ਐੱਸ. ਏ. ਐੱਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ. ਟੀ. ਆਈ. 646 ਅਧਿਆਪਕ ਯੂਨੀਅਨ ਦੀਆਂ 2 ਮਹਿਲਾ ਆਗੂ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਤੇ ਉਸ ਦੀ ਇਕ ਹੋਰ ਸਾਥਣ ਵੀਰਪਾਲ ਕੌਰ ਸ੍ਰੀ ਅਨੰਦਪੁਰ ਸਾਹਿਬ ਵਲੋਂ 646 ਪੀ. ਟੀ. ਆਈ. ਅਧਿਆਪਕਾਂ ਦੀ ਮੈਰਿਟ ਸੂਚੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਫੜ੍ਹ ਕੇ ਪਿੰਡ ਸੋਹਾਣਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਜਦਕਿ ਉਨ੍ਹਾਂ ਦੇ ਸਾਥੀ ਟੈਂਕੀ ਦੇ ਥੱਲੇ੍ਹ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯੂਨੀਅਨ ਦੇ ਪ੍ਰਧਾਨ ਗੁਰਲਾਭ ਸਿੰਘ ਭੋਲਾ, ਗੁਰਦੀਪ ਸਿੰਘ ਤੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਬੇਰੁਜ਼ਗਾਰ 646 ਪੀ. ਟੀ. ਆਈ. ਅਧਿਆਪਕਾਂ ਨੂੰ ਅੱਜ ਇਕ ਸਾਲ ਬਾਅਦ ਮੁੜ ਪਿੰਡ ਸੋਹਾਣਾ ਦੀ ਉਸੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਸੰਘਰਸ਼ ਕਰਨਾ ਪੈ ਰਿਹਾ ਹੈ, ਜਿਥੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟਾਂ ਤੋਂ ਪਹਿਲਾਂ ਟੈਂਕੀ ਥੱਲੇ੍ਹ ਗੱਡੀ ਖੜ੍ਹਾ ਕੇ ਯੂਨੀਅਨ ਆਗੂ ਸਿੱਪੀ ਸ਼ਰਮਾ ਨੂੰ ਮੂੰਹ ਬੋਲੀ ਭੈਣ ਬਣਾ ਕੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਪਹਿਲੀ ਕੈਬਨਿਟ ਮੀਟਿੰਗ 'ਚ 646 ਪੀ. ਟੀ. ਆਈ. ਅਧਿਆਪਕਾਂ ਦੀ ਮੈਰਿਟ ਸੂਚੀ ਜਾਰੀ ਕਰਨ ਦਾ ਭਰੋਸਾ ਦੇ ਕੇ ਟੈਂਕੀ ਤੋਂ ਥੱਲ੍ਹੇ ਉਤਾਰਿਆ ਸੀ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ, ਜਿਸ ਕਾਰਨ ਸਾਨੂੰ ਟੈਂਕੀ 'ਤੇ ਚੜ੍ਹ ਕੇ ਰੋਸ ਜ਼ਾਹਰ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਇਸ ਮੌਕੇ ਰਾਜਪਾਲ ਸਿੰਘ, ਅਸ਼ੋਕ ਕੁਮਾਰ, ਹਰੀਸ਼ ਸ਼ਾਮਾ, ਪਵਿੱਤਰ ਕੌਰ, ਪਰਮਿੰਦਰ ਕੌਰ, ਕਿਰਨ ਕੌਰ, ਮਨਜੀਤ ਸਿੰਘ, ਹਰਮੇਸ਼ ਸਿੰਘ, ਸੰਦੀਪ ਬੰਗਾ, ਜੱਸੀ ਫੱਤੇਵਾਲਾ ਤੇ ਗਗਨ ਮਾਨਸਾ ਆਦਿ ਹਾਜ਼ਰ ਸਨ |
ਐੱਸ. ਏ. ਐੱਸ. ਨਗਰ, 5 ਅਕਤੂਬਰ (ਕੇ. ਐੱਸ. ਰਾਣਾ)-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ 'ਚੋਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਦਾ ਸੱਦਾ ਦਿੱਤਾ ਹੈ | ਉਹ ਅੱਜ ਦੁਸਹਿਰਾ ਕਮੇਟੀ ...
ਅੰਮਿ੍ਤਸਰ, 5 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇ ਕਾਊਾਟਰ ਇੰਟੈਲੀਜੈਂਟ ਵਿੰਗ ਵਲੋਂ ਅੱਜ ਇਥੇ ਇਕ ਕੈਦੀ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 10 ਵਿਦੇਸ਼ੀ ...
ਚੰਡੀਗੜ੍ਹ, 5 ਅਕਤੂਬਰ (ਏਜੰਸੀ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਨੂੰ ਬੁਖਾਰ ਅਤੇ ਪੇਟ ਦੀ ਇਨਫੈਕਸ਼ਨ ਕਾਰਨ ਇਥੋਂ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਸੂਤਰਾਂ ਨੇ ਦੱਸਿਆ ਕਿ ...
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਤੇ 50 ਰੌਂਦ 9 ਐਮ. ਐਮ. ਪਿਸਟਲ ਦੇ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਾਕਿਸਤਾਨੀ ਤਸਕਰ ਰਾਤ ਸਮੇਂ ਇਸ ਨੂੰ ਕੰਡਿਆਲੀ ...
ਚੰਡੀਗੜ੍ਹ, 5 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਜਨਰਲ ਸਕੱਤਰ ਰਹੇ ਜੋਗਾ ਸਿੰਘ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਇਤਿਹਾਸਕ ਫ਼ੈਸਲੇ ਪਿੱਛੋਂ ਹਰਿਆਣਾ ਸਰਕਾਰ ਨੂੰ ਮਜਬੂਰ ਕਰ ਦਿੱਤਾ ਜਾਏਗਾ ਕਿ ਉਹ ਸੂਬੇ 'ਚ ...
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ (ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਲਏ ਫ਼ੈਸਲੇ ਵਿਰੁੱਧ ...
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ)-ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ, ਜਿਸ ਨਾਲ ਸੂਬੇ ਵਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ 'ਚ 10 ...
ਐੱਸ. ਏ. ਐੱਸ. ਨਗਰ, 5 ਅਕਤੂਬਰ (ਕੇ. ਐੱਸ. ਰਾਣਾ)-ਸਟਰੀਟ ਵੈਂਡਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਗਈ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ-ਨਿਰਭਰ ਨਿਧੀ ਯੋਜਨਾ (ਪੀ. ਐਮ. ਸਵੈਨਿਧੀ) ਤਹਿਤ ਪਹਿਲੇ, ਦੂਜੇ ਤੇ ਤੀਜੇ ਲੋਨ ਅਧੀਨ ...
ਅੰਮਿ੍ਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸਾਕਾ ਨੀਲਾ ਤਾਰਾ ਦੇ ਵਿਰੋਧ 'ਚ ਮਹਾਰਾਸ਼ਟਰ ਦੇ ਸ਼ਹਿਰ ਪੁਣੇ ਵਿਖੇ ਫੌਜ ਦੇ ਤੱਤਕਾਲੀ ਮੁਖੀ ਜਨਰਲ ਏ. ਐਸ. ਵੈਦਿਆ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਉਣ ਉਪਰੰਤ 9 ਅਕਤੂਬਰ 1992 ਨੂੰ ਫਾਂਸੀ ਦਾ ਰੱਸਾ ਚੁੰਮਣ ਵਾਲੇ ਕੌਮੀ ਸ਼ਹੀਦ ...
ਸੰਗਰੂਰ, 5 ਅਕਤੂਬਰ (ਧੀਰਜ ਪਸ਼ੌਰੀਆ) -ਭਗਵੰਤ ਮਾਨ ਸਰਕਾਰ, ਜੋ ਰੋਜ਼ਾਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਰਾਗ ਅਲਾਪ ਰਹੀ ਹੈ, ਨੇ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਪਟਵਾਰੀਆਂ ਦੀਆਂ 1766 ਖ਼ਾਲੀ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ ...
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਟਰੀਟ ਲਾਈਟ ਘੁਟਾਲਾ ਮਾਮਲੇ 'ਚ ਵਿਜੀਲੈਂਸ ਵਲੋਂ ਨਾਮਜ਼ਦ ਕੀਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਰੂਪੋਸ਼ ਹੋ ਗਏ ਹਨ | ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਉਸ ਦੇ ਕੁਝ ...
ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਘੁਟਾਲੇ 'ਚ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅਦਾਲਤ ਪਾਸੋਂ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਭੁਗਤਣ ਲਈ ਗੁਹਾਰ ਲਗਾਈ ਹੈ | ਸਿੱਧੂ ਵਲੋਂ ਹੇਠਲੀ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 6,7,8 ਅਕਤੂਬਰ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਚੀਨ ਨੇ ਪਾਕਿਸਤਾਨ ਤੋਂ ਗਧਿਆਂ ਦੇ ਨਾਲ-ਨਾਲ ਕੁੱਤਿਆਂ ਦੀ ਦਰਾਮਦ ਕਰਨ 'ਚ ਵੀ ਦਿਲਚਸਪੀ ਵਿਖਾਈ ਹੈ | ਪਾਕਿਸਤਾਨ ਦੇ ਵਣਜ ਮੰਤਰਾਲੇ ਤੇ ਸੈਨੇਟ ਦੀ ਸਥਾਈ ਕਮੇਟੀ ਦੇ ਅਧਿਕਾਰੀਆਂ ਨੂੰ ਸੈਨੇਟਰ ਅਬਦੁਲ ਕਾਦਿਰ ਨੇ ਇਹ ਜਾਣਕਾਰੀ ...
ਬਠਿੰਡਾ, 5 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਦੀ ਧੋਬੀਆਣਾ ਬਸਤੀ ਦੇ ਮੱਛੀ ਚੌਕ ਨੇੜਿਓਾ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੇ ਬਾਂਹ 'ਚ ਟੀਕੇ ਲਗਾ ਕੇ ਨਸ਼ੇ ਦੀ ਓਵਰਡੋਜ਼ ਲੈਣ ਦੀ ਕੋਸ਼ਿਸ਼ ਕੀਤੀ ਸੀ | ਘਟਨਾ ਸਥਾਨ 'ਤੇ ਪਹੁੰਚੀ ਮਾਡਲ ਟਾਊਨ ਚੌਕੀ ਪੁਲਿਸ ਨੇ ਜਾਂਚ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੀ ਤਹਿਸੀਲ ਸ਼ਾਹਕੋਟ 'ਚ ਇਕ ਗੁਰਸਿੱਖ ਨੌਜਵਾਨ ਦੇ ਕੇਸਾਂ ਤੇ ਪਗੜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਾਹਕੋਟ ਦੇ ਕੁਝ ਦੁਕਾਨਦਾਰਾਂ ਨੇ 'ਅਜੀਤ' ਨਾਲ ਉਕਤ ਮਾਮਲੇ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਇਸ ਵਾਰ ਭਾਰਤੀ ਬਾਜ਼ਾਰ 'ਚ ਧਾਕ ਜਮਾ ਚੁੱਕੀਆਂ ਚੀਨ ਦੀਆਂ ਬਣੀਆਂ ਲੜੀਆਂ ਦੇ ਨਾਲ-ਨਾਲ ਰਵਾਇਤੀ ਢੰਗ ਨਾਲ ਬਣਾਏ ਜਾਂਦੇ ਮਿੱਟੀ ਦੇ ਦੀਵੇ ਵੀ ਦੀਵਾਲੀ ਮੌਕੇ ਆਪਣੀ ਚਮਕ ਵਿਖਾਉਣਗੇ ਅਤੇ ਇਹ ਰੰਗ-ਬਰੰਗੀਆਂ ਲੜੀਆਂ ਮਿੱਟੀ ਦੇ ...
ਅੰਮਿ੍ਤਸਰ, 5 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਕਿਹਾ ਹੈ ਕਿ ਪਾਕਿਸਤਾਨੀ ਫ਼ੌਜੀ ਬਲਾਂ ਨੇ ਖ਼ੈਬਰ ਪਖਤੂਨਖਵਾ ਸੂਬੇ 'ਚ ਦੋ ਵੱਖ-ਵੱਖ ਮੁਕਾਬਲਿਆਂ 'ਚ 7 ਅੱਤਵਾਦੀਆਂ ਨੂੰ ਮਾਰ ...
ਸੰਗਰੂਰ, 5 ਅਕਤੂਬਰ (ਧੀਰਜ ਪਸ਼ੌਰੀਆ) -ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਤੋਂ ਚਿੰਤਤ ਭਗਵੰਤ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ...
ਸੰਗਰੂਰ, 5 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪੈਰਾਗੋਨ ਗਰੁੱਪ ਨੇ ਯੂ.ਕੇ. ਦਾ ਸਟੱਡੀ ਵੀਜ਼ਾ ਇਕ ਹਫਤੇ 'ਚ ਲੈ ਕੇ ਦਿੱਤਾ ਹੈ | ਪੈਰਾਗੋਨ ਗਰੁੱਪ ਦੇ ਡਾਇਰੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਸਟੱਡੀ 'ਚ ਕੋਈ ਗੈਪ ਹੈ ਉਨ੍ਹਾਂ ਦੇ ...
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ)-ਤਜਾਕਿਸਤਾਨ ਦੇ ਉੱਚ ਪੱਧਰੀ ਵਫ਼ਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਤੇਜ਼ੀ ਨਾਲ ਆਲਮੀ ਪਿੰਡ ਵਜੋਂ ਉੱਭਰ ਰਿਹਾ ਹੈ ਤੇ ...
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਦਿੱਲੀ ਦੇ ਫੇਲ੍ਹ ਸਿੱਖਿਆ ਮਾਡਲ ਦੀ ਗੁਜਰਾਤ 'ਚ ਇਸ਼ਤਿਹਾਰਬਾਜ਼ੀ 'ਤੇ ਪੰਜਾਬ ਦੇ ...
ਸ੍ਰੀਨਗਰ, 5 ਅਕਤੂਬਰ (ਏਜੰਸੀ)-ਜੰਮ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਤੇ ਪੀ.ਡੀ.ਪੀ. ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਹੈ ਕਿ ਉਸ ਨੂੰ ਕਸ਼ਮੀਰ ਦੇ ਪੱਟਨ ਕਸਬੇ ਦਾ ਦੌਰਾ ਕਰਨ ਤੋਂ ਰੋਕਣ ਲਈ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ, ਜਦਕਿ ਕੇਂਦਰੀ ...
ਫਿਲੌਰ, 5 ਅਕਤੂਬਰ (ਵਿਪਨ ਗੈਰੀ)-ਨਜ਼ਦੀਕੀ ਪਿੰਡ ਫਰਵਾਲਾ ਵਿਖੇ ਇਕ ਇੰਟਰਨੈਸ਼ਨਲ ਗੋਲਡ ਮੈਡਲਿਸਟ ਖਿਡਾਰੀ 'ਤੇ ਜਾਨਲੇਵਾ ਹਮਲਾ ਹੋ ਗਿਆ | ਇਸ ਸਬੰਧੀ ਪੀੜਤ ਖਿਡਾਰੀ ਅਬਜੀਤ ਕੁਮਾਰ ਉਰਫ਼ (ਬਿੱਟੂ) ਫਰਵਾਲਾ ਨੇ ਦਸਿਆ ਕਿ ਉਹ ਆਪਣੇ ਪਿੰਡ 'ਚ ਹੀ ਚੱਲ ਰਿਹਾ ਛਿੰਝ ਮੇਲਾ ...
ਅੰਮਿ੍ਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜੋ ਕਿ ਪਿਛਲੇ ਦੋ ਕੁ ਹਫ਼ਤਿਆਂ ਤੋਂ ਅਮਰੀਕਾ ਦੌਰੇ 'ਤੇ ਹਨ, ਦੇ 8 ਜਾਂ 9 ਅਕਤੂਬਰ ਨੂੰ ਦੇਸ਼ ਪਰਤਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ...
ਨਵੀਂ ਦਿੱਲੀ, 5 ਅਕਤੂਬਰ (ਉਪਮਾ ਡਾਗਾ ਪਾਰਥ)- ਭਾਰਤੀ ਪੱਤਰਕਾਰ ਅਤੇ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜੁਬੈਰ ਅਤੇ ਪ੍ਰਤੀਕ ਸਿਨਹਾ ਸ਼ਾਂਤੀ ਲਈ ਨੋਬਲ ਪੁਰਸਕਾਰਾਂ ਲਈ ਨਾਮਜ਼ਦ ਹੋਏ ਲੋਕਾਂ 'ਚ ਸ਼ਾਮਿਲ ਹਨ | ਮੁਹੰਮਦ ਜੁਬੈਰ ਉਹ ਹੀ ਪੱਤਰਕਾਰ ਹਨ, ਜਿਨ੍ਹਾਂ ਨੂੰ ...
ਪੌੜੀ (ਉੱਤਰਾਖੰਡ), 5 ਅਕਤੂਬਰ (ਪੀ. ਟੀ. ਆਈ.)-ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲੇ੍ਹ 'ਚ ਬਰਾਤੀਆਂ ਨੂੰ ਲਿਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗ ਜਾਣ ਕਾਰਨ 33 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖ਼ਮੀ ਹੋ ਗਏ | ਬੱਸ 'ਚ ਲਗਪਗ 50 ਲੋਕ ਸਵਾਰ ਸਨ | ਦੱਸਣਯੋਗ ਹੈ ਕਿ ਬਰਾਤ ਬੱਸ 'ਚ ...
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ) -ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਨਾਲ ਸੰਬੰਧਤ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ ਸਮੇਂ ਵਧੇਰੇ ਸਾਵਧਾਨ ਤੇ ਸਮਝਦਾਰੀ ਵਰਤਣ ਦੀ ਅਪੀਲ ਕੀਤੀ ...
ਨਾਂਦੇੜ, 5 ਅਕਤੂਬਰ (ਅਜੀਤ ਬਿਊਰੋ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਦੁਸਹਿਰੇ ਪੁਰਬ 'ਤੇ ਦੇਸ਼-ਵਿਦੇਸ਼ 'ਚੋਂ ਹਜ਼ਾਰਾਂ ਸੰਗਤਾਂ ਪੁੱਜੀਆਂ | ਖਾਸ ਕਰਕੇ ਪੰਜਾਬ ਤੋਂ ਸੰਤ ਬਾਬਾ ਅਵਤਾਰ ਸਿੰਘ ਦਲ ਬਾਬਾ ਬਿਧੀ ਚੰਦ ਤਰਨ ਤਾਰਨ, ਤਰਨਾ ਦਲ ...
ਜਲੰਧਰ, 5 ਅਕਤੂਬਰ (ਅਜੀਤ ਬਿਊਰੋ)-ਜ਼ੀ ਸਟੂਡੀਓਜ਼ ਨੇ ਹਮੇਸ਼ਾ ਵੱਡੀਆਂ ਪੰਜਾਬੀ ਹਿੱਟ ਫ਼ਿਲਮਾਂ ਦਿੱਤੀਆਂ ਹਨ, ਜਿਸ 'ਚ ਹਾਲੀਆ ਫ਼ਿਲਮਾਂ ਪੁਆੜਾ ਤੇ ਕਿਸਮਤ-2 ਹਨ | ਹੁਣ ਕਾਫ਼ੀ ਉਡੀਕ ਤੋਂ ਬਾਅਦ ਨਿਰਮਾਤਾਵਾਂ ਨੇ ਗਿੱਪੀ ਗਰੇਵਾਲ ਤੇ ਤਾਨੀਆ ਦੀ ਅਗਲੀ ਫ਼ਿਲਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX