ਚੰਡੀਗੜ੍ਹ, 29 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੀ ਮਹੀਨਾਵਾਰ ਬੈਠਕ ਅੱਜ ਲਗਭਗ ਇਕ ਘੰਟੇ ਬਾਅਦ ਹੀ ਮੁਲਤਵੀ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਮੇਅਰ ਸਰਬਜੀਤ ਕੌਰ ਦੀ ਬੇਟੀ ਦੀ ਸਿਹਤ ਅਚਾਨਕ ਖ਼ਰਾਬ ਹੋਣ ਦੇ ਕਾਰਨ ਬੈਠਕ ਮੁਲਤਵੀ ਕਰ ਦਿੱਤੀ ਗਈ ਜਦ ਕਿ ਦੁਬਾਰਾ ਬੈਠਕ ਲਈ ਨਵੀਂ ਤਰੀਕ ਤੈਅ ਨਹੀਂ ਕੀਤੀ ਗਈ ਹੈ | ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਦਾ ਕਹਿਣਾ ਹੈ ਕਿ ਸਾਨੂੰ ਮੇਅਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਹੈ | ਜ਼ਿਕਰਯੋਗ ਹੈ ਕਿ ਲਗਭਗ ਇਕ ਘੰਟਾ ਚੱਲੀ ਬੈਠਕ ਵਿਚ ਕੇਬਲ ਆਪਰੇਟਰ ਵਲੋਂ ਸ਼ਹਿਰ ਵਿਚ ਲਗਾਈ ਗਈ ਕੇਬਲ ਦੀ ਤਾਰ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ | ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕੇਬਲ ਅਪਰੇਟਰ ਦੇ ਸਮਰਥਨ ਵਿਚ ਕਿਹਾ ਕਿ ਉਨ੍ਹਾਂ ਨੂੰ ਕੇਬਲ ਦੀਆਂ ਤਾਰਾਂ ਅੰਡਰ ਗਰਾੳਾੂਡ ਕਰਨ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ | ਦੋ ਦਿਨ ਪਹਿਲਾਂ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਵਿਚ ਫ਼ੈਸਲਾ ਹੋਇਆ ਸੀ ਕਿ ਜੋ ਵੀ ਕੇਬਲ ਦੀਆਂ ਤਾਰਾਂ ਸ਼ਹਿਰ ਵਿਚ ਲਟਕ ਰਹੀਆਂ ਹਨ ਉਨ੍ਹਾਂ ਨੂੰ ਅਜੇ ਜ਼ਬਤ ਨਾ ਕੀਤਾ ਜਾਵੇ, ਕੇਬਲ ਅਪਰੇਟਰਾਂ ਨੂੰ ਤਾਰ ਅੰਡਰਗਰਾੳਾੂਡ ਕਰਨ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ | ਨਗਰ ਨਿਗਮ ਬੈਠਕ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਯੋਗੇਸ਼ ਢੀਂਗਰਾ ਨੇ ਕਿਹਾ ਕਿ ਕਮੇਟੀ ਦੇ ਫ਼ੈਸਲੇ 'ਤੇ ਅਫ਼ਸਰਸ਼ਾਹੀ ਭਾਰੂ ਹੈ | ਕੇਬਲ ਦੀਆਂ ਤਾਰਾਂ ਨੂੰ ਹਟਾਉਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਭਾਜਪਾ ਕੌਂਸਲਰ ਕੰਵਰਜੀਤ ਰਾਣਾ ਨੇ ਕਿਹਾ ਉਨ੍ਹਾਂ ਦੇ ਵਾਰਡ ਵਿਚ ਕੇਬਲ ਅਤੇ ਇੰਟਰਨੈੱਟ ਦੀਆਂ ਤਾਰਾਂ ਕੱਟਣ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਕਾਂਗਰਸ ਦੇ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਕਿਹਾ ਬੱਚਿਆਂ ਦੇ ਪੇਪਰ ਚੱਲ ਰਹੇ ਹਨ | ਇਸ ਲਈ ਅਜੇ ਜੋ ਸ਼ਹਿਰ ਵਿਚ ਇੰਟਰਨੈੱਟ ਅਤੇ ਕੇਬਲ ਦੀਆਂ ਤਾਰਾਂ ਲਟਕ ਰਹੀਆਂ ਹਨ, ਨੂੰ ਹਟਾਉਣਾ ਨਹੀਂ ਚਾਹੀਦਾ | ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਫ਼ੈਸਲੇ ਦੀ ਉਲੰਘਣਾ ਨਹੀਂ ਕੀਤੀ ਹੈ | ਫਰਵਰੀ 2020 ਵਿਚ ਸਦਨ ਬੈਠਕ ਦਾ ਫ਼ੈਸਲਾ ਸੀ ਕਿ ਸ਼ਹਿਰ ਦੀਆਂ ਸਾਰੀਆਂ ਕੇਬਲ ਅਤੇ ਇੰਟਰਨੈੱਟ ਤਾਰਾਂ ਨੂੰ ਅੰਡਰਗਰਾੳਾੂਡ ਕੀਤਾ ਜਾਵੇ | ਇਸ ਫ਼ੈਸਲੇ ਨੂੰ ਉਨ੍ਹਾਂ ਨੇ ਲਾਗੂ ਕਰਵਾਇਆ ਸੀ | ਕੇਬਲ ਏਜੰਸੀ 'ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਲਈ ਨਗਰ ਨਿਗਮ ਨੂੰ ਮਾਲੀਆ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਤਾਰਾਂ ਨੂੰ ਹਟਾਉਣ ਦਾ ਫ਼ੈਸਲਾ ਨਗਰ ਨਿਗਮ ਅਤੇ ਸ਼ਹਿਰ ਦੀ ਭਲਾਈ ਲਈ ਲਿਆ ਗਿਆ ਹੈ |
ਚੰਡੀਗੜ੍ਹ, 29 ਨਵੰਬਰ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਦੇ ਸਕੂਲਾਂ (ਸਿੱਖਿਆ ਵਿਭਾਗ) ਵਿਚ ਸੈਂਕੜੇ ਗੈਸਟ/ਕੰਟਰੈਕਟ ਅਧਿਆਪਕ, ਜਿਨ੍ਹਾਂ ਨੂੰ ਨਿਯਮਾਂ ਤਹਿਤ ਰੈਗੂਲਰ ਅਧਿਆਪਕਾਂ ਵਾਂਗ ਮਨਜ਼ੂਰ ਜਾਂ ਗੈਰ-ਮਨਜ਼ੂਰਸ਼ੁਦਾ ਅਸਾਮੀਆਂ 'ਤੇ ਭਰਤੀ ਕੀਤਾ ਸੀ, ਵਲੋਂ ...
ਚੰਡੀਗੜ੍ਹ, 29 ਨਵੰਬਰ (ਅਜਾਇਬ ਸਿੰਘ ਔਜਲਾ) : ਸੀ.ਐਮ.ਸੀ ਰੋਡਜ਼ ਵਰਕਰਜ਼ ਯੂਨੀਅਨ ਚੰਡੀਗੜ੍ਹ ਦੇ ਸੱਦੇ 'ਤੇ ਅੱਜ ਨਗਰ ਨਿਗਮ ਦੇ ਸੜਕੀ ਮੁਲਾਜ਼ਮਾਂ ਨੇ ਨਿਗਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਬੂਥਾਂ ਦੇ ਮੁਲਾਜ਼ਮ ਸ਼ਾਮਿਲ ਹੋਏ | ...
ਚੰਡੀਗੜ੍ਹ, 29 ਨਵੰਬਰ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਜਨਤਾ ਨੇ ਭਾਜਪਾ ਤੇ ਜੇ.ਜੇ.ਪੀ ਦਾ ਸੁਪੜਾ ਸਾਫ਼ ਕਰ ਦਿੱਤਾ ਹੈ | ਉਨ੍ਹਾਂ ਕਿ ਗਠਜੋੜ ਨੂੰ ਆਪਣੀ ਹਾਰ ...
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉੱਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ...
ਚੰਡੀਗੜ੍ਹ, 29 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਬੁਲੇਟ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰਦਿਆਂ 22 ਲੱਖ ਰੁਪਏ ਦੀ ਕੀਮਤ ਦੇ ਚੋਰੀ ਦੇ 15 ਬੁਲੇਟ ਬਰਾਮਦ ...
ਐੱਸ. ਏ. ਐੱਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮੁਹਾਲੀ ਦੇ ਫੇਜ਼-8 ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਉਪਰੰਤ ਪੈਨਸ਼ਨਰਜ਼ ਵਲੋਂ ...
ਐੱਸ. ਏ. ਐੱਸ. ਨਗਰ, 29 ਨਵੰਬਰ (ਕੇ. ਐੱਸ. ਰਾਣਾ)-'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ 12ਵੀਂ 'ਸੀਸ ਮਾਰਗ ਯਾਤਰਾ' ਦਾ ਮੁਹਾਲੀ ਵਿਖੇ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸਥਾਨਕ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ...
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਨਾਮਕ 5 ਪ੍ਰੋਗਰਾਮਾਂ ...
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਗੇੜ ਦੀਆਂ ਗੁਜਰਾਤ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਦਾਅਵਾ ਕੀਤਾ ਕਿ 8 ਦਸੰਬਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ 'ਚ ਆਮ ਆਦਮੀ ਪਾਰਟੀ (ਆਪ) ਭਾਰੀ ਬਹੁਮਤ ਨਾਲ ਗੁਜਰਾਤ ਵਿਚ ...
ਡੇਰਾਬੱਸੀ, 29 ਨਵੰਬਰ (ਗੁਰਮੀਤ ਸਿੰਘ)-ਗੁਜਰਾਤ ਚੋਣਾਂ ਨੂੰ ਲੈ ਕੇ ਪੰਜਾਬ ਵਿਚੋਂ ਸ਼ਰਾਬ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ | ਇਸ ਨੂੰ ਲੈ ਕੇ ਅੰਤਰਰਾਜੀ ਸਰਹੱਦ 'ਤੇ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ...
ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ) - ਭਾਸ਼ਾ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਸਮਾਗਮਾਂ ਦੀ ਲੜੀ ਵਿਚ ਦਫ਼ਤਰ ਦੇ ਸਹਾਇਕ ਡਾਇਰੈਕਟਰ (ਪੰਜਾਬੀ, ਹਿੰਦੀ ਸੈੱਲ) ਭਾਸ਼ਾ ਵਿਭਾਗ ਚੰਡੀਗੜ੍ਹ ਵਲੋਂ ਸ਼ਿਵਾਲਿਕ ਪਬਲਿਕ ਸਕੂਲ ਸੈਕਟਰ 41 ਡੀ ਚੰਡੀਗੜ੍ਹ ਵਿਖੇ ਕਵੀ ...
ਚੰਡੀਗੜ੍ਹ, 29 ਨਵੰਬਰ (ਪ੍ਰੋ. ਅਵਤਾਰ ਸਿੰਘ) : ਸਾਡੀ ਰਸੋਈ ਵਿਚ ਉਹ ਸਾਰੇ ਤੱਤ ਮੌਜੂਦ ਹਨ, ਜੋ ਐਂਟੀ-ਬੈਕਟੀਰੀਅਲ ਗੁਣਾਂ ਤੋਂ ਲੈ ਕੇ ਐਂਟੀ-ਇੰਫਲੇਮੇਟਰੀ, ਐਂਟੀ-ਆਕਸੀਡੈਂਟ, ਐਂਟੀ-ਕਾਰਸੀਨੋਜੇਨਿਕ ਗੁਣਾਂ ਦਾ ਖਜ਼ਾਨਾ ਹਨ | ਸਾਨੂੰ ਸਿਰਫ਼ ਉਸ ਸਹੀ ਚੀਜ਼ ਦੀ ਸਹੀ ...
ਚੰਡੀਗੜ੍ਹ, 29 ਨਵੰਬਰ (ਨਵਿੰਦਰ ਸਿੰਘ ਬੜਿੰਗ)- ਆਲ ਇੰਡੀਆ ਪੋਸਟਲ ਇੰਪਲਾਈਜ਼ ਯੂਨੀਅਨ ਪੋਸਟ ਮੈਨ ਅਤੇ ਐਮ. ਟੀ. ਐਸ ਸਰਕਲ ਪੰਜਾਬ ਵਲੋਂ ਸੈਕਟਰ 17 ਸਥਿਤ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ, ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ...
ਚੰਡੀਗੜ੍ਹ, 29 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਸੈਕਟਰ 15-ਬੀ ਦੇ ਰਹਿਣ ਵਾਲੇ ਪੁਨੀਤ ਸਿੰਘਲ ਨੇ ਸਥਾਨਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ ਅਤੇ ਉਨ੍ਹਾਂ ਦਾ ਪਰਿਵਾਰ ਕਿਸੇ ਵਿਆਹ ਸਮਾਗਮ ਵਿਚ ਗਿਆ ਹੋਇਆ ਸੀ ਤਾਂ ...
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਨਾਬਾਲਗ ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਹੈ, ਦੀ ਪਛਾਣ ਆਸ਼ੂ (12) ਵਾਸੀ ਸੁਖਨਾ ਕਾਲੋਨੀ ਜ਼ੀਰਕਪੁਰ ਵਜੋਂ ਹੋਈ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ...
ਐੱਸ. ਏ. ਐੱਸ. ਨਗਰ, 29 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਫੌਰੀ ਤੌਰ 'ਤੇ ਸ਼ੁਰੂ ਕਰਨ ਦੀ ਮੰਗ ਕਰਦਿਆਂ ...
ਐੱਸ. ਏ. ਐੱਸ. ਨਗਰ, 29 ਨਵੰਬਰ (ਕੇ. ਐੱਸ. ਰਾਣਾ)-ਭਾਰਤ ਦੇ ਰਾਸ਼ਟਰਪਤੀ ਹਰਿਆਣਾ ਅਤੇ ਚੰਡੀਗੜ੍ਹ ਵਿਖੇ ਦੌਰੇ 'ਤੇ ਆ ਰਹੇ ਹਨ, ਦੀ ਆਮਦ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਅਮਿਤ ਤਲਵਾੜ ਵਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ...
ਐੱਸ. ਏ. ਐੱਸ. ਨਗਰ, 29 ਨਵੰਬਰ (ਕੇ. ਐੱਸ. ਰਾਣਾ)-ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਅਤੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਚੁਕੇ ਸੰਜੀਵ ਵਸ਼ਿਸ਼ਟ ਨੇ ਦਾਅਵਾ ਕੀਤਾ ਹੈ ਕਿ ਗੁਜਰਾਤ 'ਚ ਲੋਕ ਖੁੱਲ੍ਹ ਕੇ ਭਾਜਪਾ ਦੇ ਹੱਕ 'ਚ ਆ ਗਏ ਹਨ ਅਤੇ ...
ਐੱਸ. ਏ. ਐੱਸ. ਨਗਰ, 29 ਨਵੰਬਰ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਦੇ ਇਕ ਟੋਭੇ ਕੋਲੋਂ ਨਸੀਬ ਕੌਰ ਵਾਸੀ ਅਬੋਹਰ ਨਾਂਅ ਦੀ ਲੜਕੀ ਦੀ ਲਾਸ਼ ਮਿਲਣ ਦੇ ਮਾਮਲੇ 'ਚ ਗਿ੍ਫ਼ਤਾਰ ਬਰਖਾਸਤ ਥਾਣੇਦਾਰ ਰਸ਼ਪ੍ਰੀਤ ਸਿੰਘ ਨੂੰ ਪਿਛਲਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ...
ਐੱਸ. ਏ. ਐੱਸ. ਨਗਰ, 29 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਕਾਰਵਾਈ ਕਰਦਿਆਂ ਅੱਜ ਫੇਜ਼-9, 10 ਅਤੇ 11 'ਚ ਖੜ੍ਹਦੀਆਂ ਰੇਹੜੀਆਂ-ਫੜ੍ਹੀਆਂ, ਚਾਹ ਦੇ ਖੋਖੇ, ਫੜ੍ਹੀਨੁਮਾ ਢਾਬੇ ਅਤੇ ਦੁਕਾਨਾਂ ਅੱਗੇ ਬਰਾਂਡਿਆਂ 'ਚ ਪਿਆ ਸਾਮਾਨ ...
ਮਾਜਰੀ, 29 ਨਵੰਬਰ (ਕੁਲਵੰਤ ਸਿੰਘ ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਅਭੀਪੁਰ ਵਿਖੇ ਚੋਰੀ ਛਿਪੇ ਰਾਤ ਸਮੇਂ ਹੋ ਰਹੀ ਨਾਜਾਇਜ਼ ਮਾਈਨਿੰਗ ਸੰਬੰਧੀ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਪੁਲਿਸ, ਮਾਈਨਿੰਗ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ...
ਪੰਚਕੂਲਾ, 29 ਨਵੰਬਰ (ਕਪਿਲ)-ਕ੍ਰਾਈਮ ਬ੍ਰਾਂਚ-26 ਨੇ ਪੰਚਕੂਲਾ 'ਚ ਏ. ਟੀ. ਐੱਮ. ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਕ੍ਰਾਈਮ ਬ੍ਰਾਂਚ ਸੈਕਟਰ-26 ਦੇ ਇੰਸਪੈਕਟਰ ਮਹਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਅਭੈਪੁਰ ਸੈਕਟਰ-19 'ਚ ਏ. ਟੀ. ...
ਐੱਸ. ਏ. ਐੱਸ. ਨਗਰ, 29 ਨਵੰਬਰ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਵਲੋਂ ਹੈਾਡ ਗ੍ਰਨੇਡ ਮਿਲਣ ਦੇ ਮਾਮਲੇ 'ਚ ਅੱਜ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਦੀ ਗਿ੍ਫ਼ਤਾਰੀ ਪਾ ਕੇ ਉਸ ਨੂੰ ਐੱਨ. ਆਈ. ਏ. ਦੀ ਸਪੈਸ਼ਲ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਵਿਚ ...
ਐੱਸ. ਏ. ਐੱਸ. ਨਗਰ, 29 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਜ਼ਿਲੇ੍ਹ 'ਚ ਕਾਫ਼ੀ ਅਰਸੇ ਤੋਂ ਪ੍ਰਾਪਰਟੀ ਦੇ ਕਾਰੋਬਾਰ 'ਚ ਧੋਖਾਧੜੀ ਅਤੇ ਬਿਨਾਂ ਲਾਇਸੰਸ ਤੋਂ ਇੰਮੀਗ੍ਰੇਸ਼ਨ ਕੰਪਨੀਆਂ ਚਲਾਉਣ ਵਾਲੇ ਆਪਣਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਚਲਾਉਂਦੇ ਆ ਰਹੇ ਹਨ, ਜਿਨ੍ਹਾਂ ...
ਖਰੜ, 29 ਨਵੰਬਰ (ਗੁਰਮੁੱਖ ਸਿੰਘ ਮਾਨ)-'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ 12ਵੀਂ ਸੀਸ ਮਾਰਗ ਯਾਤਰਾ ਦਾ ਖਰੜ ਵਿਖੇ ਪਹੁੰਚਣ 'ਤੇ ਖਰੜ ਪ੍ਰਸ਼ਾਸਨ ਵਲੋਂ ਐਸ. ਡੀ. ਐਮ. ਕੰਪਲੈਕਸ ਅੱਗੇ ਤਹਿਸੀਲਦਾਰ ਜਸਵਿੰਦਰ ...
ਖਰੜ, 29 ਨਵੰਬਰ (ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਚੋਰੀ ਸੰਬੰਧੀ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਖਰੜ ਦੇ ਏ. ਐੱਸ. ਆਈ. ਕਰਮਵੀਰ ਸਿੰਘ ਨੇ ਦੱਸਿਆ ਕਿ ਪਿੰਡ ਤੋਲੇ ਮਾਜਰਾ ਦੇ ਸਾਬਕਾ ਸਰਪੰਚ ਸਵਰਨਜੀਤ ਸਿੰਘ ਨੇ ਪੁਲਿਸ ਪਾਸ ਰਿਪੋਰਟ ਦਰਜ ਕਰਵਾਈ ਸੀ ਕਿ ਉਸ ਦੇ ਘਰ 'ਚ 2 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX