ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਿੰਡਾਂ ਦੇ ਨਾਲ ਸ਼ਹਿਰਾਂ 'ਚ ਵੀ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਣਦੀਆਂ ਸਹੂਲਤਾਂ ਮਿਲ ਸਕਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਾਰਡ ਨੰਬਰ 3 ਵਿਖੇ ਗਲੀ ਨੰਬਰ 3 'ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਜੇਕਰ ਕਿਸੇ ਵੀ ਠੇਕੇਦਾਰ ਜਾਂ ਅਧਿਕਾਰੀ ਨੇ ਕਿਸੇ ਤਰ੍ਹਾਂ ਦੀ ਅਣਗਹਿਲੀ ਕੀਤੀ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਵਿਕਾਸ ਕਾਰਜ ਤੈਅ ਸਮੇਂ 'ਚ ਪੂਰੇ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸੜਕਾਂ ਦਾ ਨਵੀਨੀਕਰਨ ਕਰਨ ਦੇ ਨਾਲ-ਨਾਲ ਸੜਕਾਂ ਦੀ ਚੌੜਾਈ ਨੂੰ ਵਧਾ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਤੇ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ ਕੂੜਾ ਚੁੱਕਣ ਲਈ 8 ਹੋਰ ਨਵੇਂ ਟੈਂਪੂ ਨਗਰ ਕੌਂਸਲ ਵਲੋਂ ਖ਼ਰੀਦੇ ਗਏ ਹਨ | ਇਸ ਮੌਕੇ ਕੌਂਸਲਰ ਦਵਿੰਦਰ ਕੌਰ ਤੇ ਸਮਾਜ ਸੇਵਕ ਪਿ੍ਤਪਾਲ ਸਿੰਘ ਜੱਸੀ ਨੇ ਵਿਧਾਇਕ ਲਖਵੀਰ ਰਾਏ ਦਾ ਧੰਨਵਾਦ ਕੀਤਾ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਰਮੇਸ਼ ਕੁਮਾਰ ਸੋਨੰੂ, ਬਲਵੀਰ ਸਿੰਘ ਸੋਢੀ, ਨਵਦੀਪ ਨਬੀ, ਬੰਟੀ ਸੈਣੀ, ਨਸੀਬ ਸਿੰਘ, ਜਗਜੀਤ ਸਿੰਘ, ਅੰਮਿ੍ਤਪਾਲ ਸਿੰਘ, ਰਛਪਾਲ ਗਰੇਵਾਲ, ਦਵਿੰਦਰ ਚੀਮਾ, ਰਘਵੀਰ ਘੁੰਮਣ, ਭਰਤ ਵਰਮਾ ਵਕੀਲ, ਰਾਜੇਸ਼ ਕੁਮਾਰ, ਹਰਵਿੰਦਰ ਸੋਢੀ ਸੰਗਤਪੁਰਾ ਅਤੇ ਹੋਰ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਸ਼ਰਾਬ ਤਸਕਰੀ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਸਹਾਇਕ ਕਮਿਸ਼ਨਰ ਐਸ.ਕੇ. ਗਰਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਜੀ.ਟੀ. ਰੋਡ ਸਰਹਿੰਦ ਵਿਖੇ ਕੀਤੀ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ 'ਆਪ' ਦੀਆਂ ਸਰਕਾਰਾਂ ਬਣਾਏਗੀ, ਕਿਉਂਕਿ ਆਮ ਆਦਮੀ ਪਾਰਟੀ ਦੇ ਵਿਕਾਸ ਕੰਮਾਂ ਤੇ ਲੋਕ ਹਿਤ 'ਚ ...
ਜਖਵਾਲੀ, 29 ਨਵੰਬਰ (ਨਿਰਭੈ ਸਿੰਘ)-ਪਿਛਲੇ ਦਿਨੀਂ ਪਿੰਡ ਪੰਜੋਲੀ ਕਲਾਂ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਤੇ ਜ਼ਿਲ੍ਹਾ ਚੋਣ ਅਫ਼ਸਰ ਨੇਹਾ ਸ਼ਰਮਾ ਦੀ ਸਰਪ੍ਰਸਤੀ ਹੇਠ ਸੰਵਿਧਾਨ ਦਿਵਸ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕੁਝ ਪੁਰਾਣੇ ਮਸਲਿਆਂ ...
ਭੜੀ, 29 ਨਵੰਬਰ (ਭਰਪੂਰ ਸਿੰਘ ਹਵਾਰਾ)-ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਪੰਜਾਬ ਸਕੂਲ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਵਲੋਂ ਭਾਗ ਲਿਆ ਗਿਆ | ਜਿਸ 'ਚ ਸ੍ਰੀ ਗੁਰੂ ਅਮਰਦਾਸ ਸਾਹਿਬ ਖ਼ਾਲਸਾ ਪਬਲਿਕ ਸੀਨੀਅਰ ...
ਪਿੰਡ ਸਾਨੀਪੁਰ ਵਿਖੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਲਗਾਤਾਰ ਪਿੰਡਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿੰਡ ਸਾਨੀਪੁਰ ਵਿਖੇ ਵੱਡੀ ਪੱਧਰ 'ਤੇ ਸਟਰੀਟ ...
ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਯੂ.ਪੀ. ਦੇ ਮੁਰਾਦਾਬਾਦ ਦੇ ਵਸਨੀਕ ਨਰੇਸ਼ ਕੁਮਾਰ ਨਾਲ ਖਮਾਣੋਂ 'ਚ 75 ਹਜ਼ਾਰ ਰੁਪਏ ਦੀ ਠੱਗੀ ਹੋਈ ਹੈ | ਪੀੜਤ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਯੂ.ਪੀ. ਦੇ ਮੁਰਾਦਾਬਾਦ ਦਾ ਰਹਿਣ ਵਾਲਾ ਹੈ ਤੇ ਮੌਜੂਦਾ ਸਮੇਂ ਖਰੜ ਨਜ਼ਦੀਕ ਪਿੰਡ ਘਟੌਰ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ.ਪੀ.) ਨੇ ਦੱਸਿਆ ਕਿ ਆਉਣ ਵਾਲੇ ਕੁੱਝ ਦਿਨਾਂ 'ਚ ਜ਼ਿਲ੍ਹਾ ਕਾਰਜਕਾਰਨੀ ਦੇ ਅਹੁਦੇਦਾਰਾਂ ਦਾ ਐਲਾਨ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਤੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਉਣ ਲਈ 1 ਜੁਲਾਈ 2021 ਤੋਂ ਸ਼ੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ...
ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਰਾਜਪੁਰਾ ਅੰਬਾਲਾ ਹਾਈ-ਵੇ 'ਤੇ ਸ ਥਿਤ ਸਵਿਟਫ ਕਾਲਜ ਘੱਗਰ ਸਰਾਏ ਵਿਖੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਮਹਿਲਾ ਰੱਖਿਆ ਡਵੀਜ਼ਨ ਵਲੋਂ ਮਹਿਲਾਵਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅਰੰਭੀ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ...
ਨਾਭਾ, 29 ਨਵੰਬਰ (ਕਰਮਜੀਤ ਸਿੰਘ)-ਪੁਲਿਸ ਵਲੋਂ 10 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਪੁਲਿਸ ਨੇ ਨਵੇਂ ਫੋਕਲ ਪੁਆਇੰਟ ਨਾਭਾ ਵਿਖੇ ਨਾਕਾ ਲਗਾਇਆ ਹੋਇਆ ਸੀ | ਮੁਲਜ਼ਮ ਇਮਰਾਨ ਖ਼ਾਨ ਨੇ ਪੁਲਿਸ ਨੂੰ ਦੇਖ ਕੇ ਲਿਫਾਫਾ ਜ਼ਮੀਨ 'ਤੇ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਰਾਜਿੰਦਰ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ 26 ਤੋਂ 28 ਦਸੰਬਰ ਤੱਕ ਲੱਗਣ ਵਾਲੀ ...
ਅਮਲੋਹ, 29 ਨਵੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ 'ਚ ਨਿੱਤ ਦਿਨ ਸ਼ਰੇਆਮ ਕਤਲ ਹੋ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ ਤੇ ਲੋਕਾਂ 'ਚ ਭਾਰੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਪੰਜਾਬ ਵਾਸੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ | ...
ਬਸੀ ਪਠਾਣਾਂ, 29 ਨਵੰਬਰ (ਰਵਿੰਦਰ ਮੌਦਗਿਲ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਤਕਨੀਕੀ ਦਿੱਕਤ ਕਾਰਨ ਕੁੱਝ ਪੰਚਾਇਤਾਂ ਦੇ ਖਾਤਿਆਂ 'ਚ ਆਨਲਾਈਨ ਪੈਸੇ ਟਰਾਂਸਫ਼ਰ ਨਹੀਂ ਹੋ ਸਕੇ ਸਨ, ਜਿਸ ਕਰਕੇ ਇਨ੍ਹਾਂ 'ਚ ਵਿਕਾਸ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਵਜ਼ੀਰਾਬਾਦ ਵਿਖੇ 5ਵਾਂ ਕਬੱਡੀ ਕੱਪ ਤੇ ਬਲਦਾਂ ਦੀਆਂ ਦੌੜਾਂ 6 ਅਤੇ 7 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਪੋਸਟਰ ਅੱਜ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਜਾਰੀ ਕੀਤਾ ਗਿਆ | ਜਾਣਕਾਰੀ ...
ਭੜੀ, 29 ਨਵੰਬਰ (ਭਰਪੂਰ ਸਿੰਘ ਹਵਾਰਾ)-ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਲਗਾਉਣ ਨਾਲ ਜ਼ਿਲੇ੍ਹ ਦੇ ਸਾਰੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ...
ਖਮਾਣੋਂ, 29 ਨਵੰਬਰ (ਮਨਮੋਹਨ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਆਪਣੀ ਕਾਰ ਤੇਜ ਰਫ਼ਤਾਰੀ ਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ, ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਮੁੱਦਈ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ 26 ...
ਬਸੀ ਪਠਾਣਾਂ, 29 ਨਵੰਬਰ (ਰਵਿੰਦਰ ਮੌਦਗਿਲ)-ਬਾਵਾ ਨਰਸਿੰਗ ਹੋਮ ਬਸੀ ਪਠਾਣਾਂ ਵਲੋਂ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਤਹਿਤ ਡਾ. ਐਨ.ਐਸ. ਬਾਵਾ ਵਲੋਂ ਸਰਕਾਰਾਂ 'ਚ ਜਾ ਕੇ ਬੱਚਿਆਂ ਨੂੰ ਵਾਤਾਵਰਨ ਦੀ ਮਹੱਤਤਾ ਦਾ ਪਾਠ ਪੜ੍ਹਾਇਆ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਵਲੋਂ ਸੰਸਥਾ ਦੇ 13ਵੇਂ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਨੀਲਮਦੀਪ ਸਿੰਘ ਮਝੈਲ ਨੇ ਰੀਬਨ ਕੱਟ ਕੇ ਕੀਤਾ | ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਤੇ ਸ਼ਹਾਦਤ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸਰਪ੍ਰਸਤੀ ਕਰਦਿਆਂ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ 26 ਤੋਂ 28 ਦਸੰਬਰ ਤੱਕ ਕੀਤੀ ਜਾਣ ਵਾਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX