ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਭਰ ਵਿਚ ਤਿੰਨ ਘੰਟੇ ਲਈ ਰੇਲਾਂ ਦੇ ਚੱਕੇ ਜਾਮ ਕੀਤੇ ਗਏ ਉੱਥੇ ਤਰਨ ਤਾਰਨ ਜ਼ਿਲ੍ਹੇ ਅੰਦਰ ਤਰਨ ਤਾਰਨ, ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ | ਇਸ ਮੌਕੇ ਧਰਨਾਕਾਰੀ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਉਪਰ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ | ਕਿਸਾਨਾਂ ਤੇ ਮਜ਼ਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਕਰਕੇ ਰੇਲਾਂ ਰੋਕਣ ਕਾਰਨ ਅੰਮਿ੍ਤਸਰ ਤੋਂ ਖੇਮਕਰਨ ਅਤੇ ਤਰਨ ਤਾਰਨ ਤੋਂ ਬਿਆਸ ਨੂੰ ਜਾਣ ਵਾਲੀਆਂ ਡੀ.ਐੱਮ.ਯੂ. ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਅਤੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਤਰਨਤਾਰਨ ਵਿਖੇ ਰੇਲਵੇ ਸਟੇਸ਼ਨ ਦੀਆਂ ਲਾਈਨਾਂ 'ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾ, ਸਤਨਾਮ ਸਿੰਘ ਮਾਨੋਚਾਹਲ, ਹਰਜਿੰਦਰ ਸਿੰਘ ਸ਼ਕਰੀ, ਫਤਿਹ ਸਿੰਘ ਪਿੱਦੀ, ਜਰਨੈਲ ਸਿੰਘ ਨੂਰਦੀ, ਦਿਆਲ ਸਿੰਘ ਮੀਆਵਿੰਡ ਨੇ ਕਿਹਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਇਕ ਸਿੱਕੇ ਦੇ ਦੋ ਪਾਸੇ ਹਨ ਅਤੇ ਦੋਨੇ ਸਰਕਾਰਾਂ ਰਲ ਕੇ ਕਾਰਪੋਰੇਟ ਘਰਾਣਿਆਂ ਨੂੰ ਹਰੇਕ ਆਧਾਰੇ 'ਤੇ ਕਾਬਜ਼ ਕਰਨਾ ਚਾਹੁੰਦੀਆਂ ਹਨ | ਕੇਂਦਰ ਸਰਕਾਰ ਵਲੋਂ ਲਗਾਤਾਰ ਸੂਬਿਆਂ ਦੇ ਹੱਕ ਖੋਏ ਜਾ ਰਹੇ ਹਨ ਜਿਵੇੇਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਅਤੇ ਹਰਿਆਣੇ ਨੂੰ ਬਾਹਰ ਕੱਢਣਾ ਅਤੇ ਆਪਣੀ ਮਰਜੀ ਨਾਲ ਬਿਜਲੀ ਸੋਧ ਬਿੱਲ ਪਾਸ ਕਰਕੇ ਬਿਜਲੀ ਬੋਰਡ ਨਿੱਜੀ ਹੱਥਾਂ ਵਿਚ ਦੇਣਾ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਲਖੀਮਪੁਰ ਖੀਰੀ ਦੇ ਕਿਸਾਨਾਂ ਉਪਰ ਭਾਜਪਾ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਵਲੋਂ ਗੱਡੀ ਚੜ੍ਹਾ ਕੇ ਮੌਤ ਦੀ ਘਾਟ ਉਤਾਰਨਾ, ਮੋਦੀ ਸਰਕਾਰ ਵਲੋਂ ਆਪਣੇ ਮੰਤਰੀ ਨੂੰ ਬਚਾਉਣਾ ਅਤੇ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਪੂਰੀਆ ਨਾ ਕਰਨਾ ਆਦਿ ਕੇਂਦਰ ਸਰਕਾਰ ਦੀ ਨੀਤੀ ਦੇਸ਼ ਦੇ ਲੋਕਾਂ ਨਾਲ ਵੱਡਾ ਧੋਖਾ ਹੈ | ਇਸ ਮੌਕੇ ਕਿਸਾਨ ਆਗੂ ਰੇਸ਼ਮ ਸਿੰਘ ਘੁਰਕਵਿੰਡ, ਹਰਬਿੰਦਰਜੀਤ ਸਿੰਘ ਕੰਗ, ਤਰਸੇਮ ਸਿੰਘ ਧਾਰੀਵਾਲ, ਬਲਵਿੰਦਰ ਸਿੰਘ ਚੋਹਲਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ਬਦਲਾਅ ਦੇ ਰੂਪ ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਕਰਕੇ ਵੋਟਾਂ ਪਾਈਆ ਸਨ ਪਰ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ 'ਤੇ ਪੂਰਾ ਨਹੀ ਉਤਰ ਸਕੀ ਉਪਰੋੋਂ ਕਿਸਾਨਾਂ ਖਿਲਾਫ਼ ਕਾਨੂੰਨ ਬਣਾਏ ਜਾ ਰਹੇ ਹਨ ਜਿਵੇੇਂ ਪਰਾਲੀ ਸਾੜਨ ਤੇ ਕੋਈ ਠੋਸ ਹੱਲ ਨਾ ਕੱਢਣਾ ਅਤੇ ਕਿਸਾਨਾਂ ਖਿਲਾਫ਼ ਕਾਰਵਾਈ ਦੀ ਗੱਲ ਕਰਨੀ, ਝੋਨੇ ਦੇ ਸੀਜ਼ਨ ਵਿਚ 23 ਕੁਵਿੰਟਲ ਦੀ ਸ਼ਰਤ ਰੱਖਣੀ ਤੇ ਮੰਡੀਆਂ ਵਿਚ ਪੂਰੇ ਪ੍ਰਬੰਧ ਨਾ ਕਰਨਾ ਜਿਸ ਕਰਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਰੇਲ ਦੀ ਪੱਟੜੀ ਤੋਂ ਕੇਂਦਰ ਤੇ ਪੰਜਾਬ ਦੇ ਕੰਨ ਖੋਲ੍ਹਣ ਲਈ ਕਿਸਾਨਾਂ ਮਜ਼ਦੂਰਾ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਮੇਹਰ ਸਿੰਘ ਤਲਵੰਡੀ, ਰਣਜੀਤ ਸਿੰਘ ਚੀਮਾ, ਕਲਵੰਤ ਸਿੰਘ ਢੋਟੀਆ, ਅਜੀਤ ਸਿੰਘ ਚੰਬਾ, ਕੁਲਵੰਤ ਸਿੰਘ ਭੈਲ, ਨਰਿੰਜਣ ਸਿੰਘ ਬਰਗਾੜੀ, ਗੁਰਭੇਜ ਸਿੰਘ ਧਾਰੀਵਾਲ, ਦਿਲਬਾਗ ਸਿੰਘ ਪਹੁਵਿੰਡ, ਸਲਵਿਦਰ ਸਿੰਘ ਡਾਲੇਕੇ, ਇਕਬਾਲ ਸਿੰਘ ਵੜਿਗ, ਪਾਖਰ ਸਿੰਘ ਲਾਲਪੁਰ, ਸਰਿੰਦਰ ਸਿੰਘ ਦੁਗਲਵਾਲਾ, ਮੁਖਤਾਰ ਸਿੰਘ ਬਿਹਾਰੀਪੁਰ, ਮਨਜਿੰਦਰ ਸਿੰਘ ਗੋਹਲਵੜ, ਸਲਵਿੰਦਰ ਸਿੰਘ ਜੀਉਬਾਲਾ, ਧੰਨਾ ਸਿੰਘ ਲਾਲੂਘੁਮਣ, ਗੁਰਜੀਤ ਸਿੰਘ ਗੰਡੀਵਿੰਡ ਆਦਿ ਆਗੂਆਂ ਨੇ ਸੰਬੋਧਨ ਕੀਤਾ |
ਪੱਟੀ ਰੇਲਵੇ ਸਟੇਸ਼ਨ 'ਤੇ ਲਗਾਇਆ ਧਰਨਾ
ਪੱਟੀ, (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੱਟੀ ਰੇਲਵੇ ਸਟੇਸ਼ਨ ਤੇ ਰੇਲ ਦਾ ਚੱਕਾ ਜਾਮ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ, ਪੱਟੀ ਜ਼ੋਨ ਸਕੱਤਰ ਸਵਰਨ ਸਿੰਘ ਹਰੀਕੇ, ਬਲਵਿੰਦਰ ਸਿੰਘ ਚੋਹਲਾ ਨੇ ਕਿਹਾ ਕੇ ਕੇਂਦਰ ਤੇ ਪੰਜਾਬ ਸਰਕਾਰ ਇਕ ਸਿੱਕੇ ਦੇ ਦੋ ਪਾਸੇ ਹਨ ਅਤੇ ਦੋਨੇ ਸਰਕਾਰਾਂ ਰਲ ਕੇ ਕਾਰਪੋਰੇਟ ਘਰਾਣਿਆਂ ਨੂੰ ਹਰੇਕ ਅਦਾਰੇ 'ਤੇ ਕਾਬਜ਼ ਕਰਵਾਉਣਾ ਚਾਹੁੰਦੀਆਂ ਹਨ | ਕੇਂਦਰ ਸਰਕਾਰ ਵਲੋਂ ਲਗਾਤਾਰ ਸੂਬਿਆਂ ਦੇ ਹੱਕ ਖੋਹੇ ਜਾ ਰਹੇ ਹਨ | ਪੱਟੀ ਜ਼ੋਨ ਪ੍ਰਧਾਨ ਗੁਰਭੇਜ ਸਿੰਘ ਧਾਰੀਵਾਲ, ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਸ਼ਕਰੀ, ਨਰਿੰਜਣ ਸਿੰਘ ਬਰਗਾੜੀ, ਕਲਵੰਤ ਸਿੰਘ ਢੋਟੀਆ, ਨਿਰਵੈਲ ਸਿੰਘ ਧੁੰਨ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਸਾਧੇ | ਇਸ ਮੌਕੇ ਸੁਖਦੇਵ ਸਿੰਘ ਰਾਣੀਵਲਾਹ, ਸਤਨਾਮ ਸਿੰਘ ਹਰੀਕੇ, ਸਵਰਨ ਸਿੰਘ ਹਰੀਕੇ, ਅਜੀਤ ਸਿੰਘ ਚੰਬਾ, ਗੁਰਭੇਜ ਸਿੰਘ, ਹਰਿੰਦਰ ਸਿੰਘ ਆਸਲ, ਰੂਪ ਸਿੰਘ ਸੈਦੋ, ਨਿਸ਼ਾਨ ਸਿੰਘ ਪੱਟੀ, ਖਜਾਨ ਸਿੰਘ ਕਿਰਤੋਵਾਂਲ, ਬੀਬੀ ਪ੍ਰਭਜੋਤ ਕੌਰ, ਜਸਬੀਰ ਕੌਰ, ਨਿੰਦਰ ਕੌਰ, ਸਤਨਾਮ ਸਿੰਘ, ਦਲਜੀਤ ਸਿੰਘ ਪ੍ਰੈੱਸ ਸਕੱਤਰ, ਮਲਕੀਤ ਸਿੰਘ ਉਸਮਾ ਸਿੰਘ ਆਦਿ ਆਗੂ ਹਾਜ਼ਰ ਸਨ |
ਖੇਮਕਰਨ ਰੇਲਵੇ ਸਟੇਸ਼ਨ 'ਤੇ ਧਰਨਾ
ਖੇਮਕਰਨ, (ਰਾਕੇਸ਼ ਕੁਮਾਰ ਬਿੱਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਤਰਨ ਤਾਰਨ ਜਿਲ੍ਹੇ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਤੇ ਬਾਬਾ ਭਾਈ ਝਾੜੂ ਸਾਹਿਬ ਜੀ ਜ਼ੋਨ ਵਲਟੋਹਾ ਵਲੋਂ ਅੱਜ ਖੇਮਕਰਨ ਰੇਲਵੇ ਸਟੇਸ਼ਨ 'ਤੇ ਤਿੰਨ ਘੰਟੇ ਲਈ ਰੇਲ ਦਾ ਚੱਕਾ ਜਾਮ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਜਿਸ 'ਚ ਭਾਰੀ ਗਿਣਤੀ 'ਚ ਕਿਸਾਨ ਤੇ ਔਰਤਾਂ ਵੀ ਸ਼ਾਮਿਲ ਹੋਈਆ | ਇਸ ਮੌਕੇ ਕਿਸਾਨ ਆਗੂਆਂ ਰੇਸ਼ਮ ਸਿੰਘ ਘੁਰਕਵਿੰਡ, ਮੇਹਰ ਸਿੰਘ ਤਲਵੰਡੀ, ਦਿਲਬਾਗ ਸਿੰਘ ਪਹੂਵਿੰਡ ਨੇ ਰੇਲ ਦੀ ਪੱਟੜੀ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸ਼ਹੀਦ ਹੋਏ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਪੂਰਾ ਇਕ ਸਾਲ ਹੋਣ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਅਤੇ ਅਹੁਦਿਆ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ | ਇਸ ਮੌਕੇ ਪੂਰਨ ਸਿੰਘ ਮੱਦਰ, ਨਿਸਾਨ ਸਿੰਘ ਮਾੜੀਮੇਘਾ, ਸੁੱਚਾ ਸਿੰਘ ਵੀਰਮ, ਹਰਜਿੰਦਰ ਸਿੰਘ ਕਲਸੀਆ, ਬਚਿੱਤਰ ਸਿੰਘ ਨਵਾਂਪਿੰਡ, ਅਜਮੇਰ ਸਿੰਘ ਅਮੀਸ਼ਾਹ, ਸੁਖਪਾਲ ਸਿੰਘ ਦੋਦੇ, ਸੁਬੇਗ ਸਿੰਘ ਵੱਡੀ ਮੱਖੀ, ਸੁਖਚੈਨ ਸਿੰਘ ਜੰਡ, ਆਤਮਾ ਸਿੰਘ ਘਰਿਆਲੀ, ਬਲਿਹਾਰ ਸਿੰਘ ਮਨਿਹਾਲਾ, ਪੂਰਨ ਸਿੰਘ ਵਰਨਾਲਾ, ਡਾ. ਹਰਪਾਲ ਸਿੰਘ ਯੋਧ ਸਿੰਘ ਵਾਲਾ, ਪਰਮਜੀਤ ਸਿੰਘ ਤਲਵੰਡੀ, ਦਲਬੀਰ ਸਿੰਘ ਭੂਰਾ ਕਰੀਮਪੁਰਾ, ਹਰਪਾਲ ਸਿੰਘ ਭੂਰਾ ਕੋਹਨਾ, ਸੁਖਦੇਵ ਸਿੰਘ ਦੁੱਬਲੀ, ਗੁਰਲਾਭ ਸਿੰਘ ਜੰਡ, ਮਾਨ ਸਿੰਘ ਮਾੜੀਮੇਘਾ, ਨਿਰਵੈਲ ਸਿੰਘ ਚੇਲਾ, ਰਛਪਾਲ ਸਿੰਘ ਭੂਰਾ ਕਰੀਮਪੁਰਾ, ਬਲਜਿੰਦਰ ਸਿੰਘ ਪਹੂਵਿੰਡ, ਸਤਿਨਾਮ ਸਿੰਘ ਮਨਿਹਾਲਾ, ਦਲਜੀਤ ਸਿੰਘ ਮਸਤਗੜ੍ਹ, ਜਸਵੰਤ ਸਿੰਘ ਰਾਜੋਕੇ ਤੇ ਜਗਵੰਤ ਸਿੰਘ ਮਹਿੰਦੀਪੁਰ ਆਦਿ ਕਿਸਾਨ ਵੀਰ ਤੇ ਆਗੂ ਹਾਜ਼ਰ ਹੋਏ |
ਖਡੂਰ ਸਾਹਿਬ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਦੀਆਂ ਧੱਕੇਸ਼ਾਹੀਆ ਤੇ ਕਿਸਾਨ ਮਜ਼ਦੂਰ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਤਿੰਨ ਘੰਟੇ ਲਈ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਦੀ ਕਾਲ ਨੂੰ ਲੈ ਕੇ ਜ਼ਿਲ੍ਹਾ ਤਰਨਤਾਰਨ ਦੇ ਜੋਨ ਸ੍ਰੀ ਗੁਰੂ ਅੰਗਦ ਦੇਵ ਜੀ, ਜੋਨ ਖਡੂਰ ਸਾਹਿਬ, ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਅਤੇ ਜੋਨ ਟਾਂਡਾ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਦਿਆਲ ਸਿੰਘ ਮੀਆਵਿੰਡ, ਜੋਨ ਪ੍ਰਧਾਨ ਹਰਬਿੰਦਰਜੀਤ ਸਿੰਘ ਕੰਗ, ਇਕਬਾਲ ਸਿੰਘ ਵੜਿੰਗ, ਮੁਖ਼ਤਾਰ ਸਿੰਘ ਬਿਹਾਰੀਪੁਰ ਅਤੇ ਜਵਾਹਰ ਸਿੰਘ ਟਾਂਡਾ ਦੀ ਅਗਵਾਈ ਹੇਠ ਰੇਲਵੇ ਟਰੈਕ ਖਡੂਰ ਸਾਹਿਬ ਵਿਖੇ ਧਰਨਾ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਲਖੀਮਪੁਰ ਖੀਰੀ ਦੇ ਸ਼ਹੀਦ ਦਲਜੀਤ ਸਿੰਘ, ਸ਼ਹੀਦ ਨਛੱਤਰ ਸਿੰਘ, ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾ ਕਿਸਾਨਾਂ ਅਤੇ ਮਜ਼ਦੂਰਾਂ ਦੀਆ ਮੰਗਾਂ ਨਾ ਮੰਨ ਕੇ ਮਜਬੂਰਨ ਦਿੱਲੀ ਵਰਗੇ ਲੰਬੇ ਅੰਦੋਲਨ ਵਿੱਢਣ ਲਈ ਮਜ਼ਬੂਰ ਕਰ ਰਹੀਆਂ ਹਨ | ਇਸ ਮੌਕੇ ਕੁਲਵੰਤ ਸਿੰਘ ਭੈਲ, ਭਗਵਾਨ ਸਿੰਘ ਧੂੰਦਾ, ਹਰਿੰਦਰਜੀਤ ਸਿੰਘ ਕੰਗ, ਮਨਜੀਤ ਸਿੰਘ ਕੰਗ, ਚਮਕੌਰ ਸਿੰਘ ਮੰਡਾਲਾ, ਗਲਜਾਰ ਸਿੰਘ ਮੀਆਵਿੰਡ, ਬੀਬੀ ਗੁਰਮੀਤ ਕੌਰ ਨਾਗੋਕੇ, ਪਿਝੰਸੀਪਲ ਨਵਤੇਜ ਸਿੰਘ ਏਕਲਗੱਡਾ, ਭਗਵਾਨ ਸਿੰਘ ਸੰਘਰ, ਸਤਨਾਮ ਸਿੰਘ ਖੋਜਕੀਪੁਰ, ਹਰਜਿੰਦਰ ਸਿੰਘ ਘੱਗੇ, ਮਨਜੀਤ ਸਿੰਘ ਵੈਰੋਵਾਲ਼, ਅਮਨਦੀਪ ਸਿੰਘ ਭਲੋਜਲਾ, ਸੁਖਚੈਨ ਸਿੰਘ ਅੱਲੋਵਾਲ ਤੋਂ ਇਲਾਵਾ ਵੱਖ-ਵੱਖ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ |
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਐਸ. ਡੀ. ਐਮ. ਖਡੂਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ ਕੋਟ, ਕੁਲਦੀਪ ਸਿੰਘ ਫਤਿਆਬਾਦ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਆਗੂ ਅਤੇ ਸਤਨਾਮ ਸਿੰਘ ਦੁਲਚੀਪੁਰ ਕੌਮੀ ਕਿਸਾਨ ਯੂਨੀਅਨ ਇਨ੍ਹਾਂ ਦੀ ਪ੍ਰਧਾਨਗੀ ਹੇਠ ਮੰਗ ਪੱਤਰ ਦਿੱਤਾ | ਇਸ ਸਮੇਂ ਸੰਬੋਧਨ ਕਰਦੇ ਹੋਏ ਮੁਖਤਾਰ ਸਿੰਘ ਮੱਲ੍ਹਾ ਤੇ ਸਤਨਾਮ ਸਿੰਘ ਬਹਿਰੂ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਪੰਚ ਸੁਲੱਖਣ ਸਿੰਘ ਤੁੜ ਤੇ ਹਰਦੀਪ ਸਿੰਘ ਕੱਦਗਿੱਲ ਰੇਸ਼ਮ ਸਿੰਘ ਫੈਲੋਕੇ ਕੁਲਵੰਤ ਸਿੰਘ ਭਲਾਈਪੁਰ ਇਨ੍ਹਾਂ ਆਗੂਆਂ ਨੇ ਸੰਬੋਧਨ ਕੀਤਾ | ਅੱਜ ਦੇ ਦਿਨ ਲਖੀਮਪੁਰ ਵਿਖੇ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਸੀ, ਜਿਸਦਾ ਅਜੇ ਤੱਕ ਇਨਸਾਫ਼ ਨਹੀਂ ਮਿਲਿਆ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜੋਗਿੰਦਰ ਸਿੰਘ ਖਡੂਰ ਸਾਹਿਬ, ਨਰਿੰਦਰ ਸਿੰਘ ਤੁੜ, ਬਲਵਿੰਦਰ ਸਿੰਘ ਫੈਲੋਕੇ, ਹਰਮਨਦੀਪ ਸਿੰਘ, ਚਰਨਜੀਤ ਸਿੰਘ, ਰਤਨ ਸਿੰਘ ਫਤਿਆਬਾਦ, ਸ਼ਮਸ਼ੇਰ ਸਿੰਘ ਕੱਲਾ ਅਤੇ ਜਨਵਾਦੀ ਇਸਤਰੀ ਸਭਾ ਦੇ ਕੁਲਵਿੰਦਰ ਕੌਰ ਖਡੂਰ ਸਾਹਿਬ, ਝਿਰਮਲ ਸਿੰਘ ਬਾਣੀਆ, ਬਲਵਿੰਦਰ ਸਿੰਘ ਬਾਣੀਆ ਆਦਿ ਹਾਜ਼ਰ ਸਨ |
ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫਤਰ ਅੱਗੇ ਰੋਸ ਪ੍ਰਦਰਸ਼ਨ
ਤਰਨ ਤਾਰਨ, (ਇਕਬਾਲ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਵਲੋਂ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ 'ਚ ਕੀਤੇ ਕਤਲਕਾਂਡ ਦੇ ਮੁੱਖ ਸਾਜਿਸ਼ਕਰਤਾ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਣ, ਬੇਕਸੂਰ ਕਿਸਾਨਾਂ ਨੂੰ ਬਿਨਾਂ ਸ਼ਰਤ ਜੇਲ੍ਹ ਤੋਂ ਰਿਹਾਅ ਕਰਵਾਉਣ ਸਮੇਤ ਹੋਰ ਸੰਬੰਧਿਤ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਲੇਰ ਸਿੰਘ ਰਾਜੋਕੇ ਅਤੇ ਜਥੇਦਾਰ ਸੰਤੋਖ ਸਿੰਘ ਪੱਟੀ ਨੇ ਦੱਸਿਆ ਕਿ ਪਿਛਲੇ ਸਾਲ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਣੀਆ ਕਸਬੇ ਵਿਚ ਸ਼ਾਂਤਮਈ ਅੰਦੋਲਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਸ਼ਹੀਦ ਕੀਤਾ ਸੀ | ਇਸ ਕੁਕਰਮ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋੋਂ ਡੀ.ਸੀ. ਦਫ਼ਤਰ ਤਰਨ ਤਾਰਨ ਅੱਗੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਹਰਦੀਪ ਸਿੰਘ ਜੌੜਾ, ਸੁਖਵੰਤ ਸਿੰਘ ਵਲਟੋਹਾ, ਜਸਬੀਰ ਸਿੰਘ ਚੀਮਾ, ਮੇਹਰ ਸਿੰਘ ਸਖੀਰਾ, ਕਸ਼ਮੀਰ ਸਿੰਘ ਠੱਠੀਆਂ, ਸਤਨਾਮ ਸਿੰਘ ਹਰੀਕੇ, ਦਰਸ਼ਨ ਸਿੰਘ ਪਹੂਵਿੰਡ, ਸੁਲੱਖਣ ਸਿੰਘ ਮੰਡਾਲਾ, ਬਖਸ਼ਿਸ਼ ਸਿੰਘ ਬਹਾਦੁਰ ਨਗਰ ਅਤੇ ਸੈਂਕੜੇ ਕਿਸਾਨ ਹਾਜ਼ਰ ਸਨ |
ਭਿੱਖੀਵਿੰਡ, 3 ਅਕਤੂਬਰ (ਬੌਬੀ)¸ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਭਿੱਖੀਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਚ ਪੜ੍ਹਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਦੇ ਅੰਦਰ ਕਲਾਸ 'ਚ ਦਾਖ਼ਲ ਹੋ ਕੇ ਸਕੂਲ ਅਧਿਆਪਕਾਂ ਦੀ ਹਾਜ਼ਰੀ ਵਿਚ ਤੇਜਧਾਰ ...
ਤਰਨ ਤਾਰਨ, 3 ਅਕਤੂਬਰ (ਇਕਬਾਲ ਸਿੰਘ ਸੋਢੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਪੰਡੋਰੀ ...
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ ਦੁਆਰਾ 2018 ਤੋਂ ਬਾਅਦ ਮਾਸਟਰ ਕੇਡਰ ਤੇ ਲੈਕਚਰਾਰ ਦੀਆਂ ਭਰਤੀਆਂ ਅਧੀਨ ਨਿਯੁਕਤ ਹੋਏ ਅਧਿਆਪਕਾਂ ਨੇ ਨਵ-ਨਿਯੁਕਤ ਅਧਿਆਪਕ ਫਰੰਟ ਦੀ ਅਗਵਾਈ ਹੇਠ ਬਦਲੀਆਂ ਅਤੇ ਪੇਅ-ਸਕੇਲ ਬਾਰੇ ਜ਼ਿਲ੍ਹਾ ਸਿੱਖਿਆ ਅਫਸਰ ...
ਪੱਟੀ 3 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕਰਨ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਇਕ ਮੈਂਬਰ ਨੂੰ ...
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕੰਵਰ ਚੜ੍ਹਤ ਸਿੰਘ ਗਿੱਲ ਨੇ ਅਮਰੀਕੀ ਸੈਨੇਟਰ ਪੈਟ ਟੂਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੈਂਟ ਟੂਮੀ ਨੇ ਸਿੱਖਾਂ ਉੱਤੇ ਹੋਏ 1984 ਦੇ ਤਸ਼ੱਦਦ ਨੂੰ 'ਗੈਨੋਸਾਈਡ' ਜਾਂ 'ਨਸਲਕੁਸ਼ੀ' ...
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)- ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ...
ਖੇਮਕਰਨ, 3 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਬੀਤੀ ਰਾਤ ਪਕਿਸਤਾਨੀ ਤਸਕਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰਦਿਆਂ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਸਰਹੱਦੀ ਪਿੰਡ ਕਲਸ 'ਚ ਪਕਿਸਤਾਨ ਤਰਫੋਂ ਇਕ ਆਏ ਡਰੋਨ ਵਲੋਂ ਸੁੱਟੀ ਗਈ ਹੈਰੋਇਨ ਨੂੰ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ...
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ...
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਦਸਹਿਰਾ ਕਮੇਟੀ ਪੱਟੀ ਦੀ ਮੀਟਿੰਗ ਦੀ ਵਾਲਮੀਕ ਸੰਗੀਤ ਕਲੱਬ ਪੱਟੀ ਵਿਖੇ ਹੋਈ | ਇਸ ਮੌਕੇ 'ਤੇ ਦਸਹਿਰਾ ਕਮੇਟੀ ਦੇ ਪ੍ਰਧਾਨ ਮਾਸਟਰ ਸੁਖਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਦਸਹਿਰੇ ਸਬੰਧੀ ਸਾਰੇ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਵਰਤੋਂ ਵਿਚ ਆਉਣ ਵਾਲੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ਼ਾਂ ਦੀ ਜ਼ਿਲੇ ਵਿਚ ਮਿਆਰੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬਲਾਕ ਖਡੂਰ ਸਾਹਿਬ ਅਤੇ ਆਸਪਾਸ ਦੇ ਇੰਨਪੁਟ ਡੀਲਰਾਂ ਦੀ ਅਚਨਚੇਤ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)¸ਸੀ.ਕੇ.ਡੀ.ਆਈ.ਐੱਮ.ਟੀ. ਤਰਨ ਤਾਰਨ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਕਰਾਉਣ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ, ਜਿਸ ਤਹਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਪਾਠ ਤੋਂ ਉਪਰੰਤ ਵਿਦਿਆਰਥੀਆਂ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਦਸਹਿਰਾ ਗਰਾਊਡ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਰਾਵਣ ਅਤੇ ਕੁੰਭਕਰਨ ਦੇ 100 ਫੁੱਟ ਤਿਆਰ ਕੀਤੇ ਗਏ ਪੁਤਲਿਆਂ ਨੂੰ ਅਗਨ ਭੇਟ ...
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁ. ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ 6, 7, 8 ਅਕਤੂਬਰ ਨੂੰ ਸ਼ੋਮਣੀ ਗੁ.ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਸਲਾਨਾ ਜੋੜ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਦਸਹਿਰਾ ਗਰਾਊਡ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਰਾਵਣ ਅਤੇ ਕੁੰਭਕਰਨ ਦੇ 100 ਫੁੱਟ ਤਿਆਰ ਕੀਤੇ ਗਏ ਪੁਤਲਿਆਂ ਨੂੰ ਅਗਨ ਭੇਟ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)¸ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਬਰਸੀ 'ਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਕੌਮੀ ਕਿਸਾਨ ਯੂਨੀਅਨ ਦੇ ...
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਦਾ ਕੰਜ਼ਰਵੈਂਸੀ (ਟੀ.ਐੱਨ.ਸੀ.) ਵਲੋਂ ਪੰਜਾਬ ਵਿਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ ...
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਯੁਕਤ ਕਿਸਾਨ ਮੋਰਚੇ ਦੀ ਤਰਜ 'ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਕਾਰਜ ਸਿੰਘ ਕੈਰੋਂ, ਕੌਮੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਕਲਸੀ, ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ, ਉਸਦੀ ਪਤਨੀ ਤੇ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ 'ਤੇ ਪੁਲਿਸ ਨੇ ਕਾਰ ਚਾਲਕ ਖਿਲਾਫ਼ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਵਿਖੇ ਇਕ ਕੇਸ ਵਿਚ ਨਾਮਜ਼ਦ ਕੀਤੇ ਗੈਂਗਸਟਰ ਜਸਦੀਪ ਸਿੰਘ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਦੁਬਾਰਾ ਏ.ਸੀ.ਜੇ.ਐਮ. ਬਗੀਚਾ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ...
ਝਬਾਲ, 3 ਅਕਤੂਬਰ (ਸਰਬਜੀਤ ਸਿੰਘ)-ਤਰਨਤਾਰਨ ਪੁਲਿਸ ਵਲੋਂ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਦੇ ਹੁਕਮਾਂ ਤੇ ਜ਼ਿਲੇ੍ਹ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਝਬਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਤੇ ਵੇਚਣ ...
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੇਲੇ ਦੌਰਾਨ ਕਬੱਡੀ ਦੇਖਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ...
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਆਉਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਲਈ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ | ਇਸ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਵਲੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਸਵੱਛਤਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜ਼ਿਲ੍ਹੇ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੇ ਮਾਊਾਟ ਲਿਟਰਾ ਜੀ ਸਕੂਲ ਵਿਖੇ ਅਸ਼ਟਮੀ ਪੂਜਨ (ਦੁਰਗਾ ਅਸ਼ਟਮੀ) ਦਾ ਤਿਉਹਾਰ ਮਨਾਇਆ | ਇਸ ਮੌਕੇ ਛੋਟੀਆਂ-ਛੋਟੀਆਂ ਬੱਚੀਆਂ ਨੂੰ ਕੰਜਕ ਦੇ ਰੂਪ ਵਿਚ ਪੂਜਿਆ ਗਿਆ ਅਤੇ ਸਕੂਲ ਵਲੋਂ ਉਨ੍ਹਾਂ ਨੂੰ ਕੁਝ ...
ਖਾਲੜਾ, 3 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਨੇ ਦੋ ਵਿਅਕਤੀਆਂ ਨੂੰ 265 ਗ੍ਰਾਮ ਹੈਰੋਇਨ, ਜਿਸਦੀ ਕੀਮਤ ਇਕ ਕਰੋੜ ਬੱਤੀ ਲੱਖ ਆਂਕੀ ਜਾਂਦੀ ਹੈ ਸਮੇਤ ਕਾਬੂ ਕਰ ਲਿਆ | ਐੱਸ.ਐੱਚ.ਓ. ਖਾਲੜਾ ਲਖਵਿੰਦਰ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੁਲਿਸ ਨੇ ਹੈਰੋਇਨ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ...
ਤਰਨ ਤਾਰਨ, 3 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾ ਕੇ ਤਿੰਨ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX