ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲ਼ੋਂ ਸਮੂਹ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ 'ਚ ਨਗਰ ਕੀਰਤਨ ਸਵੇਰੇ 9 ਵਜੇ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਸ਼ਾਸਤਰੀ ਮਾਰਕੀਟ, ਮਾਸਟਰ ਤਾਰਾ ਸਿੰਘ ਨਗਰ, ਡੀ.ਸੀ ਦਫ਼ਤਰ, ਲਾਡੋਵਾਲੀ ਰੋਡ, ਗੁਰਦੁਆਰਾ ਨਿਰਮਲ ਕੁਟੀਆ, ਮੁਹੱਲਾ ਗੋਬਿੰਦਗੜ੍ਹ ਐੱਸ.ਡੀ ਕਾਲਜ ਰੋਡ ਤੋਂ ਹੁੰਦਾ ਹੋਇਆ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਰਸਤੇ ਵਿਚ ਵੱਖ ਵੱਖ ਪੜਾਵਾਂ 'ਤੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਵਲ਼ੋਂ ਸੰਗਤ ਦੀ ਸੇਵਾ ਵਾਸਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਸੰਗਤਾਂ ਗੁਰ ਜੱਸ ਗਾਇਣ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਨਗਰ ਕੀਰਤਨ ਦੀ ਸਮਾਪਤੀ 'ਤੇ ਪ੍ਰਧਾਨ ਚਰਨਜੀਤ ਸਿੰਘ ਨੇ ਨਗਰ ਕੀਰਤਨ 'ਚ ਸ਼ਾਮਲ ਸਮੂਹ ਸੰਗਤਾਂ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ | ਨਗਰ ਕੀਰਤਨ ਦੇ ਪ੍ਰਬੰਧਾਂ ਦੀ ਦੇਖ ਭਾਲ ਪ੍ਰਧਾਨ ਚਰਨਜੀਤ ਸਿੰਘ ਅਤੇ ਚੇਅਰਮੈਨ ਗੁਰਚਰਨ ਸਿੰਘ ਬਾਗਾਂ ਵਾਲਿਆਂ ਦੀ ਅਗਵਾਈ 'ਚ ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖ਼ਾਲਸਾ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਗੁਰਮਿੰਦਰ ਸਿੰਘ ਗੋਮਾ, ਬਲਜੀਤ ਸਿੰਘ ਸੇਠੀ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਮਨਵਿੰਦਰ ਸਿੰਘ ਸਹਿਗਲ, ਰਜਿੰਦਰ ਸਿੰਘ ਬੇਦੀ, ਰਵਿੰਦਰਜੀਤ ਸਿੰਘ ਖੁਰਾਨਾ, ਹਰਜਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਰੇਖੀ, ਪਰਮਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਗੁਰਜੀਤ ਸਿੰਘ ਅਤੇ ਸਰਦੂਲ ਸਿੰਘ ਕਰ ਰਹੇ ਸਨ | ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ | ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਜੱਸ ਗਾਇਣ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਸ਼ਰਧਾਲੂਆਂ ਵਲ਼ੋਂ ਸੰਗਤ ਦੀ ਸੇਵਾ ਵਾਸਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ 'ਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਜਥੇਦਾਰ ਜਗਜੀਤ ਸਿੰਘ ਖ਼ਾਲਸਾ, ਕੰਵਲਜੀਤ ਸਿੰਘ ਟੋਨੀ, ਗਿਆਨੀ ਗੁਰਮੀਤ ਸਿੰਘ ਬਸਤੀ ਸ਼ੇਖ਼, ਅਮਰਜੀਤ ਸਿੰਘ ਅਮਰੀ, ਸੁਧੀਰ ਗੱਗੀ, ਅਨਿਲ ਸੱਚਰ, ਸਤਨਾਮ ਸਿੰਘ ਬਿੱਟਾ, ਸੁਖਦੇਵ ਸਿੰਘ ਗਾਂਧੀ, ਪਰਮਿੰਦਰ ਸਿੰਘ ਕਾਲਾ, ਹਰਜੋਤ ਸਿੰਘ ਲੱਕੀ, ਭੁਪਿੰਦਰਪਾਲ ਸਿੰਘ ਖ਼ਾਲਸਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਮੀਤ ਸਿੰਘ ਬਿੱਟੂ, ਗੁਰਿੰਦਰ ਸਿੰਘ ਮਝੈਲ, ਪਰਮਿੰਦਰ ਸਿੰਘ, ਬਲਦੇਵ ਸਿੰਘ ਗਤਕਾ ਮਾਸਟਰ, ਗੁਰਮੇਲ ਸਿੰਘ, ਗੁਰਜੀਤ ਸਿੰਘ ਪੋਪਲੀ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ (ਅੰਮਿ੍ਤ ਕੰਪਿਊਟਰ), ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਹਰਮੀਕ ਸਿੰਘ, ਜਸਬੀਰ ਸਿੰਘ ਰੰਧਾਵਾ, ਜਸਵੀਰ ਸਿੰਘ ਪਟਪਟੀਆ, ਤਜਿੰਦਰ ਸਿੰਘ ਭਾਟੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ, ਤਿਲਕਰਾਜ ਸ਼ਰਮਾ)-ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਪਾਸੋਂ 3 ਮੋਟਰਸਾਈਕਲ ਬਿਨਾਂ ਨੰਬਰੀ, ਖੰਡਾ, ਕਿਰਪਾਨ, ਤੇ ਲੋਹੇ ਦੀ ਰਾਡ ਵੀ ਬਰਾਮਦ ਕੀਤੇ ...
ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ)- ਪੋਸਟ ਆਫ਼ਿਸ ਰੋਡ 'ਤੇ ਇਕ ਇਲੈਕਟ੍ਰੋਨਿਕ ਦੀ ਦੁਕਾਨ ਦੇ ਬਾਹਰ ਪਏ ਗੀਜ਼ਰ ਨੂੰ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨੌਜਵਾਨ ਚੁੱਕ ਕੇ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ | ...
ਨਕੋਦਰ, 27 ਨਵੰਬਰ (ਤਿਲਕ ਰਾਜ ਸ਼ਰਮਾ)-ਸਥਨਕ ਅੱਡਾ ਮਹਿਤਪੁਰ ਵਿਖੇ ਦਿਨ-ਦਿਹਾੜੇ ਇਕ ਦੁਕਾਨ ਦੇ ਗੱਲ੍ਹੇ 'ਚੋਂ 1200 ਰੁ: ਨਕਦੀ ਅਤੇ ਜ਼ਰੂਰੀ ਕਾਗਜ਼ਾਤ ਚੋਰੀ ਕਰਕੇ ਇਕ ਵਿਅਕਤੀ ਫਰਾਰ ਹੋ ਗਿਆ | ਚੋਰੀ ਦੀ ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਚੋਰੀ ਦੀ ਘਟਨਾ ...
ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸੰਗੀਤ ਕਲਾ ਮੰਚ ਵਲੋਂ ਸਵਾਮੀ ਮੋਹਨ ਦਾਸ ਨੂੰ ਸਮਰਪਿਤ ਡਾ: ਜੋਗਿੰਦਰ ਸਿੰਘ ਬਾਵਰਾ ਦੀ ਯਾਦ ਵਿਚ 63ਵਾਂ ਬਾਵਰਾ ਸੰਗੀਤ ਸੰਮੇਲਨ ਗੁਰੂ ਮਾਤਾ ਸੋਮਾ ਦੇਵੀ ਦੀ ਕਿਰਪਾ ਨਾਲ ਕੇ.ਐਲ.ਸਹਿਗਲ ਯਾਦਗਾਰੀ ਹਾਲ ਵਿਖੇ ਕਰਵਾਇਆ ਗਿਆ¢ ...
ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਇਕ ਮੋਟਰ ਸਾਈਕਲ ਸਵਾਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸੁਖਵੀਰ ਸਿੰਘ ਹੁਰਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਜੰਡਿਆਲਾ-ਨਕੋਦਰ ਰੋਡ ਤੇ ...
ਭੋਗਪੁਰ, 27 ਨਵੰਬਰ (ਕਮਲਜੀਤ ਸਿੰਘ ਡੱਲੀ)- ਨਗਰ ਕੌਂਸਲ ਭੋਗਪੁਰ ਦੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੀਤ ਲਾਲ ਭੱਟੀ ਵੱਲੋਂ ਅੱਜ ਬਲਾਕ ਭੋਗਪੁਰ ਦੇ ਡਿਪੂ ਹੋਲਡਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਆਮ ਆਦਮੀ ...
ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)-ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਪੀਠ ਦੀ ਟੀਮ ਨੇ ਰਾਸ਼ਟਰੀ ਜਨਰਲ ਸਕੱਤਰ ਆਰਗੇਨਾਈਜੇਸ਼ਨ ਸੂਰਜ ਭਾਨ ਕਟਾਰੀਆ ਤੇ ਪੰਜਾਬ ਪ੍ਰਧਾਨ ਮਨਜੀਤ ਬਾਲੀ ਦੀ ਅਗਵਾਈ ਵਿਚ ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ...
ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਰਾਵਲਪਿੰਡੀ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਧਾਰਾ 323, 341, 294, 506, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਵਤਾਰ ਪੁੱਤਰ ਗੁਰਦੀਪ ਸਿੰਘ ...
ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲਿਆ ਹੈ | ਇਸ ਤੋਂ ਬਾਅਦ ਵੀ ਸ਼ਹਿਰ ਦੀ ਹੱਦ ਅੰਦਰ ਖੁੱਲ੍ਹੇ ਢਾਬੇ ਤੇ ਅਹਾਤਿਆਂ 'ਤੇ ਸ਼ਰਾਬ ਪਿਲਾਉਣ ...
ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਪਿੰਡ ਬੂਟ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਕਥਿਤ ਤੌਰ 'ਤੇ 23 ਗ੍ਰਾਮ ਹੈਰੋਇਨ ਤੇ 45 ਹਜ਼ਾਰ ਦੀ ਭਾਰਤੀ ਕਰੰਸੀ ਬਰਾਮਦ ਕਰਕੇ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤੇ ਹੋਰ ਧਾਰਾਵਾਂ ...
ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ. ਐੱਸ. ਪੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ 10 ਗ੍ਰਾਮ ਹੈਰੋਇਨ ਤੇ ...
ਕਰਤਾਰਪੁਰ, 27 ਨਵੰਬਰ (ਜਨਕ ਰਾਜ ਗਿੱਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਲੋਂ ਕਿਸਾਨ ਜਥੇਬੰਦੀਆਂ ਨੂੰ ਸਹਿਯੋਗ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ...
ਨਕੋਦਰ, 27 ਨਵੰਬਰ (ਤਿਲਕ ਰਾਜ ਸ਼ਰਮਾ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ ਨਕੋਦਰ ਦੇ ਐਨ. ਸੀ. ਸੀ. ਵਿਭਾਗ, ਪੋਲੀਟੀਕਲ ਸਾਇੰਸ ਵਿਭਾਗ ਅਤੇ ਐਨ. ਐਸ. ਐਸ. ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ 'ਚ ਵਿਦਿਆਰਥਣਾਂ ਵਲੋਂ ਸੈਮੀਨਾਰ ਦੇ ਨਾਲ ਰੈਲੀ ਕੱਢੀ ਗਈ | ਇਸ ...
ਚੁਗਿੱਟੀ/ਜੰਡੂਸਿੰਘਾ, 27 ਨਵੰਬਰ (ਨਰਿੰਦਰ ਲਾਗੂ) ਅਗਾਮੀ ਦਿਨਾਂ 'ਚ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਵਾਰਡ ਨੰ. 14 ਤੋਂ ਕੌਂਸਲਰ ਮਨਜਿੰਦਰ ਸਿੰਘ ਚੱਠਾ ਵਲੋਂ ਐਤਵਾਰ ਨੂੰ ਆਪਣੇ ਸਮਰਥਕਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਮੌਕੇ ਭਾਜਪਾ ...
ਬੇਗੋਵਾਲ, 27 ਨਵੰਬਰ (ਸੁਖਜਿੰਦਰ ਸਿੰਘ)-ਸੇਵਾ ਦੇ ਮੰਤਵ ਨਾਲ ਸੇਵਾ ਦੇ ਖੇਤਰ 'ਚ ਅੱਗੇ ਆਉਣ ਵਾਲੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਬੇਗੋਵਾਲ ਦੀ ਮੀਟਿੰਗ ਗੋਲਡਨ ਰੈਸਟੋਰੈਂਟ ਨਡਾਲੀ ਵਿਖੇ ਪ੍ਰਧਾਨ ਡਾ: ਤਰਸੇਮ ਸਿੰਘ ਦੀ ਰਹਿਨੁਮਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ...
ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)- ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵਿਸ਼ੇਸ ਲੋੜਾਂ ਵਾਲੇ ਸੈਂਟਰ ਜੰਡਿਆਲਾ ਦੇ ਬੱਚਿਆਂ ਨੇ ਅੱਠ ਗੋਲਡ ਅਤੇ ਦੋ ਸਿਲਵਰ ਮੈਡਲ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਰਿਪਬਲਿਕ ਸਕੂਲ ਜੰਡਿਆਲਾ ਦੇ ...
ਨਕੋਦਰ, 27 ਨਵੰਬਰ (ਗੁਰਵਿੰਦਰ ਸਿੰਘ)-ਨੈਸ਼ਨਲ ਇਨਟੈੱਗਰੇਟਿਡ ਮੈਡੀਕਲ ਐਸੋਸੀਏਸ਼ਨ ਨਕੋਦਰ ਵਲੋਂ ਸਥਾਨਕ ਕਾਂਟੀਨੈਂਟਲ ਹੋਟਲ ਵਿਚ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਫੋਰਟਿਸ ਹਸਪਤਾਲ ਲੁਧਿਆਣਾ ਤੋਂ ਆਏ ਹੋਏ ਪੇਟ ਦੇ ਰੋਗਾਂ ਦੇ ਮਾਹਿਰ ਡਾਕਟਰ ਨਿਤਿਨ ਬਹਿਲ (ਡੀ.ਐੱਮ, ...
ਭੋਗਪੁਰ, 27 ਨਵੰਬਰ (ਕਮਲਜੀਤ ਸਿੰਘ ਡੱਲੀ)- ਆਈ.ਸੀ.ਐੱਸ.ਈ. ਬੋਰਡ ਦੀਆਂ ਰਾਸ਼ਟਰੀ ਪੱਧਰ ਦੀਆਂ ਖੇਡਾਂ ਸੀਆਈਐਸਸੀਈ ਰਾਸ਼ਟਰੀ ਖੇਡਾਂ 2022 ਪੂਨਾ (ਮਹਾਰਾਸ਼ਟਰ) ਵਿਚ ਕਿਰਨਦੀਪ ਕੌਰ ਪੁੱਤਰੀ ਮਾਸਟਰ ਹਰਪ੍ਰੀਤ ਸਿੰਘ ਤੇ ਪੰਜਾਬੀ ਅਧਿਆਪਕਾ ਪਰਮਿੰਦਰ ਕੌਰ ਪਿੰਡ ...
ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਵੱਖ ਵੱਖ ਵਿਭਾਗਾਂ ਦੇ 50 ਵਿਦਿਆਰਥੀਆਂ ਨੇ ਵਿਸ਼ਵੇਸ਼ਵਰਾਨੰਦ, ਵਿਸ਼ਵਬੰਧੂ ਇੰਸਟੀਚਿਊਟ ਆਫ਼ ਸੰਸਕਿ੍ਤ ਅਤੇ ਵੈਦਿਕ ਖੋਜ ਕੇਂਦਰ ਹੁਸ਼ਿਆਰਪੁਰ ਦਾ ਵਿੱਦਿਅਕ ਦੌਰਾ ਕੀਤਾ | ਇਹ ...
ਚੁਗਿੱਟੀ/ਜੰਡੂਸਿੰਘਾ, 27 ਨਵੰਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਦੇ ਆਸ-ਪਾਸ ਫਿਰਦੇ ਅਵਾਰਾ ਪਸ਼ੂ ਰਾਹਗੀਰਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ | ਇਸ ਬਾਬਤ ਗੱਲਬਾਤ ਕਰਦਿਆਂ ਮਨੋਜ ਕੁਮਾਰ, ਪ੍ਰਸ਼ੋਤਮ ਲਾਲ, ਜੁਗਿੰਦਰ ਸਿੰਘ, ਤਿਲਕ ਰਾਜ, ਕਾਲਾ, ਬੰਟੀ, ...
ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਚਾਹਿਆਮ ਬਸਤੀ ਸ਼ੇਖ ਜਲੰਧਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਨਗਰ ਕੀਰਤਨ ਅੰਮਿ੍ਤ ਵੇਲੇ ਸਜਾਇਆ ਗਿਆ, ਜਿਸ ਵਿਚ ਪੰਜ ...
ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ, ਜਲੰਧਰ ਛਾਉਣੀ ਵਿਖੇ ਸਮਾਜਿਕ ਅਤੇ ਰਾਸ਼ਟਰੀ ਜੀਵਨ ਵਿਚ ਆਪਣੀ ਮੁਹਾਰਤ ਅਤੇ ਹੁਨਰ ਨਾਲ ਜੇਤੂ ਬਣਨ ਦੀ ਪੇ੍ਰਰਨਾ ਨਾਲ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ: ...
ਜਲੰਧਰ, 27 ਨਵੰਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਧਰਮਸ਼ਾਲਾ ਵੈੱਲਫੇਅਰ ਸੁਸਾਇਟੀ ਪਿੰਡ ਗਾਜੀਪੁਰ ਦੀ ਪ੍ਰਬੰਧਕ ਕਮੇਟੀ ਵਲ਼ੋਂ ਭਾਗਵਾਨ ਵਾਲਮੀਕਿ ਪ੍ਰਗਟ ਉਤਸਵ ਸਬੰਧੀ ਸੋਭਾ ਯਾਤਰਾ ਕੱਢੀ ਗਈ | ਜਿਸ ਵਿਚ ਸੰਤ ਬਾਬਾ ਚਰਨ ਦਾਸ ਅਤੇ ਭਾਗਵਾਨ ਵਾਲਮੀਕਿ ...
ਜਲੰਧਰ, 27 ਨਵੰਬਰ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੀ ਕਰਾਟੇ ਟੀਮ ਦੀਆਂ ਖਿਡਾਰਨਾਂ ਨੇ 5-5 ਮੈਡਲ ਹਾਸਲ ਕਰਕੇ ਸੰਸਥਾ ਦਾ ਨਾਂਅ ਰÏਸ਼ਨ ਕੀਤਾ¢ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਕਰਾਟੇ ਟੂਰਨਾਮੈਂਟ ਵਿਚ ...
ਫੱਤੂਢੀਂਗਾ, 27 ਨਵੰਬਰ (ਪ. ਪ੍ਰ.)-ਥਾਣਾ ਫੱਤੂਢੀਂਗਾ ਦੀ ਮੁਖੀ ਮਨਦੀਪ ਕੌਰ ਨੇ ਦੱਸਿਆ ਕਿ ਏ. ਐੱਸ. ਆਈ. ਗੁਰਸ਼ਰਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ, ਜਿਸ ਦੌਰਾਨ ਉਨ੍ਹਾਂ ਨੇ ਪਿੰਡ ਰੱਤੜਾ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਸ਼ੱਕੀ ...
ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟ ਵਿਖੇ ਆਪਣੇ ਰਿਸ਼ਤੇਦਾਰੀ ਵਿਚ ਆਏ ਵਿਅਕਤੀ ਨੂੰ ਵਾਪਸ ਜਾਣ ਸਮੇਂ ਕੁਝ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਚੱਲਦਿਆਂ ਉਸਦੀ ਕੁੱਟਮਾਰ ਕਰਕੇ ਉਸਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਪ੍ਰਾਪਤ ਜਾਣਕਾਰੀ ...
ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 30 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਕੁੰਡਾ ਖੜਕਾਉਣ ਲਈ ਮਜ਼ਦੂਰਾਂ ਨੂੰ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਕੀਤੀਆਂ ਜਾ ਰਹੀਆਂ ...
ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-43ਵੀਂਆਂ ਪ੍ਰਾਇਮਰੀ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਦੇ ਆਖ਼ਰੀ ਦਿਨ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਦੇ ਮੁਕਾਬਲੇ ਵਿਚ ਬਲਾਕ-1 ਫਗਵਾੜਾ ਨੇ ਬਲਾਕ ਕਪੂਰਥਲਾ-2 ਨੂੰ , ਜਦਕਿ ਲੜਕਿਆਂ ਦੇ ਮੁਕਾਬਲੇ ਵਿਚ ਸੁਲਤਾਨਪੁਰ ਲੋਧੀ ...
ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਸਿਵਲ ਹਸਪਤਾਲ ਕਪੂਰਥਲਾ ਦੇ ਸਾਂਝੇ ਯਤਨਾਂ ਨਾਲ ਕਚਹਿਰੀ ਕੰਪਲੈਕਸ ਸੁਲਤਾਨਪੁਰ ਲੋਧੀ ਵਿਖੇ ਸੀਨੀਅਰ ਸਿਵਲ ...
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਵਲੋਂ ਸ਼ਾਲਾਮਾਰ ਬਾਗ ਵਿਚ ਵੇਸਟ ਮੈਟੀਰੀਅਲ ਨਾਲ ਤਿਆਰ ਕੀਤੇ ਗਏ ਵੇਸਟ ਟੂ ਵੰਡਰ ਪਾਰਕ ਦਾ ਉਦਘਾਟਨ ਅੱਜ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਕੀਤਾ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ ਵਲੋਂ ਆਈ. ਟੀ. ...
ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਹਵਾਲਾਤੀਆਂ ਤੇ ਇਕ ਲਾਵਾਰਸ ਹਾਲਤ ਵਿਚ ਕੁੱਲ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜਿਸ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ...
ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਪ੍ਰਧਾਨ ਰਵਿੰਦਰ ਬੰਗਾ, ਜਨਰਲ ਸਕੱਤਰ ਤੀਰਥ ਸਿੰਘ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਪ੍ਰਧਾਨ ਪਿ੍ੰਸੀਪਲ ਤਜਿੰਦਰ ਸਿੰਘ ਸੈਣੀ, ਜਨਰਲ ਸਕੱਤਰ ਮਲਕੀਅਤ ਸਿੰਘ, ਗੌਰਮਿੰਟ ਪੈਨਸ਼ਨਰਜ਼ ਫ਼ਰੰਟ ਦੇ ...
ਡਡਵਿੰਡੀ, 27 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਯੂਥ ਵਰਕਰਾਂ ਦੀ ਇਕ ਮੀਟਿੰਗ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਦੀ ਅਗਵਾਈ 'ਚ ਡਡਵਿੰਡੀ ਵਿਖੇ ਹੋਈ | ਮੀਟਿੰਗ ਸਬੰਧੀ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬੀ. ਸੀ. ਐਮ. ਸਕੂਲ ਨੇੜੇ ਸਾਥੀਆਂ ਵਲੋਂ ਕੀਤੇ ਹਮਲੇ ਵਿਚ ਇਕ ਵਿਦਿਆਰਥੀ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖਮੀ ਹੋਏ ਲਵਰਾਜ ਸਿੰਘ ਪੁੱਤਰ ਸੰਦੀਪ ਸਿੰਘ ਨੂੰ ਗੰਭੀਰ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ ਤਿੰਨ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...
ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਵਾਤਾਵਰਨ ਪ੍ਰੇਮੀਆਂ ਵਲੋਂ ਬੁੱਢਾ ਦਰਿਆ ਦੇ ਨਾਲ ਗ੍ਰੀਨ ਪਦਯਾਤਰਾ ਦੇ ਦੂਜੇ ਪੜਾਅ ਤਹਿਤ ਪੈਦਲ ਯਾਤਰਾ ਕੱਢੀ ਗਈ, ਬੁੱਢਾ ਦਰਿਆ ਦੇ ਨਾਲ-ਨਾਲ 'ਪੈਦਲ ਯਾਤਰਾ' ਦੇ ਦੂਜੇ ਗੇੜ ਤਹਿਤ ਬੁੱਢਾ ਦਰਿਆ 'ਤੇ ਸਥਿਤ ਕਰੋੜ ਪਿੰਡ ...
ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ...
ਸੁਲਤਾਨਪੁਰ ਲੋਧੀ, 27 ਨਵੰਬਰ (ਥਿੰਦ, ਹੈਪੀ)-ਉੱਘੇ ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਹੇਅਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਕਪੂਰਥਲਾ ਵਿਖੇ ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਸੰਖੇਪ ਗੱਲਬਾਤ ...
ਗੜ੍ਹਦੀਵਾਲਾ, 27 ਨਵੰਬਰ (ਚੱਗਰ)- ਨੌਜਵਾਨ ਸਭਾ ਪਿੰਡ ਥੇਂਦਾ-ਚਿਪੜਾ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਤੀਸਰਾ ਚਾਰ ਦਿਨਾ ਕਿ੍ਕਟ ਟੂਰਨਾਮੇਂਟ ਸਮਾਪਤ ਹੋ ਗਿਆ | ਚਿਪੜਾ-ਮਾਨਗੜ੍ਹ ਸੜਕ 'ਤੇ ਸਥਿਤ ਖੇਡ ਦੇ ਮੈਦਾਨ ...
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ 3 ਦੀ ਪੁਲਿਸ ਨੇ ਖ਼ਤਰਨਾਕ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਇਹਨਾਂ ਪਾਸੋਂ 8 ਮੋਬਾਈਲ ਵੀ ਬਰਾਮਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX