ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
ਨਾਟਕ, ਭਾਵਨਾਵਾਂ, ਕਾਮੇਡੀ ਅਤੇ ਮਨੋਰੰਜਨ ਦੇ ਧਮਾਕੇ ਨਾਲ ਭਰਪੂਰ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਹੋਵੇਗੀ ਰਿਲੀਜ਼
. . .  1 day ago
ਚੰਡੀਗੜ੍ਹ 26 ਜਨਵਰੀ- ਜ਼ੀ ਸਟੂਡੀਓ ਦੀ ਪੇਸ਼ਕਸ਼ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ। ਇਸ ਵਿਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ ਅਤੇ ਰੇਨੂੰ ਕੌਸ਼ਲ ਨੇ ਅਭਿਨੈ ਕੀਤਾ ਹੈ। ਇਸ ਫ਼ਿਲਮ ਨੂੰ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੀ ਹੁੰਦਾ ਹੈ ਜਦੋਂ...
ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬਣਾਈ ਸਰਵਾਈਕਲ ਕੈਂਸਰ ਲਈ ਵੈਕਸੀਨ
. . .  1 day ago
ਨਵੀਂ ਦਿੱਲੀ, 26 ਜਨਵਰੀ- ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸਰਵਾਈਕਲ ਕੈਂਸਰ ਲਈ ਭਾਰਤ ਵਿਚ ਬਣੀ ਐਚ.ਪੀ.ਵੀ. ਵੈਕਸੀਨ ਸਰਵਵੈਕ ਪੇਸ਼ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਔਰਤਾਂ...
ਯੂ.ਪੀ.- ਬੇਸਮੈਂਟ ਦੀ ਖ਼ੁਦਾਈ ਦੌਰਾਨ ਡਿੱਗੇ ਦੂਜੇ ਪਾਸੇ ਦੇ ਮਕਾਨ
. . .  1 day ago
ਲਖਨਊ, 26 ਜਨਵਰੀ- ਏ.ਡੀ.ਐਮ. ਅੰਜਨੀ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਆਗਰਾ ਦੇ ਟਿੱਲਾ ਮੈਥਨ ਇਲਾਕੇ ਵਿਚ ਇਕ ਬੇਸਮੈਂਟ ਦੀ ਖ਼ੁਦਾਈ ਦੌਰਾਨ ਬੇਸਮੈਂਟ ਦੇ ਦੂਜੇ ਪਾਸੇ ਦੇ 5-6 ਘਰਾਂ ਦੇ ਪਿਛਲੇ ਹਿੱਸੇ ਡਿੱਗ ਗਏ। ਹਾਦਸੇ ਵਿਚ 32 ਸਾਲਾ ਪਿਤਾ ਅਤੇ ਉਸ ਦੀਆਂ ਦੋ ਧੀਆਂ ਦੱਬ ਗਈਆਂ। ਤਿੰਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸਾਨ ਵੀਰ ਮੰਡੀਆਂ 'ਚ ਝੋਨੇ ਦੀ ਫ਼ਸਲ ਸੁਕਾ ਕੇ ਹੀ ਲਿਆਉਣ- ਸੰਤੋਸ਼ ਕਟਾਰੀਆ

ਸੜੋਆ, 6 ਅਕਤੂਬਰ (ਨਾਨੋਵਾਲੀਆ)- ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਅੱਜ ਅਨਾਜ ਮੰਡੀ ਸੜੋਆ ਵਿਖੇ ਝੋਨੇ ਦੀ ਫ਼ਸਲ ਸਬੰਧੀ ਖ਼ਰੀਦ ਪ੍ਰਬੰਧਾਂ ਦਾ ਉਦਘਾਟਨ ਕਰਦਿਆਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਬਿਲਕੁਲ ਸੁਕਾ ਕੇ ਹੀ ਲਿਆਉਣ, ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਝੋਨਾ ਵੇਚਣ ਲਈ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਨੂੰ ਪੀਣ ਵਾਲੇ ਠੰਢੇ ਪਾਣੀ, ਝੋਨੇ ਦੀ ਖ਼ਰੀਦ ਪ੍ਰਬੰਧਾਂ, ਬਿਜਲੀ ਸਪਲਾਈ, ਬਾਰਦਾਨਾ, ਖ਼ਰੀਦੇ ਝੋਨੇ ਦੀ ਢੋਆ-ਢੁਆਈ ਅਤੇ ਪਾਰਕਿੰਗ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੁਰਿੰਦਰ ਕੁਮਾਰ ਸਹਾਇਕ ਜ਼ਿਲ੍ਹਾ ਮੰਡੀ ਅਫ਼ਸਰ, ਬਗ਼ੀਚਾ ਸਿੰਘ ਰੱਕੜ ਮੁਲਾਜ਼ਮ ਆਗੂ, ਮਨਜੀਤ ਸਿੰਘ ਖ਼ੁਰਾਕ ਸਪਲਾਈ ਅਫ਼ਸਰ ਬਲਾਚੌਰ, ਪਰਮਿੰਦਰ ਗੁੱਜਰ ਮੈਨੇਜਰ ਮਾਰਕਫੈੱਡ ਬਲਾਚੌਰ, ਸਤਿੰਦਰ ਭੂੰਬਲਾ ਪਨਸਨ ਇੰਸਪੈਕਟਰ, ਚੌਧਰੀ ਦਵਿੰਦਰ ਕੁਮਾਰ ਇੰਸਪੈਕਟਰ ਖ਼ੁਰਾਕ ਅਤੇ ਸਿਵਲ ਸਪਲਾਈ, ਪਵਨ ਕੁਮਾਰ ਰੀਠੂ, ਹਰਮੇਸ਼ ਲਾਲ ਸਰਪੰਚ ਕਟਵਾਰਾ ਖੁਰਦ, ਹਰੀਸ਼ ਕੁਮਾਰ ਇੰਸਪੈਕਟਰ ਖ਼ੁਰਾਕ ਸਪਲਾਈ, ਦੀਪਾ ਸੜੋਆ, ਕੁਲਦੀਪ ਸੜੋਆ ਅਤੇ ਰਜਿੰਦਰ ਸਿੰਘ ਲੋਹਟੀਆ ਬਲਾਕ ਪ੍ਰਧਾਨ ਆਦਿ ਵੀ ਹਾਜ਼ਰ ਸਨ।
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ)- ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਬਾਅਦ ਦੁਪਹਿਰ ਦਾਣਾ ਮੰਡੀ ਕਾਠਗੜ੍ਹ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਤੇ ਕਿਸਾਨਾਂ ਨੂੰ ਖ਼ਰੀਦ ਸਬੰਧੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਅਨੰਦ ਨੇ ਵਿਧਾਇਕਾ ਨੂੰ ਦੱਸਿਆ ਕਿ ਜਦੋਂ ਤੋਂ ਇਹ ਦਾਣਾ ਮੰਡੀ ਹੋਂਦ ਵਿਚ ਆਈ ਹੈ ਉਦੋਂ ਤੋਂ ਹੀ ਅਸੀਂ ਇਸ ਦਾ ਫੜ ਵੱਡਾ ਕਰਨ ਦੀ ਹਰ ਸਰਕਾਰ ਕੋਲੋਂ ਮੰਗ ਕਰਦੇ ਆ ਰਹੇ ਹਾਂ ਪਰ ਸਾਡੀ ਕਿਸੇ ਵੀ ਸਰਕਾਰ ਨੇ ਸਾਰ ਨਹੀਂ ਲਈ ਅਤੇ ਹਮੇਸ਼ਾ ਲਾਰਿਆਂ ਨਾਲ ਹੀ ਕੰਮ ਸਾਰਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗੁਰਨਾਮ ਸਿੰਘ ਚਾਹਲ ਕਾਠਗੜ੍ਹ, ਮਨਜੀਤ ਸਿੰਘ ਏ.ਐਫ.ਐੱਸ.ਓ., ਗਗਨਦੀਪ ਸਿੰਘ ਇੰਸਪੈਕਟਰ, ਪਰਵਿੰਦਰ ਬਾਗੜੀ ਬਰਾਂਚ ਅਫ਼ਸਰ, ਬਲਜੀਤ ਸਿੰਘ ਇੰਸਪੈਕਟਰ ਮਾਰਕਫੈੱਡ, ਸੈਕਟਰੀ ਸੁਰਿੰਦਰ ਪਾਲ, ਏ.ਡੀ.ਡੀ.ਐਮ. ਸ਼ਾਮ ਲਾਲ ਮੈਹਰ ਪ੍ਰਧਾਨ, ਟਰੱਕ ਯੂਨੀਅਨ ਬਲਾਚੌਰ, ਕਾਬਲ ਸਿੰਘ ਚੇਚੀ, ਸਾਬਕਾ ਰੇਂਜ ਅਫ਼ਸਰ, ਰਾਮ ਸ਼ਾਹ ਚੇਚੀ, ਆੜ੍ਹਤੀ ਗੁਰਵਿੰਦਰ ਸਿੰਘ ਮੱਲ੍ਹੀ, ਸੁਭਾਸ਼ ਆਨੰਦ, ਜਸਵੀਰ ਸਿੰਘ ਮੀਲੂ, ਅਸ਼ੋਕ ਚੇਚੀ, ਅਸ਼ੋਕ ਭੂੰਬਲਾ, ਆੜ੍ਹਤੀਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਵੀ ਹਾਜ਼ਰ ਸਨ।
ਬਲਾਚੌਰ ਹਲਕੇ ਦੀਆਂ 9 ਅਨਾਜ ਮੰਡੀਆਂ 'ਚ ਖ਼ਰੀਦ ਹੋਈ ਸ਼ੁਰੂ
ਬਲਾਚੌਰ, (ਸ਼ਾਮ ਸੁੰਦਰ ਮੀਲੂ)- ਵਿਧਾਨ ਸਭਾ ਹਲਕਾ ਬਲਾਚੌਰ ਦੀਆਂ 9 ਅਨਾਜ ਮੰਡੀਆਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਹੋਣ ਨਾਲ ਮੰਡੀਆਂ ਵਿਚ ਝੋਨੇ ਦੀ ਆਮਦ ਵਧਣੀ ਸ਼ੁਰੂ ਹੋ ਗਈ। ਹਲਕੇ ਅੰਦਰ ਚੱਲਦੀਆਂ 9 ਅਨਾਜ ਮੰਡੀਆਂ ਵਿਚੋਂ ਪਹਿਲਾਂ 5 ਮੰਡੀਆਂ ਵਿਚ ਖ਼ਰੀਦ ਸ਼ੁਰੂ ਹੋਈ ਸੀ। ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਬਾਕੀ ਮੰਡੀਆਂ ਵਿਚ ਵੀ ਜਾ ਕੇ ਜਿੱਥੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਉੱਥੇ ਮੰਡੀਆਂ ਵਿਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ। ਵਿਧਾਇਕਾ ਸੰਤੋਸ਼ ਕਟਾਰੀਆ ਦੀ ਹਾਜ਼ਰੀ ਵਿਚ ਅੱਜ ਟੌਂਸਾ, ਕਾਠਗੜ੍ਹ, ਸੜੋਆ, ਸਾਹਿਬਾ, ਬਕਾਪੁਰ ਤੇ ਕਰਾਵਰ ਮੰਡੀਆਂ 'ਚ 2150 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਮੰਡੀਆਂ ਦੇ ਦੌਰੇ ਮੌਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਆਖਿਆ ਕਿ ਮੰਡੀ 'ਚ ਫ਼ਸਲ ਲੈ ਕੇ ਆਏ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਦਾ ਭਾਅ ਲੈਣ ਲਈ ਰੁਲਣਾ ਨਾ ਪਵੇ। ਇਸ ਮੌਕੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ 'ਚ ਮਾਰਕੀਟ ਕਮੇਟੀ ਬਲਾਚੌਰ ਦੇ ਸਕੱਤਰ ਸੁਰਿੰਦਰ ਕੁਮਾਰ ਤੋਂ ਇਲਾਵਾ ਏ. ਐਫ. ਐੱਸ. ਓ ਬਲਾਚੌਰ ਮਨਜੀਤ ਸਿੰਘ, ਮਾਰਕਫੈੱਡ ਬਲਾਚੌਰ ਦੇ ਮੈਨੇਜਰ ਪਰਮਿੰਦਰ ਗੁੱਜਰ, ਪਨਸਪ ਦੇ ਇੰਸਪੈਕਟਰ ਸਤਿੰਦਰ ਭੂੰਬਲਾ, ਫੂਡ ਸਪਲਾਈ ਦੇ ਇੰਸਪੈਕਟਰ ਦਵਿੰਦਰ ਕੁਮਾਰ ਰਿੰਕੂ ਤੇ ਹਰੀਸ਼ ਕੁਮਾਰ ਵੀ ਹਾਜ਼ਰ ਸਨ।

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ

ਕਾਠਗੜ੍ਹ, 6 ਅਕਤੂਬਰ (ਬਲਦੇਵ ਸਿੰਘ ਪਨੇਸਰ)- ਰੋਪੜ/ਬਲਾਚੌਰ ਨੈਸ਼ਨਲ ਹਾਈਵੇ 'ਤੇ ਪਿੰਡ ਪਨਿਆਲੀ ਖ਼ੁਰਦ ਦੇ ਪੁਲ ਦੇ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਅਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ | ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਰੋਪੜ ਵਿਖੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੀ ਜ਼ਿਲ੍ਹਾ ਕੋਰ ਕਮੇਟੀ ਵਲੋਂ ਮੀਟਿੰਗ

ਬਲਾਚੌਰ, 6 ਅਕਤੂਬਰ (ਸ਼ਾਮ ਸੁੰਦਰ ਮੀਲੂ)- ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੀ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਬਲਾਚੌਰ ਵਿਖੇ ਹੋਈ | ਸਾਥੀ ਕਰਨ ਸਿੰਘ ਰਾਣਾ ਮੋਰਚਾ ਕਨਵੀਨਰ ਨੇ ਮੋਹਰਾਂ ਪਿੰਡ ਵਿਖੇ ਖੋਲ੍ਹੇ ਜਾ ਰਹੇ ਸ਼ਰਾਬ ਠੇਕੇ ਲਈ ਲੜੇ ਸੰਘਰਸ਼ ਦੀ ਸ਼ਲਾਘਾ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਨਵਾਂਸ਼ਹਿਰ, 6 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਐਨ.ਡੀ.ਪੀ.ਐੱਸ) ਸ੍ਰੀ ਅਮਰ ਨਾਥ ਨੇ ...

ਪੂਰੀ ਖ਼ਬਰ »

ਬਲਬੀਰ ਸਿੰਘ ਉਸਮਾਨਪੁਰ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਉਸਮਾਨਪੁਰ, 6 ਅਕਤੂਬਰ (ਮਝੂਰ)- ਉੱਘੇ ਸਮਾਜ ਸੇਵਕ, ਦਾਨੀ ਸੱਜਣ ਅਤੇ ਸਫਲ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਯੂ.ਐੱਸ. (ਸ਼ਿਆਟਲ) ਵਲੋਂ ਅੱਜ ਦੁਸਹਿਰੇ ਦੇ ਮੌਕੇ ਇਲਾਕੇ ਦੇ ਲੋੜਵੰਦਾਂ ਲਈ ਚਲਾਈ ਗਈ ਪੈਨਸ਼ਨ ਸਕੀਮ ਤਹਿਤ 15 ਲੋੜਵੰਦ ਨੂੰ ਹਜ਼ਾਰ-ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਕੋਈ ਵੀ ਸਾਜ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਡਵੋਕੇਟ ਧਾਮੀ

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਲਏ ਗਏ ਫ਼ੈਸਲੇ ਦੇ ਵਿਰੋਧ 'ਚ 7 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ...

ਪੂਰੀ ਖ਼ਬਰ »

ਗੰਨੇ ਦਾ ਭਾਅ ਵਧਾਉਣ ਨਾਲ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ-ਸੰਤੋਸ਼ ਕਟਾਰੀਆ

ਪੋਜੇਵਾਲ ਸਰਾਂ, 6 ਅਕਤੂਬਰ (ਨਵਾਂਗਰਾਈਾ)- ਕਿਸਾਨਾਂ ਵਾਸਤੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੀ ਹਮਦਰਦ ਹੈ | ਭਗਵੰਤ ਮਾਨ ਨੇ ਗੰਨੇ ਦੇ ਭਾਅ 'ਚ 20 ਰੁਪਏ ਪ੍ਰਤੀ ਕੁਇੰਟਲ ਦਾ ਮਿਸਾਲੀ ਵਾਧਾ ਕੀਤਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਟਿਊਬਵੈਲਾਂ ਦੀਆਂ ਮੋਟਰਾਂ ਦੀ ਬਿਜਲੀ 8 ਘੰਟੇ ਦੇਣ ਦੀ ਮੰਗ

ਸੰਧਵਾਂ, 6 ਅਕਤੂਬਰ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਜਥੇਦਾਰ ਮੱਖਣ ਸਿੰਘ ਸੰਧੂ ਸਾਬਕਾ ਪੰਚ, ਕੁਲਵਿੰਦਰ ਸਿੰਘ ਸੰਧੂ, ਬੂਟਾ ਸਿੰਘ ਸੰਧੂ, ਹਰਵਿੰਦਰ ਸਿੰਘ ਬੋਇਲ, ਸੁਰਿੰਦਰ ਸਿੰਘ ਮਾਨ, ਮਨਜੀਤ ਸਿੰਘ ਟਾਂਡੀ, ਮੋਦੀ ਸਿੰਘ ...

ਪੂਰੀ ਖ਼ਬਰ »

ਪਰਾਗਪੁਰ ਵਿਖੇ ਸੂਫ਼ੀਆਨਾ ਪ੍ਰੋਗਰਾਮ ਕਰਵਾਇਆ

ਔੜ/ਝਿੰਗੜਾਂ, 6 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਵਿਖੇ ਪੰਜ ਪੀਰ ਦਰਬਾਰ ਛਿੰਝ ਕਮੇਟੀ ਵਲੋਂ ਛਿੰਝ ਮੇਲਾ ਕਮੇਟੀ ਵਲੋਂ ਸੂਫ਼ੀਆਨਾ ਪ੍ਰੋਗਰਾਮ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ਮੌਕੇ ਕੁਤਬੇਵਾਲ ਕੱਵਾਲ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਸਰਕਾਰ ਤੋਂ ਬਕਾਏ ਦੀ ਮੰਗ

ਗੜ੍ਹਸ਼ੰਕਰ, 6 ਅਕਤੂਬਰ (ਧਾਲੀਵਾਲ)-ਪਾਵਰਕਾਮ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਪੈਨਸ਼ਨਰ ਐਸੋਸੀਏਸ਼ਨ ਵਲੋਂ ਕਸ਼ਮੀਰੀ ਲਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਟੇਜ ਦੀ ਕਾਰਵਾਈ ਮੰਡਲ ਸਕੱਤਰ ਜਗਦੀਸ਼ ਚੰਦਰ ਵਲੋਂ ਚਲਾਈ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਵਾਲੀਬਾਲ ਖਿਡਾਰੀ ਪ੍ਰੀਤ ਕਰਨ ਉਧਨਵਾਲ ਦੀ ਰਾਸ਼ਟਰੀ ਟੀਮ 'ਚ ਖੇਡਣ ਲਈ ਚੋਣ

ਭੱਦੀ, 6 ਅਕਤੂਬਰ (ਨਰੇਸ਼ ਧੌਲ)- ਵਾਲੀਬਾਲ ਦੇ ਉੱਘੇ ਖਿਡਾਰੀ ਪ੍ਰੀਤ ਕਰਨ ਸਪੁੱਤਰ ਥਾਣੇਦਾਰ ਰੌਸ਼ਨ ਲਾਲ ਪਿੰਡ ਉਧਨਵਾਲ ਦੀ ਗੁਜਰਾਤ ਵਿਖੇ 8 ਅਕਤੂਬਰ ਤੋਂ 12 ਅਕਤੂਬਰ ਤੱਕ ਹੋਣ ਵਾਲੀਆਂ ਰਾਸ਼ਟਰੀ ਖੇਡਾਂ ਵਿਚ ਵਾਲੀਬਾਲ ਟੀਮ ਦੇ ਖਿਡਾਰੀ ਵਜੋਂ ਚੋਣ ਕੀਤੀ ਗਈ ਹੈ ਜੋ ...

ਪੂਰੀ ਖ਼ਬਰ »

ਦੁਸਹਿਰੇ ਨੂੰ ਸਮਰਪਿਤ ਮੇਲਾ ਕਰਵਾਇਆ

ਸਮੁੰਦੜਾ, 6 ਅਕਤੂਬਰ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਦੇ ਪ੍ਰਾਚੀਨ ਸ਼ਿਵ ਮੰਦਰ ਮਹੇਸ਼ਆਣਾ ਵਿਖੇ ਦੁਸਹਿਰਾ ਉਤਸਵ ਨੂੰ ਸਮਰਪਿਤ ਸਾਲਾਨਾ ਮੇਲਾ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਦੂਰੋਂ ਨੇੜਿਉਂ ਸੰਗਤਾਂ ਸ਼ਿਵ ਮੰਦਰ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਵਲੋਂ ਸਾਈਬਰ ਜਾਗਰੂਕਤਾ ਦਿਵਸ 'ਤੇ ਸੈਮੀਨਾਰ

ਬੰਗਾ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸਿੱਖ ਨੈਸ਼ਨਲ ਕਾਲਜ, ਬੰਗਾ ਦੇ ਕੰਪਿਊਟਰ ਵਿਭਾਗ ਵਲੋਂ ਦਿਨੋ-ਦਿਨ ਵੱਧ ਰਹੇ ਸਾਈਬਰ ਜੁਰਮਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਾਉਣ ਲਈ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਨੇ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਡੀ. ਸੀ. ਏ. ਸਮੈਸਟਰ ਦੂਜਾ ਦਾ ਸ਼ਾਨਦਾਰ ਨਤੀਜਾ

ਮੁਕੰਦਪੁਰ, 6 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਡੀ.ਸੀ.ਏ. ਸਮੈਸਟਰ ਦੂਜਾ ਕਲਾਸ ਦੇ ਨਤੀਜਿਆਂ ਵਿਚ ਇਲਾਕੇ ਦੇ ਇਕੋ-ਇਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ...

ਪੂਰੀ ਖ਼ਬਰ »

ਪੇਂਡੂ ਕਾਮਿਆਂ ਵਲੋਂ ਪਿੰਡ ਝਿੰਗੜਾਂ ਤੇ ਗੋਬਿੰਦਪੁਰ ਵਿਖੇ ਵਰਕਸ਼ਾਪ

ਬੰਗਾ, 6 ਅਕਤੂਬਰ (ਕਰਮ ਲਧਾਣਾ)- ਸੀ.ਪੀ.ਐਮ. ਦੀ ਕੇਂਦਰੀ ਕਮੇਟੀ ਦੇ ਫ਼ੈਸਲੇ ਮੁਤਾਬਿਕ, ਪਿੰਡਾਂ ਦੇ ਕਾਮਿਆਂ ਦੀ ਪਿੰਡ ਝਿੰਗੜਾਂ ਵਿਖੇ ਵਰਕਸ਼ਾਪ ਲਾਈ ਗਈ | ਜਿਸ ਵਿਚ ਸੀ.ਪੀ.ਆਈ.ਐਮ. ਦੇ ਸੂਬਾ ਸਕੱਤਰੇਤ ਮੈਂਬਰ ਸਾਥੀ ਰਾਮ ਸਿੰਘ ਨੂਰਪੁਰੀ ਅਤੇ ਤਹਿਸੀਲ ਸਕੱਤਰ ਕੁਲਦੀਪ ...

ਪੂਰੀ ਖ਼ਬਰ »

ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ

ਮਜਾਰੀ/ਸਾਹਿਬਾ, 6 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਕਾਫ਼ੀ ਦਿਨ ਪਛੜ ਕੇ ਮਜਾਰੀ ਖੇਤਰ ਦੀਆਂ ਮੰਡੀਆਂ ਕਰਾਵਰ, ਸਾਹਿਬਾ ਅਤੇ ਬਕਾਪੁਰ 'ਚ ਸ਼ੁਰੂ ਹੋਈ ਝੋਨੇ ਦੀ ਖ਼ਰੀਦ ਦਾ ਹਲਕਾ ਵਿਧਾਇਕਾ ਸੰਤੋਸ਼ ...

ਪੂਰੀ ਖ਼ਬਰ »

ਸੰਤ ਬਾਬਾ ਮੌਜੀ ਸਾਧ ਦੇ ਬ੍ਰਹਮਲੀਨ ਹੋਣ ਨਾਲ ਸੰਤ ਸਮਾਜ ਤੇ ਸਮੁੱਚੀ ਲੁਕਾਈ ਨੂੰ ਵੱਡਾ ਘਾਟਾ ਪਿਆ- ਸਵਾਮੀ ਦਾਸਾ ਨੰਦ

ਭੱਦੀ, 6 ਅਕਤੂਬਰ (ਨਰੇਸ਼ ਧੌਲ)- ਲੱਖ ਦਾਤਾ ਪੀਰ ਡੇਰਾ ਨਿੱਘੀ ਦੇ ਮੁੱਖ ਸੰਚਾਲਕ ਮਹਾਨ ਸੰਤ ਮਹਾਂ ਪੁਰਸ਼ ਅਤੇ ਉਨ੍ਹਾਂ ਦੇ ਹਮਜਮਾਤੀ ਸੰਤ ਬਾਬਾ ਮੌਜੀ ਸਾਧ ਦੇ ਅਚਾਨਕ ਬ੍ਰਹਮਲੀਨ ਹੋਣ ਨਾਲ ਸੰਤ ਸਮਾਜ ਸਮੇਤ ਸਮੁੱਚੀ ਲੁਕਾਈ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਹਿਰਾਮ ਵਲੋਂ ਮੀਟਿੰਗ

ਬਹਿਰਾਮ, 6 ਅਕਤੂਬਰ (ਨਛੱਤਰ ਸਿੰਘ ਬਹਿਰਾਮ)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ.ਜਤਿੰਦਰ ਸਹਿਗਲ ਦੀ ਪ੍ਰਧਾਨਗੀ ਵਿਚ ਬਹਿਰਾਮ ਵਿਖੇ ਸ਼ਹੀਦ-ਏ-ਆਜ਼ਮ ਸ. ...

ਪੂਰੀ ਖ਼ਬਰ »

ਨਸ਼ੇ ਦਾ ਅੰਤ ਨੌਜਵਾਨ ਇਕੱਠੇ ਹੋ ਕੇ ਕਰ ਸਕਦੇ ਹਨ-ਚਮਨ ਸਿੰਘ

ਨਵਾਂਸ਼ਹਿਰ, 6 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਸਲੋਹ (ਨਵਾਂਸ਼ਹਿਰ) ਵਿਖੇ ''ਨਸ਼ਾ ਮੁਕਤ ਭਾਰਤ ਅਭਿਆਨU ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਸ.ਦੀਦਾਰ ਸਿੰਘ (ਸਿਹਤ ...

ਪੂਰੀ ਖ਼ਬਰ »

ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ

ਸੰਧਵਾਂ, 6 ਅਕਤੂਬਰ (ਪ੍ਰੇਮੀ ਸੰਧਵਾਂ)- ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾ ਸਭਾ ਵਲੋਂ ਗਰਾਮ ਪੰਚਾਇਤ, ਨਗਰ ਨਿਵਾਸੀ ਤੇ ਐਨ.ਆਰ.ਆਈਜ਼ ਭਰਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ ਦੀ ਅਗਵਾਈ 'ਚ ਦੁਸਹਿਰਾ ਧੂਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਸੰਤ ਗੁਰਦੇਵ ਸਿੰਘ ਦੀ ਯਾਦ 'ਚ ਸਮਾਗਮ

ਸੰਧਵਾਂ, 6 ਅਕਤੂਬਰ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਦੇ ਤਪ ਅਸਥਾਨ ਸੰਤ ਜੀਵਾ ਦਾਸ ਦਰਬਾਰ ਕੇਰ ਵਾਲਾ ਵਿਖੇ ਮਹਾਨ ਤਪੱਸਵੀ ਸੰਤ ਗੁਰਦੇਵ ਸਿੰਘ ਦੀ 6ਵੀਂ ਬਰਸੀ ਮੌਕੇ ਮੱੁਖ ਸੇਵਾਦਾਰ ਡਾ. ਹਰਭਜਨ ਸਿੰਘ ਦੀ ਅਗਵਾਈ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਸ਼ੇਖੂਪੁਰ ਜ਼ੋਨਲ ਇੰਚਾਰਜ ਚੁਣੇ

ਨਵਾਂਸ਼ਹਿਰ, 6 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ, ਸਿੱਖ ਇਤਿਹਾਸ ਅਤੇ ਪੰਥਕ ਰਹਿਤ ਮਰਯਾਦਾ ਦੇ ਪ੍ਰਚਾਰ-ਪ੍ਰਸਾਰ ਦੇ ਉਦੇਸ਼ ਨਾਲ ਸੇਵਾ ਕਰ ਰਹੀ ਸੰਸਥਾ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ (ਰਜਿ:) ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਵਲੋਂ ਲੋੜਵੰਦਾਂ ਦੀ ਸਹਾਇਤਾ

ਨਵਾਂਸ਼ਹਿਰ, 6 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵਲੋਂ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਗਵਰਨਰ ਦਵਿੰਦਰਪਾਲ ਅਰੋੜਾ, ਐੱਸ.ਪੀ.ਸੋਧੀ ਗਵਰਨਰ 1, ਰਛਪਾਲ ਸਿੰਘ ਬੱਚਾਜੀਵੀ ਗਵਰਨਰ 2 ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ...

ਪੂਰੀ ਖ਼ਬਰ »

ਔੜ 'ਚ ਦੁਸਹਿਰੇ ਦਾ ਤਿਉਹਾਰ ਧੂੁਮਧਾਮ ਨਾਲ ਮਨਾਇਆ

ਔੜ, 6 ਅਕਤੂਬਰ (ਜਰਨੈਲ ਸਿੰਘ ਖੁਰਦ)- ਕਸਬਾ ਔੜ ਵਿਖੇ ਇੱਥੋਂ ਦੀ ਸਥਾਨਕ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਮੇਲਾ ਬੜੀ ਹੀ ਧੁੂਮਧਾਮ ਨਾਲ ਮਨਾਇਆ ਗਿਆ | ਇਸ ਮੇਲੇ ਦਾ ਉਦਘਾਟਨ ਮੇਲਾ ਕਮੇਟੀ ਦੇ ਪ੍ਰਧਾਨ ਕਮਲਜੀਤ ਸਿੰਘ ਰਾਣਾ, ਚੇਅਰਮੈਨ ਜੀਵਨ ਕੁਮਾਰ ...

ਪੂਰੀ ਖ਼ਬਰ »

50 ਗੱਡੀਆਂ ਦੇ ਕਾਫ਼ਲੇ ਨਾਲ ਰੋਸ ਮਾਰਚ 'ਚ ਕਰਾਂਗੇ ਸ਼ਮੂਲੀਅਤ-ਸੁਨੀਤਾ ਚੌਧਰੀ

ਬਲਾਚੌਰ, 6 ਅਕਤੂਬਰ (ਸ਼ਾਮ ਸੁੰਦਰ ਮੀਲੂ)- ਹਰਿਆਣਾ 'ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਅਦਾਲਤ ਵਲੋਂ ਮਾਨਤਾ ਦੇਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਫ਼ੈਸਲੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਹਰ ਪੱਖੋਂ ...

ਪੂਰੀ ਖ਼ਬਰ »

ਦੁਸਹਿਰਾ ਕਬੱਡੀ ਟੂਰਨਾਮੈਂਟ ਦੌਰਾਨ ਡੇਨੀ ਕਬੱਡੀ ਕਲੱਬ ਮੁਕੰਦਪੁਰ ਨੇ ਜਿੱਤਿਆ 51000 ਨਕਦ ਇਨਾਮ ਤੇ ਟਰਾਫ਼ੀ

ਮੁਕੰਦਪੁਰ, 6 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਮੁਕੰਦਪੁਰ ਦੇ 3 ਦਿਨ ਚੱਲੇ ਦਸਹਿਰਾ ਕਬੱਡੀ ਟੂਰਨਾਮੈਂਟ ਦੇ ਆਖ਼ਰੀ ਦਿਨ ਪੰਜਾਬ ਦੀਆਂ ਚੋਟੀ ਦੀਆਂ ਕਬੱਡੀ ਕਲੱਬਾਂ ਦੀਆਂ ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਲੋਂ ਦਿਖਾਏ ਖੇਡ ਪ੍ਰਦਰਸ਼ਨ ਦਾ ਦਰਸ਼ਕਾਂ ਨੇ ਭਰਪੂਰ ...

ਪੂਰੀ ਖ਼ਬਰ »

ਗਹੂੰਣ ਵਿਖੇ 'ਇਨ ਸੀਟੂ ਸਕੀਮ' ਅਧੀਨ ਲਗਾਇਆ ਕਿਸਾਨ ਸਿਖਲਾਈ ਕੈਂਪ

ਬਲਾਚੌਰ, 6 ਅਕਤੂਬਰ (ਸ਼ਾਮ ਸੁੰਦਰ ਮੀਲੂ)- ਖੇਤੀਬਾੜੀ ਅਫ਼ਸਰ ਬਲਾਚੌਰ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪਿੰਡ ਗਹੂੰਣ ਵਿਖੇ 'ਇਨ ਸੀਟੂ ਸਕੀਮ' ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਗਊਸ਼ਾਲਾ ਨੂੰ ਦਵਾਈਆਂ ਭੇਟ

ਬੰਗਾ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਪ੍ਰਧਾਨ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਬਾ ਸ਼ਿਵ ਗ਼ੈਰ ਮੰਦਰ ਗਊਸ਼ਾਲਾ ਬੰਗਾ ਨੂੰ ਲੋੜੀਂਦੀਆਂ ਦਵਾਈਆਂ ਭੇਟ ਕੀਤੀਆਂ | ਰਾਮਾ ਐਰੀ ਅਤੇ ਸ਼ਾਮਾ ਐਰੀ ਵਲੋਂ ਦਵਾਈਆਂ ਭੇਟ ਕਰਨ 'ਚ ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਇਨਸਾਫ਼ ਲਈ ਭਟਕਾ ਕੇ ਪੁਲਿਸ ਕਿਸ ਦੀ ਕਰ ਰਹੀ ਹੈ ਸੇਵਾ

ਨਵਾਂਸ਼ਹਿਰ, 6 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਮੀਡੀਆ ਜਮਹੂਰੀਅਤ ਦਾ ਚੌਥਾ ਥੰਮ੍ਹ ਮੰਨਿਆ ਜਾਂਦਾ ਹੈ | ਵਿਧਾਨ ਪਾਲਿਕਾ, ਕਾਰਜਪਾਲਿਕਾ, ਨਿਆਂਪਾਲਿਕਾ ਤਿੰਨ ਥੰਮ੍ਹ ਅਤੇ ਚੌਥਾ ਇਹ | ਜੇਕਰ ਇਨ੍ਹਾਂ ਵਿਚੋਂ ਇਕ ਥੰਮ੍ਹ ਵੀ ਕਮਜ਼ੋਰ ਹੋ ਜਾਵੇ ਤਾਂ ਸਮਝੋ ਜਮਹੂਰੀਅਤ ...

ਪੂਰੀ ਖ਼ਬਰ »

ਕਈ ਸਹੂਲਤਾਂ ਤੋਂ ਸੱਖਣਾ ਹੈ ਪਿੰਡ ਮੁੰਨਾ

ਘੁੰਮਣਾਂ, 6 ਅਕਤੂਬਰ (ਮਹਿੰਦਰ ਪਾਲ ਸਿੰਘ)- ਪਿੰਡ ਮੁੰਨਾ ਫਰਾਲਾ ਫਗਵਾੜਾ ਰੋਡ 'ਤੇ ਸਥਿਤ ਹੈ | ਇਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਹੈ | ਇਸ ਪਿੰਡ ਨਾਲ ਪਿਛਲੀਆਂ ਸਰਕਾਰਾਂ ਨੇ ਲੱਗਦਾ ਮਤਰੇਈ ਮਾਂ ਵਾਲਾ ਸਲੂਕ ਕੀਤਾ | ਇਹ ਪਿੰਡ ਕਈ ਸਹੂਲਤਾਂ ਤੋਂ ਸੱਖਣਾ ਹੈ | ...

ਪੂਰੀ ਖ਼ਬਰ »

ਗੁਰਮੁਖੀ ਤੇ ਪੰਜਾਬੀ ਲਿਪੀ ਦੀ ਅੱਖਰਕਾਰੀ ਮੁਕਾਬਲੇ ਕਰਵਾਏ

ਨਵਾਂਸ਼ਹਿਰ, 6 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਅੱਜ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਸੁਰਿੰਦਰ ਕੌਰ ਅਤੇ ਸਹਿਯੋਗੀ ਗੁਰਦੀਪ ਕੌਰ ਦੀ ਦੇਖ-ਰੇਖ ਵਿਚ ਅੱਖਰਕਾਰੀ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰ. ਤਰਨਪ੍ਰੀਤ ਕੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX