ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਅੱਜ ਆਈ.ਸੀ.ਡੀ.ਐਸ. ਸਕੀਮ ਦੀ 47ਵੀਂ ਵਰ੍ਹੇਗੰਢ ਮੌਕੇ ਇਸ ਸਕੀਮ ਦੀਆਂ ਨਾਕਾਮੀਆਂ ਨੂੰ ਲੈ ਕੇ ਅੱਜ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਅਧਿਕਾਰੀਆਂ ਰਾਹੀਂ ਇੱਕ ਮੰਗ ਪੱਤਰ ਸੂਬਾ ਸਰਕਾਰ ਨੂੰ ਭੇਜਿਆ ਗਿਆ | ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਹ ਸਕੀਮ 47 ਵਰਿ੍ਹਆਂ 'ਚ ਕੰਮ ਕਰਨ ਵਾਲੀਆਂ ਵਰਕਰਾਂ ਤੇ ਹੈਲਪਰਾਂ ਦਾ ਭਲਾ ਨਹੀਂ ਕਰ ਸਕੀ, ਅੱਜ ਉਹ ਨਿਗੂਣੇ ਜਿਹੇ ਮਾਣਭੱਤੇ ਵਿਚ ਕੰਮ ਕਰਨ ਲਈ ਮਜਬੂਰ ਹਨ ਬਲਕਿ ਇਹ ਭੱਤੇ ਵੀ ਸਮੇਂ ਸਿਰ ਪ੍ਰਾਪਤ ਨਹੀਂ ਹੋ ਰਹੇ | ਜਿਸ ਕਾਰਨ ਵਰਕਰਾਂ ਅਤੇ ਹੈਲਪਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ ਕਿਉਂਕਿ ਬਹੁਤ ਸਾਰੀਆਂ ਵਰਕਰਾਂ ਅਤੇ ਹੈਲਪਰ ਇਸ ਮਾਣ ਭੱਤੇ ਉੱਤੇ ਹੀ ਗੁਜ਼ਾਰਾ ਕਰਦੀਆਂ ਹਨ |
ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਛੇ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ | ਕੇਂਦਰ ਸਰਕਾਰ ਵਲੋਂ ਐਡਵਾਈਜ਼ਰੀ ਬੋਰਡ ਨੂੰ ਖ਼ਤਮ ਕਰਨ ਦੇ ਹੁਕਮ ਜਨਵਰੀ ਵਿਚ ਹੀ ਜਾਰੀ ਕਰ ਦਿੱਤੇ ਗਏ ਸਨ ਪਰ ਅਜੇ ਤੱਕ ਐਡਵਾਈਜ਼ਰੀ ਬੋਰਡ ਅਧੀਨ ਕੰਮ ਕਰਦੀਆਂ ਵਰਕਰ ਅਤੇ ਹੈਲਪਰਾਂ ਨੂੰ ਆਪਸ ਵਿਭਾਗ ਵਿਚ ਨਹੀਂ ਲਿਆਂਦਾ ਗਿਆ |
ਪੋਸ਼ਣ ਟਰੈਕ ਅਤੇ ਆਧਾਰ ਕਾਰਡ ਦੇ ਨਾਂ 'ਤੇ ਮਾਸੂਮ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਬਹੁਤ ਹੀ ਨਿਗੂਣੀ ਜਿਹੀ ਖ਼ੁਰਾਕ ਨੂੰ ਵੀ ਸਰਕਾਰ ਰੋਕਣ ਦੀ ਤਾਂਘ ਵਿਚ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਮੰਗਾਂ ਦਾ ਹੱਲ ਛੇਤੀ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਅੰਜੂ ਬਾਲਾ ਰੋਪੜ, ਬਲਾਕ ਪ੍ਰਧਾਨ ਚਮਕੌਰ ਸਾਹਿਬ, ਗੁਰਦੀਪ ਕੌਰ ਜ਼ਿਲ੍ਹਾ ਪ੍ਰਧਾਨ ਮੋਹਾਲੀ, ਹਰਪ੍ਰੀਤ ਕੌਰ, ਬਿਮਲ ਕੌਰ, ਰੇਖਾ ਰਾਣੀ, ਪਰਮਜੀਤ ਕੌਰ, ਜਸਵਿੰਦਰ ਕੌਰ, ਗੁਰਸੇਵ ਕੌਰ, ਬਲਵਿੰਦਰ ਕੌਰ, ਜਸਪਾਲ ਕੌਰ ਅਨੰਦਪੁਰ ਸਾਹਿਬ ਆਦਿ ਮੌਜੂਦ ਸਨ |
• ਰਿਵਾਲਵਰ ਚੋਰੀ ਮਾਮਲੇ 'ਚ ਦੋ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ
ਨੂਰਪੁਰ ਬੇਦੀ, 3 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਂਕੀ ਹਰੀਪੁਰ ਤਹਿਤ ਪੈਂਦੇ ਪਿੰਡ ਅਬਿਆਣਾ ਦੇ ਗੁਰਦੁਆਰਾ ਸ਼ਹੀਦ ਬੁੰਗਾ ਬਗੀਚੀ ਸਾਹਿਬ ...
ਮੋਰਿੰਡਾ, 3 ਅਕਤੂਬਰ (ਤਰਲੋਚਨ ਸਿੰਘ ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਅਨਾਜ ਮੰਡੀ ਮੋਰਿੰਡਾ ਵਿਖੇ ਜੀਰੀ ਦੀ ਨਵੀਂ ਫ਼ਸਲ ਦੀ ਬੋਲੀ ਕਰਵਾ ਕੇ ਉਦਘਾਟਨ ਕੀਤਾ ਗਿਆ | ਇਸ ਮੌਕੇ ਉਹਨਾਂ ਦੇ ਨਾਲ ਐੱਸ.ਡੀ.ਐੱਮ. ਮੋਰਿੰਡਾ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ...
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਪ੍ਰਾਇਮਰੀ ਸਕੂਲ ਮੰਦਵਾੜਾ ਦੀ ਈ. ਟੀ. ਟੀ. ਅਧਿਆਪਿਕਾ ਸੋਨੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿੰਘ ਭਗਵੰਤਪੁਰ 'ਚ ਪਿੰਡ ਮੰਦਵਾੜਾ ਦੇ ਸਰਪੰਚ ਜਸਵੰਤ ਸਿੰਘ ਸਮੇਤ ਕਿ੍ਸ਼ਨ ਕੁਮਾਰ ਉਰਫ਼ ਪੱਪੂ, ਲਖਮੀਰ ਸਿੰਘ ਅਤੇ ਬਿਕਰਮ ...
ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਆਰਟ ਆਫ਼ ਲਿਵਿੰਗ ਆਸ਼ਰਮ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਰਵੀਸ਼ੰਕਰ ਦੀ ਵਿਲੱਖਣ ਵਿਚਾਰਧਾਰਾ ਬਾਰੇ ਚਰਚਾ ਕੀਤੀ ਗਈ | ਬੁਲਾਰਿਆਂ ਨੇ ਆਰਟ ਆਫ਼ ਲਿਵਿੰਗ ਬੰਗਲੁਰੂ ਆਸ਼ਰਮ ਦੀਆਂ ਗਤੀਵਿਧੀਆਂ ਬਾਰੇ ...
ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਆਦਰਸ਼ ਬਾਲ ਵਿਦਿਆਲਿਆ ਦੇ 15 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਦਸਵੀਂ ਜਮਾਤ ਦੇ ਸੌਰਭ, ਧਰਾ, ਵਿਸ਼ਾਲ, ...
ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੀ. ਏ. ਸੀ. ਮੈਂਬਰ ਤੇ ਸਮਾਜ ਸੇਵੀ ਗੁਰਮੁਖ ਸਿੰਘ ਸੈਣੀ ਨੇ ਆਪਣੀ ਕਮਾਈ ਨੂੰ ਸਫਲ ਕਰਦਿਆਂ ਆਪਣੇ ਜੱਦੀ ਪਿੰਡ ਰਤਨਪੁਰਾ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਾਪੀਆਂ, ...
ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸਥਾਨਕ ਪੁੱਡਾ ਮਾਰਕੀਟ ਵਿੱਚ ਨਵਰਾਤਰਿਆਂ ਦੌਰਾਨ ਸ਼ੁਰੂ ਹੋਈ ਰਾਮ ਲੀਲ੍ਹਾ ਦੇ ਸੱਤਵੇਂ ਦਿਨ 'ਰਾਮ ਬਣਵਾਸ' ਮੌਕੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ...
ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ)-ਨੰਗਲ ਸਿਵਲ ਹਸਪਤਾਲ ਲਾਗੇ ਕੰਮ ਕਰਦੇ ਮੋਟਰ ਮਕੈਨਿਕ ਰਾਮ ਬਹਾਦਰ ਦੇ 18000 ਰੁਪਏ ਮੁੱਲ ਦੇ ਔਜ਼ਾਰ ਚੋਰੀ ਹੋ ਗਏ ਹਨ | ਇਸੇ ਮਕੈਨਿਕ ਦੇ ਕਾਊਾਟਰ 'ਚੋਂ ਜਨਵਰੀ 2022 'ਚ ਵੀ ਚੋਰੀ ਹੋਈ ਸੀ | ਰਾਮ ਬਹਾਦਰ ਬਹੁਤ ਹੀ ਪ੍ਰੇਸ਼ਾਨ ਹੈ ਕਿਉਂਕਿ ...
ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਏ. ਐਸ. ਆਈ. ਰਾਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਮੁੱਖ ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਅੱਜ ਆਈ.ਸੀ.ਡੀ.ਐਸ. ਸਕੀਮ ਦੀ 47ਵੀਂ ਵਰ੍ਹੇਗੰਢ ਮੌਕੇ ਇਸ ਸਕੀਮ ਦੀਆਂ ਨਾਕਾਮੀਆਂ ...
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਅੱਜ ਵੱਖ-ਵੱਖ ਥਾਵਾਂ 'ਤੇ ਰਾਮ-ਲੀਲ੍ਹਾ ਦੇ ਅੱਠਵੇਂ ਦਿਨ ਦਾ ਮੰਚਨ ਕੀਤਾ ਗਿਆ | ਸਨਾਤਨ ਧਰਮ ਰਾਮ-ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਮੈਦਾਨ, ਜੈ ਜਗਦੰਬੇ ਡਰਾਮੈਟਿਕ ਕਲੱਬ ਵਲੋਂ ਗਿਆਨੀ ਜ਼ੈਲ ਸਿੰਘ ਨਗਰ ...
• ਵੱਖ-ਵੱਖ ਵਰਗਾਂ ਵਿਚ ਹਾਸਲ ਕੀਤੀਆਂ ਪੁਜ਼ੀਸ਼ਨਾਂ ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ (ਨਿੱਕੂਵਾਲ)-ਰੂਪਨਗਰ ਵਿਖੇ ਬੀਤੇ ਦਿਨੀ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...
ਸ੍ਰੀ ਚਮਕੌਰ ਸਾਹਿਬ,3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ (ਦੁਸ਼ਹਿਰਾ) ਦੇ 3 ਦਿਨਾਂ ਸਮਾਗਮ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਗੜ੍ਹੀ ਸਾਹਿਬ ਅਤੇ ਗੁ. ਸ੍ਰੀ ਦਮਦਮਾ ...
ਪੁਰਖਾਲੀ, 3 ਅਕਤੂਬਰ (ਬੰਟੀ)-ਗੁ. ਯਾਦਗਾਰ ਪੰਜ ਪਿਆਰੇ ਸਨਾਣਾ ਵਿਖੇ ਸਲਾਨਾ ਸਮਾਗਮ 5 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸੇਵਾਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਯਾਦਗਾਰ ਪੰਜ ਪਿਆਰੇ ਭਾਈ ...
ਸ੍ਰੀ ਅਨੰਦਪੁਰ ਸਾਹਿਬ, 3 ਅਕਤੂਬਰ ( ਨਿੱਕੂਵਾਲ, ਸੈਣੀ)-ਰਾਮਾ ਡਰਾਮਾ ਤਿਲਕ ਕਲੱਬ ਬਾਸੋਵਾਲ ਵਲੋਂ ਗੰਗੂਵਾਲ ਕਾਲੋਨੀ ਵਿਖੇ ਕਰਵਾਈ ਜਾ ਰਹੀ ਰਾਮਲੀਲ੍ਹਾ ਸਬੰਧੀ ਕਲੱਬ ਦੇ ਪ੍ਰਬੰਧਕ ਪੰਡਿਤ ਰੋਹਿਤ ਕਾਲੀਆ ਅਤੇ ਗੋਪਾਲ ਸ਼ਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਦਿਸ਼ਾ ...
ਭਰਤਗੜ੍ਹ, 3 ਅਕਤੂਬਰ (ਜਸਬੀਰ ਸਿੰਘ ਬਾਵਾ)-ਸਥਾਨਕ ਸ੍ਰੀ ਕਿ੍ਸ਼ਨਾ ਮੰਦਰ 'ਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ਼ ਰਘੂਨਾਥ ਡ੍ਰਮਾਟਿਕ ਕਲੱਬ ਦੇ ਨੁਮਾਇੰਦਿਆਂ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਨਿਰੰਤਰ ਜਾਰੀ ਹੈ, ਛੇਵੇਂ ਦਿਨ ਰਾਤਰੀ ਮੌਕੇ ਰਾਮ ਲੀਲ੍ਹਾ ...
ਬੇਲਾ, 3 ਅਕਤੂਬਰ (ਮਨਜੀਤ ਸਿੰਘ ਸੈਣੀ)-ਖੇਤੀਬਾੜੀ ਵਿਭਾਗ ਵੱਲੋਂ ਸੀ ਆਰ ਐਮ ਸਕੀਮ ਤਹਿਤ ਹਾਫੀਜਾਬਾਦ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ...
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਦੀ ਪ੍ਰਸਿੱਧ ਸੰਸਥਾ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਾਂਧੀ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਇਸ ਦਿਨ ਦੇ ਸੰਬੰਧ ਵਿਚ ਸਕੂਲ ਵਿਖੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਵਿਚ ਜੂਨੀਅਰ ਅਤੇ ...
ਢੇਰ, 3 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਭਨੂਪਲੀ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਹੁਸਨ ਚੰਦ ਵਲੋਂ ਕੀਤੀ ਗਈ | ਰੈਲੀ ਵਿਚ ਸਰਕਲ ਰੋਪੜ ਦੇ ਸਕੱਤਰ ਅਤੇ ਡਵੀਜ਼ਨ ਪ੍ਰਧਾਨ ...
ਸ੍ਰੀ ਚਮਕੌਰ ਸਾਹਿਬ, 3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਯੋਜਨਾਬੰਦੀ ਵਿਭਾਗ ਵਲੋਂ ਸਾਲ 2021-22 ਦੌਰਾਨ ਪੰਚਾਇਤਾਂ ਨੂੰ ਜਾਰੀ ਕੀਤੀ ਰਾਸ਼ੀ ਵਿਚੋਂ ਅਣਵਰਤੀ ਰਾਸ਼ੀ ਸਮੇਤ ਵਿਆਜ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਉਣ ਸਬੰਧੀ ਜਾਰੀ ਹੋਏ ਆਦੇਸ਼ਾਂ ਕਾਰਨ ਪੰਚਾਇਤਾਂ 'ਚ ...
ਸ੍ਰੀ ਚਮਕੌਰ ਸਾਹਿਬ, 3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਵਲੋਂ 5 ਅਕਤੂਬਰ ਨੂੰ ਗੁ: ਸ੍ਰੀ ਕਤਲਗੜ੍ਹ ਸਾਹਿਬ ਚੌਂਕ ਤੋਂ ਸਵੇਰੇ 11 ਵਜੇ ਰੋਸ ਮਾਰਚ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ, ...
ਸ੍ਰੀ ਚਮਕੌਰ ਸਾਹਿਬ, 3 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਇੱਕ ਲੜਕੀ ਨੂੰ ਡਰਾ ਧਮਕਾ ਕੇ ਜ਼ਬਰਦਸਤੀ ਕਰਨ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ 376,511 ਤਹਿਤ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ...
ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਨੌਸਰਬਾਜ਼ਾਂ ਦੁਆਰਾ ਲੋਕਾਂ ਨੂੰ ਠੱਗਣ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਦੇ ਬਾਵਜੂਦ ਲੋਕ ਠੱਗੇ ਜਾ ਰਹੇ ਹਨ | ਸਥਾਨਕ ਵਾਸੀ ਹਰੀ ਅਵਤਾਰ ਵਸ਼ਿਸ਼ਟ ਪੁੱਤਰ ਲਾਲਾ ਬੋਧ ਰਾਜ ਵਿਸ਼ਿਸ਼ਟ ਨੇ ਦੱਸਿਆ ਕਿ ਉਹ ...
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ -2022 ਦੀਆਂ ਰਾਜ ਪੱਧਰੀ ਖੇਡਾਂ ਵੱਖ-ਵੱਖ ਜਿਲਿ੍ਹਆਂ ਵਿੱਚ ਕਰਵਾਈਆ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਜਿਹੜੀਆਂ ...
• ਬੁਲਟਾਂ ਦੇ ਪਟਾਕੇ ਤੇ ਸਕੂਲਾਂ ਨੇੜੇ ਤੇ ਬਾਜ਼ਾਰਾਂ 'ਚ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਐਸ.ਐਚ.ਓ. ਰੋਹਿਤ ਸ਼ਰਮਾ ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਸਕੂਲਾਂ ਦੇ ਆਲੇ-ਦੁਆਲੇ, ਬਾਜ਼ਾਰਾਂ 'ਚ ਆ ਕੇ ਹੁੱਲੜਬਾਜ਼ੀ ਕਰਨ ਵਾਲੇ ਨੂੰ ...
ਰੂਪਨਗਰ, 3 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਵਿਚ 4 ਅਕਤੂਬਰ 2021 ਨੂੰ ਮੋਦੀ ਸਰਕਾਰ ਦੇ ਹੰਕਾਰੀ ਮੰਤਰੀ ਅਜੇ ਮਿਸ਼ਰਾ ਅਤੇ ਉਸ ਦੇ ਗੁਰਗਿਆਂ ਵਲੋਂ ਗੱਡੀ ਹੇਠ ਦਰੜ ਕੇ ਸ਼ਹੀਦ ਕੀਤੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ...
ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਲੱਖ ਦਾਤਾ ਪੀਰ ਵੈੱਲਫੇਅਰ ਸੁਸਾਇਟੀ ਨੂੰ ਹੋਂ ਕਲੋਨੀ ਵਲੋਂ ਸਾਲਾਨਾ ਲੱਖ ਦਾਤਾ ਪੀਰ ਦਰਬਾਰ ਨੇੜੇ ਘਨੌਲੀ ਵਿਖੇ ਸਾਲਾਨਾ ਭੰਡਾਰਾ ਅਤੇ ਸੂਫ਼ੀਆਨਾ ਮਹਿਫ਼ਲ ਕਰਵਾਈ ਗਈ | ਇਸ ਮੌਕੇ ਸੁਸਾਇਟੀ ਦੇ ਚੀਫ਼ ਐਡਵਾਈਜ਼ਰ ਕੁਲਬੀਰ ...
ਭਰਤਗੜ੍ਹ, 3 ਅਕਤੂਬਰ (ਜਸਬੀਰ ਸਿੰਘ ਬਾਵਾ)- ਰਾਜ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ '66ਵੀਆਂ ਪੰਜਾਬ ਰਾਜ ਸਕੂਲ ਖੇਡਾਂ' ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਭਰਤਗੜ੍ਹ 'ਚ ਕਰਵਾਏ ਵੇਟ ਲਿਫ਼ਟਿੰਗ/ਪਾਵਰ ਲਿਫ਼ਟਿੰਗ ਮੁਕਾਬਲਿਆਂ ਦੌਰਾਨ ਸਰਕਾਰੀ ਸੀ. ਸੈ. ਸਮਾਰਟ ਸਕੂਲ ...
ਭਰਤਗੜ੍ਹ, 3 ਅਕਤੂਬਰ (ਜਸਬੀਰ ਸਿੰਘ ਬਾਵਾ)-ਲੋਕ ਨਿਰਮਾਣ (ਭ) ਅਤੇ (ਮ) ਉਸਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਂਭ-ਸੰਭਾਲ ਪੱਖੋਂ ਭਰਤਗੜ੍ਹ 'ਚ ਸੌਂਪਿਆ ਹੋਇਆ ਆਰਮ ਘਰ ਅੱਜ-ਕੱਲ੍ਹ ਉਜ਼ਾੜਘਰ ਬਣ ਰਿਹਾ ਹੈ | ਕਾਫ਼ੀ ਵਰ੍ਹੇ ਪਹਿਲਾਂ ਉਕਤ ਆਰਾਮ ਘਰ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX