ਅੰਮਿ੍ਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਸੰਬੰਧੀ ਮੱੁਖ ਸਮਾਗਮ ਅੱਜ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਉਂਡ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਪੁਤਲਿਆਂ ਨੂੰ ਦਹਨ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਦੁਸਹਿਰੇ ਦੇ ਤਿਉਹਾਰ ਦੀ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੁਰਾਈ ਦਾ ਹਮੇਸ਼ਾ ਅੰਤ ਹੁੰਦਾ ਹੈ ਤੇ ਇਸ ਗੱਲ ਨੂੰ ਆਪਣੇ ਦਿਮਾਗ ਵਿਚ ਰੱਖਦੇ ਹੋਏ, ਸਾਨੂੰ ਸਾਰਿਆਂ ਨੂੰ ਹਮੇਸ਼ਾਂ ਸੱਚ ਦੇ ਰਸਤੇ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਹ ਜਨਤਾ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਯਤਨਸ਼ੀਲ ਰਹਿਣਗੇੇ | ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਇਮਾਨਦਾਰੀ ਦੇ ਰਸਤੇ 'ਤੇ ਵੀ ਚੱਲਣ ਲਈ ਪ੍ਰੇਰਿਤ ਕਰਦਾ ਹੈ | ਸ੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪੋ੍ਰ: ਲਕਸ਼ਮੀਕਾਂਤਾ ਚਾਵਲਾ ਨੇ ਵੀ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ | ਅਖ਼ੀਰ 'ਚ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਪ੍ਰਧਾਨ ਪੋ੍ਰ: ਲਕਸ਼ਮੀਕਾਂਤਾ ਚਾਵਲਾ, ਜਨਰਲ ਸਕੱਤਰ ਅਰੁਣ ਖੰਨਾ ਸਮੇਤ ਹੋਰ ਅਹੁਦੇਦਾਰਾਂ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ 'ਚ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਕੱਢੀਆਂ ਗਈਆਂ | ਇਸ ਮੌਕੇ ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਜਗਮੋਹਨ ਸਿੰਘ ਰਾਜੂ, ਮੇਅਰ ਕਰਮਜੀਤ ਸਿੰਘ ਰਿੰਟੂ, ਸ਼ਵੇਤ ਮਲਿਕ, ਸਾਬਕਾ ਮੰਤਰੀ ਬਲਦੇਵ ਰਾਜ ਚਾਵਲਾ, ਕੁਮਾਰ ਅਮਿਤ, ਵਿਕਾਸ ਸੋਨੀ, ਹਰਜਿੰਦਰ ਸਿੰਘ ਠੇਕੇਦਾਰ, ਅਸ਼ਵਨੀ ਪੱਪੂ, ਡਾ. ਰਾਜ ਕੁਮਾਰ, ਸੁਰੇਸ਼ ਮਹਾਜਨ, ਡਾ. ਰਾਮ ਚਾਵਲਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਸ੍ਰੀ ਦੁਰਗਿਆਣਾ ਕਮੇਟੀ ਵਿੱਤ ਸਕੱਤਰ ਵਿਮਲ ਅਰੋੜਾ, ਮੈਨੇਜਰ ਅਨਿਲ ਕੁਮਾਰ ਸ਼ਰਮਾ, ਪਿਆਰੇ ਲਾਲ ਸੇਠ, ਸੰਤੋਸ਼ ਗੁਪਤਾ, ਡਾ. ਰਾਕੇਸ਼ ਸਮੇਤ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ 'ਚ ਪਿ੍ੰ. ਆਂਚਲ ਮਹਾਜਨ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੀ ਇਕ ਅਧਿਆਪਕਾ ਨੇ ਨਵਰਾਤੇ ਅਤੇ ਦੁਸਹਿਰੇ ਦੇ ਮਹੱਤਵ ਨੂੰ ਸਮਝਾਉਂਦੇ ਹੋਏ ਭਾਸ਼ਣ ਦਿੱਤਾ | ਬੱਚਿਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਉਪਰੰਤ 'ਅੰਦਰ ਕਾ ਰਾਵਣ' ਨਾਟਕ ਦਾ ਭਾਵਪੂਰਨ ਮੰਚਨ ਕੀਤਾ | ਪਿ੍ੰਸੀਪਲ ਨੇ ਬੱਚਿਆਂ ਨੂੰ ਦੁਸਹਿਰੇ ਦੇ ਮਹੱਤਵ ਨੂੰ ਸਮਝਾਉਂਦੇ ਹੋਏ ਦੱਸਿਆ ਕਿ ਕਿਵੇਂ ਬਦੀ 'ਤੇ ਨੇਕੀ ਦੀ ਹਮੇਸ਼ਾ ਜਿੱਤ ਹੁੰਦੀ ਹੈ | ਉਨ੍ਹਾਂ ਨੇ ਇਹ ਵੀ ਸਮਝਾਇਆ ਕਿ ਦੁਸਹਿਰਾ ਮਨਾਉਣ ਦਾ ਅਸਲੀ ਮੰਤਵ ਆਪਣੇ ਅੰਦਰ ਦੀ ਬੁਰਾਈ ਨੂੰ ਖ਼ਤਮ ਕਰਨਾ ਹੈ |
ਵੇਰਕਾ, (ਪਰਮਜੀਤ ਸਿੰਘ ਬੱਗਾ)- ਦੁਸਹਿਰੇ ਦਾ ਤਿਉਹਾਰ ਵੇਰਕਾ ਮਜੀਠਾ ਬਾਈਪਾਸ ਰੋਡ ਵਿਚਕਾਰ ਸੁਸ਼ੋਭਿਤ ਮਾਤਾ ਮਹਾਂਕਾਲੀ ਮੰਦਰ ਕਮੇਟੀ ਦੇ ਪ੍ਰਧਾਨ ਰਿਤੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲਕਸ਼ਮੀ ਵਿਹਾਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਇਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਨਗਰ ਨਿਗਮ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਅੱਜ ਦੇ ਇਸ ਦਿਨ ਦੀ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦੇਣ ਉਪਰੰਤ ਰਾਵਣ ਦੇ ਪੁਤਲੇ ਨੂੰ ਰਿਮੋਟ ਕੰਟਰੋਲ ਰਾਹੀਂ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ | ਇਸ ਤੋਂ ਪਹਿਲਾਂ ਹਲਕਾ ਉੱਤਰੀ ਦੇ ਵੱਖ-ਵੱਖ ਇਲਾਕਿਆਂ 'ਚ ਖੇਡੀ ਗਈ ਰਾਮ ਲੀਲ੍ਹਾ ਦੇ ਕਲਾਕਾਰਾਂ ਤੇ ਪ੍ਰਬੰਧਕਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਰਿਤੇਸ਼ ਕੁਮਾਰ ਸ਼ਰਮਾ, ਕੌਂਸਲਰ ਪਿ੍ਅੰਕਾ ਸ਼ਰਮਾ, ਮਾਤਾ ਸੁਧਾ, ਮਾਤਾ ਰਾਜ ਰਾਣੀ, ਸੁਰਿੰਦਰ ਬਿਡਲਾਨ, ਵਿਪਨ ਕੁਮਾਰ ਸ਼ਰਮਾ, ਰਜੀਵ ਕੁਮਾਰ ਸ਼ਰਮਾ, ਸਮਾਜ ਸੇਵਕ ਅਸ਼ਵਨੀ ਜੋਸ਼ੀ, ਅਨੇਕ ਸਿੰਘ ਨੇਕਾ ਆਦਿ ਹਾਜ਼ਰ ਸਨ |
ਛੇਹਰਟਾ, (ਸੁਰਿੰਦਰ ਸਿੰਘ ਵਿਰਦੀ/ਵਡਾਲੀ)-ਹਲਕਾ ਪੱਛਮੀ ਨਰੈਣਗੜ ਛੇਹਰਟਾ ਵਿਖੇ ਦੁਸਿਹਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਬੋਧਨ ਕਰਦਿਆਂ ਮੁਬਾਰਕਬਾਦ ਦਿੱਤੀ | ਇਸ ਮੌਕੇ ਦੁਸਹਿਰਾ ਕਮੇਟੀ ਵਲੋਂ ਸੋਨੀ ਦਾ ਸਨਮਾਨ ਵੀ ਕੀਤਾ ਗਿਆ ਅਤੇ ਸੋਨੀ ਦੀ ਅਗਵਾਈ ਵਿਚ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ | ਦੁਸਹਿਰਾ ਗਰਾਊਾਡ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਕੀਤੀ ਸ਼ਮੂਲੀਅਤ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ, ਯੁਵਾ ਨੇਤਾ ਵਿਕਾਸ ਸੋਨੀ, ਹਲਕਾ ਪੱਛਮੀ ਦੇ ਯੂਥ ਪ੍ਰਧਾਨ ਰਵੀ ਪ੍ਰਕਾਸ਼ ਆਸ਼ੂ, ਸਵਿੰਦਰ ਛਿੰਦਾ, ਚੇਅਰਮੈਨ ਪ੍ਰਸ਼ੋਤਮ ਪਾਲ, ਪ੍ਰਦੀਪ ਸ਼ਰਮਾ ਆਦਿ ਹਾਜ਼ਰ ਸਨ |
ਰਾਜਾਸਾਂਸੀ, (ਹਰਦੀਪ ਸਿੰਘ ਖੀਵਾ)-ਦੁਸਹਿਰਾ ਦਾ ਤਿਉਹਾਰ ਰਾਜਾਸਾਂਸੀ ਤੇ ਪਿੰਡ ਅਦਲੀਵਾਲਾ 'ਚ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਸੀਨੀਅਰ ਆਗੂ ਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ ਰੀਬਨ ਕੱਟ ਕੇ ਕੀਤਾ ਤੇ ਰਾਵਣ ਦੇ ਕੁੰਭਕਰਨ ਦੇ ਪੁਤਲਿਆਂ ਨੂੰ ਸਾੜਨ ਲਈ ਅਗਨੀ ਦਿੱਤੀ ਗਈ | ਅਦਲੀਵਾਲਾ 'ਚ ਪ੍ਰਧਾਨ ਸੁਖਚੈਨ ਵੜੈਚ ਵਲੋਂ ਉਦਘਾਟਨ ਕੀਤਾ ਗਿਆ | ਇਸ ਦੌਰਾਨ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਤੇ ਉਨ੍ਹਾਂ ਦੇ ਸਾਥੀ ਦਲਜੀਤ ਸਿੰਘ ਮਿਆਦੀਆਂ ਨੇ ਸੰਬੋਧਨ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਸੇਵਾ ਮੁਕਤ ਸਬ ਇੰਸ: ਤਜਿੰਦਰ ਸਿੰਘ ਰਾਜਾਸਾਂਸੀ, ਆੜਤੀ ਯੂਨੀਅਨ ਰਾਜਾਸਾਂਸੀ ਦੇ ਪ੍ਰਧਾਨ ਸੁਖਚੈਨ ਸਿੰਘ ਵੜੈਚ, ਕਸ਼ਮੀਰ ਸਿੰਘ ਸੋਨੂੰ, ਪ੍ਰਧਾਨ ਰਾਮ ਕੁਮਾਰ, ਜਸਪਾਲ ਬੁੱਟਰ, ਬਲਰਾਜ ਸਿੰਘ ਵੜੈਚ, ਜਸਪਾਲ ਸਿੰਘ, ਸ਼ਿੰਦਾ ਸਿੰਘ, ਮੁਕੇਸ਼ ਕੇਸਰ, ਮੈਡਮ ਸਿੰਮੀ, ਹਰਦੇਵ ਸਿੰਘ ਛੀਨਾ, ਰਮਨ ਸਿੱਧੂ, ਹਰਦੀਪ ਸਿੰਘ, ਡੇਵਿਡ ਹਵਾਈ ਅੱਡਾ ਆਦਿ ਹਾਜ਼ਰ ਸਨ |
ਅੰਮਿ੍ਤਸਰ, 5 ਅਕਤੂਬਰ (ਰੇਸ਼ਮ ਸਿੰਘ)- ਅੱਜ ਇੱਥੇ ਖ਼ਜ਼ਾਨਾ ਗੇਟ ਵਿਖੇ ਸਥਿਤ ਭੱਦਰਕਾਲੀ ਮੰਦਰ ਦੁਸਹਿਰਾ ਕਮੇਟੀ ਦੇ ਸਮਾਗਮ 'ਚ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਪੁਤਲਿਆਂ ਨੂੰ ੂ ਸਾਬਕਾ ਉੱਪ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਯੂਥ ਫੈਸਟੀਵਲ ਕੱਲ੍ਹ ਤੋਂ ਪੂਰੇ ਜੋਸ਼ ਖਰੋਸ਼ ਨਾਲ ਸ਼ੁਰੂ ਹੋਣ ਜਾ ਰਿਹਾ ਹੈ | ਯੁਵਕ ਭਲਾਈ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਡਾ. ਆਨੀਸ਼ ਦੂਆ ਨੇ ਦੱਸਿਆ ਹੈ ਕਿ ...
ਅੰਮਿ੍ਤਸਰ, 5 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਕਚਿਹਰੀਆਂ 'ਚ ਆਪਣੇ ਪਤੀ ਦੇ ਕਤਲ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਤਲਵਾਰ ਨਾਲ ਹਮਲਾ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ...
ਜਗਦੇਵ ਕਲਾਂ, 5 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)- ਸਥਾਨਕ ਨਗਰ ਜਗਦੇਵ ਕਲਾਂ ਦੇ ਬੀਤੇ ਕੱਲ੍ਹ ਲਾਪਤਾ ਹੋਏ ਇਕ ਨੌਜਵਾਨ ਦੀ ਅੱਜ ਸਵੇਰੇ ਸ਼ੱਕੀ ਹਾਲਤ 'ਚ ਲਾਹੌਰ ਬਰਾਂਚ ਨਹਿਰ ਨੇੜਿਓਾ ਲਾਸ਼ ਮਿਲੀ ਹੈ | ਇਸ ਸੰਬੰਧੀ ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਗਦੇਵ ...
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਮਦਾਸ ਦੀ ਪੁਲਿਸ ਤੇ ਸਪੈਸ਼ਲ ਸੈੱਲ ਅੰਮਿ੍ਤਸਰ ਦਿਹਾਤੀ ਵਲੋਂ ਸਾਂਝੇ ਤੌਰ 'ਤੇ ਚਲਾਏ ਅਪ੍ਰੇਸ਼ਨ ਦੌਰਾਨ 1 ਟਿਫਨ ਬੰਬ, 2 ਏ. ਕੇ. 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਵਿਅਕਤੀ ਨੂੰ ਅਦਾਲਤ ...
ਛੇਹਰਟਾ, 5 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ ਆਈ.ਪੀ.ਐੱਸ. ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿਚ ਕੇਂਦਰ ਤੇ ਸੂਬਾ ਸਰਕਾਰ ਦੇ ਦਿਓਕੱਦ ਪੁਤਲੇ ਫੂਕਣ ਦੇ ਸੱਦੇ 'ਤੇ ਅੱਜ ...
ਅੰਮਿ੍ਤਸਰ, 5 ਅਕਤੂਬਰ (ਜੱਸ)- ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਪਿਛਲੇ ਦਿਨੀ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾ ਅਤੇ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ...
ਅੰਮਿ੍ਤਸਰ, 5 ਅਕਤੂਬਰ (ਜਸਵੰਤ ਸਿੰੰਘ ਜੱਸ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਤੇ ਦਿੱਲੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰਨਾ ਭਰਾ ਬਾਦਲਾਂ ਨਾਲ ਹੱਥ ਮਿਲਾ ਕੇ ਆਪਣੀ ਸਿਆਸੀ ਖ਼ੁਦਕੁਸ਼ੀ ਕਰ ਰਹੇ ਹਨ | ਇਹ ਪ੍ਰਗਟਾਵਾ ਦਿੱਲੀ ਸਿੱਖ ਗੁ: ਕਮੇਟੀ ਦੀ ਧਰਮ ...
ਰਾਜਾਸਾਂਸੀ, 5 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਿਰਦੇਸ਼ਾਂ ਤਹਿਤ ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ. ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਮਾਤਰਾ 'ਚ ...
ਅੰਮਿ੍ਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਮਜੀਠਾ ਰੋਡ ਸਥਿਤ ਐਸ.ਜੀ. ਇਨਕਲੇਵ ਵਿਚ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਦੇ ਨਿਰਮਾਣ ਲਈ ਭੂਮੀ ਪੂਜਨ ਕੀਤਾ ਗਿਆ | ਇਸ ਭੂਮੀ ਪੂਜਨ ਵਿਚ ਐਸ.ਜੀ. ਇਨਕਲੇਵ ਦੇ ਡਾਇਰੈਕਟਰ ਕ੍ਰਿਸ਼ਨ ਕੁਮਾਰ ਕੁੱਕੂ, ਨਰਿੰਦਰ ਸ਼ਰਮਾ, ਅਮਿਤ ...
ਅੰਮਿ੍ਤਸਰ, 5 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਦੀ ਜ਼ਿੰਮੇਵਾਰੀ ਹੈ ਕਿ ਉਹ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਵੀ ਰੱਖੇ ਪਰ ਹੋਣ ਵਾਲੇ ਵਿਕਾਸ ਕਾਰਜਾਂ ਦਾ ਲਾਭ ਕਿੰਨਾ ਹਾਸਲ ਹੁੰਦਾ ਹੈ ਸ਼ਹਿਰ ਵਾਸੀਆਂ ਨੂੰ ਇਹ ਤਾਂ ਸਮਾਂ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਝੋਨੇ/ ਬਾਸਮਤੀ ਦੀ ਖ਼ਰੀਦ ਜ਼ੋਰਾਂ 'ਤੇ ਚੱਲ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਮੰਡੀ 'ਚ ਹੁਣ ਤੱਕ ਜਿੱਥੇ 1509 ਦੀ ਆਮਦ 15 ਲੱਖ ਕੁਇੰਟਲ ਤੋਂ ਵਧੇਰੇ ਹੋ ...
ਅੰਮਿ੍ਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਲੋਂ ਜਾਰੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦਾ ਗੁਰਮਤਿ ਸਮਾਗਮ ਗੁ: ਤਪ ਅਸਥਾਨ ਬਾਬਾ ਭੂਰੀ ਵਾਲਾ ਤਰਨ ...
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ | ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30 ਦਿਨ ਦਾ ...
ਅੰਮਿ੍ਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮਿ੍ਤਸਰ ਕਲੋਨਾਈਜ਼ਰ ਐਂਡ ਡੀਲਰ ਐਸੋਸੀਏਸ਼ਨ ਵਲੋਂ ਅੱਜ ਦੁਸਹਿਰਾ ਮੌਕੇ ਪੰਜਾਬ ਸਰਕਾਰ ਦੇ ਹਾਲ ਗੇਟ ਵਿਖੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਗੋਗਾ ...
ਰਾਜਾਸਾਂਸੀ, 5 ਅਕਤੂਬਰ (ਹਰਦੀਪ ਸਿੰਘ ਖੀਵਾ)- ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਜੰਗਾਂ ਯੁੱਧਾਂ ਵਿਚ ਬਹਾਦਰੀ ਦੇ ਜੌਹਰ ਵਿਖਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਮਹਾਂਬਲੀ ਯੋਧੇ ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ ਨੂੰ ਸਮਰਪਿਤ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਧਰਤੀ 'ਤੇ ਸਭ ਤੋਂ ਵੱਡਾ ਝੂਠਾ ਹੋਣ ਅਤੇ ਸਮਾਜ 'ਚ ਜ਼ਹਿਰ ਫ਼ੈਲਾਉਣ ਦਾ ਦੋਸ਼ ਲਗਾਇਆ ਹੈ | ਇਕ ਇੰਟਰਵਿਊ 'ਚ ਸ਼ਰੀਫ਼ ਨੇ ਕਿਹਾ ...
ਅੰਮਿ੍ਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਨਿਸਟਰੇਸ਼ਨ ਵਲੋਂ 'ਕਾਰੋਬਾਰ ਪ੍ਰਬੰਧਨ 'ਚ ਸੂਚਨਾ ਤਕਨਾਲੋਜੀ ਦੀ ਭੂਮਿਕਾ' ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਾਨਕ ਸਿੰਘ ਲਿਟਰੇਰੀ ਫਾਊਾਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਉੱਪ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਾਨਕ ਸਿੰਘ ਲਿਟਰੇਰੀ ਫਾਊਾਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਉੱਪ ...
ਅੰਮਿ੍ਤਸਰ, 5 ਅਕਤੂਬਰ (ਰੇਸ਼ਮ ਸਿੰਘ)- ਬਲਾਕ ਵੇਰਕਾ ਦੇ ਪਿੰਡ ਓਠੀਆਂ ਦੀ ਗ੍ਰਾਮ ਪੰਚਾਇਤ ਨੇ ਦੇਸ਼ ਭਰ 'ਚ ਚਲਾਏ ਗਏ ਸਵੱਛ ਭਾਰਤ ਮੁਹਿੰਮ 'ਚ ਜ਼ਿਲ੍ਹੇ ਭਰ 'ਚ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਿਸ ਬਦਲੇ ਸੂਬਾ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 'ਚ ਪੰਚਾਇਤ ਨੂੰ ਇਕ ਲੱਖ ...
ਅੰਮਿ੍ਤਸਰ, 5 ਅਕਤੂਬਰ (ਰੇਸ਼ਮ ਸਿੰਘ)- ਬਲਾਕ ਵੇਰਕਾ ਦੇ ਪਿੰਡ ਓਠੀਆਂ ਦੀ ਗ੍ਰਾਮ ਪੰਚਾਇਤ ਨੇ ਦੇਸ਼ ਭਰ 'ਚ ਚਲਾਏ ਗਏ ਸਵੱਛ ਭਾਰਤ ਮੁਹਿੰਮ 'ਚ ਜ਼ਿਲ੍ਹੇ ਭਰ 'ਚ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜਿਸ ਬਦਲੇ ਸੂਬਾ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 'ਚ ਪੰਚਾਇਤ ਨੂੰ ਇਕ ਲੱਖ ...
ਅੰਮਿ੍ਤਸਰ, 5 ਅਕਤੂਬਰ (ਹਰਮਿੰਦਰ ਸਿੰਘ)- ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ | ਦੀਵਾਲੀ ਮੌਕੇ ਅਤਿਸ਼ਬਾਜੀ ਕਾਰਨ ਕਈ ਛੋਟੀਆਂ ਵੱਡੀਆਂ ਘਟਨਾਵਾਂ ਵਪਾਰਦੀਆਂ ਹਨ, ਜ਼ਿਨ੍ਹਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਦੀ ਅਹਿਮ ਭੂਮਿਕਾ ਹੁੰਦੀ ਹੈ | ਜ਼ਿਲ੍ਹਾ ...
ਅੰਮਿ੍ਤਸਰ, 5 ਅਕਤੂਬਰ (ਹਰਮਿੰਦਰ ਸਿੰਘ)- ਇਤਿਹਾਸ ਤੇ ਧਾਰਮਿਕ ਮਹੱਤਤਾ ਵਾਲੀ ਨਗਰੀ ਅੰਮਿ੍ਤਸਰ ਜਿਥੇ ਰੂਹਾਨੀਅਨ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਮੰਦਿਰ, ਇਤਿਹਾਸਕ ਜਲਿ੍ਹਆਂ ਵਾਲਾ ਬਾਗ਼ ਸਮੇਤ ਕਈ ਹੋਰ ...
ਅੰਮਿ੍ਤਸਰ, 5 ਅਕਤੂਬਰ (ਹਰਮਿੰਦਰ ਸਿੰਘ)- ਇਤਿਹਾਸ ਤੇ ਧਾਰਮਿਕ ਮਹੱਤਤਾ ਵਾਲੀ ਨਗਰੀ ਅੰਮਿ੍ਤਸਰ ਜਿਥੇ ਰੂਹਾਨੀਅਨ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਸ੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਮੰਦਿਰ, ਇਤਿਹਾਸਕ ਜਲਿ੍ਹਆਂ ਵਾਲਾ ਬਾਗ਼ ਸਮੇਤ ਕਈ ਹੋਰ ...
ਅੰਮਿ੍ਤਸਰ, 5 ਅਕਤੂਬਰ (ਰੇਸ਼ਮ ਸਿੰਘ)- ਹੈੈਲਥ ਇੰਪਲਾਈਜ ਐਸੋਸੀਏਸ਼ਨ ਦੇ ਸੂਬਾਈ ਵਫਦ ਵਲੋਂ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਬਾਬਾ ਮਲਕੀਤ ਸਿੰਘ ਭੱਟੀ ਦੀ ਅਗਵਾਈ ਹੇਠ ਬੀਤੇ ਦਿਨ ਅੰਮਿ੍ਤਸਰ ਦੌਰੇ 'ਤੇ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਮਿਲ ਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX