ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ 'ਚ ਆਮ ਲੋਕਾਂ ਦੀ ਸਰਕਾਰ ਆਮ ਲੋਕਾਂ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਆਉਣ ਵਾਲੇ 5 ਸਾਲਾਂ 'ਚ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਨਾਜ ਮੰਡੀ ਮਹਿਲ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਸਾਰੀਆਂ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਫ਼ਸਲ ਦੀ ਖ਼ਰੀਦ ਉਪਰੰਤ 24 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਇਆ ਗਿਆ, ਹੁਣ ਤੱਕ ਫ਼ਸਲ ਵੇਚ ਚੁੱਕੇ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਆ ਵੀ ਚੁੱਕੇ ਹਨ | ਪਰਾਲੀ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿ ਉਹ ਖ਼ੁਦ ਕਿਸਾਨਾਂ ਦੇ ਪੁੱਤ ਹਨ, ਇਸ ਲਈ ਉਹ ਇਹ ਮਸਲਾ ਕਿਸਾਨਾਂ ਨਾਲ ਰਲ ਮਿਲ ਕੇ ਹੱਲ ਕਰ ਲੈਣਗੇ | ਪਰਾਲੀ ਦਾ ਧੂੰਆਂ ਅੱਗ ਲਾਉਣ ਵਾਲੇ ਕਿਸਾਨਾਂ ਅਤੇ ਉਨ੍ਹਾ ਦੇ ਬੱਚਿਆਂ ਦੀ ਸਿਹਤ 'ਤੇ ਸਭ ਤੋਂ ਪਹਿਲਾਂ ਮਾੜਾ ਪ੍ਰਭਾਵ ਪਾਉਂਦਾ ਹੈ, ਵੱਡੇ-ਵੱਡੇ ਸ਼ਹਿਰਾਂ 'ਚ ਇਹ ਧੂੰਆਂ ਬਾਅਦ 'ਚ ਪਹੁੰਚਦਾ ਹੈ | ਇਸ ਲਈ ਸਮੂਹ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਸਰਕਾਰ ਨੂੰ ਸਹਿਯੋਗ ਦੇਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪਰਾਲੀ ਦੇ ਨਿਪਟਾਰੇ ਲਈ ਵਿਸ਼ੇਸ਼ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਗੱਲ ਵੀ ਉਨ੍ਹਾਂ ਕਹੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਆਉਣ ਵਾਲੇ ਦਿਨਾਂ 'ਚ ਰੇਤੇ ਦੀਆਂ ਕੀਮਤਾਂ 'ਚ ਕਮੀ ਆਵੇਗੀ, ਕਿਉਂਕਿ 1 ਅਕਤੂਬਰ ਤੋਂ ਮਾਈਨਿੰਗ ਸ਼ੁਰੂ ਹੋ ਚੁੱਕੀ ਹੈ | ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ 'ਚ ਕਿਸਾਨਾਂ ਦਾ ਪੂਰੀ ਤਰ੍ਹਾਂ ਨਾਲ ਖਿਆਲ ਰੱਖਣ ਦਾ ਉਨ੍ਹਾਂ ਦਾ ਫਰਜ਼ ਹੈ, ਇਸ ਲਈ ਜੇਕਰ ਹਲਕਾ ਮਹਿਲ ਕਲਾਂ ਦੀ ਕਿਸੇ ਅਨਾਜ ਮੰਡੀ 'ਚ ਕਿਸੇ ਕਿਸਾਨਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੀ ਮੁਸ਼ਕਲ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ ਆਪਣੀਆਂ ਜ਼ਿੰਮੇਵਾਰੀਆਂ ਨੂੰ ਲਗਨ ਅਤੇ ਮਿਹਨਤ ਨਾਲ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ | ਇਸ ਸਮੇਂ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ, ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ, ਓ.ਐਸ.ਡੀ. ਹਸਨਪ੍ਰੀਤ ਭਾਰਦਵਾਜ, ਐਸ.ਐਚ.ਓ. ਮਹਿਲ ਕਲਾਂ ਕਮਲਜੀਤ ਸਿੰਘ, ਬਲਾਕ ਪ੍ਰਧਾਨ ਗੋਬਿੰਦਰ ਸਿੰਘ ਸਿੱਧੂ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਸਕੱਤਰ ਭਰਪੂਰ ਸਿੰਘ, ਮੰਡੀ ਸੁਪਰਵਾਈਜ਼ਰ ਰਾਜਿੰਦਰ ਸਿੰਘ ਗੋਗੀ, ਸੁਖਜਿੰਦਰ ਸਿੰਘ, ਮਨਜਿੰਦਰ ਸਿੰਘ, ਸਲਾਹਕਾਰ ਦਵਿੰਦਰ ਸਿੰਘ ਧਨੋਆ, ਸੁਖਵਿੰਦਰ ਦਾਸ ਕੁਰੜ, ਸਿਆਸੀ ਸਕੱਤਰ ਬਿੰਦਰ ਸਿੰਘ ਖਾਲਸਾ, ਗੁਰਦੀਪ ਸਿੰਘ ਸੋਢਾ, ਗੁਲਬੰਤ ਸਿੰਘ ਔਲਖ, ਤੇਜਪਾਲ ਸਿੰਘ ਮਠਾੜੂ, ਮੋਹਿਤ ਕੁਮਾਰ ਗਰਗ, ਮਨਜੀਤ ਸਿੰਘ ਸਹਿਜੜਾ, ਦਰਸ਼ਨ ਸਿੰਘ ਪੰਡੋਰੀ, ਹਰਨੇਕ ਸਿੰਘ ਪੰਡੋਰੀ, ਕਮਲ ਮਹਿਲ ਕਲਾਂ, ਪ੍ਰਗਟ ਸਿੰਘ ਮਹਿਲ ਖ਼ੁਰਦ, ਗੁਰਜੀਤ ਸਿੰਘ ਧਾਲੀਵਾਲ, ਪੁਨੀਤ ਮਾਨ ਆਦਿ ਹਾਜ਼ਰ ਸਨ |
ਧਨੌਲਾ, 6 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਇਲਾਕਾ ਭਰ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ 31 ਵਿੱਘੇ ਦੇ ਕਰੀਬ ਭਰਤ ਪਾ ਕੇ ਤਿਆਰ ਕੀਤੇ ਗਏ ਟਿੱਲੇ ਵਾਲੇ ਰਕਬੇ ਵਿਚ ਸਕੂਲ ਜਾਂ ਕਾਲਜ ਦੀ ਇਮਾਰਤ ਬਣਾਈ ਜਾਵੇ | ਅੱਜ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ...
ਬਰਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਵਲੋਂ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਸਥਾਨਕ ਬਰਨਾਲਾ ਕਲੱਬ ਵਿਖੇ ਡਾਇਰੈਕਟਰੀ ਰਿਲੀਜ਼ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ...
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਪਿੰਡ ਗਾਗੇਵਾਲ ਵਿਖੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਵਿਚ ਬਲਾਕ ਆਗੂ ਮਿੱਤਰਪਾਲ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਜਿੱਥੇ ਜਥੇਬੰਦੀ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ਾਂ ਆਦਿ ਸਬੰਧੀ ...
ਬਰਨਾਲਾ, 6 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਘਰ 'ਚੋਂ 2 ਤੋਲੇ ਸੋਨੇ ਦੇ ਗਹਿਣੇ, 500 ਗ੍ਰਾਮ ਦੇ ਕਰੀਬ ਚਾਂਦੀ ਦੇ ਗਹਿਣੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ...
ਬਰਨਾਲਾ, 6 ਅਕਤੂਬਰ (ਅਸ਼ੋਕ ਭਾਰਤੀ)-ਸਿੱਖਿਆ ਤੋਂ ਵਾਂਝੇ ਗ਼ਰੀਬ ਘਰਾਂ ਦੇ ਬੱਚਿਆਂ ਦੇ ਭਵਿੱਖ ਨੂੰ ਵਿੱਦਿਆ ਦੇ ਚਾਨਣ ਨਾਲ ਰੁਸ਼ਨਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ 'ਚ ਵਿਸ਼ੇਸ਼ ਮੁਹਿੰਮ ਵਿੱਢੀ ...
ਜਖੇਪਲ, 6 ਅਕਤੂਬਰ (ਮੇਜਰ ਸਿੰਘ ਸਿੱਧੂ) - ਮੇਟ ਅਤੇ ਪੰਚ ਸ. ਜਗਜੀਤ ਸਿੰਘ ਗੰਢੂਆਂ ਨੇ ਕਿਹਾ ਹੈ ਕਿ ਮੰਨਰੇਗਾ ਮੇਟਾਂ ਨੂੰ ਮਜ਼ਦੂਰਾਂ ਦੇ ਬਰਾਬਰ 282 ਰੂਪੈ ਪ੍ਰਤੀ ਦਿਨ ਦਿਹਾੜੀ ਮਿਲ ਰਹੀ ਹੈ | ਇਹ ਵੀ ਸਾਲ ਵਿਚੋਂ 99 ਦਿਨ ਦੀ ਮਿਲਦੀ ਹੈ, ਪਰ ਮੇਟ ਫਿਰ ਵੀ ਕੰਮ ਲਗਾਤਾਰ ਕਰ ...
ਮਲੇਰਕੋਟਲਾ, 6 ਅਕਤੂਬਰ (ਹਨੀਫ਼ ਥਿੰਦ) - ਸ਼ਹਿਰ ਅੰਦਰ ਵੱਡੇ ਪੱਧਰ ਉੱਤੇ ਅਫ਼ਵਾਹਾਂ ਫੈਲਾਅ ਕੇ ਕਿ ਨੀਲੇ ਕਾਰਡ ਨਵੇਂ ਬਣਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਵਲੋਂ ਸ਼ਹਿਰ ਅੰਦਰ ਨੀਲੇ ਕਾਰਡਾਂ ਦੇ ਫਾਰਮ ਭਰਨ ਦੀਆਂ ਖ਼ਬਰਾਂ ਅਤੇ ਫੂਡ ਸਪਲਾਈ ਵਿਭਾਗ ...
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਕੈਬਨਿਟ ਮੰਤਰੀ ਅਮਨ ਅਰੋੜਾ ਵੀਰਵਾਰ ਨੂੰ ਸਥਾਨਿਕ ਸਬ-ਡਿਵੀਜ਼ਨਲ ਜੁਡੀਸ਼ੀਅਲ ਅਦਾਲਤ ਵਿਚ ਇਕ ਅਪਰਾਧਿਕ ਮਾਮਲੇ 'ਚ ਪੇਸ਼ ਹੋਏ | ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 27 ਅਕਤੂਬਰ ਨੂੰ ਤੈਅ ਕੀਤੀ ਹੈ | ...
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਪਣੀ ਸਥਾਪਨਾ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਸਹਿਜ ਪਾਠਾਂ ਦੀ ਸਮਾਪਤੀ 10 ਅਕਤੂਬਰ ਨੂੰ ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਹੋ ਰਹੀ ਹੈ | ...
ਸੰਗਰੂਰ, 6 ਅਕਤੂਬਰ (ਧੀਰਜ ਪਸੌਰੀਆ) - ਸਥਾਨਕ ਵੀਜ਼ਾ ਗਾਰਡਨ ਨੇ 15 ਦਿਨਾਂ ਵਿਚ ਯੂ.ਕੇ. ਦਾ ਸਟੱਡੀ ਵੀਜ਼ਾ ਲੈ ਕੇ ਦਿੱਤਾ ਹੈ | ਵੀਜ਼ਾ ਗਾਰਡਨ ਦੇ ਐਮ.ਡੀ. ਸੁਖਦੇਵ ਸਿੰਘ ਕੋਹਰੀਆਂ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਸਟੱਡੀ ਵਿਚ 5-6 ਸਾਲ ਦਾ ਗੈਪ ਹੈ ਅਤੇ ਆਇਲੈਟਸ ...
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਬਾਕਸਿੰਗ ਕੋਚ ਸਨੀ ਦੀ ਅਗਵਾਈ ਹੇਠ ਮਸਤੂਆਣਾ ਸਾਹਿਬ ਵਿਖੇ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਾਕਸਿੰਗ ਮੁਕਾਬਲਿਆਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਕੋਚ ਸਨੀ ਨੇ ਦੱਸਿਆ ਕਿ ...
ਲੌਂਗੋਵਾਲ 6 ਅਕਤੂਬਰ (ਵਿਨੋਦ ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ (ਸਲਾਈਟ ਡੀਂਮਡ ਯੂਨੀਵਰਸਿਟੀ ਟੂ ਬੀ) ਲੌਂਗੋਵਾਲ ਵਿਖੇ ਸਰਟੀਫਿਕੇਟ ਅਤੇ ਡਿਪਲੋਮਾ ਐਵਾਰਡ ਵੰਡ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰੋਫੈਸਰ ਵਿਨੋਦ ...
ਸੰਗਰੂਰ, 6 ਅਕਤੂਬਰ (ਦਮਨਜੀਤ ਸਿੰਘ) - ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕੀ ਕਮੇਟੀ ਅਤੇ ਸੇਵਾ ਦਲ ਵਲੋਂ ਬਾਬਾ ਜੀ ਦੀ ਬਰਸੀ ਪ੍ਰਥਾਇ ਦਾ ਸਾਲਾਨਾ ਪਰਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ 6 ਤੋਂ 8 ...
ਧੂਰੀ, 6 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਦੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੂੰ ਸਥਾਨਕ ਬਾਰੂਮਲ ਦੀ ਧਰਮਸ਼ਾਲਾ ਵਿਖੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਮੈਂਬਰ ਲੋਕ ...
ਹੰਡਿਆਇਆ, 6 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਖੁੱਡੀ ਖ਼ੁਰਦ ਵਿਖੇ ਬਲਾਕ ਸ਼ਹਿਣਾ ਦੇ ਪ੍ਰਧਾਨ ਜਸਵੀਰ ਸਿੰਘ ਤੇ ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾਂ ਦੀ ਅਗਵਾਈ ਵਿਚ ਹੋਈ ਅਤੇ ਇਕਾਈ ਦਾ ਗਠਨ ਕੀਤਾ ਗਿਆ | ...
ਬਰਨਾਲਾ, 6 ਅਕਤੂਬਰ (ਨਰਿੰਦਰ ਅਰੋੜਾ)-ਹੰਡਿਆਇਆ ਬਾਜ਼ਾਰ ਬਰਨਾਲਾ ਤੋਂ ਸ੍ਰੀ ਬਾਲਾ ਜੀ ਟਰੱਸਟ ਰਜਿ: ਬਰਨਾਲਾ ਵਲੋਂ ਸਾਲਾਸਰ ਧਾਮ ਲਈ 17ਵਾਂ ਸ੍ਰੀ ਬਾਲਾ ਜੀ ਦਾ ਵਿਸ਼ਾਲ ਭੰਡਾਰਾ ਰਵਾਨਾ ਕੀਤਾ ਗਿਆ | ਇਸ ਭੰਡਾਰੇ ਨੂੰ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ...
ਸ਼ਹਿਣਾ, 6 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਪ੍ਰਾਚੀਨ ਦਰਗਾਹ ਬਾਬਾ ਬੂਟਾ ਸਾਹ ਦੀ ਦਰਗਾਹ 'ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 8ਵਾਂ ਸਾਲਾਨਾ ਵਿਸਾਲ ਭੰਡਾਰਾ ਕਰਵਾਇਆ ਗਿਆ | ਇਸ ਦਰਗਾਹ ਦੀ ਸੇਵਾ ਸੰਭਾਲ ਬਾਬਾ ਨੱਥੂ ਸਾਹ ਵਲੋਂ ਆਪਣੇ ਸੇਵਾਦਾਰ ਨਾਲ ਮਿਲ ਕੇ ...
ਬਰਨਾਲਾ, 6 ਅਕਤੂਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ...
ਬਰਨਾਲਾ, 6 ਅਕਤੂਬਰ (ਅਸ਼ੋਕ ਭਾਰਤੀ)-ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿਚ ਹੈਮਰ ਥਰੋਅ ਮੁਕਾਬਲੇ ਵਿਚ 67.62 ਮੀਟਰ ਥਰੋਅ ਸੁੱਟ ਕੇ ਨਵੇਂ ਨੈਸ਼ਨਲ ਗੇਮਜ਼ ਰਿਕਾਰਡ ਨਾਲ ਸੋਨੇ ਦਾ ਤਗਮਾ ਜਿੱਤਣ ਵਾਲੇ ਬਰਨਾਲਾ ਦੇ ਦਮਨੀਤ ਸਿੰਘ ਮਾਨ ਦੇ ਘਰ ਪੱੁਜ ਕੇ ਖੇਡ ...
ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੇ ਹੁਕਮਾਂ ਦੇ ਚਲਦਿਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਆਤਮਾ ਅਧੀਨ ਪਿੰਡ ਤਾਜੋਕੇ ਵਿਖੇ ...
ਰੂੜੇਕੇ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸ਼ਹੀਦ ਬਾਬਾ ਸਿੱਧ ਭੋਇੰ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਬਰਨਾਲਾ ਨਾਲ ਸੰਬੰਧਿਤ ਪਿੰਡ ਕਮੇਟੀਆਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ...
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ)-ਉੱਘੇ ਕਬੱਡੀ ਖਿਡਾਰੀ ਅਤੇ ਕੋਚ ਅਸ਼ੋਕ ਸ਼ਰਮਾ ਖਿਆਲੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਸੰਨ 1957 'ਚ ਮਾਤਾ ਮਾਇਆ ਦੇਵੀ ਦੀ ਕੁੱਖੋਂ ਪਿਤਾ ਵਾਸਦੇਵ ਸ਼ਰਮਾ ਦੇ ਘਰ ਜਨਮੇ ਅਸ਼ੋਕ ਕੁਮਾਰ ਖਿਆਲੀ ਨੇ 1975 ਤੋਂ 1986 ਤੱਕ ਮਾਂ ਖੇਡ ...
ਬਰਨਾਲਾ, 6 ਅਕਤੂਬਰ (ਅਸ਼ੋਕ ਭਾਰਤੀ)-ਸ੍ਰੀ ਦੁਰਗਾ ਮਾਤਾ ਮੰਦਰ ਪਿਆਰਾ ਕਾਲੋਨੀ ਪੱਤੀ ਰੋਡ ਬਰਨਾਲਾ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮੱੁਖ ਮਹਿਮਾਨ ਸਮਾਜ ਸੇਵੀ ਅਤੇ ਕਾਲੋਨਾਇਜ਼ਰ ਸ਼ਸ਼ੀ ਚੋਪੜਾ ਅਤੇ ਪਿਆਰਾ ਲਾਲ ਰਾਏਸਰ ਵਾਲੇ ਨੇ ਸਾਂਝੇ ਤੌਰ 'ਤੇ ...
ਬਰਨਾਲਾ, 6 ਅਕਤੂਬਰ (ਰਾਜ ਪਨੇਸਰ)-ਹਰਗੋਬਿੰਦਰ ਸਿੰਘ ਗਿੱਲ (ਬੱਗਾ) ਐਡਵੋਕੇਟ ਬਰਨਾਲਾ ਜੋ ਕਿ ਬਰਨਾਲਾ ਦੇ ਰਹਿਣ ਵਾਲੇ ਹਨ, ਨੂੰ ਸਾਲ 2018 ਵਿਚ ਪੂਰੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਨੇ ਵੋਟਾਂ ਪਾ ਕੇ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਦਾ ਮੈਂਬਰ ਨਿਯੁਕਤ ...
ਰੂੜੇਕੇ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਨਾਵਰ ਇੰਟਰਨੈਸ਼ਨਲ ਸਕੂਲ ਧੌਲਾ ਵਿਖੇ ਮੈਨੇਜਮੈਂਟ ਡਾਇਰੈਕਟਰ ਬਲਜੀਤ ਸਿੰਘ ਬੱਲੀ, ਚੇਅਰਮੈਨ ਸੰਦੀਪ ਸਿੰਘ ਮਾਨ, ਡਾਇਰੈਕਟਰ ਫਾਈਨਾਂਸ ਗੁਰਜੰਟ ਸਿੰਘ ਸਿੱਧੂ ਦੀ ...
ਮਹਿਲ ਕਲਾਂ, 6 ਅਕਤੂਬਰ (ਤਰਸੇਮ ਸਿੰਘ ਗਹਿਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਬਲਾਕ ਮਹਿਲ ਕਲਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਬਲਾਕ ਜਥੇਬੰਦੀ ਦੇ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ...
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਦੂਰ ਦੌਰਾਨ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਜੀਰਕਪੁਰ, ਰੌਕ ਗਾਰਡਨ ...
ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲੇ ਮੌਕੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਰਾਜਸਥਾਨ, ਹਿਮਾਚਲ ਤੋਂ ਵੱਡੀ ਗਿਣਤੀ ...
ਬਰਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਵਲੋਂ ਇਹ ਹੁਕਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX