ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
ਨਾਟਕ, ਭਾਵਨਾਵਾਂ, ਕਾਮੇਡੀ ਅਤੇ ਮਨੋਰੰਜਨ ਦੇ ਧਮਾਕੇ ਨਾਲ ਭਰਪੂਰ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਹੋਵੇਗੀ ਰਿਲੀਜ਼
. . .  1 day ago
ਚੰਡੀਗੜ੍ਹ 26 ਜਨਵਰੀ- ਜ਼ੀ ਸਟੂਡੀਓ ਦੀ ਪੇਸ਼ਕਸ਼ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ। ਇਸ ਵਿਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ ਅਤੇ ਰੇਨੂੰ ਕੌਸ਼ਲ ਨੇ ਅਭਿਨੈ ਕੀਤਾ ਹੈ। ਇਸ ਫ਼ਿਲਮ ਨੂੰ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੀ ਹੁੰਦਾ ਹੈ ਜਦੋਂ...
ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬਣਾਈ ਸਰਵਾਈਕਲ ਕੈਂਸਰ ਲਈ ਵੈਕਸੀਨ
. . .  1 day ago
ਨਵੀਂ ਦਿੱਲੀ, 26 ਜਨਵਰੀ- ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸਰਵਾਈਕਲ ਕੈਂਸਰ ਲਈ ਭਾਰਤ ਵਿਚ ਬਣੀ ਐਚ.ਪੀ.ਵੀ. ਵੈਕਸੀਨ ਸਰਵਵੈਕ ਪੇਸ਼ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਔਰਤਾਂ...
ਯੂ.ਪੀ.- ਬੇਸਮੈਂਟ ਦੀ ਖ਼ੁਦਾਈ ਦੌਰਾਨ ਡਿੱਗੇ ਦੂਜੇ ਪਾਸੇ ਦੇ ਮਕਾਨ
. . .  1 day ago
ਲਖਨਊ, 26 ਜਨਵਰੀ- ਏ.ਡੀ.ਐਮ. ਅੰਜਨੀ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਆਗਰਾ ਦੇ ਟਿੱਲਾ ਮੈਥਨ ਇਲਾਕੇ ਵਿਚ ਇਕ ਬੇਸਮੈਂਟ ਦੀ ਖ਼ੁਦਾਈ ਦੌਰਾਨ ਬੇਸਮੈਂਟ ਦੇ ਦੂਜੇ ਪਾਸੇ ਦੇ 5-6 ਘਰਾਂ ਦੇ ਪਿਛਲੇ ਹਿੱਸੇ ਡਿੱਗ ਗਏ। ਹਾਦਸੇ ਵਿਚ 32 ਸਾਲਾ ਪਿਤਾ ਅਤੇ ਉਸ ਦੀਆਂ ਦੋ ਧੀਆਂ ਦੱਬ ਗਈਆਂ। ਤਿੰਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਜਗਰਾਓਂ

ਟਰੱਕ ਯੂਨੀਅਨ ਜਗਰਾਉਂ ਦੇ ਪ੍ਰੀਤਮ ਸਿੰਘ ਅਖਾੜਾ ਪ੍ਰਧਾਨ ਬਣੇ

ਜਗਰਾਉਂ, 6 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਦੀ ਅਹਿਮ ਮੰਨੀ ਜਾਂਦੀ ਟਰੱਕ ਯੂਨੀਅਨ ਜਗਰਾਉਂ ਦੀ ਕਮੇਟੀ ਦੀ ਚੋਣ ਦੌਰਾਨ ਸ: ਪ੍ਰੀਤਮ ਸਿੰਘ ਅਖਾੜਾ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ | ਸ: ਅਖਾੜਾ ਦੇ ਨਾਲ ਨਵੇਂ ਚੁਣੇ ਮੈਂਬਰਾਂ 'ਚ ਮਨਜੀਤ ਸਿੰਘ ਸਿੱਧਵਾਂ, ਪਿ੍ਥੀ ਸਿੰਘ ਅਖਾੜਾ, ਬਹਾਦਰ ਸਿੰਘ ਬਾਰਦੇਕੇ, ਲਖਵਿੰਦਰ ਸਿੰਘ ਲੀਲਾਂ, ਹਰਦੀਪ ਸਿੰਘ ਕਾਉਂਕੇ, ਮਲਕੀਤ ਸਿੰਘ ਗਿੱਦੜਵਿੰਡੀ, ਅਵਤਾਰ ਸਿੰਘ ਸ਼ੇਰਪੁਰ ਕਲਾਂ ਅਤੇ ਮੇਜਰ ਸਿੰਘ ਬਾਰਦੇਕੇ ਦੇ ਨਾਂਅ ਸ਼ਾਮਿਲ ਹਨ | ਇੱਥੇ ਜ਼ਿਕਰਯੋਗ ਹੈ ਕਿ ਟਰੱਕ ਯੂਨੀਅਨ ਦੇ ਨਵੀਂ ਕਮੇਟੀ ਦੀ ਚੋਣ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਆਪਸੀ ਵਾਦ-ਵਿਵਾਦ ਚੱਲਿਆ ਆ ਰਿਹਾ ਸੀ, ਪਰ ਕਿਸੇ ਵੀ ਨਾਂਅ 'ਤੇ ਸਹਿਮਤੀ ਨਹੀਂ ਬਣ ਰਹੀ ਸੀ | ਅਖ਼ੀਰ ਦੋਵਾਂ ਧਿਰਾਂ ਵਲੋਂ ਸਹਿਮਤ ਹੁੰਦਿਆਂ ਸ: ਪ੍ਰੀਤਮ ਸਿੰਘ ਅਖਾੜਾ ਨੂੰ ਪ੍ਰਧਾਨ ਚੁਣ ਲਿਆ ਗਿਆ | ਭਾਵੇਂ ਸ: ਅਖਾੜਾ ਪ੍ਰਧਾਨਗੀ ਤੋਂ ਪਾਸਾ ਵੀ ਵੱਟ ਰਹੇ ਸਨ, ਪਰ ਟਰੱਕ ਉਪਰੇਟਰਾਂ ਵਲੋਂ ਜ਼ੋਰ ਪਾਉਣ 'ਤੇ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲੀ ਹੈ | ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸ: ਅਖਾੜਾ ਨੇ ਕਿਹਾ ਕਿ ਟਰੱਕਿੰਗ ਦਾ ਧੰਦਾ ਅਜਿਹਾ ਧੰਦਾ ਹੈ ਜਿਸ ਨਾਲ ਪੂਰੇ ਦੇਸ਼ ਦਾ ਵਪਾਰ ਜੁੜਿਆ ਹੋਇਆ ਹੈ, ਪਰ ਇਸ ਧੰਦੇ ਨਾਲ ਜੁੜੇ ਹੋਏ ਟਰੱਕ ਉਪਰੇਟਰ ਮਾੜੀਆਂ ਨੀਤੀਆਂ ਦਾ ਸ਼ਿਕਾਰ ਹੋ ਕੇ ਆਰਥਿਕ ਮੰਦਵਾੜੇ ਨਾਲ ਜੂਝ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਟਰੱਕ ਉਪਰੇਟਰਾਂ ਵਲੋਂ ਪ੍ਰਗਟਾਏ ਵਿਸ਼ਵਾਸ ਨੂੰ ਟੁੱਟਣ ਨਹੀਂ ਦੇਣਗੇ ਤੇ ਹਰੇਕ ਟਰੱਕ ਉਪਰੇਟਰ ਦੀ ਭਾਵਨਾ 'ਤੇ ਖਰੇ ਉੱਤਰਨਗੇ | ਉਨ੍ਹਾਂ ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਤੱਕ ਟਰੱਕ ਉਪਰੇਟਰਾਂ ਦੀਆਂ ਮੰਗਾਂ ਨੂੰ ਲਿਜਾਣ ਲਈ ਬੀਬੀ ਮਾਣੂੰਕੇ ਦਾ ਸਹਿਯੋਗ ਲਿਆ ਜਾਵੇਗਾ |

ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ 33 ਸਫ਼ਾਈ ਸੇਵਕਾਂ ਨੂੰ ਵਿਧਾਇਕ ਹਾਕਮ ਸਿੰਘ ਨੇ ਵੰਡੇ ਨਿਯੁਕਤੀ ਪੱਤਰ

ਰਾਏਕੋਟ, 6 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਸਥਾਨਕ ਨਗਰ ਕੌਂਸਲ 'ਚ ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਆ ਰਹੇ 33 ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ ਤਹਿਤ ਕੰਮ ਕਰਨ ਲਈ ਨਿਯੁਕਤ ਕੀਤਾ ਗਿਆ ਹੈ, ਜਿਸ ਦੇ ਸੰਬੰਧ 'ਚ ਅੱਜ ਹਲਕਾ ਵਿਧਾਇਕ ...

ਪੂਰੀ ਖ਼ਬਰ »

ਭੂੰਦੜੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਡਾ: ਕੇ.ਐੱਨ.ਐੱਸ ਕੰਗ ਨੇ ਸ਼ੁਰੂ ਕਰਵਾਈ

ਭੂੰਦੜੀ, 6 ਅਕਤੂਬਰ (ਕੁਲਦੀਪ ਸਿੰਘ ਮਾਨ)-ਮਾਰਕੀਟ ਸਿੱਧਵਾਂ ਬੇਟ ਅਧੀਨ ਪੈਂਦੀ ਦਾਣਾ ਮੰਡੀ ਭੂੰਦੜੀ ਵਿਖੇ ਅੱਜ ਝੋਨੇ ਦੀ ਖ਼ਰੀਦ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਵਲੋਂ ਸ਼ੁਰੂ ਕਰਵਾਈ ਗਈ | ਇਸ ਮੌਕੇ ਡਾ: ਕੰਗ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਹੰਬੜਾਂ 'ਚ ਅਧੂਰੇ ਪ੍ਰਬੰਧਾਂ ਨੂੰ ਮੰਡੀ ਬੋਰਡ ਮਹਿਕਮਾ ਅਜੇ ਤੱਕ ਵੀ ਪੂਰੇ ਕਰਵਾਉਣ 'ਚ ਨਾਕਾਮ

ਹੰਬੜਾਂ, 6 ਅਕਤੂਬਰ (ਮੇਜਰ ਹੰਬੜਾਂ)-'ਬੂਹੇ ਆਈ ਜੰਝ ਬਿਨ੍ਹੋਂ ਕੁੜੀ ਦੇ ਕੰਨ' ਕਹਾਵਤ ਵਾਂਗ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਅਧੀਨ ਪੈਂਦੀ ਵਿਧਾਨ ਸਭਾ ਹਲਕਾ ਗਿੱਲ ਦੀ ਦਾਣਾ ਮੰਡੀ ਹੰਬੜਾਂ ਦੇ ਖ਼ਰੀਦ ਕੇਂਦਰ ਦੀ ਸਫ਼ਾਈ ਕਾਰਜਾਂ ਨੂੰ ਅਤੇ ਖ਼ਰੀਦ ਕੇਂਦਰ ਦੇ ...

ਪੂਰੀ ਖ਼ਬਰ »

ਗੁ. ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਬੀ.ਕੇ.ਯੂ. ਰਾਜੇਵਾਲ ਦੀ ਸੂਬਾ ਪੱਧਰੀ ਮੀਟਿੰਗ ਅੱਜ

ਬੀਜਾ, 6 ਅਕਤੂਬਰ (ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਅੱਜ 7 ਅਕਤੂਬਰ ਨੂੰ 11:00 ਵਜੇ ਹੋਵੇਗੀ | ਜਥੇਬੰਦੀ ਦੇ ...

ਪੂਰੀ ਖ਼ਬਰ »

ਕਾਮਿਲ ਅਮਰ ਸਿੰਘ ਦਾ ਪ੍ਰਧਾਨ ਬਿੱਟੂ ਦੀ ਅਗਵਾਈ 'ਚ ਸਨਮਾਨ

ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਨਿਯੁਕਤ ਕੀਤੇ ਗਏ ਕਾਮਿਲ ਅਮਰ ਸਿੰਘ ਦਾ ਕਸਬਾ ਗੁਰੂਸਰ ਸੁਧਾਰ ਵਿਖੇ ਬਲਾਕ ਸੁਧਾਰ ਕਾਂਗਰਸ ਪ੍ਰਧਾਨ ਜਗਦੀਪ ਸਿੰਘ ਬਿੱਟੂ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਕਮਾਲਪੁਰਾ ਕਾਲਜ ਵਲੋਂ ਕਬੱਡੀ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਸਨਮਾਨਿਤ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-'ਖੇਡਾਂ ਵਤਨ ਪੰਜਾਬ ਦੀਆਂ' ਅਧੀਨ ਹੋਏ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ 'ਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨਗਰ ਨਿਗਮ ਦੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ-ਸੰਨੀ ਕੈਂਥ

ਲੁਧਿਆਣਾ, 6 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਗੁਰਜੋਧ ਸਿੰਘ ਗਿੱਲ ਇੰਚਾਰਜ ਹਲਕਾ, ਵਿਦਿਆਰਥੀ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਮੀਡੀਆ ਇੰਚਾਰਜ ਪ੍ਰਦੀਪ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਕਥਿਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ

ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਸ਼ੇਸ਼ ਜਾਂਚ ਟੀਮ ਕਪਤਾਨ ਪੁਲਿਸ (ਆਈ), ਉਪ ਪੁਲਿਸ ਕਪਤਾਨ ਸਪੈਸ਼ਲ ਬ੍ਰਾਂਚ ਪੁਲਿਸ, ਮੁੱਖ ਅਫ਼ਸਰ ਮਹਿਲਾ ਥਾਣਾ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੜਤਾਲ ਉਪਰੰਤ ਤੇ ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਛੱਤੀਸਗੜ੍ਹ ਸੂਬਾ ਖੇਤੀਬਾੜੀ ਪ੍ਰਤੀ ਬੁਲੰਦੀਆਂ ਛੂਹ ਰਿਹੈ- ਡਾ. ਢਿੱਲੋਂ

ਅਹਿਮਦਗੜ੍ਹ, 6 ਅਕਤੂਬਰ (ਪੁਰੀ)-ਛੱਤੀਸਗੜ੍ਹ ਰਾਜ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਡਾਕਟਰ ਕਮਲਪ੍ਰੀਤ ਸਿੰਘ ਆਈ. ਏ. ਐੱਸ. ਸਟੇਟ ਕਮਿਸ਼ਨਰ ਐਗਰੀਕਲਚਰ ਪੋ੍ਰਡਕਸ਼ਨ ਨੇ ਅੱਜ ਇੱਥੇ ਆਪਣੀ ਪੰਜਾਬ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਭਾਰਤ ਦੇਸ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਰਾਏਕੋਟ ਨੇ ਲਗਾਇਆ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਮੈਵਨ ਇੰਮੀਗ੍ਰੇਸ਼ਨ ਵਲੋਂ ਆਏ ਦਿਨ ਵਿਦੇਸ਼ਾਂ ਦੇ ਵੀਜ਼ੇ ਹਾਸਲ ਕੀਤੇ ਜਾ ਰਹੇ ਹਨ | ਇਸ ਮੌਕੇ ਮੈਵਨ ਇਮੀਗ੍ਰੇਸ਼ਨ ਰਾਏਕੋਟ ਦੇ ਡਾਇਰੈਕਟਰ ਪਰਮਿੰਦਰ ਸਿੰਘ ਜੱਟਪੁਰਾ ਨੇ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ 'ਤੇ ਦਰਜ ਹੋਏ ਮਾਮਲੇ ਨੂੰ ਲੈ ਕੇ ਇਲਾਕੇ ਦੇ ਕਾਂਗਰਸੀ ਸਰਪੰਚਾਂ ਵਲੋਂ ਮੀਟਿੰਗ

ਸਿੱਧਵਾਂ ਬੇਟ, 6 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਤੋਂ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਵਿਜੀਲੈਂਸ ਵਲੋਂ ਸਟਰੀਟ ...

ਪੂਰੀ ਖ਼ਬਰ »

ਜੋਧਾਂ ਪੁੱਜਣ 'ਤੇ ਸਾਥੀ ਪ੍ਰਗਟ ਸਿੰਘ ਜਾਮਰਾਏ ਦਾ ਸਵਾਗਤ

ਜੋਧਾਂ, 6 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਏ ਦਾ ਪਾਰਟੀ ਦੇ ਨਵੇਂ ਸਕੱਤਰ ਚੁਣੇ ਜਾਣ 'ਤੇ ਜੋਧਾਂ ਪੁੱਜਣ 'ਤੇ ਇਲਾਕੇ ਦੇ ਲੋਕਾਂ ਵਲੋਂ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੁਰਸੀ ਦੀ ਲਾਲਸਾ ਨੇ ਰੋਕੀ ਜਗਰਾਉਂ ਸ਼ਹਿਰ ਦੇ ਵਿਕਾਸ ਦੀ ਰਫ਼ਤਾਰ

ਕੀ ਕਹਿਣਾ ਸਾਬਕਾ ਪ੍ਰਧਾਨ ਰਵਿੰਦਰ ਸੱਭਰਵਾਲ ਦਾ ਬਾਗੀ ਕਾਂਗਰਸੀ ਕੌਂਸਲਰ ਅਨੀਤਾ ਸੱਭਰਵਾਲ ਦੇ ਪਤੀ ਸਾਬਕਾ ਪ੍ਰਧਾਨ ਰਵਿੰਦਰ ਸੱਭਰਵਾਲ ਨੇ ਪ੍ਰਧਾਨ ਰਾਣਾ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਕਮਿਸ਼ਨ ਦੇ ਦੋਸ਼ ਬੇ-ਬੁਨਿਆਦ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਨੇ ਬ੍ਰਾਂਚ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਜਗਰਾਉਂ, 6 ਅਕਤੂਬਰ (ਜੋਗਿੰਦਰ ਸਿੰਘ)-ਨੈਸ਼ਨਲ ਇੰਸ਼ੋਰੈਂਸ਼ ਕੰਪਨੀ ਲਿਮਟਿਡ ਜਗਰਾਉਂ ਦੇ ਬ੍ਰਾਂਚ ਮੈਨੇਜਰ ਵਜੋਂ ਬਲਬੀਰ ਸਿੰਘ ਸਿੱਧੂ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਟਾਫ਼ ਵਲੋਂ ਅਹੁਦਾ ਸੰਭਾਲਣ 'ਤੇ ਬ੍ਰਾਂਚ ਮੈਨੇਜਰ ਬਲਬੀਰ ਸਿੰਘ ਸਿੱਧੂ ਦਾ ਸਵਾਗਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਸਿੱਧਵਾਂ ਕਲਾਂ ਵਿਖੇ ਖ਼ੂਨ ਜਾਂਚ ਕੈਂਪ 9 ਨੂੰ

ਚੌਂਕੀਮਾਨ, 6 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਸੀਰਤ ਕੰਪਿਊਟਰਾਈਜ਼ਡ ਲੈਬੋਰਟਰੀ ਦੀ ਸਹਾਇਤਾ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ...

ਪੂਰੀ ਖ਼ਬਰ »

ਰਛਪਾਲ ਸਿੰਘ ਤਲਵਾੜਾ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 6 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਮਿਲਕ ਪਲਾਂਟ ਦੇ ਡਾਇਰੈਕਟਰ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਦੇ ਪਰਿਵਾਰ ਨੂੰ ਉਦੋਂ ਅਸਹਿ ਸਦਮਾ ਲੱਗਾ ਜਦ ਰਛਪਾਲ ਸਿੰਘ ਦੀ ਮਾਤਾ ਸੁਖਵਿੰਦਰ ਕੌਰ ਬੁੱਟਰ ਅਕਾਲ ਚਲਾਣਾ ਕਰ ਗਈ | ਤਲਵਾੜਾ ...

ਪੂਰੀ ਖ਼ਬਰ »

ਡਾ. ਕੰਗ ਨੇ ਸਵੱਦੀ ਕਲਾਂ ਦੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਚੌਂਕੀਮਾਨ, 6 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਨੇ ਪਿੰਡ ਸਵੱਦੀ ਕਲਾਂ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਤੇ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਡਾ. ਕੰਗ ਨੇ ਕਿਹਾ ਕਿ ਸਰਕਾਰ ਨੇ ...

ਪੂਰੀ ਖ਼ਬਰ »

ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਵਿਖੇ 3 ਰੋਜ਼ਾ ਸਕਾਊਟਸ ਐਂਡ ਗਾਈਡ ਕੈਂਪ ਸ਼ੁਰੂ

ਮੁੱਲਾਂਪੁਰ-ਦਾਖਾ, 6 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਤਿੰਨ ਰੋਜ਼ਾ ਸਕਾਊਟਸ ਐਂਡ ਗਾਈਡ ਕੈਂਪ ਸ਼ੁਰੂ ਹੋਇਆ, ਜਿਸ ਵਿਚ ਭਾਰਤ ਸਕਾਊਟ ਐਂਡ ਗਾਈਡ ਦੇ ਸੂਬਾ ਜੁਆਇੰਟ ਆਰਗੇਨਾਈਜਿੰਗ ਕਮਿਸ਼ਨਰ ਦਰਸ਼ਨ ...

ਪੂਰੀ ਖ਼ਬਰ »

ਦੀ ਬੁਰਜ ਲਿੱਟਾਂ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਹਲਵਾਰਾ, 6 ਅਕਤੂਬਰ (ਭਗਵਾਨ ਢਿੱਲੋਂ)-ਦੀ ਬੁਰਜ ਲਿੱਟਾਂ ਕੋਆਪੇ੍ਰਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਦੇ ਮੈਂਬਰਾਂ ਦੀ ਚੋਣ ਰਿਟਰਨਿੰਗ ਅਫ਼ਸਰ ਸਿਮਰਜੀਤ ਸਿੰਘ ਅਤੇ ਇੰਸਪੈਕਟਰ ਸੁਰਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਸਾਰੇ ਮੈਂਬਰਾਂ ਦੀ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ 6 ਸਿੱਖ ਲਾਈਟ ਇਨਫੈਂਟਰੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਰੋਹ 9 ਨੂੰ

ਮੁੱਲਾਂਪੁਰ-ਦਾਖਾ, 6 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡਾ: ਬੀ.ਆਰ ਅੰਬੇਡਕਰ ਭਵਨ ਮੰਡੀ ਮੁੱਲਾਂਪੁਰ-ਦਾਖਾ ਵਿਖੇ 6 ਸਿੱਖ ਲਾਈਟ ਇਨਫੈਂਟਰੀ ਦਾ 59ਵੇਂ ਸਥਾਪਨਾ ਦਿਵਸ ਅਤੇ 57ਵੇਂ ਲੜਾਈ ਸਨਮਾਨ ਦਿਵਸ ਨੂੰ ਸਮਰਪਿਤ ਬਟਾਲੀਅਨ ਦੇ ਸਾਬਕਾ ਫੌਜੀਆਂ ਵਲੋਂ 9 ਅਕਤੂਬਰ ਦਿਨ ...

ਪੂਰੀ ਖ਼ਬਰ »

ਦਾਣਾ ਮੰਡੀ ਸਰਾਭਾ 'ਚ ਕੰਗ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਰਾਭਾ/ਸੁਧਾਰ, 6 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਕੇ.ਐੱਨ.ਐੱਸ ਕੰਗ ਵਲੋਂ ਦਾਣਾ ਮੰਡੀ ਸਰਾਭਾ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸ. ਕੰਗ ਨੇ ਕਿਸਾਨਾਂ ਤੇ ਪਿੰਡ ਦੇ ਪਤਵੰਤਿਆ ਨੂੰ ਭਰੋਸਾ ...

ਪੂਰੀ ਖ਼ਬਰ »

ਡਾ: ਕੰਗ ਨੇ ਸਿੱਧਵਾਂ ਬੇਟ ਦੇ ਮੁੱਖ ਖ਼ਰੀਦ ਕੇਂਦਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ, 6 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਕਸਬੇ ਵਿਚ ਸਥਿਤ ਮਾਰਕੀਟ ਦਫ਼ਤਰ ਦੇ ਮੁੱਖ ਖ਼ਰੀਦ ਕੇਂਦਰ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ...

ਪੂਰੀ ਖ਼ਬਰ »

ਮਾਰਕਫੈੱਡ ਚੇਅਰਮੈਨ ਅਮਨਦੀਪ ਮੋਹੀ ਦਾ ਸੁਧਾਰ 'ਚ ਸਨਮਾਨ

ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਨਵ ਨਿਯੁਕਤ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਦਾ ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਅਵਤਾਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਡਾ: ਤੇਜਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ 6 ਰੱਸਾਕਸ਼ੀ ਟੀਮਾਂ ਜ਼ੋਨ ਜੇਤੂ ਬਣੀਆਂ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਦੇ ਖਿਡਾਰੀਆਂ ਨੇ ਇਕ ਵਾਰ ਫਿਰ ਜ਼ੋਨ ਪੱਧਰੀ ਖੇਡਾਂ 'ਚ ਆਪਣਾ ਲੋਹਾ ਮੰਨਵਾਇਆ ਹੈ | ਸਕੂਲ ਦੀਆਂ ਲੜਕੇ ਤੇ ਲੜਕੀਆਂ ਦੀਆਂ 6 ਟੀਮਾਂ (ਅੰਡਰ-14, 17, 19) ਨੇ ...

ਪੂਰੀ ਖ਼ਬਰ »

ਕ੍ਰਿਸਮਿਸ ਤੇ ਨਵਾਂ ਸਾਲ ਕੈਨੇਡਾ 'ਚ ਮਨਾਉਣ ਲਈ ਆਨਲਾਈਨ ਕੈਨੇਡਾ ਵੀਜ਼ਾ ਸੰਸਥਾ ਦਿਵਾਏਗੀ ਮੌਕਾ-ਡਾਇਰੈਕਟਰ ਚਾਹਲ

ਜਗਰਾਉਂ, 6 ਅਕਤੂਬਰ (ਜੋਗਿੰਦਰ ਸਿੰਘ)-ਆਨਲਾਈਨ ਕੈਨੇਡਾ ਵੀਜ਼ਾ ਸੰਸਥਾ ਜੋ ਡਾ. ਹਰੀ ਸਿੰਘ ਹਸਪਤਾਲ ਰੋਡ ਜਗਰਾਉਂ ਵਿਖੇ ਸਥਿਤ ਹੈ, ਵਲੋਂ ਕੈਨੇਡਾ ਦਾ ਆਨਲਾਈਨ ਵਿਜ਼ਟਰ ਅਤੇ ਸੁਪਰ ਵੀਜ਼ਾ ਕੁਝ ਹੀ ਦਿਨਾਂ 'ਚ ਲਗਵਾ ਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਹੁਣ ਕੈਨੇਡਾ ...

ਪੂਰੀ ਖ਼ਬਰ »

ਬਰਸੀ ਸਮਾਗਮ 'ਚ ਪ੍ਰਕਾਸ਼ ਕਰਵਾਏ ਪਹਿਲੀ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਏ

ਜਗਰਾਉਂ, 6 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 59ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ 'ਚ ਪ੍ਰਕਾਸ਼ ਕਰਵਾਏ ਪਹਿਲੀ ਲੜੀ ਦੇ ...

ਪੂਰੀ ਖ਼ਬਰ »

ਸੋਲਰ ਲਾਈਟ ਘੁਟਾਲੇ 'ਚ ਕੈਪਟਨ ਸੰਦੀਪ ਸੰਧੂ ਦੀ ਨਾਮਜ਼ਦਗੀ ਬਾਅਦ ਸੇਕ ਰਾਏਕੋਟ ਪੁੱਜਾ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ ਜ਼ਿਲ੍ਹੇ ਦੇ ਅਧੀਨ ਪੈਂਦੇ ਬਲਾਕ ਸਿੱਧਵਾਂ ਬੇਟ 'ਚ ਹੋਏ ਲੱਖਾਂ ਰੁਪਏ ਦੇ ਸੋਲਰ ਲਾਈਟ ਘੁਟਾਲੇ ਵਿਚ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਅਤੇ ਕਾਂਗਰਸ ਦੇ ਵਿਧਾਨ ਸਭਾ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਗੱਲਬਾਤ ਲਈ ਦਿੱਤੇ ਸੱਦੇ ਕਾਰਨ ਕੱਲ੍ਹ ਦੀ ਰੈਲੀ ਮੁਲਤਵੀ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-8 ਅਕਤੂਬਰ ਨੂੰ ਡੀ.ਟੀ.ਐੱਫ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਅਧਿਆਪਕ ਰੈਲੀ ਕਰਨੀ ਤੈਅ ਕੀਤੀ ਸੀ, ਪ੍ਰੰਤੂ ਜਿਸ ਤਹਿਤ ਅਧਿਆਪਕਾਂ ਦੇ ਰੋਹ ਨੂੰ ਵੇਖਦਿਆਂ ਸੂਬਾ ਸਰਕਾਰ ਵਲੋਂ ਦਿੱਤੇ ਸੱਦੇ ਕਾਰਨ ਸ੍ਰੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਫਿਰਕਾਪ੍ਰਸਤ ਤਾਕਤਾਂ ਅਤੇ ਦਾਬੇ ਦੀ ਰਾਜਨੀਤੀ ਨੂੰ ਨਕਾਰਿਆ ਹੈ-ਜਾਮਾਰਾਏ

ਜੋਧਾਂ, 6 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਏ ਨੇ ਪਿੰਡ ਮਨਸੂਰਾਂ ਵਿਖੇ ਗ੍ਰਾਮ ਪੰਚਾਇਤ ਮਨਸੂਰਾਂ ਵਲੋਂ ਕਰਵਾਏ ਗਏ ਸੱਭਿਆਚਾਰਕ ਮੇਲੇ 'ਤੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਿੰਜਲ ਵਿਖੇ ਸਿਵਲ ਡਿਸਪੈਂਸਰੀ 'ਚ ਚੋਰੀ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਿੰਜਲ ਦੀ ਸਿਹਤ ਵਿਭਾਗ ਦੀ ਡਿਸਪੈਂਸਰੀ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਇਨਵਰਟਰ ਸਮੇਤ ਬੈਟਰਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਡਿਸਪੈਂਸਰੀ ਵਿਚ ਤਾਇਨਾਤ ਸਟਾਫ਼ ਮੈਂਬਰ ਪਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਹਾਕਮ ਸਿੰਘ ਨੇ ਸ਼ੁਰੂ ਕਰਵਾਈ ਅਨਾਜ ਮੰਡੀ ਸੁਧਾਰ 'ਚ ਝੋਨੇ ਦੀ ਸਰਕਾਰੀ ਖ਼ਰੀਦ

ਗੁਰੂਸਰ ਸੁਧਾਰ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਅਨਾਜ ਮੰਡੀ ਸੁਧਾਰ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਉਨ੍ਹਾਂ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਅੰਦਰ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਸਹੋਦਿਆ ਖੋ-ਖੋ ਟੂਰਨਾਮੈਂਟ ਦਾ ਗੁਨਵੀਰ ਕੌਰ ਮੋਹੀ ਵਲੋਂ ਉਦਘਾਟਨ

ਮੁੱਲਾਂਪੁਰ-ਦਾਖਾ, 6 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਵੱਖ-ਵੱਖ ਵਰਗਾਂ ਦੇ ਖੋ-ਖੋ ਮੁਕਾਬਲੇ ਸ਼ੁਰੂ ਕਰਵਾਉਣ ਲਈ ਈਸਟਵੁੱਡ ਸਕੂਲ ਦੇ ਪ੍ਰਬੰਧਕੀ ਵਾਈਸ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਸ਼ੁਰੂ

ਜਗਰਾਉਂ, 6 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਏ | ਸੰਤ ਬਾਬਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX