ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਵੱਖਰੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ | ਡਿਪਟੀ ਕਮਿਸ਼ਨਰ ਵਲੋਂ ਮੰਗ ਪੱਤਰ ਲੈਣ ਲਈ ਉਪਲਬੱਧ ਨਾ ਹੋਣ ਕਾਰਨ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਤੋਂ ਇਨਕਾਰ ਕਰਨ ਉਪਰੰਤ ਸ਼ੋ੍ਰਮਣੀ ਕਮੇਟੀ ਅਹੁਦੇਦਾਰਾਂ, ਮੈਂਬਰਾਂ ਤੇ ਕਰਮਚਾਰੀਆਂ ਨੂੰ ਡੀ. ਸੀ. ਦਫ਼ਤਰ ਸਾਹਮਣੇ ਕਰੀਬ ਡੇਢ ਘੰਟੇ ਤੱਕ ਰੋਸ ਧਰਨਾ ਵੀ ਦੇਣਾ ਪਿਆ ਤੇ ਡੀ. ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਮੰਗ ਪੱਤਰ ਲੈਣ ਲਈ ਖੁਦ ਧਰਨੇ ਵਾਲੀ ਥਾਂ 'ਤੇ ਆਉਣ ਤੋਂ ਬਾਅਦ ਹੀ ਧਰਨਾ ਸਮਾਪਤ ਕੀਤਾ ਗਿਆ | ਦੂਜੇ ਪਾਸੇ ਰੋਸ ਮਾਰਚ 'ਚ ਸ਼ੋ੍ਰਮਣੀ ਕਮੇਟੀ ਦੇ ਕੇਵਲ 48 ਦੇ ਕਰੀਬ ਮੈਂਬਰ ਹੀ ਸ਼ਾਮਿਲ ਹੋਏ, ਜਦੋਂਕਿ ਦੂਜੇ ਪਾਸੇ ਸ਼ੋ੍ਰਮਣੀ ਕਮੇਟੀ ਦੇ ਵੱਡੀ ਗਿਣਤੀ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੀ ਨੇ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕੀਤੀ | ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਨੇੜੇ ਸਥਿਤ ਸੂਚਨਾ ਕੇਂਦਰ ਤੋਂ ਪੰਥਕ ਜੈਕਾਰਿਆਂ ਦੇ ਨਾਲ ਆਰੰਭ ਹੋਏ ਇਸ ਪੈਦਲ ਰੋਸ ਮਾਰਚ ਵਿਚ ਪ੍ਰਧਾਨ ਸਮੇਤ ਮੈਂਬਰਾਂ ਤੇ ਮੁਲਾਜ਼ਮਾਂ ਨੇ ਰੋਸ ਵਜੋਂ ਕਾਲੀਆਂ ਦਸਤਾਰਾਂ ਸਜਾਉਣ ਦੇ ਨਾਲ-ਨਾਲ ਕਾਲੀਆਂ ਝੰਡੀਆਂ ਅਤੇ ਪੰਥਕ ਰੋਸ ਪ੍ਰਗਟ ਕਰਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ | ਰੋਸ ਧਰਨੇ ਦੌਰਾਨ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਲਈ ਵੱਖਰੇ ਗੁਰਦੁਆਰਾ ਐਕਟ 2014 ਨੂੰ ਮਾਨਤਾ ਦੇਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ ਅਤੇ ਇਹ ਫ਼ੈਸਲਾ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲਾ ਹੈ ਪਰ ਕਿਸੇ ਵੀ ਕੀਮਤ 'ਤੇ ਇਸ ਨੂੰ ਵੰਡਣ ਨਹੀਂ ਦਿੱਤਾ ਜਾਵੇਗਾ | ਇਸੇ ਦੌਰਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਕਿ ਸ਼੍ਰੋਮਣੀ ਕਮੇਟੀ ਤੋੜਨ ਵਿਰੁੱਧ ਉਲੀਕੇ ਅਗਲੇ ਪ੍ਰੋਗਰਾਮ ਤਹਿਤ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਅੰਬਾਲਾ ਹਰਿਆਣਾ ਤੋਂ ਤਿੰਨ ਪੰਥਕ ਰੋਸ ਮਾਰਚ ਕੱਢੇ ਜਾਣਗੇ ਤੇ ਇਸੇ ਦਿਨ ਸ਼ਾਮ ਨੂੰ ਇਨ੍ਹਾਂ ਰੋਸ ਮਾਰਚਾਂ ਵਿਚ ਸ਼ਾਮਿਲ ਸੰਗਤਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕੀਤੀ ਜਾਵੇਗੀ |
ਕੌਣ-ਕੌਣ ਸ਼ਾਮਿਲ ਰੋਸ ਮਾਰਚ 'ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅਲਵਿੰਦਰਪਾਲ ਸਿੰਘ ਪੱਖੋਕੇ, ਸਰਵਣ ਸਿੰਘ ਕੁਲਾਰ, ਬਲਵਿੰਦਰ ਸਿੰਘ ਵੇਈਾਪੂਈਾ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਭਲਾਈਪੁਰ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਬੂਟਾ ਸਿੰਘ, ਗੁਰਨਾਮ ਸਿੰਘ ਜੱਸਲ, ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਰਿਆ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ, ਗੁਰਪ੍ਰੀਤ ਸਿੰਘ ਝੱਬਰ, ਮੋਹਨ ਸਿੰਘ ਬੰਗੀ, ਕੇਵਲ ਸਿੰਘ ਬਾਦਲ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਨਵਤੇਜ ਸਿੰਘ ਕਾਉਣੀ, ਬੀਬੀ ਜੋਗਿੰਦਰ ਕੌਰ ਧਰਮਕੋਟ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਮੀਤ ਸਿੰਘ ਬੂਹ, ਸਤਪਾਲ ਸਿੰਘ ਤਲਵੰਡੀ ਭਾਈ, ਬਲਦੇਵ ਸਿੰਘ ਕਾਇਮਪੁਰ, ਹਰਭਜਨ ਸਿੰਘ ਮਸਾਣਾਂ, ਬੀਬੀ ਹਰਜਿੰਦਰ ਕੌਰ ਪੱਟੀ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬਿਕਰਮਜੀਤ ਸਿੰਘ ਕੋਟਲਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਜਸਵੀਰ ਕੌਰ ਜੱਫਰਵਾਲ, ਬਲਦੇਵ ਸਿੰਘ ਕਲਿਆਣ, ਸੁਰਜੀਤ ਸਿੰਘ ਰਾਏਪੁਰ, ਦਰਸ਼ਨ ਸਿੰਘ ਸ਼ੇਰਖਾਂ, ਅਜਮੇਰ ਸਿੰਘ ਖੇੜਾ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਮੈਂਬਰ ਅਜਾਇਬ ਸਿੰਘ ਅਭਿਆਸੀ, ਕੁਲਦੀਪ ਸਿੰਘ ਤੇੜਾ, ਫੈਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ, ਓ. ਐਡ. ਸੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ |
ਚੰਡੀਗੜ੍ਹ, 4 ਅਕਤੂਬਰ (ਹਰਕਵਲਜੀਤ ਸਿੰਘ)-ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ ਅਤੇ ਈ.ਡੀ. ਵਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਕੀਤੀ ਜਾ ਰਹੀ ਕਾਰਵਾਈ ਅਤੇ ਦਿੱਲੀ ਸਰਕਾਰ ਵਲੋਂ ਉਕਤ ਨੀਤੀ ਨੂੰ ਵਾਪਸ ਲਏ ਜਾਣ ਤੋਂ ਬਾਅਦ ...
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁਲਜ਼ਮ ਤੇ ਫਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂੰ ਨੂੰ ਭਜਾਉਣ ਦੇ ਦੋਸ਼ 'ਚ ਬਰਖ਼ਾਸਤ ਕੀਤੇ ਸੀ.ਆਈ.ਏ. ਸਟਾਫ਼ ਮਾਨਸਾ ਦੇ ਸਾਬਕਾ ਇੰਚਾਰਜ ...
ਚੰਡੀਗੜ੍ਹ, 4 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਕਿਹਾ, ਦੁਸਹਿਰੇ ਦੇ ਸ਼ੁੱਭ ਮੌਕੇ 'ਤੇ, ...
ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ)-ਕੌਮੀ ਸਿੱਖਿਆ ਨੀਤੀ 2020 ਨੇ ਅੱਜ ਕਈ ਸਰਕਾਰੀ ਸਕੂਲਾਂ ਦੀ ਹੌਂਦ ਨੂੰ ਖ਼ਤਰੇ 'ਚ ਪਾ ਦਿੱਤਾ ਹੈ ਅਤੇ ਇਹ ਨੀਤੀ ਸਿੱਖਿਆ ਦੇ ਮੁਕੰਮਲ ਨਿੱਜੀਕਰਨ ਅਤੇ ਵਪਾਰੀਕਰਨ ਵੱਲ ਸੇਧਤ ਹੈ | ਇਹ ਪ੍ਰਗਟਾਵਾ ਕਰਦਿਆਂ ਅਧਿਆਪਕ ਦਲ ਦੇ ਸੂਬਾ ...
ਅਜਨਾਲਾ/ਗੱਗੋਮਾਹਲ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ ਬਲਵਿੰਦਰ ਸਿੰਘ ਸੰਧੂ)-ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਵਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ ਟਿਫਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਕਰਕੇ ...
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)-ਜਬਰ ਜਨਾਹ ਦੇ ਮਾਮਲੇ 'ਚ ਪੀੜਤਾ ਦੀ ਸ਼ਿਕਾਇਤ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਡੀ.ਐਸ. ਪੀ. ਸੰਜੀਵ ਸਾਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੀੜਤਾ ਉਕਤ ਡੀ. ਐਸ. ਪੀ. ਦੇ ਘਰੇ ਕਿਰਾਏ 'ਤੇ ਰਹਿੰਦੀ ਸੀ, ਉਸ ਸਮੇਂ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ) : ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ ਵਿਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਣ ਦੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ...
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ ...
ਚੰਡੀਗੜ੍ਹ, 4 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਸ. ਪ੍ਰਤਾਪ ਸਿੰਘ ਬਾਜਵਾ ਨੂੰ ਚਿੱਠੀ ਲਿਖੀ ਹੈ | ਉਨ੍ਹਾਂ ਚਿੱਠੀ 'ਚ ਇਜਲਾਸ ਦੌਰਾਨ ਸਿਫ਼ਰ ਕਾਲ ਨੂੰ ਲੈ ਕੇ ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 2015 ਦੌਰਾਨ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਿੱਖ ਸਦਭਾਵਨਾ ਦਲ ...
ਮਾਨਸਾ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਮਾਨਸਾ ਪੁਲਿਸ 'ਤੇ ਬੇਭਰੋਸਗੀ ਜ਼ਾਹਿਰ ਕਰਦਿਆਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਦੋਸ਼ ...
ਚੰਡੀਗੜ੍ਹ, 4 ਅਕਤੂਬਰ (ਪਰਵਾਨਾ)-ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸਮਸ਼ੇਰ ਸਿੰਘ ਦੂਲੋਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਰਾਜ ਵਿਚ ਜਨਤਕ ਮੰਗਾਂ ਨੂੰ ਲੈ ਕੇ ਕਾਂਗਰਸੀ ਟੀਮ ਪ੍ਰਤਾਪ ਸਿੰਘ ਬਾਜਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚਾਹੀਦਾ ਹੈ ਕਿ ਉਹ ਮੌਜੂਦਾ ...
ਚੰਡੀਗੜ੍ਹ, 4 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਕਿਸਾਨਾਂ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ | ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ 'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ...
ਅੰਮਿ੍ਤਸਰ, 4 ਅਕਤੂਬਰ (ਰੇਸ਼ਮ ਸਿੰਘ)-ਆਪਣੀ ਪ੍ਰੇਮਿਕਾ ਨਾਲ ਹੋਟਲ ਦੇ ਕਮਰੇ 'ਚ ਆਏ ਇਕ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ, ਜਿਸ ਬਾਰੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਜਿਸ ਕੁੜੀ ਨਾਲ ਹੋਟਲ 'ਚ ਆਇਆ ਸੀ ਉਸ ਵਲੋਂ ਉਸ ਨੂੰ ਨਸ਼ੇ ਦੀ ਮਾਤਰਾ ਵੱਧ ਦਿੱਤੇ ...
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਦੇ ਬਾਘਾ ਪੁਰਾਣਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਤਰਲੋਚਨ ਸਿੰਘ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਕੀਤੀ ਹੋਈ ਨਾਕਾਬੰਦੀ ਦੌਰਾਨ ਕਿ ਕਾਰ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 8ਵੀਂ ਸ਼੍ਰੇਣੀ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ...
ਅੰਮਿ੍ਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਪੰਜਾ ਸਾਹਿਬ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਜਾ ਕੇ ਮਨਾਉਣ ਹਿਤ ਪਾਕਿਸਤਾਨ ਔਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁ: ਕਮੇਟੀ ਨਾਲ ਗੁਰਮਤਿ ਪ੍ਰੋਗਰਾਮ ਉਲੀਕਣ ਤੇ ...
ਜਲੰਧਰ, 4 ਅਕਤੂਬਰ (ਰਣਜੀਤ ਸਿੰਘ ਸੋਢੀ)-ਪੰਜਾਬ ਦੇ ਸਰਕਾਰੀ, ਅਰਧ ਸਰਕਾਰੀ ਅਤੇ ਜਨਤਕ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਦੀ ਸਿਰਮÏਰ ਅਤੇ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਗਿਆਰ੍ਹਵਾਂ ਸੂਬਾਈ ਡੈਲੀਗੇਟ ਇਜਲਾਸ ...
ਚੰਡੀਗੜ੍ਹ, 4 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਪਿਛਲੇ ਮਹੀਨੇ 5 ਕਰੋੜ ਰੁਪਏ ਦੇ ਸੋਨੇ ਅਤੇ ਹੋਰ ਵਸਤਾਂ ਦੇ ਰੂਪ 'ਚ ਦਾਨ 'ਚ ਗ਼ਬਨ ਕਰਨ ਦੇ ਇਲਜ਼ਾਮ ਲੱਗਣ ਮਗਰੋਂ ਤਨਖ਼ਾਹੀਆ ਐਲਾਨੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਦੇ ਕੈਬਨਿਟ ਸੈਕਟਰੀਏਟ ਡੀ. ਬੀ. ਟੀ. ਮਿਸ਼ਨ ਵਲੋਂ ਸੈਸ਼ਨ 2022-23 ਦੌਰਾਨ ਪ੍ਰੀ-ਮੈਟਿ੍ਕ ਸਕਾਲਰਸ਼ਿਪ ਫਾਰ ਮਨਿਓਰਿਟੀ ਸਕੀਮ ਅਧੀਨ ਫਾਰਮ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ ਅਤੇ ਹੁਣ ...
ਚੰਡੀਗੜ੍ਹ, 4 ਅਕਤੂਬਰ (ਪਰਵਾਨਾ) -ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਦਾ ਹਿੱਸਾ ਰਹੇ ਹਰਿਆਣਾ ਦੇ ਸਾਰੇ ਸਕੂਲਾਂ 'ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਜਾਏ ਤੇ ਇਸ ਸਮੇਂ ਰਾਜ ਵਿਧਾਨ ਸਭਾ ਵਿਚ ...
ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕਥਿਤ ਤੌਰ 'ਤੇ ਦੋਹਰਾ ਸੰਵਿਧਾਨ ਰੱਖ ਕੇ ਧੋਖਾਧੜੀ ਕਰਨ ਸੰਬੰਧੀ ਹੁਸ਼ਿਆਰਪੁਰ ਦੀ ਅਦਾਲਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਚੱਲ ਰਹੇ ਕੇਸ ਨੂੰ ਰੱਦ ਕਰਨ ਲਈ ਪਾਰਟੀ ਵਲੋਂ ਪਾਈ ਅਰਜ਼ੀ ਅਦਾਲਤ ...
ਜਲੰਧਰ, 4 ਅਕਤੂਬਰ (ਜਸਪਾਲ ਸਿੰਘ)-ਸ਼ਹਿਰ ਦੇ ਉੱਘੇ ਚਾਰਟਰਡ ਅਕਾਊਾਟੈਂਟ (ਸੀ. ਏ.) ਆਰ. ਐਸ. ਕਾਲੜਾ ਵਲੋਂ ਟੀ. ਡੀ. ਐਸ. ਬਾਰੇ ਲਿਖਿਆ ਗਿਆ ਲੇਖ 'ਸੈਕਸ਼ਨ 194-ਜੇ ਟੀ.ਡੀ.ਐਸ. ਆਨ ਪ੍ਰੋਫੈਸ਼ਨਲ ਐਂਡ ਟੈਕਨੀਕਲ ਸਰਵਿਸਿਜ਼' ਮੁੰਬਈ ਦੀ ਇਨਕਮ ਟੈਕਸ ਸੰਬੰਧੀ ਇਕ ਨਾਮਵਰ ...
ਨਵੀਂ ਦਿੱਲੀ, 4 ਅਕਤੂਬਰ (ਏਜੰਸੀ)-ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਮੰਗਲਵਾਰ ਨੂੰ ਵਿੱਤੀ ਅਪਰਾਧਾਂ 'ਚ ਸ਼ਾਮਿਲ ਸਾਈਬਰ ਅਪਰਾਧੀਆਂ ਵਿਰੁੱਧ ਕਾਰਵਾਈ ਕਰਦਿਆਂ ਆਪਰੇਸ਼ਨ ਚੱਕਰ ਤਹਿਤ ਕਈ ਸੂਬਿਆਂ ਦੇ 105 ਟਿਕਾਣਿਆਂ 'ਤੇ ਛਾਪੇ ਮਾਰੇ | ਇਹ ਛਾਪੇ ਸੂਬਿਆਂ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX