ਤਾਜਾ ਖ਼ਬਰਾਂ


ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  26 minutes ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  26 minutes ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  23 minutes ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  23 minutes ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 minute ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  about 3 hours ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 4 hours ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  about 4 hours ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  about 4 hours ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  about 6 hours ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਰਾਸ਼ਟਰਪਤੀ ਭਵਨ ਦੇ ਬਗੀਚਿਆਂ ਨੂੰ ਮਿਲਿਆ ‘ਅੰਮ੍ਰਿਤ ਉਡਿਆਨ’ ਦਾ ਨਾਂਅ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦੀ ਡਿਪਟੀ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਏ ਜਾਣ ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਦੇ...
ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  about 7 hours ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  about 7 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
‘ਬੀਟਿੰਗ ਦਾ ਰਿਟਰੀਟ’ ਸਮਾਰੋਹ ਭਲਕੇ ਕੀਤਾ ਜਾਵੇਗਾ ਆਯੋਜਿਤ
. . .  about 7 hours ago
ਨਵੀਂ ਦਿੱਲੀ, 28 ਜਨਵਰੀ- ‘ਬੀਟਿੰਗ ਦਾ ਰਿਟਰੀਟ’ ਸਮਾਰੋਹ 2023 ਵਿਜੇ ਚੌਕ ਨਵੀਂ ਦਿੱਲੀ ਵਿਖੇ 29 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਕਲਾਸੀਕਲ ਰਾਗਾਂ ’ਤੇ ਆਧਾਰਿਤ 29 ਧੁਨਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ...
ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
. . .  about 7 hours ago
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ...
ਕਾਠਮੰਡੂ: ਸਿਸਟਮ ਵਿਚ ਖ਼ਰਾਬੀ ਕਾਰਨ ਸਾਰੀਆਂ ਫ਼ਲਾਈਟਾਂ ਰੋਕੀਆਂ
. . .  about 7 hours ago
ਕਾਠਮੰਡੂ, 28 ਜਨਵਰੀ- ਨਿਪਾਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਸਟਮ ਵਿਚ ਖ਼ਰਾਬੀ ਕਾਰਨ ਕਾਠਮੰਡੂ ਵਿਚ ਸਾਰੀਆਂ ਉਡਾਣਾਂ ਤ੍ਰਿਭੁਵਨ ਹਵਾਈ ਅੱਡੇ ’ਤੇ ਰੋਕ ਦਿੱਤੀਆਂ ਗਈਆਂਣ ਹਨ।
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 8 hours ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . .  about 9 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . .  about 9 hours ago
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਮੋਗਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਧਰਮਕੋਟ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਸਮੁੱਚੇ ਪੰਜਾਬ ਦੀਆਂ ਮੰਡੀਆਂ ਵਿਚ ਕਰਵਾਈ ਜਾ ਰਹੀ ਹੈ ਜਿਸ ਦੇ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਦੇ ਨਾਲ ਦਾਣਾ ਮੰਡੀ ਧਰਮਕੋਟ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਸਲ ਦੀ ਅਦਾਇਗੀ ਵੀ ਨਾਲੋ ਨਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਖਰੀਦ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਮੰਡੀਆਂ ਵਿਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਪ੍ਰਬੰਧ ਪੂਰੇ ਹਨ | ਉਨ੍ਹਾਂ ਕਿਹਾ ਕਿ ਖਰੀਦੇ ਝੋਨੇ ਦੀ ਚੁਕਾਈ ਵੀ ਨਾਲੋ ਨਾਲ ਕੀਤੀ ਜਾਵੇਗੀ | ਜੇਕਰ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਅਧਿਕਾਰੀਆਂ ਨਾਲ ਸੰਪਰਕ ਕਰਨ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਾਡੀ ਸਰਕਾਰ ਗੰਭੀਰ ਹੈ ਅਤੇ ਵੱਖ-ਵੱਖ ਯੂਨੀਵਰਸਿਟੀਆਂ ਨੂੰ ਨਾਲ ਲੈ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਕ ਲੱਖ 22 ਹਜ਼ਾਰ ਸੁਪਰ ਸੀਡਰ, ਹੈਪੀਸੀਡਰ ਦਿੱਤੇ ਜਾ ਰਹੇ ਹਨ ਕਿਉਂਕਿ ਪਰਾਲੀ ਨੂੰ ਅੱਗ ਲਾਉਣ ਕਾਰਨ ਧੂੰਏਾ ਦੀ ਸਮੱਸਿਆ ਮਨੁੱਖੀ ਜ਼ਿੰਦਗੀ ਨੂੰ ਕਈ ਬਿਮਾਰੀਆਂ ਦੀ ਜਕੜ ਵਿਚ ਲਿਆਉਂਦੀ ਹੈ | ਸਾਡੀ ਸਰਕਾਰ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਛੋਟੇ ਕਿਸਾਨਾਂ ਨੂੰ ਵੀ ਇਹ ਹੈਪੀਸੀਡਰ, ਸੁਪਰਸੀਡਰ ਬਲਾਕਾਂ ਵਿਚੋਂ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਮੰਡੀਆਂ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਦਵਿੰਦਰਜੀਤ ਸਿੰਘ ਲਾਡੀ ਵਿਧਾਇਕ ਹਲਕਾ ਧਰਮਕੋਟ, ਅਮਨਪ੍ਰੀਤ ਸਿੰਘ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ, ਡਾ. ਜਸਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ, ਰਾਜਵੰਤ ਸਿੰਘ ਵਾਲੀਆ ਇੰਸਪੈਕਟਰ, ਆਲਮਜੀਤ ਸਿੰਘ ਇੰਸਪੈਕਟਰ, ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਰਵੀ ਗਿੱਲ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੁਰਮੀਤ ਮੁਖੀਜਾ, ਆਮ ਆਦਮੀ ਪਾਰਟੀ ਦੇ ਵਰਕਰ ਗੁਰਤਾਰ ਸਿੰਘ ਕਮਾਲਕੇ, ਸਤਵੀਰ ਸਿੰਘ ਸੱਤੀ ਜਲਾਲਾਬਾਦ, ਮਨਦੀਪ ਸਿੰਘ ਮਨੀ ਮਠਾੜੂ, ਵਿਜੇ ਬਤਰਾ, ਰਾਜਾ ਬਤਰਾ, ਕੌਂਸਲਰ ਕਿ੍ਸ਼ਨ ਹਾਂਸ, ਐਡਵੋਕੇਟ ਅਸ਼ੋਕ ਕੁਮਾਰ ਖੁੱਲਰ, ਅਮਨ ਬਲਾਕ ਪ੍ਰਧਾਨ ਪੰਡੋਰੀ, ਗੁਰਵਿੰਦਰ ਸਿੰਘ ਗੁੱਗੂ ਦਾਤਾ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਕਿੰਦੂ ਲੋਹਗੜ੍ਹ, ਪਰਮਜੀਤ ਸਿੰਘ ਗੋਲੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੰਡੀ ਦੇ ਆੜ੍ਹਤੀ ਹਾਜ਼ਰ ਸਨ |

ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਨੇ ਕੁੱਕਾਂ ਦੀਆਂ ਮੰਗਾਂ ਮਨਵਾਉਣ ਲਈ ਦਿੱਤਾ ਰੋਸ ਧਰਨਾ

ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ (ਇੰਟਕ) ਵਲੋਂ ਨੇਚਰ ਪਾਰਕ ਮੋਗਾ ਵਿਖੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਦੀ ਅਗਵਾਈ ਹੇਠ ਕੁੱਕਾਂ ਦੀਆਂ ਮੰਗਾਂ ਮੰਨਵਾਉਣ ਲਈ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਉਪਰੰਤ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਜਥੇ. ਧਿਆਨ ਸਿੰਘ ਮੰਡ ਵਲੋਂ ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਿਲਾਂ ਨਾਲ ਜੂਝਣ ਲਈ ਲਾਮਬੰਦੀ ਦਾ ਸੱਦਾ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰਜੀਤ ਸਿੰਘ ਢੋਸ ਨੇ ਫਤਿਹਗੜ੍ਹ ਪੰਜਤੂਰ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਤਿਹਗੜ੍ਹ ਪੰਜਤੂਰ, 2 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕਰਨ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਵਸ ਮਨਾਇਆ

ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਸਥਾਨਕ ਵਿਸ਼ਵਕਰਮਾ ਭਵਨ, ਕੋਟਕਪੂਰਾ ਬਾਈਪਾਸ ਵਿਖੇ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਦੇ ਪ੍ਰਧਾਨ ਮੁਕੰਦ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਿੱਖ ਸੇਵਕ ਭਾਈ ਲਾਲੋ ਦੇ ਜਨਮ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 'ਤੇ 100 ਸਾਲ ਤੋਂ ਵੱਧ ਉਮਰ ਦੇ 148 ਵੋਟਰਾਂ ਨੂੰ ਕੀਤਾ ਸਨਮਾਨਿਤ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਵੋਟ ਹਰ ਇਕ ਯੋਗ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ | ਚੰਗੇ ਲੋਕਤੰਤਰ ਦੇ ਨਿਰਮਾਣ ਵਿਚ ਸਾਡੀ ਵੋਟ ਬੜਾ ਹੀ ਮਹੱਤਵਪੂਰਨ ਰੋਲ ਅਦਾ ਕਰਦੀ ਹੈ | ਇਸ ਲਈ ਚੋਣਾਂ ਵਿਚ ਵੱਧ ਤੋਂ ਵੱਧ ਫ਼ੀਸਦੀ ਵੋਟਿੰਗ ਦੇਸ਼ ਦੇ ਵਿਕਾਸ ...

ਪੂਰੀ ਖ਼ਬਰ »

ਪਰਸ ਖੋਹਣ ਦੇ ਦੋਸ਼ 'ਚ ਦੋ ਨਾਮਜ਼ਦ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਪਿੰਡ ਘੋਲੀਆ ਖ਼ੁਰਦ ਨਿਵਾਸੀ ਵਿਅਕਤੀ ਕੋਲੋਂ ਨਗਦੀ ਵਾਲਾ ਪਰਸ ਖੋਹਣ ਦੇ ਦੋਸ਼ 'ਚ ਪੁਲਿਸ ਵਲੋਂ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਗਾ ਵਿਚ ਕੰਨਾਂ ਦਾ ਮੁਫ਼ਤ ਟੈਸਟ ਕੱਲ੍ਹ

ਬਠਿੰਡਾ, 2 ਅਕਤੂਬਰ (ਪ. ਪ.)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 4 ਅਕਤੂਬਰ 2022 ਦਿਨ ਮੰਗਲਵਾਰ ਨੂੰ ਹੋਟਲ ਕਮਲ, 9 ਨਿਊ ਟਾਊਨ, ਨੇੜੇ ਲਾਲ ਚੰਦ ਧਰਮਸ਼ਾਲਾ ਮੋਗਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਸੂਬਾਈ ਜਥੇਬੰਦਕ ਕਾਨਫ਼ਰੰਸ ਆਯੋਜਿਤ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਦੀ 23-ਵੀ ਸੂਬਾਈ ਜਥੇਬੰਦਕ ਕਾਨਫ਼ਰੰਸ ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਮੁਲਾਜ਼ਮ ਆਗੂ ਸਾਥੀ ਸੱਜਣ ...

ਪੂਰੀ ਖ਼ਬਰ »

ਵਿੱਦਿਅਕ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਬਾਘਾਪੁਰਾਣਾ, 2 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਕਾਲੇਕੇ ਵਿਖੇ ਵਿੱਦਿਅਕ ਖੇਤਰ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਿਆਨੀ ਬਾਬੂ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਕਾਲੇਕੇ, ...

ਪੂਰੀ ਖ਼ਬਰ »

ਮਾਸਟਰ ਬਿੱਕਰ ਸਿੰਘ ਬੁੱਟਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ)-ਏ.ਐਸ.ਆਈ. ਸੁਰਜੀਤ ਸਿੰਘ ਬੁੱਟਰ, ਮਨਪ੍ਰੀਤ ਸਿੰਘ ਬੁੱਟਰ ਤੇ ਸਾਬਕਾ ਪੰਚ ਗੁਰਪ੍ਰੀਤ ਸਿੰਘ ਗੋਪੀ ਬੁੱਟਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਤੇ ਉੱਘੇ ਸਮਾਜ ਸੇਵੀ ਮਾਸਟਰ ਬਿੱਕਰ ...

ਪੂਰੀ ਖ਼ਬਰ »

ਐੱਡ. ਨਸੀਬ ਬਾਵਾ ਦੀ ਬਰਸੀ ਮੌਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਐਡਵੋਕੇਟ ਕਮਲਪ੍ਰੀਤ ਬਾਵਾ ਦੇ ਪਿਤਾ ਐਡਵੋਕੇਟ ਨਸੀਬ ਬਾਵਾ ਜੋ ਕਿ ਬਾਰ ਐਸੋਸੀਏਸ਼ਨ ਮੋਗਾ ਦੇ 13 ਵਾਰ ਪ੍ਰਧਾਨ ਰਹੇ ਤੇ ਨਗਰ ਨਿਗਮ ਮੋਗਾ ਦੇ 4 ਵਾਰ ਮਿਊਾਸੀਪਲ ਕੌਂਸਲਰ ਅਤੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਕਿਸਾਨ ਜਾਗਰੂਕਤਾ ਸੈਮੀਨਾਰ ਭਲਕੇ

ਕੋਟ ਈਸੇ ਖਾਂ, 2 ਅਕਤੂਬਰ (ਖਾਲਸਾ)-ਮੌਜੂਦਾ ਸਮੇਂ 'ਚ ਕਿਸਾਨਾਂ ਦੀ ਆਰਥਿਕਤਾ ਤੇ ਹੋਰ ਖੇਤੀ ਸਬੰਧੀ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 4 ਅਕਤੂਬਰ ਨੂੰ ਜੀ. ਆਰ. ਰਿਜ਼ਾਰਟ ਸਿੰਘਾਂਵਾਲਾ ਵਿਖੇ ਵਿਸ਼ਾਲ ਕਿਸਾਨ ਜਾਗਰੂਕਤਾ ...

ਪੂਰੀ ਖ਼ਬਰ »

ਚੇਅਰਮੈਨ ਮੱਖਣ ਬਰਾੜ ਵਲੋਂ ਦੁੱਖ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 2 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਹਲਕਾ ਧਰਮਕੋਟ ਦੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਹਰਨੇਕ ਸਿੰਘ ਕੈਨੇਡਾ ਤੇ ਮੁਖਤਿਆਰ ਸਿੰਘ ਫ਼ੌਜੀ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੇ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਸੰਤ ਆਸ਼ਰਮ ਲੋਪੋ ਵਿਖੇ ਬਰਸੀ ਸਮਾਗਮਾਂ ਸੰਬੰਧੀ ਚੌਥੀ ਲੜੀ ਦੇ 31 ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨਿਹਾਲ ਸਿੰਘ ਵਾਲਾ, 2 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 44ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ...

ਪੂਰੀ ਖ਼ਬਰ »

ਐਸ. ਸੀ. ਵਿੰਗ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਐਸ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਪਾਲ ਮਸੀਹ ਪਿੰਡ ਜੀਂਦੜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਆਗੂਆਂ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਟੀ. ਐਨ. ਸੀ. ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦਾ ਕੰਜ਼ਰਵੈਂਸੀ (ਟੀ. ਐਨ. ਸੀ.) ਵਲੋਂ ਪੰਜਾਬ ਵਿਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾਂ) ਤਹਿਤ ਜ਼ਿਲੇ੍ਹ ਵਿਚ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਜੋੜ ਮੇਲਾ ਕੱਲ੍ਹ ਤੋਂ

ਕੋਟ ਸਦਰ ਖਾਂ, 2 ਅਕਤੂਬਰ (ਕਾਲੜਾ)-ਪਿੰਡ ਕੋਟ ਸਦਰ ਖਾਂ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ 4 ਤੋਂ 6 ਅਕਤੂਬਰ ਤੱਕ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਛਿੰਦਰ ਸਿੰਘ ਸਭਰਾਵਾਂ ਵਾਲਿਆਂ ਦੀ ਅਗਵਾਈ ਹੇਠ ਧਾਰਮਿਕ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਉਕਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਪਿੰਡ ਡਰੋਲੀ ਭਾਈ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਬਸੰਤ ਸਿੰਘ ਮੋਠਾਂ ...

ਪੂਰੀ ਖ਼ਬਰ »

ਦੀ ਬਹੁਸੰਮਤੀ ਕੋਆਪਰੇਟਿਵ ਸੁਸਾਇਟੀ ਕਿਸ਼ਨਪੁਰਾ ਕਲਾ ਨੇ ਕਿਸਾਨਾਂ ਦੀ ਸਹੂਲਤ ਲਈ ਲਿਆ ਨਵਾਂ ਟਰੈਕਟਰ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਪਿੰਡਾਂ ਵਿਚ ਕਿਸਾਨਾਂ ਵਲੋਂ ਆਪਣੇ ਪੱਧਰ ਤੇ ਬਣਾਇਆ ਕੋਆਪਰੇਟਿਵ ਸੁਸਾਇਟੀਆਂ ਮੱਧਵਰਗੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ | ਇਨ੍ਹਾਂ ਸੁਸਾਇਟੀਆਂ ਵਿਚੋਂ ਲੋੜਵੰਦ ਕਿਸਾਨ ਖੇਤੀ ਸੰਦ ਲੈ ਕੇ ਵਾਹੀ ਦਾ ਧੰਦਾ ਕਰ ਰਹੇ ਹਨ ...

ਪੂਰੀ ਖ਼ਬਰ »

ਐਸ. ਸੀ. ਵਿੰਗ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਐਸ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਪਾਲ ਮਸੀਹ ਪਿੰਡ ਜੀਂਦੜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਆਗੂਆਂ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਟੀ. ਐਨ. ਸੀ. ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦਾ ਕੰਜ਼ਰਵੈਂਸੀ (ਟੀ. ਐਨ. ਸੀ.) ਵਲੋਂ ਪੰਜਾਬ ਵਿਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾਂ) ਤਹਿਤ ਜ਼ਿਲੇ੍ਹ ਵਿਚ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਬੇਰੁਜ਼ਗਾਰੀ ਖ਼ਤਮ ਕਰਨ ਲਈ ਪੰਜਾਬ ਸਰਕਾਰ ਕੋਲ ਕੋਈ ਸਾਰਥਿਕ ਨੀਤੀ ਨਹੀਂ: ਕਾਂਗਰਸੀ ਆਗੂ

ਬਰਗਾੜੀ, 2 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ 'ਤੇ ਜ਼ਮੀਨੀ ਪੱਧਰ 'ਤੇ ਕੋਈ ਅਮਲ ਹੁੰਦਾ ਨਜ਼ਰ ਨਹੀਂ ਆ ਰਿਹਾ, ਪੰਜਾਬ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਵਲੋਂ ਕੀਤੇ ਜਾਣ ਵਾਲੇ ਧਾਰਮਿਕ ਤੇ ਸਮਾਜ ਸੇਵੀ ਕੰਮਾਂ ਦੀ ਕੀਤੀ ਰੂਪ ਰੇਖਾ ਤਿਆਰ

ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ)-ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਚੀਮਾ ਮੰਡੀ ਦੀ ਇਕੱਤਰਤਾ ਸੰਸਥਾ ਦੇ ਸਰਪ੍ਰਸਤ ਰਜਿੰਦਰ ਕੁਮਾਰ ਲੀਲੂ ਅਤੇ ਚੇਅਰਮੈਨ ਜੀਵਨ ਬਾਂਸਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਸਥਾ ਵਲੋਂ ਇਸ ਸਾਲ ਦੀ ਸਮਾਪਤੀ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨਾਲ ਹਮੇਸ਼ਾ ਧੋਖਾ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ - ਪੰਡੋਰੀ

ਸ਼ੇਰਪੁਰ, 2 ਅਕਤੂਬਰ (ਦਰਸਨ ਸਿੰਘ ਖੇੜੀ) - ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖਾਂ ਅਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਚਲਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੋਂ ਨੇੜਲੇ ਪਿੰਡ ਬੜੀ ਵਿਖੇ ਲਾਡੀ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਜੈਅੰਤੀ ਧੂਮਧਾਮ ਨਾਲ ਮਨਾਈ

ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ) - ਸੁਨਾਮ ਅਗਰਵਾਲ ਸਭਾ ਦੇ ਪ੍ਰਧਾਨ ਪ੍ਰੇਮ ਗੁਪਤਾ, ਮੁੱਖ ਸੇਵਾਦਾਰ ਘਨਸ਼ਿਆਮ ਕਾਂਸਲ ਅਤੇ ਚੇਅਰਮੈਨ ਸੰਜੇ ਗੋਇਲ ਦੀ ਅਗਵਾਈ ਹੇਠ ਸਥਾਨਕ ਰਾਮੇਸਵਰ ਮੰਦਿਰ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਵਸ ਅਤੇ ...

ਪੂਰੀ ਖ਼ਬਰ »

ਬਜ਼ੁਰਗ ਸਮਾਜ ਦਾ ਸਰਮਾਇਆ ਹਨ - ਡਾ. ਬੜਿੰਗ

ਸੰਗਰੂਰ, 2 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਬਨਾਸਰ ਬਾਗ ਵਿਖੇ ਸਥਿਤ ਸੀਨੀਅਰ ਸੀਟੀਜਨ ਭਲਾਈ ਸੰਸਥਾ ਵਲੋਂ ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਸਿੱਧ ਚਿੰਤਕ ਅਤੇ ਵਾਤਾਵਰਨ ਪੇ੍ਮੀ ਪਾਲਾ ਮੱਲ ਸਿੰਗਲਾ ਸੰਸਥਾ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਖ਼ਰੀਦ 'ਚ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ - ਗੋਇਲ

ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਪੁਲਿਸ ਚੌਂਕੀ ਰਣੀਕੇ 'ਚ ਦਿਨ ਛਿਪਦਿਆਂ ਹੀ ਛਾ ਜਾਂਦਾ ਘੁੱਪ ਹਨੇਰਾ

ਰਤਨ ਸਿੰਘ ਭੰਡਾਰੀ ਮੂਲੋਵਾਲ, 2 ਅਕਤੂਬਰ - ਧੂਰੀ ਬਰਨਾਲਾ ਸੜਕ ਤੇ ਮੂਲੋਵਾਲ ਦੇ ਨੇੜਲੇ ਪਿੰਡ ਰਣੀਕੇ ਪੁਲਿਸ ਚੌਂਕੀ ਹੈ | ਇਹ ਪੁਲਿਸ ਚੌਂਕੀ ਨੇੜਲੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਬਣਾਈ ਗਈ ਹੈ | ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਿੰਡ ਪਿੰਡ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਮਨਾਈ

ਫ਼ਰੀਦਕੋਟ, (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦਰਸ਼ਨ ਸਿੰਘ ਸਹੋਤਾ ਦੀ ਅਗਵਾਈ ਹੇਠ ਗਾਂਧੀ ਜਯੰਤੀ ਮਨਾਈ ਗਈ ਜਿਸ ਦੌਰਾਨ ਸਮੂਹ ਪਾਰਟੀ ਆਗੂਆਂ ਵਲੋਂ ਮਹਾਤਮਾ ਗਾਂਧੀ ਦੇ ਚਿੱਤਰ 'ਤੇ ਫੁੱਲ ਅਰਪਿਤ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਲੰਬੀ, 2 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮ ਕਈ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਤੋ ਵਾਂਝੇ ਹਨ | ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਪ੍ਰੋ. ਰਾਜਬੀਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪ੍ਰਸਿੱਧ ਸੇਵਾ ਮੁਕਤ ਲੈਕ. ਸਵ: ਪ੍ਰੋ. ਰਾਜਬੀਰ ਕੌਰ ਪਤਨੀ ਪ੍ਰੋ. ਬ੍ਰਹਮ ਜਗਦੀਸ਼ ਸਿੰਘ ਦੀ ਸਿਮਰਤੀ ਵਿਚ ਸੁਖਮਨੀ ਸਾਹਿਬ ਦਾ ਪਾਠ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 2 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਅਤੇ ਸਕੱਤਰ ਡਾ. ਆਰ.ਕੇ . ਆਨੰਦ ਦੀ ਅਗਵਾਈ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਡੀ. ਟੀ. ਐਫ਼. ਬਲਾਕ ਇਕਾਈ ਦਾ ਚੋਣ ਇਜਲਾਸ

ਨਿਹਾਲ ਸਿੰਘ ਵਾਲਾ, 2 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਇਕਾਈ ਨਿਹਾਲ ਸਿੰਘ ਵਾਲਾ ਦਾ ਬਲਾਕ ਕਮੇਟੀ ਚੋਣ ਇਜਲਾਸ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੋਣ ਆਬਜ਼ਰਵਰ ਸੁਖਵਿੰਦਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨ ਅੱਗੇ ਆਉਣ-ਬਾਬਾ ਸ਼ੇਰ ਸਿੰਘ ਨਾਨਕਸਰ

ਕੋਟ ਈਸੇ ਖਾਂ, 2 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ 23 ਸਾਲ ਦੀ ਉਮਰ 'ਚ ਫਾਂਸੀ ਦੇ ਰੱਸੇ ਨੂੰ ਚੁੰਮਿਆ | ਉਸ ਦਾ ਅਸਲ ਮਕਸਦ ਇਹ ਵੀ ਸੀ ਕਿ ਉਹ ਆਪਣੀ ਸ਼ਹੀਦੀ ਦੇ ਕੇ ਹਰ ਨੌਜਵਾਨ ਅੰਦਰ ਅਜਿਹਾ ਜਜ਼ਬਾ ਪੈਦਾ ਕਰਨਾ ...

ਪੂਰੀ ਖ਼ਬਰ »

ਡ੍ਰਾਈਡੇ ਫ੍ਰਾਈਡੇ ਮੁਹਿੰਮ ਅਧੀਨ ਸਿਹਤ ਵਿਭਾਗ ਨੇ ਕੀਤੀ 576 ਘਰਾਂ ਦੀ ਚੈਕਿੰਗ

ਮੋਗਾ, 2 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬਾਰਸ਼ ਤੋਂ ਬਾਅਦ ਡੇਂਗੂ ਫੈਲਣ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾਂ ਸਤਰਕ ਹੈ ਤੇ ਰੋਜ਼ਾਨਾ ਵੱਡੇ ਪੱਧਰ 'ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਨਿਹਾਲ ਸਿੰਘ ਵਾਲਾ, 2 ਅਕਤੂਬਰ (ਟਿਵਾਣਾ, ਖ਼ਾਲਸਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਿਹਾਲ ਸਿੰਘ ਵਾਲਾ ਵਲੋਂ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਪੰਦ੍ਹਰਵਾੜੇ 'ਤੇ ਲਗਾਇਆ ਬੂਸਟਰ ਡੋਜ਼ ਕੈਂਪ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਚੱਲ ਰਹੇ ਸਮਾਜਿਕ ਪੰਦ੍ਹਰਵਾੜੇ ਤਹਿਤ ਮਹਿਲਾ ਮੋਰਚਾ ਭਾਜਪਾ ਵਲੋਂ ਸਥਾਨਕ ਸ਼ਹੀਦੀ ਪਾਰਕ ਆਈ.ਐਮ.ਏ. ਹਾਲ ਵਿਚ ਕੋਰੋਨਾ ਵੈਕਸੀਨ ਬੂਸਟਰ ਡੋਜ਼ ਕੈਂਪ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

ਮੋਗਾ, 2 ਅਕਤੂਬਰ (ਅਸ਼ੋਕ ਬਾਂਸਲ)-ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਲੱਕੜ ਮੰਡੀ ਮੋਗਾ ਦੇ ਆੜ੍ਹਤੀ, ਮਜ਼ਦੂਰ, ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਡਰਾਈਵਿੰਗ ਲਾਇਸੰਸ ਬਣਵਾਉਣ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ...

ਪੂਰੀ ਖ਼ਬਰ »

ਹਲਕਾਅ ਤੋਂ ਬਚਾਅ ਲਈ ਟੀਕਾਕਰਨ ਜ਼ਰੂਰੀ- ਹਰਪ੍ਰੀਤ ਕੌਰ

ਕੋਟ ਇਸੇ ਖਾਂ, 2 ਅਕਤੂਬਰ (ਨਿਰਮਲ ਕਾਲੜਾ)-ਸਿਵਲ ਸਰਜਨ ਮੋਗਾ ਡਾ. ਸਤਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਯੋਤੀ ਦੀ ਅਗਵਾਈ ਵਿਚ ਬਲਾਕ ਕੋਟ ਈਸੇ ਖਾਂ ਵਿਖੇ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਹਲ਼ਕਾਅ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਵਿਸ਼ਵ ਰੇਬੀਜ਼ ਦਿਵਸ ਮਨਾਇਆ

ਬਾਘਾ ਪੁਰਾਣਾ, 2 ਅਕਤੂਬਰ (ਕਿ੍ਸ਼ਨ ਸਿੰਗਲਾ)-ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਠੱਠੀ ਭਾਈ ਦੀ ਅਗਵਾਈ ਵਿਚ ਆਮ ਲੋਕਾਂ ਨੂੰ ਹਲ਼ਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ | ਸਿਹਤ ...

ਪੂਰੀ ਖ਼ਬਰ »

ਸ਼ਰਾਬ ਫ਼ੈਕਟਰੀ ਬੰਦ ਕਰਵਾਉਣ ਲਈ ਬੀ.ਕੇ.ਯੂ. ਕ੍ਰਾਂਤੀਕਾਰੀ ਵੱਡਾ ਕਾਫ਼ਲਾ ਲੈ ਕੇ ਜਾਵੇਗੀ-ਗੁਰਜੀਤ ਸਿੰਘ

ਮੋਗਾ, 2 ਅਕਤੂਬਰ (ਅਸ਼ੋਕ ਬਾਂਸਲ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਆਗੂ ਗੁਰਜੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਦੀ ਪ੍ਰਧਾਨਗੀ ਵਿਚ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਪੰਜਾਬ ਯੂਨੀਵਰਸਿਟੀ ਕਾਲਜ ਕੜਿਆਲ ਵਿਚ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਰਵੀ ਇੰਦਰ ਦੀ ਅਗਵਾਈ ਵਿਚ ਇਸ ਪ੍ਰੋਗਰਾਮ ਵਿਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਹਰ ਘਰ ਤੱਕ ਪਹੁੰਚ ਕਰਾਂਗਾ- ਬਰਾੜ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਵਲੋਂ ਯੋਜਨਾਬੱਧ ਢੰਗ ਨਾਲ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਚਲਾਈ ਮੁਹਿੰਮ ਨਾਲ ਮੋਗਾ ਹਲਕੇ ਦੇ ਅਕਾਲੀ ਵਰਕਰਾਂ ਵਿਚ ਨਵੀਂ ਰੂਹ ਭਰੀ ਜਾ ਰਹੀ ਹੈ | ...

ਪੂਰੀ ਖ਼ਬਰ »

ਜੋੜ ਮੇਲੇ ਦੇ ਸੰਬੰਧ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ

ਕੋਟ ਈਸੇ ਖਾਂ, 2 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਨਿੱਘੀ ਯਾਦ ਵਿਚ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਜੋੜ ਮੇਲੇ ਦੇ ਸਬੰਧ 'ਚ 101 ਸ੍ਰੀ ...

ਪੂਰੀ ਖ਼ਬਰ »

ਨਵ-ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 2 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਨਵ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਜੀਵਨ ਸਿੰਘ ਹਾਣੀ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਜ਼ੀਰਾ ਰੋਡ ਵਿਖੇ ਹੋਈ | ਜਿਸ ਵਿਚ ਆਸ ਪਾਸ ਦੀਆਂ ਸਾਹਿਤਕ ਸਭਾਵਾਂ ਦੇ ਮੈਂਬਰਾਂ, ਲੇਖਕਾਂ, ਪੰਜਾਬੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX