ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ 3 ਘੰਟੇ 12 ਤੋਂ 3 ਵਜੇ ਤੱਕ ਮੋਗਾ ਰੇਲਵੇ ਟਰੈਕ ਜਾਮ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹ ਵਾਲਾ, ਸੁਖਮੰਦਰ ਸਿੰਘ ਕਿਸ਼ਨਪੁਰਾ, ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਕਿ ਪਿਛਲੇ ਸਾਲ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਵਿਖੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੀ ਸ਼ਹਿ ਉੱਤੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ ਉਸ ਦੇ ਲੱਠਮਾਰਾਂ ਵਲੋਂ ਸ਼ਾਂਤਮਈ ਧਰਨਾ ਦੇ ਕੇ ਵਾਪਸ ਆ ਰਹੇ ਕਿਸਾਨਾਂ ਉੱਤੇ ਗੱਡੀਆਂ ਚੜ੍ਹਾ ਕੇ ਦਰੜ ਦਿੱਤਾ ਸੀ | ਉਨ੍ਹਾਂ ਵਿਚ ਚਾਰ ਕਿਸਾਨ ਗੁਰਵਿੰਦਰ ਸਿੰਘ, ਦਲਜੀਤ ਸਿੰਘ, ਨਛੱਤਰ ਸਿੰਘ, ਲਵਪ੍ਰੀਤ ਸਿੰਘ ਤੇ ਇਕ ਪੱਤਰਕਾਰ ਰਮਨ ਕਸ਼ਅਮ ਸ਼ਹੀਦ ਕਰ ਦਿੱਤੇ ਸਨ | ਅੱਜ ਇਕ ਸਾਲ ਪੂਰਾ ਹੋਣ 'ਤੇ ਉਨ੍ਹਾਂ 5 ਸ਼ਹੀਦਾਂ ਨੂੰ ਯਾਦ ਕਰਦਿਆਂ ਕਿਸਾਨ ਆਗੂਆਂ ਮੰਗ ਕੀਤੀ ਕਿ ਅਜੇ ਮਿਸ਼ਰਾ ਟੈਣੀ ਉੱਤੇ ਇਸ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ 120 ਬੀ ਦੇ ਹੋਏ ਪਰਚੇ ਵਿਚ ਗਿ੍ਫ਼ਤਾਰ ਕਰ ਕੇ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ, ਬਿਜਲੀ ਵੰਡ ਲਾਇਸੈਂਸ ਨਿਯਮ 2022 ਦਾ ਨੋਟੀਫ਼ਿਕੇਸ਼ਨ ਕੇਂਦਰੀ ਬਿਜਲੀ ਮੰਤਰਾਲੇ ਵਲੋਂ ਵਾਪਸ ਲਿਆ ਜਾਵੇ, ਝੋਨੇ ਦੀ ਫ਼ਸਲ ਦੀ ਖ਼ਰੀਦ 'ਤੇ ਮੜੀਆਂ 23 ਕੁਇੰਟਲ ਪ੍ਰਤੀ ਏਕੜ, ਫ਼ਰਦ ਤੇ ਜਮ੍ਹਾਬੰਦੀ ਲੈਣ ਦੀਆਂ ਸ਼ਰਤਾਂ ਤੁਰੰਤ ਹਟਾਈਆਂ ਜਾਣ, ਬਰਸਾਤ ਕਾਰਨ ਮਰੀ ਝੋਨੇ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੇ ਪਿਛਲੇ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ | ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ | ਜਾਂ ਤਾਂ ਸਰਕਾਰ ਪਰਾਲੀ ਖੇਤਾਂ 'ਚੋਂ ਚੁੱਕਣ ਦਾ ਪ੍ਰਬੰਧ ਕਰੇ ਜਾਂ ਕੋਈ ਯੋਗ ਖੇਤੀ ਮਸ਼ੀਨਰੀ ਪਰਾਲੀ ਨੂੰ ਗਾਲਣ ਲਈ ਸੌ ਫ਼ੀਸਦੀ ਸਬਸਿਡੀ ਉੱਤੇ ਮੁਹੱਈਆ ਕਰਵਾਈ ਜਾਵੇ ਜਾਂ 7 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਜ਼ੋਨ ਪ੍ਰਧਾਨ ਹਰਬੰਸ ਸਿੰਘ, ਸੁਖਦੇਵ ਸਿੰਘ, ਤਲਵੰਡੀ ਭੰਗੇਰੀਆ, ਪਰਮਜੀਤ ਸਿੰਘ ਲੋਹਗੜ੍ਹ, ਗੁਰਮੇਲ ਸਿੰਘ ਲੋਹਗੜ੍ਹ, ਨਿਸ਼ਾਨ ਸਿੰਘ ਸੈਦੇ ਸ਼ਾਹ, ਰਣਜੀਤ ਸਿੰਘ ਚੀਮਾ, ਸੂਰਤ ਸਿੰਘ ਸੰਧੂ, ਜਰਨੈਲ ਸਿੰਘ ਮੋਗਾ, ਗੁਰਦੇਵ ਸਿੰਘ, ਗੁਰਮੇਜ ਸਿੰਘ, ਲਖਵਿੰਦਰ ਸਿੰਘ ਅੰਮੀਵਾਲਾ, ਚਰਨ ਸਿੰਘ ਭਿੰਡਰ, ਦਰਸ਼ਨ ਸਿੰਘ, ਦੇਵ ਮੋਗਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |
ਬਾਘਾਪੁਰਾਣਾ ਤਹਿਸੀਲ ਕੰਪਲੈਕਸ ਅੱਗੇ ਪ੍ਰਸ਼ਾਸਨ ਦਾ ਫੂਕਿਆ ਪੁਤਲਾ
ਬਾਘਾਪੁਰਾਣਾ, (ਗੁਰਮੀਤ ਸਿੰਘ ਮਾਣੂੰਕੇ) - ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਵਲੋਂ ਤਹਿਸੀਲ ਕੰਪਲੈਕਸ ਅੱਗੇ ਰੋਸ ਧਰਨਾ ਲਗਾ ਕੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਰੋਡੇ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪਿਛਲੇ ਸਾਲ ਦਿੱਲੀ 'ਚ ਚੱਲੇ ਕਿਸਾਨ ਅੰਦੋਲਨ ਦੌਰਾਨ ਯੂ.ਪੀ ਦੇ ਲਖੀਮਪੁਰ ਖੀਰੀ ਦੇ ਤਿਕੋਣੀਆਂ 'ਚ ਵਾਪਰੇ ਘਟਨਾਕ੍ਰਮ 'ਚ ਅਜੈ ਕੁਮਾਰ ਮਿਸ਼ਰਾ ਟੇਨੀ ਦੇ ਪੁੱਤਰ ਅਸੀਸ ਮਿਸ਼ਰਾ ਤੇ ਉਸ ਦੇ ਸਾਥੀਆਂ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਕੇ ਵਾਪਸ ਮੁੜ ਰਹੇ ਕਿਸਾਨਾਂ ਉੱਪਰ ਗੱਡੀਆਂ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਪ੍ਰੰਤੂ ਯੂ.ਪੀ. ਸਰਕਾਰ ਅਤੇ ਕੇਂਦਰ ਸਰਕਾਰ ਨੇ ਸ਼ਹੀਦ ਅਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਨਾ ਤਾਂ ਮੁਆਵਜ਼ਾ ਰਾਸ਼ੀ ਦਿੱਤੀ ਅਤੇ ਇਸ ਦੇ ਨਾਲ ਹੀ ਚਾਰ ਕਿਸਾਨਾਂ ਨੂੰ ਝੂਠੇ ਕੇਸ ਤਹਿਤ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਦੀ ਰਿਹਾਈ ਦੀ ਮੰਗ ਰੱਖੀ ਗਈ, ਇਸ ਦੇ ਨਾਲ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਕਾਨੰੂਨ ਮੁਤਾਬਿਕ ਬਣਦੀ ਸਜ਼ਾ ਦਿੱਤੀ ਜਾਵੇ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰ ਵਜ਼ਾਰਤ ਚੋਂ ਬਾਹਰ ਕੱਢ ਕੇ ਗਿ੍ਫ਼ਤਾਰ ਕੀਤਾ ਜਾਵੇ | ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇ ਖ਼ੁਰਦ, ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ, ਬਲਾਕ ਸਕੱਤਰ ਜਸਮੇਲ ਸਿੰਘ ਰਾਜੇਆਣਾ, ਔਰਤ ਵਿੰਗ ਦੇ ਆਗੂ ਜਗਵਿੰਦਰ ਕੌਰ ਰਾਜੇਆਣਾ, ਰਤਨ ਸਿੰਘ ਲੰਡੇ ਨੇ ਸੰਬੋਧਨ ਕਰਦਿਆ ਕਿਹਾ ਕਿ ਜੇਕਰ ਲਖੀਮਪੁਰ ਖੀਰੀ ਦੇ ਸ਼ਹੀਦਾਂ ਅਤੇ ਜ਼ਖ਼ਮੀ ਹੋਏ ਕਿਸਾਨਾਂ ਅਤੇ ਜੇਲ੍ਹ 'ਚ ਬੰਦ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚੇ ਦੁਆਰਾ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਆਗੂਆਂ ਨੇ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ 7 ਅਕਤੂਬਰ ਨੂੰ ਰੀਗਲ ਸਿਨੇਮਾ ਦੇ ਗੋਲੀਕਾਂਡ ਚ ਸ਼ਹੀਦ ਹੋਏ ਕਿਸਾਨਾਂ ਦੀ 50ਵੀਂ ਵਰੇ੍ਹਗੰਢ 'ਚ ਵੀ ਭਾਰੀ ਗਿਣਤੀ 'ਚ ਸ਼ਮੂਲੀਅਤ ਕਰੇਗੀ | ਇਸ 'ਚ ਵੱਧ ਤੋਂ ਵੱਧ ਕਿਸਾਨਾਂ, ਨੌਜਵਾਨਾਂ, ਔਰਤਾਂ, ਮਜ਼ਦੂਰਾਂ ਆਦਿ ਹਰੇਕ ਵਰਗ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਬਲਾਕ ਮੀਤ ਪ੍ਰਧਾਨ ਮੋਹਲ਼ਾ ਸਿੰਘ, ਲਖਵੀਰ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਪੱਪੂ, ਅੰਗਰੇਜ਼ ਸਿੰਘ, ਬੂਟਾ ਸਿੰਘ ਰਾਜੇਆਣਾ, ਸਰਬਨ ਸਿੰਘ, ਜੀਤ ਸਿੰਘ ਲੰਡੇ, ਅਜਮੇਰ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ ਛੋਟਾ ਘਰ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ, ਬਿੱਕਰ ਸਿੰਘ ਵੈਰੋਕੇ, ਪਰਮਜੀਤ ਸਿੰਘ, ਅਮਰੀਕ ਸਿੰਘ, ਕੋਟਲਾ ਮਨਜੀਤ ਕੌਰ, ਕਮਲਜੀਤ ਕੌਰ, ਸਵਰਨਜੀਤ ਕੌਰ, ਜਸਵੀਰ ਕੌਰ, ਗੁਰਦਿਆਲ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ ਰੋਡੇ, ਹਰਦੀਪ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ, ਕੇਵਲ ਕੌਰ ਵੈਰੋਕੇ ਆਦਿ ਹਾਜ਼ਰ ਸਨ |
ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ਼ ਨਾ-ਮਿਲਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਸੰਯੁਕਤ ਕਿਸਾਨ ਮੋਰਚੇ ਸੱਦੇ 'ਤੇ ਨਿਹਾਲ ਸਿੰਘ ਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਕੇਂਦਰ ਸਰਕਾਰ ਵੱਲੋਂ ਲਖਮੀਰਪੁਰ ਖੀਰੀ ਘਟਨਾ 'ਚ ਸ਼ਾਮਿਲ ਅਜੇ ਮਿਸ਼ਰਾ ਟੈਨੀ 'ਤੇ ਠੋਸ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਯੂ.ਪੀ. ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਅਤੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੋਸ਼ੀ ਅਜੇ ਮਿਸ਼ਰਾ ਟੈਨੀ ਦੇ ਪੁਤਲੇ ਸਾੜ ਕੇ ਰੋਸ ਪ੍ਰਗਟ ਕਰਦਿਆਂ ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਰਾਹੀਂ ਪ੍ਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿੱਚ ਹੋਏ ਕਾਰ ਹਾਦਸੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਧਾਨ ਨਾਜ਼ਰ ਖਾਈ, ਮੀਤ ਪ੍ਧਾਨ ਬੇਅੰਤ ਸਿੰਘ ਮੱਲੇਆਣਾ, ਬੀ. ਕੇ. ਯੂ. ਡਕੌਂਦਾ ਦੇ ਆਗੂ ਰਾਜੂ ਰਾਮਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਮੁਖਤਿਆਰ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਣੀਆਂ ਕਸਬੇ 'ਚ ਸ਼ਾਂਤਮਈ ਅੰਦੋਲਨ ਕਰਕੇ ਵਾਪਸ ਪਰਤ ਰਹੇ ਕਿਸਾਨਾਂ ਨੂੰ ਥਾਰ ਜੀਪ ਨਾਲ ਕੁਚਲ ਕੇ ਕਿਸਾਨਾਂ ਨੂੰ ਸ਼ਹੀਦ ਅਤੇ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਇਸ ਘਟਨਾ 'ਚ ਚਾਰ ਕਿਸਾਨਾਂ ਸਮੇਤ ਇੱਕ ਪੱਤਰਕਾਰ ਦੀ ਮੌਤ ਅਤੇ 13 ਤੋਂ ਵੱਧ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ | ਉਕਤ ਆਗੂਆਂ ਨੇ ਕਿਹਾ ਕਿ ਇਸ ਘਟਨਾ ਪਿੱਛੇ ਇੱਕ ਸੋਚੀ ਸਮਝੀ ਸਾਜ਼ਿਸ਼ ਸੀ ਜਿਸ ਨੂੰ ਬਾਹੂਬਲੀ ਅਜੈ ਮਿਸ਼ਰਾ ਟੈਨੀ ਨੇ ਆਪਣੇ ਬੇਟੇ ਆਸੀਸ ਮਿਸ਼ਰਾ ਟੈਨੀ ਨਾਲ ਮਿਲ ਕੇ ਰਚਿਆ ਸੀ | ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਨਾਲ ਕੁਝ ਮੰਗਾਂ 'ਤੇ ਸਮਝੌਤਾ ਕੀਤਾ ਸੀ ਪਰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਮੰਗਾਂ ਵੱਲ ਕੋਈ ਧਿਆਨ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਯੋਜਨਾਬੱਧ ਕਤਲ ਨੂੰ ਇੱਕ ਸਾਲ ਹੋ ਗਿਆ ਹੈ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਜਿਸ ਕਾਰਨ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ਦੇ ਕਿਸਾਨਾਂ ਅਤੇ ਹੋਰ ਸਾਰੇ ਵਰਗਾਂ ਦੇ ਲੋਕਾਂ ਨਾਲ ਕਾਲੀਆਂ ਪੱਟੀਆਂ ਬੰਨ੍ਹ ਕੇ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਵਿਰੋਧ ਦਾ ਗ਼ੁੱਸਾ ਜ਼ਾਹਿਰ ਕੀਤਾ ਹੈ | ਉਕਤ ਕਿਸਾਨ ਆਗੂਆਂ ਨੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਲਈ ਇਨਸਾਫ਼ ਦੀ ਮੰਗ ਨੂੰ ਸਾਹਮਣੇ ਰੱਖਦਿਆਂ ਕਿਹਾ ਕਿ ਲਖੀਮਪੁਰ ਕਤਲੇਆਮ ਦੇ ਮੁੱਖ ਸਾਜ਼ਿਸ਼ਕਾਰ ਅਜੈ ਮਿਸਰਾ ਟੈਣੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਸ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ ਅਤੇ ਜੇਲ੍ਹ 'ਚ ਬੰਦ ਕਿਸਾਨਾਂ ਦੀ ਤੁਰੰਤ ਰਿਹਾਈ ਅਤੇ ਫ਼ਰਜ਼ੀ ਕੇਸਾਂ ਦੀ ਵਾਪਸੀ ਕੀਤੀ ਜਾਵੇ | ਇਸ ਮੌਕੇ ਬਲਾਕ ਸਕੱਤਰ ਕੁਲਵੰਤ ਸਿੰਘ, ਬਲਕਰਨ ਸਿੰਘ ਮੱਲੇਆਣਾ, ਛਿੰਦਰ ਸਿੰਘ ਮੱਲੇਆਣਾ, ਬਲਜਿੰਦਰ ਸਿੰਘ ਮਾਛੀਕੇ,ਗੁਰਦੀਪ ਸਿੰਘ ਰਾਊਕੇ, ਕੁਲਵੰਤ ਸਿੰਘ ਲੋਪੋ, ਬਲਦੇਵ ਸਿੰਘ ਲੋਪੋ, ਮਨਜੀਤ ਸਿੰਘ ਖੋਟੇ, ਬਖੀਰ ਸਿੰਘ ਲੋਪੋ, ਚਮਕੌਰ ਸਿੰਘ ਲੋਪੋ, ਚਮਕੌਰ ਸਿੰਘ ਮਾਛੀਕੇ, ਜਗਸੀਰ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ ਨਵੇਂ ਮਾਛੀਕੇ, ਗੁਰਪ੍ਰੀਤ ਸਿੰਘ, ਸੁਖਜੀਤ ਸਿੰਘ ਆਦਿ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
ਬੀ.ਕੇ.ਯੂ. ਏਕਤਾ ਉਗਰਾਹਾਂ ਮੋਗਾ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਰਧਾਂਜਲੀ ਸਮਾਗਮ
ਮੋਗਾ, (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਰਧਾਂਜਲੀ ਸਮਾਗਮ ਕੀਤਾ ਗਿਆ ਜਿਸ ਵਿਚ ਸੈਂਕੜੇ ਕਿਸਾਨਾਂ, ਨੌਜਵਾਨ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਅਸੀਸ ਮਿਸ਼ਰਾ ਵਲੋਂ 3 ਅਕਤੂਬਰ 2021 ਨੂੰ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ ਪਰ ਮੋਦੀ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਜਿਸ ਦੀ ਸਾਜ਼ਿਸ਼ ਨਾਲ ਇਹ ਕਤਲੇਆਮ ਰਚਾਇਆ ਗਿਆ, ਉਸ ਨੂੰ ਅਜੇ ਤੱਕ ਅਹੁਦੇ ਤੋਂ ਹਟਾ ਕੇ ਗਿ੍ਫ਼ਤਾਰ ਨਹੀਂ ਕੀਤਾ ਗਿਆ | ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਕੇਂਦਰ ਸਰਕਾਰ ਵਲੋਂ ਬਿਜਲੀ ਵੰਡ ਦੇ ਨਿੱਜੀਕਰਨ ਸਬੰਧੀ ਕੀਤਾ ਤਾਨਾਸ਼ਾਹੀ ਫ਼ੈਸਲਾ ਵਾਪਸ ਲਿਆ ਜਾਵੇ | ਆਗੂਆਂ ਨੇ ਇਹ ਵੀ ਕਿਹਾ ਕਿ ਬੀਤੇ ਵਰ੍ਹੇ ਤੇ ਐਤਕੀਂ ਗੁਲਾਬੀ ਸੁੰਡੀ, ਨਕਲੀ ਕੀਟਨਾਸ਼ਕਾਂ ਨਾਲ ਜਾਂ ਮੀਂਹ ਤੇ ਗੜੇਮਾਰੀ ਨਾਲ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਤਹਿ ਕੀਤਾ ਮੁਆਵਜ਼ਾ ਤੁਰੰਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਿਚ ਵੰਡਿਆ ਜਾਵੇ, ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫ਼ੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ | ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੀਆਂ ਰਾਖਵੀਂਆਂ ਮੰਗਾਂ ਸਬੰਧੀ 9 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਪੱਕਾ ਧਰਨਾ ਸੂਬਾ ਕਮੇਟੀ ਵਲੋਂ ਲਾਇਆ ਜਾ ਰਿਹਾ ਹੈ, ਉਸ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਅਖੀਰ ਵਿਚ ਜੋਗਿੰਦਰ ਸਿੰਘ ਚੌਕ ਤੱਕ ਮਾਰਚ ਕਰ ਕੇ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਅੱਜ ਦੇ ਧਰਨੇ ਨੂੰ ਨਛੱਤਰ ਸਿੰਘ ਹੇਰ, ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਚਰਨ ਸਿੰਘ ਰਾਮਾ, ਹਰਮੰਦਰ ਸਿੰਘ ਡੇਮਰੂ, ਬੂਟਾ ਸਿੰਘ ਭਾਗੀਕੇ, ਜਗੀਰ ਸਿੰਘ ਹਿੰਮਤਪੁਰਾ, ਲਖਵੀਰ ਸਿੰਘ ਦੌਧਰ, ਗੁਰਦਾਸ ਸਿੰਘ ਸੇਖਾ, ਬਚਿੱਤਰ ਕੌਰ ਤਲਵੰਡੀ ਮੱਲ੍ਹੀਆ, ਸੁਖਜੀਤ ਕੌਰ ਬੁੱਕਣ ਵਾਲਾ ਨੇ ਵੀ ਸੰਬੋਧਨ ਕੀਤਾ |
ਮੋਗਾ, 3 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਅੱਜ ਮੋਗਾ ਸ਼ਹਿਰ ਦੇ ਵੱਖ-ਵੱਖ ਕੁਝ ਜ਼ਰੂਰੀ ਮਸਲਿਆਂ ਨੂੰ ਲੈ ਕੇ ਮੋਗਾ ਨਗਰ ਨਿਗਮ ਦੇ ਮੇਅਰ ਮੈਡਮ ਨੀਤਿਕਾ ਭੱਲਾ ਦੀ ਅਗਵਾਈ ਵਿਚ ਕੌਂਸਲਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੂੰ ਮਿਲਿਆ ...
ਕੋਟ ਈਸੇ ਖਾਂ, 3 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ ਜਿਸ ਦੀਆਂ ਪਿਛਲੇ ਸਮੇਂ ਤੋਂ ਅਕੈਡਮਿਕ ਅਤੇ ਸਪੋਰਟਸ 'ਚ ਸ਼ਾਨਦਾਰ ਪ੍ਰਾਪਤੀਆਂ ਰਹੀਆਂ ਹਨ | ਜਸਵਿੰਦਰ ਸਿੰਘ ਸਿੱਧੂ ਨੇ 2006 ਵਿਚ ਸਿੰਗਲ ਅਧਿਆਪਕ ਸਕੂਲ ਜੁਆਇਨ ਕੀਤਾ ਸੀ ਜਦੋਂ ...
ਮੋਗਾ, 3 ਅਕਤੂਬਰ (ਅਸ਼ੋਕ ਬਾਂਸਲ) - ਸ਼ਹਿਰਾਂ 'ਚ ਹੀ ਨਹੀਂ ਹੁਣ ਪਿੰਡਾਂ 'ਚ ਵੀ ਪਿਆਉ ਦੀ ਪ੍ਰੰਪਰਾ ਖ਼ਤਮ ਹੁੰਦੀ ਜਾ ਰਹੀ ਹੈ, ਕਿਸੇ ਪਿਆਸੇ ਨੂੰ ਪਾਣੀ ਪਿਆਉਣਾ ਪੁੰਨ ਦਾ ਕੰਮ ਸਮਝਿਆ ਜਾਂਦਾ ਸੀ ਪਰ ਹੁਣ ਪਾਣੀ ਲੋਕਾਂ ਨੂੰ ਮੁੱਲ ਲੈਣਾ ਪੈਂਦਾ ਹੈ | ਧਰਮ ਰਕਸ਼ਾ ਸੇਵਾ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਵਿਸ਼ਵ ਨੂੰ ਸ਼ਾਂਤੀ ਪੂਰਵਕ ਬਣਾਉਣ ਲਈ ਮਹਾਤਮਾ ਗਾਂਧੀ ਦੇ ਸਿਧਾਂਤ ਸਭ ਤੋਂ ਜ਼ਿਆਦਾ ਸਾਰਥਿਕ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਅੱਜ ਗਾਂਧੀ ਮਿਊਜ਼ਿਮ ਡਾ. ਸ਼ਾਮ ਲਾਲ ਥਾਪਰ ...
ਕੋਟ ਈਸੇ ਖਾਂ, 3 ਅਕਤੂਬਰ (ਨਿਰਮਲ ਸਿੰਘ ਕਾਲੜਾ) - ਅੱਜ ਤੋਂ ਠੀਕ ਇਕ ਸਾਲ ਪਹਿਲਾਂ ਅੱਜ ਦੇ ਦਿਨ ਕੇਂਦਰ ਵਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੰੂਨਾਂ ਨੂੰ ਵਾਪਸ ਕਰਵਾਉਣ ਲਈ ਲਖੀਮਪੁਰ ਵਿਖੇ ਧਰਨੇ 'ਤੇ ਬੈਠੇ ਸਨ ਤਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ...
ਕੋਟ ਈਸੇ ਖਾਂ, 3 ਅਕਤੂਬਰ (ਨਿਰਮਲ ਸਿੰਘ ਕਾਲੜਾ) - ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਆਈ.ਸੀ. ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦੇ ਵਿਦਿਆਰਥੀਆ ਦਾ ਅਤੇ ਮਾਤਾ ਪਿਤਾ ਦੀ ਅਕੈਡਮਿਕ ਖੇਤਰ 'ਚ ਪਹਿਲੀ ਪਸੰਦ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ, ਨੇ ਆਪਣੀ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਮੋਗਾ ਵਿਖੇ ਸਕੂਲ ਚੇਅਰਮੈਨ ਸੁਭਾਸ਼ ਪਲਤਾ ਤੇ ਸਕੂਲ ਪਿ੍ੰਸੀਪਲ ਸ਼ਿਵਾਨੀ ਦੀ ਅਗਵਾਈ ਹੇਠ ਅਹਿੰਸਾ ਦੇ ਪੁਜਾਰੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ...
ਬਾਘਾਪੁਰਾਣਾ, 3 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਯੂਨੀਅਨ ਬਲਾਕ ਬਾਘਾਪੁਰਾਣਾ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਨੇ ਜਾਣਕਾਰੀ ਦਿੰਦੇ ...
ਕੋਟ ਇਸੇ ਖਾਂ, 3 ਅਕਤੂਬਰ (ਨਿਰਮਲ ਸਿੰਘ ਕਾਲੜਾ)-ਅੱਜ ਇਨਸਾਨ ਆਪਣੇ ਧਨ ਦੌਲਤ ਤੇ ਜਾਤ ਮਜ਼੍ਹਬ ਦਾ ਘਮੰਡ ਕਰਕੇ ਉੱਚਾ ਹੋਣਾ ਚਾਹੁੰਦਾ ਹੈ ਪਰ ਪਵਿੱਤਰ ਬਾਈਬਲ ਦੀ ਬਾਣੀ ਬਿਆਨ ਕਰਦੀ ਹੈ ਕਿ ਪਰਮੇਸ਼ਰ ਨੇ ਸਾਰਾ ਸੰਸਾਰ ਇਕ ਹੀ ਮਨੁੱਖ ਤੋਂ ਰਚਿਆ ਅਤੇ ਸਾਰੀ ਮਾਨਵਤਾ ਰੱਬ ...
ਅਜੀਤਵਾਲ, 3 ਅਕਤੂਬਰ (ਹਰਦੇਵ ਸਿੰਘ ਮਾਨ)-ਮੈਡੀਕਲ ਖੇਤਰ ਦੀ ਨਾਮਵਰ ਸ਼ਖ਼ਸੀਅਤ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਕੇਂਦਰ ਦਾ ਵੀ.ਸੀ. ਨਿਯੁਕਤ ਕੀਤੇ ਜਾਣ ਤੇ ਮੈਡੀਕਲ ਖੇਤਰ ਸਮੇਤ ਵੱਖ-ਵੱਖ ਖੇਤਰਾਂ ਦੀਆਂ ਅਨੇਕਾਂ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥੀ ਦੀਪਾਂਸ਼ੂ ਸ਼ਰਮਾ ਨਿਵਾਸੀ ਸੰਧੂਆਂ ਵਾਲਾ ਜ਼ਿਲ੍ਹਾ ...
ਧਰਮਕੋਟ, 3 ਅਕਤੂਬਰ (ਪਰਮਜੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ ਦੀ ਅਗਵਾਈ ਨਾਲ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵੀਨ ਸਿੰਘ ਸਿੱਧੂ ਵਲੋਂ ਕਿਸਾਨਾਂ ਨੂੰ ਪਿੰਡ ...
ਕੋਟ ਈਸੇ ਖਾਂ, 3 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ) - ਸਥਾਨਕ ਸ਼ਹਿਰ ਵਿਖੇ ਨੰਬਰਦਾਰ ਯੂਨੀਅਨ ਗਾਲਿਬ ਗਰੁੱਪ ਦੇ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਦੀ ਅਗਵਾਈ ਹੇਠ ਹੋਈ | ਬੈਠਕ 'ਚ ਸੰਬੋਧਨ ਕਰਦਿਆਂ ਹਰਭਿੰਦਰ ਸਿੰਘ ਮਸੀਤਾਂ ਤੇ ਹੋਰਨਾਂ ਵੱਖ ਵੱਖ ਆਗੂਆਂ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਦੀ ਸਾਂਝੀ ਅਗਵਾਈ ਵਿਚ ਜਾਇਜ਼ ਮੰਗਾਂ ਨੂੰ ਹੱਲ ...
ਸਮਾਲਸਰ, 3 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ) - ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਗਰੰਟੀਆਂ ਅਤੇ ਸੁਪਨੇ ਦਿਖਾ ਕੇ ਸੱਤਾ ਹਾਸਲ ਕੀਤੀ | ...
ਸਮਾਲਸਰ, 3 ਅਕਤੂਬਰ (ਬੰਬੀਹਾ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰੋਡੇ ਪਿੰਡ ਵਿਚ ਜਥੇਬੰਦੀ ਨਾਲ ਕੁਝ ਸਾਥੀ ਹੋਰ ਜੁੜੇ ਹਨ | ਸੂਬਾ ਕਮੇਟੀ ਮੈਂਬਰ ਲਖਵੀਰ ਸਿੰਘ ਲੱਖਾ ਦੀ ...
ਮੋਗਾ, 3 ਅਕਤੂਬਰ (ਜਸਪਾਲ ਸਿੰਘ ਬੱਬੀ) - ਰੋਟਰੀ ਇੰਟਰਨੈਸ਼ਨਲ 3090 ਨੇ ਮੋਗਾ ਸ਼ਹਿਰ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੇ ਰੋਟਰੀ ਕਲੱਬ ਮੋਗਾ ਸਿਟੀ ਦੇ ਚੇਅਰਮੈਨ ਰੋਟੇਰੀਅਨ ਵਿਜੇ ਮਦਾਨ ਨੂੰ ਸਾਲ 2023 ਲਈ ਜ਼ਿਲ੍ਹਾ ਚੇਅਰਮੈਨ ਬਨਾਇਆ ਗਿਆ | ਇਸ ...
ਕਿਸ਼ਨਪੁਰਾ ਕਲਾਂ, 3 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਅੱਜ ਕਸਬਾ ਕਿਸ਼ਨਪੁਰਾ ਕਲਾਂ ਦੀ ਅਨਾਜ ਮੰਡੀ ਵਿਖੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਸਰਪ੍ਰਸਤੀ ਹੇਠ ਇੰਸਪੈਕਟਰ ਰਾਜਵੰਤ ਸਿੰਘ ਵਾਲੀਆ ਦੀ ਅਗਵਾਈ ਹੇਠ ਜੀ.ਕੇ. ਟਰੇਡਿੰਗ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ) - ਆਪਣੀ ਜ਼ਿੰਦਗੀ 'ਚ ਲੋਕਾਂ ਦੀ ਸੇਵਾ ਨੂੰ ਅਹਿਮ ਮੰਨਣ ਵਾਲੀ ਮੋਗਾ ਦੀ ਜੰਮਪਲ ਸਮਾਜ ਸੇਵਕਾ ਮਾਲਵਿਕਾ ਸੂਦ ਵਲੋਂ ਇਕ ਵਾਰ ਫਿਰ ਤੋਂ ਇਨਸਾਨੀਅਤ ਦੀ ਮਿਸਾਲ ਪੈਦਾ ਕਰਦਿਆਂ ਆਪਣਾ ਜਨਮ ਦਿਨ ਸਥਾਨਕ ਬੇਦੀ ਨਗਰ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਮਹਾਤਮਾ ...
ਮੋਗਾ, 3 ਅਕਤੂਬਰ (ਗੁਰਤੇਜ ਸਿੰਘ) - ਅੱਜ ਆਯੁਰਵੈਦਿਕ ਡੀ.ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ.15) ਦੇ ਸੂਬਾ ਆਗੂ ਜਸਵਿੰਦਰ ਸਿੰਘ ਹਿੰਮਤਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਅਨ ਵਲੋਂ 9 ਅਕਤੂਬਰ ਤੋਂ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੀ ...
ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ) - ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਹਜ਼ੂਰਾ ਸਿੰਘ ਵਲੋਂ ਵਰੋਸਾਏ ਹੋਏ ਨਿਰਮਲੇ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ...
ਸਮਾਧ ਭਾਈ, 3 ਅਕਤੂਬਰ (ਜਗਰੂਪ ਸਿੰਘ ਸਰੋਆ)-ਪੁਰਾਤਨ ਸਮਿਆਂ 'ਚ ਪਿੰਡਾਂ ਦੇ ਲੋਕਾਂ ਲਈ ਲਾਈਫ ਲਾਈਨ ਸਮਝੇ ਜਾਂਦੇ ਛੱਪੜਾਂ ਤੇ ਟੋਭਿਆਂ ਦੀ ਏਨੀ ਦੇਖਭਾਲ ਕੀਤੀ ਜਾਂਦੀ ਸੀ ਕਿ ਉਨ੍ਹਾਂ ਦੀ ਦੇਖਭਾਲ ਬਿਨਾਂ ਪਿੰਡਾਂ ਦਾ ਅਰਥਚਾਰਾ ਤੱਕ ਵਿਗੜ ਜਾਂਦਾ ਸੀ ਪਰ ਸਮਾਧ ਭਾਈ ਦੇ ...
ਸਮਾਲਸਰ, 3 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ) - ਭਾਵੇਂ ਕਿ ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸਬੰਧੀ ਐਲਾਨ ਕੀਤਾ ਹੋਇਆ ਹੈ, ਪਰ ਅਜੇ ਤਕ ਕਈ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ | ਪੰਜਾਬ ਸਰਕਾਰ ਅਤੇ ਜ਼ਿਲ੍ਹਾ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਅਹਿਮ ਮੀਟਿੰਗ ਅੱਜ ਕਾਮਰੇਡ ਸਤੀਸ਼ ਲੂੰਬਾ ਭਵਨ ਮੋਗਾ ਵਿਚ ਹੋਈ | ਮੀਟਿੰਗ ਦੀ ਪ੍ਰਧਾਨਗੀ ਜਗਪਾਲ ਸਿੰਘ ਬਰਾੜ ਡੀਪੂ ਪ੍ਰਧਾਨ ਵਲੋਂ ਕੀਤੀ ਗਈ | ਇਸ ...
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ) - ਅੱਜ ਦੁਰਗਾ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਅਤੇ ਡਾ. ਰਜਿੰਦਰ ਕਮਲ ਨੇ ਦੁਰਗਾ ਪਾਠ ਦਾ ਆਯੋਜਨ ਕਰਨ ਉਪਰੰਤ ਕੰਜਕ ਪੂਜਣ ਕੀਤਾ | ਇਸ ਮੌਕੇ ਜਿੱਥੇ ਡਾ. ਹਰਜੋਤ ਕਮਲ ਨੇ ਕੰਜਕਾਂ ਦੇ ਚਰਨ ਛੂਹ ...
ਬਾਘਾ ਪੁਰਾਣਾ, 3 ਅਕਤੂਬਰ (ਕਿ੍ਸ਼ਨ ਸਿੰਗਲਾ) - ਸਾਹਿਤ ਸਭਾ ਰਜਿ: ਬਾਘਾ ਪੁਰਾਣਾ ਵਲੋਂ ਪਿੰਡ ਨੱਥੂਵਾਲਾ ਗਰਬੀ ਦੇ ਜੰਮਪਲ ਕਾਮਰੇਡ ਜੋਗਿੰਦਰ ਸਿੰਘ ਨਾਹਰ ਨੱਥੂਵਾਲਾ ਦੀ ਕਾਵਿ-ਸੰਗ੍ਰਹਿ ਜੋ ਗੀਤਾਂ ਅਤੇ ਕਵਿਤਾਵਾਂ ਦੀ ਪੁਸਤਕ 'ਮੁੜ੍ਹਕੇ ਦੇ ਮੋਤੀ' ਲੋਕ ਅਰਪਣ ਕੀਤੀ ...
ਨਿਹਾਲ ਸਿੰਘ ਵਾਲਾ, 3 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ) - ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਚੇਅਰਮੈਨ ਜਗਜੀਤ ਸਿੰਘ ਯੂ. ਐਸ. ਏ. ਅਤੇ ਚੇਅਰਪਰਸਨ ਮੈਡਮ ਸੁਖਦੀਪ ਕੌਰ ਯੂ. ਐਸ. ਏ. ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਖੇਤਰ 'ਚ ਵੱਡੇ ਰਿਕਾਰਡ ...
ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ) - ਪੰਜਾਬੀ ਫ਼ੀਲਡ ਆਰਚਰੀ ਪੰਜਾਬ ਅਤੇ ਮੋਗਾ ਫ਼ੀਲਡ ਆਰਚਰੀ ਦੇ ਸਾਂਝੇ ਯਤਨਾਂ ਸਦਕਾ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਦੂਸਰੀ ਜ਼ਿਲ੍ਹਾ ਪੱਧਰੀ ਫ਼ੀਲਡ ਆਰਚਰੀ ਚੈਂਪੀਅਨਸ਼ਿਪ ਕਰਵਾਈ ਗਈ ਜਿਸ 'ਚ ਮੋਗਾ ...
ਮੋਗਾ, 3 ਅਕਤੂਬਰ (ਜਸਪਾਲ ਸਿੰਘ ਬੱਬੀ) - ਸਵੱਛ ਭਾਰਤ ਮਿਸ਼ਨ ਦੇ ਅਧੀਨ ਇੰਡੀਅਨ ਸਵੱਛ ਲੀਗ ਪ੍ਰੋਗਰਾਮ ਵਿਚ ਸਵੱਛ ਭਾਰਤ ਦਿਵਸ ਅਤੇ ਗਾਂਧੀ ਜੈਅੰਤੀ ਨਗਰ ਨਿਗਮ ਮੋਗਾ ਵਲੋਂ ਬਾਗ ਗਲੀ ਮੇਨ ਬਾਜਾਰ ਮੋਗਾ ਵਿਖੇ ਮਨਾਈ | ਜਿਸ ਵਿਚ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ, ...
ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ) - ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਲਈ ਖ਼ਰੀਦ ਕੇਂਦਰਾਂ ਵਿਚ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲੀ ਦੇਖੀ ਗਈ ਜਦ ਪਿੰਡ ਮਾੜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX