ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਕਸਬਾ ਲੌਂਗੋਵਾਲ ਦੀ ਅਧੂਰੀ ਪਈ ਵਾਰਡ ਨੰਬਰ 4 ਦੀ ਇਕ ਗਲੀ ਨੂੰ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਮਿਲਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੌਂਗੋਵਾਲ ਵਿੱਚ ਨਗਰ ਕੌਂਸਲ ਦੀ ਪ੍ਰਧਾਨਗੀ ਉੱਤੇ ਕਬਜ਼ਾ ਕਰਨ ਲਈ ਕਾਂਗਰਸੀ ਧੜੇ ਦੀ ਹਮਾਇਤ ਲਈ ਜਾ ਰਹੀ ਹੈ ਅਤੇ 4 ਨੰਬਰ ਵਾਰਡ ਦੇ ਕਾਂਗਰਸੀ ਐਮ.ਸੀ ਵੱਲੋਂ ਨਿੱਜੀ ਰੰਜਿਸ਼ ਕਰਕੇ ਇਕ ਮੰਤਰੀ ਦੀ ਸਹਿ ਨਾਲ ਗਲੀ ਦਾ ਨਿਰਮਾਣ ਰੋਕਿਆ ਹੋਇਆ ਹੈ ਜਦੋਂ ਕਿ ਇਸ ਗਲੀ ਦਾ ਟੈਂਡਰ ਪਾਸ ਹੋ ਚੁੱਕਿਆ ਹੈ | ਪਿਛਲੇ ਇਕ ਹਫ਼ਤੇ ਤੋਂ ਇਸ ਮਸਲੇ ਤੇ ਨਗਰ ਕੌਂਸਲ ਲੌਂਗੋਵਾਲ ਦਾ ਘਿਰਾਓ ਚੱਲ ਰਿਹਾ ਹੈ ਤੇ ਕੰਮ ਠੱਪ ਪਏ ਹਨ | ਆਗੂਆਂ ਨੇ ਦੱਸਿਆ ਕਿ ਅੱਜ ਕਿਸਾਨਾਂ ਸਾਹਮਣੇ ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ, ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦੇ ਮੁਆਵਜ਼ੇ ਦਾ ਮਸਲਾ ਅਤੇ ਝੋਨੇ ਦੀ ਪਰਾਲੀ ਅਤੇ ਖ਼ਰੀਦ ਦਾ ਮਸਲਾ ਸਿਰ ਤੇ ਖੜ੍ਹੇ ਹਨ | ਪਰ ਸਰਕਾਰ ਉਪਰੋਕਤ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਦੇ ਮੰਤਰੀ ਲੋਕਾਂ ਨੂੰ ਗਲੀਆਂ ਨਾਲੀਆਂ ਦੇ ਮਸਲਿਆਂ 'ਚ ਉਲਝਾ ਕੇ ਰੱਖਣਾ ਚਾਹੁੰਦੇ ਹਨ | ਇਨ੍ਹਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਆਗੂ ਕੁਲਦੀਪ ਜੋਸ਼ੀ, ਕਰਮ ਸਿੰਘ ਬਲਿਆਲ, ਬਲਾਕ ਪ੍ਰਧਾਨ ਸੰਤਰਾਮ ਛਾਜਲੀ, ਮੀਤ ਪ੍ਰਧਾਨ ਗੁਰਮੇਲ ਸਿੰਘ ਲੌਂਗੋਵਾਲ, ਮਹਿੰਦਰ ਸਿੰਘ, ਦਰਸ਼ਨ ਸਿੰਘ ਨੱਤ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਉੱਭਾਵਾਲ, ਕਰਮਜੀਤ ਸਿੰਘ ਸਤੀਪੁਰਾ, ਹਰਦੇਵ ਸਿੰਘ ਦੁੱਲਟ, ਭੋਲਾ ਆਦਿ ਮੌਜੂਦ ਸਨ |
ਭਵਾਨੀਗੜ੍ਹ, 4 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 6 ਅਕਤੂਬਰ ਨੂੰ ਪਟਿਆਲਾ ਦੇ ਪ੍ਰਦੂਸ਼ਣ ਬੋਰਡ ਦਫ਼ਤਰ ਵਿਖੇ ਕਰਾਈ ਜਾ ਰਹੀ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਇਕੱਠ ਕੀਤਾ ਜਾਵੇਗੀ, ਇਹ ਵਿਚਾਰ ਮਾਰਕੀਟ ...
ਮੂਨਕ, 4 ਅਕਤੂਬਰ (ਪ੍ਰਵੀਨ ਮਦਾਨ) - ਮੂਨਕ ਵਿਚ ਲੋਕ ਮਸਲਿਆਂ ਦਾ ਹੱਲ ਕਰਨ ਪਹੁੰਚੇ ਲਹਿਰਾ ਹਲਕੇ ਦੇ ਵਿਧਾਇਕ ਐਡਵੋਕੇਟ ਵਰਿੰਦਰ ਕੁਮਾਰ ਗੋਇਲ ਨੇ ਸਥਾਨਕ ਸ਼ਹਿਰ ਵਿਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਆਪਣੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ...
ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨਾਲ ਵਧੀਕੀਆਂ ਕਰਨ ਵਿਚ ਪਿਛਲੀਆਂ ਸਰਕਾਰਾਂ ਨਾਲੋਂ 6 ਮਹੀਨਿਆਂ ਵਿੱਚ ਹੀ ਅੱਗੇ ਨਿਕਲ ਚੁੱਕੀ ਹੈ ਉਕਤ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਤੋਂ ਭਾਜਪਾ ਦੇ ਪ੍ਰਮੁੱਖ ਆਗੂ ...
ਮੂਨਕ, 4 ਅਕਤੂਬਰ (ਗਮਦੂਰ ਧਾਲੀਵਾਲ) - ਸਥਾਨਕ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆਪਣੇ ਇਲਾਕੇ ਦੇ ਪਿੰਡਾਂ ਵਿਚ ਕਮੇਟੀਆਂ ਬਣਾਉਣ ਲਈ ਕਿਹਾ ਤਾਂ ਕਿ ਇਲਾਕੇ ...
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਪ੍ਰਧਾਨ ਜੀਵਨ ਕੁਮਾਰ ਰੱਬੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆੜ੍ਹਤੀਆਂ ਨੂੰ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ | ਸ੍ਰੀ ਰੱਬੜ ਨੇ ਕਿਹਾ ਕਿ ...
ਸੰਗਰੂਰ, 4 ਅਕਤੂਬਰ (ਧੀਰਜ ਪਸੌਰੀਆ) - ਜੁਵਾਈਨਲ ਜਸਟਿਸ ਬੋਰਡ ਦੇ ਪਿ੍ੰਸੀਪਲ ਸੁਮਿਤ ਸਭਰਵਾਲ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀ ਤੋਂ ਬਾਅਦ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚੋਂ ...
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ 2 ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ...
ਮਲੇਰਕੋਟਲਾ, 4 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਰਿਆਸਤ ਮਲੇਰਕੋਟਲਾ ਦੇ ਸ਼ਦੀਆਂ ਤੋਂ ਨਹਿਰੀ ਪਾਣੀ ਨੂੰ ਤਰਸ ਰਹੇ ਕਰੀਬ 40 ਪਿੰਡਾਂ ਨਾਲ ਸਬੰਧਤ ਕਿਰਤੀਆਂ ਕਿਸਾਨਾਂ ਨੂੰ ਲਾਮਬੰਦ ਕਰਕੇ ਰੇਗਿਸਤਾਨ ਬਣਦੇ ਜਾ ਰਹੇ ਇਸ ਖ਼ਿੱਤੇ ਦੀ ਆਵਾਜ਼ ਪੰਜਾਬ ਸਰਕਾਰ ਅਤੇ ਮੁੱਖ ...
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਡੀ.ਟੀ.ਐਫ. ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਅਤੇ ਸੀਨੀਅਰ ਆਗੂ ਵਿਸ਼ਵ ਕਾਂਤ ਦੀ ਅਗਵਾਈ ਵਿਚ ਬਲਾਕ ਸੁਨਾਮ-1 ਚੋਣ ਹੋਈ | ਸਰਬਸੰਮਤੀ ਨਾਲ਼ ਹੋਈ ਇਸ ਚੋਣ ਵਿਚ 9 ਮੈਂਬਰੀ ਬਲਾਕ ਕਮੇਟੀ ...
ਸੰਗਰੂਰ, 4 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਇਸ ਰਿਆਸਤੀ ਸ਼ਹਿਰ ਵਿਚ ਸਰਕਾਰੀ ਪ੍ਰਬੰਧਾਂ ਹੇਠ ਚੱਲ ਰਹੇ ਛੇ ਗੁਰਦੁਆਰਾ ਸਾਹਿਬਾਨ ਲਈ ਸਰਕਾਰ ਵੱਲੋਂ ਸਿਰਫ਼ ਦੋ ਗ੍ਰੰਥੀ ਸਿੰਘ ਨਿਯੁਕਤ ਹੋਣ ਕਾਰਨ ਗੁਰੂ ਘਰਾਂ ਦੀ ਮਰਿਆਦਾ ਭੰਗ ਹੋਣ ਕਾਰਨ ਸਿੱਖ ...
ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਬਨਾਸਰ ਬਾਗ਼ ਵਿੱਚ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਸੰਸਥਾ ਦੇ ਪ੍ਰਧਾਨ ਸ੍ਰੀ ਪਾਲਾ ਮਲ ਸਿੰਗਲਾ ਦੀ ਅਗਵਾਈ ਵਿਚ ਕੀਤਾ ਗਿਆ | ਇਸ ਸਮਾਗਮ ਵਿਚ ...
ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਵਧੀਆ ਪੋ੍ਰਫਾਇਲ ਵਾਲੇ ਵਿਦਿਆਰਥੀਆਂ ਨੰੂ ਲੈਵਲ ਵਨ ਦੀ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਵੀਜਾ ਖੁੱਲਦਿਲੀ ਨਾਲ ਦੇ ਰਿਹਾ ਹੈ | ...
ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਗੁਆਂਢੀ ਰਾਜ ਹਰਿਆਣਾ ਦੇ ਪਿੰਡ ਫਤਹਿਪੁਰੀ ਨਾਲ ਸੰਬੰਧਤ ਨੌਜਵਾਨ ਸ਼ਰਮਾ ਸਿੰਘ ਨੂੰ ਰੈੱਡ ਕਰਾਸ ਨਸ਼ਾ ਛਡਾਊ ਕੇਂਦਰ ਵਿਖੇ ਹੋਏ ਸਮਾਗਮ ਦੌਰਾਨ ਪ੍ਰਬੰਧਕਾਂ ਅਤੇ ਸੰਗਰੂਰ ਦੇ ਪਤਵੰਤਿਆਂ ਵਲੋਂ ਸ਼ੁੱਭ ...
ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੇ ਸੀਨੀਅਰ ਆਗੂ ਅਤੇ ਵਰਕਰਾਂ ਦੀ ਮੀਟਿੰਗ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਈ | ਮੀਟਿੰਗ ਨੂੰ ...
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਭੁੱਲਰ, ਧਾਲੀਵਾਲ) - ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖ਼ਬਰ ਹੈ | ਜੀ.ਆਰ.ਪੀ. ਪੁਲਿਸ ਚੌਂਕੀ ਸੁਨਾਮ ਦੇ ਸਹਾਇਕ ਥਾਣੇਦਾਰ ...
ਸੰਗਰੂਰ, 4 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਟਿਆਲਾ ਵਿਖੇ ਹੋਏ ਰਾਜ ਪੱਧਰੀ 'ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ' ਵਿਚ ਸਿਵਲ ਹਸਪਤਾਲ ਸੰਗਰੂਰ ਨੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਦੂਜਾ ਸਥਾਨ ਹਾਸਲ ਕੀਤਾ ਹੈ | ...
ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਪ੍ਰਧਾਨ ਸੁਰੇਸ਼ ਜਿੰਦਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਓ.ਐਸ.ਡੀ ਓਕਾਰ ਸਿੰਘ ਸਿੱਧੂ ਅਤੇ ਪੰਜਾਬ ਗਊ ਸੇਵਾ ...
ਸੰਗਰੂਰ, 4 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਪ੍ਰਸਿੱਧ ਇਮੀਗ੍ਰੇਸ਼ਨ ਕੰਪਨੀ ਪੈਰਾਗੋਨ ਗਰੁੱਪ ਨੇ ਆਪਣੀ ਕਾਬਲੀਅਤ ਦਾ ਸਬੂਤ ਦਿੰਦਿਆਂ ਯੂ.ਕੇ. ਦਾ ਸਟੱਡੀ ਵੀਜ਼ਾ ਇਕ ਹਫਤੇ ਵਿਚ ਲੈ ਕੇ ਦਿੱਤਾ ਹੈ | ਪੈਰਾਗੋਨ ਗਰੁੱਪ ਪਹਿਲਾਂ ਆਸਟ੍ਰੇਲੀਆ, ਕੈਨੇਡਾ ਦੇ ...
ਸੰਗਰੂਰ, 4 ਅਕਤੂਬਰ (ਧੀਰਜ਼ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸਾਰੂ ਮਹਿਤਾ ਕੋਸ਼ਿਕ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਅਤੇ ਰਾਜ ਕੁਮਾਰ ਗੋਇਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਇਰਾਦਾ ਕਤਲ ਦੇ ਕੇਸ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ...
ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ) - ਸਿਵਲ ਹਸਪਤਾਲ ਸੰਗਰੂਰ ਦੇ ਕੁੱਝ ਇਕ ਡਾਕਟਰਾਂ ਦੇ ਹਸਪਤਾਲ ਵਿਚ ਦੇਰੀ ਨਾਲ ਪੁੱਜਣ ਦੀਆਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਵੇਰੇ ਹਸਪਤਾਲ ਦੇ ਖੁੱਲਣ ਸਮੇਂ 8.00 ਵਜੇ ਤੋਂ ਅੱਧਾ ਘੰਟਾ ...
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ) - ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਜਗਪਾਲ ਸਿੰਘ ਉੂਧਾ ਨੇ ਦੱਸਿਆ ਹੈ ਕਿ ਪੰਜਾਬ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦਰਮਿਆਨ ਵਡੇਰੀ ਏਕਤਾ ਅਤੇ ਖੇਤੀਬਾੜੀ ਦਾ ...
ਲਹਿਰਾਗਾਗਾ, 4 ਅਗਸਤ (ਅਸ਼ੋਕ ਗਰਗ) - ਖੇਤੀਬਾੜੀ ਅਤੇ ਕਿਸਾਨ ਵਿਕਾਸ ਫਰੰਟ (ਪੰਜਾਬ) ਵਲੋਂ 'ਖੇਤੀ, ਕਿਸਾਨ ਦਾ ਮੌਜੂਦਾ ਸੰਕਟ' ਕਾਰਨ ਅਤੇ ਨਿਵਾਰਣ' ਵਿਸ਼ੇ ਉੱਪਰ ਸੈਮੀਨਾਰ 8 ਅਕਤੂਬਰ ਨੰੂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਬੀ.ਐਡ ਕਾਲਜ ਦੇ ਹਾਲ ਵਿਚ ਕਰਵਾਇਆ ...
ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ) - ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਅਤੇ ਹਿੰਦੂ ਵੈਲਫੇਅਰ ਬੋਰਡ ਦੇ ਕਾਨੰੂਨੀ ਸਲਾਹਕਾਰ ਐਡਵੋਕੇਟ ਲਲਿਤ ਗਰਗ ਅਤੇ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ...
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਧਾਨ ਅਸ਼ੋਕ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਧਾਨ ਰਿਸੀ ਪਾਲ ਖੇਰਾ, ਸੂਬਾ ਕਮੇਟੀ ਮੈਂਬਰ ਅਤੇ ਬਠਿੰਡਾ ...
ਕੁੱਪ ਕਲਾਂ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦਾ ਤਿਉਹਾਰ ਬਡੀ ਧੂਮ ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਦਲਜੀਤ ਕੌਰ ਔਲਖ ਨੇ ਬੱਚਿਆਂ ਨੂੰ ਦੁਸਹਿਰੇ ਦੇ ...
ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ) - ਬਠਿੰਡਾ ਵਿਖੇ ਕਾਰਪੋਰੇਟ ਘਰਾਣੇ ਦੇ ਇਕ ਡਰੱਗ ਹਾਊਸ ਤੋਂ ਨੋਰਕੈਟਿਕਸ ਦਵਾਈਆਂ ਫੜੇ ਜਾਣ ਦਾ ਮੁੱਦਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ | ਪੰਜਾਬ ਕੈਮਿਸਟ ...
ਚੀਮਾ ਮੰਡੀ, 4 ਅਕਤੂਬਰ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਦੀ ਖਿਡਾਰਨ ਨੇ ਜ਼ਿਲ੍ਹਾ ਪੱਧਰੀ ਨੇਜਾ ਸੁੱਟਣ ਅਤੇ ਡਿਸਕਸ ਸੁੱਟਣ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਬਾਜੀ ਮਾਰੀ | ਜਾਣਕਾਰੀ ...
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਆੜ੍ਹਤੀ ਦੇਵ ਰਾਜ ਅਮਿਤ ਕੁਮਾਰ ...
ਮਲੇਰਕੋਟਲਾ, 4 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਪਿਛਲੇ 12 ਵਰਿ੍ਹਆਂ ਤੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਖੇਤਰ ਵਿਚ ਪੂਰੀ ਤਰ੍ਹਾਂ ਸਰਗਰਮ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ...
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਰੋਟਰੀ ਕਲੱਬ ਸੁਨਾਮ ਵਲੋਂ ਪ੍ਰਧਾਨ ਸੁਮਿਤ ਬੰਦਲਿਸ ਦੀ ਅਗਵਾਈ ਹੇਠ ਰੋਟਰੀ ਕੰਪਲੈਕਸ ਵਿਖੇ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਕਲੱਬ ਪ੍ਰਧਾਨ ਵੱਲੋਂ ਮੀਟਿੰਗ ਵਿਚ ਸ਼ਾਮਲ ਹੋਏ ਮੈਂਬਰਾਂ ਦਾ ...
ਅਮਰਗੜ੍ਹ, 4 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਪਿਛਲੇ ਕਈ ਦਿਨਾਂ ਤੋਂ ਵਿਵਾਦਿਤ ਬਣਿਆ ਸਰਕਾਰੀ ਹਾਈ ਸਕੂਲ ਸਲਾਰ ਦਾ ਮਸਲਾ ਜਿਸ ਸਬੰਧੀ ਸਕੂਲ ਦੇ ਬੱਚਿਆਂ ਵਲੋਂ ਦੋ ਦਿਨ ਸਕੂਲ ਦੇ ਮੁੱਖ ਦਰਵਾਜ਼ੇ ਅੱਗੇ ਧਰਨਾ ਵੀ ਲਗਾਇਆ ਗਿਆ ਉਹ ਪ੍ਰਸ਼ਾਸਨ ਦੀ ਸੂਝ ਬੂਝ ਨਾਲ ...
ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸਭਾ ਰਜਿ ਵੱਲੋਂ ਮਹੇਸ਼ ਬਿਰਧ ਆਸ਼ਰਮ ਵਿਖੇ ਚੱਲ ਰਹੇ ਸਿਲਾਈ ਕੋਰਸ ਨੂੰ ਸਫਲਤਾਪੂਰਨ ਮੁਕੰਮਲ ਕਰਨ ਉਪਰੰਤ ਦਸ ਲੜਕੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ...
ਮੂਣਕ, 4 ਅਕਤੂਬਰ (ਕੇਵਲ ਸਿੰਗਲਾ) - ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੀਆਂ ਕੀਮਤਾਂ ਪਿਛਲੇ 9 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆਉਣ ਦੇ ਬਾਵਜੂਦ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ | ਦੁਨੀਆ ਵਿੱਚ ਆਰਥਿਕ ਮੰਦੀ ਕਾਰਨ ਇਸ ਸਾਲ ਮਈ ਮਹੀਨੇ ਤੋਂ ਬਾਅਦ ਕੌਮਾਂਤਰੀ ...
ਅਮਰਗੜ੍ਹ, 4 ਅਕਤੂਬਰ (ਸੁਖਜਿੰਦਰ ਸਿੰਘ ਝੱਲ) -ਨਗਰ ਪੰਚਾਇਤ ਅਮਰਗੜ੍ਹ ਵਲੋਂ ਸਵੱਛ ਸਰਵੇਖਣ 2023 ਲਈ ਪਦਮ ਸ਼੍ਰੀ ਰਮੇਸ਼ਇੰਦਰ ਸਿੰਘ ਆਈ ਪੀ ਐਸ ਚੀਫ਼ ਸੈਕਟਰੀ ਪੰਜਾਬ (ਸੇਵਾਮੁਕਤ) ਨੂੰ ਬਰਾਂਡ ਅੰਬੈਸਡਰ ਚੁਣਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ...
ਅਮਰਗੜ੍ਹ, 4 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਬਣੇ ਪਟਵਾਰੀ ਹਰਵੀਰ ਸਿੰਘ ਢੀਂਡਸਾ ਦਾ ਤਹਿਸੀਲ ਅਮਰਗੜ੍ਹ ਪਹੁੰਚਣ ਉੱਤੇ ਪਟਵਾਰੀ ਅਤੇ ਕਾਨੂੰਗੋ ਭਾਈਚਾਰੇ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ...
ਸੰਦੌੜ, 4 ਅਕਤੂਬਰ (ਜਸਵੀਰ ਸਿੰਘ ਜੱਸੀ) -ਸਰਪੰਚ/ਪੰਚ ਯੂਨੀਅਨ ਆਫ਼ ਪੰਜਾਬ ਜ਼ਿਲ੍ਹਾ ਮਲੇਰਕੋਟਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਰਿਖੀ ਮਾਣਕਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਚਾਰ ਕੀਤਾ ਗਿਆ ਕਿ ਬਲਾਕ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਨਵੇਂ ਸਿਰੇ ...
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਲਾਇਨਜ਼ ਕਲੱਬ ਸੁਨਾਮ ਮੇਨ ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ ਗ੍ਰੀਨ ਲਾਅਨ ਵਿਚ ਆਯੋਜਿਤ ਕੀਤੀ ਗਈ, ਜਿਸ ਵਿਚ ਕਲੱਬ ਦੇ ਸਕੱਤਰ ਲਾਇਨ ਰਾਜੀਵ ...
ਸੰਗਰੂਰ, 4 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਦੇ ਟਰਾਇਲ ਲੈਣ ਲਈ ਜ਼ਿਲ੍ਹਾ ਖੇਡ ਵਿਭਾਗ ਵਲੋਂ ਸਮਾਂ ਸਾਰਣੀ ...
ਮਹਿਲਾਂ ਚੌਂਕ, 4 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਮਹਿਲਾਂ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਬਾਰੇ ਬਲਾਕ ਆਗੂ ਅਮਨਦੀਪ ਸਿੰਘ ਸੋਹੀ ਨੇ ਦੱਸਿਆ ਕਿ ਪਿੰਡ ਮਹਿਲਾਂ ਦੀ ਇੱਕ ...
ਚੀਮਾ ਮੰਡੀ, 4 ਅਕਤੂਬਰ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਦੀਆਂ ਖਿਡਾਰਨਾ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਬਾਜ਼ੀ ਮਾਰੀ | ਜਾਣਕਾਰੀ ਦਿੰਦਿਆਂ ਅਕਾਲ ...
ਕੁੱਪ ਕਲਾਂ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਖਿਆ ਕਿ ਉਹ ਹਲਕਾ ਅਮਰਗੜ੍ਹ ਦੇ ਲੋਕਾਂ ਦੀਆਂ ਜ਼ਰੂਰੀ ਮੰਗਾਂ ਨੂੰ ਲੈ ਕੇ ਵਚਨਬੱਧ ਹਨ ਅਤੇ ਇਨ੍ਹਾਂ ਮੰਗਾਂ ਨੂੰ ...
ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਰਿਸ਼ਤੇਦਾਰ ਤਰਲੋਕ ਸਿੰਘ ਤੂਰ ਨੇ ਧੂਰੀ ਵਿਖੇ ਵਰਦਵਾਨ ਗਾਰਮੈਂਟਸ ਦੇ ਸ਼ੋਅਰੂਮ ਦੇ ਉਦਘਾਟਨ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ...
ਧੂਰੀ, 4 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿਚ ਐੱਸ.ਡੀ.ਐੱਮ. ਦਫ਼ਤਰ ਧੂਰੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...
ਖਨੌਰੀ, 4 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਸੀ ਸਿੰਗਲਾ (46) ਦਾ ਅੱਜ ਦਿਹਾਂਤ ਹੋ ਗਿਆ | ਸਸੀ ਸਿੰਗਲਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਸਸੀ ਸਿੰਗਲਾ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੋਂ ...
ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਦੀਪਾ ਨੇ ਅੱਜ ਸੁਨਾਮ ਦੀ ਸਿਆਸਤ ਵਿਚ ਮੁੜ ਤੋ ਸਰਗਰਮ ਹੁੰਦੇ ਦੋਸ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਦੇ ਨਸੇ ਵਿੱਚ ਧੁੱਤ ਹੋ ਕੇ ਕਾਨੂੰਨ ਦੀਆਂ ...
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ ਜਾਂਦੀ ਹੈ | ਜਾਣਕਾਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX