ਤਾਜਾ ਖ਼ਬਰਾਂ


ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  25 minutes ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 1 hour ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  43 minutes ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 2 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 2 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 2 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 2 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 2 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 3 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 3 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 3 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 5 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 5 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 5 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 5 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 5 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪਹਿਲਾ ਸਫ਼ਾ

ਅਮਰੀਕਾ 'ਚ ਅਗਵਾ ਕੀਤੇ ਚਾਰ ਪੰਜਾਬੀਆਂ ਦੀਆਂ ਮਿਲੀਆਂ ਲਾਸ਼ਾਂ

• 8 ਮਹੀਨੇ ਦੀ ਮਾਸੂਮ ਬੱਚੀ ਵੀ ਸ਼ਾਮਿਲ • ਪੰਜਾਬੀ ਭਾਈਚਾਰੇ 'ਚ ਸੋਗ
ਹੁਸਨ ਲੜੋਆ ਬੰਗਾ, ਐੱਸ. ਅਸ਼ੋਕ ਭੌਰਾ
ਸੈਕਰਾਮੈਂਟੋ/ਸਾਨ ਫਰਾਂਸਿਸਕੋ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ ਦੀ ਮਰਸਿਡ ਕਾਉਂਟੀ 'ਚ ਬੀਤੇ ਦਿਨੀਂ ਅਗਵਾ ਕੀਤੇ ਗਏ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਇਕ ਬਾਗ਼ 'ਚੋਂ ਮਿਲੀਆਂ | ਮਿ੍ਤਕਾਂ 'ਚ ਇਕ 8 ਮਹੀਨਿਆਂ ਦੀ ਬੱਚੀ ਵੀ ਸ਼ਾਮਿਲ ਹੈ | ਉਕਤ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸੰਬੰਧਿਤ ਸੀ | ਪਰਿਵਾਰ ਨੂੰ ਸੋਮਵਾਰ ਨੂੰ ਮਰਸਿਡ ਕਾਉਂਟੀ ਵਿਖੇ ਉਨ੍ਹਾਂ ਦੇ ਨਵੇਂ ਖੋਲ੍ਹੇ ਗਏ ਟਰੱਕਿੰਗ ਕਾਰੋਬਾਰ ਤੋਂ ਅਗਵਾ ਕੀਤਾ ਗਿਆ ਸੀ | ਮਰਸਿਡ ਕਾਉਂਟੀ ਸ਼ੈਰਿਫ ਵੇਰਨ ਵੇਰਨਕੀ ਨੇ ਦੱਸਿਆ ਕਿ ਬੀਤੇ ਸੋਮਵਾਰ ਸਵੇਰੇ 9 ਵਜੇ ਦੇ ਕਰੀਬ ਇਕ ਸਿਰਫਿਰੇ ਮੈਕਸੀਕੋ ਮੂਲ ਦੇ ਵਿਅਕਤੀ ਵਲੋਂ ਯੋਜਨਾਬੱਧ ਢੰਗ ਨਾਲ ਪਰਿਵਾਰ ਨੂੰ ਅਗਵਾ ਕਰ ਲਿਆ ਗਿਆ ਸੀ, ਜਿਨ੍ਹਾਂ ਦੀਆਂ ਲਾਸ਼ਾਂ ਅੱਜ ਮਰਸਿਡ ਸ਼ਹਿਰ ਦੇ ਇੰਡੀਆਨਾ ਰੋਡ ਤੇ ਹੁਚਨਸਨ ਰੋਡ ਨਾਲ ਪੈਂਦੇ ਇਕ ਬਾਗ਼ 'ਚੋਂ ਬਰਾਮਦ ਕਰ ਲਈਆਂ ਗਈਆਂ, ਜੋ 8 ਮਹੀਨਿਆਂ ਦੀ ਬੱਚੀ ਆਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਤਾਇਆ ਅਮਨਦੀਪ ਸਿੰਘ (39) ਦੀਆਂ ਸਨ | ਉਨ੍ਹਾਂ ਕਿਹਾ ਕਿ ਸਾਡੇ ਸਭ ਤੋਂ ਭੈੜੇ ਡਰ ਦੀ ਪੁਸ਼ਟੀ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਬਾਗ਼ ਨੇੜੇ ਇਕ ਖੇਤ ਕਾਮੇ ਨੇ ਲਾਸ਼ਾਂ ਵੇਖੀਆਂ ਅਤੇ ਉਸਨੇ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕੀਤਾ | ਸਾਰੀਆਂ ਲਾਸ਼ਾਂ ਕੋਲ-ਕੋਲ ਸਨ | ਸ਼ੈਰਿਫ ਵੇਰਨਕੀ ਨੇ ਸਥਾਨਕ ਸਮੇਂ ਅਨੁਸਾਰ ਬੁੱਧਵਾਰ ਸ਼ਾਮ ਨੂੰ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਮੈਨੂੰ ਜੋ ਗੁੱਸਾ ਆ ਰਿਹਾ ਹੈ ਉਸ ਨੂੰ ਬਿਆਨ ਕਰਨ ਲਈ ਸ਼ਬਦ ਨਹੀਂ ਹਨ | ਉਨ੍ਹਾਂ ਮੁਲਜ਼ਮ ਜੀਸਸ ਮੈਨੁਅਲ ਸਲਗਾਡੋ, ਜਿਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਬਾਰੇ ਕਿਹਾ ਕਿ ਇਸ ਬੰਦੇ ਲਈ ਨਰਕ 'ਚ ਇਕ ਖਾਸ ਥਾਂ ਹੈ | ਸ਼ੈਰਿਫ ਦਫ਼ਤਰ ਵਲੋਂ ਇਹ ਵੀ ਦੱਸਿਆ ਗਿਆ ਕਿ ਸਲਗਾਡੋ ਦੇ ਪਰਿਵਾਰ ਨੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਜਾਣਕਾਰੀ ਦਿੱਤੀ ਕਿ ਸਲਗਾਡੋ ਨੇ ਉਨ੍ਹਾਂ ਕੋਲ ਮੰਨਿਆ ਕਿ ਉਹ ਪਰਿਵਾਰ ਨੂੰ ਅਗਵਾ ਕਰਨ 'ਚ ਸ਼ਾਮਿਲ ਸੀ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਟਰੱਕਿੰਗ ਕੰਪਨੀ 'ਚੋਂ ਕੁਝ ਵੀ ਚੋਰੀ ਨਹੀਂ ਹੋਇਆ ਪਰ ਮਿ੍ਤਕਾਂ ਦੇ ਗਹਿਣੇ ਪਾਏ ਹੋਏ ਸਨ | ਇਸ ਤੋਂ ਪਹਿਲਾਂ ਪੁਲਿਸ ਨੇ ਪਰਿਵਾਰ ਨੂੰ ਅਗਵਾ ਕਰਨ ਦੀ ਵੀਡੀਓ ਵੀ ਜਾਰੀ ਕੀਤੀ ਸੀ | ਪੁਲਿਸ ਮੁਤਾਬਿਕ ਮੁਲਜ਼ਮ ਸਲਗਾਡੋ (48) ਅਜੇ ਵੀ ਹਸਪਤਾਲ 'ਚ ਬੇਹੋਸ਼ੀ ਦੀ ਹਾਲਤ 'ਚ ਹੈ | ਇਹ ਵੀ ਪਤਾ ਲੱਗਾ ਹੈ ਕਿ ਜਦੋਂ ਕੁਝ ਹੋਸ਼ ਆਉਣ 'ਤੇ ਉਸ ਨੂੰ ਪੁਲਿਸ ਵਲੋਂ ਇਹ ਪੁੱਛਿਆ ਗਿਆ ਕਿ ਅਗਵਾ ਕੀਤਾ ਗਿਆ ਪਰਿਵਾਰ ਜ਼ਿੰਦਾ ਹੈ ਤਾਂ ਉਸ ਨੇ ਸਿਰ ਫੇਰ ਦਿੱਤਾ | ਸ਼ੈਰਿਫ ਵੇਰਨ ਵੇਰਨਕੀ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਇਹ ਪੈਸੇ ਦੇ ਲੈਣ-ਦੇਣ ਦਾ ਮਾਮਲਾ ਵੀ ਹੋ ਸਕਦਾ ਹੈ ਤੇ ਇਸ 'ਚ ਇਕ ਤੋਂ ਵੱਧ ਵਿਅਕਤੀ ਸ਼ਾਮਿਲ ਹੋ ਸਕਦੇ ਹਨ ਪਰ ਇਹ ਮੁਲਜ਼ਮ ਦੇ ਜ਼ਬਾਨ ਖੋਲ੍ਹਣ 'ਤੇ ਹੀ ਪਤਾ ਲੱਗੇਗਾ |
ਸਾਡੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਜਾਂ ਮਤਭੇਦ ਨਹੀਂ-ਪਰਿਵਾਰਕ ਮੈਂਬਰ
ਪੀੜਤ ਪਰਿਵਾਰ ਦੇ ਮੈਂਬਰਾਂ ਸੁਖਦੀਪ ਸਿੰਘ ਤੇ ਬਲਵਿੰਦਰ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਜਾਂ ਮਤਭੇਦ ਨਹੀਂ ਸੀ ਪਰ ਫਿਰ ਵੀ ਅਜਿਹਾ ਕਿਉਂ ਵਾਪਰਿਆ, ਉਨ੍ਹਾਂ ਦੀ ਸਮਝ ਤੋਂ ਬਾਹਰ ਹੈ | ਘਟਨਾ ਤੋਂ ਬਾਅਦ ਸਥਾਨਕ ਭਾਈਚਾਰੇ 'ਚ ਸੋਗ ਦੀ ਲਹਿਰ ਹੈ ਅਤੇ ਡਰ ਦਾ ਮਾਹੌਲ ਹੈ | ਸਥਾਨਕ ਅਮਰੀਕੀ ਤੇ ਪੰਜਾਬੀ ਮੀਡੀਆ 'ਚ ਭਾਈਚਾਰੇ ਨੂੰ ਸੁਚੇਤ ਰਹਿਣ ਲਈ ਅਪੀਲ ਕੀਤੀ ਜਾ ਰਹੀ ਹੈ | ਮਰਸਿਡ ਸ਼ਹਿਰ 'ਚ ਵਸਦੇ ਉੱਘੇ ਕਾਰੋਬਾਰੀ ਤੇ ਪਿਸਤਾ ਕਿੰਗ ਰਾਜ ਕਾਹਲੋਂ ਸਮੇਤ ਉੱਘੀਆਂ ਪੰਜਾਬੀ ਸ਼ਖ਼ਸੀਅਤਾਂ ਨੇ ਇਸ ਦਰਦਨਾਕ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |
ਮੁਲਜ਼ਮ ਸਲਗਾਡੋ ਨੇ ਇਕ ਮਹੀਨੇ ਤੱਕ ਚਲਾਇਆ ਪਰਿਵਾਰ ਦਾ ਟਰੱਕ
ਦੂਸਰੇ ਪਾਸੇ ਇਸ ਘਟਨਾ ਸੰਬੰਧੀ ਮਿਲੇ ਵੇਰਵਿਆਂ ਅਨੁਸਾਰ ਅਗਵਾ ਕਰਨ ਵਾਲਾ ਸਲਗਾਡੋ ਪਹਿਲਾਂ ਤਾਂ ਇਸ ਪਰਿਵਾਰ ਦੇ ਕਿਸੇ ਹੋਰ ਰਿਸ਼ਤੇਦਾਰ ਦਾ ਟਰੱਕ ਚਲਾਉਂਦਾ ਸੀ ਤੇ ਫਿਰ ਉਸ ਤੋਂ ਹਟ ਕੇ ਇਸ ਪਰਿਵਾਰ ਦਾ ਕਰੀਬ ਇਕ ਮਹੀਨਾ ਟਰੱਕ ਚਲਾਇਆ | ਇਹ ਟਰੱਕ ਯਾਰਡ ਵੀ ਅਜੇ ਨਵਾਂ ਹੀ ਬਣਾਇਆ ਗਿਆ ਸੀ | ਦੋਵੇਂ ਭਰਾ ਟਰੱਕ ਕਾਰੋਬਾਰ ਸੰਭਾਲਦੇ ਸਨ ਤੇ ਛੋਟੇ ਭਰਾ ਦੀ ਪਤਨੀ ਜਸਲੀਨ ਕੌਰ ਦਫ਼ਤਰ ਦਾ ਕੰਮ ਸੰਭਾਲਦੀ ਸੀ | ਜਿਸ ਵੇਲੇ ਉਨ੍ਹਾਂ ਨੂੰ ਅਗਵਾ ਕੀਤਾ ਗਿਆ, ਦੋਸ਼ੀ ਨੇ ਮੂੰਹ 'ਤੇ ਮਾਸਕ ਤੇ ਹੁੱਡ ਵਾਲੀ ਜੈਕਿਟ ਪਾਈ ਹੋਈ ਸੀ, ਕੋਲ ਖਾਲੀ ਬੋਤਲਾਂ ਵਾਲਾ ਲਿਫਾਫਾ ਫੜਿਆ ਹੋਇਆ ਸੀ, ਫਿਰ ਉਹ ਦਫਤਰ ਅੰਦਰ ਗਿਆ ਤੇ ਪਿਸਤੌਲ ਦਿਖਾ ਕੇ ਪਹਿਲਾਂ ਦੋਵਾਂ ਭਰਾਵਾਂ ਨੂੰ ਹੱਥ ਬੰਨ੍ਹ ਕੇ ਅਗਵਾ ਕੀਤਾ ਤੇ ਫਿਰ ਦੋਵਾਂ ਨੂੰ ਆਪਣੇ ਪਿਕਅੱਪ 'ਚ ਬਿਠਾ ਕੇ ਕਿਧਰੇ ਲੈ ਜਾਂਦਾ ਹੈ ਤੇ ਫਿਰ ਛੇ ਮਿੰਟ ਬਾਅਦ ਵਾਪਸ ਆ ਕੇ ਜਸਲੀਨ ਕੌਰ ਤੇ ਉਸਦੀ ਬੇਟੀ ਆਰੂਹੀ ਢੇਰੀ ਨੂੰ ਅਗਵਾ ਕਰਕੇ ਲੈ ਜਾਂਦਾ ਹੈ | ਇਸ ਤੋਂ ਇਲਾਵਾ ਦੋਵਾਂ ਭਰਾਵਾਂ 'ਚੋਂ ਇਕ ਦਾ ਫੋਨ ਮੁਲਜ਼ਮ ਨੇ ਆਪਣੇ ਟਰੱਕ ਥੱਲੇ ਦੇ ਕੇ ਤੋੜ ਦਿੱਤਾ ਤੇ ਦੂਸਰੇ ਭਰਾ ਦਾ ਫੋਨ ਰਸਤੇ 'ਚੋਂ ਇਕ ਕਿਸਾਨ ਨੂੰ ਲੱਭਾ ਤੇ ਜਦੋਂ ਉਸ 'ਤੇ ਫੋਨ ਕਾਲ ਗਈ ਤਾਂ ਉਸ ਨੇ ਖੇਤਾਂ ਨੇੜੇ ਲਾਸ਼ਾਂ ਮਿਲਣ ਦੀ ਗੱਲ ਬਾਰੇ ਦੱਸਿਆ |

ਟਾਂਡਾ ਦੇ ਹਰਸੀ ਪਿੰਡ 'ਚ ਛਾਇਆ ਮਾਤਮ

ਟਾਂਡਾ ਉੜਮੁੜ, 6 ਅਕਤੂਬਰ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਹਰਸੀ ਪਿੰਡ ਦੇ ਡਾ. ਰਣਧੀਰ ਸਿੰਘ ਪੱੁਤਰ ਗੁਰਬਖ਼ਸ਼ ਸਿੰਘ ਦੇ ਅਮਰੀਕਾ ਰਹਿੰਦੇ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲਣ ਨਾਲ ਜਿੱਥੇ ਵਿਦੇਸ਼ਾਂ 'ਚ ਵਸਦੇ ਸਮੁੱਚੇ ਭਾਈਚਾਰੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹਰਸੀ ਪਿੰਡ ਵਾਸੀਆਂ ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ | ਪਰਿਵਾਰਕ ਮੈਂਬਰਾਂ ਦੇ ਪਿਤਾ ਰਣਧੀਰ ਸਿੰਘ ਤੇ ਮਾਤਾ ਕਿਰਪਾਲ ਕੌਰ ਜੋ 5 ਦਿਨ ਪਹਿਲਾਂ ਹੀ ਹਰਸੀ ਪਿੰਡ ਆਏ ਸਨ ਅਤੇ ਹੇਮਕੁੰਟ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਤਾਂ ਰਸਤੇ 'ਚ ਹੀ ਉਨ੍ਹਾਂ ਨੂੰ ਇਹ ਖ਼ਬਰ ਮਿਲ ਗਈ ਤਾਂ ਉਹ ਰਿਸ਼ੀਕੇਸ਼ ਤੋਂ ਵਾਪਸ ਪਿੰਡ ਪਰਤ ਆਏ | ਅਗਲੇ ਹੀ ਦਿਨ ਉਹ ਅਮਰੀਕਾ ਲਈ ਰਵਾਨਾ ਹੋ ਗਏ ਅਤੇ ਅੱਜ ਸਵੇਰੇ ਅਮਰੀਕਾ ਪਹੁੰਚ ਗਏ | ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੇਸ਼ਵ ਸੈਣੀ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਅਮਰੀਕਾ ਰਹਿੰਦੇ ਭਾਣਜੇ ਵਲੋਂ ਦਿੱਤੀ ਗਈ ਹੈ | ਇਸ ਸੰਬੰਧੀ ਪਿੰਡ ਦੇ ਸਰਪੰਚ ਸਿਮਰਨ ਸਿੰਘ ਨੇ ਦੱਸਿਆ ਕਿ ਖ਼ਬਰ ਮਿਲਦੇ ਹੀ ਆਸ-ਪਾਸ ਦੇ ਲੋਕਾਂ 'ਚ ਸੋਗ ਦੀ ਲਹਿਰ ਫੈਲ ਗਈ, ਲੋਕ ਉਨ੍ਹਾਂ ਦੇ ਘਰ ਦੱੁਖ ਪ੍ਰਗਟ ਕਰਨ ਲਈ ਗਏ ਪਰ ਘਰ 'ਚ ਤਾਲਾ ਲੱਗਾ ਹੋਣ ਕਰਕੇ ਵਾਪਸ ਆ ਗਏ | ਡਾ. ਰਣਧੀਰ ਸਿੰਘ ਸਿਹਤ ਵਿਭਾਗ 'ਚ ਡਾਕਟਰ ਸਨ ਅਤੇ ਉਨ੍ਹਾਂ ਦੀ ਪਤਨੀ ਕਿਰਪਾਲ ਕੌਰ ਸਰਕਾਰੀ ਅਧਿਆਪਕਾ ਸੀ ਪਰ ਦੋਵਾਂ ਨੇ ਤੈਅ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ ਸੀ | ਉਨ੍ਹਾਂ ਦੇ ਵੱਡੇ ਬੇਟੇ ਅਮਨਦੀਪ ਦਾ ਵਿਆਹ ਪਿੰਡ ਵੱਡੀਆਂ ਖਰਲਾਂ 'ਚ ਹੋਇਆ ਸੀ ਅਤੇ ਛੋਟੇ ਬੇਟੇ ਜਸਦੀਪ ਸਿੰਘ ਦਾ ਵਿਆਹ ਜੰਡੀਰਾਂ ਪਿੰਡ (ਭੋਗਪੁਰ) 'ਚ 2019 ਵਿਚ ਹੋਇਆ ਸੀ | ਡਾ. ਰਣਧੀਰ ਸਿੰਘ ਦਾ ਪਰਿਵਾਰ ਬਹੁਤ ਮਿਹਨਤੀ ਸੀ ਅਤੇ ਡਾ. ਰਣਧੀਰ ਸਿੰਘ ਦਾ ਪਿਤਾ ਫ਼ੌਜ 'ਚ ਸਨ ਅਤੇ ਉਹ ਵੀ ਸਿਹਤ ਵਿਭਾਗ 'ਚੋਂ ਸੇਵਾਮੁਕਤ ਹੋਏ ਸਨ | ਇਸ ਮੌਕੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਅਮਰੀਕਾ 'ਚ ਕਤਲ ਕੀਤੇ ਗਏ ਅਮਨਦੀਪ ਸਿੰਘ ਦੇ ਸਹੁਰਾ ਪਰਿਵਾਰ ਪਿੰਡ ਖਰਲ ਕਲਾਂ ਤੇ ਜਸਦੀਪ ਸਿੰਘ ਦੇ ਸਹੁਰਾ ਪਿੰਡ ਅਤੇ ਜਸਲੀਨ ਦੇ ਪੇਕੇ ਪਿੰਡ ਜੰਡੀਰਾਂ 'ਚ ਜਾ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਸੰਬੰਧੀ ਲਾਲ ਚੰਦ ਕਟਾਰੂ ਚੱਕ ਫੂਡ ਸਪਲਾਈ ਮੰਤਰੀ ਨੇ ਵੀ ਆਪਣੀ ਟਾਂਡਾ ਫੇਰੀ ਦੌਰਾਨ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ 'ਚ ਪੰਜਾਬੀ ਪਰਿਵਾਰ ਦੇ 4 ਜੀਆਂ ਦਾ ਕਤਲ ਅਤਿ ਨਿੰਦਣਯੋਗ ਘਟਨਾ ਹੈ | ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਹਰਸੀ ਪਿੰਡ ਨਿਵਾਸੀਆਂ ਤੇ ਇਲਾਕੇ ਦੇ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਭਾਰਤ ਸਰਕਾਰ ਦਖ਼ਲ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ 'ਚ ਮਦਦ ਕਰੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |

ਥਾਈਲੈਂਡ 'ਚ ਚਾਈਲਡ ਕੇਅਰ ਸੈਂਟਰ 'ਚ ਗੋਲੀਬਾਰੀ, 24 ਬੱਚਿਆਂ ਸਮੇਤ 37 ਮੌਤਾਂ

ਪਤਨੀ ਤੇ ਬੱਚੇ ਨੂੰ ਮਾਰਨ ਤੋਂ ਬਾਅਦ ਹਮਲਾਵਰ ਵਲੋਂ ਆਤਮ ਹੱਤਿਆ
ਬੈਂਕਾਕ, 6 ਅਕਤੂਬਰ (ਏਜੰਸੀ)-ਥਾਈਲੈਂਡ 'ਚ ਇਕ ਚਾਈਲਡ ਕੇਅਰ ਸੈਂਟਰ ਵਿਚ ਵੀਰਵਾਰ ਨੂੰ ਹੋਈ ਗੋਲੀਬਾਰੀ 'ਚ 24 ਬੱਚਿਆਂ ਸਮੇਤ 37 ਲੋਕਾਂ ਦੀ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਸੈਂਟਰ 'ਚ ਗੋਲੀਬਾਰੀ ਕਰਕੇ ਕਾਰ ਵਿਚ ਆਪਣੇ ਘਰ ਲਈ ਫਰਾਰ ਹੋਣ ਸਮੇਂ ਵੀ ਗੋਲੀਬਾਰੀ ਕਰਦਾ ਰਿਹਾ, ਜਿਸ ਕਾਰਨ ਕਈ ਲੋਕ ਉਸ ਦੀ ਗੋਲੀਬਾਰੀ ਦਾ ਸ਼ਿਕਾਰ ਬਣੇ ਅਤੇ ਘਰ ਜਾ ਕੇ ਉਸ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ | ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਦੁਪਹਿਰ ਸਾਢੇ 12 ਦੇ ਕਰੀਬ ਕੀਤਾ ਗਿਆ ਅਤੇ ਹਮਲਾਵਰ ਸਾਬਕਾ ਪੁਲਿਸ ਅਧਿਕਾਰੀ ਦੱਸਿਆ ਜਾ ਰਿਹਾ ਹੈ | ਅਧਿਕਾਰੀਆਂ ਨੇ ਦੱਸਿਆ ਸੈਂਟਰ ਵਿਚ 19 ਛੋਟੇ ਲੜਕੇ, ਤਿੰਨ ਲੜਕੀਆਂ ਅਤੇ 2 ਬਾਲਗਾਂ ਦੀ ਮੌਤ ਹੋਈ ਹੈ | ਸੈਂਟਰ ਤੋਂ ਬਾਹਰ ਦੋ ਬੱਚਿਆਂ ਸਮੇਤ 14 ਲੋਕਾਂ ਦੀ ਮੌਤ ਹੋਈ, ਜਿਸ ਵਿਚ ਹਮਲਾਵਰ ਦੀ ਪਤਨੀ ਤੇ ਬੇਟਾ ਵੀ ਸ਼ਾਮਿਲ ਹੈ | ਦੱਸਿਆ ਜਾ ਰਿਹਾ ਹੈ ਕਿ ਥਾਈਲੈਂਡ ਦੇ ਇਤਿਹਾਸ ਵਿਚ ਇਸ ਤਰ੍ਹਾਂ ਦਾ ਇਹ ਸਭ ਤੋਂ ਵੱਡਾ ਹਮਲਾ ਹੈ | ਇਸ ਹਮਲੇ 'ਚ 12 ਲੋਕ ਜ਼ਖ਼ਮੀ ਵੀ ਹੋਏ ਹਨ | ਹਮਲਾਵਰ ਦੀ ਪਹਿਚਾਣ 34 ਸਾਲਾ ਸਾਬਕਾ ਪੁਲਿਸ ਅਧਿਕਾਰੀ ਪਾਨਯਾ ਕਾਮਰਾਪ ਵਜੋਂ ਹੋਈ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਦੀ ਸ਼ੁਰੂਆਤ ਵਿਚ ਉਸ ਨੂੰ ਨਸ਼ੇ ਨਾਲ ਸੰਬੰਧਿਤ ਅਪਰਾਧਾਂ ਦੇ ਚਲਦਿਆਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ | ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ਵਿਚ ਪ੍ਰੀ-ਸਕੂਲ ਦੇ ਕਮਰੇ ਵਿਚ ਏ.ਬੀ.ਸੀ. ਦੇ ਅੱਖਰ ਅਤੇ ਹੋਰ ਬੱਚਿਆਂ ਦਾ ਖੇਡਣ ਵਾਲਾ ਸਾਮਾਨ ਖਿਲਰਿਆ ਹੋਇਆ ਦੇਖਿਆ ਜਾ ਸਕਦਾ ਹੈ | ਤਸਵੀਰਾਂ 'ਚ ਸਾਰਾ ਫਰਸ਼ ਖੂਨ ਨਾਲ ਲਿਬੜਿਆ ਦਿਖਾਈ ਦਿੰਦਾ ਹੈ | ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਕਈ ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ, ਜਿਸ ਵਿਚ ਹੈਾਡਗੰਨ, ਸ਼ਾਟਗੰਨ ਅਤੇ ਚਾਕੂ ਸ਼ਾਮਿਲ ਹਨ | ਉਸ ਨੇ 9 ਐਮ.ਐਮ. ਪਿਸਤੌਲ ਨੂੰ ਮੁੱਖ ਹਥਿਆਰ ਵਜੋਂ ਵਰਤਿਆ |

1 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਏ.ਆਈ.ਜੀ. ਆਸ਼ੀਸ਼ ਕਪੂਰ ਗਿ੍ਫ਼ਤਾਰ

• ਸਹਿ-ਮੁਲਜ਼ਮ ਥਾਣੇਦਾਰ ਹਰਜਿੰਦਰ ਸਿੰਘ ਵੀ ਕਾਬੂ • ਡੀ.ਐਸ.ਪੀ. ਪਵਨ ਕੁਮਾਰ ਦੀ ਭਾਲ ਜਾਰੀ
ਐੱਸ. ਏ. ਐੱਸ. ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ. ਆਈ. ਜੀ.) ਆਸ਼ੀਸ਼ ਕਪੂਰ ਜੋ ਕਿ ਹੁਣ ਕਮਾਡੈਂਟ ਚੌਥੀ ਆਈ. ਆਰ. ਬੀ. ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ 'ਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਵਲੋਂ ਫਿਲੌਰ ਸਿਖ਼ਲਾਈ ਸੈਂਟਰ 'ਚੋਂ ਗਿ੍ਫ਼ਤਾਰ ਕਰਕੇ ਮੁਹਾਲੀ ਲਿਆਂਦਾ ਜਾ ਰਿਹਾ ਹੈ | ਵਿਜੀਲੈਂਸ ਅਧਿਕਾਰੀ ਮੁਤਾਬਿਕ ਇਕ ਹੋਰ ਸਹਿ-ਮੁਲਜ਼ਮ ਡੀ. ਐਸ. ਪੀ. ਇੰਟੈਲੀਜੈਂਸ ਪਵਨ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ | ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਉਪਰੋਕਤ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ. ਪੀ. ਸੀ. ਦੀ ਧਾਰਾ-420, 120-ਬੀ ਤਹਿਤ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਆਸ਼ੀਸ਼ ਕਪੂਰ ਨੂੰ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਮਾਮਲੇ ਸੰਬੰਧੀ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2016 'ਚ ਕੇਂਦਰੀ ਜੇਲ੍ਹ ਅੰਮਿ੍ਤਸਰ ਵਿਖੇ ਬਤੌਰ ਸੁਪਰਡੈਂਟ ਤਾਇਨਾਤ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ-30 ਕੁਰੂਕਸ਼ੇਤਰ (ਹਰਿਆਣਾ) ਦੀ ਰਹਿਣ ਵਾਲੀ ਪੂਨਮ ਰਾਜਨ ਨਾਮਕ ਔਰਤ ਨਾਲ ਹੋਈ ਸੀ, ਜੋ ਕਿ ਕਿਸੇ ਕੇਸ 'ਚ ਜੇਲ੍ਹ 'ਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ | ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ. ਦੀ ਧਾਰਾ-420/120-ਬੀ ਤਹਿਤ ਦਰਜ ਐਫ. ਆਈ. ਆਰ. ਨੰਬਰ 151/2018 'ਚ ਪੁਲਿਸ ਰਿਮਾਂਡ 'ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ 'ਚੋਂ ਬਰੀ ਕਰਾਉਣ 'ਚ ਮਦਦ ਕਰਨ ਸੰਬੰਧੀ ਰਾਜ਼ੀ ਕਰ ਲਿਆ | ਇਸ ਤੋਂ ਬਾਅਦ ਆਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤਤਕਾਲੀ ਐਸ. ਐਚ. ਓ. ਪਵਨ ਕੁਮਾਰ ਤੇ ਏ. ਐਸ. ਆਈ. ਹਰਜਿੰਦਰ ਸਿੰਘ ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ | ਇਸ ਮਦਦ ਦੇ ਬਦਲੇ 'ਚ ਆਸ਼ੀਸ਼ ਕਪੂਰ ਨੇ ਪ੍ਰੇਮ ਲਤਾ ਤੋਂ 1 ਕਰੋੜ ਰੁਪਏ ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖਤ ਕਰਵਾ ਲਏ ਜੋ ਕਿ ਉਨ੍ਹਾਂ ਨੇ ਆਪਣੇ ਜਾਣਕਾਰਾਂ ਦੇ ਨਾਂਅ 'ਤੇ ਜਮ੍ਹਾਂ ਕਰਵਾ ਕੇ ਬਾਅਦ 'ਚ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਪੈਸੇ ਹਾਸਲ ਕਰ ਲਏ | ਅਜਿਹਾ ਕਰਨ ਕਰਕੇ ਉਪਰੋਕਤ ਮੁਲਜ਼ਮਾਂ ਆਸ਼ੀਸ਼ ਕਪੂਰ, ਪਵਨ ਕੁਮਾਰ ਤੇ ਹਰਜਿੰਦਰ ਸਿੰਘ ਖ਼ਿਲਾਫ ਭਿ੍ਸ਼ਟਾਚਾਰ ਰੋਕੂ ਕਾਨੂੰਨ ਅਤੇ ਧਾਰਾ-420, 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣੇਦਾਰ ਹਰਜਿੰਦਰ ਸਿੰਘ ਇਸ ਸਮੇਂ ਫਿਲੌਰ ਵਿਖੇ ਸਬ-ਇੰਸਪੈਕਟਰ ਵਜੋਂ ਪਦਉੱਨਤੀ ਲਈ 3 ਮਹੀਨਿਆਂ ਦੀ ਸਿਖ਼ਲਾਈ ਕਰ ਰਿਹਾ ਸੀ ਅਤੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਹਾਲੀ ਵਿਖੇ ਦੁਸਹਿਰਾ ਗਰਾਊਾਡ ਵਿਖੇ ਜਿਸ ਪ੍ਰੋਗਰਾਮ 'ਚ ਹਾਜ਼ਰੀ ਭਰੀ ਗਈ ਸੀ, ਉਸ ਸਮੇਂ ਵੀ ਥਾਣੇਦਾਰ ਹਰਜਿੰਦਰ ਸਿੰਘ ਵਿਸ਼ੇਸ਼ ਡਿਊਟੀ 'ਤੇ ਆਇਆ ਦੱਸਿਆ ਜਾ ਰਿਹਾ ਹੈ | ਥਾਣੇਦਾਰ ਹਰਜਿੰਦਰ ਸਿੰਘ ਜ਼ਿਆਦਾਤਰ ਜ਼ੀਰਕਪੁਰ, ਥਾਣਾ ਸੋਹਾਣਾ ਤੇ ਸੀ.ਆਈ.ਏ. ਸਟਾਫ਼ ਵਿਖੇ ਤਾਇਨਾਤ ਰਿਹਾ ਹੈ ਅਤੇ ਸਿਖ਼ਲਾਈ 'ਤੇ ਜਾਣ ਸਮੇਂ ਵੀ ਉਹ ਥਾਣਾ ਸੋਹਾਣਾ ਵਿਖੇ ਤਾਇਨਾਤ ਸੀ |

ਮੁੱਖ ਮੰਤਰੀ ਵਲੋਂ ਪੁਲਿਸ 'ਚ 2500 ਅਸਾਮੀਆਂ ਭਰਨ ਲਈ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ

ਭਰਤੀ ਪ੍ਰਕਿਰਿਆ ਲਈ ਸਿਰਫ਼ ਮੈਰਿਟ ਹੀ ਹੋਵੇਗਾ ਇਕ ਨੁਕਾਤੀ ਆਧਾਰ
ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪੁਲਿਸ ਵਿਭਾਗ ਵਿਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪਹਿਲਾਂ ਤੋਂ ਜਾਰੀ ਪ੍ਰਕਿਰਿਆ ਦੀ ਪ੍ਰੀਖਿਆ ਲੈਣ ਦਾ ਐਲਾਨ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਪੰਜਾਬ ਪੁਲਿਸ 'ਚ 2500 ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ 'ਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿਚ ਕਾਂਸਟੇਬਲਾਂ ਦੀਆਂ 1156, ਇੰਵੈਸਟੀਗੇਸ਼ਨ ਕਾਡਰ ਵਿਚ ਹੈੱਡ ਕਾਂਸਟੇਬਲ ਦੀਆਂ 787 ਅਤੇ ਇੰਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿਚ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਿਲ ਹਨ | ਭਗਵੰਤ ਮਾਨ ਨੇ ਦੱਸਿਆ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ ਨੂੰ ਹੋਵੇਗੀ, ਜਦੋਂ ਕਿ ਹੈੱਡ ਕਾਂਸਟੇਬਲਾਂ ਦੀ ਪ੍ਰੀਖਿਆ 15 ਅਕਤੂਬਰ ਨੂੰ ਹੋਵੇਗੀ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ ਪ੍ਰਕਿਰਿਆ 16 ਅਕਤੂਬਰ ਨੂੰ ਹੋਵੇਗੀ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ ਵਿਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ | ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 17000 ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ | ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਇਕ ਨੁਕਾਤੀ ਆਧਾਰ ਹੋਵੇਗਾ |

'ਭਾਰਤ ਜੋੜੋ ਯਾਤਰਾ' 'ਚ ਸ਼ਾਮਿਲ ਹੋਏ ਸੋਨੀਆ ਗਾਂਧੀ

ਪਾਂਡਵਪੁਰਾ (ਕਰਨਾਟਕ), 6 ਅਕਤੂਬਰ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਲੰਬੇ ਸਮੇਂ ਬਾਅਦ ਜਨਤਕ ਤੌਰ 'ਤੇ ਸਾਹਮਣੇ ਆਉਂਦੇ ਹੋਏ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਵਿਚ ਸ਼ਾਮਿਲ ਹੋਏ | ਉਨ੍ਹਾਂ ਦੀ ਮੌਜੂਦਗੀ ਵਿਚ ਕਾਂਗਰਸ ਵਰਕਰ ਕਾਫੀ ਉਤਸ਼ਾਹਿਤ ਅਤੇ ਜੋਸ਼ ਵਿਚ ਦਿਖੇ | ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਵਿਚ ਕੀਤੀ ਗਈ ਨਾਅਰੇਬਾਜ਼ੀ ਵਿਚ ਸੋਨੀਆ ਗਾਂਧੀ ਨੇ ਆਪਣੇ ਬੇਟੇ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਨੇਤਾਵਾਂ ਨਾਲ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਵਿਚ ਕੁਝ ਕਿਲੋਮੀਟਰ ਦਾ ਪੈਦਲ ਸਫ਼ਰ ਕੀਤਾ | ਸੋਸ਼ਲ ਮੀਡੀਆ 'ਤੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀਆਂ ਹੱਸਦਿਆਂ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ | ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਸੀਂ ਅਤੀਤ ਵਿਚ ਤੂਫ਼ਾਨਾਂ ਵਿਚੋਂ ਗੁਜ਼ਰੇ ਹਾਂ ਅਤੇ ਅੱਜ ਵੀ ਸਾਰੀਆਂ ਚੁਣੌਤੀਆਂ ਦੀਆਂ ਹੱਦਾਂ ਤੋੜ ਦੇਵਾਂਗੇ ਅਤੇ ਭਾਰਤ ਨੂੰ ਇਕਜੁੱਟ ਕਰਾਂਗੇ | ਕਾਂਗਰਸ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਉਹ ਤਸਵੀਰ ਵੀ ਕਾਫੀ ਵਾਇਰਲ ਹੋ ਰਹੀ ਹੈ ਜਿਸ ਰਾਹੁਲ ਗਾਂਧੀ ਸੋਨੀਆ ਗਾਂਧੀ ਦੇ ਬੂਟਾਂ ਦੇ ਤਸਮੇ ਬੰਨ੍ਹ ਰਹੇ ਹਨ |

ਪੱਛਮੀ ਬੰਗਾਲ 'ਚ ਮੂਰਤੀ ਜਲ ਪ੍ਰਵਾਹ ਕਰਨ ਮੌਕੇ 8 ਮੌਤਾਂ, ਕਈ ਲਾਪਤਾ

ਕੋਲਕਾਤਾ, 6 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲੇ੍ਹ ਦੇ ਮਾਲ ਬਾਜ਼ਾਰ ਇਲਾਕੇ ਚ ਬੁੱਧਵਾਰ ਰਾਤ ਮਾਤਾ ਦੁਰਗਾ ਦੀ ਮੂਰਤੀ ਜਲ ਪ੍ਰਵਾਹ ਕਰਨ ਮੌਕੇ ਮਾਲ ਨਦੀ 'ਚ ਅਚਾਨਕ ਪਾਣੀ ਦੀ ਰਫਤਾਰ ਵਧਣ ਕਾਰਨ ਵਾਪਰੇ ਹਾਦਸੇ 'ਚ 8 ਲੋਕ ਮਾਰੇ ਗਏ ਹਨ | ਇਸ ਹਾਦਸੇ 'ਚ ਜ਼ਖ਼ਮੀ ਹੋਏ 11 ਲੋਕਾਂ ਦਾ ਹਸਪਤਾਲ 'ਚ ਇਲਾਜ ਜਾਰੀ ਹੈ, ਜਦਕਿ ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ | ਡੀ.ਐਮ. ਮੌਮਿਤਾ ਗੋਦਾਰਾ ਨੇ ਦੱਸਿਆ ਕਿ ਇਹ ਹਾਦਸਾ ਪਹਾੜ ਤੋਂ ਅਚਾਨਕ ਵਧੇਰੇ ਪਾਣੀ ਆਉਣ ਕਾਰਨ ਨਦੀ ਦਾ ਜਲ ਪੱਧਰ ਵੱਧਣ ਕਾਰਨ ਵਾਪਰਿਆ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 8 ਲਾਸ਼ਾਂ ਬਰਾਮਦ ਹੋੋਈਆਂ ਹਨ ਅਤੇ 11 ਲੋਕਾਂ ਦਾ ਇਲਾਜ਼ ਮਾਲ ਬਾਜ਼ਾਰ ਸੁਪਰ-ਸਪੈਸ਼ਿਲਟੀ ਹਸਪਤਾਲ 'ਚ ਚੱਲ ਰਿਹਾ ਹੈ | ਬੀਤੀ ਰਾਤ ਨਦੀ 'ਚ ਹੜ੍ਹ ਆਉਣ ਕਾਰਨ ਜੇਟੀ ਤੇ ਟਾਪੂ 'ਤੇ ਫਸੇ ਬੰਦਿਆਂ ਨੂੰ ਕੱਢਿਆ ਜਾ ਰਿਹਾ ਹੈ ਪਰ ਅਜੇ ਵੀ 20 ਤੋਂ ਵਧ ਲੋਕ ਲਾਪਤਾ ਦੱਸੇ ਜਾ ਰਹੇ ਹਨ | ਸੂਬੇ 'ਚ ਦੇਰ ਰਾਤ ਭਾਰੀ ਬਾਰਿਸ਼ ਹੋਣ ਕਾਰਨ ਨਦੀ 'ਚ ਪਾਣੀ ਵੱਧ ਗਿਆ ਅਤੇ ਵੀਰਵਾਰ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਰਾਹਤ ਤੇ ਬਚਾਉ ਕਾਰਜ ਪ੍ਰਭਾਵਿਤ ਹੋ ਰਹੇ ਹਨ | ਸਥਾਨਕ ਲੋਕਾਂ ਅਨੁਸਾਰ ਮੂਰਤੀਆਂ ਜਲ ਪ੍ਰਵਾਹ ਕਰਨ ਲਈ 10 ਤੋਂ ਵਧੇਰੇ ਟਰੱਕਾਂ 'ਚ ਲੋਕ ਆਏ ਸਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਮਿ੍ਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ | ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਲਈ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ |

ਸਾਹਿਤ ਦਾ ਨੋਬਲ ਪੁਰਸਕਾਰ ਫਰਾਂਸ ਦੀ ਲੇਖਿਕਾ ਐਨੀ ਅਰਨੌਕਸ ਨੂੰ

ਸਟਾਕਹੋਮ, 6 ਅਕਤੂਬਰ (ਏਜੰਸੀ)-ਇਸ ਸਾਲ ਸਾਹਿਤ ਦਾ ਨੋਬਲ ਪੁਰਸਕਾਰ ਫਰਾਂਸ ਦੀ 82 ਸਾਲਾ ਲੇਖਿਕਾ ਐਨੀ ਅਰਨੌਕਸ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ | ਨੋਬਲ ਦੀ ਵੈੱਬਸਾਈਟ ਮੁਤਾਬਿਕ ਐਨੀ ਬਹੁਤ ਹੀ ਸਰਲ ਭਾਸ਼ਾ 'ਚ ਗੰਭੀਰ ਮੁੱਦਿਆਂ 'ਤੇ ਗੱਲ ਕਰਦੀ ਹੈ | ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ 26 ਸਾਈਬਰ ਅਪਰਾਧੀ ਗਿ੍ਫ਼ਤਾਰ

ਨਵੀਂ ਦਿੱਲੀ, 6 ਅਕਤੂਬਰ (ਏਜੰਸੀ)-ਦੇਸ਼ 'ਚ ਸਰਗਰਮ ਸਾਈਬਰ ਅਪਰਾਧ ਗਰੋਹ ਨੂੰ ਖ਼ਤਮ ਕਰਨ ਲਈ ਸੀ.ਬੀ.ਆਈ. ਨੇ ਸੂਬਾ ਪੁਲਿਸ, ਇੰਟਰਪੋਲ ਤੇ ਹੋਰ ਦੇਸ਼ਾਂ ਦੀਆਂ ਖੁਫ਼ੀਆ ਏਜੰਸੀਆਂ ਦੇ ਤਾਲਮੇਲ ਨਾਲ ਸ਼ੁਰੂ ਕੀਤੇ 'ਆਪ੍ਰੇਸ਼ਨ ਚੱਕਰ' ਤਹਿਤ 26 ਸਾਈਬਰ ਅਪਰਾਧੀਆਂ ਨੂੰ ...

ਪੂਰੀ ਖ਼ਬਰ »

ਅਮਰੀਕੀ 'ਵਰਸਿਟੀ 'ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ

ਵਾਸ਼ਿੰਗਟਨ, 6 ਅਕਤੂਬਰ (ਏਜੰਸੀ)-ਅਮਰੀਕਾ ਦੇ ਇੰਡਿਆਨਾ ਸੂਬੇ ਵਿਚ ਇਕ ਯੂਨੀਵਰਸਿਟੀ ਦੇ ਹੋਸਟਲ ਵਿਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਹੱਤਿਆ ਕਰ ਦਿੱਤੀ ਗਈ | ਮਾਮਲੇ ਵਿਚ ਉਸ ਨਾਲ ਰਹਿਣ ਵਾਲੇ ਕੋਰੀਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਜਸਲੀਨ ਦੇ ਪੇਕੇ ਪਿੰਡ ਜੰਡੀਰਾਂ 'ਚ ਸੋਗ ਦੀ ਲਹਿਰ

ਭੋਗਪੁਰ, 6 ਅਕਤੂਬਰ (ਕਮਲਜੀਤ ਸਿੰਘ ਡੱਲੀ)- ਮਿ੍ਤਕਾ ਜਸਲੀਨ ਕੌਰ ਸੈਣੀ ਦੇ ਪੇਕੇ ਪਰਿਵਾਰ ਦੇ ਜ਼ਿਲ੍ਹਾ ਜਲੰਧਰ ਦੇ ਬਲਾਕ ਭੋਗਪੁਰ ਦੇ ਪਿੰਡ ਜੰਡੀਰਾਂ ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ | ਜਾਣਕਾਰੀ ਅਨੁਸਾਰ ਵਿਆਹ ਤੋਂ ਪਹਿਲਾਂ ਜਸਲੀਨ ਕੌਰ ਭੋਗਪੁਰ ਵਿਖੇ ਇਕ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਉਦਿਤ ਰਾਜ ਦੇ ਰਾਸ਼ਟਰਪਤੀ ਲਈ ਦਿੱਤੇ ਚਮਚਾਗਿਰੀ ਦੇ ਬਿਆਨ 'ਤੇ ਵਿਵਾਦ

ਨਵੀਂ ਦਿੱਲੀ, 6 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸੀ ਨੇਤਾ ਉਦਿਤ ਰਾਜ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਲਈ ਦਿੱਤੇ ਵਿਵਾਦਿਤ ਬਿਆਨ 'ਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ | ਉਦਿਤ ਰਾਜ ਵਲੋਂ ਰਾਸ਼ਟਰਪਤੀ ਲਈ ਵਰਤੇ 'ਚਮਚਾਗਿਰੀ' ਸ਼ਬਦ 'ਤੇ ...

ਪੂਰੀ ਖ਼ਬਰ »

— ਦਿੱਲੀ ਸ਼ਰਾਬ ਘੁਟਾਲਾ —

ਵਿਜੇ ਨਾਇਰ ਨੂੰ 20 ਤੱਕ ਨਿਆਇਕ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 6 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਘੁਟਾਲੇ ਦੇ ਇਕ ਮੁਲਜ਼ਮ ਵਿਜੇ ਨਾਇਰ ਨੂੰ ਇਥੋਂ ਦੀ ਰਾਊਜ ਐਵੇਨਿਊ ਅਦਾਲਤ ਨੇ 20 ਅਕਤੂਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਣ ਦਾ ਹੁਕਮ ਸੁਣਾਇਆ ਹੈ | ਦੱਸਣਯੋਗ ਹੈ ਕਿ ਵਿਜੇ ਨਾਇਰ ਪਿਛਲੇ 8 ਦਿਨਾਂ ...

ਪੂਰੀ ਖ਼ਬਰ »

ਅਮਰੀਕਾ 'ਚ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ- ਢੀਂਡਸਾ

ਐੱਸ. ਏ. ਐੱਸ. ਨਗਰ, 6 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਮਾਮਲੇ 'ਚ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਦਖ਼ਲ ਦੇਣ ਦੀ ...

ਪੂਰੀ ਖ਼ਬਰ »

ਕੇਂਦਰ ਪੀੜਤ ਪਰਿਵਾਰ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ-ਸੋਮ ਪ੍ਰਕਾਸ਼

ਕੇਂਦਰੀ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੀੜਤ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ | ...

ਪੂਰੀ ਖ਼ਬਰ »

ਘਟਨਾ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਝੰਜੋੜ ਦਿੱਤਾ-ਮੁੱਖ ਮੰਤਰੀ

ਚੰਡੀਗੜ੍ਹ, 6 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਅਮਰੀਕਾ ਦੀ ਸਰਕਾਰ ਕੋਲ ਮੁੱਦਾ ਉਠਾਉਣ ਲਈ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ | ਇੱਥੇ ਜਾਰੀ ਬਿਆਨ 'ਚ ਮੁੱਖ ...

ਪੂਰੀ ਖ਼ਬਰ »

ਡਕੈਤੀ ਦੇ ਦੋਸ਼ 'ਚ 11 ਸਾਲ ਜੇਲ੍ਹ ਕੱਟ ਚੁੱਕਾ ਸੀ ਮੁਲਜ਼ਮ

ਮਰਸਿਡ ਕਾਉਂਟੀ ਸ਼ੈਰਿਫ ਵੇਰਨ ਵੇਰਨਕੀ ਨੇ ਦੱਸਿਆ ਮੁਲਜ਼ਮ ਮੈਨੁਅਲ ਸਲਗਾਡੋ ਨੂੰ 2005 'ਚ ਹਥਿਆਰਾਂ ਦੀ ਡਕੈਤੀ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੇ 11 ਸਾਲ ਜੇਲ੍ਹ ਕੱਟੀ ਸੀ | ਕੈਲੀਫੋਰਨੀਆ ਸੁਧਾਰ ਤੇ ਪੁਨਰਵਾਸ ਵਿਭਾਗ ਨੇ ਦੱਸਿਆ ਕਿ ਸਲਗਾਡੋ ਨੂੰ 2015 'ਚ ਜੇਲ੍ਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX