ਤਾਜਾ ਖ਼ਬਰਾਂ


ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  1 day ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਖੰਡ ਮਿੱਲ ਬਟਾਲਾ ਦੇ 60ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ

ਬਟਾਲਾ, 25 ਨਵੰਬਰ (ਕਾਹਲੋਂ)- ਸਹਿਕਾਰੀ ਖੰਡ ਮਿੱਲ ਬਟਾਲਾ ਦੇ 60ਵੇਂ ਪਿੜਾਈ ਸੀਜ਼ਨ 2022-23 ਦੀ ਸ਼ੁਰੂਆਤ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਤੇ ਐਨ.ਆਰ.ਆਈ. ਅਫੇਅਰਜ਼ ਮੰਤਰੀ ਪੰਜਾਬ ਵਲੋਂ ਆਪਣੇ ਕਰ ਕਮਲਾਂ ਨਾਲ ਕੀਤੀ ਗਈ | ਇਸ ਸ਼ੁਭ ਮੌਕੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਸਿੱਧੂ ਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਤੋਂ ਪਹਿਲਾਂ ਮਿੱਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਕੀਤਾ ਗਿਆ ਤੇ ਮਿੱਲ ਦੇ ਪਿੜਾਈ ਸੀਜ਼ਨ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਗਈ | ਕੈਬਨਿਟ ਮੰਤਰੀ ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ ਖੰਡ ਮਿੱਲਾਂ ਨੂੰ ਚਲਦੇ ਰੱਖਣ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ | ਉਨ੍ਹਾਂ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਵੱਧ ਤੋਂ ਵੱਧ ਰਕਬਾ ਗੰਨੇ, ਮੱਕੀ, ਦਾਲਾਂ, ਸਰੋ ਆਦਿ ਫ਼ਸਲਾਂ ਅਧੀਨ ਲਿਆਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ | ਉਨ੍ਹਾਂ ਵਲੋਂ ਸਹਿਕਾਰੀ ਖੰਡ ਮਿੱਲਾਂ ਦੇ ਕਰਮਚਾਰੀਆਂ ਤੇ ਵੀ 6ਵੇਂ ਪੇ-ਸਕੇਲ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ | ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਆਧੁਨਿਕ ਤਕਨੀਕ ਦਾ 3500 ਟੀ.ਸੀ.ਡੀ. ਦਾ 5000 ਟੀ.ਸੀ.ਡੀ. ਤੱਕ ਵਧਣਯੋਗ ਨਵਾਂ ਪਲਾਂਟ, 14 ਮੈਗਾਵਾਟ ਕੋ-ਜਨਰੇਸ਼ਨ ਪਲਾਂਟ ਸਮੇਤ ਲੱਗਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਦਾ ਮਾਰਚ 2023 'ਚ ਟਰਾਇਲ ਲਿਆ ਜਾਣਾ ਹੈ | ਇਸ ਪਲਾਂਟ ਤੋਂ ਫਾਰਮਾ ਤੇ ਰਿਫਾਇੰਡ ਸ਼ੂਗਰ ਤਿਆਰ ਕੀਤੀ ਜਾਵੇਗੀ, ਜਿਸ ਦੀ ਮਾਰਕੀਟ ਵਿਚ ਵੱਧ ਕੀਮਤ ਪ੍ਰਾਪਤ ਹੋਵੇਗੀ, ਜਿਸ ਨਾਲ ਮਿੱਲ ਨੂੰ ਵਿੱਤੀ ਲਾਭ ਹੋਵੇਗਾ | ਇਸ ਤੋਂ ਇਲਾਵਾ ਬਾਇਓ-ਸੀ.ਐਨ.ਜੀ. ਪਲਾਂਟ ਲਗਾਉਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ | ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਰਕਾਰ ਸਹਿਕਾਰੀ ਖੰਡ ਮਿੱਲਾਂ ਨੂੰ ਚੱਲਦੇ ਰੱਖਣ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ | ਇਸ ਮੌਕੇ ਮਿੱਲ ਵਿਚ ਗੰਨੇ ਦੀਆਂ ਟਰਾਲੀਆਂ ਲੈ ਕੇ ਆਉਣ ਵਾਲੇ ਪਹਿਲੇ 11 ਜ਼ਿੰਮੀਦਾਰਾਂ ਬਿਕਰਮਜੀਤ ਸਿੰਘ ਪਿੰਡ ਤਲਵੰਡੀ ਝੁੰਗਲਾਂ, ਬਲਰਾਜ ਸਿੰਘ ਪੰਜਗਰਾਈਆਂ, ਗੁਲਜਾਰ ਸਿੰਘ ਪੁਰਾਣਾ ਪਿੰਡ, ਜਸਪਾਲ ਸਿੰਘ ਰਸੂਲਪੁਰ, ਕਰਮ ਸਿੰਘ ਸ਼ੇਰਪੁਰ, ਮਹਾਂਬੀਰ ਸਿੰਘ ਆਲੋਵਾਲ, ਸ੍ਰੀਮਤੀ ਸਰਬਜੀਤ ਕੌਰ ਬਟਾਲਾ, ਸੰਤੋਖ ਸਿੰਘ ਮਸਾਣੀਆਂ, ਲਖਬੀਰ ਸਿੰਘ ਆਲੋਵਾਲ ਅਤੇ ਰੋਬਿਨ ਮਸੀਹ ਕੈਲੇ ਕਲਾਂ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਅਰਵਿੰਦਰ ਸਿੰਘ ਕੈਰੋਂ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਵਲੋਂ ਸਮੂਹ ਮਿੱਲ ਪ੍ਰਬੰਧਕਾਂ ਦੀ ਪਹੁੰਚੀਆਂ ਸ਼ਖ਼ਸੀਅਤਾਂ ਤੇ ਕਿਸਾਨਾਂ ਨੂੰ ਜੀ ਆਇਆਂ ਆਖਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਸ਼ੂਗਰਫੈੱਡ ਸਿੱਧੂ ਤੇ ਚੇਅਰਮੈਨ ਪਨਸਪ ਪੰਨੂ ਵਲੋਂ ਮਿੱਲ ਦੀ ਨੌਕਰੀ ਦੌਰਾਨ ਮਰ ਚੁੱਕੇ ਕਰਮਚਾਰੀਆਂ ਦੇ 9 ਯੋਗ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਬਾਰੇ ਨਿਯੁਕਤੀ ਪੱਤਰ ਵੰਡੇ ਗਏੇ | ਇਸ ਮੌਕੇ ਉਪ ਚੇਅਰਮੈਨ ਬੇਅੰਤ ਸਿੰਘ ਵੜੈਚ, ਗੁਰਵਿੰਦਰਪਾਲ ਸਿੰਘ ਕਾਹਲੋਂ ਡਾਇਰੈਕਟਰ, ਗੁਰਬਚਨ ਸਿੰਘ ਬਾਜਵਾ ਡਾਇਰੈਕਟਰ, ਸਵਿੰਦਰ ਸਿੰਘ ਰੰਧਾਵਾ ਡਾਇਰੈਕਟਰ, ਸ੍ਰੀਮਤੀ ਬਲਵਿੰਦਰ ਕੌਰ ਕੋਟ ਅਹਿਮਦ ਖਾਂ ਡਾਇਰੈਕਟਰ, ਹਰਜਿੰਦਰ ਸਿੰਘ ਕਾਹਲੋਂ ਡਾਇਰੈਕਟਰ, ਸ੍ਰੀਮਤੀ ਬਲਵਿੰਦਰ ਕੌਰ ਘੁੰਮਣ ਡਾਇਰੈਕਟਰ, ਜਸਪਾਲ ਸਿੰਘ ਸਰਪੰਚ ਹੋਠੀਆਂ, ਹੰਸਪ੍ਰੀਤ ਸਿੰਘ ਸੋਹੀ ਸੀ.ਸੀ.ਡੀ.ਓ., ਸਲਵਿੰਦਰ ਸਿੰਘ ਰੰਧਾਵਾ ਸੁਪਰਡੰਟ, ਕਿਰਪਾਲ ਸਿੰਘ ਅਰਜਨਪੁਰ, ਲਖਵਿੰਦਰ ਸਿੰਘ ਪ੍ਰਧਾਨ ਵਰਕਰਜ਼ ਯੂਨੀਅਨ, ਮਿੱਲ ਦੇ ਸਮੂਹ ਅਧਿਕਾਰੀ, ਕਰਮਚਾਰੀ ਤੇ ਭਾਰੀ ਗਿਣਤੀ 'ਚ ਮਿੱਲ ਏਰੀਏ ਦੇ ਜ਼ਿੰਮੀਦਾਰ ਹਾਜ਼ਰ ਸਨ |

ਅਕਰਪੁਰਾ ਵਾਸੀਆਂ ਵਲੋਂ ਸਰਪੰਚ 'ਤੇ ਗ੍ਰਾਂਟਾਂ 'ਚ ਭਿ੍ਸ਼ਟਾਚਾਰ ਦੇ ਦੋਸ਼

ਕਿਲ੍ਹਾ ਲਾਲ ਸਿੰਘ, 25 ਨਵੰਬਰ (ਬਲਬੀਰ ਸਿੰਘ)- ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਕਰਪੁਰਾ ਵਿਖੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਸਰਪੰਚ ਪ੍ਰੀਤਮ ਸਿੰਘ 'ਤੇ ਪਿੰਡ 'ਚ ਆਈ ਕੋਈ ਤਕਰੀਬਨ 2 ਕਰੋੜ ਦੀ ਗ੍ਰਾਂਟ ਵਿਚ ਵੱਡੇ ਪੱਧਰ 'ਤੇ ਭਿ੍ਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ | ...

ਪੂਰੀ ਖ਼ਬਰ »

274 ਗਰਾਮ ਹੈਰੋਇਨ ਸਮੇਤ ਜੀਜਾ, ਸਾਲਾ ਤੇ ਸਾਥੀ ਕਾਬੂ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਐਸ.ਐਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਦੇ ਨਿਰਦੇਸ਼ਾਂ ਤਹਿਤ ਭੈੜੇ ਅਨਸਰਾਂ 'ਤੇ ਨਕੇਲ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਤੇ ਬਹਿਰਾਮਪੁਰ ਪੁਲਿਸ ਵਲੋਂ ਜੀਜਾ, ਸਾਲਾ ਤੇ ਉਨ੍ਹਾਂ ਦੇ ਇਕ ਸਾਥੀ ਨੰੂ 274 ਗਰਾਮ ...

ਪੂਰੀ ਖ਼ਬਰ »

ਮੰਤਰੀ ਧਾਲੀਵਾਲ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਨਵੇਂ ਪਿੜਾਈ ਸੀਜ਼ਨ ਦਾ ਉਦਘਾਟਨ

ਦੀਨਾਨਗਰ, 25 ਨਵੰਬਰ (ਸ਼ਰਮਾ, ਸੰਧੂ, ਸੋਢੀ)- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਪੂਰੇ ਪੰਜਾਬ 'ਚ ਸ਼ੂਗਰ ਮਿੱਲਾਂ ਦੇ ਸੀਜ਼ਨ 2022-23 ਦੇ ਪਿੜਾਈ ਦਾ ਉਦਘਾਟਨ ਕਰ ਦਿੱਤਾ ਗਿਆ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੂਗਰ ਮਿੱਲ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)- ਚੋਰੀ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੰੂ ਸ਼ਾਲਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਵਰਨਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਗਾਜੀਕੋਟ ਪਹਿਲਾਂ ਚੋਰੀ ਦੇ ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਟਾਲਾ-ਅੰਮਿ੍ਤਸਰ ਰੋਡ ਦਾ ਕੰਮ ਸ਼ੁਰੂ

ਬਟਾਲਾ, 25 ਨਵੰਬਰ (ਕਾਹਲੋਂ)- ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਕਰਵਾਏ ਜਾ ਰਹੇ ਚਹੁੰਪੱਖੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਟਾਲਾ-ਅੰਮਿ੍ਤਸਰ ਰੋਡ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ...

ਪੂਰੀ ਖ਼ਬਰ »

50 ਗੱਟੂ ਚਾਈਨਾ ਡੋਰ ਸਮੇਤ ਦੋ ਕਾਬੂ

ਬਟਾਲਾ, 25 ਨਵੰਬਰ (ਬੁੱਟਰ)- ਬਟਾਲਾ ਪੁਲਿਸ ਵਲੋਂ 50 ਗੱਟੂ ਚਾਈਨਾ ਡੋਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਚੌਕੀ ਬੱਸ ਅੱਡਾ ਬਟਾਲਾ ਦੇ ਇੰਚਾਰਜ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਬੱਸ ਅੱਡਾ ਬਟਾਲਾ ਤੋਂ ਬੱਸ ਕੰਡਕਟਰ ਬਿਕਰਮਜੀਤ ਸਿੰਘ ਵਾਸੀ ਨਾਗ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਬਟਾਲਾ ਦੇ ਦਫ਼ਤਰੀ ਤੇ ਫੀਲਡ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਕਲਮ ਛੋੜ ਹੜਤਾਲ

ਬਟਾਲਾ, 25 ਨਵੰਬਰ (ਕਾਹਲੋਂ)- ਪੰਚਾਇਤ ਸੰਮਤੀ ਬਟਾਲਾ ਦੇ ਸਮੂਹ ਦਫ਼ਤਰੀ ਤੇ ਫੀਲਡ ਕਰਮਚਾਰੀਆਂ ਨੇ ਮਹੀਨਿਆਂਬੱਧੀ ਤਨਖਾਹਾਂ ਤੇ ਭੱਤੇ ਨਾ ਮਿਲਣ, ਤਰੱਕੀਆਂ ਵਿਚ ਤਰੁੱਟੀਆਂ ਤੇ ਵਾਧੂ ਕੰਮਾਂ ਦੇ ਬੋਝਾਂ ਦੇ ਰੋਸ ਵਜੋਂ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ਕਰ ਵਿਭਾਗੀ ...

ਪੂਰੀ ਖ਼ਬਰ »

ਸੇਖ਼ਪੁਰ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ 3 ਬੱਚਿਆਂ ਨੇ ਜਿੱਤੇ 6 ਸੋਨ ਤਗਮੇ

ਬਟਾਲਾ, 25 ਨਵੰਬਰ (ਕਾਹਲੋਂ)-ਜ਼ਿਲ੍ਹਾ ਪੱਧਰੀ ਖੇਡਾਂ, ਜੋ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਵਾਈਆਂ ਗਈਆਂ, ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ਪੁਰ ਦੇ ਤਿੰਨ ਵਿਦਿਆਰਥੀਆਂ ਨੇ 6 ਸੋਨ ਤਗਮੇ ਜਿੱਤ ਕੇ ਇਲਾਕੇ ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨ ਜਥਾ ਗੁਰਦਾਸਪੁਰ ਵਲੋਂ ਕੀਰਤਨ ਸਮਾਗਮ ਅੱਜ

ਬਟਾਲਾ, 25 ਨਵੰਬਰ (ਕਾਹਲੋਂ)- ਸਿੱਖ ਕੌਮ 'ਚ ਵਧ ਰਹੇ ਵਹਿਮਾਂ-ਭਰਮਾਂ, ਪਤਿਤਪੁਣੇ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਲਈ ਨਿਸ਼ਕਾਮ ਕੀਰਤਨ ਜਥਾ ਗੁਰਦਾਸਪੁਰ ਵਲੋਂ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਕਾਹਨੂੰਵਾਨ ਰੋਡ ਬਟਾਲਾ ਸਰਕਾਰੀ ਪੋਲੀਟੈਕਨਿਕ ...

ਪੂਰੀ ਖ਼ਬਰ »

ਘੁਮਾਣ ਵਿਖੇ ਬੁਲਟ 'ਤੇ ਪਟਾਕੇ ਮਾਰਨ ਵਾਲਿਆਂ ਨੇ ਮਚਾਈ ਦਹਿਸ਼ਤ

ਘੁਮਾਣ, 25 ਨਵੰਬਰ (ਬੰਮਰਾਹ)- ਕਸਬਾ ਘੁਮਾਣ ਵਿਖੇ ਬੁਲਟ ਦੇ ਪਟਾਕੇ ਮਰਾਉਣ ਵਾਲਿਆਂ ਨੇ ਦਹਿਸ਼ਤ ਮਚਾਈ ਹੋਈ ਹੈ | ਬਾਜ਼ਾਰ ਵਾਸੀਆਂ ਨੇ ਦੱਸਿਆ ਕਿ ਸਵੇਰ ਵੇਲੇ ਜਦੋਂ ਸਕੂਲ ਲੱਗਦੇ ਹਨ, ਉਸ ਵੇਲੇ ਵੱਖ-ਵੱਖ ਨਿੱਜੀ ਸਕੂਲਾਂ ਦੇ ਵਿਦਿਆਰਥੀ ਜੋ ਇਕ ਮੋਟਰਸਾਈਕਲ 'ਤੇ 4-4 ...

ਪੂਰੀ ਖ਼ਬਰ »

ਸੇਖ਼ਪੁਰ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ 3 ਬੱਚਿਆਂ ਨੇ ਜਿੱਤੇ 6 ਸੋਨ ਤਗਮੇ

ਬਟਾਲਾ, 25 ਨਵੰਬਰ (ਕਾਹਲੋਂ)-ਜ਼ਿਲ੍ਹਾ ਪੱਧਰੀ ਖੇਡਾਂ, ਜੋ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਵਾਈਆਂ ਗਈਆਂ, ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ਪੁਰ ਦੇ ਤਿੰਨ ਵਿਦਿਆਰਥੀਆਂ ਨੇ 6 ਸੋਨ ਤਗਮੇ ਜਿੱਤ ਕੇ ਇਲਾਕੇ ...

ਪੂਰੀ ਖ਼ਬਰ »

ਡਿਵਾਈਨ ਵਿਲ ਸਕੂਲ ਬਟਾਲਾ ਦੀ ਵਿਦਿਆਰਥਣ ਹਰਨੂਰ ਕੌਰ 'ਬੈਸਟ ਸਟੂਡੈਂਟ ਐਵਾਰਡ' ਨਾਲ ਸਨਮਾਨਿਤ

ਬਟਾਲਾ, 25 ਨਵੰਬਰ (ਕਾਹਲੋਂ)- ਸਹੋਦਿਆ ਸਕੂਲ ਕੰਪਲੈਕਸ ਵਲੋਂ ਮਿਲੇਨੀਅਮ ਸਕੂਲ ਬਟਾਲਾ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀ. ਬੀ. ਐੱਸ. ਈ. ਨਾਲ ਸਬੰਧਿਤ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਐਵਾਰਡ ਦਿੱਤੇ ਗਏ | ਇਸ ਸਮੇਂ ਦੌਰਾਨ ਡਿਵਾਈਨ ਵਿਲ ...

ਪੂਰੀ ਖ਼ਬਰ »

ਪਿੰਡ ਜੱਟੂਵਾਲ ਵਿਖੇ ਬਾਬਾ ਕਕੋਇਆ ਦੇ ਸਥਾਨ 'ਤੇ ਸੱਭਿਆਚਾਰਕ ਮੇਲਾ

ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਪੰਡੋਰੀ ਮਹੰਤਾਂ ਅਧੀਨ ਪੈਂਦੇ ਪਿੰਡ ਜੱਟੂਵਾਲ, ਗਾਜੀਕੋਟ ਵਿਖੇ ਬਾਬਾ ਕਕੋਇਆ ਦੇ ਸਥਾਨ 'ਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਗਗਨ ਮਾਂ ਦਿੱਲੀ ਵਾਲੇ ਅਤੇ ਸਾਈਾ ਮਧੂ ਜਲੰਧਰ ਵਾਲਿਆਂ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਹੈਪੀ ਦਾ ਕੀਤਾ ਸਨਮਾਨ

ਬਟਾਲਾ, 25 ਨਵੰਬਰ (ਹਰਦੇਵ ਸਿੰਘ ਸੰਧੂ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ ਦੇ ਜਨਰਲ ਸਕੱਤਰ ਭਾਈ ਮਨਜੀਤ ਸਿੰਘ ਹੈਪੀ ਵਲੋਂ ਸ਼ਹਿਰ ਅੰਦਰ ਕੀਤੀਆਂ ਜਾਂਦੀਆਂ ਧਾਰਮਿਕ ਸੇਵਾਵਾਂ ਬਦਲੇ ਗੁਰਦੁਆਰਾ ਸਿੰਘ ਸਭਾ ਸਿਨੇਮਾ ਰੋਡ ਵਲੋਂ ...

ਪੂਰੀ ਖ਼ਬਰ »

ਹਰਵਿੰਦਰਪਾਲ ਸਿੰਘ ਬੰਟੀ ਦਲੇਲਪੁਰ ਪੰਚਾਇਤ ਯੂਨੀਅਨ ਬਲਾਕ ਕਲਾਨੌਰ ਦੇ ਪ੍ਰਧਾਨ ਨਿਯੁਕਤ

ਕਲਾਨੌਰ, 25 ਨਵੰਬਰ (ਪੁਰੇਵਾਲ)- ਪੰਚਾਇਤ ਯੂਨੀਅਨ ਪੰਜਾਬ ਵਲੋਂ ਕੀਤੀ ਮੀਟਿੰਗ 'ਚ ਬਲਾਕ ਕਲਾਨੌਰ ਦੀ ਨਿਯੁਕਤੀ ਕਰਦਿਆਂ ਪਿੰਡ ਦਲੇਲਪੁਰ ਤੋਂ ਸਰਪੰਚ ਹਰਵਿੰਦਰਪਾਲ ਸਿੰਘ ਬੰਟੀ ਨੂੰ ਪੰਚਾਇਤ ਯੂਨੀਅਨ ਕਲਾਨੌਰ ਦਾ ਪ੍ਰਧਾਨ ਥਾਪਿਆ ਗਿਆ | ਨਵਨਿਯੁਕਤ ਪ੍ਰਧਾਨ ਬੰਟੀ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਪੱਕੀ ਮੰਡੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਜਾਵੇ-ਤੇਜਬੀਰ ਭਿੱਟੇਵੱਢ

ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)- ਇਲਾਕੇ ਦੇ ਦਰਜਨਾਂ ਪਿੰਡਾਂ ਦੇ ਕੇਂਦਰ ਬਿੰਦੂ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਪੱਕੀ ਮੰਡੀ ਬਣਾਉਣ ਲਈ ਗ੍ਰਾਮ ਪੰਚਾਇਤ ਵਲੋਂ ਪੰਜਾਬ ਸਰਕਾਰ ਨੂੰ ਲੋੜੀਂਦੀ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੀਆਂ ਸਾਲਾਨਾ ਖੇਡਾਂ ਸਮਾਪਤ

ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਸਕੂਲ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਗਈਆਂ ਸਾਲਾਨਾ ਖੇਡਾਂ ਸ਼ਾਨੋ-ਸੌਕਤ ਨਾਲ ਸਮਾਪਤ ਹੋਈਆਂ, ਜਿਸ ਦੀ ਸ਼ੁਰੂਆਤ ਸਕੂਲ ਦੇ ਐੱਮ.ਡੀ. ...

ਪੂਰੀ ਖ਼ਬਰ »

ਵਾਰਿਸ ਮਸੀਹ ਵਲੋਂ ਕ੍ਰਿਸਮਸ ਮੌਕੇੇ ਗਿਰਜਾ ਘਰਾਂ ਤੇ ਮਸੀਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਸੰਬੰਧੀ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ

ਧਾਰੀਵਾਲ, 25 ਨਵੰਬਰ (ਜੇਮਸ ਨਾਹਰ)- ਮਸੀਹ ਕੌਮ ਦੇ ਹਿੱਤਾਂ, ਚਰਚਾਂ ਦੀ ਰਾਖੀ ਅਤੇ ਪਾਸਟਰ ਪਾਦਰੀ ਫ਼ਾਦਰ ਸਹਿਬਾਨ 'ਤੇ ਹੁੰਦੇ ਹਮਲਿਆਂ ਦੀ ਰੋਕਥਾਮ ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ ਪੰਜਾਬ ਪ੍ਰਧਾਨ ਆਲ ਇੰਡੀਆ ਕਾਂਊਟਰ ਟੈਰੋਰਿਜ਼ਮ ...

ਪੂਰੀ ਖ਼ਬਰ »

ਲੋਕ ਲਿਖਾਰੀ ਸਭਾ ਤੇ ਸ.ਸ.ਸ. ਸਮਾਰਟ ਸਕੂਲ ਵਲੋਂ ਕਵੀ ਦਰਬਾਰ

ਕਲਾਨੌਰ, 25 ਨਵੰਬਰ (ਪੁਰੇਵਾਲ)- ਸਥਾਨਕ ਲੋਕ ਲਿਖਾਰੀ ਸਭਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਲੋਂ ਪੰਜਾਬੀ ਮਾਹ ਤਹਿਤ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਲਈ ਕਵੀ ਦਰਬਾਰ ਕਰਵਾਇਆ ਗਿਆ, ਜਿਸ 'ਚ ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਸੂਬਾ ਪੱਧਰ 'ਤੇ ਕਾਂਸੇ ਦਾ ਤਗਮਾ ਜਿੱਤਿਆ

ਗੁਰਦਾਸਪੁਰ, 25 ਨਵੰਬਰ (ਆਰਿਫ਼)- ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ ਵਿਦਿਆਰਥੀ ਨਿਖਿਲ ਨੇ ਖੇਡਾਂ ਵਤਨ ਪੰਜਾਬ ਦੀਆਂ 2022 'ਚੋਂ ਸਟੇਟ ਲੈਵਲ 'ਤੇ ਕਾਂਸੇ ਦਾ ਤਗਮਾ ਤੇ 5000 ਕੈਸ਼ ਪ੍ਰਾਈਜ਼ ਪ੍ਰਾਪਤ ਕੀਤਾ | ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2022 ...

ਪੂਰੀ ਖ਼ਬਰ »

ਜੇ.ਈ. ਦੀ ਸਿਆਸੀ ਸ਼ਹਿ 'ਤੇ ਹੋਈ ਬਦਲੀ ਰੱਦ ਨਾ ਕੀਤੀ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ-ਪ੍ਰਧਾਨ ਗੁਰਦੀਪ ਸਿੰਘ

ਊਧਨਵਾਲ, 25 ਨਵੰਬਰ (ਪਰਗਟ ਸਿੰਘ)- ਪਾਵਰਕਾਮ ਦੇ ਉਪ ਮੰਡਲ ਊਧਨਵਾਲ ਦੇ ਜੇ.ਈ. ਰਣਜੀਤ ਦੀ ਸਿਆਸੀ ਸਹਿ 'ਤੇ ਕੀਤੀ ਬਦਲੀ ਨੂੰ ਵਿਭਾਗ ਨੇ ਰੱਦ ਨਾਂਅ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪਾਵਰਕਾਮ ਦੇ ਉਪ ਮੰਡਲ ਊਧਨਵਾਲ ਵਿਖੇ ਪਿਛਲੇ ਚਾਰ ...

ਪੂਰੀ ਖ਼ਬਰ »

ਡੀ.ਸੀ. ਨੇ ਭੈਣੀ ਪਸਵਾਲ 'ਚ ਸੁਣੀਆਂ ਲੋਕਾਂ ਦੀ ਮੁਸ਼ਕਿਲਾਂ

ਘੱਲੂਘਾਰਾ ਸਾਹਿਬ, 25 ਨਵੰਬਰ (ਮਿਨਹਾਸ)- ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੈਣੀ ਪਸਵਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਬਲਿਕ ਦੀਆਂ ਸ਼ਿਕਾਇਤਾਂ ਅਤੇ ਪਿੰਡਾਂ ਵਿਚ ਚਲ ਰਹੇ ਵਿਕਾਸ ਕਾਰਜਾਂ ਦੀ ਦੇਖ-ਰੇਖ ਦੇ ਸਬੰਧ ਵਿਚ ਅੱਜ ਡਿਪਟੀ ...

ਪੂਰੀ ਖ਼ਬਰ »

ਚੰਡੀਗੜ੍ਹ ਪੰਜਾਬ ਹੱਥੋਂ ਨਹੀਂ ਖੁੱਸਣ ਦਿਆਂਗੇ-ਕਿਸਾਨ ਆਗੂ ਹਰਦੋਝੰਡੇ

ਬਟਾਲਾ, 25 ਨਵੰਬਰ (ਹਰਦੇਵ ਸਿੰਘ ਸੰਧੂ)- ਕੇਂਦਰ ਸਰਕਾਰ ਜੇਕਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਵਾਸਤੇ ਕੋਈ ਵਾਧਾ-ਘਾਟਾ ਕੀਤਾ ਜਾਂ ਹਰਿਆਣਾ ਨੂੰ ਦੇਣ ਦਾ ਯਤਨ ਕੀਤਾ ਤਾਂ ਕੇਂਦਰ ਨੂੰ ਇਸ ਦਾ ਬਹੁਤ ਵੱਡਾ ਖਮਿਆਜ਼ਾ ਭੁਗਤਣਾ ਪੈ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬੇਅੰਤ ਸਿੰਘ ਸਰਬਸੰਮਤੀ ਨਾਲ ਬਣੇ ਪ੍ਰਧਾਨ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)- ਮੰਡੀ ਬੋਰਡ ਵਰਕਰਜ਼ ਯੂਨੀਅਨ ਦੀ ਮੀਟਿੰਗ ਗੁਰਚਰਨ ਸਿੰਘ ਬੁੱਟਰ ਜਨਰਲ ਸੈਕਟਰੀ ਅਤੇ ਬਲਵਿੰਦਰ ਸਿੰਘ ਮੋਠਾਂਵਾਲਾ ਖਜ਼ਾਨਚੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੁਰਦਾਸਪੁਰ ਮੰਡਲ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ...

ਪੂਰੀ ਖ਼ਬਰ »

ਨਸ਼ੇ ਨੰੂ ਠੱਲ੍ਹ ਪਾਉਣ 'ਚ ਅਸਮਰੱਥ ਦਿਖਾਈ ਦੇ ਰਿਹੈ ਪੁਲਿਸ ਪ੍ਰਸ਼ਾਸਨ

ਗੁਰਦਾਸਪੁਰ, 25 ਨਵੰਬਰ (ਗੁਰਪ੍ਰਤਾਪ ਸਿੰਘ)- ਸੱਤਾ 'ਚ ਆਉਣ ਤੋਂ ਪਹਿਲਾਂ 'ਆਪ' ਵਲੋਂ ਵੱਡੀਆਂ ਵੱਡੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ 'ਚ ਨਸ਼ੇ ਨੰੂ ਨੱਥ ਪਾਉਣਾ ਅਤੇ ਕਾਨੰੂਨ ਵਿਵਸਥਾ ਨੰੂ ਚੰਗੀ ਤਰ੍ਹਾਂ ਬਹਾਲ ਕਰਨਾ ਸਰਕਾਰ ਦੀਆਂ ਮੁੱਖ ਗਰੰਟੀਆਂ ਸਨ, ...

ਪੂਰੀ ਖ਼ਬਰ »

ਟੀ.ਸੀ. ਇੰਟਰਨੈਸ਼ਨਲ ਸਕੂਲ ਤੋਂ ਪੜ੍ਹੇ ਦੋ ਵਿਦਿਆਰਥੀਆਂ ਦੀ ਚੋਣਵੀਆਂ ਸੰਸਥਾਵਾਂ 'ਚ ਚੋਣ

ਗੁਰਦਾਸਪੁਰ, 25 ਨਵੰਬਰ (ਆਰਿਫ਼)- ਟੀ.ਸੀ. ਇੰਟਰਨੈਸ਼ਨਲ ਸਕੂਲ ਤੋਂ ਪੜ੍ਹੇ ਦੋ ਵਿਦਿਆਰਥੀਆਂ ਦੀ ਦੇਸ਼ ਦੀਆਂ ਚੁਨਿੰਦਾ ਸੰਸਥਾਵਾਂ 'ਚ ਚੋਣ ਹੋਈ ਹੈ ਜਿਸ ਨਾਲ ਸਕੂਲ ਸਟਾਫ਼ ਤੇ ਵਿਦਿਆਰਥੀਆਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਵਲੋਂ ਸਰਪੰਚ ਰਣਯੋਧ ਰੰਧਾਵਾ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਤਿੱਬੜ, 25 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)- ਬੀਤੇ ਦਿਨੀਂ ਸੂਬੇ ਦੀ ਪੰਚਾਇਤ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ ਪਿੰਡ ਤਲਵੰਡੀ ਦੇ ਸਰਪੰਚ ਰਣਯੋਧ ਸਿੰਘ ਰੰਧਾਵਾ ਨੰੂ ਯੂਨੀਅਨ ਦੇ ਜ਼ਿਲ੍ਹਾ ਯੂਥ ਵਿੰਗ ਦਾ ਪ੍ਰਧਾਨ ਚੁਣਿਆ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨ ਬਹਾਲੀ ਦੇ ਕੀਤੇ ਨੋਟੀਫ਼ਿਕੇਸ਼ਨ ਦੇ ਐਸ.ਓ.ਪੀ. ਜਲਦ ਜਾਰੀ ਕਰੇ-ਆਗੂ

ਗੁਰਦਾਸਪੁਰ, 25 ਨਵੰਬਰ (ਆਰਿਫ਼)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰੰਗੀਲਪੁਰ ਅਤੇ ਸੂਬਾ ਕੋ ਕਨਵੀਨਰ ਲਖਵਿੰਦਰ ਸਿੰਘ ਭੌਰ ਨੇ ਕਿਹਾ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਸ਼ੁਰੂ

ਚੌਕ ਮਹਿਤਾ, 25 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਚੱਲਦੀ ਰਾਣਾ ਸ਼ੂਗਰ ਮਿੱਲ ਵਿਖੇ ਅੱਜ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਅਰੰਭਤਾ ਕੀਤੀ ਗਈ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX