ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਵਿਚ ਵਿਗਿਆਨ, ਤਕਨਾਲੋਜੀ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਲਾਰਜ ਫਾਰਮੈਟ ਫ਼ਿਲਮ ਥੀਏਟਰ ਨੂੰ ਅਪਗਰੇਡ ਕਰਨ ਲਈ ਹਰੀ ਝੰਡੀ ਦਿੱਤੀ ਹੈ | ਇਹ ਜਾਣਕਾਰੀ ਸਾਇੰਸ ਸਿਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਉਪਰੰਤ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦਿੱਤੀ | ਉਨ੍ਹਾਂ ਕਿਹਾ ਕਿ ਸਾਇੰਸ ਸਿਟੀ ਨੂੰ ਮਿਸ਼ਨ ਪਾਪੁਲਰ ਸਾਇੰਸ ਦੀ ਅਗਵਾਈ ਕਰਨ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਗਵਰਨਿੰਗ ਬਾਡੀ ਦੀ ਮੀਟਿੰਗ ਵਿਚ ਇਕ ਨਵੀਂ ਥ੍ਰੀ ਡੀ ਫ਼ਿਲਮ 'ਡੀਨੋ ਸਫ਼ਾਰੀ' ਦੀ ਖ਼ਰੀਦ ਲਈ ਵੀ ਪ੍ਰਵਾਨਗੀ ਦਿੱਤੀ ਗਈ ਤੇ ਇਹ ਫ਼ਿਲਮ ਆਮ ਲੋਕਾਂ ਤੇ ਵਿਦਿਆਰਥੀਆਂ ਲਈ ਬਹੁਤ ਜਲਦੀ ਸ਼ੁਰੂ ਕੀਤੀ ਜਾਵੇਗੀ | ਮੁੱਖ ਸਕੱਤਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸਾਇੰਸ ਸਿਟੀ ਲਈ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 4 ਕਰੋੜ ਰੁਪਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਇੰਸ ਸਿਟੀ ਦੀ ਵਿਜ਼ਟ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਮੀਟਿੰਗ ਵਿਚ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੋਹਾਲੀ ਵਿਚ ਇਕ ਹੋਰ ਸਾਇੰਸ ਸਿਟੀ ਤੇ ਫ਼ਰੀਦਕੋਟ ਵਿਚ ਸਾਇੰਸ ਕੇਂਦਰ ਬਣਾਉਣ ਦੀ ਤਜਵੀਜ਼ 'ਤੇ ਕੰਮ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਵਿਚ ਵਿਗਿਆਨਕ ਸੋਚ ਦਾ ਪਸਾਰ ਕੀਤਾ ਜਾ ਸਕੇ | ਮੀਟਿੰਗ ਵਿਚ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਸਾਇੰਸ ਸਿਟੀ ਵਿਚ ਰੋਜ਼ਾਨਾ ਵਿਦਿਆਰਥੀ ਆਧਾਰਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਮੀਟਿੰਗ ਵਿਚ ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ: ਨੀਲਮਾ ਜੇਰਥ ਨੇ ਦੱਸਿਆ ਕਿ ਪਿਛਲੇ 7 ਮਹੀਨਿਆਂ ਦੌਰਾਨ 1 ਅਪ੍ਰੈਲ ਤੋਂ 31 ਅਕਤੂਬਰ ਤੱਕ 1 ਲੱਖ 54 ਹਜ਼ਾਰ 110 ਸੈਲਾਨੀਆਂ ਨੇ ਸਾਇੰਸ ਸਿਟੀ ਦੇਖਿਆ, ਜਿਨ੍ਹਾਂ ਵਿਚੋਂ 93,373 ਵਿਦਿਆਰਥੀ ਤੇ 60,747 ਹੋਰ ਸੈਲਾਨੀ ਹਨ |
ਕਪੂਰਥਲਾ, 25 ਨਵੰਬਰ (ਵਿ. ਪ੍ਰ.)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਯੂਨੀਅਨ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਅੱੈਸ.ਡੀ.ਐੱਮ. ਕਪੂਰਥਲਾ ਲਾਲ ...
ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਮਾਈਨਿੰਗ ਤੇ ਮੈਟੀਰੀਅਲ ਦੀ ਢੋਆ ਢੁਆਈ ਵਿਚ ਲੱਗੀਆਂ ਗੱਡੀਆਂ ਤੇ ਹੋਰ ਮਸ਼ੀਨਰੀ ਨੂੰ ਮਾਈਨਿੰਗ ਵਿਭਾਗ ਵਲੋਂ ਬਣਾਈ ਗਈ ਨੀਤੀ ਤਹਿਤ ਆਨਲਾਈਨ ਰਜਿਸਟਰਡ ਕਰਨ ਦੇ ਮਨੋਰਥ ਨਾਲ ਗੁਰਬੀਰ ਸਿੰਘ ਕਾਰਜਕਾਰੀ ਇੰਜੀਨੀਅਰ ਕਮ ...
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਆਰ. ਸੀ. ਐੱਫ. ਨੇੜੇ ਇਕ ਤੇਜ਼ ਰਫ਼ਤਾਰ ਛੋਟੇ ਹਾਥੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਲੀਮ ਪੁੱਤਰ ਮਨਜੀਤ ...
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਪੁਲਿਸ ਮੁਖੀ ਨਵਨੀਤ ਸਿੰਘ ਬੈਂਸ ਵਲੋਂ ਅਸਲੇ ਸਮੇਤ ਸੋਸ਼ਲ ਮੀਡੀਆ 'ਤੇ ਫ਼ੋਟੋਆਂ ਤੇ ਵੀਡੀਓ ਅੱਪਲੋਡ ਕਰਕੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਤੇ ਅਸਲੇ ਦੀ ਦੁਰਵਰਤੋਂ ਕਰਨ ਵਾਲੇ ਸ਼ਰਾਰਤੀ ਅਨਸਰਾਂ ...
ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਪਿੰਡ ਲੰਮੇ ਵਿਚ ਦੇਰ ਰਾਤ ਚਾਰ ਅਣਪਛਾਤੇ ਹਥਿਆਰ ਬੰਦ ਲੁਟੇਰਿਆਂ ਵਲੋਂ ਇਕ ਪਰਿਵਾਰ ਨੂੰ ਬੰਦੀ ਬਣਾ ਕੇ ਨਕਦੀ ਤੇ ਗਹਿਣੇ ਲੁੱਟ ਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਟਨੂਰਾ ਰੋਡ 'ਤੇ ਸਥਿਤ ਪਿੰਡ ...
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਕਾਹਨਾ ਦੇ ਇਕ ਕਿਸਾਨ ਦੀ ਘਰੇਲੂ ਝਗੜੇ ਉਪਰੰਤ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕਾਹਨਾ ਦੇ ਚੌਂਕੀ ਇੰਚਾਰਜ ...
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਚੋਰੀ ਦੇ ਮਾਮਲੇ 'ਚ ਇਕ ਭਗੌੜੇ ਵਿਅਕਤੀ ਨੂੰ ਜਦੋਂ ਪੁਲਿਸ ਫੜਨ ਗਈ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਕੋਠੇ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ...
ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਸ਼ੁਰੂ ਕੀਤੀ 'ਮੇਰਾ ਸ਼ਹਿਰ ਮੇਰਾ ਮਾਣ' ਮੁਹਿੰਮ ਤਹਿਤ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ਹਿਰ ਦੇ ਮੁਹੱਲਾ ਕੌਲਸਰ ਖੋਥੜਾ ਰੋਡ 'ਚ ਵਾਰਡ ਦੇ ਅਧੂਰੇ ਪਏ ਵਿਕਾਸ ...
ਕਪੂਰਥਲਾ, 25 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਲੱਖਣ ਰੋਡ 'ਤੇ ਪਿੰਡ ਬਿਸ਼ਨਪੁਰ ਨੇੜੇ ਟਰਾਲੀ ਦੀ ਹੁੱਕ ਟੱੁਟਣ ਕਾਰਨ ਇਕ ਬੱਚੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ...
ਸੁਲਤਾਨਪੁਰ ਲੋਧੀ, 25 ਨਵੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ. ਐੱਸ. ਪੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਦੋ ...
ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਵਲੋਂ ਨਗਰ ਕੀਰਤਨ ਗੁਰਦੁਆਰਾ ਚੌੜਾ ਖੂਹ ਛੇਵੀਂ ਪਾਤਸ਼ਾਹੀ ਤੋਂ ਸਜਾਇਆ ...
ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਮਹੱਤਵ ਦਿੱਤਾ ਜਾਂਦਾ ਹੈ | ਇਸ ਸਬੰਧੀ ਸੈਫਰਨ ਵਿਖੇ ਹੋਏ ਅੰਤਰ-ਹਾਊਸ ਕਿ੍ਕਟ ਮੈਚ ਵਿਚ ਚੌਥੀ ਤੇ ਅੱਠਵੀਂ ...
ਫਗਵਾੜਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਟਰੈਫ਼ਿਕ ਪੁਲਿਸ ਫਗਵਾੜਾ ਵਲੋਂ ਸੜਕਾਂ ਕੰਢੇ ਹੋਏ ਕਬਜ਼ਿਆਂ ਨੂੰ ਹਟਾਉਣ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ 'ਚ ਚਲਾਈ ਗਈ, ਜਿਸ ਤਹਿਤ ਪੁਲਿਸ ਪਾਰਟੀ ਵਲੋਂ ਇੱਥੋਂ ਦੇ ਸਰਾਏ ਰੋਡ, ਸਿਨੇਮਾ ...
ਫਗਵਾੜਾ, 25 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਾਧੋਪੁਰ ਦੇ ਸਵਿੱਤਰ ਸਿੰਘ ਧਾਲੀਵਾਲ ਕੈਨੇਡਾ ਦੀ ਧਰਮ-ਪਤਨੀ ਅਤੇ ਸਾਬਕਾ ਮੈਂਬਰ ਬਲਾਕ ਸੰਮਤੀ ਜਰਨੈਲ ਸਿੰਘ ਮਾਧੋਪੁਰ ਕੈਨੇਡਾ, ਕਸ਼ਮੀਰ ਸਿੰਘ ਮਾਧੋਪੁਰ ਕੈਨੇਡਾ ਦੀ ਮਾਤਾ ਜੋਗਿੰਦਰ ਕੌਰ ਧਾਲੀਵਾਲ ਆਪਣੀ 97 ਸਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX