ਸੰਘੋਲ, 26 ਨਵੰਬਰ (ਗੁਰਨਾਮ ਸਿੰਘ ਚੀਨਾ, ਪਰਮਵੀਰ ਧਨੋਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਯੂਥ ਵਿੰਗ ਦੇ ਸਰਪ੍ਰਸਤ ਈਮਾਨ ਸਿੰਘ ਮਾਨ ਦੀ ਅਗਵਾਈ 'ਚ ਰਾਣਵਾਂ ਵਿਖੇ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਨਜ਼ਦੀਕ ਜਮਹੂਰੀਅਤ ਦੀ ਬਹਾਲੀ ਲਈ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਆਪਣੇ ਸੰਬੋਧਨ ਦੌਰਾਨ ਈਮਾਨ ਸਿੰਘ ਮਾਨ ਨੇ ਕਿਹਾ ਕਿ ਗੁਰਦੁਆਰਾ ਐਕਟ 85 ਤੇ 87 ਤਹਿਤ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਕਿ ਉਹ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਸੰਵਿਧਾਨਕ ਹੱਕ ਦੇਣ ਤਾਂ ਜੋ ਗੁਰੂ ਘਰਾਂ ਦੀ ਸੇਵਾ ਸੰਭਾਲ ਦਾ ਸਹੀ ਤਰੀਕੇ ਨਾਲ ਪ੍ਰਬੰਧ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਜੋਰਾ ਸਿੰਘ ਮਕਾਰੋਂਪੁਰ, ਹਰਮਨਜੀਤ ਸਿੰਘ ਘੇਲ, ਮਹਿੰਦਰ ਸਿੰਘ ਮਨੈਲੀ, ਕਿਰਪਾਲ ਸਿੰਘ, ਗੁਰਮੁਖ ਸਿੰਘ ਸ਼ਮਸਪੁਰ, ਜੋਗਾ ਸਿੰਘ ਮਨੈਲਾ, ਸਰਕਲ ਖਮਾਣੋਂ ਦੇ ਪ੍ਰਧਾਨ ਸੁਖਦੇਵ ਸਿੰਘ ਗੱਗੜਵਾਲ, ਗੁਰਪ੍ਰੀਤ ਸਿੰਘ ਦੁਲਵਾਂ, ਜਸਵਿੰਦਰ ਸਿੰਘ ਖੰਟ, ਹਰਜਿੰਦਰ ਸਿੰਘ ਮੌੜ ਭੱਟੀਆਂ, ਕਰਮਜੀਤ ਸਿੰਘ ਗੰਢੂਆਂ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)- ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫ਼ਾਰਿਸ਼ 'ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ...
ਅਮਲੋਹ, 26 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਨਵ-ਨਿਯੁਕਤ ਹਲਕਾ ਅਬਜ਼ਰਵਰਾਂ ਨਾਲ ਪਹਿਲੀ ਮੀਟਿੰਗ ਕਰਦਿਆਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਚੁਸਤ ਦਰੁਸਤ ...
ਅਮਲੋਹ, 26 ਨਵੰਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਤੇ ਹੁਣ ਵਰਕਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਕੰਮ ਕਰਕੇ ...
ਭੜੀ, 26 ਨਵੰਬਰ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਦੀ ਪੁਲਿਸ ਵਲੋਂ ਐਲ.ਈ.ਡੀ. ਤੇ ਸਿਲੰਡਰ ਚੋਰੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮੁੱਖ ਅਫ਼ਸਰ ਥਾਣਾ ਖੇੜੀ ਨੌਧ ਸਿੰਘ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...
ਸੰਘੋਲ/ ਖਮਾਣੋਂ, 26 ਨਵੰਬਰ (ਪਰਮਵੀਰ ਸਿੰਘ ਧਨੋਆ/ ਜੋਗਿੰਦਰਪਾਲ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ ਵਾਸੀ ਸੰਘੋਲ ਦੀ ਅਗਵਾਈ ਹੇਠ ਕੈਮਿਸਟ ਐਸੋਸੀਏਸ਼ਨ ਦੇ ਆਗੂਆਂ ਨੇ ਨਵ-ਨਿਯੁਕਤ ਸੀਨੀਅਰ ਮੈਡੀਕਲ ਅਫ਼ਸਰ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ ਤੇ ਇਸੇ ਮੁਹਿੰਮ ਤਹਿਤ ਵਿਭਾਗ ਦੀਆਂ 3 ਟੀਮਾਂ ਵਲੋਂ ਲਗਾਤਾਰ ਨਾਕੇ ਲਗਾ ਕੇ ...
ਖਮਾਣੋਂ, 26 ਨਵੰਬਰ (ਮਨਮੋਹਨ ਸਿੰਘ ਕਲੇਰ)-ਰਾਸ਼ਟਰੀ ਦੁੱਧ ਦਿਵਸ ਮੌਕੇ ਸੈਟੇਲਾਈਟ ਅਮੁੱਲ ਡੇਅਰੀ ਪਿੰਡ ਭਾਂਬਰੀ ਵਿਖੇ ਪਹਿਲਾ ਖ਼ੂਨਦਾਨ ਕੈਂਪ ਸਮਾਜ ਸੇਵੀ ਸ਼ਿਵ ਕੁਮਾਰ ਐਨ.ਜੀ.ਓ. ਮਾਛੀਵਾੜਾ ਸਾਹਿਬ, ਸਾਂਝ ਕੇਂਦਰ ਫ਼ਤਹਿਗੜ੍ਹ ਸਾਹਿਬ ਅਤੇ ਪੁਲਿਸ ਜ਼ਿਲ੍ਹਾ ...
ਖਮਾਣੋਂ, 26 ਨਵੰਬਰ (ਮਨਮੋਹਨ ਸਿੰਘ ਕਲੇਰ)-ਹਰਿਆਣਾ ਸਰਕਾਰ ਚੰਡੀਗੜ੍ਹ 'ਤੇ ਬੇਵਜ਼ਾ ਆਪਣਾ ਹੱਕ ਜਤਾਉਂਦੀ ਹੋਈ ਰਾਜਪਾਲ ਪੰਜਾਬ ਨੂੰ ਬੇਮਾਇਨਾ ਚਿੱਠੀਆਂ ਲਿਖ ਜ਼ਮੀਨ ਦੀ ਮੰਗ ਕਰਨਾ ਕੋਈ ਅਕਲਮੰਦੀ ਦਾ ਕੰਮ ਨਹੀਂ ਕਰ ਰਹੀ ਹੈ, ਸਗੋਂ ਚੰਡੀਗੜ੍ਹ ਦੀ ਸਥਾਪਨਾ ਪੰਜਾਬ ਦੀ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ 'ਇਕਸੁਰਤਾ ਅਤੇ ਪੇਸ਼ੇਵਰ ਨੈਤਿਕਤਾ ਨੂੰ ਸਮਝਣਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਡਾ: ...
ਅਮਲੋਹ, 26 ਨਵੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)- ਡਰਾਈ ਡੇਅ ਮੁਹਿੰਮ ਤਹਿਤ ਨਗਰ ਕੌਂਸਲ ਅਮਲੋਹ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਫ਼ਰਿਜਾਂ ਅਤੇ ਕੂਲਰਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਲੋਕਾਂ ਨੂੰ ਜਾਗਰੂਕ ਵੀ ...
ਖਮਾਣੋਂ, 26 ਨਵੰਬਰ (ਜੋਗਿੰਦਰ ਪਾਲ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਬਿਰਜ ਲਾਲ ਸ਼ਰਮਾ ਵਲੋਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ ਚੇਅਰਮੈਨ ਮਨਜੀਤ ਸਿੰਘ ਰਾਏ ਨਾਲ ਸਰਕਟ ਹਾਊਸ ਲੁਧਿਆਣਾ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਰਾਜਿੰਦਰ ਸਿੰਘ)-ਦ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਮੀਟਿੰਗ ਹੋਈ, ਜਿਸ 'ਚ ਫਾਊਾਡਰ ਚੇਅਰਮੈਨ ਡਾ. ਐਮ.ਐਸ. ਰੋਹਟਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਫ਼ਰੰਟ ਵਲੋਂ 29 ਨਵੰਬਰ ਨੂੰ ...
ਮੰਡੀ ਗੋਬਿੰਦਗੜ੍ਹ, 26 ਨਵੰਬਰ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਮੈਨੇਜਮੈਂਟ ਵਿਭਾਗ ਦੀ ਦੇਖ-ਰੇਖ ਹੇਠ ਬੀ.ਬੀ.ਏ ਤੇ ਐਮ.ਬੀ.ਏ ਦੇ ਵਿਦਿਆਰਥੀਆਂ ਲਈ ਇੰਡਸਟਰੀ ਦੌਰਾ ਕਰਵਾਇਆ ਗਿਆ | ਟ੍ਰੇਨਿੰਗ ਤੇ ਪਲੇਸਮੈਂਟ ਹੈੱਡ ...
ਅਮਲੋਹ, 26 ਨਵੰਬਰ (ਕੇਵਲ ਸਿੰਘ)-ਆਸਟੇ੍ਰਲੀਆ ਦੇ ਗੋਲਡ ਕੋਸਟ ਸ਼ਹਿਰ ਵਿਚ ਹੋਈਆਂ ਪੈਨ ਮਾਸਟਰ ਗੇਮਜ਼ ਵਿਚ ਉਮਰ ਵਰਗ 40 ਸਾਲ ਤੋਂ ਉੱਪਰ ਹਾਕੀ 'ਚ ਦਵਿੰਦਰ ਸਿੰਘ ਰਹਿਲ ਨੂੰ ਕਾਂਸੇ ਦਾ ਤਗਮਾ ਜਿੱਤਣ 'ਤੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ...
ਸੰਘੋਲ, 26 ਨਵੰਬਰ (ਗੁਰਨਾਮ ਸਿੰਘ ਚੀਨਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖਾ ਸ਼ਾਦੀਪੁਰ ਨੇ ਕਿਹਾ ਕਿ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਵਰਕਰ 'ਚ ਜੋਸ਼ ਤੇ ...
ਮੰਡੀ ਗੋਬਿੰਦਗੜ੍ਹ, 26 ਨਵੰਬਰ (ਮੁਕੇਸ਼ ਘਈ)-ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ 'ਰਾਜ-ਪੱਧਰੀ' ਖੇਡ ਮੁਕਾਬਲਿਆਂ 'ਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਸਾਹਿਲ ਸੋਫਤ ਨੇ ਇਕ ਵਾਰ ਫਿਰ ਤੋਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ | ਇਸ ਵਾਰ ਉਸ ਨੇ ਪਾਵਰ ਲਿਫ਼ਟਿੰਗ ਅੰਡਰ-17 ...
ਅਮਲੋਹ, 26 ਨਵੰਬਰ (ਕੇਵਲ ਸਿੰਘ)-ਜੈਵਿਕ ਖੇਤੀ ਅੱਜ ਦੇ ਸਮੇਂ ਦੀ ਮੁੱਖ ਮੰਗ ਹੈ ਕਿਉਂਕਿ ਜਿਸ ਤੇਜ਼ੀ ਨਾਲ ਕੀਟ ਨਾਸ਼ਕ ਅਤੇ ਸਪਰੇਅ ਦੀ ਵਰਤੋਂ ਕੀਤੀ ਜਾ ਰਹੀ ਹੈ | ਉਹ ਮਨੁੱਖੀ ਸਿਹਤ ਲਈ ਬਹੁਤ ਖ਼ਤਰਨਾਕ ਹੈ | ਜੈਵਿਕ ਖੇਤੀ ਦੀ ਮਹੱਤਤਾ ਨੂੰ ਵੇਖਦੇ ਹੋਏ ਖੇਤੀਬਾੜੀ ਤੇ ...
ਬੀਜਾ, 26 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ, ਸਗੋਂ ਦੁਨੀਆਂ ਭਰ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਸਕੂਲ ਦੀਆਂ ਸਟੇਟ ਦੀਆਂ ਖੇਡਾਂ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਡੀ.ਪੀ.ਈ ਗੁਰਪਾਲ ਸਿੰਘ ਤੇ ਜਗਦੀਪ ...
ਸੰਘੋਲ, 26 ਨਵੰਬਰ (ਪਰਮਵੀਰ ਸਿੰਘ ਧਨੋਆ)-ਪਬਲਿਕ ਹੈਲਥ ਸੈਂਟਰ ਸੰਘੋਲ ਅਧੀਨ ਪਿੰਡ ਅਜਨੇਰ ਦੇ ਸਬ ਸੈਂਟਰ ਦੇ ਸਿਹਤ ਵਿਭਾਗ ਦੇ ਕਰਮੀਆਂ ਨੇ ਵਾਸੀਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ | ਐੱਸ.ਆਈ ਬਲਜਿੰਦਰ ਸਿੰਘ ਸੰਘੋਲ ਨੇ ਦੱਸਿਆ ਕਿ ਇਸ ਦੌਰਾਨ ਵਿਭਾਗ ਕਰਮੀਆਂ ਨੇ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਲੋਂ 19 ਤੋਂ 25 ਨਵੰਬਰ ਦੌਰਾਨ ਸੰਪ੍ਰਦਾਇਕ ਸਦਭਾਵਨਾ ਨੂੰ ਸਮਰਪਿਤ ਹਫ਼ਤਾ ਮਨਾਇਆ ਗਿਆ | ਨੈਸ਼ਨਲ ਫਾਊਾਡੇਸ਼ਨ ਫ਼ਾਰ ਕਮਿਊਨਲ ਹਾਰਮਨੀ ਜੋ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦਾ ਇਕ ...
ਅਮਲੋਹ, 26 ਨਵੰਬਰ (ਕੇਵਲ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਪੰਜਾਬੀ ਮਾਹ ਤਹਿਤ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਤਹਿਗੜ੍ਹ ਸਾਹਿਬ ਵਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ 'ਚ 'ਪਰੰਪਰਾਗਤ ਲੋਕ ਗਾਇਕੀ' ਸਮਾਗਮ ਕਰਵਾਇਆ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਅਗਵਾਈ ਅਧੀਨ ਡਾ. ਮਨਿੰਦਰਪਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਲੜਕੇ ਤੇ ਲੜਕੀਆਂ ਦਾ ਦੌਰਾ ਕੀਤਾ ਗਿਆ | ਇਸ ...
ਅਮਲੋਹ, 26 ਨਵੰਬਰ (ਕੇਵਲ ਸਿੰਘ)-ਅਮਲੋਹ ਕਿਲ੍ਹੇ 'ਚ ਸਥਿਤ ਗਿਆਰ੍ਹਵੀਂ ਵਾਲੇ ਪੀਰ ਜੀ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਤੇ ਚਾਦਰ ਚੜ੍ਹਾਉਣ ਦੀ ਰਸਮ ਤਹਿਸੀਲਦਾਰ ਅੰਕਿਤਾ ਅਗਰਵਾਲ ਵਲੋਂ ...
ਬਸੀ ਪਠਾਣਾਂ, 26 ਨਵੰਬਰ (ਰਵਿੰਦਰ ਮੌਦਗਿਲ)-ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਸਮਾਗਮ ਕਰਵਾਇਆ ਗਿਆ | ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਟਰੱਸਟੀ ਠਾਕੁਰ ਸਿੰਘ ਮੇਜੀ ਹਾਕੀ ਨੇ ਨਰਸਰੀ 'ਚ ਲਗਾਤਾਰ ਦੋ ਮਹੀਨੇ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਨੈਸ਼ਨਲ ...
ਬਸੀ ਪਠਾਣਾਂ, 26 ਨਵੰਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਬਸੀ ਪਠਾਣਾਂ ਦੇ ਪ੍ਰਬੰਧਕਾਂ ਵਲੋਂ ਨਵੇਂ ਸ਼ੁਰੂ ਹੋਏ ਬੀ.ਐਡ ਸੈਸ਼ਨ 2022-24 ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ ਕਰਵਾਇਆ ਗਿਆ | ਜਿਸ 'ਚ ਕਾਲਜ ਦੇ ਚੇਅਰਮੈਨ ਵਿਜੈ ...
ਖਮਾਣੋਂ, 26 ਨਵੰਬਰ (ਮਨਮੋਹਨ ਸਿੰਘ ਕਲੇਰ)-ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਰਾਈਆਂ ਦੇ ਵਿਦਿਆਰਥੀਆਂ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ' ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਜ਼ਿਲ੍ਹਾ ਪੱਧਰ 'ਤੇ ਕਬੱਡੀ ਤੇ ਖੋ-ਖੋ 'ਚ ਪਹਿਲਾ ਇਨਾਮ ਹਾਸਲ ਕਰਨ ਦੇ ਗ੍ਰਾਮ ...
ਅਮਲੋਹ, 26 ਨਵੰਬਰ (ਕੇਵਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੁੱਲਾਪੁਰ ਦੇ ਨੈਸ਼ਨਲ ਸਕਿਲਜ਼ ਕੁਆਲੀਫਿਕੇਸ਼ਨ ਫਰੇਮ ਵਰਕ ਪ੍ਰੋਗਰਾਮ ਤਹਿਤ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਵੱਖ-ਵੱਖ ਕਿੱਤਿਆਂ ਦੀ ਪੇਸ਼ੇਵਾਰਾਨਾ ਜਾਣਕਾਰੀ ਲੈਣ ਹਿੱਤ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)- ਬਾਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ 'ਹਿੰਦ ਦੀ ਚਾਦਰ' ਵਿਸ਼ੇ ਤਹਿਤ ਬਾਰ ਰੂਮ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਪੰਜਾਬ ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਵਲੋਂ 73ਵਾਂ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਤੇ ਭਾਰਤੀ ਸੰਵਿਧਾਨ 'ਚ ...
ਬਸੀ ਪਠਾਣਾਂ, 26 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)- ਲਾਲ ਗੁਰਦੁਆਰਾ ਸਾਹਿਬ, ਮੁਹੱਲਾ ਧੋਬੀਆਂ, ਬਸੀ ਪਠਾਣਾਂ ਵਲੋਂ ਸ਼ੁੱਕਰਵਾਰ ਸਵੇਰੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ 'ਚ ਨਗਰ ਕੀਰਤਨ ਸਜਾਇਆ ਗਿਆ | ...
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਚੰਦ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਅਪਰੇਸ਼ਨਾਂ ਦੇ ਮਾਹਿਰ ਡਾ. ਓਾਕਾਰਬੀਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX