ਤਾਜਾ ਖ਼ਬਰਾਂ


ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  29 minutes ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 1 hour ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  47 minutes ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 2 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 2 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 2 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 2 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 3 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 3 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 3 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 3 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 3 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 5 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 5 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 5 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 5 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 5 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਲੁਧਿਆਣਾ

ਬੁੱਢਾ ਨਾਲਾ ਕਾਇਆ ਕਲਪ ਯੋਜਨਾ ਕੇਵਲ ਕਾਗਜ਼ਾਂ 'ਚ ਹੀ ਪੂਰੀ ਹੋਣ ਦੀ ਆਸ

ਲੁਧਿਆਣਾ, 29 ਨਵੰਬਰ (ਭੁੁਪਿੰਦਰ ਸਿੰਘ ਬੈਂਸ) - ਨਗਰ ਨਿਗਮ ਪ੍ਰਸ਼ਾਸਨ ਵਲੋਂ ਬੁੱਢਾ ਨਾਲਾ ਕਾਇਆਕਲਪ ਯੋਜਨਾ ਤਹਿਤ 67 ਪ੍ਰਤੀਸ਼ਤ ਕੰਮ ਕਰਨ ਦੀ ਗੱਲ ਤਾਂ ਕਹੀ ਜਾ ਰਹੀ ਹੈ | ਪ੍ਰੰਤੂ ਹਕੀਕਤ ਵਿਚ ਬੁੱਢੇ ਨਾਲੇ ਵਿਚ ਸੀਵਰੇਜ਼ ਦਾ ਪਾਣੀ, ਗੋਹਾ ਅਤੇ ਡਾਇੰਗਾਂ ਦਾ ਪਾਣੀ ਅਜੇ ਵੀ ਸੁਟਿੱਆ ਜਾ ਰਿਹਾ ਹੈ, ਜੋ ਕਿ ਨਿਗਮ ਪ੍ਰਸ਼ਾਸਨ ਦੇ ਕੰਮ ਉਤੇ ਸਵਾਲ ਖੜਾ ਕਰ ਰਿਹਾ ਹੈ ਅਤੇ ਨਿਗਮ ਪ੍ਰਸ਼ਾਸਨ ਵਲੋਂ ਉਕਤ ਯੋਜਨਾ ਨੰੂ ਲੈ ਕੇ ਕੀਤੇ ਜਾਣ ਵਾਲੇ ਕੰਮ ਦਾ ਦਾਅਵਾ ਕੇਵਲ ਕਾਗਜ਼ਾਂ ਵਿਚ ਹੀ ਦਿਖਾਈ ਦੇ ਰਿਹਾ ਹੈ | ਜੇਕਰ ਗੱਲ ਕਰੀਏ ਤਾਂ ਮੁਹੱਲਾ ਪੀਰੂ ਬੰਦਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਡਾਇੰਗਾਂ ਦਾ ਗੰਦਾ ਪਾਣੀ ਨਾਲੇ ਵਿਚ ਸੁੱਟਿਆ ਜਾ ਰਿਹਾ ਹੈ | ਪੰ੍ਰਤੂ ਇਸ ਦੇ ਬਾਵਜੂਦ ਨਿਗਮ ਪ੍ਰਸ਼ਾਸਨ ਵਲੋਂ ਉਕਤ ਪਾਣੀ ਨੰੂ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਉਥੇ ਹੀ ਬਸੰਤ ਨਗਰ ਦੀ ਪੁਲੀ ਦੇ ਕੋਲ ਸੀਵਰੇਜ਼ ਦਾ ਗੰਦਾ ਪਾਣੀ ਸਿੱਧੇ ਤੌਰ 'ਤੇ ਨਾਲੇ ਵਿਚ ਸੁੱਟਿਆ ਜਾ ਰਿਹਾ ਹੈ, ਜਿਸਨੰੂ ਲੈਕੇ ਵੀ ਨਿਗਮ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ | ਇਸ ਤੋਂ ਇਲਾਵਾ ਨਾਲੇ ਦੇ ਕਿਨਾਰੇ ਉਪਰ ਕਈ ਲੋਕਾਂ ਵਲੋਂ ਪਸ਼ੂ ਵੀ ਬੰਨ੍ਹੇ ਜਾ ਰਹੇ ਹਨ, ਜਿਨ੍ਹਾਂ ਦਾ ਗੋਹਾ ਵੀ ਨਾਲੇ ਵਿਚ ਹੀ ਸੁਟਿਆ ਜਾ ਰਿਹਾ ਹੈ ਜਦਕਿ ਨਿਗਮ ਪ੍ਰਸ਼ਾਸਨ ਵਲੋਂ ਨਾਲੇ ਵਿਚ ਗੋਹਾ, ਸੀਵਰੇਜ਼ ਦਾ ਪਾਣੀ ਅਤੇ ਡਾਇੰਗਾਂ ਦਾ ਪਾਣੀ ਨਾ ਸੁੱਟੇ ਜਾਣ ਦੇ ਦਾਅਦੇ ਕੀਤੇ ਜਾ ਰਹੇ ਹਨ, ਜੋ ਕਿ ਬਿਲਕੁਲ ਹੀ ਖੋਖਲੇ ਲੱਗ ਰਹੇ ਹਨ | ਅਜਿਹੀ ਸਥਿਤੀ ਵਿਚ ਬੁੱਢੇ ਨਾਲੇ ਦੇ ਪਾਣੀ ਦੀ ਸਫਾਈ ਕਿਵੇਂ ਹੋ ਸਕਦੀ ਹੈ | ਇਹ ਨਗਰ ਨਿਗਮ ਪ੍ਰਸ਼ਾਸਨ ਲਈ ਇਕ ਵੱਡਾ ਸਵਾਲ ਬਣ ਗਿਆ ਹੈ | ਉਥੇ ਹੀ ਨਿਗਮ ਪ੍ਰਸ਼ਾਸਨ ਵਲੋਂ ਨਾਲੇ ਦੇ ਉਪਰ ਲੋਹੇ ਦੀਆਂ ਜਾਲੀਆਂ ਤਾਂ ਜਰੂਰ ਲਗਾਈਆਂ ਜਾ ਰਹੀਆਂ ਹਨ ਤਾਂਕਿ ਨਾਲੇ ਵਿਚ ਲੋਕਾਂ ਵਲੋਂ ਕੂੜਾ ਨਾ ਸੁਟਿੱਆ ਜਾਵੇ ਪਰ ਨਿਗਮ ਪ੍ਰਸ਼ਾਸਨ ਵਲੋਂ ਨਹੀਂ ਰੋਕਿਆ ਜਾ ਰਿਹਾ ਹੈ, ਜੋ ਕਿ ਨਿਗਮ ਪ੍ਰਸ਼ਾਸਨ ਦੀ ਬੁੱਢਾ ਨਾਲਾ ਕਾਇਆ ਕਲਪ ਯੋਜਨਾ ਨੰੂ ਕਿਸੇ ਵੀ ਸੂਰਤ ਵਿਚ ਸਿਰੇ ਨਹੀਂ ਚੜ੍ਹਣ ਦੇਵੇਗਾ | ਜੇਕਰ ਸੱਚਮੁਚ ਨਿਗਮ ਪ੍ਰਸ਼ਾਸਨ ਇਸ ਯੋਜਨਾ ਨੂੰ ਬੂਰ ਪਾਉਣਾ ਚਾਹੁੰਦਾ ਹੈ, ਤਾਂ ਇਸ ਨੂੰ ਪੂਰੀ ਗੰਭੀਰਤਾ ਨਾਲ ਇਸ ਯੋਜਨਾ 'ਤੇ ਕੰਮ ਕਰਨਾ ਪਵੇਗਾ | ਨਹੀ ਤਾਂ ਕੇਵਲ ਕਾਗਜ਼ਾਂ 'ਚ ਹੀ ਇਹ ਯੋਜਨਾ ਪੂਰੀ ਹੁੰਦੀ ਦਿਖਾਈ ਦੇ ਰਹੀ ਹੈ |

50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜੇ 'ਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ...

ਪੂਰੀ ਖ਼ਬਰ »

-ਅੰਮਿ੍ਤਸਰ ਬੰਬ ਧਮਾਕਾ- ਲੁਧਿਆਣਾ ਪੁਲਿਸ ਨੇ ਗੈਂਗਸਟਰ ਲੰਡਾ ਦੇ ਸਾਥੀ ਯੁਵਰਾਜ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਅੰਮਿ੍ਤਸਰ ਬੰਬ ਧਮਾਕੇ 'ਚ ਮੁੱਖ ਤੌਰ 'ਤੇ ਨਾਮਜ਼ਦ ਗੈਂਗਸਟਰ ਯੁਵਰਾਜ ਸਭਰਵਾਲ ਉਰਫ਼ ਯਸ਼ ਨੂੰ ਪੁਲਿਸ ਨੇ ਅੱਜ ਪ੍ਰੋਡਕਸ਼ਨ ਵਾਰੰਟ 'ਤੇ ਲੁਧਿਆਣਾ ਲਿਆਂਦਾ ਹੈ | ਕਾਬੂ ਕੀਤੇ ਯਸ਼ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਨੂੰ ਹ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਸਹੁਰਾ ਗਿ੍ਫ਼ਤਾਰ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨੰੂਹ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਹੁਰੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਔਰਤ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਅਤੇ ਇਸ ਮਾਮਲੇ 'ਚ ਮਹਾ ਦੇਵ ...

ਪੂਰੀ ਖ਼ਬਰ »

ਸਟੈਟਿਕ ਕੰਪੈਕਟਰ 'ਚ ਮਸ਼ੀਨਰੀ ਨਾ ਲੱਗਣ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਲੁਧਿਆਣਾ, 29 ਨਵੰਬਰ (ਜੋਗਿੰਦਰ ਸਿੰਘ ਅਰੋੜਾ)- ਬੱਸ ਅੱਡੇ ਨੇੜੇ ਫਲਾਈਵਰ ਹੇਠਾਂ ਫੈਲੀ ਗੰਦਗੀ ਦਾ ਫ਼ਿਲਹਾਲ ਕੋਈ ਹੱਲ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ ਜਿਸ ਦੇ ਚਲਦਿਆਂ ਆਸ ਪਾਸ ਦੇ ਨਿਵਾਸੀਆਂ ਅਤੇ ਮਾਰਕੀਟ ਦੇ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਘਰੇਲੂ ਨੌਕਰਾਣੀ ਦੀ ਮੌਤ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਿਸ਼ੀ ਨਗਰ ਵਿਚ ਸ਼ੱਕੀ ਹਾਲਤ ਵਿਚ ਇਕ ਘਰੇਲੂ ਨੌਕਰਾਣੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਆਸ਼ਾ ਵਜੋਂ ਕੀਤੀ ਗਈ ਹੈ | ਉਸ ...

ਪੂਰੀ ਖ਼ਬਰ »

7 ਨਾਇਬ ਤਹਿਸੀਲਦਾਰ ਤਰੱਕੀ ਉਪਰੰਤ ਤਹਿਸੀਲਦਾਰ ਬਣੇ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਇਕ ਹੁਕਮ ਜਾਰੀ ਕਰਦਿਆਂ 7 ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਦਿੰਦਿਆਂ ਤਹਿਸੀਲਦਾਰ ਬਣਾਇਆ ਗਿਆ ਹੈ | ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਪੰਜਾਬ ਚੰਡੀਗੜ੍ਹ ਦੇ ਵਧੀਕ ਮੁੱਖ ਸਕੱਤਰ - ...

ਪੂਰੀ ਖ਼ਬਰ »

ਈਰਾਨ ਸਰਕਾਰ ਦੁਆਰਾ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਮੌਤ ਦੀ ਸਜ਼ਾ ਦੇਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਡਾਕਟਰ ਜਥੇਬੰਦੀ

ਲੁਧਿਆਣਾ, 29 ਸਲੇਮਪੁਰੀ (ਸਲੇਮਪੁਰੀ)-ਡਾਕਟਰਾਂ ਦੀ ਸਿਰਮੌਰ ਜਥੇਬੰਦੀ ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ.ਡੀ.ਪੀ.ਡੀ.) ਨੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਲਈ ਮੌਤ ਦੀ ਸਜ਼ਾ ਦੇ ਯੋਗ ਦੋਸ਼ਾਂ ਨਾਲ ਲੋਕਾਂ ਨੂੰ ਦੋਸ਼ੀ ਠਹਿਰਾਉਣ ਵਾਲੇ ...

ਪੂਰੀ ਖ਼ਬਰ »

5000 ਰੁਪਏ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਕਾਬੂ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੇ ਆਰਥਿਕ ਜੁਰਮਾਂ ਦੇ ਵਿੰਗ ਵਲੋਂ ਅੱਜ ਇਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸੰਬੰਧੀ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਨਾਨਕਸਰ ਕਲੇਰਾਂ ਦੇ ਸਮੂਹ ਮਹਾਂਪੁਰਖਾਂ ਦੀ ਰਹਿਨਮਾਈ ਹੇਠ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਰਬੱਤ ਦੇ ਭਲੇ ਤੇ ਲੋੜਵੰਦ ਮਰੀਜ਼ਾਂ ਲਈ ...

ਪੂਰੀ ਖ਼ਬਰ »

ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 29 ਨਵੰਬਰ (ਆਹੂਜਾ)-ਪੁਲਿਸ ਨੇ ਅਪਰਾਧਿਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਹੀ ਇੰਦਰਪੁਰੀ ਖ਼ਿਲਾਫ਼ ਪੁਲਿਸ ਵਲੋਂ 8 ਸਾਲ ਪਹਿਲਾਂ ਲੜਾਈ-ਝਗੜੇ ਦਾ ਇਕ ਮਾਮਲਾ ਦਰਜ ਕੀਤਾ ਗਿਆ ਸੀ | ਮਾਮਲੇ 'ਚ ਕਿ੍ਸ਼ਨ ਲਾਲ ਦੀ ਪਤਨੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਕਮਲਪ੍ਰੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ) - ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ ਨੇ ਸਕੂਲ ਸਟੇਟ ਰੈਸਲਿੰਗ ਚੈਂਪੀਅਨਸ਼ਿਪ 'ਚ ਅੰਡਰ 19 ਗਰੁੱਪ ਵਿਚ ਕਾਂਸੀ ਦਾ ਤਗਮਾ ਜਿੱਤਿਆ ਹੈ | ਕਮਲਪ੍ਰੀਤ ਸਿੰਘ ਵਲੋਂ ਇਹ ਤਗਮਾ ...

ਪੂਰੀ ਖ਼ਬਰ »

ਵਾਰਡ ਨੰਬਰ 29 ਵਿਖੇ ਭਾਜਪਾ ਦੀ ਅਹਿਮ ਮੀਟਿੰਗ ਹੋਈ

ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀ ਸਥਾਨਕ ਵਾਰਡ ਨੰਬਰ 29 ਵਿਖੇ ਭਾਰਤੀਯ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੇ ਦਿਸ਼ਾ ਨਿਰਦੇਸ਼ ਅਤੇ ਮੰਡਲ ਪ੍ਰਧਾਨ ਸੁਰੇਸ਼ ਅਗਰਵਾਲ ...

ਪੂਰੀ ਖ਼ਬਰ »

ਮਾਲਵਾ ਸੈਂਟਰਲ ਕਾਲਜ ਐਜੂਕੇਸ਼ਨ ਲੜਕੀਆਂ ਵਿਖੇ ਪੰਜਾਬ ਸੂਬੇ ਦੀ 56ਵੀਂ ਵਰ੍ਹੇਗੰਢ ਮਨਾਈ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਨਵੰਬਰ ਦੇ ਮਹੀਨੇ ਵਿਚ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਵਿਖੇ ਪੰਜਾਬ ਸੂਬੇ ਦੀ 56ਵੀਂ ਵਰ੍ਹੇਗੰਢ ਮੌਕੇ ਪੰਜਾਬ ਮਹੀਨਾ ਮਨਾਇਆ ਗਿਆ ਜਿਸ ਦੇ ਅੰਤਰਗਤ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਾਹਿਤ ਅਤੇ ...

ਪੂਰੀ ਖ਼ਬਰ »

ਵਿਸ਼ਵ ਰੋਗਾਣੂਨਾਸ਼ਕ ਪ੍ਰਤੀਰੋਧਕਤਾ ਸੰਬੰਧੀ ਵੈਟਰਨਰੀ ਯੂਨੀਵਰਸਿਟੀ ਨੇ ਮਨਾਇਆ ਜਾਗਰੂਕਤਾ ਹਫ਼ਤਾ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਸੈਂਟਰ ਫ਼ਾਰ ਵਨ ਹੈਲਥ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਸ਼ਵ ਰੋਗਾਣੂਨਾਸ਼ਕ ਪ੍ਰਤੀਰੋਧਕਤਾ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਇਸ ਹਫ਼ਤੇ ਦੌਰਾਨ ਇਸ ਕੇਂਦਰ ਵਲੋਂ ...

ਪੂਰੀ ਖ਼ਬਰ »

ਮਿਸਟਰ ਨਾਰਥ ਇੰਡੀਆ-2022 ਚੈਂਪੀਅਨਸ਼ਿਪ ਕਰਵਾਈ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਮਿਸਟਰ ਨਾਰਥ ਇੰਡੀਆ-2022 ਚੈਂਪੀਅਨਸ਼ਿਪ ਦੁਸ਼ਹਿਰਾ ਗਰਾਊਾਡ ਉਪਕਾਰ ਨਗਰ ਲੁਧਿਆਣਾ ਵਿਖੇ ਕਰਵਾਈ ਗਈ | ਇਸ ਮੁਕਾਬਲੇ ਵਿਚ ਦੇਸ਼ ਦੇ ਨੌਂ ਸੂਬਿਆਂ ਦੇ ਪ੍ਰਤੀਯੋਗੀਆਂ ਨੇ ਹਿੱਸਾ ਲਿਆ | ਸਮੂਹ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਿਸਟਰ ਨਾਰਥ ਇੰਡੀਆ-2022 ਚੈਂਪੀਅਨਸ਼ਿਪ ਕਰਵਾਈ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਮਿਸਟਰ ਨਾਰਥ ਇੰਡੀਆ-2022 ਚੈਂਪੀਅਨਸ਼ਿਪ ਦੁਸ਼ਹਿਰਾ ਗਰਾਊਾਡ ਉਪਕਾਰ ਨਗਰ ਲੁਧਿਆਣਾ ਵਿਖੇ ਕਰਵਾਈ ਗਈ | ਇਸ ਮੁਕਾਬਲੇ ਵਿਚ ਦੇਸ਼ ਦੇ ਨੌਂ ਸੂਬਿਆਂ ਦੇ ਪ੍ਰਤੀਯੋਗੀਆਂ ਨੇ ਹਿੱਸਾ ਲਿਆ | ਸਮੂਹ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਨੌਜਵਾਨ ਪੁਲਿਸ ਹਿਰਾਸਤ 'ਚੋਂ ਹੋਇਆ ਫ਼ਰਾਰ

ਲੁਧਿਆਣਾ, 29 ਨਵੰਬਰ (ਆਹੂਜਾ)-ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਨੌਜਵਾਨ ਦੇ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਬੀਤੇ ਦਿਨ ਚੋਰੀ ਦੇ ਮਾਮਲੇ 'ਚ ਮੋਹਿਤ ਕੁਮਾਰ ਉਰਫ਼ ...

ਪੂਰੀ ਖ਼ਬਰ »

ਸੀਸੂ ਦੇ ਅੰਗਦ ਸਿੰਘ ਆਹੂਜਾ ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ ਦੇ 2 ਲੀਗ ਮੈਚ ਹੋਏ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ ਅੰਗਦ ਸਿੰਘ ਆਹੂਜਾ ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ ਦੇ 2 ਲੀਗ ਮੈਚ ਹੋਏ | ਟੂਰਨਾਮੈਂਟ ਦਾ 18ਵਾਂ ਤੇ 19ਵਾਂ ਲੀਗ ਮੈਚ ਜੀ. ਆਰ. ਡੀ. ਅਕੈਡਮੀ ...

ਪੂਰੀ ਖ਼ਬਰ »

ਕਾਰ ਸਵਾਰ ਵਲੋਂ ਚਲਾਈਆਂ ਗੋਲੀਆਂ ਕਾਰਨ ਦਹਿਸ਼ਤ ਫੈਲੀ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਵਾਹਰ ਨਗਰ ਕੈਂਪ ਨੇੜੇ ਕਾਰ ਸਵਾਰ ਵਲੋਂ ਚਲਾਈਆਂ ਗੋਲੀਆਂ ਕਾਰਨ ਤੇ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਆਜ਼ਾਦ ਨਗਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਕਾਰ ਚਾਲਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਚੈਕਿੰਗ ਦੌਰਾਨ 7 ਮੋਬਾਈਲ ਬਰਾਮਦ

ਲੁਧਿਆਣਾ, 29 ਨਵੰਬਰ (ਆਹੂਜਾ)-ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਰਾਤ ਬੈਰਕਾਂ ਦੀ ਕੀਤੀ ਚੈਕਿੰਗ ਦੌਰਾਨ 7 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਨ੍ਹਾਂ ਮਾਮਲਿਆਂ 'ਚ ਬੰਦੀਆਂ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ 4 ਗਿ੍ਫ਼ਤਾਰ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੂਹੜਪੁਰ ਰੋਡ ਸਥਿਤ ਗੋਲਡਨ ਬੇਕਰੀ ਨੇੜੇ ਹੋਈ ਲੜਾਈ ਦੇ ਮਾਮਲੇ 'ਚ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਲੜਾਈ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ | ...

ਪੂਰੀ ਖ਼ਬਰ »

ਪੰਜਾਬ ਦੇ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਐੱਸ. ਏ. ਐੱਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮੁਹਾਲੀ ਦੇ ਫੇਜ਼-8 ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਉਪਰੰਤ ਪੈਨਸ਼ਨਰਜ਼ ਵਲੋਂ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਦੇ ਖੇਤਰ 'ਚ ਸੁਰਿੰਦਰ ਸੇਠੀ ਦਾ ਵੱਡਮੁੱਲਾ ਯੋਗਦਾਨ-ਮਾ. ਸਤਨਾਮ ਸਿੰਘ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)- ਪੰਜਾਬੀ ਵਿਰਾਸਤ ਸਭਿਆਚਾਰਕ ਮੰਚ ਦੇ ਆਗੂ ਮਾਸਟਰ ਸਤਨਾਮ ਸਿੰਘ ਅਤੇ ਕਵਿਤਰੀ ਬੀਬਾ ਲਲਿਤਾ ਸ਼ਾਰਧਾ ਨੇ ਇਕ ਸਾਂਝੇ ਬਿਆਨ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸਨਦੀਪ ਸ਼ਰਮਾ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਮਾਹ-2022 ਵਿਦਾਇਗੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਚੋਣ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਅੱਠਵਾਂ ਸੂਬਾਈ ਇਜਲਾਸ ਹੋਇਆ, ਜਿਸ 'ਚ ਸੂਬੇ ਭਰ ਦੇ ਸਾਰੇ ਜ਼ਿਲਿ੍ਹਆਂ ਤੋਂ ਡੈਲੀਗੇਟਾਂ ਨੇ ਭਾਗ ਲਿਆ ਇਸ ਮੌਕੇ ਜਥੇਬੰਦੀ ਦੀ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਦੇ ਨਾਲ ਕੀਤੀ ਗਈ, ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ 'ਤੇ

ਲੁਧਿਆਣਾ, 29 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ ਅਤੇ ਉਨ੍ਹਾਂ ਵਲੋਂ ਸਮੂਹਿਕ ਛੁੱਟੀ ਲੈ ਲਈ ਹੈ ਤੇ ਵਿਜੀਲੈਂਸ ਦੀ ਕਾਰਵਾਈ ਨੂੰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਚੋਣ

ਲੁਧਿਆਣਾ, 29 ਨਵੰਬਰ (ਸਲੇਮਪੁਰੀ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਅੱਠਵਾਂ ਸੂਬਾਈ ਇਜਲਾਸ ਹੋਇਆ, ਜਿਸ 'ਚ ਸੂਬੇ ਭਰ ਦੇ ਸਾਰੇ ਜ਼ਿਲਿ੍ਹਆਂ ਤੋਂ ਡੈਲੀਗੇਟਾਂ ਨੇ ਭਾਗ ਲਿਆ ਇਸ ਮੌਕੇ ਜਥੇਬੰਦੀ ਦੀ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਦੇ ਨਾਲ ਕੀਤੀ ਗਈ, ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਣਮਿੱਥੇ ਸਮੇਂ ਦੀ ਹੜਤਾਲ 'ਤੇ

ਲੁਧਿਆਣਾ, 29 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ ਅਤੇ ਉਨ੍ਹਾਂ ਵਲੋਂ ਸਮੂਹਿਕ ਛੁੱਟੀ ਲੈ ਲਈ ਹੈ ਤੇ ਵਿਜੀਲੈਂਸ ਦੀ ਕਾਰਵਾਈ ਨੂੰ ...

ਪੂਰੀ ਖ਼ਬਰ »

ਏ.ਟੀ.ਯੂ. ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਮੁਲਾਕਾਤ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਆਲ ਟੈਂਪੂ ਵੈੱਲਫੇਅਰ ਐਸੋਸੀਏਸ਼ਨ (ਏ.ਟੀ.ਯੂ.) ਦੇ ਵਫ਼ਦ ਵਲੋਂ ਪ੍ਰਧਾਨ ਬਲਦੇਵ ਸਿੰਘ ਧਰੋੜ ਦੀ ਅਗਵਾਈ ਵਿਚ ਨਵ-ਨਿਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ, ਮੁਲਾਕਾਤ ਦੌਰਾਨ ਵਫ਼ਦ ਵਲੋਂ ...

ਪੂਰੀ ਖ਼ਬਰ »

ਏ.ਟੀ.ਯੂ. ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਮੁਲਾਕਾਤ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਆਲ ਟੈਂਪੂ ਵੈੱਲਫੇਅਰ ਐਸੋਸੀਏਸ਼ਨ (ਏ.ਟੀ.ਯੂ.) ਦੇ ਵਫ਼ਦ ਵਲੋਂ ਪ੍ਰਧਾਨ ਬਲਦੇਵ ਸਿੰਘ ਧਰੋੜ ਦੀ ਅਗਵਾਈ ਵਿਚ ਨਵ-ਨਿਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ, ਮੁਲਾਕਾਤ ਦੌਰਾਨ ਵਫ਼ਦ ਵਲੋਂ ...

ਪੂਰੀ ਖ਼ਬਰ »

'ਆਪ' ਦੀ ਹਿਮਾਚਲ, ਗੁਜਰਾਤ ਚੋਣਾਂ 'ਚ ਜਿੱਤ ਪੱਕੀ-ਪਰਮਪਾਲ ਬਾਵਾ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)- ਆਮ ਆਦਮੀ ਪਾਰਟੀ ਵਲੋਂ ਦਿੱਲੀ ਅਤੇ ਪੰਜਾਬ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੰੂ ਲੈ ਕੇ ਹਿਮਾਚਲ ਤੇ ਗੁਜਰਾਤ ਦੀਆਂ ਵਿਧਾਨਸਭਾ ਚੋਣਾਂ ਵਿਚ ਜਿੱਤ ਪੱਕੀ ਹੈ | ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਉਦਯੋਗ ਤੇ ਵਪਾਰ ਵਿੰਗ ਦੇ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਵਿਸ਼ੇਸ਼- ਡਾ: ਚਰਨਜੀਤ ਸਿੰਘ ਕੈਂਥ

ਲੁਧਿਆਣਾ - ਸ਼ਹਿਰ ਦੀ ਬੁੱਕਲ ਵਿਚ ਵਸੇ ਪਿੰਡ ਬੀਰਮੀ ਵਿਖੇ ਡਾ. ਚਰਨਜੀਤ ਸਿੰਘ ਕੈਂਥ ਦਾ ਜਨਮ ਪਿਤਾ ਗੁਰਨਾਮ ਸਿੰਘ ਦੇ ਘਰ ਮਾਤਾ ਸ੍ਰੀਮਤੀ ਗੁਰਦੇਵ ਕੌਰ ਦੀ ਕੁੱਖੋਂ ਸਾਲ 1964 ਵਿੱਚ ਹੋਇਆ | ਡਾ: ਕੈਂਥ ਨੇ ਮੁੱਢਲੀ ਪੜ੍ਹਾਈ ਪਿੰਡ ਦੇ ਸਰਕਾਰੀ ਸਕੂਲ ਤੋਂ ਕਰਨ ਉਪਰੰਤ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਭਾਜਪਾ ਦਾ ਬਿਸਤਰਾ ਗੋਲ ਕਰਨ ਲਈ ਕਾਹਲੇ-ਵਿਧਾਇਕ ਸੰਗੋਵਾਲ

ਫੁੱਲਾਂਵਾਲ, 29 ਨਵੰਬਰ (ਮਨਜੀਤ ਸਿੰਘ ਦੁੱਗਰੀ) - ਗੁਜਰਾਤ 'ਚ 1 ਦਸੰਬਰ ਨੂੰ ਪਹਿਲੇ ਦੌਰ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉੱਥੋਂ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਗੁਜਰਾਤ ਦੇ ਲੋਕ ਭਾਜਪਾ ਦਾ ਬਿਸਤਰਾ ਗੋਲ ਕਰਨ ਲਈ ਕਾਹਲੇ-ਵਿਧਾਇਕ ਸੰਗੋਵਾਲ

ਫੁੱਲਾਂਵਾਲ, 29 ਨਵੰਬਰ (ਮਨਜੀਤ ਸਿੰਘ ਦੁੱਗਰੀ) - ਗੁਜਰਾਤ 'ਚ 1 ਦਸੰਬਰ ਨੂੰ ਪਹਿਲੇ ਦੌਰ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉੱਥੋਂ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ 'ਚ ਸਾਲਾਨਾ ਖੇਡਾਂ ਕਰਵਾਈਆਂ

ਭਾਮੀਆਂ ਕਲਾਂ, 29 ਨਵੰਬਰ (ਜਤਿੰਦਰ ਭੰਬੀ)-ਦਰਸ਼ਨ ਅਕੈਡਮੀ ਭਾਮੀਆਂ ਕਲਾਂ (ਲੁਧਿ:) ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ | ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਰਾਜਦੀਪ ਕੌਰ ਔਲਖ, ਮੁੱਖ ਮਹਿਮਾਨ ਸਰਦਾਰ ਜੋਰਾਵਰ ਸਿੰਘ (ਚੈਅਰਮਨ ਸ਼ੂਗਰ ਮਿੱਲ), ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX