ਤਾਜਾ ਖ਼ਬਰਾਂ


ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  7 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  11 minutes ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  14 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  29 minutes ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  34 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 1 hour ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 1 hour ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 1 hour ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 1 hour ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 3 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 3 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 3 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 4 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 4 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਸੰਗਰੂਰ

ਸ਼੍ਰੋਮਣੀ ਕਮੇਟੀ ਨਾਲ ਲਿਖਤੀ ਗੱਲਬਾਤ ਕਰਕੇ ਸਰਕਾਰ ਮੈਡੀਕਲ ਕਾਲਜ ਬਣਾਉਣ ਦਾ ਰਾਹ ਪੱਧਰਾ ਕਰੇ-ਭਾਈ ਲੌਂਗੋਵਾਲ

ਲੌਂਗੋਵਾਲ­ 29 ਨਵੰਬਰ (ਵਿਨੋਦ­ ਖੰਨਾ)-ਪੰਜਾਬ ਸਰਕਾਰ ਵਲੋਂ ਸ੍ਰੀ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਸੰਬੰਧੀ ਪੈਦਾ ਹੋਏ ਰੇੜਕੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੰਭੀਰ ਰੁਖ ਅਖ਼ਤਿਆਰ ਕਰ ਲਿਆ ਹੈ | ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅੱਜ ਵੀ ਉਕਤ ਥਾਂ 'ਤੇ ਮੈਡੀਕਲ ਕਾਲਜ ਬਨਵਾਉਣ ਲਈ ਤਿਆਰ ਹੈ ਪਰ ਇਸ ਮਸਲੇ 'ਤੇ ਸਰਕਾਰ ਨੇ ਜ਼ਮੀਨ ਦੀ ਅਸਲ ਮਾਲਕ ਸ਼੍ਰੋਮਣੀ ਕਮੇਟੀ ਨਾਲ ਕੋਈ ਲਿਖਤੀ ਤਾਲਮੇਲ ਕਰਨ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 1964 ਤੋਂ ਪੰਜਾਬ ਸਰਕਾਰ ਨੇ ਇਸ ਜ਼ਮੀਨ ਨੂੰ ਸਿੱਖ ਗੁਰਦੁਆਰਾ ਐਲਾਨ ਦਿੱਤਾ ਸੀ ਜਿਸ ਦਾ ਮਤਲਬ ਇਹ ਜ਼ਮੀਨ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਹੇਠ ਹੈ | ਇਸ ਲਈ ਇਹ ਜ਼ਮੀਨ ਕੋਈ ਵੀ ਅਣਅਧਿਕਾਰਤ ਕਮੇਟੀ ਕਿਸੇ ਨੂੰ ਤੋਹਫ਼ੇ 'ਚ ਨਹੀਂ ਦੇ ਸਕਦੀ | ਉਨ੍ਹਾਂ ਕਿਹਾ ਕਿ ਪੈਦਾ ਹੋਏ ਰੇੜਕੇ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਨੇ ਸਬ ਕਮੇਟੀ ਦਾ ਗਠਨ ਕੀਤਾ ਤਾਂ ਸਬ ਕਮੇਟੀ ਦੀ ਰਿਪੋਰਟ 'ਤੇ ਸ਼ੋ੍ਰਮਣੀ ਕਮੇਟੀ 'ਚ ਪ੍ਰਵਾਨ ਹੋਇਆ ਕਿ ਸ਼੍ਰੋਮਣੀ ਕਮੇਟੀ ਇਲਾਕੇ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਤੇ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੰੁਦੀ ਜਿਸ ਨਾਲ ਸੰਗਤਾਂ ਦੇ ਹਿਰਦੇ ਨੂੰ ਠੇਸ ਪੁੱਜੇ | ਜੇਕਰ ਪੰਜਾਬ ਸਰਕਾਰ ਇਸ ਰਕਬੇ ਨੂੰ ਲੈਣਾ ਚਾਹੰੁਦੀ ਹੈ ਤਾਂ ਸ਼੍ਰੋਮਣੀ ਕਮੇਟੀ ਨਾਲ ਲਿਖਤੀ ਗੱਲਬਾਤ ਕਰੇ ਤਾਂ ਜੋ ਸ਼੍ਰੋਮਣੀ ਕਮੇਟੀ ਦੇ ਹੱਕ ਮਹਿਫ਼ੂਜ਼ ਰਹਿ ਸਕਣ | ਸ਼ੋ੍ਰ.ਅ.ਦ. ਦੇ ਹਲਕਾ ਸੰਗਰੂਰ ਤੋਂ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਿਨਾਂ ਕਿਸੇ ਵਿਵਾਦ ਦੇ ਮਸਤੂਆਣਾ ਸਾਹਿਬ ਵਿਖੇ ਹੀ ਹਰ ਹਾਲਤ 'ਚ ਮੈਡੀਕਲ ਕਾਲਜ ਦਾ ਨਿਰਮਾਣ ਚਾਹੰੁਦਾ ਹੈ | ਇਸ ਲਈ ਸਰਕਾਰ ਜਾਂ ਤਾਂ ਵਿਵਾਦ ਰਹਿਤ ਜ਼ਮੀਨ ਦੀ ਚੋਣ ਕਰੇ ਜਾਂ ਸ਼ੋ੍ਰਮਣੀ ਕਮੇਟੀ ਨਾਲ ਲਿਖਤੀ ਕਾਰਵਾਈ ਕਰਨ ਲਈ ਅੱਗੇ ਆਵੇ | ਮੀਟਿੰਗ ਨੂੰ ਹਲਕਾ ਸੁਨਾਮ ਤੋਂ ਇੰਚਾਰਜ਼ ਬਲਦੇਵ ਸਿੰਘ ਮਾਨ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਭੁਪਿੰਦਰ ਸਿੰਘ ਭਲਵਾਨ, ਜਥੇ. ਤੇਜਾ ਸਿੰਘ ਕਮਾਲਪੁਰ, ਅਮਰਜੀਤ ਸਿੰਘ ਬਡਰੁੱਖਾਂ ਅਤੇ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਸੰਬੋਧਨ ਕੀਤਾ | ਇਸ ਮੌਕੇ ਅੰਤਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਥੇ. ਉਦੇ ਸਿੰਘ, ਬਲਵਿੰਦਰ ਸਿੰਘ ਕੈਂਬੋਵਾਲ, ਜਤਿੰਦਰ ਸਿੰਘ ਦਿਆਲਗੜ੍ਹ, ਅਵਤਾਰ ਸਿੰਘ ਦੁੱਲਟ, ਗੁਰਜੰਟ ਸਿੰਘ ਦੁੱਲਟ, ਨਿਹਾਲ ਸਿੰਘ ਉੱਪਲੀ, ਮਾਨ ਸਿੰਘ ਦਿਆਲਗੜ੍ਹ, ਭੁਪਿੰਦਰ ਸਿੰਘ ਢੱਡਰੀਆਂ, ਪਰਮਜੀਤ ਸਿੰਘ ਸਿੱਧੂ, ਰਿੰਕੂ ਉੱਭਾਵਾਲ, ਅਮਰਜੀਤ ਸਿੰਘ ਜੈਦ, ਦਰਸ਼ਨ ਸਿੰਘ ਪੀ. ਏ., ਸੁਰਜੀਤ ਸਿੰਘ ਢੱਡਰੀਆਂ, ਗੁਰਪ੍ਰੀਤ ਸਿੰਘ ਸ਼ੇਰੋ, ਜਗਸੀਰ ਸਿੰਘ ਗਾਂਧੀ ਤੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |

ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ 'ਚ ਵਧਿਆ ਰੋਸ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੇ ਆਈ. ਸੀ. ਡੀ. ਐਸ. ਵਿੰਗ ਦੇ ਦਫਤਰਾਂ 'ਚ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਲੈਰੀਕਲ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਦੇ ...

ਪੂਰੀ ਖ਼ਬਰ »

ਅਮਰਗੜ੍ਹ ਵਿਖੇ 6.69 ਕਰੋੜ ਨਾਲ ਉਸਾਰਿਆ ਜਾਵੇਗਾ ਤਹਿਸੀਲ ਕੰਪਲੈਕਸ

ਅਮਰਗੜ੍ਹ, 29 ਨਵੰਬਰ (ਸੁਖਜਿੰਦਰ ਸਿੰਘ ਝੱਲ)-ਪਿਛਲੀ ਸਰਕਾਰ ਵਲੋਂ ਮਲੇਰਕੋਟਲਾ ਜ਼ਿਲ੍ਹਾ ਬਣਾਏ ਜਾਣ ਉਪਰੰਤ ਸਬ-ਤਹਿਸੀਲ ਤੋਂ ਤਹਿਸੀਲ ਬਣੇ ਅਮਰਗੜ੍ਹ ਵਿਖੇ ਉਸਾਰੇ ਜਾਣ ਵਾਲੇ ਤਹਿਸੀਲ ਕੰਪਲੈਕਸ ਲਈ ਪੰਜਾਬ ਸਰਕਾਰ ਵਲੋਂ 6.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਿਵਲ ਹਸਪਤਾਲ ਧੂਰੀ ਦਾ ਅਚਨਚੇਤ ਦੌਰਾ

ਧੂਰੀ, 29 ਨਵੰਬਰ (ਸੰਜੇ ਲਹਿਰੀ)-ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ. ਡੀ. ਐਮ. ਧੂਰੀ ਅਮਿਤ ਕੁਮਾਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ ਡਾ. ਵਿਕਾਸ ਧੀਰ ਨੂੰ ਨਾਲ ਲੈ ਕੇ ਸਿਵਲ ਹਸਪਤਾਲ ਧੂਰੀ ਦਾ ਅਚਨਚੇਤ ਦੌਰਾ ਕੀਤਾ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

200 ਲੀਟਰ ਲਾਹਣ ਸਮੇਤ ਇਕ ਕਾਬੂ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਥਾਨਕ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਇਕ ਵਿਅਕਤੀ ਦੇ ਘਰ ਰੇਡ ਕਰਕੇ 200 ਲੀਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਗੁਜਰਾਤ ਨੰਬਰੀ ਕੈਂਟਰ 'ਚੋਂ ਹਜ਼ਾਰਾ ਬੋਤਲਾਂ ਸ਼ਰਾਬ ਬਰਾਮਦ

ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ)-ਬੀਤੀ ਰਾਤ ਐਕਸਾਈਜ਼ ਵਿਭਾਗ ਵਲੋਂ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਧੂਰੀ ਤੋਂ ਦੂਸਰੇ ਸੂਬੇ ਨੂੰ ਜਾ ਰਹੀ ਅੰਗਰੇਜ਼ੀ ਸ਼ਰਾਬ ਦੀਆਂ ਲਗਪਗ 400 ਪੇਟੀਆਂ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਆਬਕਾਰੀ ਵਿਭਾਗ ਤੇ ...

ਪੂਰੀ ਖ਼ਬਰ »

ਐਸ. ਐਸ. ਪੀ ਅਵਨੀਤ ਕੌਰ ਸਿੱਧੂ ਨੇ ਸੰਦੌੜ ਸਕੂਲ ਦੇ ਬੱਚਿਆਂ ਨਾਲ ਕੀਤੇ ਜ਼ਿੰਦਗੀ ਦੇ ਤਜਰਬੇ ਸਾਂਝੇ

ਸੰਦੌੜ, 29 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਮਲੇਰਕੋਟਲਾ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਤੇ ਸਮਾਜਿਕ ਕੁਰੀਤੀਆਂ ਤੋਂ ਸੁਚੇਤ ਰਹਿਣ ਲਈ ਇਕ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਗਰੀਬ ਕਲਿਆਣ ਯੋਜਨਾ ਦੀ ਕਣਕ 'ਤੇ ਕੱਟ ਲਗਾਏ ਜਾਣ ਕਾਰਨ ਜ਼ਿਲ੍ਹਾ ਸੰਗਰੂਰ ਦੇ 18 ਹਜ਼ਾਰ ਲਾਭਪਾਤਰੀ ਰਹਿਣਗੇ ਮੁਫ਼ਤ ਦੀ ਕਣਕ ਤੋਂ ਵਾਂਝੇ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-2021-22 ਦੇ ਮਾਲੀ ਵਰੇ੍ਹ ਦੀ ਤੀਜੀ ਤਿਮਾਹੀ ਲਈ ਪੰਜਾਬ ਨੂੰ ਗਰੀਬ ਕਲਿਆਣ ਯੋਜਨਾ ਤਹਿਤ ਮਿਲਣ ਵਾਲੀ ਕਣਕ 'ਤੇ ਕੇਂਦਰ ਸਰਕਾਰ ਵਲੋਂ ਕੱਟ ਲਗਾਏ ਜਾਣ ਕਾਰਨ ਜ਼ਿਲ੍ਹਾ ਸੰਗਰੂਰ ਦੇ 18 ਹਜ਼ਾਰ ਪਰਿਵਾਰ ਮੁਫਤ ਦੀ ਕਣਕ ਤੋਂ ਵਾਂਝੇ ਰਹਿਣਗੇ | ...

ਪੂਰੀ ਖ਼ਬਰ »

ਮਗਨਰੇਗਾ ਆਗੂਆਂ ਦਾ ਵਫਦ ਏ. ਡੀ. ਸੀ. ਨੂੰ ਮਿਲਿਆ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਡੈਮੋਕਰੇਟਿਕ ਮਨਰੇਗਾ ਫਰੰਟ (ਡੀ. ਐਮ. ਐਫ.) ਜ਼ਿਲ੍ਹਾ ਸੰਗਰੂਰ ਦਾ ਵਫਦ ਏ. ਡੀ. ਸੀ. (ਵਿਕਾਸ) ਸੰਗਰੂਰ ਵਰਜੀਤ ਵਾਲੀਆ ਨੂੰ ਮਿਲਿਆ ਜਿਸ ਅੰਦਰ 19 ਪਿੰਡਾਂ ਦੇ ਮਨਰੇਗਾ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮÏਕੇ ...

ਪੂਰੀ ਖ਼ਬਰ »

ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਸੰਵਿਧਾਨ ਦਿਵਸ ਮਨਾਇਆ

ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ)-14ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਨਾਭਾ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਕਾਲਜ ਬਰੜਵਾਲ ਦੇ ਐਨ. ਸੀ. ਸੀ. ਕੈਡਿਟਾਂ ਨੇ ਸੰਵਿਧਾਨ ਦਿਵਸ ਮਨਾਇਆ | ਇਸ ਮÏਕੇ ਕਾਲਜ ਦੇ ਪਿ੍ੰਸੀਪਲ ਡਾ. (ਮੇਜਰ) ਬਲਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਮੈਡਮ ਸ਼ਮਸ਼ਾਦ ਨੇ ਸਕੂਲ ਮੁਖੀ ਵਜੋਂ ਅਹੁਦਾ ਸੰਭਾਲਿਆ

ਮਲੇਰਕੋਟਲਾ, 29 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਪਿੰਡ ਮੁਬਾਰਕਪੁਰ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਦਾ ਜੋ ਅਹੁਦਾ ਪਿਛਲੇ ਕਈ ਮਹੀਨਿਆਂ ਤੋਂ ਖ਼ਾਲੀ ਪਿਆ ਸੀ | ਉਹ ਬਤÏਰ ਮੁਖੀ ਮੁੱਖ ਅਧਿਆਪਕਾ ਸ਼ਮਸ਼ਾਦ ਨੇ ਸੰਭਾਲ ਲਿਆ | ਇਸ ਤੋਂ ਪਹਿਲਾਂ ਮੈਡਮ ...

ਪੂਰੀ ਖ਼ਬਰ »

14 ਸਾਲਾਂ ਬਾਅਦ ਭਾਰਤ ਨੂੰ ਜਿੱਤ ਦਿਵਾ ਕੇ ਪਰਤੀ ਖਿਡਾਰਣ ਦਾ ਪਿੰਡ ਵਾਸੀਆਂ ਕੀਤਾ ਸਵਾਗਤ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੀ ਸਰਬਜੀਤ ਕੌਰ ਨੇ ਥਾਈਲੈਂਡ ਵਿਖੇ ਹੋਈ 14ਵੀਂ ਏਸ਼ੀਆਈ ਡਰੈਗਨ ਬੋਟ ਚੈਂਪੀਅਨਸ਼ਿਪ 'ਚੋਂ 2 ਕਾਂਸੀ ਦੇ ਤਗਮੇ ਜਿੱਤ ਕੇ 14 ਸਾਲਾਂ ਬਾਅਦ ਭਾਰਤ ਨੂੰ ਮਾਣ ਦਿਵਾਉਂਦਿਆਂ ਦੇਸ਼ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ 'ਚ ਭਾਜਪਾ ਦੀ ਜਿੱਤ ਨਿਸਚਿਤ-ਪੂਨੀਆ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਪਾਰਟੀ ਦੇ ਕਿਸਾਨ ਮੋਰਚੇ ਦੇ ਕੌਮੀ ਮੀਤ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਦਿੱਲੀ ਮਿਊਾਸੀਪਲ ਕਾਰਪੋਰੇਸ਼ਨ ਚੋਣਾਂ 'ਚ ਭਾਜਪਾ ਮੁੜ ਵੱਡੇ ਬਹੁਮਤ ਨਾਲ ਚੋਣ ...

ਪੂਰੀ ਖ਼ਬਰ »

ਪੇਂਡੂ ਅਨਾਜ ਮੰਡੀ ਨੂੰ ਮਾਰਕੀਟ ਕਮੇਟੀ ਧੂਰੀ ਨਾਲ ਜੋੜਨ ਦੀ ਮੰਗ

ਧੂਰੀ, 29 ਨਵੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਤੋਂ ਦਿਹਾਤੀ ਸਰਕਲ ਪ੍ਰਧਾਨ ਜਥੇਦਾਰ ਹਾਕਮ ਸਿੰਘ ਢਢੋਗਲ ਨੇ ਸਰਕਾਰ ਪਾਸੋਂ ਮੰਗ ਕਰਦਿਆਂ ਲੋਕਾਂ ਦੀ ਅਪੀਲ ਪੱਤਰਕਾਰਾਂ ਨਾਲ ਸਾਂਝੀ ਕਰਦੇ ਕਿਹਾ ਕਿ ਪੇਂਡੂ ਖਰੀਦ ਕੇਂਦਰ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ

ਖਨੌਰੀ, 29 ਨਵੰਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਨੇੜਲੇ ਹਰਿਆਣਾ ਸੂਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਸਵੇਰੇ ਪਹਿਲਾਂ ਸ੍ਰੀ ਅਖੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦਾ ਲਗਾਇਆ ਟੂਰ

ਲਹਿਰਾਗਾਗਾ, 29 ਨਵੰਬਰ (ਕੰਵਲਜੀਤ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਦੇ ਆਈ. ਟੀ. ਟਰੇਡ ਦੇ ਵਿਦਿਆਰਥੀਆਂ ਦਾ ਟੂਰ ਪਿ੍ੰਸੀਪਲ ਇਕਬਾਲ ਸਿੰਘ ਦੀ ਅਗਵਾਈ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲਗਾਇਆ ਗਿਆ | ਆਈ. ਟੀ. ਅਧਿਆਪਕਾ ...

ਪੂਰੀ ਖ਼ਬਰ »

ਭਾਜਪਾ ਦੇ ਸਾਰੇ ਜ਼ਿਲ੍ਹਾ ਦਫਤਰ ਮਾਰਚ ਤੱਕ ਹੋਣਗੇ ਮੁਕੰਮਲ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਜ਼ਿਲ੍ਹਾ ਪੱਧਰ 'ਤੇ ਪਾਰਟੀ ਦਫਤਰ ਮਾਰਚ 2023 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਹੈ | ਪਾਰਟੀ ਦੇ ਪੰਜਾਬ 'ਚ 33 ਸਿਆਸੀ ਜ਼ਿਲ੍ਹੇ ਹਨ ਪਰ ਜ਼ਿਲ੍ਹਾ ਦਫਤਰ ਕੇਵਲ ਰਾਜ ਦੇ 23 ...

ਪੂਰੀ ਖ਼ਬਰ »

ਮੈਂ ਆਪਣੇ ਜੱਦੀ ਹਲਕੇ ਸੰਗਰੂਰ 'ਚ ਹੀ ਰੱਖਾਂਗਾ ਸਿਆਸੀ ਤੇ ਸਮਾਜਿਕ ਸਰਗਰਮੀਆਂ-ਬਾਬੂ ਪ੍ਰਕਾਸ਼ ਚੰਦ ਗਰਗ

ਸੰਗਰੂਰ, 29 ਨਵੰਬਰ (ਦਮਨਜੀਤ ਸਿੰਘ)-ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸਪੱਸ਼ਟ ਕੀਤਾ ਹੈ ਕਿ ਉਹ ਵਿਧਾਨ ਸਭਾ ਹਲਕਾ ਸੰਗਰੂਰ ਵਿਚ ਹੀ ਆਪਣੀਆਂ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਜਾਰੀ ਰੱਖਣਗੇ | ਇਥੇ ਗੱਲਬਾਤ ...

ਪੂਰੀ ਖ਼ਬਰ »

ਮੈਂ ਆਪਣੇ ਜੱਦੀ ਹਲਕੇ ਸੰਗਰੂਰ 'ਚ ਹੀ ਰੱਖਾਂਗਾ ਸਿਆਸੀ ਤੇ ਸਮਾਜਿਕ ਸਰਗਰਮੀਆਂ-ਬਾਬੂ ਪ੍ਰਕਾਸ਼ ਚੰਦ ਗਰਗ

ਸੰਗਰੂਰ, 29 ਨਵੰਬਰ (ਦਮਨਜੀਤ ਸਿੰਘ)-ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸਪੱਸ਼ਟ ਕੀਤਾ ਹੈ ਕਿ ਉਹ ਵਿਧਾਨ ਸਭਾ ਹਲਕਾ ਸੰਗਰੂਰ ਵਿਚ ਹੀ ਆਪਣੀਆਂ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਜਾਰੀ ਰੱਖਣਗੇ | ਇਥੇ ਗੱਲਬਾਤ ...

ਪੂਰੀ ਖ਼ਬਰ »

ਸੀਬਾ ਸਕੂਲ 'ਚ 'ਪੰਜਾਬੀ ਨੌਜਵਾਨਾਂ ਦੇ ਪ੍ਰਵਾਸ' ਵਿਸ਼ੇ 'ਤੇ ਸਹੋਦਿਆ ਸਕੂਲ ਵਾਦ-ਵਿਵਾਦ ਮੁਕਾਬਲਾ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ)-ਜ਼ਿਲ੍ਹਾ ਸੰਗਰੂਰ ਦੇ ਸੀ. ਬੀ. ਐਸ. ਈ. ਸਕੂਲਾਂ ਦੇ ਫਾਲਕਨ ਸਹੋਦਿਆ ਦੇ ਅੰਤਰ ਸਕੂਲ ਵਾਦ-ਵਿਵਾਦ ਮੁਕਾਬਲੇ ਸਥਾਨਕ ਸੀਬਾ ਸਕੂਲ ਵਿਚ ਹੋਏ | ਜਿਸ 'ਚ 15 ਸਕੂਲਾਂ ਦੇ 30 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦਾ ਵਿਸ਼ਾ 'ਪੰਜਾਬੀ ਨੌਜਵਾਨ ਦੇ ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਚੱਠਾ

ਧੂਰੀ, 29 ਨਵੰਬਰ (ਸੰਜੇ ਲਹਿਰੀ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਤੇ ਆਲ ਇੰਡੀਆ ਐਫ. ਸੀ. ਆਈ. ਐਗਜ਼ੀਕਿਊਟਿਵ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਜੋ ਕਿ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਹਮਾਇਤ ਲਈ ਗੁਜਰਾਤ ਗਏ ...

ਪੂਰੀ ਖ਼ਬਰ »

ਇੱਕੋ ਛੱਤ ਹੇਠ ਹੋਣਗੇ ਲੋਕਾਂ ਦੇ ਸਾਰੇ ਸਬ ਡਵੀਜ਼ਨ ਪੱਧਰ ਦੇ ਕੰਮ-ਚੀਮਾ

ਦਿੜ੍ਹਬਾ ਮੰਡੀ, 29 ਨਵੰਬਰ (ਪਰਵਿੰਦਰ ਸੋਨੰੂ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰਕੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ...

ਪੂਰੀ ਖ਼ਬਰ »

ਇੱਕੋ ਛੱਤ ਹੇਠ ਹੋਣਗੇ ਲੋਕਾਂ ਦੇ ਸਾਰੇ ਸਬ ਡਵੀਜ਼ਨ ਪੱਧਰ ਦੇ ਕੰਮ-ਚੀਮਾ

ਦਿੜ੍ਹਬਾ ਮੰਡੀ, 29 ਨਵੰਬਰ (ਪਰਵਿੰਦਰ ਸੋਨੰੂ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰਕੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ...

ਪੂਰੀ ਖ਼ਬਰ »

ਪਾਵਰਕਾਮ ਸੀ. ਐੱਚ. ਬੀ. ਤੇ ਡਬਲਿਊ ਠੇਕਾ ਕਾਮੇ 10 ਨੂੰ ਬਿਜਲੀ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ...

ਪੂਰੀ ਖ਼ਬਰ »

ਚੀਮਾ ਵਿਖੇ 4.46 ਕਰੋੜ ਦੀ ਲਾਗਤ ਨਾਲ ਬਣੇਗਾ ਸਬ ਤਹਿਸੀਲ ਕੰਪਲੈਕਸ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, ਚੀਮਾ ਮੰਡੀ, 29 ਨਵੰਬਰ (ਸੱਗੂ, ਭੁੱਲਰ, ਧਾਲੀਵਾਲ, ਸ਼ੇਰੋਂ, ਮੱਕੜ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਖਿਡਾਰਨ ਨਵਜੋਤ ਕੌਰ ਸਟੇਟ ਪੱਧਰੀ ਖੇਡਾਂ 'ਚ ਰਹੀ ਅੱਵਲ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ)-ਮੋਹਾਲੀ ਵਿਖੇ ਵੱਖ-ਵੱਖ ਜ਼ਿਲਿ੍ਹਆਂ ਵਿਚਕਾਰ ਹੋਈਆਂ ਸਟੇਟ ਪੱਧਰੀ ਖੇਡਾਂ 'ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਬਖੋਰਾ ਖ਼ੁਰਦ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਜ਼ਿਲ੍ਹਾ ਸੰਗਰੂਰ ਦੀ ਕਬੱਡੀ ਦੀ ਟੀਮ ਵਲੋਂ ਖੇਡੀ ...

ਪੂਰੀ ਖ਼ਬਰ »

ਦੂਜਾ ਕਬੱਡੀ ਕੱਪ ਕੱਲ੍ਹ ਤੋਂ

ਅਮਰਗੜ੍ਹ, 29 ਨਵੰਬਰ (ਸੁਖਜਿੰਦਰ ਸਿੰਘ ਝੱਲ)-ਜਿਮ ਹੈਲਥ ਬੁਆਏਜ਼ ਸਪੋਰਟਸ ਤੇ ਵੈੱਲਫੇਅਰ ਕਲੱਬ ਵਲੋਂ ਪਿੰਡ ਝੱਲ ਵਿਖੇ 1-2 ਦਸੰਬਰ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਕੱਪ 'ਚ ਇਕ ਪਿੰਡ ਓਪਨ ਦਾ ਪਹਿਲਾ ਇਨਾਮ 51 ...

ਪੂਰੀ ਖ਼ਬਰ »

ਖਿਡਾਰਨ ਨਵਜੋਤ ਕੌਰ ਸਟੇਟ ਪੱਧਰੀ ਖੇਡਾਂ 'ਚ ਰਹੀ ਅੱਵਲ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ)-ਮੋਹਾਲੀ ਵਿਖੇ ਵੱਖ-ਵੱਖ ਜ਼ਿਲਿ੍ਹਆਂ ਵਿਚਕਾਰ ਹੋਈਆਂ ਸਟੇਟ ਪੱਧਰੀ ਖੇਡਾਂ 'ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਬਖੋਰਾ ਖ਼ੁਰਦ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਜ਼ਿਲ੍ਹਾ ਸੰਗਰੂਰ ਦੀ ਕਬੱਡੀ ਦੀ ਟੀਮ ਵਲੋਂ ਖੇਡੀ ...

ਪੂਰੀ ਖ਼ਬਰ »

ਤੋਲਾਵਾਲ ਰਾਹੀਂ ਸਤੋਜ ਨੂੰ ਜਾਣ ਵਾਲੀ ਸੜਕ ਦੀ ਹਾਲਤ ਹੋਈ ਖਰਾਬ

ਚੀਮਾ ਮੰਡੀ, 29 ਨਵੰਬਰ (ਦਲਜੀਤ ਸਿੰਘ ਮੱਕੜ)-ਲੱਦਾਖ ਦੀ ਗਿਲਵਾਨ ਘਾਟੀ 'ਚ ਚੀਨੀ ਸੈਨਿਕਾਂ ਨਾਲ ਲੋਹਾ ਲੈਂਦਿਆਂ ਤੋਲਾਵਾਲ ਦੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੇ ਭੋਗ ਸਮਾਗਮ ਸਮੇਂ ਕਸਬੇ ਤੋਂ ਲਹਿਰਾਗਾਗਾ ਜਾਣ ਲਈ ਧਰਮਗੜ੍ਹ, ਤੋਲਾਵਾਲ ਰੋਡ ਹੋ ਬਹੁਤ ਖ਼ਰਾਬ ਸੀ, ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਲਾਲ ਝੰਡਾ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਜਸਮੇਲ ਕੋਰ ਬੀਰ ਕਲਾਂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਹੋਈਆ ਕੁੱਕ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ...

ਪੂਰੀ ਖ਼ਬਰ »

ਲਵ-ਕੁਸ਼ ਵਿੱਦਿਆ ਬਾਲ ਸੰਸਕਾਰ ਕੇਂਦਰ ਸ਼ੁਰੂ

ਖਨÏਰੀ, 29 ਨਵੰਬਰ (ਬਲਵਿੰਦਰ ਸਿੰਘ ਥਿੰਦ)-ਮਾਨਵ ਸੇਵਾ ਵੈਲਫ਼ੇਅਰ ਯੂਥ ਕਲੱਬ ਦੇ ਪ੍ਰਧਾਨ ਕੋਮਲ ਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨ ਕਲੱਬ ਦੀ ਇਕ ਮੀਟਿੰਗ ਹੋਈ ਜਿਸ 'ਚ ਇਹ ਮਤਾ ਪਾਸ ਹੋਇਆ ਕਿ ਪਿੰਡ 'ਚ ਇਕ ਮੁਫਤ ਸੰਸਕਾਰ ਕੇਂਦਰ ਖੋਲਿ੍ਹਆ ਜਾਵੇ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਤੇ ਰਾਸ਼ਨ ਵੰਡ ਸਮਾਗਮ 4 ਨੂੰ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ)-ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਤੇ ਗਰੀਬ ਪਰਿਵਾਰ ਫ਼ੰਡ ਲਹਿਰਾਗਾਗਾ ਵਲੋਂ 4 ਦਸੰਬਰ ਨੂੰ ਜੀ. ਪੀ. ਐਫ. ਧਰਮਸ਼ਾਲਾ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ | ਇਸ ਸੰਬੰਧੀ ਸੰਸਥਾ ਦੇ ...

ਪੂਰੀ ਖ਼ਬਰ »

ਗਰੀਨ ਸੈਨਿਕ ਮੁਹਿੰਮ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਅਰੁਣ ਗਰਗ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਰਕਾਰੀ ਹਾਈ ਸਕੂਲ ਖੰਡੇਬਾਦ ਵਿਖੇ ਚੱਲ ਰਹੀ ਗਰੀਨ ਸੈਨਿਕ ਮੁਹਿੰਮ ਨੇ ਅੱਜ ਸਫ਼ਲਤਾ ਪੂਰਵਕ ਇਕ ਸਾਲ ਦਾ ਸਫ਼ਰ ਤੈਅ ਕਰ ਲਿਆ | ਇਸ ਸੰਬੰਧੀ ਮੁੱਖ ਅਧਿਆਪਕ ਅਰੁਣ ਗਰਗ ਨੇ ਦੱਸਿਆ ਕਿ ਇਕ ਸਾਲ 'ਚ ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਡੈਂਟਲ ਕਾਲਜ ਦੇ ਵਿਦਿਆਰਥੀਆਂ ਨੇ ਖੋਜ ਪੱਤਰਾਂ 'ਚ ਪੁਰਸਕਾਰ ਜਿੱਤਿਆ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਗੁਰੂ ਨਾਨਕ ਦੇਵ ਡੈਂਟਲ ਕਾਲਜ ਤੇ ਰਿਸਰਚ ਇੰਸਟੀਚਿਊਟ ਸੁਨਾਮ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਕਾਨਫ਼ਰੰਸ 'ਚ ਆਪਣੇ ਖੋਜ ਪੱਤਰ ਪੇਸ਼ ਕਰਨ 'ਤੇ ਬੈੱਸਟ ਐਵਾਰਡ ਜਿੱਤ ਕੇ ਆਪਣੇ ਕਾਲਜ ਤੇ ਸੁਨਾਮ ਸ਼ਹਿਰ ਦਾ ...

ਪੂਰੀ ਖ਼ਬਰ »

ਰਣਜੀਤ ਸਿੰਘ ਨੂੰ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਪਿੰਡ ਹਥਨ ਦਾ ਪ੍ਰਧਾਨ ਚੁਣਿਆ

ਮਲੇਰਕੋਟਲਾ, 29 ਨਵੰਬਰ (ਪਰਮਜੀਤ ਸਿੰਘ ਕੁਠਾਲਾ)-ਆਜ਼ਾਦੀ ਦੇ 77 ਵਰਿ੍ਹਆਂ ਬਾਅਦ ਵੀ ਨਹਿਰੀ ਪਾਣੀ ਤੋਂ ਮਹਿਰੂਮ ਰੱਖੇ ਗਏ ਰਿਆਸਤ ਮਲੇਰਕੋਟਲਾ ਦੇ ਕਰੀਬ ਛੇ ਦਰਜਨ ਪਿੰਡਾਂ ਲਈ ਨਹਿਰੀ ਪਾਣੀ 'ਚੋਂ ਬਣਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਸੰਘਰਸ਼ ਦੇ ਰਾਹ ਪਈ ਕਿਰਤੀ ...

ਪੂਰੀ ਖ਼ਬਰ »

ਵਿਰਾਸਤ-ਏ-ਸਭਾ ਸਰÏਦ ਵਿਖੇ ਸਮਾਪਤ

ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰÏਦ)-ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨ ਤੇ ਕਵੀਸ਼ਰੀ ਕਲਾ ਨੂੰ ਮੁੜ ਤੋਂ ਪ੍ਰਫੁੱਲਿਤ ਕਰਨ ਦੇ ਮਕਸਦ ਤਹਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟÏਹੜਾ ਯਾਦਗਾਰੀ ਸੇਵਾ ਸੁਸਾਇਟੀ ਸਰÏਦ ਵਲੋਂ ਹਲਕਾ ਅਮਰਗੜ੍ਹ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 29 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਫਰੀਦ ਨਗਰ ਤੇ ਗੁਰੂ ਤੇਗ ਬਹਾਦਰ ਕਲੋਨੀ ਸੰਗਰੂਰ ਵਲੋਂ ਸ੍ਰੀ ਬਾਲਾ ਜੀ ਦੀ ਚੌਕੀ ਸ਼ਰਧਾ ਨਾਲ ਕਰਵਾਈ ਗਈ | ਮੁਹੱਲਾ ਵਾਸੀਆਂ ਵਲੋਂ ਸ੍ਰੀ ਬਾਲਾ ਜੀ ਦੀ ਚੌਕੀ ਦੀ ਅਗਵਾਈ ਕਰਦਿਆਂ ਸੰਦੀਪ ਬਾਂਸਲ, ਸੁਭਾਸ਼ ਗੋਇਲ, ਜ਼ਸਪਾਲ ...

ਪੂਰੀ ਖ਼ਬਰ »

ਸਿਮਰਨ ਨੈਨ ਨੇ ਜਿੱਤਿਆ ਸੋਨ ਤਗਮਾ

ਖਨÏਰੀ, 29 ਨਵੰਬਰ (ਰਾਜੇਸ਼ ਕੁਮਾਰ)-ਪਿੰਡ ਗੁਲਾੜੀ ਦੀ ਸਿਮਰਨ ਨੈਨ ਪੁੱਤਰੀ ਰਾਮੇਹਰ ਨੈਨ ਨੇ ਰਾਸ਼ਟਰੀ ਪੱਧਰ 'ਤੇ ਹੋਏ ਅਯੋਧਿਆ ਯੂ. ਪੀ. 'ਚ 65 ਕਿੱਲੋ ਭਾਰ ਦੇ ਹੋਏ ਕੁਸ਼ਤੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਜਿੱਤਿਆ | ਇਸੇ ਪ੍ਰਕਾਰ ਐਨਾ ਪੁੱਤਰੀ ...

ਪੂਰੀ ਖ਼ਬਰ »

ਗੁਜਰਾਤ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਜਿੱਤ ਯਕੀਨੀ-ਸਿੱਧੂ

ਚੀਮਾ ਮੰਡੀ, 29 ਨਵੰਬਰ (ਦਲਜੀਤ ਸਿੰਘ ਮੱਕੜ)-ਪੰਜਾਬ ਪਨਸੀਡ ਦੇ ਚੇਅਰਮੈਨ ਤੇ 'ਆਪ' ਦੇ ਸੀਨੀਅਰ ਆਗੂ ਮਹਿੰਦਰ ਸਿੰਘ ਸਿੱਧੂ ਜੋ ਕਿ ਸੂਬਾ ਗੁਜਰਾਤ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਆਪਣੇ ਸਾਥੀਆਂ ਐਡਵੋਕੇਟ ਸਤਬੀਰ ਸਿੰਘ ਬਖ਼ਸ਼ੀਵਾਲਾ ਤੇ ਸਤਿਗੁਰ ...

ਪੂਰੀ ਖ਼ਬਰ »

ਆਧਾਰ ਪਬਲਿਕ ਸਕੂਲ ਬੱਡਰੁਖਾਂ ਵਿਖੇ ਸਾਲਾਨਾ ਅਥਲੈਟਿਕ ਮੀਟ ਸਮਾਪਤ

ਮਸਤੂਆਣਾ ਸਾਹਿਬ, 29 ਨਵੰਬਰ (ਦਮਦਮੀ)-ਆਧਾਰ ਪਬਲਿਕ ਸਕੂਲ ਬੱਡਰੁਖਾਂ ਵਿਖੇ ਪਿੰ੍ਰਸੀਪਲ ਸ਼ਵਿਤਾ ਸ਼ਰਮਾ ਦੀ ਨਿਗਰਾਨੀ ਹੇਠ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਮੀਟ 'ਚ ਨਰਸਰੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਾਬਾ ਬਿਸ਼ਨ ਗਿਰ ਸਕੂਲ ਦੇ ਬੱਚਿਆਂ ਵਲੋਂ ਕੋਰਿਓਗ੍ਰਾਫੀ 'ਚ ਦੂਜਾ ਸਥਾਨ

ਚੀਮਾਂ ਮੰਡੀ, 29 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਸਾਹਿਬ ਝਾੜੋਂ ਵਿਖੇ ਸਕੂਲੀ ਵਿਦਿਆਰਥੀਆਂ ਦੇ ਭਾਸ਼ਨ, ਸੁੰਦਰ ਦਸਤਾਰ ਤੇ ਕੋਰਿਓਗ੍ਰਾਫੀ ਮੁਕਾਬਲਿਆਂ ਵਿਚ ਬਾਬਾ ਬਿਸ਼ਨ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਸਕੂਲ ਵਿਖੇ ਨਿਰੋਲ ਪੇਂਡੂ ਸੱਭਿਆਚਾਰ ਨੂੰ ਦਰਸਾਉਂਦਾ 'ਨਵੰਬਰ ਫੈਸਟ' ਸਮਾਗਮ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ 'ਨਵੰਬਰ ਫੈਸਟ' ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਵਿਦਿਆਰਥੀਆਂ ਵਲੋਂ ਪੁਰਾਣੇ ਪੇਂਡੂ ਸੱਭਿਆਚਾਰ ਦੇ ਮਾਡਲ ਪੇਸ਼ ਕਰਦਿਆਂ ਦਰਸ਼ਕਾਂ ਤੋਂ ਵਾਹ-ਵਾਹ ਖੱਟੀ | ਸਮਾਗਮ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀ 2 ਨੂੰ ਲਗਾਉਣਗੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰਾਂ ਅੱਗੇ ਧਰਨਾ

ਲਹਿਰਾਗਾਗਾ, 29 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਲਹਿਰਾਗਾਗਾ ਦੇ ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਡੀ. ਸੀ. ਦੀ ਧਰਮਪਤਨੀ ਪ੍ਰਤਿਭਾ ਜੋਰਾਵਾਲ ਨੇ ਵੀ ਕਿਸਾਨ ਮੰਡੀ 'ਚ ਆ ਕੇ ਕੀਤੀ ਖਰੀਦਦਾਰੀ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-ਲੋਕਾਂ ਤੱਕ ਬਗੈਰ ਕਿਸੇ ਮਿਲਾਵਟ ਤੋਂ ਸ਼ੁੱਧ ਆਰਗੈਨਿਕ ਉਤਪਾਦ ਪਹੁੰਚਾਉਣ ਦੇ ਮੰਤਵ ਨਾਲ ਤੇ ਆਰਗੈਨਿਕ ਪੈਦਾ ਕਰਨ ਵਾਲੇ ਕਿਸਾਨਾਂ ਲਈ ਆਪਣੇ ਉਤਪਾਦਾਂ ਨੂੰ ਵੇਚਣ ਲਈ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸੰਗਰੂਰ ਦੇ ...

ਪੂਰੀ ਖ਼ਬਰ »

ਬੀਬੀ ਗੁਰਦੇਵ ਕÏਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਲੌਂਗੋਵਾਲ, 29 ਨਵੰਬਰ (ਵਿਨੋਦ, ਸ. ਸ. ਖੰਨਾ)-ਗੁਰਦੁਆਰਾ ਸਿੱਧ ਸਮਾਧਾਂ ਲੌਂਗੋਵਾਲ ਵਿਖੇ ਬੀਬੀ ਗੁਰਦੇਵ ਕÏਰ ਧਰਮ ਸੁਪਤਨੀ ਬਚਿੱਤਰ ਸਿੰਘ ਮੱਟ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਬਾਬਾ ਕੁਲਵੰਤ ਸਿੰਘ ਕਾਂਤੀ ਵਲੋਂ ਬੀਬੀ ਗੁਰਦੇਵ ਕÏਰ ਦੇ ...

ਪੂਰੀ ਖ਼ਬਰ »

ਸੰਗਰੂਰ 'ਚ ਕਾਂਗਰਸ ਦਾ ਦਫ਼ਤਰ ਅਗਲੇ ਹਫ਼ਤੇ ਤੱਕ ਹੋਵੇਗਾ ਸਥਾਪਤ-ਗੋਲਡੀ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਕਾਂਗਰਸ ਵਲੋਂ ਸੰਗਰੂਰ 'ਚ ਆਪਣਾ ਜ਼ਿਲ੍ਹਾ ਪੱਧਰੀ ਦਫਤਰ ਅਗਲੇ ਹਫ਼ਤੇ ਤੱਕ ਸ਼ੁਰੂ ਹੋ ਜਾਣ ਦੀ ਸੰਭਾਵਨਾ ਹੈ | ਵਰਨਣਯੋਗ ਹੈ ਕਿ ਕਈ ਵਰੇ੍ਹ ਪਹਿਲਾਂ ਜ਼ਿਲ੍ਹਾ ਕਾਂਗਰਸ ਦਾ ਦਫਤਰ ਸਥਾਨਕ ਕਿਲਾ ਮਾਰਕੀਟ ਲਾਗੇ ਇਕ ਪੁਰਾਣੀ ...

ਪੂਰੀ ਖ਼ਬਰ »

ਚੀਮਾ ਵਿਖੇ 4.46 ਕਰੋੜ ਦੀ ਲਾਗਤ ਨਾਲ ਬਣੇਗਾ ਸਬ ਤਹਿਸੀਲ ਕੰਪਲੈਕਸ

ਚੀਮਾ ਮੰਡੀ, 29 ਨਵੰਬਰ (ਜਗਰਾਜ ਮਾਨ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਸਬ ਤਹਿਸੀਲ ਕੰਪਲੈਕਸ ਲਈ ਕਰੋੜਾਂ ਰੁਪਏ ਦੀ ਗਰਾਂਟ ਮਨਜ਼ੂਰ ਕਰ ਦਿੱਤੀ ਹੈ | ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਖਨੌਰੀ ਰਵਿੰਦਰਜੀਤ ਸਿੰਘ ਦੀ ਇਮਾਨਦਾਰੀ ਦੀ ਇਲਾਕੇ 'ਚ ਚਰਚਾ

ਖਨੌਰੀ, 29 ਨਵੰਬਰ (ਰਮੇਸ਼ ਕੁਮਾਰ)-ਸਬ ਤਹਿਸੀਲ ਖਨੋਰੀ ਦੇ ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਦੀ ਇਮਾਨਦਾਰੀ ਦੀ ਖਨੋਰੀ ਸ਼ਹਿਰ ਤੇ ਨੇੜੇ ਦੇ ਸਾਰੇ ਪਿੰਡਾਂ ਦੇ ਵਿਚ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ | ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਦੇ ਖਨÏਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX