ਤਾਜਾ ਖ਼ਬਰਾਂ


ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  10 minutes ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  13 minutes ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  21 minutes ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  34 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 1 hour ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 1 hour ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 1 hour ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 1 hour ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 2 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 2 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 2 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 2 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 2 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 4 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 4 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 4 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 5 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 5 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਕਣਕ ਦੀ ਬਿਜਾਈ 77000 ਹੈਕਟੇਅਰ ਰਕਬੇ 'ਚ ਹੋਣ ਦੀ ਸੰਭਾਵਨਾ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਇਸ ਵਾਰ ਹਾੜ੍ਹੀ ਦੀ ਬਿਜਾਈ ਦੌਰਾਨ 77000 ਹੈਕਟੇਅਰ ਰਕਬੇ 'ਚ ਕਣਕ ਦੀ ਬਿਜਾਈ ਅਨੁਮਾਨੀ ਗਈ ਹੈ ਜੋ ਕਿ ਪਿਛਲੀ ਵਾਰ ਦੇ ਬਰਾਬਰ ਹੀ ਰਹੇਗੀ | ਇਸੇ ਤਰ੍ਹਾਂ ਤੇਲ ਬੀਜਾਂ ਥੱਲੇ 3700 ਹੈਕਟੇਅਰ ਰਕਬਾ ਆਉਣ ਦੀ ਸੰਭਾਵਨਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਖੇਤੀਬਾੜੀ ਵਿਭਾਗ ਨੂੰ ਸਬਸਿਡੀ 'ਤੇ ਕਣਕ ਬੀਜ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਸਮੇਂ ਇਸ ਸਬਸਿਡੀ ਦਾ ਲਾਭ ਦੇਣ ਲਈ ਵੀ ਆਖਿਆ | ਉਨ੍ਹਾਂ ਨੇ ਨਾਲ ਹੀ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਖਾਦ ਅਤੇ ਰਸਾਇਣਾਂ ਦੀ ਲੋੜ ਅਨੁਸਾਰ ਹੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਵੀ ਆਖਿਆ | ਮੀਟਿੰਗ 'ਚ ਦੱਸਿਆ ਕਿ ਗਿਆ ਕਿ ਇਸ ਵਾਰ ਜ਼ਿਲ੍ਹੇ 'ਚ ਅੱਗ ਹੇਠ ਆਏ ਫ਼ਸਲੀ ਰਹਿੰਦ-ਖੂੰਹਦ ਦੇ ਰਕਬੇ 'ਚ 30 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ | ਇਹ ਵੀ ਦੱਸਿਆ ਗਿਆ ਕਿ ਇਸ ਵਾਰ ਫ਼ਸਲੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ 354 ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਗਈਆਂ, ਜਿਨ੍ਹਾਂ 'ਚੋਂ 313 ਮਸ਼ੀਨਾਂ ਦੀ ਸਬਸਿਡੀ ਦੀ ਰਾਸ਼ੀ 3,91,52,820 ਰੁਪਏ ਕਿਸਾਨਾਂ ਦੇ ਖਾਤੇ 'ਚ ਤਬਦੀਲ ਕੀਤੀ ਜਾ ਚੁੱਕੀ ਹੈ | ਇਸੇ ਤਰ੍ਹਾਂ ਮਿੱਟੀ ਪਰਖ ਪ੍ਰਤੀ ਜਾਗਰੂਕਤਾ ਲਈ ਜ਼ਿਲ੍ਹੇ ਦੇ ਪ੍ਰਤੀ ਬਲਾਕ 'ਚੋਂ 15-15 ਪਿੰਡ ਲੈ ਕੇ, ਉਨ੍ਹਾਂ ਦੀ ਮਿੱਟੀ ਪਰਖ ਕਰਵਾਈ ਜਾ ਰਹੀ ਹੈ, ਜਿਸ ਨਾਲ ਜ਼ਮੀਨ 'ਚ ਲੋੜੀਂਦੇ ਤੱਤਾਂ ਦੀ ਘਾਟ ਬਾਰੇ ਪਤਾ ਲਾਇਆ ਜਾ ਸਕੇਗਾ | ਜ਼ਿਲ੍ਹੇ 'ਚ ਖੇਤੀਬਾੜੀ ਵਿਭਾਗ ਵਲੋਂ ਮਿੱਟੀ ਪਰਖ ਦੇ ਆਧਾਰ 'ਤੇ 114.2 ਕੁਇੰਟਲ ਜੰਤਰ ਦਾ ਬੀਜ, 139.95 ਮੀਟਿ੍ਕ ਟਨ ਜਿਪਸਮ ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਇਆ ਗਿਆ ਹੈ | ਜ਼ਿਲ੍ਹੇ 'ਚ ਕਿਸਾਨਾਂ ਨੂੰ ਸ਼ੁੱਧ ਬੀਜ, ਮਿਆਰੀ ਖਾਦ ਤੇ ਰਸਾਇਣ ਮੁਹੱਈਆ ਕਰਵਾਉਣ ਲਈ ਪ੍ਰਾਪਤ 257 ਦੇ ਟੀਚੇ ਦੇ ਮੁਕਾਬਲੇ ਕ੍ਰਮਵਾਰ 249 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 236 ਮਿਆਰਾਂ 'ਤੇ ਖਰੇ ਉੱਤਰੇ ਹਨ ਜਦਕਿ 2 ਬੀਜਾਂ ਦੇ ਅਤੇ 8 ਖਾਦਾਂ ਦੇ ਸੈਂਪਲ ਮਿਆਰ 'ਤੇ ਪੂਰੇ ਨਹੀਂ ਪਾਏ ਗਏ | ਇਨ੍ਹਾਂ 'ਚੋਂ ਇਕ ਡੀਲਰ ਦਾ ਲਾਇਸੰਸ ਕੈਂਸਲ ਕੀਤਾ ਗਿਆ ਹੈ ਜਦਕਿ ਬਾਕੀਆਂ ਨੂੰ ਕਾਰਨ ਦੱਸੋ ਨੋਟਿਸ ਕੱਢੇ ਗਏ ਹਨ ਜਦਕਿ ਤਿੰਨ ਦੀ ਰਿਪੋਰਟ ਉਡੀਕੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਗੈਰ ਸਰਕਾਰੀ ਮੈਂਬਰਾਂ ਵਲੋਂ ਉਠਾਏ ਗਏ ਮੁੱਦਿਆਂ 'ਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਲਈ ਆਖਿਆ | ਮੀਟਿੰਗ 'ਚ ਮਾਰਕਫੈੱਡ ਦੀ ਖਾਦ ਸਪਲਾਈ 'ਤੇ ਤਸੱਲੀ ਪ੍ਰਗਟਾਈ ਗਈ ਜਦਕਿ ਇਫ਼ਕੋ ਦੀ ਤਸੱਲੀਬਖ਼ਸ਼ ਸਪਲਾਈ ਲਈ ਸਹਿਕਾਰਤਾ ਵਿਭਾਗ ਨੂੰ ਧਿਆਨ ਦੇਣ ਲਈ ਕਿਹਾ ਗਿਆ | ਖੇਤੀਬਾੜੀ ਵਿਭਾਗ ਵਲੋਂ ਦੱਸਿਆ ਗਿਆ ਕਿ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਪਿੜਾਈ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਮਿੱਲ ਵੱਲੋਂ ਇਸ ਵਾਰ 36 ਲੱਖ ਕੁਇੰਟਲ ਗੰਨਾ ਬੌਂਡ ਕੀਤਾ ਹੋਇਆ ਹੈ | ਮੀਟਿੰਗ 'ਚ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ, ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਿਸਾਨ ਮੈਂਬਰ ਮੌਜੂਦ ਸਨ |

ਨਗਰ ਕੌਂਸਲ ਬਲਾਚੌਰ ਦੇ ਪੰਜ ਵਰ੍ਹੇ ਪੂਰੇ ਹੋਣ ਕਿਨਾਰੇ ਪਰ ਵਾਰਡ ਨੰਬਰ 2 ਤੇ 3 ਦੀ ਕਿਸੇ ਨੇ ਸਾਰ ਨਾ ਲਈ

ਬਲਾਚੌਰ, 29 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਪਿਛਲੀ ਕੈਪਟਨ-ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਬਲਾਚੌਰ ਨਗਰ ਕੌਂਸਲ ਦੀ ਕਾਇਆ-ਕਲਪ ਕਰਨ ਹਿਤ ਭਾਵੇਂ ਗਰਾਂਟਾਂ ਦੀ ਝੜੀ ਲਾ ਦਿੱਤੀ | ਪਰ ਵਾਰਡ ਨੰਬਰ 2 ਅਤੇ 3 ਦੀ ਕਿਸੀ ਨੇ ਗੰਭੀਰਤਾ ਨਾਲ ਸਾਰ ਨਹੀਂ ਲਈ | ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਬੰਗਾ 'ਚ ਐਸ. ਡੀ. ਐਮ. ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਭੇਟ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਆਂਗਣਵਾੜੀ ਮੁਲਾਜਮ ਯੂਨੀਅਨ ਵਲੋਂ ਅਮਰਜੀਤ ਕੌਰ ਪ੍ਰਧਾਨ ਦੀ ਅਗਵਾਈ 'ਚ ਮਾਰਚ ਕਰਕੇ ਐਸ. ਡੀ. ਐਮ. ਬੰਗਾ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਯੂਨੀਅਨ ਨਾਲ ਕੀਤੇ ਵਾਅਦੇ ...

ਪੂਰੀ ਖ਼ਬਰ »

ਮਾਸਟਰ ਤੋਂ ਮੁੱਖ ਅਧਿਆਪਕ ਕਾਡਰ ਦੀਆਂ ਪ੍ਰਮੋਸ਼ਨਾਂ ਲਟਕਾਉਣਾ ਨਿਖੇਧੀ ਯੋਗ-ਡੀ.ਟੀ.ਐੱਫ.

ਸਮੁੰਦੜਾ, 29 ਨਵੰਬਰ (ਤੀਰਥ ਸਿੰਘ ਰੱਕੜ)- ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਮਾਸਟਰ ਤੋਂ ਮੁੱਖ ਅਧਿਆਪਕ (ਹੈੱਡਮਾਸਟਰ) ਕਾਡਰ ਲਈ ਪੈਂਡਿੰਗ ਪ੍ਰਮੋਸ਼ਨਾਂ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਸਖ਼ਤ ...

ਪੂਰੀ ਖ਼ਬਰ »

ਜਥੇ. ਗੁਰਬਖਸ਼ ਸਿੰਘ ਖ਼ਾਲਸਾ ਦਾ ਕਸਬਾ ਮਜਾਰੀ ਵਿਖੇ ਸਨਮਾਨ

ਮਜਾਰੀ/ਸਾਹਿਬਾ, 29 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਮੈਂਬਰ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਨੂੰ ਦੋਆਬਾ ਜ਼ੋਨ ਦੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਦੇ ਇੰਚਾਰਜ ਲਗਾ ਕੇ ਦਿੱਤੀ ਸੇਵਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਆਪ ਸਰਕਾਰ ਤੋਂ ਅੱਕੇ - ਪ੍ਰਵੀਨ ਬੰਗਾ

ਸੰਧਵਾਂ, 29 ਨਵੰਬਰ (ਪ੍ਰੇਮੀ ਸੰਧਵਾਂ) - ਬਸਪਾ ਪੰਜਾਬ ਦੇ ਜਨਰਲ ਸਕੱਤਰ ਤੇ ਸੀਨੀਅਰ ਆਗੂ ਪ੍ਰਵੀਨ ਬੰਗਾ ਨੇ ਕਿਹਾ ਕਿ ਬਦਲਾਅ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਨੂੰ ਵੱਡੇ-ਵੱਡੇ ਸਬਜਬਾਗ ਦਿਖਾ ਕੇ ਪੰਜਾਬ ਦੀ ਸੱਤਾ 'ਚ ਆਈ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਤਾਂ ...

ਪੂਰੀ ਖ਼ਬਰ »

ਗਰਾਮ ਪੰਚਾਇਤ ਲੜੋਆ ਵਲੋਂ ਦਾਨੀ ਐਨ.ਆਰ.ਆਈ. ਦਾ ਵਿਸ਼ੇਸ਼ ਸਨਮਾਨ

ਔੜ, 29 ਨਵੰਬਰ (ਕੁਲਦੀਪ ਸਿੰਘ ਝਿੰਗੜ)- ਇਤਿਹਾਸਕ ਪਿੰਡ ਲੜੋਆ ਦੀ ਗਰਾਮ ਪੰਚਾਇਤ ਵਲੋਂ ਦਾਨੀ ਗੁਰਨਾਮ ਸਿੰਘ ਗਰਚਾ ਪੁੱਤਰ ਮਹਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ 'ਚ ਅਗਾਂਹਵਧੂ ਸਰਪੰਚ ਮੁਲਖ ਰਾਜ 'ਛਿੰਜੀ', ਪੰਚ ਮਨੋਹਰ ਸਿੰਘ ਗਰਚਾ, ...

ਪੂਰੀ ਖ਼ਬਰ »

ਤਥਾਗਤ ਬੁੱਧ ਦੀਆਂ ਸਿੱਖਿਆਵਾਂ ਸਾਨੂੰ ਪਾਪ ਪਾਖੰਡਾਂ ਤੋਂ ਦੂਰ ਰੱਖਦੀਆਂ ਹਨ - ਭੱਟੀ ਫਗਵਾੜਾ

ਸੰਧਵਾ, 29 ਨਵੰਬਰ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਤਥਾਗਤ ਬੁੱਧ ਦੀ ਯਾਦ 'ਚ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਜਿਸ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਖਾਨਖਾਨਾ 'ਚ ਜਥਾ ਮਾਰਚ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ) - ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ ਪਿੰਡ ਖਾਨਖਾਨਾ 'ਚ ਸੂਬਾ ਪ੍ਰਧਾਨ ਦਰਸ਼ਨ ਨਾਹਰ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਅਗਵਾਈ ਵਿਚ ਜਥਾ ਮਾਰਚ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪਿੰਡ ਖਾਨਖਾਨਾ ਤੋਂ ਜੱਥੇਬੰਦੀ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਚੌਰ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਸਮਾਪਤ

ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ 'ਚ ਦੰਦਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ 14 ਨਵੰਬਰ ਤੋਂ ਸ਼ੁਰੂ ਹੋਇਆ ਜਾਗਰੂਕਤਾ ਪੰਦ੍ਹਰਵਾੜਾ ਅੱਜ ਸਮਾਪਤ ਹੋ ਗਿਆ | ਇਸ ਪੰਦ੍ਹਰਵਾੜੇ ਦੌਰਾਨ 30 ਲੋੜਵੰਦ ...

ਪੂਰੀ ਖ਼ਬਰ »

ਸੇਵਾ ਮੁਕਤੀ ਮੌਕੇ ਮੈਡਮ ਸੁਖਦੇਰ ਕੌਰ ਦਾ ਸਨਮਾਨ

ਬੰਗਾ, 29 ਨਵੰਬਰ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਸਮਾਜਿਕ ਸਿੱਖਿਆ ਅਧਿਆਪਕ ਦੇ ਤੌਰ 'ਤੇ ਤਕਰੀਬਨ 26 ਸਾਲ ਸੇਵਾ ਕਰਨ ਉਪਰੰਤ ਸਵੈ-ਇਛੱਤ ਰਿਟਾਇਰ ਹੋਏ ਮੈਡਮ ਸੁਖਦੇਰ ਕੌਰ ਦਾ ਪਿ੍ੰਸੀਪਲ ਮਹੇਸ਼ ਕੁਮਾਰ ਅਤੇ ਸਕੂਲ ਵੱਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਜੈ ਭਾਰਤ ਸਕੂਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ

ਸਮੁੰਦੜਾ, 29 ਨਵੰਬਰ (ਤੀਰਥ ਸਿੰਘ ਰੱਕੜ)- ਸਥਾਨਕ ਜੈ ਭਾਰਤ ਮਾਡਲ ਸਕੂਲ ਦੇ ਵੱਖ-ਵੱਖ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ | ਸਕੂਲ ਨਿਰਦੇਸ਼ਕ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਤੱਕ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਟੈਂਡਾ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਸਮਾਗਮ

ਮੁਕੰਦਪੁਰ, 29 ਨਵੰਬਰ (ਅਮਰੀਕ ਸਿੰਘ ਢੀਂਡਸਾ) - ਐਸ. ਐਮ. ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮੁਕੰਦਪੁਰ ਸਟਾਫ਼ ਵਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਪ੍ਰੋਗਰਾਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਵਿਖੇ ਜਾਗਰੂਕਤਾ ਪ੍ਰੋਗਰਾਮ ...

ਪੂਰੀ ਖ਼ਬਰ »

ਕਾਠਗੜ੍ਹ ਪੁਲਿਸ ਨੇ 6 ਪੇਟੀਆਂ ਸ਼ਰਾਬ ਦੀਆਂ ਫੜੀਆਂ

ਕਾਠਗੜ੍ਹ, 29 ਨਵੰਬਰ (ਬਲਦੇਵ ਸਿੰਘ ਪਨੇਸਰ)- ਅੱਜ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਪ੍ਰੇਮ ਪਾਲ ਸਿੰਘ ਸਮੇਤ ਪੁਲਿਸ ਪਾਰਟੀ ਕਾਠਗੜ੍ਹ ਮੋੜ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਿਹਾ ਸੀ | ਉਨ੍ਹਾਂ ਨੂੰ ਕਿਸੇ ਖ਼ਾਸ ਮੁਖ਼ਬਰ ਨੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਪਤੀ-ਪਤਨੀ ਨੇ ਮਾਰੀ 12 ਲੱਖ ਤੋਂ ਵੱਧ ਦੀ ਠੱਗੀ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਂਅ 'ਤੇ ਟਰੈਵਲ ਏਜੰਟ ਵਿਅਕਤੀ ਅਤੇ ਉਸ ਦੀ ਪਤਨੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਨੂੰ ਲੈ ਕੇ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਹੁਣ ਤੱਕ 13645 ਮਹਿਲਾਵਾਂ ਨੂੰ ਮਿਲਿਆ ਲਾਭ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਜ਼ਿਲ੍ਹੇ 'ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਆਂਗਨਵਾੜੀਆਂ, ਸਖੀ ਵਨ-ਸਟਾਪ ਸੈਂਟਰ ਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ...

ਪੂਰੀ ਖ਼ਬਰ »

ਸੱਤਵੇਂ ਮੁਫ਼ਤ ਅਪ੍ਰੇਸ਼ਨ ਚੈੱਕਅਪ ਕੈਂਪ ਦੌਰਾਨ 429 ਮਰੀਜ਼ਾਂ ਦਾ ਕੀਤਾ ਚੈੱਕਅਪ

ਮਜਾਰੀ/ਸਾਹਿਬਾ, 29 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਸਮੂਹ ਸੰਗਤਾਂ ਪਿੰਡ ਛਦੌੜੀ ਅਤੇ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਨਸ਼ਾ ਰੋਗੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਜਾਵੇ-ਸਿਵਲ ਸਰਜਨ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਅੱਜ ਜ਼ਿਲ੍ਹੇ ਦੇ ਓਟ ਸੈਂਟਰਾਂ ਵਿਚ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਨਸ਼ਾ ਛੁਡਾਊ ਸਹੂਲਤਾਂ ਦੀ ਸਮੀਖਿਆ ਕੀਤੀ ਗਈ | ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ 'ਤੇ ਸਮਾਗਮ

ਸਾਹਲੋਂ, 29 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ, ਨਵਰਾਜ ਕੌਰ ਢਾਹ ਯੂ.ਕੇ. ਤੇ ਡਾਇਰੈਕਟਰ ਹਰਵਿੰਦਰ ਕੌਰ ਪਾਬਲਾ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਕੁਲਜੀਤ ਸਿੰਘ ਸਰਹਾਲ ਵਲੋਂ ਚੋਣ ਪ੍ਰਚਾਰ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਜਰਾਤ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੁਲਜੀਤ ਸਿੰਘ ਸਰਹਾਲ ਵਲੋਂ ਹਲਕਾ ਗਰਿਆਂਦਰ 'ਚ ਸੁਨੀਲ ਬਾਈ ਬਗਾਨੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਆਖਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ | ...

ਪੂਰੀ ਖ਼ਬਰ »

ਮਾਜਰਾ ਜੱਟਾਂ ਬੱਸ ਅੱਡੇ 'ਤੇ ਸ਼ੈੱਡ ਨਾ ਹੋਣ ਕਾਰਨ ਸਵਾਰੀਆਂ ਪ੍ਰੇਸ਼ਾਨ

ਕਾਠਗੜ੍ਹ, 29 ਨਵੰਬਰ (ਬਲਦੇਵ ਸਿੰਘ ਪਨੇਸਰ)- ਬੱਸ ਅੱਡਾ ਮਾਜਰਾ ਜੱਟਾਂ ਦੇ ਸਥਾਨ ਤੇ ਜੋ ਕਾਫ਼ੀ ਸਮੇਂ ਤੋਂ ਸ਼ੈੱਡ ਬਣਿਆ ਹੋਇਆ ਸੀ ਉਸ ਦੇ ਟੁੱਟ ਜਾਣ ਕਾਰਨ ਇੱਥੋਂ ਰੋਜ਼ਾਨਾ ਰੋਪੜ ਅਤੇ ਬਲਾਚੌਰ ਜਾਣ ਵਾਲੀਆਂ ਸਵਾਰੀਆਂ ਤੇ ਵਿਦਿਆਰਥੀਆਂ ਨੂੰ ਖ਼ੱਜਲ-ਖ਼ੁਆਰੀ ਦਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਸ਼ਹੀਦੀ ਗੁਰਮਤਿ ਸਮਾਗਮ

ਬੰਗਾ, 29 ਨਵੰਬਰ (ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਹਿੰਦ ਦੀ ਚਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਦੀਵਾਨ ...

ਪੂਰੀ ਖ਼ਬਰ »

ਖਾਲਸਾ ਸਕੂਲ ਬੰਗਾ 'ਚ ਤਮੰਨਾ, ਜਗਦੀਪ ਤੇ ਹਨੀ ਆਮ ਗਿਆਨ ਦੀ ਪ੍ਰੀਖਿਆ 'ਚ ਅੱਵਲ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਆਮ ਗਿਆਨ ਦੀ ਲਿਖਤੀ ਪ੍ਰੀਖਿਆ ਕਰਵਾਈ | ਇਸ ਪ੍ਰੀਖਿਆ ਵਿਚ ਗਿਆਰਵੀਂ ਜਮਾਤ ਦੀ ਵਿਦਿਆਰਥੀ ਤਮੰਨਾ, ਦਸਵੀਂ ਜਮਾਤ ...

ਪੂਰੀ ਖ਼ਬਰ »

ਪਿੰਡ ਚੱਕਦਾਨਾ ਵਿਖੇ ਹੋਈ ਸਾਬਕਾ ਸਰਪੰਚ ਪਾਖਰ ਸਿੰਘ ਦੀ ਅੰਤਿਮ ਅਰਦਾਸ

ਉੜਾਪੜ/ਲਸਾੜਾ, 29 ਨਵੰਬਰ (ਲਖਵੀਰ ਸਿੰਘ ਖੁਰਦ) - ਪਿੰਡ ਚੱਕਦਾਨਾ ਦੇ ਸਾਬਕਾ ਸਰਪੰਚ ਪਾਖਰ ਸਿੰਘ ਜੋ ਆਪਣੇ ਪੁੱਤਰ ਕੋਲ ਕੈਨੇਡਾ ਵਿਖੇ ਰਹਿ ਰਹੇ ਸਨ | ਕੁੱਝ ਸਮਾਂ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ ਦੀ ਅੰਤਿਮ ਅਰਦਾਸ ਉਨ੍ਹ ਦੇ ਸਮੂਹ ਬੋਲਾ ਪਰਿਵਾਰ ...

ਪੂਰੀ ਖ਼ਬਰ »

ਸਿਖਰਾਂ 'ਤੇ ਪੁੱਜੇ ਸ਼ੋਰ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਹੋਇਆ ਦੁੱਭਰ
ਪ੍ਰਸ਼ਾਸਨ ਕੰਟਰੋਲ ਕਰਨ ਵਿੱਚ ਅਸਮਰੱਥ

ਮੁਕੰਦਪੁਰ, 29 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਦੀ ਮੌਜੂਦਾ ਮਾਨ ਸਰਕਾਰ ਵਲੋਂ ਗਨ ਕਲਚਰ ਤੇ ਗੈਰ ਸੱਭਿਅਕ ਗੀਤਾਂ ਦੁਆਰਾ ਚਲਾਈ ਜਾ ਰਹੀ ਅਰਾਜਕਤਾ ਵਿਰੁੱਧ ਸਖ਼ਤ ਸਟੈਂਡ ਲੈਣ ਦੇ ਹੁਕਮਾਂ ਨਾਲ ਲੋਕਾਂ ਨੂੰ ਹਥਿਆਰਾਂ ਦੇ ਡਰ ਤੋਂ ਥੋੜੀ ਰਾਹਤ ਮਿਲਣ ਦੀ ਆਸ ...

ਪੂਰੀ ਖ਼ਬਰ »

ਚੌਧਰੀ ਮਦਨ ਲਾਲ ਹੱਕਲਾ ਦਾ ਸੰਸਾਰ ਤੋਂ ਜਾਣਾ ਪਾਰਟੀ ਲਈ ਨਾ ਕਦੀ ਪੂਰਾ ਹੋਣ ਵਾਲਾ ਘਾਟਾ-ਮੰਗੂਪੁਰ

ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ)- ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਪੰਜਾਬ ਸਰਕਾਰ ਦੇ ਜਲ ਸ੍ਰੋਤ ਪ੍ਰਬੰਧਨ ਵਿਕਾਸ ਨਿਗਮ ਦੇ ਡਾਇਰੈਕਟਰ ਬਲਾਚੌਰ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਚੌਧਰੀ ਮਦਨ ਲਾਲ ਹੱਕਲਾ ਨੂੰ ਅੱਜ ਵੱਡੀ ਗਿਣਤੀ 'ਚ ਰਿਸ਼ਤੇਦਾਰਾਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX