ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਇੱਥੋਂ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅਧੀਨ ਅੰਤਰ ਜ਼ਿਲ੍ਹਾ 19 ਸਾਲ ਉਮਰ ਵਰਗ ਲੜਕਿਆਂ ਮੁਕੇਬਾਜ਼ੀ ਦੇ ਮੁਕਾਬਲੇ ਸਮਾਪਤ ਹੋ ਗਏ ਜਿਸ ਵਿਚ ਜ਼ਿਲ੍ਹਾ ਪਟਿਆਲਾ ਨੇ 17 ਅੰਕ ਪ੍ਰਾਪਤ ਕਰਕੇ ਚੈਂਪੀਅਨਸ਼ਿਪ ਵਿਚ ਪਹਿਲਾ, ਮੁਹਾਲੀ ਨੇ 9 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਲੰਧਰ ਵਿੰਗ ਨੇ 9 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਨਾਮਾਂ ਦੀ ਵੰਡ ਲਈ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਨੇ ਸ਼ਿਰਕਤ ਕੀਤੀ ਅਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਹੋਰ ਸਖਤ ਮਿਹਨਤ ਕਰਨ ਲਈ ਜੁੱਟ ਜਾਣ ਤਾਂ ਜੋੋ ਹੋਰ ਵਧੀਆਂ ਨਤੀਜੇ ਸਾਹਮਣੇ ਆ ਸਕਣ | ਜਦੋਂਕਿ ਵਿਸ਼ੇਸ਼ ਮਹਿਮਾਨ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪਿ੍ੰ: ਡਾ. ਜਸਵੀਰ ਸਿੰਘ ਨੇ ਕਿਹਾ ਕਿ ਖੇਡਾਂ ਹੀ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ ਇਸ ਲਈ ਨੌਜੁਆਨਾਂ ਵਿਚ ਖੇਡਾਂ ਦਾ ਰੁਝਾਨ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਤੋਂ ਪਹਿਲਾਂ ਖੇਡਾਂ ਦੇ ਓਵਰਆਲ ਇੰਚਾਰਜ ਪਿ੍ੰਸੀਪਲ ਵਰਿੰਦਰ ਸ਼ਰਮਾ ਨੇ ਸਾਰੀਆਂ ਸਖਸੀਅਤਾਂ ਨੂੰ ਜੀ ਆਇਆਂ ਕਿਹਾ | ਨਤੀਜਿਆਂ ਬਾਰੇ ਡੀ.ਐਮ. ਖੇਡਾਂ ਬਲਜਿੰਦਰ ਸਿੰਘ ਨੇ ਦੱਸਿਆ ਕਿ 46 ਕਿੱਲੋ ਵਜਨ ਵਿਚ ਕਰਨ ਕੁਮਾਰ ਮੁਹਾਲੀ, ਮਨਪ੍ਰੀਤ ਜਲੰਧਰ, ਨਵਜੋਤ ਸਿੰਘ ਗੁਰਦਾਸਪੁਰ, 49 ਕਿੱਲੋ ਵਜਨ ਵਿਚ ਅਫੂਜ਼ ਪਟਿਆਲਾ, ਆਰੀਅਨ ਜਲੰਧਰ, ਵਿਵੇਕ ਕੁਮਾਰ ਲੁਧਿਆਣਾ, 52 ਕਿਲੋ ਵਜਨ ਵਿਚ ਮੁਹੰਮਦ ਅਵੈਸ਼ ਜਲੰਧਰ ਵਿੰਗ, ਲਵਲੀਨ ਪਟਿਆਲਾ, ਫ਼ਰੀਦ ਮਲੇਰਕੋਟਲਾ, 56 ਕਿੱਲੋ ਵਜ਼ਨ ਵਿਚ ਸ਼ਿਵਮ ਸ਼ਰਮਾ ਮੁਹਾਲੀ, ਭੁਪਿੰਦਰ ਅਮਿ੍ਤਸਰ, ਸੰਜੀਵ ਫਾਜ਼ਿਲਕਾ, 60 ਕਿੱਲੋ ਵਜ਼ਨ ਵਿਚ ਜਤਿਨ ਹੁਸ਼ਿਆਰਪੁਰ, ਹਰਮਨਜੀਤ ਪਟਿਆਲਾ, ਹਸ਼ਨਦੀਪ ਫਰੀਦਕੋਟ, 64 ਕਿੱਲੋ ਵਜ਼ਨ ਵਿਚ ਅਕਾਸ਼ ਮੁਹਾਲੀ, ਸੁਖਦੇਵ ਅਮਿ੍ਤਸ਼ਰ, ਸਪੰਨ ਫਾਜ਼ਿਲਕਾ, 69 ਕਿੱਲੋ ਵਜ਼ਨ ਵਿਚ ਤੇਜ਼ਸਵੀ ਲੁਧਿਆਣਾ, ਭੁਵਨੇਸ਼ ਪਟਿਆਲਾ, ਮੁਹੰਮਦ ਅਲੀ ਮਲੇਰਕੋਟਲਾ, 75 ਕਿੱਲੋ ਵਜਨ ਵਿਚ ਨਵਲ ਪਟਿਆਲਾ, ਰਾਹੁਲ ਜਲੰਧਰ ਵਿੰਗ, ਕਰਨਵੀਰ ਹੁਸ਼ਿਆਰਪੁਰ ਨੇ ਕ੍ਰਮਵਾਰ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਸ਼ਰਨਜੀਤ ਸਿੰਘ, ਪਿ੍ੰਸੀਪਲ ਇੰਦਰਜੀਤ ਸਿੰਘ ,ਪਿ੍ੰਸੀਪਲ ਪਵਨ ਖੁਰਾਨਾ, ਸਤਨਾਮ ਸਿੰਘ ਸੰਧੂ, ਖੇਡਾਂ ਦੇ ਆਬਜਰਵਰ ਲਕਸ਼ਮੀ ਵਰਮਾ, ਕੋਚ ਗੁਰਜੀਤ ਕੌਰ, ਮੰਚ ਸੰਚਾਲਕ ਹਰਕੀਰਤ ਸਿੰਘ ਮਿਨਹਾਸ, ਤਰਲੋਚਨ ਸਿੰਘ, ਅਰਵਿੰਦਰ ਕੁਮਾਰ, ਸੁਖਪ੍ਰੀਤ ਸਿੰਘ, ਜਸਪਾਲ ਸਿੰਘ ਚੰਦਪੁਰ, ਇਕਬਾਲ ਸਿੰਘ, ਅਮਰੀਕ ਸਿੰਘ ਕਥੇੜਾ, ਇੰਦਰਜੀਤ ਸਿੰਘ, ਰਾਜੇਸ਼ ਕੁਮਾਰ, ਵਿਜੈ ਕੁਮਾਰ, ਮਹੇਸ਼ ਕੁਮਾਰ, ਪਿਆਰੇ ਲਾਲ, ਪਿ੍ਤਪਾਲ ਸਿੰਘ, ਅਸਵਨੀ ਕੁਮਾਰ, ਕੁਲਦੀਪ ਸਿੰਘ ਪਰਮਾਰ,ਮਨਿੰਦਰ ਰਾਣਾ,ਕੁਲਦੀਪ ਬਰੋਟੂ, ਰਾਜ ਕੁਮਾਰ,ਨਰਿੰਦਰ ਸੈਣੀ, ਅਮਰਜੀਤਪਾਲ ਸਿੰਘ, ਸੁਰਜੀਤ ਰਾਣਾ, ਰਿਹਾਇਸ਼ ਇੰਚਾਰਜ ਮੋਹਨ ਲਾਲ, ਹਰਪ੍ਰੀਤ ਸਿੰਘ ,ਬਲਜਿੰਦਰ ਸਿੰਘ ਢਿੱਲੋਂ, ਕਪਿਲ ਦੱਤ ਸ਼ਰਮਾ, ਨੀਲਮ, ਗੁਰਪ੍ਰੀਤ ਕੌਰ ,ਪੰਕਜ ਕੁਮਾਰ ਅਤੇ ਅਣਖਪਾਲ ਸਿੰਘ ਆਦਿ ਹਾਜ਼ਰ ਸਨ |
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ, ਪੀ. ਸੀ. ਐਸ. ...
ਸੁਖਸਾਲ, 26 ਨਵੰਬਰ (ਧਰਮ ਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਡਾਈਟ ਰੂਪਨਗਰ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਬਲਾਕ ਨੰਗਲ ਨੇ ਅਲੱਗ-ਅਲੱਗ ਜਮਾਤਾਂ ਦੇ ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਵਿਚ ਪਹਾੜੇ ਉਚਾਰਨ ਵਿਚ ਵੱਖ-ਵੱਖ ਸਥਾਨ ...
ਰੂਪਨਗਰ, 26 ਨਵੰਬਰ (ਸੱਤੀ)-ਅੱਜ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਡਾਕਟਰ ਅਮਨਦੀਪ ਕੌਰ, ਮੇਜਰ ਸਿੰਘ, ਪਿ੍ੰਸੀਪਲ, ਸਸਸਸ ਦੁੱਗਰੀ (ਰੂਪਨਗਰ), ਰਜਿੰਦਰ ਸਿੰਘ, ਪਿ੍ੰਸੀਪਲ, ਸਸਸਸ ਝੱਲੀਆਂ ਕਲਾਂ, ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਨੂੰ ਕਰੀਬ 30 ਲੱਖ ਰੁਪਏ ਦੀਆਂ ...
ਮੋਰਿੰਡਾ, 26 ਨਵੰਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੇ ਮੈਂਬਰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਕਾਫਿਲੇ ਦੇ ਰੂਪ ਵਿਚ ਰਵਾਨਾ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅੰਤਰ ਜ਼ੋਨ ਕਿ੍ਕਟ (ਲੜਕੇ) ਖੇਡ ਮੁਕਾਬਲੇ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿਚ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਰਵਾਏ ਗਏ | ਫਾਈਨਲ ਮੁਕਾਬਲਾ ਸਰਕਾਰੀ ਕਾਲਜ ...
ਮੋਰਿੰਡਾ, 26 ਨਵੰਬਰ (ਕੰਗ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ 27 ਨਵੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਈ ਦੀਪ ਸਿੰਘ ...
ਨੂਰਪੁਰ ਬੇਦੀ, 26 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਥਾਨਕ ਗੁਰਦੇਵ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਹਸਪਤਾਲ ਦੇ ਬਾਹਰ ਭੂਤਾਂ ਦੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸ਼ਿਕਾਇਤ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਭੇਜੀ ਗਈ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਰੇਲਵੇ ਪੁਲੀਸ ਵਲੋਂ ਲੁੱਟ ਖੋਹ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲੀਸ ਰੂਪਨਗਰ ਦੇ ਚੌਂਕੀ ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਰੇਲਵੇ ਸਟੇਸ਼ਨ ...
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੀ ਜਵਾਹਰ ਮਾਰਕੀਟ ਦੇ ਵਪਾਰੀਆਂ ਵਿੱਚ ਉਸ ਸਮੇਂ ਅੱਜ ਹੜਕੰਪ ਮੱਚ ਗਿਆ ਜਦੋਂ ਸਟੇਟ ਜੀਐਸਟੀ ਟੀਮ ਵਲੋਂ ਇੱਕ ਕਨਫੈਕਸ਼ਨਰੀ ਦੀ ਦੁਕਾਨ ਵਿਚ ਛਾਪਾ ਮਾਰਿਆ ਤੇ ਜ਼ਰੂਰੀ ਕਾਗ਼ਜ਼ਾਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ | ...
ਮੋਰਿੰਡਾ, 26 ਨਵੰਬਰ (ਕੰਗ)-ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਥਾਣਾ ਸਦਰ ਪੁਲਿਸ ਵਲੋਂ ਇੱਕ ਤਫ਼ਤੀਸ਼ ਦੇ ਆਧਾਰ 'ਤੇ ਪਿੰਡ ਭੱਦਲ 'ਚ ਇੱਕ ਪੈਟਰੋਲ ਪੰਪ ਦੇ ਮਾਲਕ ਜਸਪਾਲ ਸਿੰਘ ਦੀ ਜ਼ਮੀਨ ਨਜਾਇਜ਼ ਤੌਰ 'ਤੇ ਹਥਿਆਉਣ ਦੇ ਮਨੋਰਥ ਨਾਲ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਬਲਵਿੰਦਰ ਸਿੰਘ ਉਰਫ਼ ...
ਕਾਹਨਪੁਰ ਖੂਹੀ, 26 ਨਵੰਬਰ (ਗੁਰਬੀਰ ਵਾਲੀਆ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਦੇ 213 ਵਿਦਿਆਰਥੀਆਂ ਨੂੰ ਐਨ. ਐਸ. ਕਿਊ. ਐੱਫ ਤਹਿਤ ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਦੀ ਅਗਵਾਈ ਵਿੱਚ ਹੈਲਥ ਕੇਅਰ ...
ਭਰਤਗੜ੍ਹ, 26 ਨਵੰਬਰ (ਜਸਬੀਰ ਸਿੰਘ ਬਾਵਾ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁ: ਮੰਜੀ ਸਾਹਿਬ, ਭਰਤਗੜ੍ਹ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਇਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਆਰੰਭ ਹੋ ...
ਭਰਤਗੜ੍ਹ, 26 ਨਵੰਬਰ (ਜਸਬੀਰ ਸਿੰਘ ਬਾਵਾ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁ: ਮੰਜੀ ਸਾਹਿਬ, ਭਰਤਗੜ੍ਹ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਇਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਆਰੰਭ ਹੋ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੀਆਂ ਸਿਹਤ ਸੰਸਥਾਵਾਂ ਵਿਚ 29 ਨਵੰਬਰ 2022 ਤੱਕ 34ਵਾਂ ਦੰਦਾਂ ਦੀ ਸਿਹਤ ਸੰਭਾਲ ਸੰਬੰਧੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ...
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁ: ਸਿੰਘ ਸਭਾ ਸੈਕਟਰ 2 ਨਵਾਂ ਨੰਗਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕਥਾ ਵਾਚਕ ਕੀਰਤਨੀਏ ਭਾਈ ਸਾਹਿਬ ਭਾਈ ਈਸ਼ਰ ਸਿੰਘ (ਹੈਦਰਾਬਾਦ) ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਵਿਚਾਰ ...
ਬਠਿੰਡਾ, 26 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ 28 ਨਵੰਬਰ ਦਿਨ ਸੋਮਵਾਰ ਨੂੰ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ ਸੈਣੀ)-ਉੱਤਰੀ ਭਾਰਤ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ, ਅਨੰਦਪੁਰ ਸਾਹਿਬ ਵਿਖੇ ਕਾਰਨੀਵਾਲ ਕਰਵਾਇਆ ਗਿਆ | ਸਮਾਗਮ ਦਾ ਰਸਮੀ ਤੌਰ 'ਤੇ ਉਦਘਾਟਨ ਅਕੈਡਮੀ ਦੇ ਮੈਨੇਜਮੈਂਟ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਜਲੰਧਰ ਵਲੋਂ ਸੰਵਿਧਾਨ ਦਿਵਸ ਮੌਕੇ ਆਈ. ਆਈ. ਟੀ ਰੋਪੜ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ | ਮਾਤਾ ਗੁਜਰੀ ...
ਪੁਰਖਾਲੀ, 26 ਨਵੰਬਰ (ਬੰਟੀ)-ਯੂਕੋ ਬੈਂਕ ਪੁਰਖਾਲੀ ਵਲੋਂ ਕਕੌਟ ਵਿਖੇ ਗਾਹਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੈਂਕ ਮੈਨੇਜਰ ਮੁਨੀਸ਼ ਠਾਕੁਰ ਵਲੋਂ ਪਿੰਡ ਵਾਸੀਆਂ ਨੂੰ ਸਾਈਬਰ ਠੱਗੀ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ...
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਪੁਰਬ ਮੌਕੇ ਮਹਾਨ ਕਵੀ ਦਰਬਾਰ 28 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪੁਰਾਣਾ ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਫੂਡ ਸੇਫ਼ਟੀ ਵਿਭਾਗ ਵਲੋਂ ਸ਼ਹਿਰ ਦੇ ਕਰਿਆਨਾ ਵਪਾਰੀਆਂ, ਸਬਜ਼ੀ, ਬੇਕਰੀ ਵਾਲਿਆਂ ਅਤੇ ਰੇਹੜੀ-ਫੜੀ ਵਾਲਿਆਂ ਨਾਲ ਇੱਕ ਅਹਿਮ ਬੈਠਕ ਕਰਕੇ ਉਨ੍ਹਾਂ ਨੂੰ ਫੂਡ ਸੇਫ਼ਟੀ ਲਾਇਸੈਂਸ ਬਣਾਉਣ ਲਈ ਜਾਗਰੂਕ ਕੀਤਾ ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਫੂਡ ਸੇਫ਼ਟੀ ਵਿਭਾਗ ਵਲੋਂ ਸ਼ਹਿਰ ਦੇ ਕਰਿਆਨਾ ਵਪਾਰੀਆਂ, ਸਬਜ਼ੀ, ਬੇਕਰੀ ਵਾਲਿਆਂ ਅਤੇ ਰੇਹੜੀ-ਫੜੀ ਵਾਲਿਆਂ ਨਾਲ ਇੱਕ ਅਹਿਮ ਬੈਠਕ ਕਰਕੇ ਉਨ੍ਹਾਂ ਨੂੰ ਫੂਡ ਸੇਫ਼ਟੀ ਲਾਇਸੈਂਸ ਬਣਾਉਣ ਲਈ ਜਾਗਰੂਕ ਕੀਤਾ ...
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆ)-ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨਾਂ ਦੀਆਂ ਰਹਿੰਦਿਆਂ ਵੱਖ-ਵੱਖ ਮੰਗਾਂ ਸਬੰਧੀ ਚੰਡੀਗੜ੍ਹ 'ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇਣ ਸਬੰਧੀ ਕਿਰਤੀ ਕਿਸਾਨ ਮੋਰਚਾ ਇਕਾਈ ਨੂਰਪੁਰ ...
ਪੁਰਖਾਲੀ, 26 ਨਵੰਬਰ (ਬੰਟੀ)-ਗ੍ਰਾਮ ਪੰਚਾਇਤ ਬੜੀ ਵਲੋਂ ਖੇਤੀ ਵਿਰਾਸਤ ਮਿਸ਼ਨ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰ ਟਰੇਨਿੰਗ ਅਤੇ ਰਿਸਰਚ ਚੰਡੀਗੜ੍ਹ ਦੇ ਸਹਿਯੋਗ ਦੇ ਸਹਿਯੋਗ ਨਾਲ ਪਿੰਡ ਬੜੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਅੱਜ ਇੱਥੇ ਜ਼ਿਲ੍ਹਾ ਕਾਂਗਰਸ ਭਵਨ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅਗਵਾਈ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਨੌਵੇ ਪਾਤਿਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ...
ਨੂਰਪੁਰ ਬੇਦੀ, 26 ਨਵੰਬਰ (ਹਰਦੀਪ ਸਿੰਘ ਢੀਂਡਸਾ)-26 ਨਵੰਬਰ 2008 ਨੂੰ ਤਾਜ ਹੋਟਲ, ਮੁੰਬਈ ਵਿਖੇ ਅੱਤਵਾਦੀਆਂ ਦੁਆਰਾ ਕੀਤੇ ਗਏ ਹਮਲੇ ਦੇ ਵਿਰੋਧ ਵਿਚ ਅੱਜ ਇੱਥੇ ਮਹਾਵੀਰ ਮੰਦਰ ਵਿਖੇ ਵਿਚ ਸ਼ਹੀਦ ਹੋਏ ਜਵਾਨਾਂ ਤੇ ਆਮ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਿਸ ...
ਸ੍ਰੀ ਚਮਕੌਰ ਸਾਹਿਬ, 26 ਨਵੰਬਰ (ਜਗਮੋਹਨ ਸਿੰਘ ਨਾਰੰਗ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪਹਾੜੇ ਸੁਣਾਉਣ ਦੇ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਮੁੰਡੀਆਂ ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ )-ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਚੋਣ ਹਲਕਾ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਚੱਲਦਿਆਂ ਨੌਜਵਾਨ ਵਰਗ 'ਚ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ)- ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਨੂਰਪੁਰ ਬੇਦੀ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮੈਡਮ ਸੋਨੀਆ ਨੇ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਵਿਖੇ ਸਲਾਨਾ ਸਮਾਗਮ 'ਸੰਸਕਾਰ ਤੇ ਸਿਧਾਂਤ' ਥੀਮ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਅਮਰਜੀਤ ਸਿੰਘ ਜੌਲੀ (ਕੌਂਸਲਰ ਵਾਰਡ ਨੰ: 14), ਡੀ. ਐਸ. ਦਿਓਲ ਐਡਵੋਕੇਟ ਅਤੇ ਮਨਿੰਦਰਪਾਲ ਸਿੰਘ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ ਸੰਵਿਧਾਨ ਦਿਵਸ ਦੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ਿਲ੍ਹਾ ਰੂਪਨਗਰ ਵਿਖੇ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ ਐਸ ਨਿੱਕੂਵਾਲ)-ਇੱਥੋਂ ਦੇ ਮਜਾਰਾ ਸਥਿਤ ਪੁਰਾਤਨ ਸ਼ੀਤਲਾ ਮਾਤਾ ਮੰਦਿਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਕੀਰਤਨ ਮੰਡਲੀਆਂ ਵਲੋਂ ਮਾਤਾ ਸ਼ੀਤਲਾ ਦੀ ਮਹਿੰਮਾ ਦਾ ਗੁਣਗਾਨ ਅਤੇ ਕੰਜਕ ਪੂਜਨ ਕੀਤਾ ਗਿਆ | ਇਸ ਤੋਂ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਪਿ੍ੰ. ਪਰਵੀਨ ਲਤਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦਾ ...
ਸ੍ਰੀ ਚਮਕੌਰ ਸਾਹਿਬ, 26 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੋਰਿੰਡਾ ...
ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ (ਕਰਨੈਲ ਸਿੰਘ)-ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਪੰਜਾਬ (ਰਜਿਸਟਰਡ) ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਦੀ ਜ਼ਰੂਰੀ ਮੀਟਿੰਗ ਪਿ੍ੰਸੀਪਲ ਨਿਰੰਜਣ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਮੀਟਿੰਗ 'ਚ ...
ਨੰਗਲ, 26 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨਵਾਂ ਨੰਗਲ ਵਿਖੇ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਵਿਚ ਨਗਰ ਕੌਂਸਲ ਨੰਗਲ ਦੇ ਕਾਰਜਸਾਧਕ ਅਫ਼ਸਰ ਭੁਪਿੰਦਰ ਸਿੰਘ, ਜੂਨੀਅਰ ਇੰਜੀਨੀਅਰ ਦਲਜੀਤ ਸਿੰਘ ਕੌਂਸਲ ਨੰਗਲ, ਸੈਨੇਟਰੀ ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ )-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਅੱਜ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਅਤੇ ਵੋਟ ਪਾਉਣ ਸਬੰਧੀ ਚੇਤੰਨ ਕੀਤਾ ਗਿਆ | ਇਸ ਮੌਕੇ ਸਕੂਲ ...
ਖਰੜ, 26 ਨਵੰਬਰ (ਗੁਰਮੁੱਖ ਸਿੰਘ ਮਾਨ)-ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਪਿੰਡ ਪੱਤੜਾਂ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਫਾਰਮ ਸਕੂਲ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੁੱਚਾ ਸਿੰਘ ਨੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸਥਾਨਕ ਫੇਜ਼-5 ਦੇ ਕੌਂਸਲਰ ਬਲਜੀਤ ਕੌਰ ਦੀ ਅਗਵਾਈ ਹੇਠ ਜਸਕਰਨ ਇਲੈਵਨ ਅਤੇ ਏਕਮ ਇਲੈਵਨ ਵਿਚਕਾਰ ਅੰਡਰ-14 ਕ੍ਰਿਕਟ ਮੈਚ ਖੇਡਿਆ ਗਿਆ, ਜਿਸ ਦੌਰਾਨ ਜਸਕਰਨ ਇਲੈਵਨ ਨੇ 8 ਵਿਕਟਾਂ ਨਾਲ ਮੈਚ ਆਪਣੇ ਨਾਂਅ ਕਰ ਲਿਆ | ਇਸ ਮੌਕੇ ਏਕਮ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਰਗਰਮ ਮੈਂਬਰਾਂ ਦੀ ਮੀਟਿੰਗ ਮੀਤ ਪ੍ਰਧਾਨ ਲਛਮਨ ਸਿੰਘ ਦੀ ਪ੍ਰਧਾਨਗੀ ਹੇਠ ਵਿਕਾਸ ਭਵਨ ਨੇੜਲੇ ਮੈਦਾਨ 'ਚ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਚਾਇਤੀ ਰਾਜ ਦੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੋਟਾਪਾ ਇਕ ਵਿਸ਼ਵ-ਵਿਆਪੀ ਸਮੱਸਿਆ ਹੈ ਅਤੇ ਇਸ ਨੂੰ ਆਮ ਤੌਰ 'ਤੇ ਸਾਇਲੈਂਟ ਕਿਲਰ ਕਿਹਾ ਜਾਂਦਾ ਹੈ | ਇਹ ਬਿਮਾਰੀ ਸਰੀਰ ਦੀ ਵਾਧੂ ਚਰਬੀ ਨਾਲ ਜੁੜੀ ਹੋਈ ਹੈ, ਜੋ ਕਿ ਕਈ ਬਿਮਾਰੀਆਂ ਦਾ ਕਾਰਨ ਬਣਦੀ ਹੈ | ਇਹ ਪ੍ਰਗਟਾਵਾ ਡਾ. ...
ਮੋਰਿੰਡਾ, 26 ਨਵੰਬਰ (ਕੰਗ)-ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਬਲਾਕ ਪੱਧਰੀ ਟੀਚਰ ਫੈਸਟ ਦੇ ਜੇਤੂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕੁਲਵੰਤ ਕੌਰ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਅਰਵਿੰਦਰ ਸਿੰਘ ਸਟੇਟ ...
ਨੂਰਪੁਰ ਬੇਦੀ, 26 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਵੋਟਾਂ ਦੀ ਸੁਧਾਈ ਤੇ ਨਵੀਆਂ ਵੋਟਾਂ ...
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)- ਸ. ਪ੍ਰ. ਸ. ਹਵੇਲੀ ਖ਼ੁਰਦ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2022-23 ਸੈਸ਼ਨ ਦੌਰਾਨ ਹਵੇਲੀ ਖ਼ੁਰਦ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਵੰਡੇ ਗਏ | ਸਕੂਲ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX