ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਕਿਸਾਨਾਂ ਮਜ਼ਦੂਰਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੰਗ ਪੱਤਰ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਜਿਸ ਤੋਂ ਬਾਅਦ ਕਿਸਾਨ ਮਜ਼ਦੂਰਾਂ ਵਲੋਂ ਫ਼ਾਜ਼ਿਲਕਾ-ਅਬੋਹਰ ਰੋਡ ਤੇ ਜਾਮ ਲਾ ਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਪੁੱਜੀ, ਪਰ ਪ੍ਰਦਰਸ਼ਨਕਾਰੀਆਂ ਵਲੋਂ ਜਾਮ ਨਹੀਂ ਖੋਲਿ੍ਹਆ ਗਿਆ | ਫ਼ਾਜ਼ਿਲਕਾ ਦੇ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸੇ ਵਿਚ ਲਿਆ | ਜਿਸ ਤੋਂ ਬਾਅਦ ਫ਼ਾਜ਼ਿਲਕਾ ਦੇ ਏ.ਡੀ.ਸੀ. ਨੇ ਦਫ਼ਤਰ ਤੋਂ ਬਾਹਰ ਆ ਕੇ ਕਿਸਾਨਾਂ ਤੋਂ ਮੰਗ ਪੱਤਰ ਅਤੇ ਪ੍ਰਦਰਸ਼ਨਕਾਰੀਆਂ ਨੇ ਜਾਮ ਖੋਲ੍ਹ ਦਿੱਤਾ | ਮਾਮਲਾ ਮੰਡੀ ਲਾਧੂਕਾ ਦੀ ਚੰਡੀਗੜ੍ਹ ਬਸਤੀ ਦਾ ਸੀ, ਜਿੱਥੇ ਮਜ਼ਦੂਰਾਂ ਨੂੰ ਮਕਾਨ ਛੱਡਣ ਦੇ ਨੋਟਿਸ ਜਾਰੀ ਕੀਤੇ ਗਏ ਸਨ ਜਿਸ ਨੂੰ ਲੈ ਕੇ ਮਜ਼ਦੂਰ ਅਤੇ ਕਿਸਾਨ ਵਰਗ ਮੰਗ ਪੱਤਰ ਦੇਣ ਲਈ ਡੀ.ਸੀ. ਦਫ਼ਤਰ ਪੁੱਜਿਆ, ਜਿੱਥੇ ਏ.ਡੀ.ਸੀ. ਨਾਲ ਕਿਸਾਨ ਮਜ਼ਦੂਰਾਂ ਦਾ ਮੰਗ ਪੱਤਰ ਦਫ਼ਤਰ ਤੋਂ ਬਾਹਰ ਆ ਕੇ ਲੈਣ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ | ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਕੁਮਾਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਕੁਮਾਰ, ਮਹਿੰਦਰ ਕੌੜਿਆਂ ਵਾਲੀ, ਕੁਲਵੰਤ ਸਿੰਘ, ਬਾਊ ਰਾਮ ਸਰਪੰਚ ਨੇ ਦੱਸਿਆ ਕਿ ਅਡਾਨੀ ਗਰੁੱਪ ਦਾ ਇਕ ਸੈਲੋ ਬਣ ਰਿਹਾ ਹੈ ਜਿਸ ਨੂੰ 100 ਫੁੱਟ ਦੀ ਸੜਕ ਲਗਾਈ ਜਾ ਰਹੀ ਹੈ | ਇਸ ਨੂੰ ਲੈ ਕੇ 250-300 ਗ਼ਰੀਬ ਪਰਿਵਾਰਾਂ ਨੂੰ ਬੇਘਰ ਕਰ ਕੇ ਸੜਕ ਬਣਾਈ ਜਾ ਰਹੀ ਹੈ | ਜਿਸ ਨੂੰ ਲੈ ਕੇ ਗ਼ਰੀਬ ਨੂੰ ਨੋਟਿਸ ਜਾਰੀ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਪਿਛਲੇ ਕਰੀਬ 50 ਸਾਲ ਤੋਂ ਉੱਥੇ ਰਹਿ ਰਹੇ ਹਨ | ਪਰ ਸਰਕਾਰਾਂ ਅਤੇ ਕਾਰਪੋਰੇਟ ਘਰਾਣੇ ਇਨ੍ਹਾਂ ਦੇ ਸਿਰਾਂ ਤੋਂ ਛੱਤ ਖੋਹਣਾ ਚਾਹੁੰਦੇ ਹਨ | ਜਿਸ ਕਾਰਨ ਉਹ ਮੰਗ ਪੱਤਰ ਦੇਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਸਨ, ਪਰ ਪ੍ਰਸ਼ਾਸਨਿਕ ਅਧਿਕਾਰੀ ਡੀ.ਸੀ. ਦੇ ਨਾ ਹੋਣ ਕਾਰਨ ਏ.ਡੀ.ਸੀ. ਨੂੰ ਬਾਹਰ ਆ ਕੇ ਮੰਗ ਪੱਤਰ ਲੈਣ ਲਈ ਕਿਹਾ ਗਿਆ ਸੀ, ਪਰ ਏ.ਡੀ.ਸੀ. ਉਨ੍ਹਾਂ ਕੋਲੋਂ ਮੰਗ ਪੱਤਰ ਲੈਣ ਲਈ ਨਹੀਂ ਆਏ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਲੋਕਤੰਤਰ ਖ਼ਤਮ ਹੋ ਚੁੱਕਿਆ ਹੈ | ਨੌਕਰਸ਼ਾਹੀ ਅੱਜ ਮਾਲਕ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਤੋਂ ਇਨ੍ਹਾਂ ਅਧਿਕਾਰੀਆਂ ਨੂੰ ਤਨਖ਼ਾਹ ਦਿੰਦੀ ਹੈ, ਪਰ ਅਧਿਕਾਰੀ ਲੋਕਾਂ ਦੀ ਗੱਲ ਨਹੀਂ ਸੁਣਦੇ | ਉਨ੍ਹਾਂ ਕਿਹਾ ਕਿ ਕਰੀਬ 300 ਕਿਸਾਨ ਮਜ਼ਦੂਰ ਮੰਗ ਪੱਤਰ ਦੇਣ ਆਇਆ ਸੀ, ਪਰ ਅਧਿਕਾਰੀਆਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ | ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਐੱਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਏ.ਡੀ.ਸੀ. ਇਕ ਜ਼ਰੂਰੀ ਵੀ.ਸੀ. ਤੇ ਸਨ, ਜਿਸ ਕਾਰਨ ਉਹ ਬਾਹਰ ਨਹੀਂ ਆ ਸਕੇ ਅਤੇ ਇਹ ਵਿਵਾਦ ਅਨਜਾਣੇ ਵਿਚ ਪੈਦਾ ਹੋ ਗਿਆ, ਪਰ ਹੁਣ ਪ੍ਰਦਰਸ਼ਨਕਾਰੀਆਂ ਨੂੰ ਭਰੋਸੇ ਵਿਚ ਲੈ ਕੇ ਉਨ੍ਹਾਂ ਦਾ ਮੰਗ ਪੱਤਰ ਏ.ਡੀ.ਸੀ. ਨੂੰ ੂ ਸੌਂਪਿਆ ਜਾ ਰਿਹਾ ਹੈ | ਐੱਸ.ਡੀ.ਐਮ. ਨੇ ਪ੍ਰਦਰਸ਼ਨਕਾਰੀਆਂ ਨੂੰ ਨਾਲ ਲੈ ਗਏ ਅਤੇ ਏ.ਡੀ.ਸੀ. ਨੇ ਦਫ਼ਤਰ ਤੋਂ ਬਾਹਰ ਆ ਕੇ ਮੰਗ ਪੱਤਰ ਲਿਆ | ਇਸ ਮੌਕੇ ਸਰਪੰਚ ਮਿਹਰ ਚੰਦ ਵਡੇਰਾ, ਰਮੇਸ਼ ਲਾਲ, ਤਰਸੇਮ ਲਾਲ, ਸੁਨੀਤਾ ਰਾਣੀ, ਦੀਪ ਮਾਲਾ, ਪ੍ਰਕਾਸ਼ ਕੌਰ, ਕਾਲੀ, ਆਸ਼ਾ ਰਾਣੀ, ਪਾਰਵਤੀ, ਮਾਇਆ ਦੇਵੀ, ਸੀਤਾ ਰਾਣੀ, ਸਰਜਨ, ਫ਼ਕੀਰ ਚੰਦ, ਬੱਬਲੂ, ਕ੍ਰਿਸ਼ਨ ਲਾਲ ਆਦਿ ਹਾਜ਼ਰ ਸਨ |
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ) - ਨਗਰ ਨਿਗਮ ਅਬੋਹਰ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਮੂਹਰੇ ਧਰਨਾ ਦੇ ਦਿੱਤਾ | ਯੂਨੀਅਨ ਦੇ ਆਗੂਆਂ ਪ੍ਰਧਾਨ ਅਸ਼ਵਨੀ ਟਾਂਕ ਨੇ ਦੱਸਿਆ ਕਿ ਨਗਰ ਨਿਗਮ ਦੇ ਸਫ਼ਾਈ ਕਾਮਿਆਂ ਨੂੰ ਮਈ ...
ਮੰਡੀ ਲਾਧੂਕਾ, 6 ਅਕਤੂਬਰ (ਰਾਕੇਸ਼ ਛਾਬੜਾ, ਮਨਪੀ੍ਰਤ ਸੈਣੀ) - ਪੰਜਾਬ ਸਰਕਾਰ ਵਲੋਂ ਪਰਮਲ ਝੋਨੇ ਦਾ ਆਨਲਾਈਨ ਗੇਟ ਪਾਸ ਕੱਟਣ ਦਾ ਆੜ੍ਹਤੀਆ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਮੰਡੀ ਦੀ ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਅਮਨੀਸ਼ ਮਹਿਤਾ ਅਤੇ ਸਾਬਕਾ ਪ੍ਰਧਾਨ ਅਵਿਨਾਸ਼ ...
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੀਤੇ ਦਿਨ ਸਥਾਨਕ ਦਸਹਿਰਾ ਗਰਾਊਾਡ ਵਿਖੇ ਦਸਹਿਰਾ ਕਮੇਟੀ ਵਲੋਂ ਮਨਾਏ ਗਏ ਦਸਹਿਰੇ ਦੇ ਤਿਉਹਾਰ ਮੌਕੇ ਸਿਹਤ ਵਿਭਾਗ ਦੇ ਹੁਕਮਾਂ 'ਤੇ ਸਿਹਤ ਕਰਮਚਾਰੀਆਂ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ...
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੂਰਨ ਆਜ਼ਾਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾ ਮਾਰਚ ਅੱਜ 7 ਅਕਤੂਬਰ ਨੂੰ ਸ਼ੁਰੂ ਹੋ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਜੋਤੀ ਬੀ.ਐਡ. ਕਾਲਜ ਦੇ ਵਿਦਿਆਰਥੀਆਂ ਨੇ ਰੁਜ਼ਗਾਰ ਉਤਪਤੀ, ਕੌਸ਼ਲ ਵਿਕਾਸ ਅਤੇ ਸਿਖਲਾਈ ਵਿਭਾਗ ਫ਼ਾਜ਼ਿਲਕਾ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ | ਵਿਦਿਆਰਥੀਆਂ ਦੀ ਅਗਵਾਈ ਸਹਾਇਕ ਪ੍ਰੋਫ਼ੈਸਰ ਰਾਜਵਿੰਦਰ ਸਿੰਘ ਅਤੇ ...
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ) - ਸਥਾਨਕ ਨਵੀਂ ਆਬਾਦੀ ਨੂੰ ਸ਼ਹਿਰ ਨਾਲ ਜੋੜਨ ਵਾਲੇ ਸਟੀਲ ਓਵਰਬਿ੍ਜ 'ਤੇ ਲੱਗੀਆਂ ਇੰਟਰਲਾਕਿੰਗ ਟਾਈਲਾਂ ਮੁੜ ਤੋਂ ਥਾਂ-ਥਾਂ ਤੋਂ ਟੁੱਟ ਗਈਆਂ ਹਨ ਜਿਸ ਕਾਰਨ ਇੱਥੋਂ ਲੰਘਣ ਵਾਲੇ ਦੋ ਪਹੀਆ ਵਾਹਨ ਚਾਲਕਾਂ ਨੂੰ ...
ਜਲਾਲਾਬਾਦ, 6 ਅਕਤੂਬਰ (ਕਰਨ ਚੁਚਰਾ) - ਥਾਣਾ ਵੈਰੋ ਕਾ ਪੁਲਿਸ ਨੇ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਿਕੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਕਾਠਗੜ੍ਹ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਦੀਵਾਲੀ ਸਮੇਤ ਹੋਰ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨਾਂ ਲਈ ਅਰਜ਼ੀਆਂ ਜਮਾਂ ਕਰਵਾਉਣ ਲਈ ਆਖ਼ਰੀ ਮਿਤੀ 7 ਅਕਤੂਬਰ ਹੈ | ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ...
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ) - ਪਿੰਡ ਦੁਤਾਰਾਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅੰਦਰ ਜੰਗਲੀ ਜੀਵ ਸੁਰੱਖਿਆ ਵਿਭਾਗ ਅਬੋਹਰ ਦੇ ਰੇਂਜ ਅਫ਼ਸਰ ਮੰਗਤ ਰਾਮ, ਬਲਾਕ ਅਫ਼ਸਰ ਮਨਜੀਤ ਸਿੰਘ, ਬੀਟ ਇੰਚਾਰਜ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ...
ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ) - ਇਕ ਖੇਤ ਮਜ਼ਦੂਰ ਨੇ ਲੱਭਿਆ ਹੋਇਆ ਕੀਮਤੀ ਮੋਬਾਈਲ ਫ਼ੋਨ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਪਿੰਡ ਡੱਬਵਾਲਾ ਕਲਾਂ ਦੇ ਕਰਨਪਾਲ ਸਿੰਘ ਪੁੱਤਰ ਬਲਵੀਰ ਸਿੰਘ ਜੋ ਖੇਤ ਜਾ ਰਿਹਾ ਸੀ ਤੇ ਉਸ ਨੂੰ ...
ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ) - ਮਾਰਕੀਟ ਕਮੇਟੀ ਅਰਨੀਵਾਲਾ ਅਧੀਨ ਆਉਂਦੇ ਖ਼ਰੀਦ ਕੇਂਦਰ ਮੰਡੀ ਅਮੀਨ ਗੰਜ ਰੋੜਾਂਵਾਲੀ ਵਿਖੇ ਝੋਨੇ ਦੀ ਆਈ ਪਹਿਲੀ ਢੇਰੀ ਦੀ ਖ਼ਰੀਦ ਕਰਕੇ ਇਸ ਦੀ ਸ਼ੁਰੂਆਤ ਕੀਤੀ ਗਈ | ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸਾਬਕਾ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਦੇ ਪਿੰਡ ਆਵਾ ਨੂੰ ਜ਼ਿਲ੍ਹੇ ਦਾ ਸਭ ਤੋਂ ਸਫ਼ਾਈ ਵਾਲਾ ਪਿੰਡ ਦਾ ਅਵਾਰਡ ਮਿਲਣ ਤੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਨੇ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਮੰੂਹ ਮਿੱਠਾ ...
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ) - ਹਲਕੇ ਦੇ ਪਿੰਡ ਹਿੰਮਤਪੁਰਾ ਦੀ ਕੋਆਪਰੇਟਿਵ ਦੀ ਕਮੇਟੀ ਦੀ ਚੋਣ ਲਈ ਨਾਮਜ਼ਦਗੀ ਪੱਤਰ 6 ਅਕਤੂਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਭਰੇ ਜਾਣੇ ਸਨ | ਜਿਸ ਸਬੰਧੀ ਇਕ ਹਫ਼ਤਾ ਪਹਿਲਾਂ ਹੀ ਪਿੰਡ ਹਿੰਮਤਪੁਰਾ ਅਤੇ ਪਿੰਡ ...
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਫ਼ਸਲਾਂ ਦੀ ਨਿਰਵਿਘਨ ਬੋਲੀ ...
ਫ਼ਾਜ਼ਿਲਕਾ, 6 ਅਕਤੂਬਰ (ਅਮਰਜੀਤ ਸ਼ਰਮਾ) - ਖੇਤੀਬਾੜੀ ਵਿਭਾਗ ਵਲੋਂ ਫ਼ਾਜ਼ਿਲਕਾ ਬਲਾਕ ਦੇ ਪਿੰਡ ਬੇਰੀ ਵਾਲਾ ਵਿਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਬੀ.ਟੀ.ਐਮ. ਰਾਜਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਅਤੇ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਸਕੂਲ ਘੱਲੂ ਦੇ ਵੱਖ-ਵੱਖ ਵਰਗਾਂ ਵਿਚ 52 ਵਿਦਿਆਰਥੀਆਂ ਦੀ ਸੂਬਾ ਪੱਧਰੀ ਸਕੂਲ ਸਾਫਟਬਾਲ ਖੇਡਾਂ ਵਿਚ ਚੋਣ ਹੋਈ ਹੈ | ਜਾਣਕਾਰੀ ਦਿੰਦਿਆਂ ਕੋਚ ਮੋਹਿਤ ਕੁਮਾਰ ਨੇ ਦੱਸਿਆ ਕਿ ਗਾਡਵਿਨ ਸਕੂਲ ਦੇ ਸਾਫਟਬਾਲ ਵਿਚ ...
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ) - ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਲਜ ਪਿ੍ੰਸੀਪਲ ਡਾ: ਵਿਜੇ ਗਰੋਵਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵਲੋਂ ਸਾਈਬਰ ਕ੍ਰਾਈਮ ਸੁਰੱਖਿਆ ਜਾਗਰੂਕਤਾ ਮੁਹਿੰਮ ਸਬੰਧੀ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ...
ਮੰਡੀ ਘੁਬਾਇਆ, 6 ਅਕਤੂਬਰ (ਅਮਨ ਬਵੇਜਾ) - ਬਾਬਾ ਬੱੁਢਾ ਸਾਹਿਬ ਜੋੜ ਮੇਲੇ ਨੂੰ ਜਾਣ ਵਾਲੀ ਸੰਗਤ ਲਈ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਂਕੀ ਘੁਬਾਇਆ ਦੇ ਇੰਚਾਰਜ ਬਲਕਾਰ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਅਰਦਾਸ ਕਰਵਾ ਕੇ ਸਾਂਝੇ ਤੋਰ ਤੇ ਬਰੈੱਡ ਪਕੌੜੇ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਵਿਜ਼ਡਮ ਕਾਨਵੈਂਟ ਸਕੂਲ ਵਿਖੇ ਡਾਂਡੀਆ ਉਤਸਵ ਦਾ ਆਯੋਜਨ ਕੀਤਾ ਗਿਆ ਜਿਸ 'ਚ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰਨਾਂ ਨੇ ਵੀ ਹਿੱਸਾ ਲਿਆ | ਪ੍ਰੋਗਰਾਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਵਿੰਦਰ ਦਹੂਜਾ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਜੋ ਗੱਲ ਚੋਣਾਂ ਤੋਂ ਪਹਿਲਾਂ ਕਹੀ ਸੀ, ਉਹ ਗੱਲ ਕਰ ਕੇ ਵਿਖਾਵਾਂਗੇ | ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰ ਕੇ ਪੂਰਾ ਕਰਾਂਗੇ | ਇਹ ਸ਼ਬਦ ...
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ) - ਰਾਸ਼ਟਰੀ ਸਵੈ ਸੇਵਕ ਸੰਘ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪਥ ਸੰਚਾਲਨ ਪ੍ਰੋਗਰਾਮ ਦਾ ਆਯੋਜਨ 9 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਚ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ਨਗਰ ...
ਕੋਟ ਈਸੇ ਖਾਂ, 6 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸ਼ਹਿਰ ਦੀ ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਸੁੰਦਰ ਨਗਰ ਦੇ ਮੁੱਖ ਸੇਵਾਦਾਰ ਤੇ ਸ਼ਹਿਰ ਨਿਵਾਸੀਆਂ ਵਲੋਂ ਦਿੱਤੇ ਉੱਦਮ ਸਦਕਾ ਇਸ ਵਾਰ ਮਨਾਏ ਦੁਸਹਿਰੇ ਵਾਲੇ ਦਿਨ ਦਾ ਰਸਮੀ ਉਦਘਾਟਨ ਸਾਬਕਾ ਵਿਧਾਇਕ ...
ਮੋਗਾ, 6 ਅਕਤੂਬਰ (ਗੁਰਤੇਜ ਸਿੰਘ)-ਮੋਗਾ-ਫ਼ਿਰੋਜ਼ਪੁਰ ਰੋਡ ਦੁੱਨੇਕੇ ਵਿਖੇ ਕਰੀਬ 4:30 ਵਜੇ ਸਕੂਲ ਵੈਨ ਨਾਲ ਐਂਬੂਲੈਂਸ 108 ਦੀ ਟੱਕਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਮੋਗਾ-ਫ਼ਿਰੋਜ਼ਪੁਰ ਰੋਡ 'ਤੇ ਘੱਲ ਕਲਾਂ ਸਥਿਤ ਇਕ ਪ੍ਰਾਈਵੇਟ ਸਕੂਲ ਦੀ ਵੈਨ ...
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ) - ਥਾਣਾ ਸਿਟੀ 2 ਪੁਲਿਸ ਵਲੋਂ ਕਾਰ ਨੂੰ ਟੱਕਰ ਮਾਰਨ ਵਾਲੇ ਗੱਡੀ ਸਵਾਰ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕਾਨਵੈਂਟ ਐਵਿਨਿਊ ਕਾਲੋਨੀ ਅਬੋਹਰ ਨੇ ...
ਜਲਾਲਾਬਾਦ, 6 ਅਕਤੂਬਰ (ਕਰਨ ਚੁਚਰਾ) - ਥਾਣਾ ਵੈਰੋ ਕਾ ਪੁਲਿਸ ਨੇ ਮਾਰਕੁੱਟ ਕਰਨ ਦੇ ਮਾਮਲੇ 'ਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਲੰਦਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਚੱਕ ਅਟਾਰੀ ਥਾਣਾ ਸ੍ਰੀਮੁਕਤਸਰ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਆਰੀਆ ਸਮਾਜ ਫ਼ਾਜ਼ਿਲਕਾ ਦਾ ਸਾਲਾਨਾ ਮਹਾਂਉਤਸਵ 8 ਅਤੇ 9 ਅਕਤੂਬਰ ਨੂੰ ਮਨਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਡਾ. ਨਵਦੀਪ ਜਸੂਜਾ ਨੇ ਦੱਸਿਆ ਕਿ 8 ਅਕਤੂਬਰ ਨੂੰ ਸਵੇਰੇ 9 ਤੋਂ ਸਾਢੇ 9 ਵਜੇ ਤੱਕ ਹਵਨ ...
ਅਬੋਹਰ, 6 ਅਕਤੂਬਰ (ਸੁਖਜੀਤ ਸਿੰਘ ਬਰਾੜ) - ਸਥਾਨਕ ਪੁਰਾਣੀ ਮਾਰਕੀਟ ਕਮੇਟੀ ਦੀ ਥਾਂ 'ਤੇ ਸ੍ਰੀ ਸਨਾਤਨ ਧਰਮ ਪ੍ਰਚਾਰਕ ਰਾਮ ਨਾਟਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲਾ 'ਚ ਬੀਤੀ ਰਾਤ ਕਲਾਕਾਰਾਂ ਵਲੋਂ ਰਾਵਣ ਦੇ ਅੰਤ ਦਾ ਮੰਚਨ ਕੀਤਾ ਗਿਆ | ਇਸ ਪ੍ਰੋਗਰਾਮ ਦੇ ਮੁੱਖ ...
ਮੰਡੀ ਲਾਧੂਕਾ, 6 ਅਕਤੂਬਰ (ਰਾਕੇਸ਼ ਛਾਬੜਾ) - ਮੰਡੀ ਵਿਚ 50 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਵਾਲੇ ਅੰਨ ਭੰਡਾਰਨ ਸਾਇਲੋ ਬਣਾਇਆ ਜਾ ਰਿਹਾ ਹੈ | ਇਸ ਸਾਇਲੋ ਨੂੰ ਮੰਡੀ ਅਤੇ ਹੋਰਨਾਂ ਅਨਾਜ ਮੰਡੀਆਂ ਦੇ ਨਾਲ ਜੋੜਨ ਲਈ ਮੰਡੀ ਦੇ ਸੇਮ ਨਾਲ ਤੋਂ ਸਾਇਲੋ ਤੱਕ ਲਗਭਗ ਤਿੰਨ ...
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਕਮੇਟੀ ਦੀਆਂ ਚੋਣਾਂ ਅੱਜ 6 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਕੇ 7 ਅਕਤੂਬਰ ਨੂੰ ਹੋਈਆਂ ਸਨ | ਪਰ ਮੌਕੇ ਦੇ ਪ੍ਰੋਜ਼ਾਈਡਿੰਗ ਅਫ਼ਸਰ ਕਰਨ ...
ਜਲਾਲਾਬਾਦ, 6 ਅਕਤੂਬਰ (ਜਤਿੰਦਰ ਪਾਲ ਸਿੰਘ) - ਬੇਰੁਜ਼ਗਾਰ ਆਯੁਰਵੈਦਿਕ ਡੀ. ਫਾਰਮੇਸੀ ਉਪ ਵੈਦ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ 9 ਅਕਤੂਬਰ ਤੋਂ ਸਮਾਣਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੋੜ ਮਾਜਰਾ ਸੰਘਰਸ਼ ਸ਼ੁਰੂ ਕਰ ਰਹੇ ਹਨ | ਇਹ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਸਾਉਣੀ 2022 ਦੌਰਾਨ ਸੀ.ਆਰ.ਐਮ. ਸਕੀਮ ਤਹਿਤ ਡਾ. ਰਾਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੇ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੇ ਬਲਾਕ ਖੂਹੀਆਂ ਸਰਵਰ ਵਲੋਂ ਆਈ.ਈ.ਸੀ. ਤਹਿਤ ਗਤੀਵਿਧੀਆਂ ...
ਜਲਾਲਾਬਾਦ, 6 ਅਕਤੂਬਰ (ਕਰਨ ਚੁਚਰਾ) - ਜਲਾਲਾਬਾਦ ਸ਼ਹਿਰ ਦੀ ਵਿਗੜੀ ਟਰੈਫ਼ਿਕ ਵਿਵਸਥਾ ਇਸ ਸਮੇਂ ਹਰ ਇਕ ਨਾਗਰਿਕ ਲਈ ਪਰੇਸ਼ਾਨੀਆਂ ਦਾ ਕਾਰਨ ਬਣੀ ਹੋਈ ਹੈ | ਜਲਾਲਾਬਾਦ ਸ਼ਹਿਰ ਦਾ ਅਜਿਹਾ ਕੋਈ ਵੀ ਬਾਜ਼ਾਰ ਨਹੀਂ, ਜਿੱਥੇ ਟਰੈਫ਼ਿਕ ਸਮੱਸਿਆ ਗੰਭੀਰ ਨਾ ਹੋਵੇ | ਗੱਲ ...
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੂਰਨ ਆਜ਼ਾਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਖ਼ਾਲਸਾ ਮਾਰਚ ਅੱਜ 7 ਅਕਤੂਬਰ ਨੂੰ ਸ਼ੁਰੂ ਹੋ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX