ਜਲੰਧਰ, 6 ਅਕਤੂਬਰ (ਸ਼ਿਵ)- ਇਕ ਪਾਸੇ ਤਾਂ ਜਿੱਥੇ ਪਹਿਲਾਂ ਹੀ ਕਾਰੋਬਾਰੀਆਂ ਵਲੋਂ ਜੀ. ਐੱਸ. ਟੀ. ਵਿਭਾਗ ਵਲੋਂ ਮਾਰੇ ਜਾ ਰਹੇ ਛਾਪਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਹੁਣ ਜੀ. ਐੱਸ. ਟੀ. ਵਿਭਾਗ ਨੇ ਮੰਡੀ ਫੈਨਟਣਗੰਜ ਦੇ ਕਾਰੋਬਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ | ਜੀ. ਐੱਸ. ਟੀ. ਵਿਭਾਗ ਦੇ ਜਿਸ ਸਟਾਫ਼ ਮੈਂਬਰਾਂ ਵਲੋਂ ਇਹ ਨੋਟਿਸ ਕਾਰੋਬਾਰੀਆਂ ਨੂੰ ਦਿੱਤੇ ਗਏ ਹਨ, ਇਹ ਕਹਿ ਕੇ ਦਿੱਤੇ ਗਏ ਹਨ ਕਿ ਦੁਕਾਨਾਂ ਬਾਹਰ ਕਾਰੋਬਾਰੀਆਂ ਨੇ ਜੀ. ਐੱਸ. ਟੀ. ਦੇ ਬੋਰਡ ਨਹੀਂ ਲਗਾਏ ਹਨ ਤਾਂ ਇਸ ਕਰਕੇ ਇਹ ਨੋਟਿਸ ਜਾਰੀ ਕੀਤੇ ਗਏ ਹਨ | ਮੰਡੀ ਦੇ ਚਾਹੇ ਕਈ ਕਾਰੋਬਾਰੀਆਂ ਨੂੰ ਦੁਕਾਨਾਂ ਬਾਹਰ ਬੋਰਡ ਨਾ ਲੱਗਣ ਦੀ ਗੱਲ ਕਹਿ ਕੇ ਨੋਟਿਸ ਫੜਾਏ ਗਏ ਹਨ ਜਦਕਿ ਕਈ ਕਾਰੋਬਾਰੀਆਂ ਨੂੰ ਤਾਂ ਬਾਅਦ ਵਿਚ ਜਾਣਕਾਰੀ ਮਿਲੀ ਕਿ ਉਨ੍ਹਾਂ ਨੂੰ ਪਿਛਲੇ ਚਾਰ ਸਾਲਾਂ ਦੇ ਜ਼ਿਆਦਾ ਸਮੇਂ ਤੋਂ ਸਾਰਾ ਰਿਕਾਰਡ ਲੈ ਕੇ ਜੀ. ਐੱਸ. ਟੀ. ਭਵਨ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ | ਮੰਡੀ ਦੇ ਕਈ ਕਾਰੋਬਾਰੀਆਂ ਨੂੰ ਇਸ ਤਰਾਂ ਦੇ ਨੋਟਿਸ ਫੜਾਏ ਗਏ ਹਨ | ਇਹ ਨੋਟਿਸ ਉਸ ਵੇਲੇ ਦਿੱਤੇ ਗਏ ਹਨ ਜਦੋਂ ਕਿ ਇਸ ਵੇਲੇ ਤਿਉਹਾਰੀ ਸੀਜਨ ਸ਼ੁਰੂ ਹੋਇਆ ਹੈ ਤੇ ਦੂਜੇ ਪਾਸੇ ਕਈ ਕਾਰੋਬਾਰੀ ਤਿਉਹਾਰੀ ਸੀਜਨ ਵਿਚ ਜਾਰੀ ਹੋਏ ਨੋਟਿਸਾਂ ਤੋਂ ਕਾਫੀ ਨਾਰਾਜ਼ ਸਨ | ਚੇਤੇ ਰਹੇ ਕਿ ਵਿਭਾਗ ਨੇ ਜੀ. ਐੱਸ. ਟੀ. ਲਾਗੂ ਹੋਣ ਦੇ ਪੰਜ ਸਾਲ ਬਾਅਦ ਬੋਰਡ ਨਾ ਲਗਾਉਣ 'ਤੇ ਕਾਰੋਬਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ |
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਦੁਸਹਿਰੇ ਦੀ ਰਾਤ ਨਸ਼ੇ ਦੀ ਹਾਲਤ 'ਚ ਪੀ.ਪੀ.ਆਰ. ਮਾਲ 'ਚ ਹੁੱਲੜਬਾਜ਼ੀ ਕਰਨ ਵਾਲੇ ਰਬੜ ਕੈਮੀਕਲ ਕਾਰੋਬਾਰੀ ਅਖਿਲ ਸ਼ਰਮਾ ਪੁੱਤਰ ਅਦਰਸ਼ ਸ਼ਰਮਾ ਵਾਸੀ ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ...
ਜਲੰਧਰ, 6 ਅਕਤੂਬਰ (ਐੱਮ. ਐ ੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤੇ ਮੁਲਜ਼ਮ ਤੋਂ ਰਿਮਾਂਡ ਦੌਰਾਨ 4 ਚੋਰੀਸ਼ੁਦਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ ਹਨ | ਏ.ਸੀ.ਪੀ. ਮਾਡਲ ਟਾਊਨ ਖੁਸ਼ਬੀਰ ਕÏਰ ਚਾਹਲ ਨੇ ...
ਜਮਸ਼ੇਰ ਖਾਸ, 6 ਅਕਤੂਬਰ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਬਿਨਾਂ ਨੰਬਰੀ ਚੋਰੀਸ਼ੁਦਾ ਐਕਟਿਵਾ 'ਤੇ ਘੁੰਮ ਰਹੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਏ. ...
ਜਲੰਧਰ, 6 ਅਕਤੂਬਰ (ਸ਼ਿਵ)-ਮਹਾਰਾਜਾ ਰਣਜੀਤ ਸਿੰਘ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੇ ਐਗਜ਼ੀਕਿਊਟਵ ਕਮੇਟੀ ਦੇ ਪ੍ਰਧਾਨ ਰਾਕੇਸ਼ ਬਹਿਲ ਦੀ ਅਗਵਾਈ ਵਿਚ ਲੋਕਾਂ ਦੇ ਇਕ ਵਫ਼ਦ ਨੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਾਲੋਨੀ ਦੀ ਹਾਲਤ ...
ਜਲੰਧਰ, 6 ਅਕਤੂਬਰ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰਪਾਲ ਸਿੰਘ ਬਾਜਵਾ ਨੇ ਵੋਟਰ ਸੂਚੀ ਦੀ ਸੁਧਾਈ ਦੇ ਨਾਲ-ਨਾਲ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ...
ਜਲੰਧਰ ਛਾਉਣੀ, 6 ਸਤੰਬਰ (ਪਵਨ ਖਰਬੰਦਾ)ਜੈ ਗਣਪਤੀ ਸੇਵਾ ਸੁਸਾਇਟੀ ਵਲੋਂ ਮੁੱਖ ਪ੍ਰਬੰਧਕ ਤੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਪੱਪੂ ਦੀ ਦੇਖਰੇਖ 'ਚ ਹਰ ਸਾਲ ਕਰਵਾਇਆ ਜਾਂਦਾ ਸਾਲਾਨਾ ਜਗਰਾਤਾ ਇਸ ਵਾਰ 7 ਸਤੰਬਰ ਨੂੰ ਜਲੰਧਰ ਛਾਉਣੀ ਵਿਖੇ ਸਮੂਹ ਸੰਗਤ ਦੇ ਸਹਿਯੋਗ ...
ਚੁਗਿੱਟੀ/ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਸ੍ਰੀ ਰਾਮ ਉਤਸਵ ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਚੁਗਿੱਟੀ ਅਤੇ ਆਸ-ਪਾਸ ਦੇ ਇਲਾਕਾ ਵਸਨੀਕਾਂ ਦੇ ਸਹਿਯੋਗ ਨਾਲ ਦੁਸਹਿਰਾ ਉਤਸਵ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਭਗਵਾਨ ਦੀ ...
ਜਲੰਧਰ, 6 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀਆਂ ਹਰਦੇਵ ਸਿੰਘ ਉਰਫ ਰਵੀ ਪੁੱਤਰ ਸਤਨਾਮ ਸਿੰਘ ਵਾਸੀ ਅਸ਼ੋਕ ਵਿਹਾਰ, ਜਲੰਧਰ ਅਤੇ ਹਰਪ੍ਰੀਤ ...
ਜਲਧਰ ਛਾਉਣੀ, 6 ਸਤੰਬਰ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਨੇੜੇ ਬੀਤੀ ਸ਼ਾਮ ਰੇਲਵੇ ਲਾਈਨਾਂ ਪਾਰ ਕਰਦੇ ਹੋਏ ਛੱਤੀਸਗੜ੍ਹ ਤੋਂ ਅੰਮਿ੍ਤਸਰ ਵੱਲ ਨੂੰ ਜਾਣ ਵਾਲੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ...
ਜਲੰਧਰ, 6 ਅਕਤੂਬਰ (ਅ.ਬ.)-ਕਸ਼ਯਪ ਰਾਜਪੂਤ ਭਾਈਚਾਰੇ ਦੇ ਟਾਕ ਜਠੇਰਿਆ ਦਾ ਸਾਲਾਨਾ ਮੇਲਾ ਸ਼ਾਮਚੁਰਾਸੀ ਨੇੜੇ ਪਿੰਡ ਜੰਡੀ ਵਿਖੇ ਅਸਥਾਨ ਬਾਬਾ ਬੀਰ ਮੱਲ ਟਾਕ ਵਿਖੇ 9 ਅਕਤੂਬਰ ਦਿਨ ਐਤਵਾਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਠੇਰਿਆ ...
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਸਮੂਹ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕੁੱਕੜ ਪਿੰਡ ਦੇ ਖੇਡ ਮੈਦਾਨ ਵਿਖੇ ਕਰਾਈ ਜਾ ਰਹੀ 8ਵੀਂ ਕੁੱਕੜ ਪਿੰਡ ਹਾਕੀ ਲੀਗ ਦੇ ਮੁਕਾਬਲਿਆਂ ...
ਜਲੰਧਰ, 6 ਅਕਤੂਬਰ (ਸ਼ਿਵ)-ਸ਼ਹਿਰ ਦੇ 80 ਵਾਰਡਾਂ ਵਿਚੋਂ 77 ਵਾਰਡਾਂ ਦੀ ਨਵੀਂ ਵਾਰਡਬੰਦੀ ਦਾ ਸਰਵੇ ਕਰਨ ਦਾ ਕੰਮ ਪੂਰਾ ਹੋ ਚੱੁਕਾ ਹੈ ਤੇ ਨਿਗਮ ਕਮਿਸ਼ਨਰ ਦਵਿੰਦਰ ਸਿੰਘ ਨੇ ਸਾਰੀ ਰਿਪੋਰਟ ਸੋਮਵਾਰ ਤੱਕ ਮੰਗ ਲਈ ਹੈ | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਰਾਜ ਸਰਕਾਰ ਨੇ ...
ਜਲੰਧਰ, 6 ਅਕਤੂਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਜਲਦੀ ਹੀ ਹੁਣ ਨਾਜਾਇਜ ਬਣ ਰਹੀਆਂ ਕਾਲੋਨੀਆਂ ਖ਼ਿਲਾਫ਼ ਨਾ ਸਿਰਫ਼ ਉਨਾਂ 'ਤੇ ਕਾਰਵਾਈ ਸ਼ੁਰੂ ਕਰਨ ਜਾ ਰਿਹਾ ਹੈ ਸਗੋਂ ਹੁਣ ਨਾਜਾਇਜ ਬਣ ਰਹੀਆਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਜਾਵੇਗਾ | ਸ਼ਹਿਰ ਵਿਚ ਲਗਾਤਾਰ ਬਣ ...
ਜਲੰਧਰ, 6 ਅਕਤੂਬਰ (ਐੱਮ.ਐੱਸ. ਲੋਹੀਆ)-ਪਟਾਕਿਆਂ ਦੇ ਆਰਜ਼ੀ ਲਾਇਸੰਸਾਂ 12 ਅਕਤੂਬਰ 2022 ਨੂੰ ਸਥਾਨਕ ਰੈੱਡ ਕਰਾਸ ਭਵਨ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਡਾ. ਅੰਕੁਰ ਗੁਪਤਾ ਨੇ ਦੱਸਿਆ ...
ਜਲੰਧਰ, 6 ਅਕਤੂਬਰ (ਸ਼ਿਵ)-ਨਗਰ ਨਿਗਮ ਪ੍ਰਸ਼ਾਸਨ ਜਲਦੀ ਹੀ ਹੁਣ ਨਾਜਾਇਜ ਬਣ ਰਹੀਆਂ ਕਾਲੋਨੀਆਂ ਖ਼ਿਲਾਫ਼ ਨਾ ਸਿਰਫ਼ ਉਨਾਂ 'ਤੇ ਕਾਰਵਾਈ ਸ਼ੁਰੂ ਕਰਨ ਜਾ ਰਿਹਾ ਹੈ ਸਗੋਂ ਹੁਣ ਨਾਜਾਇਜ ਬਣ ਰਹੀਆਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਜਾਵੇਗਾ | ਸ਼ਹਿਰ ਵਿਚ ਲਗਾਤਾਰ ਬਣ ...
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਅਗਸਤ ਅਤੇ ਸਤੰਬਰ ਮਹੀਨੇ ਦÏਰਾਨ ਜ਼ਿਲ੍ਹੇ 'ਚ ਹੋਈਆਂ ਜਣੇਪੇ ਦੌਰਾਨ ਮੌਤਾਂ ਦੀ ਪੜਤਾਲ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਮੈਟਰਨਲ ਡੈੱਥਸ ਰਿਵਿਊ ...
ਲੋਹੀਆਂ ਖਾਸ, 6 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੀ ਨਵੀਂ ਸਰਕਾਰ ਸੰਜਮ ਨਾਲ ਫੈਸਲੇ ਲੈ ਕੇ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਵੇ, ਕਿ ਜਲਦਬਾਜ਼ੀ ਵਿੱਚ ਕੀਤੇ ਫੈਸਲਿਆਂ ਨਾਲ ਕਿਸੇ ਨੂੰ ਰੁਜ਼ਗਾਰ ਦੇਣ ਦੀ ਥਾਂ ਪਹਿਲਿਆਂ ਦੇ ਵੀ ਰੁਜ਼ਗਾਰ ਖੋਹ ਲਏ ...
ਜਲੰਧਰ, 6 ਅਕਤੂਬਰ (ਰਣਜੀਤ ਸਿੰਘ ਸੋਢੀ)-ਰਾਜ ਸਭਾ ਮੈਂਬਰ ਡਾ: ਅਸ਼ੋਕ ਕੁਮਾਰ ਮਿੱਤਲ ਨੂੰ ਵਿਦੇਸ਼ ਮੰਤਰਾਲੇ ਲਈ ਰਾਜ ਸਭਾ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਤਰਾਂ, ਡਾ: ਮਿੱਤਲ ਨੂੰ ਸੰਸਦ ਮੈਂਬਰ ਬਣਨ ਦੇ ਪਹਿਲੇ ਕਾਰਜਕਾਲ ਵਿਚ ਹੀ ...
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)-ਆਮ ਆਦਮੀ ਪਾਰਟੀ ਦੀ ਕਪੂਰਥਲਾ ਵਿਧਾਨ ਸਭਾ ਹਲਕੇ ਦੀ ਇੰਚਾਰਜ ਸੇਵਾ-ਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੰਜੂ ਰਾਣਾ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਕਪੂਰਥਲਾ ਦੇ ਰਹਿਣ ਵਾਲੇ 3 ਵਿਅਕਤੀਆਂ ਕੰਵਰ ...
ਜਲੰਧਰ, 6 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਲਾਅ ਕਾਲਜ ਵਲੋਂ ਕਾਲਜ ਦਾ 20ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ, ਡਾਇਰੈਕਟਰ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਬੀ.ਕੇ ਮਹਿਤਾ, ਗਰੁੱਪ ਚੇਅਰਮੈਨ ਅਨਿਲ ਚੋਪੜਾ ਨੇ ਮੁੱਖ ...
ਗੁਰਾਇਆ, 6 ਅਕਤੂਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ, ਬਾਬਾ ਸੰਗ ਢੇਸੀਆਂ ਵਿਖੇ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਾਲਜ ਵਿਚ ''ਸਾਈਬਰ ਜਾਗਰੂਕਤਾ ਦਿਵਸ'' ਮਨਾਇਆ ਗਿਆ | ਇਸ ਮੌਕੇ ਕਾਲਜ ਦੇ ...
ਕਿਸ਼ਨਗੜ੍ਹ, 6 ਅਕਤੂਬਰ (ਹੁਸਨ ਲਾਲ)-ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਬਿਆਸ ਪਿੰਡ ਨਜ਼ਦੀਕ ਨਹਿਰੀ ਪੁਲੀ ਤੇ ਇਕ ਬੱਜਰੀ ਨਾਲ ਭਰੇ ਟਿੱਪਰ ਨੂੰ ਕਿਸੇ ਅਣਪਛਾਤੇ ਟਰੱਕ ਵਲੋਂ ਸਾਈਡ ਮਾਰਨ 'ਤੇ ਟਿੱਪਰ ਬੇਕਾਬੂ ਹੋ ਕੇ ਪਲਟਣ ਅਤੇ ਚਾਲਕ ਦੇ ਜ਼ਖਮੀ ਹੋਣ ...
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਠੇਕੇਦਾਰ ਸੁਰਿੰਦਰ ਸਿੰਘ (ਬੇਅੰਤ ਨਗਰ) ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੂੰ ਬੇਹੱਦ ਨਿਰਾਸ਼ਾਜਨਕ ਦੱਸਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ...
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਮਿਤੀ 08/10/2022 ਨੂੰ ਜਲੰਧਰ ਸ਼ਹਿਰ ਅੰਦਰ ਭਗਵਾਨ ਵਾਲਮੀਕ ਜੀ ਉਤਸਵ ਕਮੇਟੀ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਕਮਿਸ਼ਨਰੇਟ ਪੁਲਿਸ ...
ਚੁਗਿੱਟੀ/ਜੰਡੂਸਿੰਘਾ, 6 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਸਤਨਾਮ ਨਗਰ ਵਿਖੇ ਗਲੀਆਂ 'ਚ ਥਾਂ-ਥਾਂ ਫਿਰਦੇ ਅਵਾਰਾ ਕੁੱਤੇ ਇਲਾਕਾ ਵਸਨੀਕਾਂ ਦੀ ਸਿਰਦਰਦੀ ਦਾ ਕਾਰਨ ਬਣੇ ਹੋਏ ਹਨ | ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਭਦਿਆਲ, ਮੁਕੇਸ਼ ਸ਼ਰਮਾ, ਜਗਨ ਨਾਥ, ...
ਜਲੰਧਰ 6 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਡੂੰਘੀਆਂ ਸਾਜਿਸ਼ਾਂ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ...
ਜਲੰਧਰ, 6 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪਿਛਲੇ ਦਿਨਾਂ 'ਚ ਤਾਜਪੁੁਰ ਚਰਚ ਵਿਖੇ ਇਕ ਛੋਟੀ ਬੱਚੀ ਦੀ ਹੋਈ ਮੌਤ ਦੀ ਖ਼ਬਰ ਦੀ ਅਜੇ ਸਿਆਹੀ ਵੀ ਨਹੀਂ ਸੁੱਕੀ ਸੀ, ਕਿ ਹੁਣ ਇਸੇ ਚਰਚ ਨਾਲ ਸੰਬੰਧਿਤ ਇੱਕ ਹੋਰ ਹਿਰਦੇ ਵੇਦਿਕ ਖ਼ਬਰ ਸਾਹਮਣੇ ਆਈ ਹੈ | ਤਾਜਪੁੁਰ ਚਰਚ 'ਚ ...
ਜਲੰਧਰ, 6 ਅਕਤੂਬਰ (ਸ਼ਿਵ)-ਮਾਡਲ ਟਾਊਨ ਡੰਪ ਦੀ ਖ਼ਾਲੀ ਹੋਈ ਜਗਾ ਅਤੇ ਸ਼ਮਸ਼ਾਨਘਾਟ ਵਾਲੇ ਪਾਸੇ ਕਮੇਟੀ ਵਲੋਂ ਲੋਕਾਂ ਦੀਆਂ ਗੱਡੀਆਂ ਖੜ੍ਹੀ ਕਰਨ ਲਈ ਕੀਤੀ ਜਾਣ ਵਾਲੀ ਤਾਰਬੰਦੀ ਲਈ ਪਿੱਲਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਮਾਡਲ ਟਾਊਨ ਡੰਪ ਨੂੰ ਬੰਦ ...
ਜਲੰਧਰ, 6 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲਾਈਮ ਲਾਇਟ ਈਵੈਂਟ ਕੰਪਨੀ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ 6 ਤੋਂ 10 ਅਕਤੂਬਰ ਤੱਕ ਦਿੱਲੀ ਬਾਜ਼ਾਰ ਸਜਾਇਆ ਗਿਆ ਹੈ | ਜਿਸ ਵਿਚ 100 ਤੋਂ ਵੱਧ ਸਟਾਲ ਲਗਾਏ ਗਏ ਹਨ | ਇਸ ਸਬੰਧੀ ...
ਜਲੰਧਰ, 6 ਅਕਤੂਬਰ (ਐੱਮ. ਐੱਸ. ਲੋਹੀਆ)ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਮਿਤੀ 08/10/2022 ਨੂੰ ਜਲੰਧਰ ਸ਼ਹਿਰ ਅੰਦਰ ਭਗਵਾਨ ਵਾਲਮੀਕ ਜੀ ਉਤਸਵ ਕਮੇਟੀ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਰੱਖਣ ਲਈ ਕਮਿਸ਼ਨਰੇਟ ਪੁਲਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX