ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਮਿੱਥੇ ਪ੍ਰੋਗਰਾਮ ਅਨੁਸਾਰ ਦਿੱਲੀ ਦੇ ਇਤਿਹਾਸਕ ਮੋਰਚੇ ਦੀ ਦੂਜੀ ਵਰ੍ਹੇਗੰਢ ਨੂੰ ਸਮਰਪਿਤ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਵਲੋਂ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ | ਧਰਨੇ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਲਖੀਮਪੁਰ ਖੀਰੀ ਕਾਂਡ ਤੇ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਮੰਗ ਕੀਤੀ ਕਿ 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਬਿਜਲੀ ਵੰਡ ਰੂਲਜ਼ ਵੰਡ 2022 ਦਾ ਨੋਟੀਫ਼ਿਕੇਸ਼ਨ ਰੱਦ ਕਰਨ, ਦਿੱਲੀ ਮੋਰਚੇ ਦੌਰਾਨ ਕਿਸਾਨਾਂ ਮਜ਼ਦੂਰਾਂ 'ਤੇ ਕੀਤੇ ਪਰਚੇ ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨ, ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਸਾਢੇ ਸਤਾਰਾਂ ਏਕੜ ਹੱਦਬੰਦੀ ਕਾਨੂੰਨ ਲਾਗੂ ਕਰਕੇ ਸਰਪਲੱਸ ਜ਼ਮੀਨ ਬੇਜ਼ਮੀਨਿਆਂ ਤੇ ਥੁੜ ਜਮੀਨਿਆਂ ਵਿਚ ਵੰਡਣ, ਯੁਮਲਾ-ਮੁਸਤਰਕਾ ਖਾਤਿਆਂ ਦੀ ਜ਼ਮੀਨ ਕਿਸਾਨ ਦੇ ਨਾਮ ਪੱਕੀ ਕਰਨ, ਨਹਿਰੀ ਪਾਣੀ ਸਾਫ਼ ਕਰਨ ਦੇ ਪ੍ਰਾਜੈਕਟ ਰੱਦ ਕਰਨ, ਧਰਤੀ ਹੇਠਲਾ ਤੇ ਧਰਤੀ ਉਪਰਲੇ ਪਾਣੀ ਨੂੰ ਪ੍ਰਦੂਸ਼ਿਤ ਰਹਿਤ ਕਰਨ, ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣਨ ਵਾਲੀਆਂ ਸੜਕਾਂ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਰੇਟ ਇਕਸਾਰ ਕਰਨ ਦੀ ਮੰਗ ਪੂਰੀ ਕੀਤੀ ਜਾਵੇ | ਇਸ ਮੌਕੇ ਨਰਿੰਦਰ ਪਾਲ ਸਿੰਘ ਜਤਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਸੁਖਵੰਤ ਸਿੰਘ ਲੋਹੁਕਾ, ਰਣਜੀਤ ਸਿੰਘ ਖੱਚਰਵਾਲਾ, ਧਰਮ ਸਿੰਘ ਸਿੱਧੂ, ਗੁਰਬਖ਼ਸ਼ ਸਿੰਘ ਪੰਜ ਗਰਾਈਾ, ਬੂਟਾ ਸਿੰਘ ਕਰੀ ਕਲਾਂ, ਜਸਵੰਤ ਸਿੰਘ ਸ਼ਰੀਂਹ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਅਮਨਦੀਪ ਸਿੰਘ ਕੱਚਰਭੰਨ, ਖਿਲਾਰਾ ਸਿੰਘ ਆਸਲ, ਕੁਲਦੀਪ ਸਿੰਘ ਮੱਤੜ, ਮੰਗਲ ਸਿੰਘ ਗੁੱਦੜ ਢੰਡੀ, ਮੇਜਰ ਸਿੰਘ ਗਜਨੀਵਾਲਾ, ਦਵਿੰਦਰ ਸਿੰਘ, ਗੱਬਰ ਸਿੰਘ ਫੁੱਲਰਵੰਨ, ਗੁਰਨਾਮ ਸਿੰਘ ਅਲੀਕੇ, ਮੰਗਲ ਸਿੰਘ ਸਵਾਈ ਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਫ਼ ਹੋ ਚੁੱਕਾ ਹੈ, ਕਿਉਂਕਿ ਇਹ ਕਿਸਾਨ ਜਥੇਬੰਦੀਆਂ ਨਾਲ ਬੈਠਕਾਂ ਦੌਰਾਨ ਕਈ ਮੰਗਾਂ ਨੂੰ ਮੰਨਣ ਬਾਰੇ ਐਲਾਨ ਕਰ ਚੁੱਕੀ ਹੈ, ਪਰ ਜਾਣਬੁੱਝ ਕੇ ਕਿਸਾਨ ਭਾਈਚਾਰੇ ਨੂੰ ਪ੍ਰੇਸ਼ਾਨ ਕਰਨ ਲਈ ਨੋਟੀਫ਼ਿਕੇਸ਼ਨ ਕਰਨ ਵਿਚ ਆਨਾਕਾਨੀ ਕਰ ਰਹੀ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਧਰਨੇ ਵਿਚ ਵੱਡੀ ਸੰਖਿਆ 'ਚ ਕਿਸਾਨ ਬੀਬੀਆਂ ਨੇ ਵੀ ਭਾਗ ਲਿਆ |
ਮਮਦੋਟ, 26 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਕਸਬਾ ਮਮਦੋਟ ਤੋਂ ਗੁਰੂਹਰਸਹਾਏ ਨੂੰ ਜਾਣ ਵਾਲੀ ਸੜਕ ਪਿੰਡ ਅਲਫੂ ਕੇ ਤੱਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ | ਪਿੰਡ ਸਵਾਈ ਕੇ ਅਤੇ ਸੈਦੇ ਕੇ ਨੌਲ ਵਿਖੇ ਜਿੱਥੇ ਇਸ ਸੜਕ ਵਿਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ, ਉੱਥੇ ਪਿੰਡ ...
ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ ਦੇ ਸਮੁੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਵਲੋਂ ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ...
ਜ਼ੀਰਾ, 26 ਨਵੰਬਰ (ਮਨਜੀਤ ਸਿੰਘ ਢਿੱਲੋਂ)-ਨੇਤਰਦਾਨੀ ਲੋਕਾਂ ਦੀ ਸੂਚੀ 'ਚ ਆਪਣਾ ਨਾਮ ਜੋੜਦਿਆਂ ਜਥੇਦਾਰ ਬਾਪੂ ਇੰਦਰ ਸਿੰਘ (ਤਲਵੰਡੀ ਮੰਗੇ ਖ਼ਾਂ ਵਾਲਿਆਂ) ਨੇ ਮਰਨ ਉਪਰੰਤ ਅੱਖਾਂ ਦਾਨ ਕਰਕੇ 2 ਲੋਕਾਂ ਦੀ ਜ਼ਿੰਦਗੀ ਵਿਚ ਰੌਸ਼ਨੀ ਬਿਖੇਰ ਦਿੱਤੀ, ਜਿਸ ਦੀ ਇਲਾਕੇ ਦੇ ...
ਜ਼ੀਰਾ, 26 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪਿੰਡ ਚੱਬਾ ਕਲਾਂ ਦੀ ਪੰਚਾਇਤ ਵਲੋਂ ਸਾਲ-2021 ਵਿਚ ਸ਼ਨਾਖ਼ਤ ਕਰਕੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟਾਂ ਲਈ ਗ੍ਰਾਮ ਸਭਾ ਵਿਚ ਮਤਾ ਪਾਸ ਕਰਕੇ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਸੰਨਦਾ ਉੱਪਰ ਖੇਵਟ ਖਤੌਨੀ ਨੰਬਰ ...
ਮਮਦੋਟ, 26 ਨਵੰਬਰ (ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਕੰਵਰਦੀਪ ਕੌਰ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪੁਲਿਸ ਥਾਣਾ ਮਮਦੋਟ ਵਲੋਂ ਇੰਸਪੈਕਟਰ ਲੇਖ ਰਾਜ ਬੱਟੀ ਦੀ ਅਗਵਾਈ ਹੇਠ ਰਾਹਤ ਕੈਂਪ ਲਗਾਇਆ ਗਿਆ | ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ...
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਆਦਰਸ਼ ਨਗਰ ਵਿਚ ਇਕ ਘਰ ਦੇ ਬਾਹਰ ਖੜੀ ਸਵਿਫ਼ਟ ਕਾਰ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ, ਜਿਸ ਦੇ ਚੱਲਦਿਆਂ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ...
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਪਿਛਲੇ 50 ਸਾਲਾਂ ਤੋਂ ਮਨੁੱਖਤਾ ਦੀ ਸੇਵਾ ਦੇ ਵਿਚ ਕੰਮ ਕਰ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸਪੋਰਟਸ ਐਂਡ ਕਲਚਰਲ ਪ੍ਰਮੋਸ਼ਨ ਫੈਡਰੇਸ਼ਨ ਇੰਡੀਆ ਦੇ ਸਹਿਯੋਗ ਨਾਲ ਮਾਤਾ ਸਾਹਿਬ ਕੌਰ ...
ਕੁੱਲਗੜ੍ਹੀ, 26 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਵਣ ਪਾਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਸੀਨੀਅਰ ਸਹਾਇਕ ਸੰਦੀਪ ਕੌਰ ਅਤੇ ਪ੍ਰਬੰਧਕੀ ਅਫ਼ਸਰ ਬਲਦੇਵ ਸਿੰਘ ਦਾ ਝਗੜਾ ਹੋ ਗਿਆ | ਸੰਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਜਦੋਂ ਉਹ ਦਫ਼ਤਰੀ ਕੰਮ ...
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਬੀਤੀ ਰਾਤ ਕਰੀਬ 2:30 ਵਜੇ ਬੀ.ਐੱਸ.ਐਫ 160 ਬਟਾਲੀਅਨ ਦੇ ਜਵਾਨਾਂ ਵਲੋਂ ਨੇੜੇ ਬੀ.ਐੱਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ ਇਕ ਗ਼ੁਬਾਰੇ ਵਰਗੀ ਚੀਜ਼ ਬਿਨਾਂ ਕਿਸੇ ਆਵਾਜ਼ ਤੋਂ ਪਾਕਿਸਤਾਨ ਵਲੋਂ ਜ਼ੀਰੋ ਲਾਈਨ ...
ਤਲਵੰਡੀ ਭਾਈ, 26 ਨਵੰਬਰ (ਰਵਿੰਦਰ ਸਿੰਘ ਬਜਾਜ)-ਸਿੱਖਾਂ ਦੇ ਨੌਵੇਂ ਗੁਰੂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਅਧਿਆਪਕਾਂ ਵਲੋਂ ...
ਮਮਦੋਟ, 26 ਨਵੰਬਰ (ਸੁਖਦੇਵ ਸਿੰਘ ਸੰਗਮ)-ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਕੰਮ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐੱਸ.ਪੀ. ਸਿੰਘ ਓਬਰਾਏ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਮਹਿਲਾ ਵਿੰਗ ਦੀ ਪ੍ਰਧਾਨ ...
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਦਰਜ ਮਾਮਲੇ ਵਿਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ...
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...
ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)-ਤਣਾਅ ਭਰੀ ਜ਼ਿੰਦਗੀ ਤੋਂ ਮਨੁੱਖ ਨੂੰ ਰਾਹਤ ਦਿਵਾਉਣ ਦੇ ਉਦੇਸ਼ ਨਾਲ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਐਕਸਯੂਬਰੈਂਸ ਬੋਰਨ ਫ਼੍ਰੀ' ਵਿਸ਼ੇ 'ਤੇ ਸਾਲਾਨਾ ਪੋ੍ਰਗਰਾਮ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਦੇ ਸੀ.ਈ.ਓ ...
ਮੱਲਾਂਵਾਲਾ, 26 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੱਲਾਂਵਾਲਾ ਵਿਚ ਕਰਵਾਏ ਗਏ ਇਕ ਸਾਦੇ ...
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਐੱਸ.ਐੱਸ.ਪੀ ਫ਼ਿਰੋਜ਼ਪੁਰ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਗੁਰੂਹਰਸਹਾਏ ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਅੱਜ ਥਾਣਾ ਗੁਰੂਹਰਸਹਾਏ ਵਿਖੇ ਪਿਛਲੇ ਲੰਬੇ ਸਮੇਂ ਤੋਂ ...
ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)-ਭਾਰਤ ਸਰਕਾਰ ਦੇ ਘਰੇਲੂ ਮਾਮਲੇ ਮੰਤਰਾਲਿਆ ਵਲੋਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਮਿਲੇ ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ 'ਸੰਪਰਦਾਇਕ ਸਦਭਾਵਨਾ ਮੁਹਿੰਮ ਹਫ਼ਤਾ' ਮਨਾਇਆ ...
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ ਅਧੀਨ ਅੱਜ ਬੀ.ਡੀ.ਪੀ.ਓ. ਦਫ਼ਤਰ ਗੁਰੂਹਰਸਹਾਏ ਵਿਖੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅੰਮਿ੍ਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਬੀ.ਡੀ.ਪੀ.ਓ. ਗੁਰਮੀਤ ਸਿੰਘ ਦੀ ...
ਮਖੂ, 26 ਨਵੰਬਰ (ਵਰਿੰਦਰ ਮਨਚੰਦਾ)-ਸਥਾਨਕ ਟਰੈਫ਼ਿਕ ਵਲੋਂ ਟਰੈਫ਼ਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਅਤੇ ਬਿਨਾਂ ਨੰਬਰ ਬਗ਼ੈਰ ਕਾਗ਼ਜ਼ਾਂ ਦੇ ਘੁੰਮ ਰਹੇ ਕਈ ਵਾਹਨਾਂ ਨੂੰ ਬਾਊਾਡ ਕਰਕੇ ਵੱਡੀ ਤਾਦਾਦ ਵਿਚ ਚਲਾਨ ਕੱਟੇ ਗਏ | ਸਥਾਨਕ ਸ਼ਹਿਰ ਦੇ ਡਾ: ਰਣਜੀਤ ਸਿੰਘ ...
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)-ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਗੜਬੜਾ ਗਈ ਹੈ ਅਤੇ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਖ਼ਰਾਬ ਹੋਣ ਕਾਰਨ ਲੋਕਾਂ ਅੰਦਰ ਡਰ ਅਤੇ ...
ਖੋਸਾ ਦਲ ਸਿੰਘ, 26 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸਮੁੱਚੀ ਟੀਮ ਦਰਜਨਾਂ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਹੋਣ ਵਾਲੇ ਰਾਜ ਭਵਨ ਮਾਰਚ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਈ | ...
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)- ਵੱਖ-ਵੱਖ ਥਾਣਿਆਂ ਵਿਚ ਲੰਬਿਤ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਵਿਭਾਗ ਵਲੋਂ ਵਿੱਢੀ ਗਈ ਰਾਹਤ ਕੈਂਪਾਂ (ਸ਼ਿਕਾਇਤ ਨਿਵਾਰਨ ਕੈਂਪ) ਦੀ ਲੜੀ ਤਹਿਤ ਵਿਭਾਗ ਵਲੋਂ ਥਾਣਾ ਸਿਟੀ ਜ਼ੀਰਾ ਵਿਖੇ ...
ਗੋਲੂ ਕਾ ਮੋੜ, 26 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਦੀ 103ਵੀਂ ਬਰਸੀ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਅੱਜ ਸਵੇਰੇ ਪਿਛਲੇ ਦਿਨਾਂ ਤੋਂ ਚੱਲ ...
ਕੁੱਲਗੜ੍ਹੀ, 26 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਮੋਹਕਮ ਖਾਂ ਵਾਲਾ ਦੇ ਵਾਸੀ ਬਖ਼ਸ਼ੀਸ਼ ਪੁੱਤਰ ਗੋਪਾਲ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਬੀਤੀ ਰਾਤ ਕੋਈ ਅਣਪਛਾਤਾ ਵਿਅਕਤੀ ਘਰ ਦੇ ਮਕਾਨ ਦੀ ਛੱਤ ਤੋਂ ਏ.ਸੀ ਦਾ ...
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਜ਼ੀਰਾ ਜ਼ੋਨ ਦੇ ਪ੍ਰਧਾਨ ਬਲਰਾਜ ਸਿੰਘ ਫੇਰੋਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇਕੱਤਰ ਕਿਸਾਨਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰਾਂ ਦੀਆਂ ...
ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਪੁਰਸ਼ ਨਸਬੰਦੀ ਪੰਦਰਵਾੜੇ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਸ਼ਾਹ ਡਾ: ਰਾਤੇਸ਼ ਵਲੋਂ ਬਲਾਕ ਘੱਲ ਖੁਰਦ/ਤਲਵੰਡੀ ਭਾਈ ਨਾਲ ਸਬੰਧਿਤ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ...
ਮਖੂ, 26 ਨਵੰਬਰ (ਵਰਿੰਦਰ ਮਨਚੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਖੂ (ਲੜਕੇ) ਵਿਖੇ ਸਵੀਪ ਪ੍ਰੋਗਰਾਮ ਤਹਿਤ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ | ਪਹਿਲੇ, ਦੂਜੇ ...
ਖੋਸਾ ਦਲ ਸਿੰਘ, 26 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਸੰਸਥਾ ਐੱਸ.ਐੱਸ.ਐਮ. ਸਕੂਲ ਕੱਸੋਆਣਾ ਵਿਚ 22 ਨਵੰਬਰ ਤੋਂ ਚੱਲ ਰਹੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋਏ | ਇਨ੍ਹਾਂ ਮੁਕਾਬਲਿਆਂ ਦੇ ਚੱਲਦਿਆਂ ...
ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਦੁਕਾਨ ਵਿਚ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਮਰ ਪੁੱਤਰ ਟਹਿਲ ਸਿੰਘ ਨੇ ਦੱਸਿਆ ਉਸ ਦੀ ...
ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਪਿ੍ੰਸੀਪਲ ਡਾ: ਸਤਿੰਦਰ ਸਿੰਘ ਵਲੋਂ ਆਪਣੀ ਜੇਬ ਖ਼ਰਚੀ 'ਚੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਜੋ ਕੇ ਉਸਪਾਰ ਦੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ, ਸਕੂਲ ...
ਗੋਲੂ ਕਾ ਮੋੜ, 26 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਡਾ: ਕੁਲਬੀਰ ਸਿੰਘ ਬਾਠ ਜੁਆਇੰਟ ਡਾਇਰੈਕਟਰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ (ਪੀ.ਐੱਸ.ਸੀ.ਐੱਸ.ਟੀ) ਅਤੇ ਡਾ: ਮੰਦਾਕਿਨੀ ਠਾਕੁਰ ਆਪਣੀ ...
ਖੋਸਾ ਦਲ ਸਿੰਘ, 26 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਰੂੜ ਵਿਖੇ ਮਾਂ ਬੋਲੀ ਨੂੰ ਸਮਰਪਿਤ ...
ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਜੀਦਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...
ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨਾਲ ਮਿਲ ਕੇ ਸਹੁੰ ਚੁੱਕ ਸਮਾਗਮ ਅਤੇ ਕੋਂਸੀਟਿਊਸ਼ਨਲ ਵੈਲਯੂਸ ...
ਗੁਰੂਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)-ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ ਗੁਰੂਹਰਸਹਾਏ ਵਿਖੇ ਡਾ: ਕਰਨਵੀਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਤਪਦਿਕ ਦੀ ਬਿਮਾਰੀ ਸੰਬੰਧੀ ਸਮੂਹ ਕਮਿਊਨਿਟੀ ਹੈਲਥ ...
ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਸੰਵਿਧਾਨ ਦਿਵਸ ਦੀ 73ਵੀਂ ਵਰ੍ਹੇਗੰਢ ਮੌਕੇ ਡਵੀਜ਼ਨਲ ਹਸਪਤਾਲ ਫ਼ਿਰੋਜ਼ਪੁਰ ਦੇ ਆਡੀਟੋਰੀਅਮ ਵਿਚ ਡਵੀਜ਼ਨਲ ਰੇਲਵੇ ਮੈਨੇਜਰ ਡਾ: ਸੀਮਾ ਸ਼ਰਮਾ ਦੀ ਅਗਵਾਈ ਵਿਚ ਰੇਲ ਕਰਮਚਾਰੀਆਂ ਨੂੰ ਸੰਵਿਧਾਨਿਕ ਕਦਰ ਕੀਮਤਾਂ ...
ਗੁਰੂਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)-ਭੋਲੇ-ਭਾਲੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸ਼ਾਤਰ ਦਿਮਾਗ ਦੇ ਲੋਕਾਂ ਵਲੋਂ ਨਵੇਂ-ਨਵੇਂ ਤਰੀਕਿਆਂ ਨਾਲ ਠੱਗਿਆ ਜਾ ਰਿਹਾ ਹੈ ਅਤੇ ਅਜਿਹੀ ਨਵੀਂ ਚਾਲ 'ਚ ਫਸ ਕੇ ਹਜ਼ਾਰਾਂ ਲੋਕ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਠੱਗੀ ...
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਨਸ਼ੇ ਦੀ ਹਾਲਤ ਵਿਚ ਸਕੇ ਭਰਾ ਦੀ ਕੁੱਟਮਾਰ ਕਰਨ ਤੇ ਬਾਂਹ ਤੋੜਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਕਰਮ ਪੁੱਤਰ ਹਸਨ ਵਾਸੀ ਗੋਲ ...
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ)-ਕੈਂਟ ਪੁਲਿਸ ਵਲੋਂ ਕੁੱਟਮਾਰ ਕਰਨ ਦੇ ਮਾਮਲੇ ਵਿਚ 8 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ਰਮੇਸ਼ ਪੁੱਤਰ ਰਾਵਲ ਵਾਸੀ ਇੰਦਰਾ ਕਾਲੋਨੀ ਨੇ ...
ਗੁਰੂਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਮਹੀਨਾਵਾਰ ਮੀਟਿੰਗ ਕਰਦਿਆਂ ਕਿਸਾਨ ਹਿੱਤਾਂ ਪ੍ਰਤੀ ਕਈ ਮੱੁਦਿਆਂ ਨੂੰ ਵਿਚਾਰਿਆ ਅਤੇ ਸਰਕਾਰ ਕੋਲੋਂ ਇਨ੍ਹਾਂ ਦੇ ਹੱਲ ਦੇ ਮੰਗ ਕੀਤੀ ਗਈ | ਗੁਰਮੀਤ ਸਿੰਘ ਮੋਠਾਂ ...
ਮਮਦੋਟ, 26 ਨਵੰਬਰ (ਸੁਖਦੇਵ ਸਿੰਘ ਸੰਗਮ)-ਦੇਸ਼ ਵਿਚ ਦਿਨੋ-ਦਿਨ ਵਧ ਰਹੀ ਆਬਾਦੀ ਸਮਾਜ ਦੀ ਤਰੱਕੀ ਦੇ ਰਾਹ ਵਿਚ ਮੁੱਖ ਰੋੜਾ ਹੈ ਅਤੇ ਹੁਣ ਸਮੇਂ ਦੀ ਮੁੱਖ ਲੋੜ ਹੈ ਕਿ ਆਬਾਦੀ ਨੂੰ ਕੰਟਰੋਲ ਕਰ ਦੇਸ਼ ਅਤੇ ਸਮਾਜ ਨੂੰ ਤਰੱਕੀ ਦੇ ਰਾਹੇ ਤੋਰਿਆ ਜਾ ਸਕੇ | ਇਨ੍ਹਾਂ ਸ਼ਬਦਾਂ ...
ਫ਼ਿਰੋਜ਼ਸ਼ਾਹ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਸਕੀਮ ਜੋ ਬੰਦ ਕਰ ਦਿੱਤੀ ਸੀ ਨੂੰ ਕੈਬਨਿਟ 'ਚ ਮੁੜ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ 'ਤੇ 2004 ਤੋਂ ਬਾਅਦ ਭਰਤੀ ਅਧਿਆਪਕਾਂ ...
ਗੁਰੂਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)-ਕੋਆਪ੍ਰੇਟਿਵ ਸੁਸਾਇਟੀ ਪਿੰਡ ਕਾਹਨ ਸਿੰਘ ਵਾਲਾ ਦਾ ਕਾਫ਼ੀ ਸਮੇਂ ਤੋਂ ਕੰਮਕਾਰ ਬੰਦ ਹੋਣ ਕਾਰਨ ਸੋਸਾਇਟੀ ਨਾਲ ਜੁੜੇ ਕਿਸਾਨਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੁਸ਼ਕਿਲ ਨੂੰ ਮੱੁਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX