ਡਿਊਟੀ ਵਿਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਵਿਸ਼ੇਸ਼ ਸਾਰੰਗਲ
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਸਾੜਣ ਦੇ ਮਾਮਲੇ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚਲੇ 700 ਪਿੰਡਾਂ ਵਿਚੋਂ 157 ਸੰਵੇਦਨਸ਼ੀਲ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਇਨ੍ਹਾਂ ਪਿੰਡਾਂ ਵਿਚ ਪਿਛਲੇ ਸਾਲ ਪਰਾਲੀ ਸਾੜਣ ਦੇ ਸਾਹਮਣੇ ਆਏ 1800 ਮਾਮਲਿਆਂ ਵਿਚੋਂ 75 ਫੀਸਦੀ ਮਾਮਲੇ ਇਨ੍ਹਾਂ ਪਿੰਡਾਂ ਨਾਲ ਸਬੰਧਿਤ ਸਨ | ਇਸ ਝੋਨੇ ਦੇ ਸੀਜ਼ਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਣ ਦੇ ਮਾਮਲੇ ਨੂੰ ਰੋਕਣ ਲਈ ਸਖ਼ਤੀ ਨਾਲ ਪੇਸ਼ ਆ ਰਿਹਾ ਹੈ ਤੇ ਬੀਤੇ ਦਿਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਪਿੰਡ ਮੁਕਟਰਾਮਵਾਲਾ ਵਿਚ ਪਰਾਲੀ ਸਾੜਣ ਦੇ ਮਾਮਲੇ ਵਿਚ ਗਲਤ ਰਿਪੋਰਟ ਪੇਸ਼ ਕਰਨ ਵਾਲੇ ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਤੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਤੇ ਇਨ੍ਹਾਂ ਅਧਿਕਾਰੀਆਂ ਨੇ ਅੱਜ ਨਿੱਜੀ ਤੌਰ 'ਤੇ ਡਿਪਟੀ ਕਮਿਸ਼ਨਰ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ | ਇਸੇ ਸਬੰਧ ਵਿਚ ਹੀ ਅੱਜ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਮਾਮਲਿਆਂ ਸਬੰਧੀ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਤੇ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਅੱਗ ਲੱਗਣ ਵਾਲੀਆਂ ਥਾਵਾਂ ਸਬੰਧੀ 24 ਘੰਟੇ ਦੇ ਅੰਦਰ ਅੰਦਰ ਦੌਰਾ ਕਰਕੇ ਰਿਪੋਰਟ ਦੇਣੀ ਯਕੀਨੀ ਬਣਾਉਣ | ਉਨ੍ਹਾਂ ਸਪਸ਼ਟ ਕੀਤਾ ਕਿ ਡਿਊਟੀ ਵਿਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਤੋਂ ਇਲਾਵਾ ਸਾਲਾਨਾ ਗੁਪਤ ਰਿਪੋਰਟਾਂ ਵਿਚ ਵੀ ਵੇਰਵਾ ਦਰਜ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਗ ਲਗਾਉਣ ਦੇ ਮਾਮਲਿਆਂ 'ਤੇ ਸਖ਼ਤ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਤੋਂ ਇਲਾਵਾ 208 ਨੋਡਲ ਅਫ਼ਸਰ ਤੇ 39 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਤੇ ਪਰਾਲੀ ਖੇਤਾਂ ਵਿਚ ਸਾੜਣ ਦੀ ਬਜਾਏ ਉਸ ਨੂੰ ਖੇਤਾਂ ਵਿਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਓ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਸਾਰੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪਰਾਲੀ ਸਾੜਣ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਮੀਟਿੰਗ ਵਿਚ ਅਜੈ ਅਰੋੜਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਡਾ: ਨਯਨ ਜੱਸਲ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ, ਲਾਲ ਵਿਸ਼ਵਾਸ ਬੈਂਸ ਐਸ.ਡੀ.ਐਮ. ਕਪੂਰਥਲਾ, ਰਣਦੀਪ ਸਿੰਘ ਐਸ.ਡੀ.ਐਮ. ਸੁਲਤਾਨਪੁਰ ਲੋਧੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਬੇਗੋਵਾਲ, 4 ਅਕਤੂਬਰ (ਸੁਖਜਿੰਦਰ ਸਿੰਘ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਤੇ ਸਿੱਖ ਕੌਮ ਨੂੰ ਵੰਡਣਾ ਸਿਆਸੀ ਪਾਰਟੀ ਦੀ ਵੱਡੀ ਸਾਜ਼ਿਸ਼ ਹੈ | ਇਹ ਵਿਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ...
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ 22 ਥਾਵਾਂ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਏ ਜਾਣ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤੇ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ 1025 ...
ਕਪੂਰਥਲਾ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਕਪੂਰਥਲਾ ਦੀ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਤਿੰਨ ਮੋਬਾਈਲ ਫ਼ੋਨ, ਬੈਟਰੀ ਤੇ ਸਿੰਮ ਬਰਾਮਦ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...
• ਪ੍ਰਵਾਸੀ ਭਾਰਤੀਆਂ ਦਾ ਮਿਲ ਰਿਹਾ ਵਡਮੁੱਲਾ ਸਹਿਯੋਗ-ਰਿਟਾ. ਪਿ੍ੰਸੀਪਲ ਬੰਗੜ
ਖਲਵਾੜਾ, 4 ਅਕਤੂਬਰ (ਮਨਦੀਪ ਸਿੰਘ ਸੰਧੂ)-ਸੰਤ ਬਾਬਾ ਨਿਹਾਲ ਸਿੰਘ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਸੰਗਤਪੁਰ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪਿੰਡ ਸੰਗਤਪੁਰ ਦੇ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਛਿੰਝ ਕਮੇਟੀ, ਨਗਰ ਨਿਵਾਸੀ, ਇਲਾਕਾ ਨਿਵਾਸੀ, ਨਗਰ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਚੌਥਾ ਮੀਰੀ ਪੀਰੀ ...
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਖੇਡਾਂ ਵਿਚ ਜ਼ਿਲ੍ਹਾ ਕਪੂਰਥਲਾ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 6 ਅਕਤੂਬਰ ਤੋਂ 8 ਅਕਤੂਬਰ ਤੱਕ ਵੱਖ-ਵੱਖ ਥਾਵਾਂ 'ਤੇ ਹੋਣਗੇ | ਪ੍ਰਦੀਪ ਕੁਮਾਰ ਜ਼ਿਲ੍ਹਾ ਖੇਡ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਫਗਵਾੜਾ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਸੂਬਾ ਇੰਚਾਰਜ ਵਰਿੰਦਰ ਸਿੰਘ ਕੰਬੋਜ ਨੇ ...
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਦੀ ਅਗਵਾਈ ਵਿਚ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਕੌਮੀ ਪਰਿਵਾਰ ਦਿਵਸ ਤੇ ਗਾਂਧੀ ਜਯੰਤੀ ਸਬੰਧੀ ਹੋਏ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਮੁਹੱਲਾ ਪ੍ਰੀਤ ਨਗਰ ਫਗਵਾੜਾ ਦੇ ਗਲੀ ਨੰ 1 ਅਤੇ ਗਲੀ ਨੰ 2 ਸਾਹਮਣੇ ਰੇਲਵੇ ਸਟੇਸ਼ਨ ਵਾਲੀ ਸਾਈਡ ਪਲੇਟ ਫ਼ਰਮ ਨੰ :3 ਨੇੜੇ ਪਏ ਕੂੜੇ-ਕਰਕਟ ਦੇ ਢੇਰ ਦੇ ਨਿਪਟਾਰੇ ਦਾ ਪੱਕੇ ਤੌਰ 'ਤੇ ਹੱਲ ਕਰਵਾਉਣ ਸਬੰਧੀ ਪ੍ਰੀਤ ਨਗਰ ...
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ 'ਚ ਰੁਜ਼ਗਾਰ ਤੇ ਪਲੇਸਮੈਂਟ ਸਬੰਧੀ ਇਕ ਸੈਮੀਨਾਰ ਕਰਵਾਇਆ, ਜਿਸ ਵਿਚ ਨੀਲਮ ਮਹੇ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਕਪੂਰਥਲਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ...
ਫਗਵਾੜਾ, 4 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੀ ਰੂਪ-ਰੇਖਾ 'ਜੈਸਮੀਨ ਸਦਨ' ਦੇ ਮੈਂਬਰ ਪ੍ਰਵੀਨ ਨੇ ਤਿਆਰ ਕੀਤੀ | ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ 5 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਫਗਵਾੜਾ ਦੇ ਵੱਖ-ਵੱਖ ਥਾਵਾਂ ਤੇ ਮਨਾਇਆ ਜਾ ਰਿਹਾ ਹੈ | ਵੱਖ-ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਤਿਉਹਾਰ ਦੁਸਹਿਰਾ ਜਿਨ੍ਹਾਂ ਵਿਚ ...
ਹੁਸੈਨਪੁਰ, 4 ਅਕਤੂਬਰ (ਤਰਲੋਚਨ ਸਿੰਘ ਸੋਢੀ)-ਮਾਣਯੋਗ ਹਾਈਕੋਰਟ ਵਲੋਂ ਅਤੇ ਸਮੇਂ-ਸਮੇਂ ਤੇ ਮੌਜੂਦਾ ਸਰਕਾਰਾਂ ਵਲੋਂ ਲੋਕਾਂ ਨੂੰ ਆਵਾਜ਼ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਲਾਊਡ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ 'ਤੇ ਸਖ਼ਤ ਪਾਬੰਦੀ ਲਾਈ ਹੋਈ ਹੈ | ਪਰ ਕੁੱਝ ਲੋਕ ...
ਖਲਵਾੜਾ, 4 ਅਕਤੂਬਰ (ਮਨਦੀਪ ਸਿੰਘ ਸੰਧੂ)-ਭਗਤ ਜਵਾਲਾ ਦਾਸ ਰਾਮ ਲੀਲ੍ਹਾ ਕਮੇਟੀ ਪਿੰਡ ਲੱਖਪੁਰ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਅਕਤੂਬਰ ਦਿਨ ਬੁੱਧਵਾਰ ਨੂੰ ਧੂਮਧਾਮ ਨਾਲ ਮਨਾਏ ਜਾ ਰਹੇ ਪ੍ਰਾਚੀਨ ...
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਉਂਕਾਰ ਨਗਰ ਵਿਖੇ ਅੱਜ ਉਸ ਸਮੇਂ ਸਥਿਤੀ ਤਣਾਅ ਪੂਰਵਕ ਬਣ ਗਈ ਜਦੋਂ ਪਿਛਲੇ ਕਈ ਸਾਲਾਂ ਤੋਂ ਦੁਸਹਿਰਾ ਮਨਾ ਰਹੀ ਸੰਸਥਾ ਨੂੰ ਪ੍ਰਸ਼ਾਸਨ ਨੇ ਮਨਜ਼ੂਰੀ ਨਹੀਂ ਦਿੱਤੀ ਤੇ ਦੂਸਰੀ ਧਿਰ ਨੂੰ ਇਸਦੀ ਮਨਜ਼ੂਰੀ ...
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੁਸਹਿਰੇ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ 5 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 7 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਹੈ ਤੇ ਨਿਰਧਾਰਿਤ ਸਮੇਂ ਤੋਂ ਬਾਅਦ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਪਿ੍ੰਸੀਪਲ ਡਾ: ਗੁਰਦੇਵ ਸਿੰਘ ਰੰਧਾਵਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਪਿ੍ੰਸੀਪਲ ਐਸੋਸੀਏਸ਼ਨ ਐਫਿਲੀਏਸ਼ਨ ਕਾਲਜਿਜ਼ ਦਾ ਸਰਬਸੰਮਤੀ ਨਾਲ ...
ਹੁਸੈਨਪੁਰ, 4 ਅਕਤੂਬਰ (ਤਰਲੋਚਨ ਸਿੰਘ ਸੋਢੀ)-ਮਾਣਯੋਗ ਹਾਈਕੋਰਟ ਵਲੋਂ ਅਤੇ ਸਮੇਂ-ਸਮੇਂ ਤੇ ਮੌਜੂਦਾ ਸਰਕਾਰਾਂ ਵਲੋਂ ਲੋਕਾਂ ਨੂੰ ਆਵਾਜ਼ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਲਾਊਡ ਸਪੀਕਰਾਂ ਤੇ ਪ੍ਰੈਸ਼ਰ ਹਾਰਨਾਂ 'ਤੇ ਸਖ਼ਤ ਪਾਬੰਦੀ ਲਾਈ ਹੋਈ ਹੈ | ਪਰ ਕੁੱਝ ਲੋਕ ...
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਵਿਚ ਬਦਲਾਅ ਦਾ ਨਾਅਰਾ ਦੇ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੀਤੇ 6 ਮਹੀਨੇ ਦੀ ਕਾਰਗੁਜ਼ਾਰੀ ਬਿਲਕੁਲ ਫ਼ੇਲ੍ਹ ਸਾਬਤ ਹੋਈ ਹੈ, ਵਿਕਾਸ ਦੇ ਸਾਰੇ ਕਾਰਜ ਰੇਤਾ ਬਜਰੀ ਦੀ ਬਲੈਕ ਕਾਰਨ ਠੱਪ ਹੋਏ ਪਏ ਹਨ, ...
ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ...
ਨਡਾਲਾ, 4 ਅਕਤੂਬਰ (ਮਾਨ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੋਈ ਅੰਡਰ 19 ਬੈਡਮਿੰਟਨ ਚੈਂਪੀਅਨਸ਼ਿੱਪ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਤਰਨਜੋਤ ਸਿੰਘ ਬਾਰ੍ਹਵੀਂ ਜਮਾਤ ਤੇ ਦੁਰਲੱਭ ...
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਧਾਰਾ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮੁਖ਼ਤਿਆਰ ਰਾਏ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਖੋਥੜਾ ਰੋਡ ਨੇੜੇ ...
ਹੁਸੈਨਪੁਰ, 4 ਅਕਤੂਬਰ (ਸੋਢੀ)-ਆਰ.ਸੀ.ਐਫ. ਵਿਖੇ ਅਸ਼ੋਕ ਵਿਜਯ ਦਸ਼ਮੀ ਮਹਾਂਉਤਸਵ ਕਮੇਟੀ ਰੇਲ ਕੋਚ ਫ਼ੈਕਟਰੀ ਤੇ ਐਸ.ਸੀ/ਐਸ.ਟੀ. ਤੋਂ ਇਲਾਵਾ ਓ.ਬੀ.ਸੀ. ਐਸੋਸੀਏਸ਼ਨ ਦੀਆਂ ਤਮਾਮ ਜਥੇਬੰਦੀਆਂ ਦੇ ਸਹਿਯੋਗ ਨਾਲ 6ਵਾਂ ਅਸ਼ੋਕ ਵਿਜਯ ਦਸ਼ਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ...
ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਦੀਆਂ ਪ੍ਰਮੁੱਖ ਸੜਕਾਂ ਦੀ ਰਿਪੇਅਰ ਦਾ ਕੰਮ ਨਾ ਹੋਣ ਕਾਰਨ ਕਾਂਗਰਸ ਪਾਰਟੀ ਵਲੋਂ ਮੇਨ ਚੌਂਕ ਭੁਲੱਥ ਵਿਖੇ ਕੱਲ੍ਹ 6 ਅਕਤੂਬਰ ਦਿਨ ਵੀਰਵਾਰ ਨੰੂ ਧਰਨਾ ਦਿੱਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਰਨਾ ...
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)- ਸ਼ਰਾਬ ਦੇ ਮਾਮਲੇ 'ਚ ਫ਼ਰਾਰ ਹੋਏ ਇੱਕ ਵਿਅਕਤੀ ਨੂੰ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਟੀ ਪੁਲਿਸ ਨੇ ਧਾਰਾ 174-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਨੇ ਦੱਸਿਆ ਕਿ ਅਮਿੱਤ ਕੁਮਾਰ ...
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ: ਮਿਸ ਪਲਵੀ ਨੇ ਵਿਦਿਆਰਥੀਆਂ ਨੂੰ ਮਹਾਤਮਾ ...
rਕੈਪਟਨ ਹਰਮਿੰਦਰ ਸਿੰਘ ਦੀ ਅਗਵਾਈ 'ਚ ਹੋਈ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਅਕਾਲੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਸਬੰਧੀ ਦਿੱਤੇ ਗਏ ਫ਼ੈਸਲੇ ਨੂੰ ਰੱਦ ਕਰਾਉਣ ਸਬੰਧੀ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ...
ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਸਰਕਾਰੀ ਹਾਈ ਸਕੂਲ ਭਦਾਸ ਦੇ ਇੰਚਾਰਜ ਜਸਵਿੰਦਰਪਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਭਦਾਸ ਕਪੂਰਥਲਾ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਅੰਡਰ 14 ਲੜਕੀਆਂ ਨੇ ਰੱਸਾ ਕਸੀ ਵਿਚ ਪਹਿਲਾ ਸਥਾਨ ਤੇ ਅੰਡਰ 17 ਲੜਕੇ ਦੂਜਾ ...
ਕਪੂਰਥਲਾ, 4 ਸਤੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਖੇ ਵਿਦਿਆਰਥੀਆਂ ਵਲੋਂ ਸਰਵ ਕਲਿਆਣ ਲਈ ਦੁਰਗਾ ਪੂਜਣ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਹੋਸਟਲ ਨੂੰ ਖ਼ੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਤੇ ਨਵਰਾਤਿਆਂ ਦੀ ਸਮਾਪਤੀ ...
ਫਗਵਾੜਾ, 4 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕੇਂਦਰ ਸਰਕਾਰ ਵੱਲੋਂ ਪਾਪੂਲਰ ਫ਼ਰੰਟ ਆਫ਼ ਇੰਡੀਆ (ਪੀ.ਐਫ.ਆਈ.) ਅਤੇ ਇਸ ਨਾਲ ਸਬੰਧਿਤ ਕਈ ਹੋਰ ਸੰਗਠਨਾਂ 'ਤੇ ਪੰਜ ਸਾਲਾਂ ਲਈ ਪਾਬੰਦੀ ਲਗਾਉਣ ਦੇ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਯੁਵਾ ਮੋਰਚਾ ...
ਲੋਹੀਆਂ ਖਾਸ, 4 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਰੀਬ 20 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਇੰਗਲੈਂਡ ਗਏ ਬਲਵਿੰਦਰ ਸਿੰਘ ਝੰਡ (48) ਵਾਸੀ ਪਿੰਡ ਵਾਟਾਂ ਵਾਲੀ ਖੁਰਦ, ਤਹਿਸੀਲ ਸੁਲਤਾਨਪੁਰ ਲੋਧੀ (ਕਪੂਰਥਲਾ) ਜੋ ਲੰਘੀ 19 ਸਤੰਬਰ ਨੂੰ ਯੂ.ਕੇ. ਵਿਖੇ ਅਚਾਨਕ ਆਏ ਅਟੈਕ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸਮਰਪਿਤ 11ਵਾਂ ਸ਼ਾਨਦਾਰ ਸਾਲਾਨਾ ਛਿੰਝ ਮੇਲਾ ਪਿੰਡ ਹਰਬੰਸਪੁਰ (ਜਗਜੀਤਪੁਰ) ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ...
ਸੁਲਤਾਨਪੁਰ ਲੋਧੀ, 4 ਅਕਤੂਬਰ (ਹੈਪੀ, ਥਿੰਦ)-ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਸੁਲਤਾਨਪੁਰ ਲੋਧੀ ਵਿਖੇ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਦਰਮਿਆਨ ਲੇਖ ਤੇ ਸਲੋਗਨ ਰਾਈਟਿੰਗ ਦੇ ...
ਫਗਵਾੜਾ, 4 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਵਿਚ ਸਥਾਨਕ ਰੇਲਵੇ ਰੋਡ 'ਤੇ ਸ਼ਾਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ਮੁਫ਼ਤ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਮਾਤਾ ਵੈਸ਼ਨੋ ਦੇਵੀ ਮੰਦਿਰ ਪਿੰਡ ਡੁਮੇਲੀ (ਫਗਵਾੜਾ) ਵਿਖੇ ਗੱਦੀ ਬਿਰਾਜਮਾਨ ਧਰਮ ਦੇਵਾ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਭਗਤ ਦੌਲਤ ਰਾਮ, ਭਗਤ ਸਾਭੀ ਡੁਮੇਲੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ, ਐਨ.ਆਰ.ਆਈ. ...
ਖਲਵਾੜਾ, 4 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਖੋ-ਖੋ (ਲੜਕੀਆਂ) ਦੀ ਟੀਮ ਦੁਆਰਾ ਪੰਜਾਬ ਖੇਡ ਮੇਲਾ 2022 ਵੱਲੋਂ ਕਰਵਾਈਆਂ ਗਈਆਂ ...
ਕਪੂਰਥਲਾ, 4 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪੀ.ਸੀ.ਪੀ.ਐਨ.ਡੀ.ਟੀ. ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਸਾਰੇ ਸਕੈਨਿੰਗ ਸੈਂਟਰਾਂ ਨੂੰ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਬਲਬੀਰ ਚੰਦ ਦੀ ਦਿਸ਼ਾ ਨਿਰਦੇਸ਼ਾਂ ਹੇਠ ਇਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਡਾ: ਪਰਮਜੀਤ ਸਿੰਘ ਮਹੇ ਖੇਤੀਬਾੜੀ ਅਫ਼ਸਰ ਫਗਵਾੜਾ ਦੀ ਅਗਵਾਈ ਹੇਠ ...
ਕਪੂਰਥਲਾ, 4 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਸਕੀਮ ਤਹਿਤ ਠੋਸ ਤੇ ਤਰਲ ਰਹਿੰਦ ਖੰੂਹਦ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਕਪੂਰਥਲਾ ਦੇ ਪਿੰਡ ...
ਕਪੂਰਥਲਾ, 4 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਜਿੱਥੇ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਪਰ ਅੱਜ ਕੱਲ ਉਹ ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਐਮਰਜੈਂਸੀ ਵਾਰਡ ਵਿਚ ਛੱਤਾਂ ਵਿਚੋਂ ਪਾਣੀ ਚੋਣ ਦੇ ਨਾਲ-ਨਾਲ ਕੰਧਾਂ ਵਿਚ ਕਰੰਟ ਵੀ ਆ ਰਿਹਾ ਜੋ ਕਿਸੇ ...
ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਣ 'ਤੇ ਦਾਣਾ ਮੰਡੀ ਖੱਸਣ ਤੇ ਰਾਮਗੜ੍ਹ ਵਿਖੇ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਵਲੋਂ ਮੰਡੀਆਂ ਵਿਚ ਖ਼ਰੀਦ ...
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਇਹ ਗੱਲ ਉਦੈਦੀਪ ਸਿੰਘ ਸਿੱਧੂ ਪੀ.ਸੀ.ਐਸ. ਵਧੀਕ ਪ੍ਰਬੰਧ ਨਿਰਦੇਸ਼ਕ ਪੰਜਾਬ ਰਾਜ ਗੋਦਾਮ ਨਿਗਮ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ...
ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵਲੋਂ ਦਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਅੱਜ 5 ਅਕਤੂਬਰ ਦਿਨ ਬੁੱਧਵਾਰ ਨੂੰ ਸਰਕਾਰੀ ...
ਤਲਵੰਡੀ ਚੌਧਰੀਆਂ, 4 ਅਕੂਤਬਰ (ਪਰਸਨ ਲਾਲ ਭੋਲਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਵੱਖ-ਵੱਖ ਗਰੁੱਪਾਂ ਦੇ ਕਰਵਾਏ ਗਏ ਟੂਰਨਾਮੈਂਟ ਵਿਚ ਅੰਡਰ-17 ਸਾਲ ਲੜਕੀਆਂ ਨੇ ਵਾਲੀਬਾਲ ਖੇਡ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਬੇਗੋਵਾਲ, 4 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਸੇਵਾ ਵਲੋਂ ਅੱਜ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਸਾਂਝੇ ਤੌਰ 'ਤੇ ਕਲੱਬ ਦੇ ਪ੍ਰਧਾਨ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਬੜੀ ...
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ)- ਸੁਰ ਕਲਾ ਕੇਂਦਰ ਫਗਵਾੜਾ ਵਲੋਂ ਪੇਂਟਿੰਗ, ਡਾਂਸ, ਲੋਕ ਨਾਚ ਤੇ ਗਾਇਕੀ ਦੇ ਖੇਤਰ 'ਚ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਬਲੱਡ ਬੈਂਕ ਬਿਲਡਿੰਗ ਵਿਖੇ 5ਵਾਂ ਇਨਾਮ ਵੰਡ ਸਮਾਗਮ ਕਰਵਾਇਆ | ਜਿਸ 'ਚ ਸੀ.ਏ. ...
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮੈਂ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਚਟਾਨ ਵਾਂਗ ਖੜ੍ਹਾ ਸੀ ਤੇ ਖੜ੍ਹਾ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਹਰਦੇਵ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਬੀਤੇ ਦਿਨੀਂ ...
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਾਬਕਾ ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਐਡਵੋਕੇਟ ਜਸਪਾਲ ਸਿੰਘ ਧੰਜੂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੁਸਹਿਰਾ ਤੇ ਦੀਵਾਲੀ ਸਾਡੇ ਸਾਰਿਆਂ ਦੇ ਬੂਹੇ 'ਤੇ ਦਸਤਕ ਦੇਣ ਆ ਰਹੇ ਹਨ | ...
ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਜ਼ਿਲ੍ਹਾ ਕਪੂਰਥਲਾ ਦੀਆਂ ਖੇਡਾਂ ਜੋ ਕਿ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਸੰਪੰਨ ਹੋਈਆ | ਜਿਸ ਵਿਚ ਵੱਖ-ਵੱਖ ਖੇਡਾਂ ਦੇ ਖੇਡ ਮੁਕਾਬਲੇ ਕਰਵਾਏ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ...
ਸੁਲਤਾਨਪੁਰ ਲੋਧੀ, 4 ਅਕਤੂਬਰ (ਹੈਪੀ, ਥਿੰਦ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਤੇ ਯੂਥ ਕਲੱਬ ਦੇ ਇੰਚਾਰਜ ਰਜਿੰਦਰ ਕੌਰ ਦੀ ਦੇਖ-ਰੇਖ ਵਿਚ ਦੋ ਦਿਨਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ | ਪਹਿਲੇ ਦਿਨ ...
ਫਗਵਾੜਾ, 4 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਬਸੇਰਾ ਦਿਵਸ ਦੇ ਸਬੰਧ ਵਿਚ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਡਾ: ਗੌਰਵ ਸ਼ਰਮਾ ਵਿਗਿਆਨੀ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲਾ ਮੁੱਖ ਬੁਲਾਰੇ ਵਜੋਂ ...
ਕਪੂਰਥਲਾ, 4 ਅਕਤੂਬਰ (ਅਮਰਜੀਤ ਕੋਮਲ)-ਕੌਮੀ ਸਵੱਛਤਾ ਮੁਹਿੰਮ ਤਹਿਤ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਚੱਲ ਰਹੇ ਸਫ਼ਾਈ ਪੰਦ੍ਹਰਵਾੜੇ ਦੀ ਸਮਾਪਤੀ 'ਤੇ ਆਰ.ਸੀ.ਐਫ ਦੀ ਕਲੋਨੀ ਤੋਂ ਸ਼ਾਸਤਰੀ ਪਾਰਕ ਤੱਕ ਇਕ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ ਜਿਸਨੂੰ ਆਰ.ਸੀ.ਐਫ. ਦੇ ...
ਸੁਲਤਾਨਪੁਰ ਲੋਧੀ, 4 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਰੇਣੂ ਅਰੋੜਾ ਦੀ ਅਗਵਾਈ ਹੇਠ ਗਾਂਧੀ ਜੈਅੰਤੀ ਮਨਾਈ ਗਈ, ਜਿੱਥੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ | ...
ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ, ਥਿੰਦ)-ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਤੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿਖੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਰਣਦੀਪ ਸਿੰਘ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ...
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ | ਜਿਸ ਵਿਚ ਐਫ.ਆਰ.ਓ. ਸੁਰਿੰਦਰ ਰਾਮ ਮੁੱਖ ਮਹਿਮਾਨ ਵਜੋਂ ਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰਣਬੀਰ ਕੌਸ਼ਲ ...
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਕਪੂਰਥਲਾ ਵਲੋਂ ਅਰਬਨ ਅਸਟੇਟ ਵਿਚ ਓਪਨ ਏਅਰ ਜਿੰਮ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ ਨੇ ਦੱਸਿਆ ਕਿ ਕੰਸਾਈ ਨੈਰੋਲੈਕ ਪੇਂਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX