਤ ਹੋ ਰਹੀ ਪੁਰਾਤਨ ਸੰਸਕਿ੍ਤੀ ਨੂੰ ਲਗਾਤਾਰ ਇਕ ਦਹਾਕੇ ਤੋਂ ਜ਼ਿਆਦਾ ਸੁਰਜੀਤ ਕਰਨ ਦੀ ਕੋਸ਼ਿਸ਼ ਦੇ ਫ਼ਲਸਰੂਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸੀਲ ਨਾਥ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੇ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਸੈਕਟਰ-77 ਦੇ ਵਸਨੀਕਾਂ ਅਤੇ ਸੈਕਟਰ-77 ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਬੀਤੀ ਰਾਤ ਨੂੰ ਮਾਂ ਭਗਵਤੀ ਦਾ ਜਾਗਰਨ ਕਰਵਾਇਆ ਗਿਆ | ਕਲਾਕਾਰਾਂ ਨੇ ਆਪਣੀ ਮਨਮੋਹਕ ਪੇਸ਼ਕਾਰੀ ਨਾਲ ਸਮੂਹ ਸੰਗਤਾਂ ਦਾ ਮਨ ਜਿੱਤ ਲਿਆ | ਇਸ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-65ਏ (ਪਿੰਡ ਕੰਬਾਲੀ) ਸਥਿਤ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਦੇ ਮੁਖੀ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਦੂਸਰੀ ਬਰਸੀ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ 'ਮਦਰਜ਼ ਵਰਕਸ਼ਾਪ' ਲਗਾਈ ਗਈ | ...
ਕੁਰਾਲੀ, 2 ਅਕਤੂਬਰ (ਹਰਪ੍ਰੀਤ ਸਿੰਘ)-ਹਲਕਾ ਖਰੜ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਵਲੋਂ ਅੱਜ ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...
ਕੁਰਾਲੀ, 2 ਅਕਤੂਬਰ (ਹਰਪ੍ਰੀਤ ਸਿੰਘ)-ਹਲਕਾ ਖਰੜ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਵਲੋਂ ਅੱਜ ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰੋਟਰੀ ਕਲੱਬ ਖਰੜ ਦੇ ਆਈ. ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਵਲੋਂ ਦੋ ਵਿਅਕਤੀਆਂ ਦੇ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ ਜੋ ਕਿ ਅੱਗੇ ਵੀ ਕਿਸੇ ਦੀ ਰੌਸ਼ਨੀ ਬਣਨਗੇ | ਉਨ੍ਹਾਂ ਦੱਸਿਆ ਕਿ ਖਰੜ ਦੇ ਵਸਨੀਕ ਚਰਨ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵੇਦ ਬ੍ਰਾਹਮਣ ਸਭਾ ਖਰੜ ਦੇ ਪ੍ਰਧਾਨ ਪੰਕਜ ਸ਼ਰਮਾ ਅਤੇ ਸੰਸਥਾਪਕ ਪਿਆਰੇ ਲਾਲ ਨੋਟੀਆਲ ਦੀ ਅਗਵਾਈ ਹੇਠ ਡੇਰਾ ਬਾਬਾ ਮੰਗਲ ਨਾਥ ਪ੍ਰਾਚੀਨ ਮੰਦਰ ਮਾਤਾ ਅੰਬਿਕਾ ਜੀ ਖਰੜ ਵਿਖੇ ਰਾਜਸਥਾਨ ਦੇ ਅਲਵਰ ਤੋਂ ਭਾਰਤੀ ਜਨਤਾ ਪਾਰਟੀ ਦੇ ...
ਚੰਡੀਗੜ੍ਹ, 2 ਅਕਤੂਬਰ (ਔਜਲਾ)-ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ 'ਚ ਅੱਜ ਪੰਜਾਬ ਤਰਫ਼ੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ- ਖੂੰਹਦ ਨਾ ਜਲਾਉਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ ਵਲੋਂ 1 ਨਾਈਜੀਰੀਅਨ ਨੂੰ 1 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੀ ਇਕ ਕਾਲੋਨੀ 'ਚੋਂ 16 ਸਾਲਾਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ 'ਚ ਪੁਲਿਸ ਨੇ ਅਰਪਨ ਵਾਸੀ ਨੇੜੇ ਧਰੀ ਸਵੀਟਸ ਡੇਰਾਬੱਸੀ ਦੇ ਖ਼ਿਲਾਫ਼ ਧਾਰਾ 363 ਅਤੇ 366 ਏ ਤਹਿਤ ਮਾਮਲਾ ਦਰਜ ਕੀਤਾ ਹੈ | ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰ ਮਾਮਲੇ ਵਿਭਾਗ ਵਲੋਂ ਦੇਸ਼ 'ਚ 'ਸਵੱਛ ਭਾਰਤ ਮਿਸ਼ਨ' ਤਹਿਤ ਕਰਵਾਏ ਗਏ ਸਰਵੇਖਣ ਵਿਚ ਨਗਰ ਕੌਂਸਲ ਖਰੜ ਨੂੰ 'ਰਾਸ਼ਟਰੀ ਸਵੱਛਤਾ ਪੁਰਸਕਾਰ' ਮਿਲਿਆ ਹੈ ਜਿਸ ਨੂੰ ਨਗਰ ਕੌਂਸਲ ਖਰੜ ਦੀ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਫੇਜ਼-5 ਵਿਖੇ ਨਵ ਯੁਵਾ ਕਲੱਬ ਰਾਮਲੀਲਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ 'ਚ ਕੌਂਸਲਰ ਬੀਬੀ ਬਲਜੀਤ ਕੌਰ ਵਲੋਂ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਬੀਬੀ ਬੀਬੀ ਬਲਜੀਤ ਕੌਰ ਵਲੋਂ ਰਾਮਲੀਲ੍ਹਾ ਦੇਖਣ ਆਏ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਨੋਬਲ ਐਜੂਕੇਸ਼ਨ ਐਂਡ ਇੰਮੀਗ੍ਰੇਸ਼ਨ ਸਰਵਿਸ ਫੇਜ਼-5 ਮੁਹਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਲਾਭ ਸਿੰਘ ਆਹਲੂਵਾਲੀਆ ਚੇਅਰਮੈਨ, ...
ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਦੀ ਮੀਟਿੰਗ ਯੂਨੀਅਨ ਪੰਜਾਬ ਦੇ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਅਗਵਾਈ ਹੇਠ ਦੱਪਰ ਦਫ਼ਤਰ 'ਚ ਹੋਈ | ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ...
ਮੁੱਲਾਂਪੁਰ ਗਰੀਬਦਾਸ, 2 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮਾਜਰੀ ਪੁਲਿਸ ਵਲੋਂ ਸਖ਼ਤੀ ਨਾਲ ਮੁਹਿੰਮ ਵਿੱਢੀ ਹੋਈ ਹੈ | ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ...
ਜ਼ੀਰਕਪੁਰ, 2 ਅਕਤੂਬਰ (ਅਵਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੁਆਦ ਦੀ ਅੱਜ ਇਕ ਵਿਸ਼ੇਸ ਮੀਟਿੰਗ ਕੀਤੀ ਗਈ ਜਿਸ ਵਿਚ ਲਖੀਮਪੁਰ ਖੀਰੀ ਵਿਖੇ ਵਾਪਰੇ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਟੈਨੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਉਸ ਨੂੰ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਮੁਹਾਲੀ ਨੇ ਅੱਜ 'ਹਰ ਘਰ ਜਲ' ਸਕੀਮ ਤਹਿਤ ਕੌਮੀ ਪੁਰਸਕਾਰ ਜਿੱਤ ਕੇ ਨਾਮਣਾ ਖੱਟਿਆ ਹੈ | ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕਰਵਾਏ ਸਮਾਗਮ ਦੌਰਾਨ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਪਿੰਡ ਬੇਹੜਾ ਵਿਖੇ ਮੋਟਰਸਾਈਕਲ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਜੇਰੇ ਇਲਾਜ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕੁਲਵੰਤ ਸਿੰਘ (63) ਵਾਸੀ ਪਿੰਡ ਬੇਹੜਾ ਦੇ ਤੌਰ 'ਤੇ ਹੋਈ ਹੈ | ਪੁਲਿਸ ਨੇ ਗਲਤ ...
ਜ਼ੀਰਕਪੁਰ, 2 ਅਕਤੂਬਰ (ਅਵਤਾਰ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਸੇਵਾ ਪਖਵਾੜਾ ਮੁਹਿੰਮ ਅੱਜ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਯੂਨੀਵਰਲਡ ਸੁਸਾਇਟੀ ਸੈਕਟਰ-97 'ਚ ਹੁਲੜਬਾਜ਼ੀ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ 'ਚ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਅਮਿਤ ਅਰੋੜਾ ਵਾਸੀ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ 'ਚ ਦਰਜ 3 ਕਿੱਲੋ ਅਫੀਮ ਬਰਾਮਦ ਹੋਣ ਦੇ ਮਾਮਲੇ 'ਚ 1 ਦੋਸ਼ੀ ਨੂੰ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ...
ਜ਼ੀਰਕਪੁਰ, 2 ਅਕਤੂਬਰ (ਹੈਪੀ ਪੰਡਵਾਲਾ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 153ਵੀਂ ਜੈਅੰਤੀ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਥੋਂ ਦੀ ਵੀ. ਆਈ. ਪੀ. ਸੜਕ ਸਥਿਤ ਦਫ਼ਤਰ 'ਚ ਇਕੱਤਰ ਹੋਏ ਪਾਰਟੀ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਤੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਗਾਂਧੀ ਜੈਅੰਤੀ ਮੌਕੇ ਆਪਣੇ ਦਫ਼ਤਰ ਵਿਖੇ ਮਹਾਤਮਾ ਗਾਂਧੀ ਜੀ ਦੀ ਤਸਵੀਰ 'ਤੇ ਫੁੱਲ-ਮਾਲਾਵਾਂ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਕਰੈਸ਼ਰ ਨੀਤੀ, 2022 ਦਾ ਵਿਰੋਧ ਕਰ ਰਹੀਆਂ ਸਟੋਨ ਕਰੈਸ਼ਰ ਸਨਅਤਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ 'ਤੇ ਬਿਜਲੀ ਕੁਨੈਕਸ਼ਨ ਕੱਟਣ ਦਾ ਇਕ ਹੋਰ ਮੁਸੀਬਤ ਪੈ ਗਈ ਹੈ | ਮੁਬਾਰਕਪੁਰ ਸਟੋਨ ਕਰੈਸ਼ਰ ਨੇ ਪੰਜਾਬ ਸਰਕਾਰ ਵਲੋਂ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਹਰ ਸਾਲ 2 ਅਕਤੂਬਰ ਨੂੰ ਪੂਰੇ ਦੇਸ਼ ਭਰ ਵਿਚ ਮਨਾਇਆ ਜਾਦਾ ਹੈ | ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਦਾ ...
ਲਾਲੜੂ, 2 ਅਕਤੂਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਲਾਲੜੂ ਵਿਖੇ ਹੋਈ, ਜਿਸ 'ਚ ਉਨ੍ਹਾਂ ਪਿੰਡ ਸਤਾਬਗੜ੍ਹ ਦੇ ਇਕ ਕਿਸਾਨ 'ਤੇ ਪੁਲਿਸ ਵਲੋਂ ਪਰਾਲੀ ਸਾੜਨ ਨੂੰ ਲੈ ਕੇ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸ਼ਹਿਰਾ ਕਮੇਟੀ ਖਰੜ ਵਲੋਂ ਅੱਜ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਕੀਤੀ ਗਈ | ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਕਮੇਟੀ ਵਲੋਂ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਸ਼ਹਿਰ ਦੇ ਕਈ ਦਾਨੀ ਸੱਜਣਾਂ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਇਲਾਕੇ ਵਿਚ ਮੋਟਰਸਾਈਕਲ ਸਵਾਰਾਂ ਵਲੋਂ ਇਕ ਲੜਕੀ ਦਾ ਆਈ-ਫ਼ੋਨ ਝਪਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਰੀਟਾ ਦੇਵੀ ਵਾਸੀ ਹਿਮਾਚਲ ਪ੍ਰਦੇਸ਼ ਹਾਲ ਵਾਸੀ ਫੇਜ਼-2 ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਇਸਦੀ ਸੁਚੱਜੀ ਵਰਤੋਂ ਅਤੇ ਪ੍ਰਬੰਧਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਡਿਪਟੀ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪਰਮਾਰਥ ਨਿਸ਼ਕਾਮ ਸੇਵਾ ਸਮਿਤੀ ਖਰੜ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਛਿਨਮਸਤਿਕਾ ਜੀ ਦਾ ਜਗਰਾਤਾ ਸੰਨੀ ਇਨਕਲੇਵ ਸੈਕਟਰ-125 'ਚ 4 ਅਕਤੂਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਰਜਿੰਦਰ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਕੇ. ਐੱਸ. ਰਾਣਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ 10 ਅਕਤੂਬਰ ਨੂੰ ਪੰਜਾਬ ਸਰਕਾਰ ਦੀ ਮਾਈਨਿੰਗ ਨੀਤੀ ਵਿਰੁੱਧ ਡੀ. ਸੀ. ਦਫ਼ਤਰ ਮੁਹਾਲੀ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ...
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜੀ)-ਡੇਰਾਬੱਸੀ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈਡੀ ਦੇ ਅਸਤੀਫ਼ੇ ਮਗਰੋਂ ਉਨ੍ਹਾਂ ਨੂੰ ਕਾਂਗਰਸ 'ਚੋਂ ਵੀ ਕੱਢ ਦਿੱਤਾ ਗਿਆ ਸੀ | ਇਹ ਕਾਰਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਲੋਂ 30 ਸਤੰਬਰ ਨੂੰ ਡੇਰਾਬੱਸੀ ਦੇ ਹਲਕਾ ...
ਖਰੜ, 2 ਅਕਤੂਬਰ (ਮਾਨ)-ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ-ਪਟਵਾਰੀ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਭੁਪਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਰਿਟਾ. ਕਾਨੂੰਨਗੋਆਂ ਅਤੇ ਪਟਵਾਰੀਆਂ ਦੇ ਪੈਂਡਿੰਗ ਮਸਲਿਆਂ ਸੰਬੰਧੀ ...
ਐੱਸ. ਏ. ਐੱਸ. ਨਗਰ, 2 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਵਿਚਲੇ ਉਦਯੋਗਿਕ ਖੇਤਰ ਫੇਜ਼-7 ਵਿਖੇ ਦੇਵੀ ਮਾਤਾ ਦੇ ਪੰਡਾਲ 'ਚੋਂ ਪੈਸੇ ਅਤੇ ਮਾਤਾ ਦੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ 2 ਨੌਜਵਾਨਾਂ ਨੂੰ ਪੁਜਾਰੀ ਅਤੇ ਕਾਲੋਨੀ ਵਾਸੀਆਂ ਵਲੋਂ ਕਾਬੂ ਕਰਕੇ ਪੁਲਿਸ ਦੇ ...
ਖਰੜ, 2 ਅਕਤੂਬਰ (ਜੰਡਪੁਰੀ)-ਸ਼ਹੀਦ ਭਗਤ ਸਿੰਘ ਜੀ ਦੀ ਯਾਦ ਵਿਚ ਦੂਜਾ ਵਾਲੀਬਾਲ ਟੂਰਨਾਮੈਂਟ ਮਾਡਲ ਟਾਊਨ ਖਰੜ ਵਿਖੇ ਕਰਵਾਇਆ ਗਿਆ | ਜਿਸ ਵਿਚ ਪਹਿਲੇ ਸਥਾਨ 'ਤੇ ਪੀ. ਆਈ. ਐਸ. ਮੁਹਾਲੀ ਤੇ ਦੂਜੇ ਸਥਾਨ 'ਤੇ ਲੱਖਨਪੁਰ ਟੀਮ ਰਹੀ | ਬੈਸਟ ਪਲੇਅਰ ਦਾ ਐਵਾਰਡ ਰਿਸ਼ੀ ਨੂੰ ...
ਖਰੜ, 2 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਾਦੀ ਦੇ ਬਣੇ ਹੋਏ ਕੱਪੜਿਆਂ ਅਤੇ ਖਾਦੀ ਦੀ ਬਣੀਆਂ ਵਸਤੂਆਂ ਦੀ ਖ਼ਰੀਦਦਾਰੀ ਕਰਨ 'ਤੇ ਅੱਜ ਤੋਂ ਵਿਸ਼ੇਸ਼ ਤੌਰ 'ਤੇ 20 ਫ਼ੀਸਦੀ ਛੋਟ ਦੇਣ ਲਈ ਅੱਜ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਪੰਜਾਬ-ਚੰਡੀਗੜ੍ਹ ਖਾਦੀ ਐਂਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX