ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ 'ਤੇ ਸਥਿਤ ਪੰਜਾਬ ਗ੍ਰਾਮੀਣ ਬੈਂਕ ਨੂੰ ਲੁੱਟਣ ਆਏ ਚੋਰਾਂ ਦੀ ਕੋਸ਼ਿਸ਼ ਉਸ ਸਮੇਂ ਅਸਫਲ ਹੋ ਗਈ ਜਦੋਂ ਲੁੱਟ ਸਮੇਂ ਅਚਾਨਕ ਬੈਂਕ ਅਧਿਕਾਰੀ ਚੈਕਿੰਗ ਕਰਨ ਮੌਕੇ 'ਤੇ ਆ ਗਏ ਤਾਂ ਚੋਰ ਉਨ੍ਹਾਂ ਦੀ ਆਵਾਜ਼ ਸੁਣ ਕੇ ਆਪਣਾ ਸਾਮਾਨ ਅੱਧ ਵਿਚਕਾਰ ਛੱਡ ਕੇ ਫ਼ਰਾਰ ਹੋ ਗਏ | ਬੈਂਕ ਮੈਨੇਜਰ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਕੱਲ੍ਹ ਸ਼ਾਮ ਬੈਂਕ ਬੰਦ ਕਰਕੇ ਗਏ ਸਨ ਤੇ ਅੱਜ 2 ਅਕਤੂਬਰ ਦੀ ਛੁੱਟੀ ਹੋਣ ਕਰਕੇ ਉਹ ਅਚਾਨਕ ਆਪਣੇ ਗਾਰਡ ਨੂੰ ਨਾਲ ਲੈ ਕੇ ਬੈਂਕ ਚੈੱਕ ਕਰਨ ਆਏ ਸਨ ਤਾਂ ਚੋਰਾਂ ਨੇ ਬੈਂਕ ਦੀ ਪਿਛਲੀ ਕੰਧ ਨੂੰ ਨਾਲ ਲੱਗਦੇ ਪਲਾਟ 'ਚ ਦਾਖ਼ਲ ਹੋ ਕੇ ਪਾੜ ਲਿਆ ਤੇ ਬੈਂਕ 'ਚ ਦਾਖ਼ਲ ਹੋ ਗਏ ਤੇ ਉਨ੍ਹਾਂ ਬੈਂਕ ਦੇ ਕਈ ਦਰਾਜਾਂ ਨੂੰ ਪੁੱਟ ਵੀ ਲਿਆ | ਜਦੋਂ ਚੋਰਾਂ ਨੂੰ ਸ਼ਟਰ ਦੀ ਆਵਾਜ਼ ਆਈ ਤਾਂ ਇੱਕ ਦਮ ਪਹਿਲਾਂ ਹੀ ਪਿੱਛੇ ਨੂੰ ਫ਼ਰਾਰ ਹੋ ਗਏ | ਉਨ੍ਹਾਂ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ | ਪੁਲਿਸ ਦੀ ਸੂਚਨਾ ਮਿਲਦੇ ਸਾਰ ਐਸ.ਐਚ.ਓ. ਸਿਟੀ ਅਮਨਦੀਪ ਤੇ ਐਸ.ਐਚ.ਓ. ਸਤਨਾਮਪੁਰਾ ਜਤਿੰਦਰ ਕੁਮਾਰ ਵੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਬੈਂਕ ਦੇ ਲਾਕਰਾਂ ਨੂੰ ਕੱਟਣ ਲਈ ਲਿਆਂਦਾ ਦੋ ਸਿਲੰਡਰ ਆਕਸੀਜ਼ਨ, ਇੱਕ ਗੈਸ ਸਿਲੰਡਰ, ਚਾਬੀਆਂ, ਰੈਂਚ ਤੇ ਪੇਚਕਸ ਮੌਕੇ ਤੋਂ ਬਰਾਮਦ ਕਰ ਲਏ ਹਨ ਤੇ ਲਾਗਲੇ ਕੈਮਰਿਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ | ਐਸ.ਐਚ.ਓ. ਸਿਟੀ ਨੇ ਦੱਸਿਆ ਕਿ ਪੁਲਿਸ ਵਲੋਂ ਬੈਂਕ ਮੈਨੇਜਰ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਸਰਕਾਰ ਬਣਾਉਣ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ 'ਚ ਕੋਈ ਧਰਨਾ ਲੱਗਣ ਤੱਕ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ, ਪਰ ਪੰਜਾਬ ਪੱਧਰ 'ਤੇ ਤਾਂ ਹਰ ਰੋਜ਼ ਧਰਨੇ ਕੋਈ ਨਾ ਕੋਈ ਪਾਰਟੀ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਪ੍ਰਧਾਨ ਬਿਮਲਾ ਦੇਵੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਟਰੈਵਲ ਏਜੰਟ ਖ਼ਿਲਾਫ਼ ਧਾਰਾ 420, 406 ਆਈ.ਪੀ.ਸੀ, 13 ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਸਰਕਾਰ ਬਣਾਉਣ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ 'ਚ ਕੋਈ ਧਰਨਾ ਲੱਗਣ ਤੱਕ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ, ਪਰ ਪੰਜਾਬ ਪੱਧਰ 'ਤੇ ਤਾਂ ਹਰ ਰੋਜ਼ ਧਰਨੇ ਕੋਈ ਨਾ ਕੋਈ ਪਾਰਟੀ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਕ ਵਿਆਹੁਤਾ ਨੂੰ ਜਬਰੀ ਲੈ ਕੇ ਜਾਣ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 365, 120-ਬੀ, 148, 149 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਰਾਵਲਪਿੰਡੀ ਹਰਜੀਤ ਸਿੰਘ ਨੇ ਦੱਸਿਆ ਕਿ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਚੋਰੀਆਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੀਆਂ ਦੋ ਐਕਟਿਵਾ ਬਰਾਮਦ ਕਰਕੇ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਅਮਨਦੀਪ ਨੇ ਦੱਸਿਆ ਕਿ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਚਹੇੜੂ ਰੇਲਵੇ ਲਾਈਨਾਂ ਲਾਗੇ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ 28 ਤੇ 29 ਸਤੰਬਰ ਦੀ ਰਾਤ ਨੂੰ ਗੱਡੀ ਚੋਰੀ ਕਰਨ ਦੇ ਦੋਸ਼ ਵਿਚ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪ੍ਰਦੀਪ ਕੁਮਾਰ ਵਾਸੀ ਪੀਰ ਚੌਧਰੀ ਰੋਡ ਨੇ ਪੁਲਿਸ ਕੋਲ ਦਰਜ ...
ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਤੇ ਸਿੰਮ ਬਰਾਮਦ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪੈਲਸਾਂ 'ਚ ਨਾ ਲਿਜਾਣ ਬਾਰੇ ਜਾਰੀ ਹੁਕਮਾਂ ਦੀ ਉਲੰਘਣਾ ਦਾ ਇਕ ਹੋਰ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਜਿਸ ਸਬੰਧੀ ਪਿੰਡ ...
ਢਿਲਵਾਂ, 2 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 390 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਆਈ. ਪਰਮਜੀਤ ਸਿੰਘ ਪੁਲਿਸ ਪਾਰਟੀ ...
ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਵਿਰੁੱਧ ਕਥਿਤ ਤੌਰ 'ਤੇ ਅਪਸ਼ਬਦ ਲਿਖ ਕੇ ਉਨ੍ਹਾਂ ਨੂੰ ਬਦਨਾਮ ਕਰਨ ਤੇ ਫੇਸਬੁੱਕ 'ਤੇ ਕਥਿਤ ਤੌਰ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਨੀਰਜ ਚੋਪੜਾ ਨਾਮੀ ਇਕ ਵਿਅਕਤੀ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਮੰਡ ਖੇਤਰ ਦੇ ਪਹਿਲੀ ਕਤਾਰ ਦੇ ਆਗੂ ਤੇ ਸਾਬਕਾ ਉਪ ਚੇਅਰਮੈਨ ਜਥੇ: ਗੁਰਜੰਟ ਸਿੰਘ ਸੰਧੂ ਤੇ ਜਥੇ: ਸਮਿੰਦਰ ਸਿੰਘ ਸੰਧੂ ਵਲੋਂ ਸੰਧੂ ਰਾਈਸ ਮਿੱਲ ਨੇੜੇ ਆਹਲੀ ਕਲਾਂ ਦੇ ਉਦਘਾਟਨ ਮੌਕੇ ਧਾਰਮਿਕ ...
ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ ਜਿਸ ਵਿਚ ਸਟੇਟ ਦੇ ਪ੍ਰਧਾਨ ਪਰਮਿੰਦਰ ਸਿੰਘ ਗਾਲਬ ਉਚੇਚੇ ਤੌਰ ...
ਤਲਵੰਡੀ ਚੌਧਰੀਆਂ, 2 ਅਕਤੂਬਰ (ਪਰਸਨ ਲਾਲ ਭੋਲਾ)-ਗ੍ਰਾਮ ਪੰਚਾਇਤ ਮਸੀਤਾਂ, ਮੇਲਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਲਾਲ ਪੀਰ ਬਾਬਾ ਸ਼ਾਹ ਬੁਖ਼ਾਰੀ ਦੀ ਦਰਗਾਹ 'ਤੇ ਜੋੜ ਮੇਲਾ ਤੇ ਛਿੰਝ ਮੇਲਾ ਕਰਵਾਇਆ ਗਿਆ | ਪੀਰ ਬਾਬਾ ਜੀ ਦੀ ...
ਤਲਵੰਡੀ ਚੌਧਰੀਆਂ, 2 ਅਕਤੂਬਰ (ਪਰਸਨ ਲਾਲ ਭੋਲਾ)-ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੇ ਕਮੇਟੀ ਮੈਂਬਰ ਨੰਬਰਦਾਰ ਜੋਗਾ ਸਿੰਘ, ਪ੍ਰਤਾਪ ਸਿੰਘ ਮੋਮੀ ਯੂ.ਕੇ. ਤੇ ਬਲਕਾਰ ਸਿੰਘ ਯੂ.ਕੇ. ਵਲੋਂ ਹਰ ਸਾਲ ਜਿੱਥੇ ਖ਼ੂਨਦਾਨ ਕੈਂਪ, ਅੱਖਾਂ ਦਾ ਕੈਂਪ ਅਤੇ ਵਰਲਡ ਕੈਂਸਰ ਕੇਅਰ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ 'ਚ ਭਾਜਪਾ ਵਲੋਂਮਹਾਤਮਾ ਗਾਂਧੀ ਦੀ 153ਵੀਂ ਜੈਅੰਤੀ ਮਨਾਈ ਗਈ ¢ ਇਸ ਮੌਕੇ ਸਮੂਹ ਭਾਜਪਾ ਕੌਂਸਲਰਾਂ, ਵਰਕਰਾਂ ਤੇ ਲੀਡਰਾਂ ਨੇ ਮਹਾਤਮਾ ਗਾਂਧੀ ਨੂੰ ਹਾਰ ਪਾਕੇ ਸ਼ਰਧਾਂਜਲੀ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਨੈਣਾ ਦੇਵੀ ਮੰਦਿਰ ਕਮੇਟੀ ਸੁਲਤਾਨਪੁਰ ਲੋਧੀ ਵਲੋਂ ਪੰਜਵਾਂ ਭਗਵਤੀ ਜਾਗਰਣ 3 ਅਕਤੂਬਰ ਰਾਤ 9 ਵਜੇ ਪੁੱਡਾ ਕਲੋਨੀ ਸੁਲਤਾਨਪੁਰ ਲੋਧੀ ਦੇ ਸਾਹਮਣੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਸਮੂਹ ਪਰਵਾਸੀ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ, ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸੁਪਰੀਮ ਸੰਸਥਾ ਹੈ ਤੇ ਦੁਨੀਆ ਭਰ ਵਿਚ ਵੱਸਦੇ ਸਿੱਖ ਇਸ ਨਾਲ ਤਨੋਂ ਮਨੋਂ ਜੁੜੇ ਹੋਏ ਹਨ | ਮਾਣਯੋਗ ਸੁਪਰੀਮ ਕੋਰਟ ਵਲੋਂ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ...
ਨਡਾਲਾ, 2 ਅਕਤੂਬਰ (ਮਾਨ)-ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸਰਗਰਮ ਆਗੂ ਅਵਤਾਰ ਸਿੰਘ ਕਲਸੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਅੱਜ 3 ਅਕਤੂਬਰ ਸਵੇਰੇ 11:30 ਵਜੇ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ, ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸੇਵਾ ਮੁਕਤ ਆਈ.ਜੀ. ਜੇਲ੍ਹ ਪੰਜਾਬ ਸਵ: ਸੁਰਿੰਦਰ ਕੁਮਾਰ ਦੱਤਾ ਦੀ ਧਰਮ ਪਤਨੀ, ਸਾਇੰਸ ਅਧਿਆਪਕਾ ਰਿੰਪਲ ਦੱਤਾ ਤੇ ਡਾ: ਅਨੰਦ ਦੱਤਾ ਦੀ ਮਾਤਾ ਤੇ ਪਿ੍ੰਸੀਪਲ ਰਕੇਸ਼ ਸ਼ਰਮਾ ਦੀ ਸੱਸ ਵਿਜੇ ਦੱਤਾ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ...
ਫਗਵਾੜਾ, 2 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਆਜ਼ਾਦ ਰੰਗ ਮੰਚ (ਰਜਿ:) ਕਲਾ ਭਵਨ ਤੇ ਪ੍ਰੀਤ ਸਾਹਿਤ ਸਭਾ ਫਗਵਾੜਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਨਾਟਕਕਾਰ ਗੁਰਸ਼ਰਨ ਸਿੰਘ (ਭਾਈ ਮੰਨਾ ਸਿੰਘ) ਦੇ ਜਨਮ ਦਿਵਸ ਨੂੰ ਸਮਰਪਿਤ ਨਾਟਕ ਮੇਲਾ ਕਲਾ ਭਵਨ ਫਗਵਾੜਾ ਵਿਖੇ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ, ਹੈਪੀ)-ਨਰਿੰਦਰ ਸਿੰਘ ਢਿੱਲੋਂ ਪੰਜਾਬ ਪਾਵਰਕਾਮ ਵਿਚ ਉੱਪ ਮੁੱਖ ਲੇਖਾ ਆਡੀਟਰ ਵਜੋਂ 37 ਸਾਲ ਦੀ ਬੇਦਾਗ਼ ਸੇਵਾ ਨਿਭਾਉਣ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ ਤੇ ਸੀ.ਏ. ਨਾਰਥ ਜ਼ੋਨ ਸਟਾਫ਼ ਵਲੋਂ ਇਕ ...
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਪਿੰਡ ਮੇਤਲਾ ਦੇ ਵਸਨੀਕ ਕਾਂਗਰਸੀ ਆਗੂ ਨੰਬਰਦਾਰ ਸੰਤੋਖ ਸਿੰਘ ਮੇਤਲਾ ਦਾ ਦਿਹਾਂਤ ਹੋ ਗਿਆ | ਉਹ 78 ਵਰਿ੍ਹਆਂ ਦੇ ਸਨ ਤੇ ਕਾਂਗਰਸ ਪਾਰਟੀ ਦੇ ਪੱਕੇ ਸਮਰਥਕ ਸਨ | ਉਨ੍ਹਾਂ ਦੀ ਮੌਤ 'ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ...
ਹੁਸੈਨਪੁਰ, 2 ਅਕਤੂਬਰ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ 7 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸੇਵਾ ਮੁਕਤ ਆਈ.ਜੀ. ਜੇਲ੍ਹ ਪੰਜਾਬ ਸਵ: ਸੁਰਿੰਦਰ ਕੁਮਾਰ ਦੱਤਾ ਦੀ ਧਰਮ ਪਤਨੀ, ਸਾਇੰਸ ਅਧਿਆਪਕਾ ਰਿੰਪਲ ਦੱਤਾ ਤੇ ਡਾ: ਅਨੰਦ ਦੱਤਾ ਦੀ ਮਾਤਾ ਤੇ ਪਿ੍ੰਸੀਪਲ ਰਕੇਸ਼ ਸ਼ਰਮਾ ਦੀ ਸੱਸ ਵਿਜੇ ਦੱਤਾ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ...
ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ) - ਖੇਡ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦੇ ਜੇਤੂ ਰਹੇ ਖਿਡਾਰੀਆਂ ਸਨਮਾਨਿਤ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਫ਼ਰਜ਼ੀ ਟਰੈਵਲ ਏਜੰਟ ਖ਼ਿਲਾਫ਼ ਧਾਰਾ 406, 420 ਆਈ.ਪੀ.ਸੀ, 13-ਪੀ.ਟੀ.ਪੀ (ਆਰ) ਐਕਟ 2014 ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਵਾਲਮੀਕਨ ਟਾਈਗਰ ਫੋਰਸ ਦੇ ਪ੍ਰਧਾਨ ਰਕੇਸ਼ ਕੁਮਾਰ ਨਾਹਰ ਦੀ ਅਗਵਾਈ ਵਿਚ ਫੋਰਸ ਨਾਲ ਸਬੰਧਿਤ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂਅ ਐਸ.ਡੀ.ਐਮ. ਕਪੂਰਥਲਾ ਲਾਲ ਵਿਸ਼ਵਾਸ ਬੈਂਸ ਨੂੰ ਇਕ ਮੰਗ ਪੱਤਰ ਦੇ ਮੰਗ ਕੀਤੀ ਕਿ ਸਥਾਨਕ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਸਬੰਧੀ ਅੱਜ ਕਾਂਗਰਸ ਦੇ ਏਕਤਾ ਭਵਨ ਵਿਖੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਇਨ੍ਹਾਂ ਦੀਆਂ ਤਸਵੀਰਾਂ 'ਤੇ ਫੁੱਲ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਦੀ ਟੀਮ ਨੇ ਫਗਵਾੜਾ ਤੇ ਆਲ਼ੇ ਦੁਆਲ਼ੇ ਦੀਆਂ ਦੁਕਾਨਾਂ ਤੋਂ ਸੈਂਪਲ ਭਰੇ | ਫੂਡ ਸੇਫ਼ਟੀ ਅਫ਼ਸਰ ਮੁਕਲ ਗਿੱਲ ਨੇ ਦੱਸਿਆ ਕਿ ਵੱਖ-ਵੱਖ ਦੁਕਾਨਾਂ ਤੋਂ ਖੋਇਆ, ਬਰਫ਼ੀ, ਲੱਡੂ, ਪਨੀਰ, ...
ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਮੂਹ ਆਗੂਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ...
ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਹਾਈ ਸਕੂਲ ਭੁਲੱਥ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦੇਸ਼ ਲਈ ਕੀਤੇ ਗਏ ਬਲੀਦਾਨ ਬਾਰੇ ਦੱਸਿਆ ਗਿਆ | ਸਕੂਲ ਦੇ ...
ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਮਾਗਮ ਕਰਵਾਇਆ | ਜਿਸ ਵਿਚ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਨੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ)-ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਮਾਲ ਵਿਭਾਗ ਵਿਚ ਪਟਵਾਰੀਆਂ ਤੇ ਕਾਨੂੰਨਗੋ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਕਰਕੇ ਲੋਕਾਂ ਨੂੰ ਜ਼ਮੀਨਾਂ ਅਤੇ ਹੋਰ ਕੰਮਾਂ ਲਈ ਮਹੀਨਿਆਂ ਬੱਧੀ ਖੱਜਲ ਖੁਆਰ ...
ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨੂੰ ਸਮਰਪਿਤ ਰਹੀ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਧਾਨ ਸਿਮਰਜੀਤ ਸਿੰਘ ਦੀ ਅਗਵਾਈ ਵਿਚ ਅਹਿਮ ਸਮਾਜ ਸੇਵੀ ਕੰਮਾਂ 'ਤੇ ਮੋਹਰ ਲਗਾਈ ...
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਡਾਇਲੈਸਿਸ ਸੈਂਟਰ ਭੁਲੱਥ ਵਿਖੇ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਕੁਮਾਰ ਕੱਕੜ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੌਕੇ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ, ਮੁਹੱਲਾ ਕਿਲ੍ਹੇ ਵਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਵਾਸੀ ਭਾਰਤੀਆਂ ਤੇ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਸਾਬਕਾ ਮੈਂਬਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਨੇ ਐਸ.ਐਸ.ਪੀ. ਕਪੂਰਥਲਾ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਟੈਲੀਫ਼ੋਨ ਨੰਬਰਾਂ ਤੋਂ ਦੇਸ਼ ...
ਫਗਵਾੜਾ, 2 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਕੁਸ਼ਤੀ ਐਸੋਸੀਏਸ਼ਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ (ਬਾਲਾ) ਦੀ ਅਗਵਾਈ ਹੇਠ ਕੁਸ਼ਤੀ ਦਾ ਮਹਾ ਦੰਗਲ (ਛਿੰਝ) ਪਿੰਡ ਦਮਹੇੜੀ (ਫ਼ਤਿਹਗੜ੍ਹ ਸਾਹਿਬ) ਵਿਖੇ ਕਰਵਾਇਆ | ...
ਡਡਵਿੰਡੀ, 2 ਅਕਤੂਬਰ (ਦਿਲਬਾਗ ਸਿੰਘ ਝੰਡ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਵਾਲੇ, ਸੰਤ ਬਾਬਾ ਤਰਲੋਚਨ ਸਿੰਘ ਤੇ ਸੰਤ ਬਾਬਾ ਗੁਰਚਰਨ ਸਿੰਘ ਠੱਟੇ ਵਾਲਿਆਂ ਦੇ ਸੇਵਾਦਾਰ ਬਾਬਾ ਜਸਪਾਲ ਸਿੰਘ ਨੀਲਾ ਅਤੇ ਜਥੇਦਾਰ ਹਰਜਿੰਦਰ ਸਿੰਘ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ) - ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਸਰਕਲਾਂ ਦੇ ਆਗੂ ਸ਼ਾਮਿਲ ...
ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ) - ਸਿੱਖਿਆ ਵਿਭਾਗ ਵਲੋਂ ਕਲੱਸਟਰ ਢੱਪਈ ਦੀਆਂ ਕਰਵਾਈਆਂ ਗਈਆਂ ਦੋ ਰੋਜ਼ਾ ਖੇਡਾਂ ਵਿਚ ਧਾਲੀਵਾਲ ਦੋਨਾ ਸਕੂਲ ਨੇ ਓਵਰਆਲ ਚੈਂਪੀਅਨ ਜਿੱਤੀ | ਸਕੂਲ ਦੇ ਬੱਚਿਆਂ ਨੇ ਮੁੱਖ ਅਧਿਆਪਕ ਗੁਰਮੁਖ ਸਿੰਘ ਦੀ ਅਗਵਾਈ ਵਿਚ 24 ਮੁਕਾਬਲਿਆਂ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ) - ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ ਰਾਸ਼ਟਰੀ ਸਵੈ-ਇੱਛਾ ਖ਼ੂਨ ਦਾਨ ਦਿਵਸ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਲਾਇਨਜ਼ ਇੰਟਰਨੈਸ਼ਨਲ ਦੇ ਪੀ.ਡੀ.ਜੀ. ਲਾਇਨ ਹਰੀਸ਼ ਬੰਗਾ ਨੇ ਕੀਤਾ | ਕੈਂਪ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਅੱਜ ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਕਚਹਿਰੀ ਚੌਕ ਵਿਖੇ 1200 ਦੇ ਕਰੀਬ ਕੱਪੜੇ ਦੇ ਬੈਗ ਤੇ 150 ਦੇ ਕਰੀਬ ਬੂਟੇ ਵੰਡੇ ਗਏ ਅਤੇ ਨਾਲ ਹੀ ਸ਼ਹਿਰ ਵਿਚ ਵੱਖ-ਵੱਖ ਸੈਰਗਾਹਾਂ ਤੇ ਚੌਂਕਾਂ ਵਿਚ ਸਲੋਗਨ ਲਿਖ ਕੇ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ) - ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋਅਰਾਈਆਂ ਦੀ ਪ੍ਰਧਾਨਗੀ ਹੇਠ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਕਮਿਸ਼ਨਰ ਨਗਰ ਨਿਗਮ ਫਗਵਾੜਾ ਡਾ. ਨਯਨ ਨੇ ਅੱਜ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸ਼ਹਿਰ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਸੰਭਵ ਯਤਨ ...
ਨਡਾਲਾ, 2 ਅਕਤੂਬਰ (ਮਨਜਿੰਦਰ ਸਿੰਘ ਮਾਨ)-ਨਡਾਲਾ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ | ਅੱਜ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਲੋਂ ਨਡਾਲਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਰਣਜੀਤ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ਸੁਲਤਾਨਪੁਰ ਲੋਧੀ ਵਿਖੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਵੱਲੋਂ ਸਾਲ 2022-23 ਸੈਸ਼ਨ ਲਈ ਪਾਣੀ ਵਾਲੀਆਂ ਖੇਡਾਂ ਦਾ ਅਭਿਆਸ ਕੈਂਪ ਸ਼ੁਰੂ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ)-ਗਾਂਧੀ ਜੈਅੰਤੀ ਸਮਾਗਮ ਕਾਂਗਰਸੀ ਵਰਕਰਾਂ ਵਲੋਂ ਅੱਜ ਟਾਊਨ ਹਾਲ ਵਿਖੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਵਾਲੀਆ ਦੀ ਅਗਵਾਈ 'ਚ ਮਨਾਇਆ | ਇਸ ਮੌਕੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਸਮੇਤ ਕਈ ਵਰਕਰਾਂ ਨੇ ਗਾਂਧੀ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਸਾਬਕਾ ਮੈਂਬਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਨੇ ਐਸ.ਐਸ.ਪੀ. ਕਪੂਰਥਲਾ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਟੈਲੀਫ਼ੋਨ ਨੰਬਰਾਂ ਤੋਂ ਦੇਸ਼ ...
ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ) - ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ, ਵਰਕਰਾਂ, ਸਰਪੰਚਾਂ ਤੇ ...
ਨਡਾਲਾ, 2 ਅਕਤੂਬਰ (ਮਾਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਹੇਠ ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ) - ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ. ਐਸ. ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋ. ਸ਼ਿਲਪਾ ਅਰੋੜਾ ਅਤੇ ਡਾ. ਮਨੀ ਛਾਬੜਾ ਦੀ ਦੇਖ ਰੇਖ ਹੇਠ ਮਨਿਸਟਰੀ ਆਫ ਮੈਨ ਐਂਡ ਚਾਈਲਡ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.) - ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾਈ ਪ੍ਰਧਾਨ ਰਛਪਾਲ ਸਿੰਘ ਵੜੈਚ ਤੇ ਸੂਬਾਈ ਸਰਪ੍ਰਸਤ ਰਣਜੀਤ ਸਿੰਘ ਬਾਠ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਵਲੋਂ ਅਪਣਾਈ ਜਾ ਰਹੀ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.) - ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਤੇ ਫਗਵਾੜਾ ਬਲਾਕ ਦੇ ਪ੍ਰਧਾਨ ਦਲਜੀਤ ਸਿੰਘ ਸੈਣੀ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿਚ ਅਸਫਲ ...
ਪਾਂਸ਼ਟਾ, 2 ਅਕਤੂਬਰ (ਸਤਵੰਤ ਸਿੰਘ)ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਖਿਡਾਰੀਆਂ ਵਲੋਂ ਪੰਜਾਬ ਖੇਡ ਮੇਲਾ 2022 ਅਧੀਨ ਕਰਵਾਏ ਗਏ ਅਥਲੈਟਿਕ ਮੁਕਾਬਲਿਆਂ ਵਿਚ ਬਲਾਕ ...
ਸੁਲਤਾਨਪੁਰ ਲੋਧੀ, 2 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਵਲੋਂ ਰਾਜ ਪੱਧਰੀ ਮੀਟਿੰਗ ਸਫ਼ਰੀ ਪੈਲੇਸ ਸੁਲਤਾਨਪੁਰ ਲੋਧੀ ਵਿਖੇ ਸਥਾਨਕ ਪ੍ਰਧਾਨ ਸੰਜੀਵ ਕੁਮਾਰ ਘਈ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਸਰਦਾਰੀ ਲਾਲ ...
ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਐਸ.ਡੀ.ਐਮ. ਭੁਲੱਥ ਨਵਨੀਤ ਕੌਰ ਨਾਲ ਮਸਲਾ ਹੱਲ ਨਾਂ ਹੋਣ ਤੱਕ ਜ਼ਮੀਨ ਤੇ ਹਾਈਵੇਅ ਵਿਭਾਗ ਨੂੰ ਕਬਜ਼ਾ ਨਾਂ ਦੇਣ ਸਬੰਧੀ ਇਕ ਮੀਟਿੰਗ ਕੀਤੀ ਗਈ | ਇਸ ...
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੇ ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ ਤੇ ਨਾਲ ਪੰਜਾਬ ...
ਖਲਵਾੜਾ, 2 ਅਕਤੂਬਰ (ਮਨਦੀਪ ਸਿੰਘ ਸੰਧੂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਰਵਾਏ 53ਵੇਂ ਸਾਲਾਨਾ ਸਪੋਰਟਸ ਇਨਾਮ ਵੰਡ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸਹਿਕਾਰੀ ਖੇਤੀਬਾੜੀ ਸਭਾ ਸੈਦਪੁਰ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਸਹਿਕਾਰਤਾ ਵਿਭਾਗ ਵਲੋਂ ਕੰਵਰ ਅਭੀ ਜੈ ਸਿੰਘ, ਜੋਬਨਪ੍ਰੀਤ ਸਿੰਘ (ਦੋਵੇਂ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਵਿਦਿਆਰਥੀਆਂ ਨੂੰ ਖ਼ੂਨਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਸੀ.ਸੀ. ਤੇ ਐਨ.ਐਸ.ਐਸ. ਵਿਭਾਗ ਵਲੋਂ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕਰਨ ਸਬੰਧੀ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਦਿਲ ਮਨੁੱਖੀ ਸਰੀਰ ਦੇ ਮਹੱਤਵਪੂਰਨ ਅੰਗਾਂ ਵਿਚੋਂ ਇੱਕ ਹੈ, ਇਸ ਦੇ ਖ਼ਰਾਬ ਹੋਣ ਨਾਲ ਮੌਤ ਹੋ ਸਕਦੀ ਹੈ, ਇਸ ਲਈ ਹਰ ਇਕ ਲਈ ਦਿਲ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ: ...
ਨਡਾਲਾ, 2 ਅਕਤਬੂਰ (ਮਾਨ) - ਪਿੰਡ ਜੱਗਾਂ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਹੋਈ ਇਸ ਦੌਰਾਨ ਯੂਨੀਅਨ ਦੇ ਪੰਜਾਬ ਜਰਨਲ ਸਕੱਤਰ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਤੇ ਕਿਸਾਨੀ ਮਸਲਿਆਂ 'ਤੇ ...
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ) - ਸਰਕਾਰੀ ਪ੍ਰਾਇਮਰੀ ਸਕੂਲ ਖੱਸਣ ਵਿਖੇ ਬਲਾਕ ਭੁਲੱਥ ਦੀਆਂ ਬਲਾਕ ਪੱਧਰੀ ਖੇਡਾਂ ਪ੍ਰਾਇਮਰੀ ਸਕੂਲ ਖੱਸਣ ਵਿਖੇ ਤਿੰਨ ਦਿਨ ਹੋਈਆਂ | ਜਿਸ ਦੌਰਾਨ ਬਲਾਕ ਦੇ 7 ਕਲੱਸਟਰਾਂ ਦੇ ਮੁਖੀ ਰਣਜੀਤ ਸਿੰਘ, ਤਜਿੰਦਰ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ...
ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਵਿਦਿਆਰਥੀ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | 25 ਦਿਨ ਚੱਲੇ ਇਸ ਪ੍ਰੋਗਰਾਮ ਵਿਚ 5 ਰਾਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ...
ਫਗਵਾੜਾ, 2 ਅਕਤੂਬਰ (ਹਰਜੋਤ ਸਿੰਘ ਚਾਨਾ) - ਅਰਦਾਸ ਵੈੱਲਫੇਅਰ ਸੁਸਾਇਟੀ ਵਲੋਂ ਚੌੜਾ ਖੂਹ ਵਿਖੇ ਪੈਨਸ਼ਨ ਵੰਡ ਸਮਾਗਮ ਸੰਸਥਾ ਪ੍ਰਧਾਨ ਜਤਿੰਦਰ ਕੁਮਾਰ ਬੌਬੀ ਦੀ ਅਗਵਾਈ ਹੇਠ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਗਾਇਕ ਜਸਬੀਰ ਮਾਹੀ ਨੇ ਭਜਨ ਗਾਏ | ਇਸ ਮੌਕੇ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇ ਵਾਲਾ ਦੀ ਪ੍ਰਬੰਧਕ ਕਮੇਟੀ, ਪ੍ਰਵਾਸੀ ਵੀਰਾਂ ਅਤੇ ਸਮੂਹ ...
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ) - ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਮਨਾਉਣ ਸਬੰਧੀ ਮੀਟਿੰਗ ਅੰਬੇਡਕਰ ਸੰਘਰਸ਼ ਪਾਰਟੀ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀ ...
ਬੇਗੋਵਾਲ, 2 ਅਕਤੂਬਰ (ਸੁਖਜਿੰਦਰ ਸਿੰਘ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਮਿਆਣੀ ਭੱਗੂਪੁਰੀਆ ਵਿਖੇ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਰਾਸ਼ਟਰੀ ਪੋਸ਼ਣ ਮਾਹ ...
ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ) - ਜੈ ਮਾਤਾ ਚਿੰਤਪੁਰਨੀ ਜੀ ਲੰਗਰ ਕਮੇਟੀ ਖੱਸਣ- ਭੁਲੱਥ ਵਲੋਂ ਮਨਾਏ ਜਾ ਰਹੇ ਤਿਉਹਾਰ ਨੂਰ ਜੋਤਾਂ ਵਾਲੀ ਦਾ ਅੱਸੂ ਦੇ ਮਹੀਨੇ ਦੇ ਨਰਾਤਿਆਂ ਵਿਚ ਵੱਖ ਵੱਖ ਦੇਵੀ ਦੇ ਅਸਥਾਨਾਂ ਤੋਂ ਪਾਵਨ ਜੋਤਾਂ ਲਿਆ ਕੇ ...
ਕਪੂਰਥਲਾ, 2 ਅਕਤੂਬਰ (ਵਿ.ਪ੍ਰ.) - ਰੋਟਰੀ ਕਲੱਬ ਕਪੂਰਥਲਾ ਇਲੀਟ ਤੇ ਰੋਟਰੀ ਕਲੱਬ ਡਾਊਨ ਟਾਊਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਤਰਲੋਕਪੁਰਾ ਦੇ ਬੱਚਿਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੰਦਾ ਧਵਨ ਨੇ ਬੈਗ ...
ਭੁਲੱਥ, 2 ਅਕਤੂਬਰ (ਮੇਹਰ ਚੰਦ ਸਿੱਧੂ) - ਡੇਂਗੂ ਬੁਖ਼ਾਰ ਤੋਂ ਬਚਾਅ ਲਈ ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਬ-ਡਵੀਜ਼ਨ ਭੁਲੱਥ ਦੇ ਹੈਲਥ ਇੰਸਪੈਕਟਰ ਦਿਲਬਾਗ਼ ਸਿੰਘ ਨੇ ਕਿਹਾ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ...
ਕਪੂਰਥਲਾ, 2 ਅਕਤੂਬਰ (ਅਮਰਜੀਤ ਕੋਮਲ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ 17 ਅਕਤੂਬਰ ਨੂੰ ਕਰਵਾਏ ਜਾਣ ਵਾਲੇ ਅੰਮਿ੍ਤ ਸੰਚਾਰ ਤੇ ਗੁਰਮਤਿ ਸਮਾਗਮ ਦੀ ਤਿਆਰੀ ਦੇ ...
ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ) - ਮਾਨਯੋਗ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਖਨਿੰਦਰ ਸਿੰਘ ਡੀ.ਐਸ.ਪੀ. ਭੁਲੱਥ, ਸਬ ਇੰਸਪੈਕਟਰ ਬਲਵੀਰ ਸਿੰਘ ਇੰਚਾਰਜ ਸਾਂਝ ਕੇਂਦਰ ਭੁਲੱਥ ਅਤੇ ਸਾਂਝ ਕੇਂਦਰ ਦੇ ਸਟਾਫ਼ ਸਤੀਸ਼ ਕੁਮਾਰ, ਸੁਖਦੇਵ ਸਿੰਘ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX