ਤਾਜਾ ਖ਼ਬਰਾਂ


ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  about 1 hour ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  about 1 hour ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  about 1 hour ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  about 3 hours ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  about 4 hours ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  about 4 hours ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 5 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 5 hours ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 5 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 6 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 6 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 7 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 6 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 8 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 8 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 8 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 9 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 9 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲੱਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ

ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੇ ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਮੋਰਚਾ ਸ਼ੁਰੂ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੇ ਸੂਬਾ ਪੱਧਰੀ ਐਲਾਨ ਦੇ ਸੱਦੇ 'ਤੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ 10 ਜ਼ਿਲਿ੍ਹਆਂ ਦੇ ਡੀ. ਸੀ. ਦਫਤਰਾਂ ਦੇ ਬਾਹਰ ਲੰਮੇ ਸਮੇਂ ਦੇ ਮੋਰਚੇ ਸ਼ੁਰੂ ਕੀਤੇ ਗਏ ਹਨ | ਇਸੇ ਤਰ੍ਹਾਂ ਅੰਮਿ੍ਤਸਰ ਵਿਖੇ ਵੀ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਵਿਖੇ ਧਰਨਾ ਦਿੱਤਾ | ਜ਼ਿਲ੍ਹਾ ਅੰਮਿ੍ਤਸਰ 'ਚ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ 'ਚ ਕਿਸਾਨ ਮਜ਼ਦੂਰ ਅਤੇ ਔਰਤਾਂ ਨੇ ਮੋਰਚਾ ਸੰਭਾਲਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹਾਜ਼ਰ ਆਗੂਆਂ ਨੇ ਦੱਸਿਆ ਕਿ 10 ਜ਼ਿਲਿ੍ਹਆਂ ਗੁਰਦਾਸਪੁਰ, ਅੰਮਿ੍ਤਸਰ, ਤਰਨ-ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਲੰਮੇ ਸਮੇਂ ਦੇ ਮੋਰਚੇ ਸੁਰੂ ਕੀਤੇ ਗਏ ਹਨ ਅਤੇ 9 ਜ਼ਿਲ੍ਹੇ ਮੁਕਤਸਰ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਰੋਪੜ, ਲੁਧਿਆਣਾ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ | ਆਗੂਆਂ ਨੇ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਵਾਂਗ ਪੰਜਾਬ ਦੀ ਮਾਨ ਸਰਕਾਰ ਵਲੋਂ ਪੰਜਾਬ ਕਾਮਨ ਲੈਂਡ ਐਕਟ 'ਚ ਸੋਧ ਦੇ ਨਾਮ ਤੇ ਜੁਮਲਾ ਮੁਸਤਰਕਾ ਜ਼ਮੀਨਾਂ ਤੇ ਹਮਲਾ ਕੀਤਾ ਗਿਆ ਹੈ | ਸਰਕਾਰ ਦੀ ਇਸ ਸੋਧ ਨੂੰ ਲੋਕ ਪ੍ਰਵਾਨ ਨਹੀਂ ਕਰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਪੂਰਾ ਜ਼ੋਰ ਲੋਕ ਹਿੱਤਾਂ ਦੇ ਖਿਲਾਫ ਜਾ ਕੇ ਕਾਰਪੋਰੇਟ ਦੇ ਹੱਕ ਵਿਚ ਭੁਗਤਣ ਤੇ ਲੱਗਾ ਹੋਇਆ ਹੈ | ਜ਼ਿਲ੍ਹਾ ਖ਼ਜ਼ਾਨਚੀ ਕੰਧਾਰ ਸਿੰਘ ਭੋਏਵਾਲ, ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਅਤੇ ਅਮਰਦੀਪ ਸਿੰਘ ਗੋਪੀ ਨੇ ਦੱਸਿਆ ਕਿ ਐਮ.ਐਸ.ਪੀ ਗਾਰੰਟੀ ਕਾਨੂੰਨ, ਅਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ , ਵਿਧਾਨ ਸਭਾ ਵਿਚ ਬਾਬਾ ਬੰਦਾ ਸਿੰਘ ਬਹਾਦਰ ਕਨੂੰਨ ਬਣਾ ਕੇ ਉਸ ਤਹਿਤ, ਜਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ | ਇਸ ਸਮੇਂ ਜ਼ਿਲ੍ਹਾ ਸੀ. ਮੀਤ ਪ੍ਰਧਾਨ ਜਰਮਨਜੀਤ ਬੰਡਾਲਾ, ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ ਅਤੇ ਬਾਜ਼ ਸਿੰਘ ਸਾਰੰਗੜਾ ਨੇ ਕਿਹਾ ਕਿ ਮਾਨ ਸਰਕਾਰ ਤੋਂ ਮੰਗ ਕੀਤੀ ਕਿ 17.5 ਏਕੜ ਵਾਲਾ ਲੈਂਡ ਸੀਲਿੰਗ ਐਕਟ ਲਾਗੂ ਕਰਕੇ ਸਾਰੀਆਂ ਸਰਪਲੱਸ ਜ਼ਮੀਨਾਂ ਬੇ-ਜ਼ਮੀਨੇ ਕਿਸਾਨਾਂ ਮਜ਼ਦੂਰਾਂ 'ਚ ਬਰਾਬਰ ਵੰਡੀਆਂ ਜਾਣ, ਐਲਾਨ ਅਨੁਸਾਰ ਮੋਰਚਿਆਂ ਵਿਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰ ਨੂੰ ਨੌਕਰੀ 'ਤੇ ਮੁਆਵਜੇ, ਚੋਣ ਵਾਅਦੇ ਅਨੁਸਾਰ ਔਰਤਾਂ ਨੂੰ ਇਕ ਹਾਜ਼ਰ ਪੈਨਸ਼ਨ ਦਿਤੀ ਜਾਵੇ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ 2500 ਦਿੱਤੀ ਜਾਵੇ, ਬਹਿਬਲ ਕਲਾਂ ਅਤੇ ਕੋਟਕਪੂਰ ਕਤਲਕਾਂਡ ਦੇ ਦੋਸ਼ੀਆਂ ਨੂੰ ਫੜ ਕੇ ਸਜ਼ਾਵਾਂ ਦਿੱਤੀਆਂ ਜਾਣ, ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜਿਲ੍ਹਾ ਆਗੂ ਸੁਖਦੇਵ ਸਿੰਘ ਚਾਟੀਵਿੰਡ, ਕੰਵਰਦਲੀਪ ਸੈਦੋਲੇਹਲ, ਬਲਵਿੰਦਰ ਸਿੰਘ ਰੁਮਾਣਾਚੱਕ, ਦਿਲਬਾਗ ਸਿੰਘ, ਅੰਗਰੇਜ਼ ਸਿੰਘ, ਗੁਰਲਾਲ ਸਿੰਘ , ਕੁਲਬੀਰ ਸਿੰਘ, ਕੁਲਜੀਤ ਸਿੰਘ , ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ ਆਦਿ ਹਾਜਰ ਸਨ |

ਨਾਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਬਰਾਮਦ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਆਬਕਾਰੀ ਵਿਭਾਗ ਅਤੇ ਪੁਲਿਸ ਟੀਮ ਨੇ ਸਾਂਝੇ ਤੌਰ 'ਤੇ ਕੀਤੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਬਰਾਮਦ ਕੀਤੀਆਂ ਹਨ | ਇਸ ਸੰਬੰਧੀ ਆਬਕਾਰੀ ਇੰਸਪੈਕਟਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ...

ਪੂਰੀ ਖ਼ਬਰ »

ਦਲ ਖਾਲਸਾ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੋਂ ਵਿਵਾਦਾਂ 'ਚ ਘਿਰੀ ਫਿਲਮ 'ਦਾਸਤਾਨ-ਏ-ਸਰਹਿੰਦ' ਦਿਖਾਏ ਜਾਣ 'ਤੇ ਰੋਕ ਲਗਾਉਣ ਦੀ ਮੰਗ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਸਿੱਖ ਜਥੇਬੰਦੀ ਦਲ ਖਾਲਸਾ ਨੇ ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਅਤੇ ਵਿਵਾਦਾਂ ਵਿਚ ਘਿਰੀ ਫਿਲਮ 'ਦਾਸਤਾਨ-ਏ-ਸਰਹਿੰਦ' ਦਿਖਾਏ ਜਾਣ 'ਤੇ ਰੋਕ ਲਗਾਏ ਜਾਣ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਬੁਲਾਰੇ ਭਾਈ ਪਰਮਜੀਤ ...

ਪੂਰੀ ਖ਼ਬਰ »

ਸੁਲਤਾਨਵਿੰਡ ਤੇ ਨਿਊ ਅੰਮਿ੍ਤਸਰ ਵਿਖੇ ਲੱਗਦੇ ਭਾਰੀ ਟ੍ਰੈਫਿਕ ਜਾਮ ਕਾਰਨ ਰਾਹਗੀਰ ਅਤੇ ਇਲਾਕਾ ਵਾਸੀ ਪ੍ਰੇਸ਼ਾਨ

ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਚੌਕ ਅਤੇ ਨਿਊ ਅੰਮਿ੍ਤਸਰ ਵਿਖੇ ਰੋਜ਼ਾਨਾ ਲੱਗਦੇ ਭਾਰੀ ਟ੍ਰੈਫਿਕ ਜਾਮ ਕਾਰਨ ਰਾਹਗੀਰ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਦੇਹ ਵਪਾਰ ਦੇ ਧੰਦੇ 'ਚ ਸ਼ਾਮਿਲ 5 ਔਰਤਾਂ ਸਣੇ 11 ਕਾਬੂ

ਵੇਰਕਾ, 26 ਨਵੰਬਰ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲਾ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਤੇ ਸਬਜ਼ੀ ਮੰਡੀ ਵੱਲਾ ਨੇੜਿਓਾ ਮੰਡੀ ਆਉਣ ਵਾਲੇ ਟਰੱਕ ਚਾਲਕਾਂ ਨਾਲ ਸਰੀਰਿਕ ਸੰਬੰਧ ਬਨਾਉਣ ਦੇ ਮਾਮਲੇ 'ਚ 11 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਵਿਚ 6 ਮਰਦ ਤੇ 5 ...

ਪੂਰੀ ਖ਼ਬਰ »

ਬੈਂਕ ਮੈਨੇਜਰ ਤੇ ਇਕ ਹੋਰ ਵਿਅਕਤੀ ਵਲੋਂ ਰਲ ਕੇ ਧੋਖਾਧੜੀ ਕਰਨ ਦਾ ਦੋਸ਼

ਛੇਹਰਟਾ, 26 ਨਵੰਬਰ (ਪੱਤਰ ਪ੍ਰੇਰਕ)- ਅਵਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰ: 16, ਗਲੀ ਨੰ: 1, ਮਿਸ਼ਰਾ ਸਿੰਘ ਕਾਲੋਨੀ, ਤਹਿਸੀਲ ਵਾ ਜ਼ਿਲ੍ਹਾ ਅੰਮਿ੍ਤਸਰ ਨੇ ਛੇਹਰਟਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਕ ਵਿਅਕਤੀ ਤੇ ਬੈਂਕ ਮੈਨੇਜਰ 'ਤੇ ਦੋਸ਼ ਲਾਉਂਦੇ ਹੋਏ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰਾਂ ਦੀ ਟੱਕਰ 'ਚ ਬੱਚੇ ਸਣੇ ਤਿੰਨ ਜ਼ਖ਼ਮੀ

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ) - ਇਥੇ ਬੀਤੀ ਰਾਤ ਇਥੇ ਫੋਰ ਐੱਸ.ਚੌਕ ਮਜੀਠਾ ਰੋਡ ਵਿਖੇ ਦੋ ਕਾਰਾਂ ਦੀ ਟੱਕਰ ਹੋ ਗਈ ਜਿਸ ਕਾਰਨ ਇਕ ਬੱਚੇ ਸਮੇਤ ਤਿੰਨ ਸਵਾਰ ਜ਼ਖ਼ਮੀਂ ਹੋ ਗਏ ਜਿਨ੍ਹਾਂ ਨੂੰ ਇਥੇ ਇਲਾਜ਼ ਲਈ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ | ਮਿਲੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਬਜ਼ੁਰਗ ਗੰਭੀਰ ਜ਼ਖ਼ਮੀ

ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ ਬੁੱਟਰ) - ਸੁਲਤਾਨਵਿੰਡ ਅਪਰ ਦੁਆਬ ਨਹਿਰ ਕੰਢੇ ਤੇਜ਼ ਰਫਤਾਰ ਕਾਰ ਵਲੋਂ ਇਕ ਮੋਟਰਸਾਈਕਲ ਨੂੰ ਪਿਛੋਂ ਟੱਕਰ ਮਾਰਨ ਨਾਲ 65 ਸਾਲਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਿਕ ਸਵੇਰੇ ਕਰੀਬ 10 ਵਜੇ ਕੋਟ ਮਿੱਤ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਬਾਈਲਾਂ ਸਮੇਤ 2 ਗਿ੍ਫ਼ਤਾਰ

ਅੰਮਿ੍ਤਸਰ, 26 ਨਵੰਬਰ (ਗਗਨਦੀਪ ਸ਼ਰਮਾ)- ਜੀ. ਆਰ. ਪੀ. ਅੰਮਿ੍ਤਸਰ ਵਲੋਂ ਚੋਰੀਸ਼ੁਦਾ ਮੋਬਾਈਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਕਾਮਯਾਬੀ ਹਾਸਲ ਕੀਤੀ ਗਈ ਹੈ | ਥਾਣਾ ਮੁਖੀ ਬਲਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਏ. ਐਸ. ਆਈ. ਭੁਪਿੰਦਰ ਸਿੰਘ ਦੀ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਲੋਹੇ ਦੇ ਸੈਨੇਟਰੀ ਪਾਈਪਾਂ ਨਾਲ ਲੱਦੀ ਗੱਡੀ ਕਾਬੂ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਵਲੋਂ ਕਰ ਚੋਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ | ਸਹਾਇਕ ਕਮਿਸ਼ਨਰ ਸੰਦੀਪ ਗੁਪਤਾ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਤੇਜ਼ ਤਰਾਰ ਈ.ਟੀ.ਓ. ਰਮਨ ਕੁਮਾਰ ...

ਪੂਰੀ ਖ਼ਬਰ »

ਵਿਧਾਇਕਾ ਜੀਵਨਜੋਤ ਕੌਰ ਦੇ ਯਤਨਾਂ ਸਦਕਾ ਬਦਲ ਰਹੀ ਹਲਕਾ ਪੂਰਬੀ ਦੀ ਨੁਹਾਰ- ਐਡ. ਨਿੱਜਰ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਿਛਲੇ ਕਈ ਸਾਲਾਂ ਤੋਂ ਸਰਕਾਰਾਂ ਦੀ ਅਣਦੇਖੀ ਕਾਰਨ ਵਿਕਾਸ ਪੱਖੋਂ ਪੱਛੜ ਚੁਕੇ ਅੰਮਿ੍ਤਸਰ ਦੇ ਹਲਕਾ ਪੂਰਬੀ ਦੀ ਨੁਹਾਰ ਵਿਧਾਇਕਾ ਜੀਵਨਜੋਤ ਕੌਰ ਦੇ ਯਤਨਾਂ ਸਦਕਾ ਬਦਲ ਰਹੀ ਹੈ ਅਤੇ ਲੋਕ ਜਲਦ ਹੀ ਇਸ ਹਲਕੇ ਨੂੰ ...

ਪੂਰੀ ਖ਼ਬਰ »

ਵਿਧਾਇਕਾ ਜੀਵਨਜੋਤ ਕੌਰ ਦੇ ਯਤਨਾਂ ਸਦਕਾ ਬਦਲ ਰਹੀ ਹਲਕਾ ਪੂਰਬੀ ਦੀ ਨੁਹਾਰ- ਐਡ. ਨਿੱਜਰ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਿਛਲੇ ਕਈ ਸਾਲਾਂ ਤੋਂ ਸਰਕਾਰਾਂ ਦੀ ਅਣਦੇਖੀ ਕਾਰਨ ਵਿਕਾਸ ਪੱਖੋਂ ਪੱਛੜ ਚੁਕੇ ਅੰਮਿ੍ਤਸਰ ਦੇ ਹਲਕਾ ਪੂਰਬੀ ਦੀ ਨੁਹਾਰ ਵਿਧਾਇਕਾ ਜੀਵਨਜੋਤ ਕੌਰ ਦੇ ਯਤਨਾਂ ਸਦਕਾ ਬਦਲ ਰਹੀ ਹੈ ਅਤੇ ਲੋਕ ਜਲਦ ਹੀ ਇਸ ਹਲਕੇ ਨੂੰ ...

ਪੂਰੀ ਖ਼ਬਰ »

ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਦਲਜਿੰਦਰ ਕੌਰ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਵਲੋਂ ਅੱਜ ਪੀ. ਈ. ਐੱਸ. (ਗਰੁੱਪ-ਏ) ਕਾਡਰ ਦੇ 35 ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ, ਜਿਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਕੱਥੂਨੰਗਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਦਲਜਿੰਦਰ ਕੌਰ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਵਲੋਂ ਅੱਜ ਪੀ. ਈ. ਐੱਸ. (ਗਰੁੱਪ-ਏ) ਕਾਡਰ ਦੇ 35 ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਗਈਆਂ ਹਨ, ਜਿਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਕੱਥੂਨੰਗਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕਰ ਰਿਹਾ ਹਾਣੀ ਸਕੂਲ ਆਫ ਇੰਗਲਿਸ਼

ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਨੇ ਕੈਨੇਡਾ 'ਚ ਉਚੇਰੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਉਨ੍ਹਾਂ ਦੇ ਸਟੱਡੀ ਵੀਜ਼ੇ ਲਗਵਾਏ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਦੰਦਾਂ ਸੰਬੰਧੀ ਜਾਗਰੂਕਤਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਵਿਖੇ ਦੰਦਾਂ ਅਤੇ ਮਸੂੜਿਆਂ ਦੀ ਸਾਂਭ-ਸੰਭਾਲ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਰੈੱਡ ਰਿਬਨ ਕਲੱਬ ਵਲੋਂ 'ਡੈਂਟਲ ਅਵੇਅਰਨੈੱਸ' ਵਿਸ਼ੇ 'ਤੇ ਸੈਮੀਨਾਰ ਅਤੇ ਮੁਫ਼ਤ ਦੰਦਾਂ ਦਾ ਚੈੱਕਅੱਪ ਕੈਂਪ ਆਯੋਜਨ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸੰਵਿਧਾਨ ਦਿਵਸ ਮਨਾਇਆ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਮੁਖੀ ਪੋ੍ਰ: ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੇਸ਼ ਨੇ ...

ਪੂਰੀ ਖ਼ਬਰ »

ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ 'ਚ ਬਿਜਲੀ ਦੀਆਂ ਨਵੀਆਂ ਤਾਰਾਂ ਪਾਉਣ ਦੀ ਸ਼ੂਰੁਆਤ

ਅੰਮਿ੍ਤਸਰ 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ 'ਚ ਅੱਜ ਵਿਧਾਇਕਾ ਜੀਵਨਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕਾਮ ਵਲੋਂ ਬਿਜਲੀ ਦੀਆਂ ਖਸਤਾ ਹਾਲਤ ਤਾਰਾਂ ਨੂੰ ਬਦਲ ਕੇ ਨਵੀਂਆਂ ਤਾਰਾਂ ਪਾਉਣ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਦਿਲਜਾਨ ਸ਼ੇਰਗਿੱਲ ਨੇ ਪਹਿਲਾ ਸਥਾਨ ਹਾਸਲ ਕੀਤਾ

ਅੰਮਿ੍ਤਸਰ, 26 ਨਵੰਬਰ (ਗਗਨਦੀਪ ਸ਼ਰਮਾ)- ਸਤਿਗੁਰੂ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਜਲੰਧਰ ਵਿਖੇ ਆਯੋਜਿਤ ਇੰਟਰ ਡਿਸਟਿ੍ਕਟ ਮਿਊਜ਼ਿਕ ਤੇ ਡਾਂਸ ਕੰਪੀਟੀਸ਼ਨ ਵਿਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਅੰਮਿ੍ਤਸਰ ਦੇ ਵਿਦਿਆਰਥੀ ਦਿਲਜਾਨ ਸ਼ੇਰਗਿੱਲ ਨੇ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਲੋਂ ਸੰਵਿਧਾਨ ਦਿਵਸ ਦਾ ਆਯੋਜਨ

ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਲੋਂ 26 ਨਵੰਬਰ 2022 ਨੂੰ ਸਮਾਜਿਕ ਨਿਆ ਅਤੇ ਅਧਿਕਾਰਿਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੈਕਲਟੀ ਅਤੇ ਵਿਦਿਆਰਥੀਆਂ 'ਚ ਸੰਵਿਧਾਨਕ ...

ਪੂਰੀ ਖ਼ਬਰ »

ਦੰਦਾਂ ਦੇ 34ਵੇਂ ਪੰਦ੍ਹਰਵਾੜੇ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ

ਮਾਨਾਂਵਾਲਾ, 26 ਨਵੰਬਰ (ਗੁਰਦੀਪ ਸਿੰਘ ਨਾਗੀ)- ਦੰਦਾਂ ਦੇ 34ਵੇਂ ਪੰਦਰਵਾੜੇ ਤਹਿਤ ਕਮਿਊਨਿਟੀ ਸਿਹਤ ਕੇਂਦਰ ਮਾਨਾਂਵਾਲਾ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਦੰਦਾਂ ਦੀ ਸਾਂਭ ਸੰਭਾਲ, ਮੂੰਹ ਦੀ ਸਾਫ਼ ਸਫ਼ਾਈ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਧਾਲੀਵਾਲ ਨੇ ਕੋਟ ਰਜਾਦਾ ਤੇ ਦਰੀਆ ਮੂਸਾ ਵਿਖੇ ਰਾਵੀ 'ਤੇ ਦੋ ਪਲਟੂਨ ਪੁਲਾਂ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ

ਗੱਗੋਮਾਹਲ/ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਦਰਿਆ ਰਾਵੀ ਤੋਂ ਪਾਰ ਖੇਤੀ ਕਰਦੇ ਹਜ਼ਾਰਾਂ ਕਿਸਾਨਾਂ ਦੀ ਪਿਛਲੇ 70 ਵਰਿ੍ਹਆਂ ਤੋਂ ਅਧੂਰੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਖੇਤੀਬਾੜੀ, ਪੰਚਾਇਤੀ ਰਾਜ ਤੇ ਐੱਨ.ਆਈ.ਆਰ. ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਚ 'ਚ ਸ਼ਾਮਿਲ ਹੋਣ ਲਈ ਅਜਨਾਲਾ ਤੋਂ ਕਾਫਲਿਆਂ ਦੇ ਰੂਪ 'ਚ ਰਵਾਨਾ ਹੋਏ ਕਿਸਾਨ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫੈਸਲੇ ਅਨੁਸਾਰ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਚੰਡੀਗੜ੍ਹ ਮਾਰਚ 'ਚ ਸ਼ਾਮਿਲ ਹੋਣ ਲਈ ਅਜਨਾਲਾ ਤੋਂ ਕਾਫਲਿਆਂ ਦੇ ਰੂਪ 'ਚ ਰਵਾਨਾ ਹੋਏ ਕਿਸਾਨ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫੈਸਲੇ ਅਨੁਸਾਰ ਅੱਜ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਅੱਜ

ਅੰਮਿ੍ਤਸਰ, 26 ਨਵੰਬਰ (ਜੱਸ)-ਡੇਰਾ ਮਿੱਠਾ ਟਿਵਾਣਾ ਚੌਕ ਬਾਬਾ ਸਾਹਿਬ ਵਿਖੇ ਮਹੰਤ ਬਾਬਾ ਦਯਾ ਸਿੰਘ ਮਿੱਠੇ ਟਿਵਾਣੇ ਵਾਲਿਆਂ ਦੀ ਬਰਸੀ ਸੰਬੰਧੀ ਸਾਲਾਨਾ ਗੁਰਮਤਿ ਸਮਾਗਮ 27 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਡੇਰੇ ਦੇ ਮੌਜੂਦਾ ਮੁਖੀ ਸੰਤ ਸੁਰਿੰਦਰ ਸਿੰਘ ਸੇਵਾ ...

ਪੂਰੀ ਖ਼ਬਰ »

ਅੰਮਿ੍ਤਸਰ ਖੇਮਕਰਨ ਰੇਲ ਗੱਡੀ 'ਚੋਂ ਲਾਸ਼ ਬਰਾਮਦ

ਅੰਮਿ੍ਤਸਰ, 26 ਨਵੰਬਰ (ਗਗਨਦੀਪ ਸ਼ਰਮਾ)- (06942) ਅੰਮਿ੍ਤਸਰ-ਖੇਮਕਰਨ ਰੇਲਗੱਡੀ ਦੇ ਡੱਬਾ ਨੰਬਰ-014427 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਬਾਰੇ ਪਤਾ ਚੱਲਣ 'ਤੇ ਜੀ. ਆਰ. ਪੀ. ਅੰਮਿ੍ਤਸਰ ਪੁਲਿਸ ਥਾਣੇ ਦੇ ਐਸ. ਐਚ. ਓ. ਬਲਬੀਰ ਸਿੰਘ ਘੁੰਮਣ ਨੇ ਆਪਣੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਬਲਾਕ ਵੇਰਕਾ ਦੇ ਸਰੰਪਚਾਂ ਦੀ ਯੂਨੀਅਨ ਦਾ ਗਠਨ

ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ) - ਪੰਚਾਇਤਾਂ ਵਲੋਂ ਬੀਤੇ ਸਮੇਂ 'ਚ ਕੀਤੇ ਵਿਕਾਸ ਕਾਰਜਾਂ ਦੀ ਇਕ ਵੱਢਿਓਾ ਪੜਤਾਲ ਕਰਨਾ ਸਾਰਿਆਂ ਨੂੰ ਚੋਰ ਕਹਿਣ ਦੇ ਬਰਾਬਰ ਹੈ ਅਤੇ ਸਰਕਾਰ ਵੱਧ ਰਹੇ ਨਸ਼ਿਆਂ ਤੇ ਲੁੱਟਾਂ ਖੋਹਾਂ ਤੋਂ ਧਿਆਨ ਭਟਕਾਉਣ ਲਈ ਪੰਚਾਇਤ ਦੇ ਵਿਕਾਸ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੇ ਸੇਵਾ-ਮੁਕਤ ਹੋਣ 'ਤੇ ਕੀਤਾ ਸਨਮਾਨਿਤ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਸੇਵਾ ਮੁਕਤ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੇ ਸੇਵਾ-ਮੁਕਤ ਹੋਣ 'ਤੇ ਕੀਤਾ ਸਨਮਾਨਿਤ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਸੇਵਾ ਮੁਕਤ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਤੇ ਜਲੰਧਰ ਦੀਆਂ ਸੰਗਤਾਂ ਵਲੋਂ ਸ਼ਹੀਦੀ ਦਿਹਾੜਾ ਅਤੇ ਪ੍ਰਕਾਸ਼ ਪੁਰਬ ਦੀਆਂ ਮਿਤੀਆਂ ਬਾਰੇ ਵਿਚਾਰ ਕਰਨ ਲਈ ਜਥੇਦਾਰ ਨੂੰ ਅਪੀਲ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਮੈਂਬਰ ਸ: ਕੁਲਵੰਤ ਸਿੰਘ ਮੰਨਣ ਅਤੇ ਜਥੇ: ਰਣਜੀਤ ਸਿੰਘ ਕਾਹਲੋਂ ਦੀ ਅਗਵਾਈ 'ਚ ਅੱਜ ਜਲੰਧਰ ਦੀਆਂ ਸਿੱਖ ਸੰਗਤਾਂ ਦਾ ਇਕ ਵਫਦ ਜਥੇਦਾਰ ਗਿ: ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ...

ਪੂਰੀ ਖ਼ਬਰ »

ਬਲਾਕ ਹਰਸ਼ਾ ਛੀਨਾ ਦੀ ਆਂਗਣਵਾੜੀ ਯੂਨੀਅਨ ਨੇ ਸਰਵ ਯੂਨੀਅਨ ਦਾ ਫੜਿਆ ਪੱਲਾ

ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)-ਬਲਾਕ ਹਰਸ਼ਾ ਛੀਨਾ ਦੀ ਆਂਗਣਵਾੜੀ ਸੀਟੂ ਯੂਨੀਅਨ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਗੁਮਟਾਲਾ ਦੀ ਅਗਵਾਈ 'ਚ ਰਾਜਾਸਾਂਸੀ ਵਿਖੇ ਭਰਵੀਂ ਇੱਕਤਰਤਾ ਕੀਤੀ ਗਈ | ਇੱਕਤਰਤਾ ਦੌਰਾਨ ਪ੍ਰਧਾਨ ਦਲਜੀਤ ਕੌਰ ਗੁਮਟਾਲਾ ਦੀ ...

ਪੂਰੀ ਖ਼ਬਰ »

ਮੌਂਟੈਸਰੀ ਪਬਲਿਕ ਸਕੂਲ ਰਈਆ ਵਿਖੇ ਗਣਿਤ ਮੇਲਾ ਕਰਾਇਆ

ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮੋਟੈਂਸਰੀ ਸੀਨੀ: ਸੈਕੰ: ਸਕੂਲ ਰਈਆ ਵਿਖੇ ਪਿ੍ੰਸੀਪਲ ਸ਼ੀਤਲ ਚੋਪੜਾ ਦੀ ਅਗਵਾਈ ਹੇਠ ਗਣਿਤ ਮੇਲਾ ਕਰਾਇਆ ਗਿਆ ਜਿਸ 'ਚ ਵਿਦਿਆਰਥੀਆਂ ਵਲੋਂ ਗਣਿਤ ਵਿਸ਼ੇ ਨਾਲ ਸੰਬੰਧਿਤ ਤਿਆਰ ਕੀਤੇ ...

ਪੂਰੀ ਖ਼ਬਰ »

ਸਰਦੀਆਂ ਦੀ ਪਹਿਲੀ ਸੰਘਣੀ ਧੁੰਦ ਨਾਲ ਆਮ ਜਨ-ਜੀਵਨ ਹੋਇਆ ਪ੍ਰਭਾਵਿਤ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਦ ਰੁੱਤ ਦੀ ਅੱਜ ਪਈ ਪਹਿਲੀ ਸੰਘਣੀ ਧੁੰਦ ਦੇ ਨਾਲ ਨਾਲ ਪੈ ਰਹੀ ਸੀਤ ਲਹਿਰ ਨੇ ਆਮ ਲੋਕਾਂ ਨੂੰ ਕੰਬਣੀ ਛੇੜਣੀ ਸ਼ੁਰੂ ਕਰ ਦਿੱਤੀ ਹੈ | ਸਰਹੱਦੀ ਖੇਤਰ 'ਚ ਅੱਜ ਸਰਦੀ ਦੀ ਪਹਿਲੀ ਧੁੰਦ ਪਈ ਜਿਸ ਨਾਲ ਸੜਕਾਂ ਉਪਰ ਆਉਣ ਜਾਣ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਸੀਨੀਅਰ ਐਡੀਟਰ ਗੁਰਦੇਵ ਸਿੰਘ ਦਾ ਭਰਵਾਂ ਸਵਾਗਤ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਹਿਕਾਰੀ ਬੈਂਕ ਕਪੂਰਥਲਾ ਤੋਂ ਬਦਲ ਕੇ ਖੇਤੀਬਾੜੀ ਵਿਕਾਸ ਬੈਂਕ ਅਜਨਾਲਾ ਵਿਖੇ ਆਏ ਸੀਨੀਅਰ ਐਡੀਟਰ ਗੁਰਦੇਵ ਸਿੰਘ ਦਾ ਅੱਜ ਪਹਿਲੀ ਵਾਰ ਅਜਨਾਲਾ ਬੈਂਕ ਪਹੁੰਚਣ ਤੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਭਲਾਈ ਸੰਸਥਾ ਵਲੋਂ ਗੰਨ ਕਲਚਰ ਪ੍ਰਮੋਟ ਕਰਨ ਸੰਬੰਧੀ ਦਰਜ ਨਾਜਾਇਜ਼ ਪਰਚੇ ਰੱਦ ਕਰਨ ਦੀ ਮੰਗ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਅਹਿਮ ਇਕੱਤਰਤਾ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਰੂਰਲ ਹੈਲਥ ਫ਼ਾਰਮੇਸੀ ਅਫ਼ਸਰ 29 ਨੂੰ ਦੇਣਗੇ ਡੀ. ਸੀ. ਦਫ਼ਤਰਾਂ ਅੱਗੇ ਰੋਸ ਧਰਨੇ

ਟਾਂਗਰਾ, 26 ਨਵੰਬਰ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਚੌਹਾਨ ਵਿਖੇ ਹੋਈ ਜਿਸ 'ਚ ਸਮੂਹ ਸਟੇਟ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਰੂਰਲ ਹੈਲਥ ਫ਼ਾਰਮੇਸੀ ਅਫ਼ਸਰ 29 ਨੂੰ ਦੇਣਗੇ ਡੀ. ਸੀ. ਦਫ਼ਤਰਾਂ ਅੱਗੇ ਰੋਸ ਧਰਨੇ

ਟਾਂਗਰਾ, 26 ਨਵੰਬਰ (ਹਰਜਿੰਦਰ ਸਿੰਘ ਕਲੇਰ)- ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਚੌਹਾਨ ਵਿਖੇ ਹੋਈ ਜਿਸ 'ਚ ਸਮੂਹ ਸਟੇਟ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਧਾਲੀਵਾਲ ਨੇ ਕੋਟ ਰਜਾਦਾ ਤੇ ਦਰੀਆ ਮੂਸਾ ਵਿਖੇ ਰਾਵੀ 'ਤੇ ਦੋ ਪਲਟੂਨ ਪੁਲਾਂ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ

ਗੱਗੋਮਾਹਲ/ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਦਰਿਆ ਰਾਵੀ ਤੋਂ ਪਾਰ ਖੇਤੀ ਕਰਦੇ ਹਜ਼ਾਰਾਂ ਕਿਸਾਨਾਂ ਦੀ ਪਿਛਲੇ 70 ਵਰਿ੍ਹਆਂ ਤੋਂ ਅਧੂਰੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਖੇਤੀਬਾੜੀ, ਪੰਚਾਇਤੀ ਰਾਜ ਤੇ ਐੱਨ.ਆਈ.ਆਰ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX