ਨਵਾਂਸ਼ਹਿਰ, 5 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਹਥਿਆਰਾਂ ਦੀ ਨੋਕ 'ਤੇ ਜਾਂ ਰਾਹਗੀਰਾਂ ਪਾਸੋਂ ਝਪਟਮਾਰ ਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਤਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਆਮ ਜਿਹੀ ਗੱਲ ਹੈ ਪਰ ਕਿਸੇ ਦੇ ਨਿੱਜੀ ਦਫ਼ਤਰ 'ਚ ਜਾ ਕੇ ਆਪਣੇ-ਆਪ ਨੂੰ ਵਿਦੇਸ਼ੀ ਦੱਸ ਕੇ ਨਾਟਕੀ ਢੰਗ ਨਾਲ ਨਕਦੀ ਦੀ ਲੁੱਟ ਕਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ ਪਰ ਲੰਮਾ ਸਮਾਂ ਬੀਤ ਜਾਣ 'ਤੇ ਪੁਲਿਸ ਵਿਭਾਗ ਬੇਖ਼ਬਰ ਹੈ ਅਤੇ ਲੁਟੇਰਿਆਂ ਨੂੰ ਕਾਬੂ ਕਰਨ 'ਚ ਉਸ ਦੇ ਹੱਥ ਖ਼ਾਲੀ ਨਜ਼ਰ ਆ ਰਹੇ ਹਨ |
ਘਟਨਾ ਬੀਤੇ ਕੱਲ੍ਹ ਸ਼ਾਮ 4 ਵਜੇ ਰਾਹੋਂ ਰੋਡ 'ਤੇ ਵਾਲੀਆ ਗੈੱਸ ਏਜੰਸੀ ਦੀ ਹੈ ਜਿਹੜੇ ਕਿ ਆਪਣੇ-ਆਪ ਨੂੰ ਲੁੱਟੇ ਤੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਜੰਸੀ ਦੇ ਮਾਲਕ ਜੈਪਾਲ ਸਿੰਘ ਵਾਲੀਆ ਪੁੱਤਰ ਰਘਵੀਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਬਾਅਦ ਦੁਪਹਿਰ ਉਨ੍ਹਾਂ ਦੀ ਏਜੰਸੀ ਤੇ ਮੁਲਾਜ਼ਮ ਸੁਖਵਿੰਦਰ ਸਿੰਘ ਅਤੇ ਨਾਲ ਉਸ ਦੀ ਸਹਾਇਕ ਮੈਡਮ ਡਿਊਟੀ 'ਤੇ ਮੌਜੂਦ ਸਨ | ਉਸ ਸਮੇਂ ਦੋ ਵਿਅਕਤੀ ਏਜੰਸੀ 'ਚ ਆਏ ਜੋ ਆਪਣੇ ਆਪ ਨੂੰ ਪ੍ਰਵਾਸੀ ਭਾਰਤੀ ਦੱਸ ਰਹੇ ਸਨ, ਜਿਨ੍ਹਾਂ ਹਾਜ਼ਰ ਮੁਲਾਜ਼ਮਾਂ ਨੂੰ ਕਿਹਾ ਕਿ ਇੱਥੇ ਭਾਰਤ ਵਿਚ ਵੱਡੇ ਤੋਂ ਵੱਡਾ ਨੋਟ ਕਿੰਨੇ ਦਾ ਹੈ ਉਨ੍ਹਾਂ ਜਵਾਬ 'ਚ ਕਿਹਾ ਕਿ 2 ਹਜ਼ਾਰ ਜਿਸ 'ਤੇ ਉਨ੍ਹਾਂ ਕਿਹਾ ਕਿ ਉਹ ਪੈਸੇ ਬਦਲਣੇ ਚਾਹੁੰਦੇ ਹਨ ਕੁਝ ਖੁੱਲ੍ਹੇ ਪੈਸਿਆਂ ਦੀ ਉਨ੍ਹਾਂ ਨੂੰ ਜ਼ਰੂਰਤ ਹੈ | ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਪਾਸ ਇਸ ਸਮੇਂ 2 ਹਜ਼ਾਰ ਦਾ ਨੋਟ ਨਹੀਂ ਸਗੋਂ 5-5 ਸੌ ਦੇ ਹੀ ਹਨ ਤਾਂ ਦੋਸ਼ੀਆਂ ਨੇ ਕਿਹਾ ਕਿ ਸਾਨੂੰ ਵਿਖਾ ਦਿਓ | ਇਸ ਉਪਰੰਤ ਸੁਖਵਿੰਦਰ ਸਿੰਘ ਨੇ ਏਜੰਸੀ ਦੇ ਅਤੇ ਹਾਜ਼ਰ ਲੜਕੀ ਨੇ ਆਪਣੇ ਪਰਸ 'ਚੋਂ 5-5 ਸੌ ਦੇ ਨੋਟ ਵਿਖਾਏ ਜੋ ਕਿ ਦੋਸ਼ੀਆਂ ਵਲੋਂ ਵੇਖਦਿਆਂ-ਵੇਖਦਿਆਂ ਉਨ੍ਹਾਂ ਨੂੰ ਵਾਪਸ ਕਰਤੇ ਤੇ 5 ਸੌ ਦੀਆਂ ਪਰਚੀਆਂ ਲੈ ਗਏ | ਉਨ੍ਹਾਂ ਦੇ ਜਾਣ ਅਨੁਸਾਰ ਮੁਲਾਜ਼ਮਾਂ ਨੇ ਜਦੋਂ ਪੈਸਿਆਂ ਦੀ ਗਿਣਤੀ ਕੀਤੀ ਤਾਂ ਦੋਨੋਂ ਮੁਲਾਜ਼ਮਾਂ ਪਾਸ 3-3 ਹਜ਼ਾਰ ਰੁਪਏ ਘੱਟ ਨਿਕਲੇ | ਉਨ੍ਹਾਂ ਕਿਹਾ ਕਿ ਇਸ ਲੁੱਟ ਦਾ ਉਨ੍ਹਾਂ ਨੂੰ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਨੇ ਆਪਣੀ ਏਜੰਸੀ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਨੂੰ ਖੰਘਾਲਿਆਂ ਤੇ ਵੇਖਿਆ ਕਿ ਦੋਸ਼ੀ ਫੁਰਤੀ ਨਾਲ ਆਪਣੀ ਜੇਬ 'ਚ ਪੈਸੇ ਪਾ ਕੇ ਜਾ ਰਹੇ ਹਨ | ਜਦੋਂ ਇਸ ਸਬੰਧੀ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਪਾਸੋਂ ਜਾਣਕਾਰੀ ਮੰਗੀ ਤਾਂ ਉਨ੍ਹਾਂ ਪੱਲਾ ਝਾੜਦਿਆਂ ਆਖਿਆ ਕਿ ਇਸ ਤਰਾਂ ਦੀ ਸ਼ਹਿਰ 'ਚ ਕੋਈ ਘਟਨਾ ਨਹੀਂ ਵਾਪਰੀ ਨਾ ਹੀ ਉਨ੍ਹਾਂ ਪਾਸ ਕੋਈ ਜਾਣਕਾਰੀ ਹੈ ਜਦਕਿ ਏਜੰਸੀ ਮਾਲਕ ਜੈਪਾਲ ਸਿੰਘ ਵਾਲੀਆ ਨੇ ਦੱਸਿਆ ਕਿ ਉਸ ਘਟਨਾ ਦੇ ਤੁਰੰਤ ਬਾਅਦ ਥਾਣਾ ਸਿਟੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦਾ ਫੋਨ ਨੰਬਰ ਲੱਗਿਆ ਨਹੀਂ ਫਿਰ ਉਸ ਨੇ 112 ਨੰਬਰ 'ਤੇ ਕਾਲ ਕੀਤੀ ਤਾਂ ਉਨ੍ਹਾਂ ਸੂਚਨਾ ਨੂੰ ਰਜਿਸਟਰ ਕਰ ਕੇ ਪੁਲਿਸ ਕੰਟਰੋਲ ਰੂਮ ਰਾਹੀਂ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਡਿਊਟੀ 'ਤੇ ਤਾਇਨਾਤ ਥਾਣੇਦਾਰ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਥਾਣੇਦਾਰ ਨੇ ਉਨ੍ਹਾਂ ਨਾਲ ਫ਼ੋਨ 'ਤੇ ਸੰਪਰਕ ਵੀ ਕੀਤਾ ਪਰ ਅੱਜ ਸ਼ਾਮ ਤੱਕ ਕੋਈ ਵੀ ਮੁਲਾਜ਼ਮ ਘਟਨਾ ਸਥਾਨ 'ਤੇ ਮੌਕਾ ਤੱਕ ਨਹੀਂ ਵੇਖਣ ਆਇਆ |
ਬਲਾਚੌਰ, 5 ਅਕਤੂਬਰ (ਸ਼ਾਮ ਸੁੰਦਰ ਮੀਲੂ)- ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਬਲਾਚੌਰ ਕਾਂਗਰਸ ਪਾਰਟੀ ਵਲੋਂ ਅਜੇ ਮੰਗੂਪੁਰ ਮੈਂਬਰ ਪੀ.ਪੀ.ਸੀ.ਸੀ. ਦੀ ਅਗਵਾਈ ਹੇਠ ਹਲਕੇ ਅੰਦਰ ਵਿਕ ਰਹੇ ਨਸ਼ੇ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਅਜੇ ਮੰਗੂਪੁਰ ਨੇ ਕਿਹਾ ਕਿ ਅੱਜ ਦੇ ...
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ...
ਨਵਾਂਸ਼ਹਿਰ, 5 ਅਕਤੂਬਰ (ਹਰਵਿੰਦਰ ਸਿੰਘ) - ਸੀ.ਆਈ.ਟੀ.ਯੂ. (ਸੀਟੂ) ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 'ਸੀਟੂ' ਹਮੇਸ਼ਾ ਸੰਘਰਸ਼ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ...
ਪੱਲੀ ਝਿੱਕੀ, 5 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਸਮਾਜ ਸੇਵੀ ਅਤੇ ਇਲਾਕੇ ਦੀ ਨਾਮਵਰ ਸ਼ਖਸੀਅਤ ਸਰਦਾਰ ਕੁਲਵਿੰਦਰ ਸਿੰਘ ਭਾਰਟਾ ਐਮ. ਡੀ ਸਪੋਰਟਸ ਕਿੰਗ ਕੰਪਨੀ ਲੁਧਿਆਣਾ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਵਾਈਸ ਪ੍ਰਧਾਨ ਨੇ ਇੱਕ ਮੀਟਿੰਗ ਵਿੱਚ ਸੰਬੋਧਨ ...
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਅਤੇ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸੈਕਟਰੀ ਸ਼੍ਰੀਗੋਪਾਲ ਸ਼ਰਮਾ, ਕੈਸ਼ੀਅਰ ਨੈਸ਼ਨਲ ...
ਸੰਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਬਲਾਕੀਪੁਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਸ੍ਰੀ ਗੁਰੂ ਰਵਿਦਾਸ ਮਿਸ਼ਨ ਪੰਜਾਬ ਦੀ ਇਕਾਈ ਪ੍ਰਧਾਨ ਰਾਕੇਸ਼ ਕੁਮਾਰੀ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਹਿੰਦਰ ...
ਬਲਾਚੌਰ, 5 ਅਕਤੂਬਰ (ਸ਼ਾਮ ਸੁੰਦਰ ਮੀਲੂ)-ਪਿਛਲੇ ਤਿੰਨ ਮਹੀਨਿਆਂ ਤੋਂ ਮਿਡ-ਡੇਅ ਮੀਲ ਹੈਲਪਰਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਕੰਮ ਕਰਦੀਆਂ ਮਿਡ-ਡੇਅ ਮੀਲ ਹੈਲਪਰਾਂ ਨੂੰ ਆਪਣੇ ਪਰਿਵਾਰ ਪਾਲਣੇ ਔਖੇ ਹੋ ਗਏ ...
ਬਲਾਚੌਰ, 5 ਅਕਤੂਬਰ (ਸ਼ਾਮ ਸੁੰਦਰ ਮੀਲੂ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਦੀ ਐਲਾਨ ਕਰਨਾ ਸਰਾਸਰ ਜ਼ਮੀਨ ਮਾਲਕਾਂ ਨਾਲ ਧੱਕੇਸ਼ਾਹੀ ਵਾਲਾ ਫ਼ਰਮਾਨ ਹੀ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ...
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਬਿਜਲੀ ਵਿਭਾਗ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਤੋਂ ਸਥਾਨਕ ਬੱਸ ਸਟੈਂਡ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ, ਜਿੱਥੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ...
ਨਵਾਂਸ਼ਹਿਰ, 5 ਅਕਤੂਬਰ (ਹਰਵਿੰਦਰ ਸਿੰਘ)- ਬਦੀ 'ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦਸ਼ਹਿਰਾ ਅੱਜ ਸਥਾਨਕ ਆਈ.ਟੀ.ਆਈ. ਦੇ ਮੈਦਾਨ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜ ਕੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਂਬਰ ਲੋਕ ਸਭਾ ਮੁਨੀਸ਼ ...

ਰਾਹੋਂ, (ਬਲਬੀਰ ਸਿੰਘ ਰੂਬੀ)- ਪੁਰਾਤਨ ਸ਼ਹਿਰ ਰਾਹੋਂ ਵਿਖੇ ਦੁਸ਼ਹਿਰਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰਬੰਧਕਾਂ ਵਲੋਂ ਕਬੱਡੀ, ਟੂਰਨਾਮੈਂਟ, ਵਾਲੀਬਾਲ ਦੇ ਮੈਚ ਕਰਵਾਏ ਗਏ | ਰਾਮ ਲੀਲ੍ਹਾ ਕਮੇਟੀ ਵਲੋਂ ਭਗਵਾਨ ਰਾਮ ਚੰਦਰ ਮਾਤਾ ਸੀਤਾ, ਲੱਛਮਣ ਅਤੇ ...

ਸੜੋਆ, (ਨਾਨੋਵਾਲੀਆ)-ਸ੍ਰੀ ਰਾਮ ਲੀਲ੍ਹਾ ਪ੍ਰਬੰਧਕ ਕਮੇਟੀ ਸੜੋਆ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੜੋਆ ਦੀ ਗਰਾਊਾਡ ਵਿਖੇ ਦਸ਼ਹਿਰਾ ਬੜੀ ਧੁੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕਰਨ ਦੀ ਰਸਮ ਸਮਾਜਸੇਵੀ ...

ਔੜ/ਝਿੰਗੜਾਂ, 5 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਝਿੰਗੜਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਦਾਮਿਨੀ ਸ਼ਰਮਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਅਤੇ ਪ੍ਰਭੂ ਸ੍ਰੀ ਰਾਮ ਜੀ ਦੇ 14 ਸਾਲ ਦੇ ਬਣਵਾਸ ਦੀ ...
ਸੜੋਆ, 5 ਅਕਤੂਬਰ (ਨਾਨੋਵਾਲੀਆ) - ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਪ੍ਰਦੀਪ ਕੁਮਾਰੀ ਪਿ੍ੰਸੀਪਲ ਦੀ ਅਗਵਾਈ ਵਿਚ ਦੁਸਹਿਰਾ ਉਤਸਵ ਸਬੰਧੀ ਵਿਦਿਆਰਥੀਆਂ ਵਲੋਂ ਭਾਰਤ ਦੇ ...
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ 'ਚ ਦਸਹਿਰੇ ਦਾ ਤਿਉਹਾਰ ਦਸਹਿਰਾ ਗਰਾਉਂਡ ਵਿਖੇ ਮਨਾਇਆ ਗਿਆ | ਸ੍ਰੀ ਰਾਮ ਚੰਦਰ, ਲਛਮਣ ਅਤੇ ਸੀਤਾ ਮਾਤਾ ਦੇ ਜੀਵਨ 'ਤੇ ਝਾਕੀਆਂ ਕੱਢੀਆਂ ਗਈਆਂ | ਦੁਸਹਿਰਾ ਕਮੇਟੀ ਵਲੋਂ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ...
ਔੜ/ਝਿੰਗੜਾਂ, 5 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ. ਝਿੰਗੜਾਂ ਵਿਖੇ ਪਿ੍ੰ. ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਮੈਨੇਜਰ ਕਮਲਜੀਤ ਸਿੰਘ ਗਰਚਾ, ਅਧਿਆਪਕਾ ਕਿਰਨ, ਟਵਿੰਕਲ ...
ਨਵਾਂਸ਼ਹਿਰ, 5 ਅਕਤੂਬਰ (ਹਰਵਿੰਦਰ ਸਿੰਘ)-ਬੀਤੇ ਦਿਨੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥਾ ਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਬੀਤੀ ਰਾਤ ਦੇ ਸਮਾਗਮ ਗੁਰਦੁਆਰਾ ਸੰਗਤਪੁਰਾ ...
ਬੰਗਾ, 5 ਅਕਤੂਬਰ (ਕਰਮ ਲਧਾਣਾ) - ਇਸ ਬਲਾਕ ਦੇ ਪਿੰਡ ਗੋਬਿੰਦਪੁਰ ਨਿਵਾਸੀ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਬੇਹੱਦ ਪ੍ਰੇਸ਼ਾਨ ਹਨ | ਲੋਕਾਂ ਦਾ ਕਹਿਣਾ ਹੈ ਕਿ ਘਰ-ਘਰ ਬਿੱਲ ਵੰਡਣ ਵਾਲਾ ਮੁਲਾਜ਼ਮ ਨਿਯਮਤ ਰੂਪ 'ਚ ਘਰਾਂ ਤੱਕ ਬਿੱਲ ਨਹੀਂ ਪਹੁੰਚਾਉਂਦਾ | ਉਹ ਕਿਸੇ ਘਰ ਵਿਚ ...
ਰੱਤੇਵਾਲ, 5 ਅਕਤੂਬਰ (ਆਰ.ਕੇ. ਸੂਰਾਪੁਰੀ)- ਪੰਜਾਬ ਸਰਕਾਰ ਵਲੋਂ ਰੇਤ, ਬਜਰੀ ਅਤੇ ਇੱਟਾਂ ਦੇ ਭਾਅ 'ਚ ਕੀਤੇ ਵਾਧੇ ਦੇ ਰੋਸ ਵਜੋਂ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ ਦਾ ਘਿਰਾਓ 14 ਅਕਤੂਬਰ ਨੂੰ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ...
ਦਸੂਹਾ, 5 ਅਕਤੂਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦਾ ਐਮ. ਏ. ਪੋਲੀਟੀਕਲ ਸਾਇੰਸ ਵਿਭਾਗ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ...
ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ) -ਆਲ ਇੰਡੀਆ ਕਿ੍ਸਚੀਅਨ ਦਲਿਤ ਫ਼ਰੰਟ ਦੀ ਮੀਟਿੰਗ ਜਨਰਲ ਸਕੱਤਰ ਸੁਰਿੰਦਰ ਕੁਮਾਰ ਬਰਿਆਣਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕਿਹਾ ਕਿ ਪੰਜਾਬ ਅੰਦਰ ਮਸੀਹੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਚਰਚਾ, ...
ਹਰਿਆਣਾ, 5 ਅਕਤੂਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਪੱਧਰੀ (ਅੰਤਰ ਜ਼ੋਨ) ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਗਰੋਵਾਲ ਨੇ ਖੋ-ਖੋ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਅਨੂਪਮ ਸ਼ਰਮਾ ਨੇ ...
ਕੋਟਫ਼ਤੂਹੀ, 5 ਅਕਤੂਬਰ (ਅਟਵਾਲ)-ਬਲਾਕ ਕੋਟਫ਼ਤੂਹੀ ਦੇ ਅਧਿਆਪਕਾਂ ਦੀ ਮੀਟਿੰਗ ਗੌਰਮਿੰਟ ਟੀਚਰ ਯੂਨੀਅਨ ਬਲਾਕ ਕੋਟਫ਼ਤੂਹੀ ਪ੍ਰਧਾਨ ਨਰਿੰਦਰ ਅਜਨੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਦਿਆਰਥੀ ਵਰਗ ਤੇ ਅਧਿਆਪਕ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...
ਹਰਿਆਣਾ, 5 ਅਕਤੂਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਅੰਤਰਰਾਸ਼ਟਰੀ ਅਹਿੰਸਾ ਦਿਵਸ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਮਨਾਇਆ ਗਿਆ | ਇਸ ਮੌਕੇ ਮਹਾਤਮਾ ਗਾਂਧੀ ਦੇ ਜੀਵਨ ਦੇ ...
ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸਰਪੰਚ ਮਨੀਸ਼ ਕੁਮਾਰ ਦੁਦੂਵਾਲ ਨੂੰ ਬਲਾਕ ਮਾਹਿਲਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮਨੀਸ਼ ਕੁਮਾਰ ਨੇ ਪ੍ਰਧਾਨ ਨਿਯੁਕਤ ਹੋਣ 'ਤੇ ਪੰਜਾਬ ਇਨਚਾਰਜ ਹਰੀਸ਼ ਚੌਧਰੀ, ਪੰਜਾਬ ...
ਪੱਸੀ ਕੰਢੀ, 5 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਵਿਖੇ ਉਪ ਜਿੱਲ੍ਹਾ ਸਿੱਖਿਆ ਅਫ਼ਸਰ (ਅ) ਸ. ਸੁਖਵਿੰਦਰ ਸਿੰਘ ਵਲੋਂ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਸਕੂਲ ਮੁਖੀ ਸਰਜੀਵਨ ...
ਹਾਜੀਪੁਰ, 5 ਅਕਤੂਬਰ (ਜੋਗਿੰਦਰ ਸਿੰਘ)- ਹਾਜੀਪੁਰ ਵਿਚ ਫੂਡ ਸਪਲਾਈ ਵਿਭਾਗ ਦਾ ਦਫ਼ਤਰ ਨਾ ਹੋਣ ਕਰਕੇ ਬਲਾਕ ਹਾਜੀਪੁਰ ਦੇ 102 ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੋਜ਼ਾਨਾ ਵੱਖ-ਵੱਖ ਪਿੰਡਾਂ ਦੇ ਲੋਕ ਫੂਡ ਸਪਲਾਈ ਵਿਭਾਗ ...
ਹਾਜੀਪੁਰ, 5 ਅਕਤੂਬਰ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਤੋਂ ਬਾਅਦ ਮੰਡੀਆਂ ਵਿਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਉਨ੍ਹਾਂ ਦਾਅਵਿਆਂ ਦੀ ਕਿਤੇ ਨਾ ਕਿਤੇ ਪੋਲ ...
ਨਵਾਂਸ਼ਹਿਰ, 5 ਅਕਤੂਬਰ (ਹਰਵਿੰਦਰ ਸਿੰਘ)- ਬਦੀ 'ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦਸ਼ਹਿਰਾ ਅੱਜ ਸਥਾਨਕ ਆਈ.ਟੀ.ਆਈ. ਦੇ ਮੈਦਾਨ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜ ਕੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਂਬਰ ਲੋਕ ਸਭਾ ਮੁਨੀਸ਼ ...
ਨਵਾਂਸ਼ਹਿਰ, 5 ਅਕਤੂਬਰ (ਹਰਵਿੰਦਰ ਸਿੰਘ)- ਬਦੀ 'ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦਸ਼ਹਿਰਾ ਅੱਜ ਸਥਾਨਕ ਆਈ.ਟੀ.ਆਈ. ਦੇ ਮੈਦਾਨ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜ ਕੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਂਬਰ ਲੋਕ ਸਭਾ ਮੁਨੀਸ਼ ...
ਰਾਹੋਂ, (ਬਲਬੀਰ ਸਿੰਘ ਰੂਬੀ)- ਪੁਰਾਤਨ ਸ਼ਹਿਰ ਰਾਹੋਂ ਵਿਖੇ ਦੁਸ਼ਹਿਰਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰਬੰਧਕਾਂ ਵਲੋਂ ਕਬੱਡੀ, ਟੂਰਨਾਮੈਂਟ, ਵਾਲੀਬਾਲ ਦੇ ਮੈਚ ਕਰਵਾਏ ਗਏ | ਰਾਮ ਲੀਲ੍ਹਾ ਕਮੇਟੀ ਵਲੋਂ ਭਗਵਾਨ ਰਾਮ ਚੰਦਰ ਮਾਤਾ ਸੀਤਾ, ਲੱਛਮਣ ਅਤੇ ...
ਸੜੋਆ, (ਨਾਨੋਵਾਲੀਆ)-ਸ੍ਰੀ ਰਾਮ ਲੀਲ੍ਹਾ ਪ੍ਰਬੰਧਕ ਕਮੇਟੀ ਸੜੋਆ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੜੋਆ ਦੀ ਗਰਾਊਾਡ ਵਿਖੇ ਦਸ਼ਹਿਰਾ ਬੜੀ ਧੁੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕਰਨ ਦੀ ਰਸਮ ਸਮਾਜਸੇਵੀ ...
ਸੜੋਆ, 5 ਅਕਤੂਬਰ (ਨਾਨੋਵਾਲੀਆ) - ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਪ੍ਰਦੀਪ ਕੁਮਾਰੀ ਪਿ੍ੰਸੀਪਲ ਦੀ ਅਗਵਾਈ ਵਿਚ ਦੁਸਹਿਰਾ ਉਤਸਵ ਸਬੰਧੀ ਵਿਦਿਆਰਥੀਆਂ ਵਲੋਂ ਭਾਰਤ ਦੇ ...
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੰਗਾ 'ਚ ਦਸਹਿਰੇ ਦਾ ਤਿਉਹਾਰ ਦਸਹਿਰਾ ਗਰਾਉਂਡ ਵਿਖੇ ਮਨਾਇਆ ਗਿਆ | ਸ੍ਰੀ ਰਾਮ ਚੰਦਰ, ਲਛਮਣ ਅਤੇ ਸੀਤਾ ਮਾਤਾ ਦੇ ਜੀਵਨ 'ਤੇ ਝਾਕੀਆਂ ਕੱਢੀਆਂ ਗਈਆਂ | ਦੁਸਹਿਰਾ ਕਮੇਟੀ ਵਲੋਂ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ...
ਔੜ/ਝਿੰਗੜਾਂ, 5 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ. ਝਿੰਗੜਾਂ ਵਿਖੇ ਪਿ੍ੰ. ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਮੈਨੇਜਰ ਕਮਲਜੀਤ ਸਿੰਘ ਗਰਚਾ, ਅਧਿਆਪਕਾ ਕਿਰਨ, ਟਵਿੰਕਲ ...
ਬਹਿਰਾਮ, 5 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦਾਣਾ ਮੰਡੀ ਬਹਿਰਾਮ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਉਕਤ ਮੰਡੀ ਵਿੱਚ ਤਿੰਨ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨਗੀਆਂ, ਜਿਸ ਵਿੱਚ ਪਨਗ੍ਰੇਨ ਤੋਂ ਇੰਸਪੈਕਟਰ ਦੌਲਤ ਰਾਮ ਭਾਟੀਆ, ਮਾਰਕਫੈੱਡ ਤੋਂ ਇੰਸਪੈਕਟਰ ...
ਟੱਪਰੀਆਂ ਖੁਰਦ, 5 ਅਕਤੂਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸਰਬ ਸੰਗਤ ਵਲੋਂ ਭੂਰੀਵਾਲੇ ਕੁਟੀਆ ਕੋਟ ...
ਬੰਗਾ, 5 ਅਕਤੂਬਰ (ਕਰਮ ਲਧਾਣਾ) - ਜ਼ਿਲ੍ਹਾ ਸਿੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਸਰਦਾਰ ਜਰਨੈਲ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਵਰਿੰਦਰ ਬੰਗਾ ਵਲੋਂ ਜ਼ਿਲ੍ਹੇ ਦੇ ਸਕੂਲਾਂ ਅੰਦਰ ਚੱਲ ਰਹੀਆਂ ਘਰੇਲੂ ਪ੍ਰੀਖਿਆਵਾਂ ਦੀ ...
ਬੰਗਾ, 5 ਅਕਤੂਬਰ (ਕਰਮ ਲਧਾਣਾ) - ਪਿੰਡ ਗੋਬਿੰਦਪੁਰ ਵਿਖੇ ਸੰਤ ਬਾਬਾ ਹਰਸ਼ੂ ਦਾਸ ਅਤੇ ਸੰਤ ਬਾਬਾ ਭਗਵਾਨ ਦਾਸ ਯਾਦਗਾਰੀ ਮੇਲਾ ਗੱਦੀ ਨਸ਼ੀਨ ਅਮਰਜੀਤ ਸਿੰਘ ਕਲੇਰ ਸਰਪੰਚ ਅਤੇ ਹਰਬੰਸ ਵਿਰਦੀ ਦੀ ਯੋਗ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪ੍ਰਧਾਨ ਅੰਮਿ੍ਤ ਲਾਲ ਰਾਣਾ ਦੀ ਪ੍ਰਧਾਨਗੀ ਵਿੱਚ ਬੰਗਾ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਵਿਚਾਰ ਵਟਾਂਦਰਾ ਕੀਤਾ ਗਿਆ | ਇਹ ਮੀਟਿੰਗ ...
ਪੋਜੇਵਾਲ ਸਰਾਂ, 5 ਅਕਤੂਬਰ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ 7 ਅਤੇ 8 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਬਿੰਦਰ ਕੁਮਾਰ ਨੇ ਦੱਸਿਆ ਕਿ ਇਸ ...
ਟੱਪਰੀਆਂ ਖੁਰਦ, 5 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਯੁਵਾ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਮੈਡਮ ਵੰਦਨਾ ਜ਼ਿਲ੍ਹਾ ਯੁਵਾ ਅਫਸਰ ਦੇ ਸੁਚੱਜੇ ਪ੍ਰਬੰਧਾਂ ਹੇਠ ਜ਼ਿਲ੍ਹਾ ਪੱਧਰੀ ਯੁਵਾ ਉਤਸਵ 2022 ਕਰਵਾਇਆ ...
ਰਾਹੋਂ, 5 ਅਕਤੂਬਰ (ਬਲਬੀਰ ਸਿੰਘ ਰੂਬੀ)-ਪਿੰਡ ਭਾਰਟਾ ਕਲਾਂ ਦੇ ਵਸਨੀਕਾਂ ਦਾ ਉਸ ਸਮੇਂ ਖ਼ੁਸ਼ੀ ਦਾ ਟਿਕਾਣਾ ਨਾ ਰਿਹਾ ਜਦੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚੋਂ ਪਹਿਲਾਂ ਸਥਾਨ ਮਿਲਿਆ | ਕੇਂਦਰ ...
ਭੱਦੀ, 5 ਅਕਤੂਬਰ (ਨਰੇਸ਼ ਧੌਲ)- ਦੁਨੀਆ ਅੰਦਰ ਸੰਘਰਸ਼ਸ਼ੀਲ ਲੋਕਾਂ ਦੀ ਹਮੇਸ਼ਾ ਜਿੱਤ ਹੁੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਦੇਵ ਸਿੰਘ ਟਿੱਕਾ ਵਾਸੀ ਪਿੰਡ ਮੋਹਰ ਨੇ ਪਿਛਲੇ ਕੁੱਝ ਦਿਨਾਂ ਤੋਂ ਸ਼ਰਾਬ ਦੇ ਨਵੇਂ ਖੁੱਲ ਰਹੇ ਠੇਕੇ ਨੂੰ ਰੋਕਣ ਵਿਚ ਕਾਮਯਾਬ ...
ਕਟਾਰੀਆਂ, 5 ਅਕਤੂਬਰ (ਨਵਜੋਤ ਸਿੰਘ ਜੱਖੂ) -ਭਾਵੇਂ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੜਕਾਂ 'ਤੇ ਪਸ਼ੂਆਂ ਨੂੰ ਚਰਾਉਣ 'ਤੇ ਪਾਬੰਦੀ ਲਗਾਈ ਗਈ ਹੈ ਪਰ ਪ੍ਰਸ਼ਾਸਨ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪਸ਼ੂ ਪਾਲਕ ਪਸ਼ੂਆਂ ਨੂੰ ਮੁੱਖ ਤੇ ਸੰਪਰਕ ਸੜਕਾਂ ਤੋਂ ਲੈ ਕੇ ਲੰਘਦੇ ...
ਕਟਾਰੀਆਂ, 5 ਅਕਤੂਬਰ (ਨਵਜੋਤ ਸਿੰਘ ਜੱਖੂ) - ਸਰਕਾਰੀ ਪ੍ਰਾਇਮਰੀ ਸੁਪਰ ਸਮਰਾਟ ਸਕੂਲ ਬਹਿਰਾਮ ਵਿਖੇ ਹੋਈਆਂ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲਾ ਦੇ ਵਿਦਿਆਰਥੀਆਂ ਸਨਵੀਰ ਸਿੰਘ ਨੇ 28 ਕਿਲੋ ਕੁਸ਼ਤੀ ਵਿੱਚ ਪਹਿਲਾ, ਸਿਮਰਨ ਨੇ ਰੱਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX