ਜੈਤੋ, 6 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕੌਮੀ ਕਿਸਾਨ ਯੂਨੀਅਨ ਵਲੋਂ ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਘਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਮੀਤ ਸਿੰਘ ਕਿਲਾ ਨੌਂ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰੁਪਿੰਦਰ ਸਿੰਘ ਨੇ ਕਿਹਾ ਕਿ ਚੋਰਾਂ ਵਲੋਂ ਖੇਤਾਂ ਵਿਚ ਲੱਗੀਆਂ ਮੋਟਰਾਂ, ਟਰਾਂਸਫ਼ਾਰਮਰ ਤੇ ਕੇਬਲ (ਤਾਰਾਂ) ਨੂੰ ਲਗਾਤਾਰ ਚੋਰੀ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਉਕਤ ਚੋਰਾਂ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਿਹਾ ਹੈ | ਜਦ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਚੋਰਾਂ ਵਿਰੁੱਧ ਠੋਸ ਕਦਮ ਚੁੱਕਦੀ | ਜਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਕਿ ਅੱਜ 23 ਦਿਨ ਹੋ ਗਏ ਧਰਨੇ ਲਗਾਉਂਦਿਆਂ ਪਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਨਕੇਲ ਨਹੀਂ ਪਾ ਸੱਕਿਆ | ਜਦਕਿ ਜਥੇਬੰਦੀ ਵਲੋਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ, ਕੋਟਕਪੂਰਾ ਦੇ ਵਿਧਾਇਕ ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਦੇ ਘਰ ਅੱਗੇ ਅਤੇ ਐੱਸ.ਐੱਸ.ਪੀ. ਫ਼ਰੀਦਕੋਟ ਦੇ ਦਫ਼ਤਰ ਅੱਗੇ ਵੀ ਧਰਨੇ ਲਗਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਉਕਤ ਚੋਰੀਆਂ ਨਾਲ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਦੌਰਾਨ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਨਹੀਂ ਪੂਰੀਆਂ ਹੁੰਦੀਆਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬਲਜਿੰਦਰ ਸਿੰਘ, ਚਮਕੌਰ ਸਿੰਘ, ਗੁਰਨਾਮ ਸਿੰਘ, ਜਸਕਰਨ ਸਿੰਘ, ਬਲਵੰਤ ਸਿੰਘ ਕੰਮੇਆਣਾ, ਬੂਟਾ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ ਭੋਲਾ, ਨਛੱਤਰ ਸਿੰਘ, ਜੀਤ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਆਦਿ ਕਿਸਾਨ ਮੌਜੂਦ ਸਨ | ਇਥੇ ਦੱਸਣਾ ਜ਼ਰੂਰੀ ਹੈ ਕਿ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਕਿਸੇ ਰੁਝੇਵੇਂ ਕਾਰਨ ਹਲਕੇ 'ਚੋਂ ਬਾਹਰ ਹੋਣ ਕਰਕੇ ਧਰਨਾਕਾਰੀਆਂ ਨੂੰ ਨਹੀਂ ਮਿਲੇ |
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਤੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਅਗਵਾਈ ਹੇਠ ਸਮੂਹ ਜ਼ਿਲ੍ਹਾ ਫ਼ਰੀਦਕੋਟ ਦੇ ਸਰਪੰਚਾਂ ਨਾਲ ਪਰਾਲੀ ਦੀ ...
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਫੂਡ ਸੇਫ਼ਟੀ ਤੇ ਹੈਲਦੀ ਡਾਇਟ ਸੰਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ...
ਸਾਦਿਕ, 6 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ-ਫ਼ਿਰੋਜ਼ਪੁਰ ਸੜ੍ਹਕ 'ਤੇ ਇਕ ਪ੍ਰਾਈਵੇਟ ਦਰਵੇਸ਼ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਸਿੱਧੀ ਸਫ਼ੈਦੇ ਨਾਲ ਜਾ ਟਕਰਾਈ | ਇਹ ਬੱਸ ਫ਼ਿਰੋਜ਼ਪੁਰ ਤੋਂ ਸਾਦਿਕ ਵੱਲ ਆ ਰਹੀ ਸੀ | ਬੱਸ ਦੇ ਕੰਡਕਟਰ ਨੇ ਦੱਸਿਆ ਕਿ ਜਦ ਬੱਸ ...
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਹਰਮਹਿੰਦਰ ਪਾਲ)-ਈ-ਰਿਕਸ਼ਿਆਂ ਵਿਚੋਂ ਬੈਟਰੀਆਂ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸ਼ਿਵਾ ...
ਮੰਡੀ ਬਰੀਵਾਲਾ, 6 ਅਕਤੂਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਲੰਧਰ ਸਿੰਘ, ਗੁਰਪਿਆਰ ਸਿੰਘ ਪੁੱਤਰ ਵੰਦੀ ਸਿੰਘ, ਕੁਲਦੀਪ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਹਰੀਕੇ ਕਲਾਂ ਨੂੰ 5 ਗ੍ਰਾਮ ਹੈਰੋਇਨ ਤੇ 10,500 ਰੁਪਏ ਦੀ ...
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਸੰਬੰਧਿਤ ਥਾਣੇ ਹਵਾਲੇ ਕਰ ਦਿੱਤਾ ਗਿਆ ਹੈ | ਮਿਲੀ ਜਾਣਕਾਰੀ ...
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਹਾਈਵੇਅ-54 'ਤੇ ਪਿੰਡ ਧੂੜਕੋਟ ਨਜ਼ਦੀਕ ਮੋਟਰ ਸਾਈਕਲ ਤੇ ਨਿੱਜੀ ਕੰਪਨੀ ਦੀ ਬੱਸ ਨਾਲ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ 'ਤੇ ...
ਮਲੋਟ, 6 ਅਕਤੂਬਰ (ਪਾਟਿਲ)-ਮਲੋਟ ਲਾਗਲੇ ਪਿੰਡ ਕੱਟਿਆਂਵਾਲੀ 'ਚ ਜਬਰ ਜਨਾਹ ਦਾ ਸ਼ਿਕਾਰ ਇਕ 14 ਸਾਲਾਂ ਨਾਬਾਲਗ ਲੜਕੀ ਨੇ ਸਮੇਂ ਤੋਂ ਪਹਿਲਾਂ ਮਿ੍ਤਕ ਬੱਚੇ ਨੂੰ ਜਨਮ ਦਿੱਤਾ ਹੈ | ਲੜਕੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ...
ਮਲੋਟ, 6 ਅਕਤੂਬਰ (ਪਾਟਿਲ)-ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਧੂਮਧਾਮ ਨਾਲ ਸਜਾਇਆ ਜਾਵੇਗਾ | ਗੁਰਦੁਆਰਾ ਕਮੇਟੀ ਦੇ ਹਰਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ 11 ਅਕਤੂਬਰ ਨੂੰ ਦੁਪਹਿਰ 12 ਵਜੇ ...
ਮਲੋਟ, 6 ਅਕਤੂਬਰ (ਪਾਟਿਲ)-ਬਲਾਕ ਆਲਮਵਾਲਾ ਦੀ ਆਸ਼ਾ ਵਰਕਰ ਤੇ ਆਸ਼ਾ ਫ਼ੈਸਿਲੀਟੇਟਰ ਨਿਰੋਲ ਯੂਨੀਅਨ (ਪੰਜੋਲਾ ਗਰੁੱਪ) ਵਲੋਂ ਬਲਾਕ ਆਲਮਵਾਲਾ ਦੀ ਪ੍ਰਧਾਨ ਪ੍ਰਵੀਨ ਕੁਮਰੀ ਦੀ ਅਗਵਾਈ ਵਿਚ ਸੀਨੀਅਰ ਮੈਡੀਕਲ ਅਫ਼ਸਰ ਨਾਲ ਮੀਟਿੰਗ ਕੀਤੀ ਗਈ ਤੇ ਆਪਣੀਆਂ ਮੰਗਾਂ ...
ਮਲੋਟ, 6 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਹਰਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਬਣਾਏ ਜਾਣ ਦੇ ਫ਼ੈਸਲੇ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 7 ਅਕਤੂਬਰ ਨੂੰ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੱਲਣ ...
ਗਿੱਦੜਬਾਹਾ, 6 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਅਨਾਜ ਮੰਡੀ ਮਜ਼ਦੂਰ ਯੂਨੀਅਨ ਗਿੱਦੜਬਾਹਾ ਵਲੋਂ ਅਨਾਜ ਮੰਡੀ ਵਿਖੇ ਝਾਰ ਖ਼ਰੀਦਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਕੱਤਰ ਸ਼ਮਸ਼ੇਰ ਸਿੰਘ ਕੌਲਧਾਰ ਨੂੰ ਆਪਣਾ ਮੰਗ ਪੱਤਰ ...
ਕੋਟਕਪੂਰਾ, 6 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੈਤੋ ਚੁੰਗੀ ਕੋਟਕਪੂਰਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ...
ਫ਼ਰੀਦਕੋਟ, 6 ਅਕਤੂਬਰ (ਸਤੀਸ਼ ਬਾਗ਼ੀ)-ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਥਾਨਕ ਯੂਨੀਅਨ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ...
ਜੈਤੋ, 6 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ 'ਚ ਬਹੁੁਮਤ ਨਾਲ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਬਦਲਾ ਲਓ ਕਾਰਵਾਈ ਤਹਿਤ ਪਰਚੇ ਦਰਜ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਡਾ: ਗੁੁਰਚਰਨ ...
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਡਾ. ਰੂਹੀ ਦੁੱਗ ਨੇ ਫ਼ੌਜ਼ਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਝੋਨੇ ਦੀ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹੇ ਵਿਚ ਹੁਕਮ ...
ਕੋਟਕਪੂਰਾ, 6 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਸਥਾਨਕ ਮੋਗਾ ਸੜਕ 'ਤੇ ਸਥਿਤ ਨਵੀਂ ਦਾਣਾ ਮੰਡੀ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਚਾਨਕ ਪੁੱਜ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਸਮੇਤ ਕਿਸਾਨਾਂ ...
ਕੋਟਕਪੂਰਾ, 6 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਅਰੋੜਬੰਸ ਧਰਮਸ਼ਾਲਾ ਵਿਖੇ ਏਅਰ ਕੰਡੀਸ਼ਨਰ ਲਗਵਾਉਣ ਦੀ ਸੇਵਾ ਦੇ ਮੱਦੇਨਜ਼ਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਡੇਢ ਲੱਖ ਰੁਪਏ ਦਾ ਚੈੱਕ ਟਰੱਸਟ ਦੇ ਪ੍ਰਧਾਨ ਗੋਪਾਲ ਸਿੰਘ ਮਦਾਨ ਸਮੇਤ ਸਮੂਹ ...
ਫ਼ਰੀਦਕੋਟ, 6 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜ਼ਿਲ੍ਹਾ ਫ਼ਰੀਦਕੋਟ ਦੇ ਕਰਮਚਾਰੀ 7 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਮੈਨੇਜਰ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਧਰਨਾ ਦੇ ਰਹੇ ਹਨ | ਇਹ ਜਾਣਕਾਰੀ ...
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ...
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਬੱਚਿਆਂ ਦੇ ਵਿਭਾਗ ਤੇ ਯੂਨੀਵਰਸਿਟੀ ਕਾਲਜ ਆਫ਼ ਫ਼ਿਜੀਓਥੈਰੇਪੀ ਦੇ ਸਹਿਯੋਗ ਨਾਲ 'ਵਿਸ਼ਵ ਸ਼ੇਰੇਬ੍ਰਲ ਪਾਲਸੀ ਦਿਵਸ' ਮਨਾਇਆ ਗਿਆ | ਸਾਲ 2022 ਲਈ ਇਸ ਦਿਨ ਦਾ ਥੀਮ ...
ਬਰਗਾੜੀ, 6 ਅਕਤੂਬਰ (ਲਖਵਿੰਦਰ ਸ਼ਰਮਾ)-ਦੀ ਬਹੁ ਮੰਤਵੀ ਸਹਿਕਾਰੀ ਸਭਾ ਰਣ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿਚ ਜਗਸੀਰ ਸਿੰਘ ਨੂੰ ਪ੍ਰਧਾਨ, ਵੀਰ ਦਵਿੰਦਰ ਸਿੰਘ ਬਰਾੜ ਨੂੰ ਮੀਤ ਪ੍ਰਧਾਨ ਤੇ ਕਮੇਟੀ ਮੈਂਬਰ ਗੁਰਮੀਤ ਕੌਰ, ਪੂਰਨ ...
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਰਾਇਲ ਸਿਟੀ ਦੇ ਬਾਹਰ ਮਾਰਕੀਟ 'ਚ ਬਣੀਆਂ ਦੁਕਾਨਾਂ 'ਚ ਬਣੇ ਗੱਡੀਆਂ ਦੇ ਗੈਰਾਜ 'ਚੋਂ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੈਰਾਜ ਦੇ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ...
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸੁੱਖਣਵਾਲਾ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਦੇ ਘਰ 'ਚ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ...
ਪੰਜਗਰਾੲੀਂ ਕਲਾਂ, 6 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਖੇਤੀਬਾੜੀ ਵਿਭਾਗ ਵਲੋਂ ਪਿੰਡ ਪੰਜਗਰਾੲੀਂ ਕਲਾਂ ਤੇ ਘਣੀਏ ਵਾਲਾ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਗਏ | ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੇ ਉੱਦਮ ਸਦਕਾ ਲਗਾਏ ਗਏ, ਇਨ੍ਹਾਂ ਕੈਂਪਾਂ ਦੌਰਾਨ ...
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੇਟ ਲਿਫ਼ਟਿੰਗ ਤੇ ਪਾਵਰ ਲਿਫ਼ਟਿੰਗ ਦੇ ਟਰਾਇਲ ਪੰਜਾਬ ਟੀਮ ਲਈ ਕਰਵਾਏ ਗਏ, ਜਿਸ ਵਿਚ ਦਸਮੇਸ਼ ਮਾਡਰਨ ਸਕੂਲ ਭਾਣਾ ਦੇ ਤਿੰਨ ...
ਫ਼ਰੀਦਕੋਟ, 6 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਆਵਾਰਾ ਕੁੱਤਿਆਂ ਤੇ ਪਸ਼ੂਆਂ ਦੇ ਕਾਰਨ ਨਿਤ ਪ੍ਰਤੀ ਦਿਨ ਘਟਨਾਵਾਂ ਵਾਪਰ ਜਾਣਾ ਆਮ ਗੱਲ ਬਣ ਚੁੱਕੀ ਹੈ | ਆਵਾਰਾ ਕੁੱਤਿਆਂ ਤੇ ਪਸ਼ੁਆਂ ਦਾ ਸ਼ਿਕਾਰ ਬਣੇ ਇਨਸਾਨਾਂ ਦਾ ਨਾ ਕੇਵਲ ਮਾਲੀ ਨੁਕਸਾਨ ਹੋ ਰਿਹਾ ਹੈ ਬਲਕਿ ...
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਹਾਈ ਸਕੂਲ ਟਹਿਣਾ ਦੇ ਵਿਦਿਆਰਥੀਆਂ ਨੇ ਮੁੱਖ ਅਧਿਆਪਕਾ ਆਸ਼ਾ ਰਾਣੀ ਦੀ ਰਹਿਨੁਮਾਈ ਤੇ ਲਖਵੀਰ ਸਿੰਘ ਡੀ.ਪੀ.ਈ. ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲਿਆ ਤੇ ਵੱਖ-ਵੱਖ ਮੁਕਾਬਲਿਆਂ ...
ਫ਼ਰੀਦਕੋਟ, 6 ਅਕਤੂਬਰ (ਸਤੀਸ਼ ਬਾਗ਼ੀ)-ਦੁਸਹਿਰੇ ਦਾ ਤਿਉਹਾਰ ਮਾਸਟਰ ਗੁਰਮੇਲ ਸਿੰਘ ਨੇ ਹਰ ਸਾਲ ਦੀ ਤਰ੍ਰਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਉਮੰਗ ਤੇ ਉਜਾਲਾ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ...
ਫ਼ਰੀਦਕੋਟ, 6 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਹੋਈ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ 10 ਮੀਟਰ ਪਿਸਟਲ ਵਿਚ ਸੋਨੇ, ਚਾਂਦੀ ਤੇ ਕਾਂਸੇ ...
ਸਾਦਿਕ, 6 ਅਕਤੂਬਰ (ਆਰ. ਐਸ. ਧੁੰਨਾ)-ਅਨਾਜ ਮੰਡੀ ਸਾਦਿਕ ਤੇ ਇਸ ਦੇ ਆਸ ਪਾਸ ਦੀਆਂ ਮੰਡੀਆਂ ਤੇ ਖਰੀਦ ਕੇਂਦਰਾਂ 'ਤੇ ਕੰਮ ਕਰਦੇ ਆੜ੍ਹਤੀਆ ਐਸੋਸੀਏਸ਼ਨ ਸਾਦਿਕ ਨਾਲ ਸਬੰਧਿਤ ਸਮੂਹ ਆੜ੍ਹਤੀਆਂ ਦੀ ਇਕ ਮੀਟਿੰਗ ਮਾਰਕੀਟ ਕਮੇਟੀ ਸਾਦਿਕ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ...
ਕੋਟਕਪੂਰਾ, 6 ਅਕਤੂਬਰ (ਮੋਹਰ ਸਿੰਘ ਗਿੱਲ)-ਅਜੋਕੇ ਸਮੇਂ ਅੰਦਰ ਜ਼ਿੰਦਗੀ ਦੀ ਭੱਜ-ਦੌੜ ਏਨੀ ਵਧ ਗਈ ਹੈ ਕਿ ਸਾਡਾ ਆਮ ਜਨ ਜੀਵਨ ਬਹੁਤ ਹੀ ਪ੍ਰਭਾਵਿਤ ਹੋ ਰਿਹਾ ਹੈ | ਇਸੇ ਕਾਰਨ ਆਮ ਲੋਕਾਂ ਦੇ ਜਨਜੀਵਨ ਵਿਚ ਵੱਖ-ਵੱਖ ਬਿਮਾਰੀਆਂ ਦਸਤਕ ਦੇ ਰਹੀਆਂ ਹਨ, ਜਿਨ੍ਹਾਂ ਤੋਂ ਹਰ ਇਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX