ਤਾਜਾ ਖ਼ਬਰਾਂ


ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  47 minutes ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  about 1 hour ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 2 hours ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  about 2 hours ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  about 3 hours ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  about 5 hours ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਰਾਸ਼ਟਰਪਤੀ ਭਵਨ ਦੇ ਬਗੀਚਿਆਂ ਨੂੰ ਮਿਲਿਆ ‘ਅੰਮ੍ਰਿਤ ਉਡਿਆਨ’ ਦਾ ਨਾਂਅ
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦੀ ਡਿਪਟੀ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਏ ਜਾਣ ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਦੇ...
ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  about 5 hours ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
‘ਬੀਟਿੰਗ ਦਾ ਰਿਟਰੀਟ’ ਸਮਾਰੋਹ ਭਲਕੇ ਕੀਤਾ ਜਾਵੇਗਾ ਆਯੋਜਿਤ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ‘ਬੀਟਿੰਗ ਦਾ ਰਿਟਰੀਟ’ ਸਮਾਰੋਹ 2023 ਵਿਜੇ ਚੌਕ ਨਵੀਂ ਦਿੱਲੀ ਵਿਖੇ 29 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਕਲਾਸੀਕਲ ਰਾਗਾਂ ’ਤੇ ਆਧਾਰਿਤ 29 ਧੁਨਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ...
ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ...
ਕਾਠਮੰਡੂ: ਸਿਸਟਮ ਵਿਚ ਖ਼ਰਾਬੀ ਕਾਰਨ ਸਾਰੀਆਂ ਫ਼ਲਾਈਟਾਂ ਰੋਕੀਆਂ
. . .  about 6 hours ago
ਕਾਠਮੰਡੂ, 28 ਜਨਵਰੀ- ਨਿਪਾਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਸਟਮ ਵਿਚ ਖ਼ਰਾਬੀ ਕਾਰਨ ਕਾਠਮੰਡੂ ਵਿਚ ਸਾਰੀਆਂ ਉਡਾਣਾਂ ਤ੍ਰਿਭੁਵਨ ਹਵਾਈ ਅੱਡੇ ’ਤੇ ਰੋਕ ਦਿੱਤੀਆਂ ਗਈਆਂਣ ਹਨ।
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 7 hours ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . .  about 7 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . .  about 7 hours ago
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
ਪਿ੍ਅੰਕਾ ਗਾਂਧੀ ਵਾਡਰਾ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ
. . .  about 8 hours ago
ਸ੍ਰੀਨਗਰ, 28 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਜਾਰੀ ਹੈ। ਇਸ ਵਿਚ ਅੱਜ ਕਾਂਗਰਸ ਦੀ ਜਨਰਲ ਸੈਕਟਰੀ ਪਿ੍ਅੰਕਾ ਗਾਂਧੀ ਵਾਡਰਾ ਵੀ ਸ਼ਾਮਿਲ ਹੋਈ।
ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰੇ- ਮੁੱਖ ਮੰਤਰੀ
. . .  about 8 hours ago
ਭੋਪਾਲ, 28 ਜਨਵਰੀ- ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸੇ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ
ਜਹਾਜ਼ ਹਾਦਸੇ ਵਿਚ ਇਕ ਪਾਇਲਟ ਗੰਭੀਰ ਜ਼ਖ਼ਮੀ- ਭਾਰਤੀ ਹਵਾਈ ਫ਼ੌਜ
. . .  about 8 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਹਵਾਈ ਫ਼ੌਜ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ਾਂ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ ’ਤੇ ਸਨ। ਇਸ ਵਿਚ ਸ਼ਾਮਿਲ 3 ਪਾਇਲਟਾਂ ਵਿਚੋਂ ਇਕ ਨੂੰ ਘਾਤਕ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ...
ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ
. . .  about 8 hours ago
ਵੈਲਿੰਗਟਨ, 28 ਜਨਵਰੀ- ਨਿਊਜ਼ੀਲੈਂਡ ਵਿਚ ਮੀਂਹ ਕਾਰਨ ਆਏ ਹੜ੍ਹ ਵਿਚ ਹੋਏ ਨੁਕਸਾਨ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉਨ੍ਹਾਂ ਐਮਰਜੈਂਸੀ ਸੇਵਾਵਾਂ ਨਾਲ ਆਪਣੀ ਮੀਟਿੰਗ ਤੋਂ ਬਾਅਦ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਲੁਧਿਆਣਾ

7 ਘੰਟੇ ਚੱਲੀ ਨਗਰ ਨਿਗਮ ਸਦਨ ਦੀ ਬੈਠਕ ਦੌਰਾਨ ਆਖਰੀ ਮਿੰਟਾਂ 'ਚ ਜ਼ੋਰਦਾਰ ਹੰਗਾਮਾ

ਲੁਧਿਆਣਾ, 4 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਸਦਨ ਦੀ ਬੈਠਕ ਹੋਈ | ਗੁਰੂ ਨਾਨਕ ਭਵਨ ਵਿਖੇ ਸਵੇਰੇ 11 ਵਜੇ ਬੁਲਾਈ ਗਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਕੌਂਸਲਰ ਸ਼ਾਮਿਲ ਹੋਏ | ਇਸ ਬੈਠਕ ਵਿਚ ਵਿਧਾਇਕ ਗੁਰਪ੍ਰੀਤ ਗੋਗੀ, ਚੌਧਰੀ ਮਦਨ ਲਾਲ ਬੱਗਾ, ਰਾਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਰਹੇ | ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਸਮੇਤ ਇਸ ਬੈਠਕ ਵਿਚ ਵੱਖ-ਵੱਖ ਸ਼ਾਖਾਵਾਂ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਹੋਏ | ਕੌਂਸਲਰਾਂ ਦੀ ਮੰਗ 'ਤੇ ਮੇਅਰ ਵਲੋਂ ਪਹਿਲੇ ਜੀਰੋ ਆਵਰ ਲਾਗੂ ਕਰਨ ਲਈ ਕਿਹਾ ਗਿਆ ਅਤੇ ਇਸ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਤ ਕੌਂਸਲਰ ਆਪਣੇ ਆਪਣੇ ਵਾਰਡ ਦੀ ਗੱਲ ਕਹਿੰਦੇ ਰਹੇ | ਭਾਵੇਂ ਕਿ ਅਨੇਕਾਂ ਮੀਟਿੰਗਾਂ ਦੌਰਾਨ ਮੇਅਰ ਵਲੋਂ ਕਿਹਾ ਗਿਆ ਹੈ ਕਿ ਬੈਠਕ ਵਿਚ ਸ਼ਹਿਰ ਨਾਲ ਸਬੰਧਤ ਮੁੱਦੇ ਹੀ ਉਠਾਏ ਜਾਣ ਪਰ ਕੌਂਸਲਰਾਂ ਵਲੋਂ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਮੇਅਰ ਦੇ ਸਾਹਮਣੇ ਰੱਖਿਆ ਗਿਆ | ਅੱਜ ਦੀ ਬੈਠਕ ਦੌਰਾਨ ਅਵਾਰਾ ਕੁੱਤੇ, ਅਵਾਰਾ ਪਸ਼ੂ, ਸੜਕਾਂ ਦੀ ਖਸਤਾ ਹਾਲਤ ਸਮੇਤ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਦਾ ਮੁੱਦਾ ਛਾਇਆ ਰਿਹਾ | ਅਨੇਕਾਂ ਕੌਂਸਲਰਾਂ ਵਲੋਂ ਇਮਾਰਤੀ ਸ਼ਾਖਾ ਦੀ ਕਾਰਗੁਜਾਰੀ ਦੀ ਜ਼ੋਰਦਾਰ ਸ਼ਬਦਾਂ ਵਿਚ ਨੁਕਤਾਚੀਨੀ ਕੀਤੀ ਗਈ ਅਤੇ ਕਿਹਾ ਕਿ ਕੰਮ ਨਹੀਂ ਹੋ ਰਹੇ ਜਿਸ ਕਾਰਨ ਨਿਗਮ ਦਾ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ | ਵੱਡੀ ਗਿਣਤੀ ਵਿਚ ਕੌਂਸਲਰ ਇਮਾਰਤੀ ਸ਼ਾਖਾ ਤੋਂ ਬਹੁਤ ਜ਼ਿਆਦਾ ਨਾਰਾਜ਼ ਨਜ਼ਰ ਆਏ ਅਤੇ ਕੁਝ ਇਕ ਨੇ ਤਾਂ ਕਿਹਾ ਕਿ ਨਿਗਮ ਦੀ ਇਮਾਰਤੀ ਸ਼ਾਖਾ ਦੇ ਐਮ.ਟੀ.ਪੀ. ਨੂੰ ਪਬਲਿਕ ਡੀਲਿੰਗ ਵਾਲੀ ਸੀਟ ਤੋਂ ਹਟਾਇਆ ਜਾਵੇ ਅਤੇ ਪੁੱਛਿਆ ਜਾਵੇ ਕਿ ਜਦ ਤੋਂ ਇੱਥੇ ਆਏ ਹਨ ਕੀ ਇਨ੍ਹਾਂ ਨੇ ਕੋਈ ਕੰਮ ਕੀਤਾ ਹੈ | ਕੌਂਸਲਰ ਗੁਰਦੀਪ ਸਿੰਘ ਨੀਟੂ, ਅਮਰੀਕ ਸਿੰਘ ਬਿੱਟਾ, ਬਲਜਿੰਦਰ ਸਿੰਘ ਬੰਟੀ, ਹਰਵਿੰਦਰ ਸਿੰਘ ਕਲੇਰ ਅਤੇ ਹੋਰ ਵੱਖ-ਵੱਖ ਕੌਂਸਲਰ ਬੈਠਕ ਦੌਰਾਨ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੇਅਰ ਨੂੰ ਜਾਣਕਾਰੀ ਦੇਣ ਦੇ ਨਾਲ-ਨਾਲ ਬੈਠਕ ਵਿਚ ਇਹ ਮੁੱਦੇ ਉਠਾਉਂਦੇ ਰਹੇ | 7 ਘੰਟੇ ਲਗਾਤਾਰ ਸ਼ਾਂਤੀਪੂਰਵਕ ਮਾਹੌਲ ਵਿਚ ਚੱਲੀ ਬੈਠਕ ਦੇ ਆਖਰੀ ਮਿੰਟਾਂ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਅਤੇ ਵਿਧਾਇਕ ਗੋਗੀ ਅਤੇ ਕੌਂਸਲਰ ਮਮਤਾ ਆਸ਼ੂ ਆਹਮਣੇ ਸਾਹਮਣੇ ਹੋਏ ਨਜ਼ਰ ਆਏ | ਜਦੋਂ ਨਿਗਮ ਸਕੱਤਰ ਵਲੋਂ ਸੀਵਰਮੈਨ/ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮਤਾ ਪੜਿ੍ਹਆ ਜਾ ਰਿਹਾ ਸੀ ਤਾਂ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਇਸ ਵਿਚ ਬਹੁਤ ਤਰੁੱਟੀਆਂ ਹਨ ਇਸ ਲਈ ਇਸ ਨੂੰ ਪਾਸ ਨਾ ਕੀਤਾ ਜਾਵੇ, ਕਿਉਂਕਿ ਬਣਾਈਆਂ ਗਈਆਂ ਸੂਚੀਆਂ ਵਿਚ ਕਾਫੀ ਖਾਮੀਆਂ ਹਨ, ਜਦਕਿ ਵਿਧਾਇਕ ਗੋਗੀ ਨੇ ਕਿਹਾ ਕਿ ਮਤਾ ਪਾਸ ਕਰ ਦਿੱਤਾ ਜਾਵੇ, ਜੇ ਕੋਈ ਕਮੀ ਪੇਸ਼ੀ ਹੈ ਤਾਂ ਉਸ ਦੀ ਜਾਂਚ ਕਰ ਲਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕੌਂਸਲਰ ਮਮਤਾ ਆਸ਼ੂ ਨੂੰ ਕੋਈ ਇਤਰਾਜ਼ ਹੈ ਤਾਂ ਉਹ ਆਪਣਾ ਇਤਰਾਜ਼ ਦਰਜ ਕਰਾ ਦੇਵੇ | ਦੋਵਾਂ ਵਿਚ ਕਾਫੀ ਤਿੱਖੀ ਬਹਿਸ ਹੁੰਦੀ ਰਹੀ ਅਤੇ ਸਦਨ ਦੀ ਕਾਰਵਾਈ ਰੁਕੀ ਰਹੀ | ਇਸ ਦੌਰਾਨ ਮੇਅਰ ਵਲੋਂ ਦਖਲਅੰਦਾਜੀ ਕਰਦੇ ਹੋਏ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਸੂਚੀਆਂ ਬਣਾਉਣ ਵਿਚ ਜਿਨ੍ਹਾਂ ਅਧਿਕਾਰੀਆਂ ਵਲੋਂ ਲਾਪਰਵਾਹੀ ਕੀਤੀ ਗਈ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ | ਸੀਵਰਮੈਨ/ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਾਲੇ ਮਤੇ ਨੂੰ ਪਾਸ ਕਰ ਦਿੱਤਾ ਗਿਆ | ਅੱਜ ਪੇਸ਼ ਕੀਤੇ ਗਏ ਏਜੰਡੇ ਵਿਚ 70 ਦੇ ਕਰੀਬ ਪ੍ਰਸਤਾਵ ਸ਼ਾਮਿਲ ਸਨ ਜਿਨ੍ਹਾਂ 'ਚ 10 ਸਪਲੀਮੈਂਟਰੀ ਪ੍ਰਸਤਾਵ ਵੀ ਸਨ ਅਤੇ ਕੁਝ ਪ੍ਰਸਤਾਵਾਂ ਨੂੰ ਰੱਦ, ਕੁਝ ਨੂੰ ਪੈਂਡਿੰਗ ਅਤੇ ਕੁਝ ਸੰਬੰਧੀ ਕਮੇਟੀ ਬਣਾ ਦਿੱਤੀ ਗਈ | ਅੱਜ ਦੀ ਬੈਠਕ 'ਚ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ, ਕੌਂਸਲਰ ਪ੍ਰਭਜੋਤ ਕੌਰ, ਸੁਨੀਤਾ ਸ਼ਰਮਾ, ਐਨੀ ਰੋਹਿਤ ਸਿੱਕਾ, ਸੁਨੀਤਾ ਰਾਣੀ, ਰਾਕੇਸ਼ ਪਰਾਸ਼ਰ ਅਤੇ ਹੋਰ ਵੀ ਮੌਜੂਦ ਸਨ |
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦਰੇਸੀ ਗਰਾਊਾਡ ਨੇੜੇ ਹੋਏ ਨਾਜਾਇਜ਼ ਕਬਜਿਆਂ ਦਾ ਮੁੱਦਾ ਉਠਾਇਆ
ਲੁਧਿਆਣਾ, (ਜੁਗਿੰਦਰ ਸਿੰਘ ਅਰੋੜਾ)-ਬੈਠਕ ਦੌਰਾਨ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਇਨ੍ਹਾਂ ਦਿਨਾਂ ਵਿਚ ਦੁਸ਼ਹਿਰਾ ਗਰਾਊਾਡ ਨੇੜੇ ਸੜਕ ਉਪਰ ਹੋਏ ਨਾਜਾਇਜ਼ ਕਬਜ਼ਿਆਂ ਦਾ ਜ਼ੋਰਦਾਰ ਢੰਗ ਨਾਲ ਮੁੱਦਾ ਉਠਾਇਆ ਅਤੇ ਇਸ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਗਰਾਊਾਡ ਦੇ ਨਾਲ ਸੜਕ ਉਪਰ ਹੀ ਨਾਜਾਇਜ਼ ਕਬਜ਼ਾ ਕਰਕੇ ਅਨੇਕਾਂ ਦੁਕਾਨਾਂ ਲਗਾ ਦਿੱਤੀਆਂ ਅਤੇ ਕਥਿਤ ਤੌਰ 'ਤੇ ਠੇਕੇਦਾਰ ਵਲੋਂ ਦੁਕਾਨਦਾਰਾਂ ਵਲੋਂ ਲੱਖਾਂ ਰੁਪਏ ਵਸੂਲੀ ਕਰਨ ਦੀ ਗੱਲ ਵੀ ਕੀਤੀ ਅਤੇ ਕਿਹਾ ਕਿ ਸਰਕਾਰੀ ਜਗ੍ਹਾ 'ਤੇ ਕਬਜ਼ਾ ਕਿਸ ਤਰ੍ਹਾਂ ਅਤੇ ਕਿਵੇਂ ਹੋ ਗਿਆ | ਉਨ੍ਹਾਂ ਦੀ ਇਸ ਮਾਮਲੇ 'ਤੇ ਨਗਰ ਨਿਗਮ ਦੇ ਸਕੱਤਰ ਨਾਲ ਕੁਝ ਤਕਰਾਰ ਵੀ ਹੋ ਗਈ | ਬੈਠਕ ਦੌਰਾਨ ਜਿੱਥੇ ਕੁਝ ਕੌਂਸਲਰ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕਰਦੇ ਰਹੇ ਉੱਥੇ ਕੁਝ ਕੁ ਨੇ ਇਹ ਵੀ ਕਿਹਾ ਕਿ ਤਿਉਹਾਰਾਂ ਦਾ ਸੀਜਨ ਹੋਣ ਕਾਰਨ ਕਾਰਵਾਈ ਨਾ ਕੀਤੀ ਜਾਵੇ |

ਲੁਧਿਆਣਾ ਜੇਲ੍ਹ 'ਚ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਮਿਲੇਗੀ ਜੀਵਨ ਸਾਥੀ ਨਾਲ ਵਿਸ਼ੇਸ਼ ਕਮਰੇ 'ਚ ਮੁਲਾਕਾਤ ਕਰਨ ਦੀ ਸੁਵਿਧਾ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜੇਲ੍ਹ 'ਚ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਜੀਵਨ ਸਾਥੀ ਨਾਲ ਇਕ ਵਿਸ਼ੇਸ਼ ਕਮਰੇ ਵਿਚ ਮੁਲਾਕਾਤ ਕਰਨ ਦੀ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ ਨਾਲ ...

ਪੂਰੀ ਖ਼ਬਰ »

ਸਮਾਜ ਸੇਵੀ ਅਰੋੜਾ ਦਾ ਸਨਮਾਨ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਸਮਾਜਿਕ ਅਤੇ ਧਾਰਮਿਕ ਕੰਮਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਵਾਲੇ ਉੱਘੇ ਸਮਾਜ ਸੇਵੀ ਅਤੇ ਰਣਜੀਤ ਅਕੈਡਮੀ ਦੇ ਡਾਇਰੈਕਟਰ ਜਗਜੀਤ ਸਿੰਘ ਅਰੋੜਾ ਵਲੋਂ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਬਦਲੇ ਦੁਰਗਾ ਅਸ਼ਟਮੀ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਵਰਕਰਾਂ 'ਚ 3 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਭਾਰੀ ਰੋਸ

ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਮਿਡ-ਡੇ-ਮੀਲ ਵਰਕਰਾਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸੈਵਨ-ਬੀ. ਸਕੂਲ ਹਾਊਸਿੰਗ ਬੋਰਡ ਤੋਂ ਮਿਡ-ਡੇ-ਮੀਲ ਵਰਕਰਜ਼ ਪਰਮਜੀਤ ਕੌਰ, ਤੇਜਿੰਦਰ ਕੌਰ, ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀ ਸਾਇੰਸ ਸੁਸਾਇਟੀ ਦਾ ਸਥਾਪਨਾ ਸਮਾਰੋਹ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਲੋਂ ਸਾਇੰਸ ਸੁਸਾਇਟੀ ਦੇ ਸਾਲ 2022-23 ਲਈ ਸਥਾਪਨਾ ਸਮਾਰੋਹ ਕਰਵਾਇਆ ਗਿਆ | ਇਸ ਸਾਲ ਸਥਾਪਨਾ ਸਮਾਰੋਹ ਕੈਮਿਸਟਰੀ ਅਤੇ ਬਾਇਓ ਕੈਮਿਸਟਰੀ ਵਿਭਾਗ ਵਲੋਂ ਕਰਵਾਇਆ ਗਿਆ ਸੀ | ਇਸ ਵਿਚ 69 ਵਿਦਿਆਰਥੀਆਂ ...

ਪੂਰੀ ਖ਼ਬਰ »

ਇੰਡਸ ਵਰਲਡ ਸਕੂਲ 'ਚ ਦੁਸਹਿਰਾ ਮਨਾਇਆ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਇੰਡਸ ਵਰਲਡ ਸਕੂਲ ਵਿਚ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਸਵੇਰ ਦੀ ਪ੍ਰਾਰਥਨਾ ਨਾਲ ਹੋਈ ਉਪਰੰਤ ਵਿਦਿਆਰਥੀਆਂ ਵਲੋਂ ਦੁਸ਼ਹਿਰੇ ਦੀ ਮਹੱਤਤਾ ...

ਪੂਰੀ ਖ਼ਬਰ »

ਗਰੇਵਾਲ ਦੀ ਅਗਵਾਈ 'ਚ ਜਾਗਰੂਕਤਾ ਕੈਂਪ ਲਗਾਇਆ

ਭਾਮੀਆਂ ਕਲਾਂ, 4 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲਾ ਵਿਖੇ ਐੱਸ.ਡੀ.ਪੀ ਕਾਲਜ ਫ਼ਾਰ ਵੂਮੈਨ ਲੁਧਿਆਣਾ ਵਲੋਂ 1 ਰੋਜ਼ਾ ਐਨ.ਐੱਸ.ਐੱਸ ਕੈਂਪ ਪਿੰਡ ਨੂਰਵਾਲਾ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਐਨ.ਐੱਸ.ਐੱਸ ਵਾਲੰਟੀਅਰਾਂ ...

ਪੂਰੀ ਖ਼ਬਰ »

ਨਾਈਟਿੰਗੇਲ ਸਕੂਲ ਸ਼ਿਮਲਾਪੁਰੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 4 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਨੇ ਸ੍ਰੀ ਰਾਮ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬੀ ਗਾਇਕ ਜੀ ਖ਼ਾਨ ਨੂੰ ਮੁਆਫ਼ੀ ਦੇਣ ਸਮੇਂ ਹਿੰਦੂ ਸੰਗਠਨਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਵਲੋਂ ਕੇਸ ਦਰਜ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੰਗਲਾ ਸ਼ਿਵਾਲਾ ਮੰਦਰ ਵਿਚ ਬੀਤੀ ਰਾਤ ਪੰਜਾਬੀ ਗਾਇਕ ਜੀ ਖ਼ਾਨ ਨੂੰ ਮੁਆਫ਼ੀ ਦੇਣ ਸਮੇਂ ਹਿੰਦੂ ਸੰਗਠਨਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ ਅਤੇ ਇਸ ...

ਪੂਰੀ ਖ਼ਬਰ »

ਸਕੂਲ ਵੈਨ ਡਰਾਈਵਰਾਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੁੰਦਨ ਵਿੱਦਿਆ ਮੰਦਰ ਦੇ ਬਾਹਰ ਸਕੂਲ ਵੈਨ ਡਰਾਈਵਰਾਂ ਵਿਚਾਲੇ ਹੋਈ ਲੜਾਈ 'ਚ ਇਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ, ਜਦਕਿ ਪੁਲਿਸ ਨੇ ਇਸ ਮਾਮਲੇ 'ਚ ਚਾਰ ਡਰਾਈਵਰਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਾਲ ਫਰਨੀਚਰ ਤੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਰਤ ਨਗਰ ਚੌਕ ਨੇੜੇ ਸਥਿਤ ਪਾਲ ਫਰਨੀਚਰ ਗੈਲਰੀ ਤੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸੰਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਫੈਕਟਰੀ ਵਰਕਰ ਵਲੋਂ ਖੁਦਕੁਸ਼ੀ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਫਤਹਿਗੜ੍ਹ ਵਿਚ ਇਕ ਫੈਕਟਰੀ ਵਰਕਰ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਸਕੂਲ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਰੋਡ ਸਥਿਤ ਸਰਕਾਰੀ ਸਕੂਲ 'ਚੋਂ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸੰਬੰਧੀ ਸਕੂਲ ਦੀ ਮੁੱਖ ਅਧਿਆਪਿਕਾ ਸ਼ਵੇਤਾ ਦੀ ...

ਪੂਰੀ ਖ਼ਬਰ »

ਜੂਆ ਖੇਡਦੇ 10 ਨੌਜਵਾਨ ਸਾਢੇ 7 ਲੱਖ ਦੀ ਨਕਦੀ ਸਮੇਤ ਕਾਬੂ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਜੂਆ ਖੇਡਦੇ 10 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 7 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਖ਼ਾਲਸਾ ਮਾਰਚ 'ਚ ਹਲਕਾ ਗਿੱਲ ਤੋਂ ਅਕਾਲੀ ਵਰਕਰ ਵੱਡੀ ਗਿਣਤੀ 'ਚ ਕਰਨਗੇ ਸ਼ਮੂਲੀਅਤ-ਸ਼ਿਵਾਲਿਕ, ਗਰੇਵਾਲ

ਇਯਾਲੀ/ਥਰੀਕੇ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੇ ਤੌਰ 'ਤੇ ਮਾਨਤਾ ਦੇਣ ਦੇ ਵਿਰੋਧ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਨੇ ਵਿਧਾਨ ਸਭਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਮਾੜੀ ਹਾਲਤ ਦਾ ਮੁੱਦਾ ਮੁੜ ਚੁੱਕਿਆ

ਜੋਧਾਂ, 4 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਵਿਧਾਨ ਸਭਾ ਦੇ ਇਜਲਾਸ ਦੌਰਾਨ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੁੜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਖ਼ਸਤਾ ਹਾਲਤ ਕਾਰਨ ਹੋਣ ਵਾਲੇ ਹਾਦਸਿਆਂ 'ਚ ਹੋ ਰਹੇ ਜਾਨੀ ਤੇ ਮਾਲੀ ਨੁਕਸਾਨ ਦਾ ਮੁੱਦਾ ...

ਪੂਰੀ ਖ਼ਬਰ »

ਫੈੱਡਰੇਸ਼ਨ ਵਲੋਂ ਮਿੱਡ-ਡੇ-ਮੀਲ ਵਰਕਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ

ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਅਤੇ ਜਨਰਲ ਸਕੱਤਰ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਫੈੱਡਰੇਸ਼ਨ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ...

ਪੂਰੀ ਖ਼ਬਰ »

ਕੇ.ਆਈ.ਐਮ.ਟੀ. ਵਿਖੇ ਕੁਕਿੰਗ ਵਿਦਾਊਟ ਫਾਇਰ-ਜਾਇਕਾ 2022 ਕਰਵਾਇਆ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਖਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਲੜਕੀਆਂ ਸਿਵਲ ਲਾਇਨਜ਼ ਵਿਖੇ ਕੁਕਿੰਗ ਵਿਦਾਊਟ ਫਾਇਰ-ਜਾਇਕਾ 2022 ਕਰਵਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਨੇ ਹਿੱਸਾ ਲਿਆ | ਕਾਲਜ ਦੀ ਨਿਰਦੇਸ਼ਕ ਡਾ. ਹਰਪ੍ਰੀਤ ...

ਪੂਰੀ ਖ਼ਬਰ »

ਨੌਜਵਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤਨੀ, ਸੱਸ, ਸਾਲੇ ਸਮੇਤ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਮੀਆਂ ਕਲਾਂ ਵਿਚ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਪਤਨੀ, ਸੱਸ, ਸਾਲੇ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ ਰਾਸ਼ਟਰੀ ਪੁਸਤਕ ਮਹੀਨਾ ਮਨਾਇਆ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁਜਰਖਾਨ ਕੈਂਪਸ ਦੇ ਅੰਗਰੇਜ਼ੀ ਦੇ ਪੀ.ਜੀ. ਵਿਭਾਗ ਨੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਅਧਿਕਾਰਤ ਨਾਮਕਰਨ ਦੇ ਮੌਕੇ 'ਤੇ ਕਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਹਿਜ ਪਾਠ ਸੇਵਾ ਸੁਸਾਇਟੀ ਦੇ ਮੁਖੀ ਸਤਨਾਮ ਸਿੰਘ ...

ਪੂਰੀ ਖ਼ਬਰ »

ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲਵਪ੍ਰੀਤ ਕੌਰ ਵਾਸੀ ਮਿਲਰਗੰਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਸਟਰੀਟ ਲਾਈਟ ਘਪਲੇਬਾਜ਼ੀ ਦੇ ਮਾਮਲੇ 'ਚ ਲਾਈਟਾਂ ਸਪਲਾਈ ਕਰਨ ਵਾਲੇ ਨਾਮਜ਼ਦ ਦੋਸ਼ੀ ਦੀ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਟਰੀਟ ਲਾਈਟ ਘਪਲੇਬਾਜ਼ੀ ਦੇ ਮਾਮਲੇ 'ਚ ਲਾਈਟਾਂ ਸਪਲਾਈ ਕਰਨ ਵਾਲੇ ਨਾਮਜ਼ਦ ਦੋਸ਼ੀ ਦੀ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਇਸ ਘਪਲੇਬਾਜ਼ੀ ਦੇ ਮਾਮਲੇ 'ਚ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਨਿਰਦੇਸ਼ਕ ਡਾ. ਚਰਨ ਕੰਵਲ ਨੇ ਸੰਗੀਤ ਆਚਾਰੀਆ ਪ੍ਰੋ. ਤਾਰਾ ਸਿੰਘ ਯਾਦਗਾਰੀ ਭਾਸ਼ਨ ਦਿੱਤਾ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਵਿਚ ਸੰਗੀਤਾ ਅਚਾਰਿਆ ਪ੍ਰੋ. ਤਾਰਾ ਸਿੰਘ ਯਾਦਗਾਰੀ ਭਾਸ਼ਨ ਡਾ. ਚਰਨ ਕਮਲ ਸਿੰਘ ਭਾਸ਼ਨ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਲੁਧਿਆਣਾ ਨੇ ਕੀਤਾ | ਇਸ ਮਹੱਤਵਪੂਰਨ ਭਾਸ਼ਣ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਫੋਕਲ ਪੁਆਇੰਟ ਇੰਡਸਟਰੀਜ਼ ਨੇ ਨਗਰ ਨਿਗਮ 'ਤੇ ਸਮੱਸਿਆਵਾਂ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਫੋਕਲ ਪੁਆਇੰਟ ਇੰਡਸਟਰੀਜ਼ ਦੇ ਦਫ਼ਤਰ ਵਿਖੇ ਹੋਈ ਮੀਟਿੰਗ 'ਚ ਪੰਕਜ ਸ਼ਰਮਾ ਪ੍ਰਧਾਨ, ਸੰਜੇ ਗੁਪਤਾ ਵਿੱਤ ਸਕੱਤਰ, ਸੰਜੀਵ ਗੁਪਤਾ ਮੀਤ ਪ੍ਰਧਾਨ, ਅਨਿਲ ਸਚਦੇਵਾ ਸੀਨੀਅਰ ਮੀਤ ਪ੍ਰਧਾਨ, ਕਾਰਜਕਾਰੀ ਮੈਂਬਰ ...

ਪੂਰੀ ਖ਼ਬਰ »

ਲਾਡੋਵਾਲ ਵਿਖੇ ਮਾਂ ਭਗਵਤੀ ਦਾ ਸਾਲਾਨਾ ਜਗਰਾਤਾ ਕਰਵਾਇਆ

ਲਾਡੋਵਾਲ, 4 ਅਕਤੂਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਸ਼ੀਤਲਾ ਮਾਤਾ ਮੰਦਰ ਟਰੱਸਟ ਲਾਡੋਵਾਲ ਅਤੇ ਨਗਰ ਦੇ ਸਹਿਯੋਗ ਨਾਲ 25ਵਾਂ ਮਾਂ ਭਗਵਤੀ ਦਾ ਵਿਸ਼ਾਲ ਜਗਰਾਤਾ ਪ੍ਰਧਾਨ ਯਮਲਾ ਮਹਿਰਾ, ਸੁਖਦੇਵ ਕੁਮਾਰ ਸਿਉਂ,ਬਾਬਾ ਮਹਿਰਾ ਲਾਹੌਰੀ ਰਾਮ, ਐਡਵੋਕੇਟ ਮਨੀ ਸਿੰਘ ...

ਪੂਰੀ ਖ਼ਬਰ »

ਕੇਂਦਰ ਨੇ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ 'ਚ ਵੱਧ ਰਹੀਆਂ ਖ਼ੁਦਕੁਸ਼ੀਆਂ ਦੀ ਰਿਪੋਰਟ ਮੰਗੀ

ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਦੇਸ਼ ਵਿਚ ਮੈਡੀਕਲ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ 'ਚ ਖੁਦਕੁਸ਼ੀਆਂ ਦੇ ਵੱਧ ਰਹੇ ਰੁਝਾਨ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਇਸ ਰੁਝਾਨ ਨੂੰ ਰੋਕਣ ਲਈ ਕਾਲਜਾਂ ਦੇ ...

ਪੂਰੀ ਖ਼ਬਰ »

ਪੰਥਕ ਕਵੀ ਸੁਰਜੀਤ ਸਿੰਘ ਸਾਜਨ ਨਮਿਤ ਅੰਤਿਮ ਅਰਦਾਸ ਅੱਜ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਪੰਥਕ ਕਵੀ ਸੁਰਜੀਤ ਸਿੰਘ ਸਾਜਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ | ਭਾਈ ਰਣਧੀਰ ਸਿੰਘ ਨਗਰ ਬਲਾਕ-ਈ ਵਾਸੀ ਸਾਜਨ ਨੇ ਇਕ ਦਰਜਨ ਮੌਲਿਕ ਅਤੇ ਸੰਪਾਦਿਤ ਕਾਵਿ-ਸੰਗ੍ਰਹਿ ਪ੍ਰਕਾਸ਼ਿਤ ਕਰਵਾਏ | ਉਹ ਵਿਸ਼ਵ ਪੰਜਾਬੀ ਕਵੀ ਸਭਾ ਦੇ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਖੋਜ ਨਿਬੰਧ ਲਿਖਣ ਸੰਬੰਧੀ 2 ਰੋਜ਼ਾ ਵਰਕਸ਼ਾਪ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ 'ਖੋਜ ਨਿਬੰਧ ਲਿਖਣ' ਤੇ 2 ਰੋਜ਼ਾ ਖੋਜ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਕਰਵਾਈ ਗਈ, ਜਿਸ ਵਿਚ ਡਾ. ਭੁਪਿੰਦਰਜੀਤ ਕੋਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਗੁਰਨੂਰ ਕੌਰ ਨੇ ਸਟੱਡੀ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਾਲਵਾ ਖੇਤਰ ਵਿਚ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲਟਸ ਦੀ ਕੋਚਿੰਗ ਸੰਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ...

ਪੂਰੀ ਖ਼ਬਰ »

ਯਸ਼ ਪਾਲ ਬਾਂਗੀਆ ਦੀ 13ਵੀਂ ਪੁਸਤਕ 'ਸਵਾਬਲੰਬਨ ਕੇ ਸਾਰਥੀ' ਲੋਕ ਅਰਪਣ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਸੀਨੀਅਰ ਸਿਟੀਜ਼ਨ ਕੇਅਰ ਫਾਊਾਡੇਸ਼ਨ ਵਲੋਂ ਲੁਧਿਆਣਾ ਕਲੱਬ 'ਚ ਸੀਨੀਅਰ ਨਾਗਰਿਕਤਾ ਦਿਵਸ 'ਤੇ ਕਰਵਾਏ ਗਏ ਸਮਾਗਮ ਵਿਚ ਯਸ਼ ਪਾਲ ਬਾਂਗੀਆ ਦੀ 13ਵੀਂ ਪੁਸਤਕ 'ਸਵਾਬਲੰਬਨ ਕੇ ਸਾਰਥੀ' ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ...

ਪੂਰੀ ਖ਼ਬਰ »

ਬਜ਼ੁਰਗ ਮਾਲਤੀ ਦਾ ਕੈਬਨਿਟ ਮੰਤਰੀ ਵਲੋਂ ਸਨਮਾਨ

ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਲੁਧਿਆਣਾ ਵਿਚ ਰਾਜ ਪੱਧਰੀ ਸੀਨੀਅਰ ਸਿਟੀਜ਼ਨ (ਬਜ਼ੁਰਗ) ਦਿਵਸ ਮਨਾਉਂਦਿਆਂ ਸਮਾਗਮ ਦੌਰਾਨ ਪੰਜਾਬ ਦੀ ਕੈਬਨਿਟ ਮੰਤਰੀ ਸ੍ਰੀਮਤੀ ਡਾ. ਬਲਜੀਤ ਕੌਰ ਵਲੋਂ ਗੁਰੂ ਅਮਰਦਾਸ ਅਪਾਹਜ ਆਸ਼ਰਮ (ਸਰਾਭਾ) ਦੇ ਦੋ ਹੋਰ ਬਜ਼ੁਰਗਾਂ ਸਮੇਤ ...

ਪੂਰੀ ਖ਼ਬਰ »

-ਤਾਜਪੁਰ ਰੋਡ 'ਤੇ ਗੁੰਡਾਗਰਦੀ-

ਵਿਧਵਾ ਦੇ ਮਕਾਨ 'ਤੇ ਕਬਜ਼ਾ ਕਰਨ ਦੇ ਦੋਸ਼ ਤਹਿਤ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ 'ਤੇ ਕੁਝ ਵਿਅਕਤੀਆਂ ਵਲੋਂ ਗੁੰਡਾਗਰਦੀ ਕਰਕੇ ਇਕ ਵਿਧਵਾ ਦੇ ਮਕਾਨ 'ਤੇ ਕਬਜ਼ਾ ਕਰ ਲਿਆ ਅਤੇ ਉਸ ਦਾ ਸਾਮਾਨ ਬਾਹਰ ਸੁੱਟ ਦਿੱਤਾ | ਪੁਲਿਸ ਵਲੋਂ ਇਸ ਮਾਮਲੇ ਵਿਚ ਪੁਸ਼ਪਾ ਰਾਣੀ ਪਤਨੀ ਫਕੀਰ ਚੰਦ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੂੰਗੀ ਤੇ ਮੱਕੀ ਦੀ ਜਿਣਸ ਨੂੰ ਸੋਧਣ ਲਈ ਜਗਰਾਉਂ 'ਚ ਖੇਤੀ ਉਦਯੋਗ ਲਗਾਏਗੀ-ਧਾਲੀਵਾਲ

ਜਗਰਾਉਂ, 4 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਜਗਰਾਉਂ 'ਚ ਮਾਨ ਸਰਕਾਰ ਕਿਸਾਨਾਂ ਦੀ ਮੂੰਗੀ ਤੇ ਮੱਕੀ ਦੀ ਜਿਣਸ ਨੂੰ ਸੋਧਣ ਲਈ ਖੇਤੀ ਉਦਯੋਗ ਲਗਾਏਗੀ ਤੇ ਪੂਰੇ ਰਾਜ 'ਚ ਮੂੰਗੀ ਤੇ ਮੱਕੀ ...

ਪੂਰੀ ਖ਼ਬਰ »

ਭਾਮੀਆਂ ਕਲਾਂ ਦਾ 4 ਰੋਜ਼ਾ ਖੇਡ ਮੇਲਾ ਸਮਾਪਤ

ਭਾਮੀਆਂ ਕਲਾਂ, 4 ਅਕਤੂਬਰ (ਜਤਿੰਦਰ ਭੰਬੀ)-ਪਿੰਡ ਭਾਮੀਆਂ ਕਲਾਂ ਦੀਆਂ ਖੇਡ ਗਰਾਊਡਾਂ 'ਚ ਸ੍ਰੀਮਾਨ ਸੰਤ ਬਾਬਾ ਕੇਹਰ ਦਾਸ ਕੂਕਰਾਂ ਵਾਲਿਆਂ ਦੀ ਯਾਦ 'ਚ ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ 38ਵਾਂ ਸਾਲਾਨਾ ਖੇਡ ਮੇਲਾ ਬਾਬਾ ਕੇਹਰ ਦਾਸ ...

ਪੂਰੀ ਖ਼ਬਰ »

'ਆਪ' ਦੀ ਲੁਧਿਆਣਾ ਟੀਮ ਵਲੋਂ ਗੁਜਰਾਤ 'ਚ ਚੋਣ ਪ੍ਰਚਾਰ ਜਾਰੀ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਨ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾ 'ਤੇ ਜ਼ਿਲ੍ਹਾ ਲੁਧਿਆਣਾ 'ਚੋਂ ਵੱਖ-ਵੱਖ ਟੀਮਾਂ ਗੁਜਰਾਤ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀਆਂ ਵਲੋਂ ਨਸ਼ੀਲੇ ਪਦਾਰਥ ਨਸ਼ਟ

ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਂਜ ਅਧੀਨ ਆਉਂਦੇ ਪੁਲਿਸ ਜ਼ਿਲਿ੍ਹਆਂ ਖੰਨਾ, ਲੁਧਿਆਣਾ (ਦਿਹਾਤੀ) ਅਤੇ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਲ 2022 ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ 311 ਮੁਕੱਦਮਾਤ ਵਿਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ...

ਪੂਰੀ ਖ਼ਬਰ »

ਓਵਰਹੈੱਡ ਪੁਲ ਦੇ ਨਾਲ ਅਟੈਚਮੈਂਟ ਲਗਾਉਣ ਵਾਸਤੇ ਲੋਕਾਂ ਵਲੋਂ ਅਪੀਲ

ਢੰਡਾਰੀ ਕਲਾਂ, 4 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਤੋਂ ਫੋਕਲ ਪੁਆਇੰਟ ਜਾਣ ਆਉਣ ਲਈ ਓਵਰਹੈੱਡ ਪੁਲ ਬਣਾਇਆ ਗਿਆ ਹੈ | ਇਸ ਨਾਲ ਫੋਕਲ ਪੁਆਇੰਟ ਤਕ ਜਾਣ-ਆਉਣ ਲਈ ਲੋਕ ਆਸਾਨੀ ਨਾਲ ਨੈਸ਼ਨਲ ਹਾਈਵੇਅ ਪਾਰ ਕਰ ਲੈਂਦੇ ਹਨ | ਇਹ ਪੁਲ ਕੇਵਲ ਪੈਦਲ ਜਾਣ ਵਾਲਿਆਂ ...

ਪੂਰੀ ਖ਼ਬਰ »

ਵਾਰਡ 72 ਵਿਖੇ ਲੋੜਵੰਦਾਂ ਨੂੰ ਵੰਡੀ ਗਈ ਸਸਤੀ ਕਣਕ

ਲੁਧਿਆਣਾ, 4 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਹੇ ਰਾਸ਼ਨ ਡੀਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ | ਭਾਵੇਂ ਕਿ ਇਹ ਕੰਮ ਮੱਠੀ ਰਫ਼ਤਾਰ ਵਿਚ ਚੱਲ ਰਿਹਾ ਹੈ | ਖ਼ੁਰਾਕ ਸਪਲਾਈ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਸੁਧਾਰ ਨੇ ਅਕਤੂਬਰ ਮਹੀਨੇ ਦੌਰਾਨ ਨਵੇਂ ਆਧਾਰ ਕਾਰਡ/ਅਪਡੇਟ ਸਬੰਧੀ ਕੈਂਪਾਂ ਦਾ ਵੇਰਵਾ ਕੀਤਾ ਸਾਂਝਾ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓ.), ਸੁਧਾਰ ਸ਼੍ਰੀਮਤੀ ਰਵਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ...

ਪੂਰੀ ਖ਼ਬਰ »

6 ਮਹੀਨਿਆਂ ਦੇ ਅੰਦਰ ਹੀ ਰੁੜ੍ਹ ਗਈਆਂ ਨਵੀਆਂ ਬਣੀਆਂ ਸੜਕਾਂ

ਢੰਡਾਰੀ ਕਲਾਂ, 4 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਵਾਰਡ ਨੰਬਰ 30 ਢੰਡਾਰੀ ਕਲਾਂ ਦੇ ਉਦਯੋਗਿਕ ਇਲਾਕੇ ਵਿੱਚ ਮਹਿਜ਼ 6 ਮਹੀਨੇ ਪਹਿਲਾਂ ਹੀ ਨਵੀਆਂ ਸੜਕਾਂ ਬਣਾਈਆਂ ਗਈਆਂ ਸਨ | ਉਦਯੋਗਪਤੀਆਂ ਨੇ ਉਸ ਵੇਲੇ ਵੀ ਠੇਕੇਦਾਰ ਅਤੇ ਨਗਰ ਨਿਗਮ ਅਧਿਕਾਰੀਆਂ ...

ਪੂਰੀ ਖ਼ਬਰ »

ਯੂ.ਜੀ.ਸੀ. ਦੇ 7ਵੇਂ ਪੇ ਸਕੇਲ ਨੂੰ ਲਾਗੂ ਕਰਨ ਲਈ ਜਾਰੀ ਨੋਟੀਫ਼ਿਕੇਸ਼ਨ ਵਿਚ 'ਨਾਨ ਗਵਰਨਮੈਂਟ ਐਫੀਲੀਏਟਿਡ ਕਾਲਜਿਜ਼' ਸ਼ਬਦ ਨਾ ਪਾਉਣ ਦੀ ਨਿਖੇਧੀ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ 'ਚ 7ਵੇਂ ਪੇ ਸਕੇਲ ਨੂੰ 1 ਜਨਵਰੀ 2016 ਤੋਂ ਮੰਨ ਕੇ 1.10.2022 ਨੂੰ ਲਾਗੂ ਕਰਨ ਦੀ ਘੋਸ਼ਣਾ ਕੀਤੀ ਸੀ, ਜਿਸ ਨੂੰ ਲਾਗੂ ਕਰਨ ਲਈ ਕੱਲ੍ਹ ...

ਪੂਰੀ ਖ਼ਬਰ »

ਖੇਤਾਂ 'ਚੋਂ ਲੰਘਦੀਆਂ ਬਿਜਲੀ ਦੀਆਂ ਨੀਵੀਂਆਂ ਤਾਰਾਂ ਕਾਰਨ ਵਾਪਰ ਸਕਦੈ ਭਿਆਨਕ ਹਾਦਸਾ

ਫੁੱਲਾਂਵਾਲ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਦੀ ਸਬ ਡਿਵੀਜ਼ਨ ਲਲਤੋਂ ਕਲਾਂ ਦੇ ਅਧੀਨ ਆਉਂਦੇ ਪਿੰਡ ਝਮੇੜੀ ਵਿਖੇ ਖੇਤਾਂ 'ਚੋਂ ਲੰਘਦੀਆਂ ਨੀਵੀਂਆਂ ਤਾਰਾਂ ਕਾਰਨ ਕਦੇ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਖੇਤ ਮਾਲਕਾਂ ਦੇ ਦੱਸਣ ...

ਪੂਰੀ ਖ਼ਬਰ »

ਦੁਕਾਨਦਾਰਾਂ ਨੰੂ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਨਾ ਰੱਖਣ ਨੰੂ ਲੈ ਕੇ ਕੀਤੀ ਅਨਾਊਾਸਮੈਂਟ

ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਜ਼ੋਨ ਬੀ. ਦੇ ਅਧੀਨ ਆਉਂਦੇ ਮੁੱਖ ਸੜਕਾਂ 'ਤੇ ਦੁਕਾਨਦਾਰਾਂ ਨੰੂ ਆਪਣਾ ਵਿੱਕਰੀ ਦਾ ਸਾਮਾਨ ਆਪਣੀਆਂ ਦੁਕਾਨਾਂ ਦੇ ਬਾਹਰ ਨਾ ਰੱਖਣ ਨੰੂ ਲੈਕੇ ਅਨਾਉਂਸਮੈਂਟ ਕੀਤੀ ...

ਪੂਰੀ ਖ਼ਬਰ »

ਤਿਉਹਾਰਾਂ ਨੂੰ ਮੱਦੇਨਜ਼ਰ ਅੰਤਰ-ਜ਼ਿਲ੍ਹਾ ਸਿਹਤ ਟੀਮਾਂ ਵਲੋਂ ਖਾਧ-ਪਦਾਰਥਾਂ ਦੀ ਚੈਕਿੰਗ ਸ਼ੁਰੂ

ਲੁਧਿਆਣਾ, 4 ਅਕਤੂਬਰ (ਸਲੇਮਪੁਰੀ)-ਤਿਉਹਾਰਾਂ ਦੇ ਦਿਨਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਅੰਤਰ-ਜ਼ਿਲ੍ਹਾ ਸਿਹਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ਚੇਤਨ ਸਿੰਘ ਜੌੜਾ ਮਾਜਰਾ ਸਿਹਤ ਮੰਤਰੀ ...

ਪੂਰੀ ਖ਼ਬਰ »

ਅਯੋਗ ਬੰਦਿਆਂ ਨੂੰ ਪਿ੍ੰਸੀਪਲ ਦੀ ਮਾਨਤਾ ਦੇਣ ਦੀ ਪੜਤਾਲ ਲਈ ਉਪ ਰਾਸ਼ਟਰਪਤੀ ਨੂੰ ਚਿੱਠੀ ਲਿਖੀ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜਕੁਮਾਰ ਦੀ ਪੰਜਾਬ ਦੇ ਕਾਲਜਾਂ 'ਚ ਅਯੋਗ ਬੰਦਿਆਂ ਨੂੰ ਪਿ੍ੰਸੀਪਲ ਦੀ ਮਾਨਤਾ ਦੇ ਕੇ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਦੂਸਰਾ ਅੰਮਿ੍ਤ ਸਾਗਰ ਅਰਦਾਸ ਸਮਾਗਮ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਗੁਰਪੁਰਵਾਸੀ ਜਗਤ ਸਿੰਘ ਭਾਟੀਆ, ਮਾਤਾ ਸਵਰਨ ਕੌਰ ਅਤੇ ਮੋਹਿੰਦਰਪਾਲ ਸਿੰਘ ਭਾਟੀਆ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਦੂਸਰਾ ਅੰਮਿ੍ਤ ਸਾਗਰ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਵਿਜੈ ਦਸ਼ਮੀ ਦਾ ਤਿਉਹਾਰ ਮਨਾਇਆ

ਫੁੱਲਾਂਵਾਲ/ਇਯਾਲੀ/ਥਰੀਕੇ, 4 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਫੁੱਲਾਂਵਾਲ, ਇਯਾਲੀ, ਥਰੀਕੇ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਵਿਚ ਵਿਜੈ ਦਸ਼ਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਆਲਮਗੀਰ, 4 ਅਕਤੂਬਰ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰਮੀ ਦੀ ਪ੍ਰਧਾਨਗੀ ਹੇਠ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸਪਰਿੰਗ ਡੇਲ ਵਿਖੇ ਦੁਸਹਿਰਾ ਮਨਾਇਆ

ਲੁਧਿਆਣਾ, 4 ਅਕਤੂਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇ ਦੁਸ਼ਹਿਰੇ ਦੇ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਛੋਟੇ-ਛੋਟੇ ਬੱਚੇ ਸ੍ਰੀ ਰਾਮ, ਮਾਤਾ ਸੀਤਾ, ਲਛਮਣ ਅਤੇ ਹਨੂਮਾਨ ਦੇ ਰੂਪ ਵਿਚ ਸਜੇ ਨਜ਼ਰ ਆਏ | ਇਸ ਦੌਰਾਨ ਬੱਚਿਆਂ ਨੇ ...

ਪੂਰੀ ਖ਼ਬਰ »

ਖੇਤੀ ਇੰਜੀਨੀਅਰਿੰਗ ਕਾਲਜ ਪੀ.ਏ.ਯੂ. ਵਿਖੇ ਰਾਸ਼ਟਰੀ ਸਵੱਛਤਾ ਭਾਰਤ ਅਭਿਆਨ ਮਨਾਇਆ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸਨ ਦੀ ਪੀ.ਏ.ਯੂ. ਸਥਿਤ ਇਕਾਈ ਨੇ ਖੇਤੀ ਇੰਜੀਨੀਅਰਿੰਗ ਕਾਲਜ ਵਿਚ ਐੱਨ. ਐੱਸ. ਐੱਸ. ਯੂਨਿਟ ਦੇ ਸਹਿਯੋਗ ਨਾਲ ਕਾਲਜ ਵਿਚ ਸਵੱਛ ਭਾਰਤ ਅਭਿਆਨ ਮਨਾਇਆ | ਕਾਲਜ ਦੇ ਡੀਨ ਡਾ. ਅਸੋਕ ਕੁਮਾਰ, ...

ਪੂਰੀ ਖ਼ਬਰ »

ਖ਼ਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਵਿਖੇ 'ਟੇਲੈਂਟ ਹੰਟ-2022' ਮੁਕਾਬਲਾ ਕਰਵਾਇਆ

ਲੁਧਿਆਣਾ, 4 ਅਕਤੂਬਰ (ਪੁਨੀਤ ਬਾਵਾ)-ਖ਼ਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਕੇ.ਆਈ.ਐਮ.ਟੀ.) ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਵਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ 'ਟੇਲੈਂਟ ਹੰਟ-2022' ਮੁਕਾਬਲਾ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਮੈਰੀ ਮਿੰਟ ਪਬਲਿਕ ਹਾਈ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 4 ਅਕਤੂਬਰ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਅਮਰ ਨਗਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਰਾਮ ਚੰਦਰ ਜੀ ਦੀ ਜੀਵਨ ਲੀਲਾ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ, ਜਿਸ ਨੰੂ ਕਿ ...

ਪੂਰੀ ਖ਼ਬਰ »

ਐਨ.ਐਸ.ਪੀ.ਐਸ. ਦੇ ਵਿਦਿਆਰਥੀਆਂ ਦਾ ਜੂਡੋ 'ਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 4 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਖੇਡਾਂ ਵਿਚ ਇਕ ਵਾਰ ਫਿਰ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਵਿਦਿਆਰਥੀਆਂ ਨੇ ਜੂਡੋ ਦੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-19 ਲੜਕੀਆਂ ਵਿਚ ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

ਜ਼ਿਆਦਾਤਰ ਖਪਤਕਾਰਾਂ ਨੂੰ ਇਸ ਸੰਬੰਧੀ ਨਹੀਂ ਹੈ ਜਾਣਕਾਰੀ

ਲੁਧਿਆਣਾ, 4 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਹਰ ਘਰ ਦੀ ਜਰੂਰਤ ਹੈ ਇਸ ਲਈ ਗੈਸ ਦੀ ਵਰਤੋ ਸਮੇਂ ਖਪਤਕਾਰਾਂ ਦਾ ਚੌਕਸ ਰਹਿਣਾ ਅਤਿ ਜਰੂਰੀ ਹੈ | ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX