ਤਾਜਾ ਖ਼ਬਰਾਂ


ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  21 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  25 minutes ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  28 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  43 minutes ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  48 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 1 hour ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 1 hour ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 1 hour ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 minute ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 2 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 3 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 3 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 3 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 4 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 4 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਫਿਰੋਜ਼ਪੁਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਚੱਲ ਰਿਹਾ ਪੱਕਾ ਮੋਰਚਾ ਚੌਥੇ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਥੇਬੰਦੀ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਸੂਬੇ ਭਰ ਵਿਚ ਕਿਸਾਨਾਂ ਮਜ਼ਦੂਰਾਂ ਨੇ ਮੋਦੀ ਸਰਕਾਰ ਤੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸੇ ਲੜੀ ਦੇ ਚੱਲਦੇ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਪੱਕਾ ਮੋਰਚਾ ਲਗਾ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਕਿਸਾਨਾਂ ਨੇ ਮੋਦੀ ਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕਰਕੇ ਦੋਨਾਂ ਸਰਕਾਰਾਂ ਦਾ ਪੁਤਲਾ ਫੂਕਿਆ | ਕਿਸਾਨ ਆਗੂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕਿਹਾ ਕਿ ਭਗਵੰਤ ਮਾਨ ਤੇ ਮੋਦੀ ਦੀ ਸਰਕਾਰ ਕਿਸਾਨਾਂ ਮਜ਼ਦੂਰਾਂ ਪ੍ਰਤੀ ਗੈਰ-ਸੰਵੇਦਨਸ਼ੀਲ ਹਨ | ਪਿਛਲੇ 4 ਦਿਨਾਂ ਤੋਂ ਜ਼ਿਲ੍ਹਾ ਕੇਂਦਰ 'ਤੇ ਪੱਕਾ ਮੋਰਚਾ ਰਿਹਾ ਹੈ, ਪਰ ਅਜੇ ਤੱਕ ਸਰਕਾਰ ਵਲੋਂ ਕੋਈ ਗੱਲ ਸੁਣਨ ਨਹੀਂ ਆਇਆ | ਜੇਕਰ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨਾ ਸੁਣੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੜਕਾਂ, ਰੇਲਾਂ ਜਾਮ ਹੋ ਸਕਦੀਆਂ ਹਨ, ਜਿਸ ਦੀ ਜ਼ਿੰਮੇਵਾਰ ਭਗਵੰਤ ਮਾਨ ਤੇ ਮੋਦੀ ਸਰਕਾਰ ਹੋਵੇਗੀ | ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ, ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਤੇ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾ ਕੇ ਲਾਗਤ ਖ਼ਰਚਿਆਂ ਵਿਚ 50 ਫ਼ੀਸਦੀ ਮੁਨਾਫ਼ਾ ਜੋੜ ਕੇ ਦਿੱਤਾ ਜਾਵੇ, ਮਾਈਕਰੋ ਫਾਈਨਾਂਸ ਕੰਪਨੀਆਂ ਦਾ ਕਰਜ਼ਾ ਖ਼ਤਮ ਕੀਤਾ ਜਾਵੇ, ਮਨਰੇਗਾ ਸਕੀਮ ਅਧੀਨ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਜੌਬ ਕਾਰਡ ਬਣਾਏ ਜਾਣ, 365 ਦਿਨ ਕੰਮ ਦਿੱਤਾ ਜਾਵੇ ਤੇ ਦਿਹਾੜੀ ਡਬਲ ਕੀਤੀ ਜਾਵੇ, ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨ ਦਾ ਰੇਟ ਇਕਸਾਰ ਕੀਤਾ ਜਾਵੇ, ਸੌ ਫ਼ੀਸਦੀ ਉਜਾੜਾ ਭੱਤਾ ਤੇ ਬਾਜ਼ਾਰੀ ਰੇਟ ਨਾਲੋਂ 6 ਗੁਣਾ ਦਿੱਤਾ ਜਾਵੇ, 17.5 ਹੱਦਬੰਦੀ ਕਾਨੂੰਨ ਲਾਗੂ ਕਰਕੇ ਸਰਪਲੱਸ ਜ਼ਮੀਨਾਂ ਜ਼ਬਤ ਕੀਤੀਆਂ ਜਾਣ ਤੇ ਬੇਜ਼ਮੀਨਿਆਂ ਤੇ ਥੁੜ ਜ਼ਮੀਨਿਆਂ ਵਿਚ ਵੰਡੀਆਂ ਜਾਣ, 2007 ਵਿਚ ਤੌੜੀਆਂ ਇੰਤਕਾਲਾਂ ਦੁਬਾਰਾ ਬਹਾਲ ਕਰਕੇ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਮੁਸ਼ਤਰਕਾ ਜੁਮਲਾ ਖਾਤਿਆਂ ਦੀਆਂ ਜ਼ਮੀਨਾਂ ਪੰਚਾਇਤ ਨੂੰ ਦੇਣ ਲਈ ਪੰਚਾਇਤ ਐਕਟ 1961 ਵਿਚ ਕੀਤੀ ਸੋਧ ਰੱਦ ਕੀਤੀ ਜਾਵੇ | ਇਸ ਮੌਕੇ ਅਮਨਦੀਪ ਸਿੰਘ ਕੱਚਰਭੰਨ, ਬਲਰਾਜ ਸਿੰਘ ਫੇਰੋਕੇ, ਮੱਖਣ ਸਿੰਘ ਵਾੜਾ ਜਵਾਹਰ ਸਿੰਘ, ਧਰਮ ਸਿੰਘ ਸਿੱਧੂ, ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਸੁਖਵਿੰਦਰ ਸਿੰਘ ਭੱਪਾ, ਮਨਜੋਤ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ ਅਤੇ ਭਾਰੀ ਸੰਖਿਆ ਵਿਚ ਕਿਸਾਨਾਂ ਨੇ ਭਾਗ ਲਿਆ |

ਵਣ ਵਿਭਾਗ ਦੇ ਅਧਿਕਾਰੀ ਵਲੋਂ ਮਹਿਲਾ ਕਰਮਚਾਰੀ ਨਾਲ ਬਦਸਲੂਕੀ ਨੂੰ ਲੈ ਕੇ ਕਾਮਿਆਂ 'ਚ ਭਾਰੀ ਰੋਸ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦਾ ਵਫ਼ਦ ਨੇ ਅੱਜ ਵਣ ਵਿਭਾਗ ਦੇ ਪ੍ਰਬੰਧਕੀ ਅਫ਼ਸਰ ਵਲੋਂ ਉਸ ਦੇ ਦਫ਼ਤਰ ਦੀ ਵਿਧਵਾ ਕਰਮਚਾਰੀ ਨਾਲ ਕੀਤੀ ਗਈ ਬਦਸਲੂਕੀ ਖ਼ਿਲਾਫ਼ ਡਿਪਟੀ ...

ਪੂਰੀ ਖ਼ਬਰ »

ਨਗਰ ਕੌਂਸਲ ਦਫ਼ਤਰ ਵਿਖੇ ਲਗਾਇਆ ਸ਼ਿਕਾਇਤ ਨਿਵਾਰਨ ਕੈਂਪ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਵਲੋਂ ਦਫ਼ਤਰ ਨਗਰ ਕੌਂਸਲ ਫ਼ਿਰੋਜ਼ਪੁਰ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਨੇ ਦਿੱਤਾ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ

ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਮਜ਼ਦੂਰ ਵੈੱਲਫੇਅਰ ਸਭਾ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਹੋਏ ਮਜ਼ਦੂਰਾਂ ਵਲੋਂ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਮਦੋਟ ਦੇ ਦਫ਼ਤਰ ਦਾ ਮੁੱਖ ਦਰਵਾਜ਼ਾ ਜਾਮ ਕਰਕੇ ਧਰਨਾ ਦਿੱਤਾ ...

ਪੂਰੀ ਖ਼ਬਰ »

ਲੜਕੀਆਂ ਤੋਂ ਮੋਬਾਈਲ ਦੀ ਖੋਹ ਕਰਨ ਵਾਲਾ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)-ਪੰਜਾਬ ਪੁਲਿਸ ਵਲੋਂ ਲੜਕੀਆਂ ਤੋਂ ਮੋਬਾਈਲ ਦੀ ਖੋਹ ਕਰਨ ਵਾਲਾ ਮੁਲਜ਼ਮ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਥਾਣਾ ਸਦਰ ਦੀ ਹਦੂਦ ਵਿਚ ਆਉਂਦੇ ਖੇਤਰ ਨੇੜੇ ...

ਪੂਰੀ ਖ਼ਬਰ »

ਸੰਘਣੀ ਧੁੰਦ ਪੈਣੀ ਸ਼ੁਰੂ, ਆਵਾਜਾਈ ਪ੍ਰਭਾਵਿਤ

ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਇਸ ਸਾਲ ਸਰਦੀਆਂ ਦੀ ਸ਼ੁਰੂਆਤ ਤੋਂ ਬਾਅਦ ਅੱਜ ਸੰਘਣੀ ਧੁੰਦ ਪਈ | ਸਵੇਰ ਵਕਤ ਦਿਨ ਦੇ ਚੜ੍ਹਾਅ ਨਾਲ ਹੋਈ ਸੰਘਣੀ ਧੁੰਦ ਦੀ ਆਮਦ ਕਾਰਨ ਪੇਂਡੂ ਲਿੰਕ ਸੜਕਾਂ ਅਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਵਾਹਨਾਂ ਦੀ ਸਪੀਡ ...

ਪੂਰੀ ਖ਼ਬਰ »

ਦੋ ਸਕੂਲ ਬੱਸਾਂ ਦੀ ਟੱਕਰ 'ਚ ਇਕ ਵਿਦਿਆਰਥਣ ਜ਼ਖ਼ਮੀ

ਮਮਦੋਟ, 29 ਨਵੰਬਰ (ਸੁਖਦੇਵ ਸਿੰਘ ਸੰਗਮ)-ਸਰਦੀਆਂ ਦੀ ਪਈ ਪਹਿਲੀ ਧੁੰਦ ਦੌਰਾਨ ਦੋ ਸਕੂਲ ਬੱਸਾਂ ਦੀ ਸਿੱਧੀ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਨਵੈਂਟ ਸਕੂਲ ਗੁਰੂਹਰਸਹਾਏ ਦੀ ਬੱਸ ਵੱਖ-ਵੱਖ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 2 ਕਾਬੂ, ਮੁਕੱਦਮੇ ਦਰਜ

ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲੇ੍ਹ ਭਰ ਵਿਚ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮਮਦੋਟ ਦੀ ਪੁਲਿਸ ਵਲੋਂ 2 ...

ਪੂਰੀ ਖ਼ਬਰ »

ਦੇਖੋ ਨਗਰ ਪੰਚਾਇਤ ਦਾ ਹਾਲ, ਲਾਈਟਾਂ ਦਾ ਬੁਰਾ ਹਾਲ!

ਮੱਲਾਂਵਾਲਾ, 29 ਨਵੰਬਰ (ਸੁਰਜਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਨਗਰ ਪੰਚਾਇਤ, ਪਿੰਡਾਂ ਦੇ ਸਰਪੰਚਾਂ ਨੂੰ ਪੂਰਨ ਅਧਿਕਾਰ ਦਿੱਤੇ ਹੋਏ ਹਨ ਕਿ ਪਿੰਡਾਂ ਵਿਚ ਸਾਫ਼-ਸਫ਼ਾਈ ਅਤੇ ਲਾਈਟਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਮੁਸ਼ਕਿਲ ਨਾ ਆ ਸਕੇ, ਪਰ ...

ਪੂਰੀ ਖ਼ਬਰ »

ਖੋਹ ਦੇ 2 ਮੋਬਾਈਲਾਂ ਸਮੇਤ 2 ਖੋਹਬਾਜ਼ ਕਾਬੂ

ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਫ਼ਿਰੋਜ਼ਪੁਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਮੋਬਾਈਲ ਫੋਨਾਂ ਦੀ ਖੋਹ ਕਰਨ ਦੇ ਆਦੀ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਖੋਹ ਕੀਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਨਾਕਾਮੀ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੀ ਅਫ਼ਸਰ ਕਾਲੋਨੀ ਜਿੱਥੇ ਕਿ ਜ਼ਿਆਦਾਤਰ ਜੁਡੀਸ਼ੀਅਲ, ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਰਿਹਾਇਸ਼ ਹੈ, ਪੁਲਿਸ ਦੀ ਵੱਡੀ ਨਾਕਾਮੀ ਇਸ ਗੱਲ ਤੋਂ ਸਾਹਮਣੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਖੇਤਰ ਵਿਚ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦੇ ਥਾਣਾ ਸਦਰ ਅਧੀਨ ਆਉਂਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਾਗਬਾਨੀ ਲਈ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ-ਬਲਕਾਰ ਸਿੰਘ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ)-ਡਾਇਰੈਕਟਰ ਬਾਗਬਾਨੀ ਪੰਜਾਬ ਵਲੋਂ ਸੂਬੇ ਭਰ 'ਚ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਫਲ, ਸਬਜ਼ੀਆਂ, ਫੁੱਲਾਂ ਦੀ ਕਾਸ਼ਤ ਅਤੇ ਸਹਾਇਕ ਧੰਦੇ ਜਿਵੇਂ ਕਿ ਖੁੰਬਾਂ ਦੀ ਕਾਸ਼ਤ, ਮਧੂ ਮੱਖੀ ਪਾਲਣ ਦੇ ਕਿੱਤੇ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਸਰਕਾਰ ਹਰ ਫ਼ਰੰਟ 'ਤੇ ਹੋਈ ਫੇਲ੍ਹ-ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ

ਫ਼ਿਰੋਜ਼ਪੁਰ 29 ਨਵੰਬਰ (ਰਾਕੇਸ਼ ਚਾਵਲਾ)-ਪੰਜਾਬ 'ਚ ਹਰ ਵਰਗ ਦੀਆਂ ਮੰਗਾਂ ਅਤੇ ਲੋੜਾਂ ਨੂੰ ਸਮਾਂਬੱਧ ਪੂਰਾ ਕਰਨ ਦੇ ਦਾਅਵੇ ਕਰਕੇ ਸਰਕਾਰ ਵਿਚ ਆਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਗਈ ਹੈ | ਸੂਬੇ ਅੰਦਰ ਲੁੱਟਾਂ-ਖੋਹਾਂ ...

ਪੂਰੀ ਖ਼ਬਰ »

ਦਸੰਬਰ ਮਹੀਨੇ ਪੰਚਾਇਤਾਂ ਦੇ ਹੋਣ ਵਾਲੇ ਆਮ ਇਜਲਾਸਾਂ ਸਬੰਧੀ ਸਰਪੰਚਾਂ ਨੂੰ ਸਿਖਲਾਈ

ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਮਦੋਟ ਦੇ ਦਫ਼ਤਰ ਵਿਖੇ ਅੱਜ ਬਲਾਕ ਨਾਲ ਸਬੰਧਤ ਸਮੂਹ ਸਰਪੰਚਾਂ ਨੂੰ ਆਮ ਇਜਲਾਸ ਸਬੰਧੀ ਸਿਖਲਾਈ ਦੇਣ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਇਸ ਵਿਚ ਹਾਜ਼ਰ ਬਲਾਕ ਦੇ ਸਮੂਹ ਸਰਪੰਚਾਂ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਅਤੇ ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ

ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਅਤੇ ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਨਗਰ ਕੌਂਸਲ ਗੁਰੂਹਰਸਹਾਏ ਵਿਖੇ ਬਣੇ ਪੈੱ੍ਰਸ ਦੇ ਦਫ਼ਤਰ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸੀ.ਜੇ.ਐੱਮ. ਮਿਸ ਏਕਤਾ ਉੱਪਲ ਦੇ ਨਿਰਦੇਸ਼ਾਂ 'ਤੇ ਸੰਵਿਧਾਨ ਦਿਵਸ ਮੌਕੇ ਕਰਵਾਏ ਸੈਮੀਨਾਰ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਮਾਹਮੂਜੋਈਆ ਸਕੂਲ ਦੇ ਵਿਦਿਆਰਥੀ ਨੂੰ ਮਿਲੇਗਾ ਸਵਾ ਲੱਖ ਰੁਪਏ ਦਾ ਵਜ਼ੀਫ਼ਾ

ਗੁਰੂਹਰਸਹਾਏ, 29 ਨਵੰਬਰ (ਹਰਚਰਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਹਮੂਜੋਈਆ ਦੇ ਵਿਦਿਆਰਥੀ ਅਨਮੋਲ ਸਿੰਘ ਜਮਾਤ ਗਿਆਰ੍ਹਵੀਂ (ਵੋਕੇਸ਼ਨਲ) ਨੇ ਪੀ.ਐਮ. ਯਸ਼ਸਵੀ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਅਨਮੋਲ ਨੇ ...

ਪੂਰੀ ਖ਼ਬਰ »

ਗੁਰਮੇਜ ਸਿੰਘ ਗਿੱਲ ਕੈਨੇਡਾ ਦੇ ਪਰਿਵਾਰ ਨੇ ਸਕੂਲ ਵਿਦਿਆਰਥੀਆਂ ਨੂੰ ਵੰਡੀਆਂ ਕੋਟੀਆਂ

ਜ਼ੀਰਾ, 29 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਕੰਮਾਂ ਲਈ ਅੱਗੇ ਆਉਂਦਿਆਂ ਪਿੰਡ ਮਨਸੂਰਦੇਵਾ ਨਿਵਾਸੀ ਗੁਰਮੇਜ ਸਿੰਘ ਗਿੱਲ ਕੈਨੇਡੀਅਨ ਅਤੇ ਹਰਸ਼ਵੀਰ ਸਿੰਘ ਗਿੱਲ ਕੈਨੇਡਾ ਦੇ ਪਰਿਵਾਰ ਨੇ ਜ਼ੀਰਾ ਨੇੜਲੇ ਪਿੰਡ ਰਟੌਲ ਰੋਹੀ ਵਿਖੇ ਸਥਿਤ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਵੋਟਾਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ 'ਚ ਸੈਮੀਨਾਰ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਸਪੈਸ਼ਲ ਸੈਮੀਨਾਰ ਕਰਵਾਇਆ | ਇਸ ਪ੍ਰੋਗਰਾਮ ਵਿਚ ਨਵੀਂ ਵੋਟ ਬਣਾਉਣ, ਸੋਧ ਕਰਨ, ਨਾਮ ਕਟਵਾਉਣ, ਆਨਲਾਈਨ ...

ਪੂਰੀ ਖ਼ਬਰ »

ਜੀਜਸ ਐਂਡ ਮੇਰੀ ਕਾਨਵੈਂਟ ਸਕੂਲ ਗੁਰੂਹਰਸਹਾਏ ਦੀ ਤਾਈਕਵਾਂਡੋ ਟੀਮ ਨੇ ਦਿਖਾਇਆ ਜਲਵਾ ਅਤੇ ਜਿੱਤੀ ਬੈੱਸਟ ਤਾਈਕਵਾਂਡੋ ਸਕੂਲ ਟਰਾਫ਼ੀ

ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਚ ਸਥਿਤ ਜੀਜਸ ਐਂਡ ਮੇਰੀ ਕਾਨਵੈਂਟ ਸਕੂਲ ਪਿਛਲੇ ਕੁਝ ਸਾਲਾਂ ਤੋਂ ਸਿੱਖਿਆ ਅਤੇ ਗਤੀਵਿਧੀਆਂ ਦੇ ਪ੍ਰਸਾਰ ਵਿਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਅਤੇ ਇਲਾਕੇ ਨੂੰ ਬਿਹਤਰ ਸਿੱਖਿਆ ਦੇਣ ਲਈ ਯਤਨਸ਼ੀਲ ਹੈ | ...

ਪੂਰੀ ਖ਼ਬਰ »

ਬੋਲਗਾਰਡ ਕੰਪਨੀ ਵਲੋਂ ਲਗਾਇਆ ਕਿਸਾਨ ਸਿਖਲਾਈ ਕੈਂਪ

ਅਬੋਹਰ, 29 ਨਵੰਬਰ (ਵਿਵੇਕ ਹੂੜੀਆ)-ਬੋਲ ਗਾਰਡ ਕੰਪਨੀ ਵਲੋਂ ਢਾਣੀ ਚਿਰਾਗ਼ ਦੇ ਕਿਸਾਨ ਨਵਜੋਤ ਸਿੰਘ ਦੇ ਖੇਤ ਵਿਚ ਨਰਮੇ ਦੀ ਫ਼ਸਲ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪੰਜਾਬ ਇੰਚਾਰਜ ਸ਼ਿਵ ਪਾਲ ਸਿੰਘ ਸਿਆਗ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੀ ਰੋਕਥਾਮ ...

ਪੂਰੀ ਖ਼ਬਰ »

ਫਲਾਵਰ ਵੈਲੀ ਪਬਲਿਕ ਸਕੂਲ ਵਿਚ ਬੈਗ ਅਤੇ ਯੂਨੀਫ਼ਾਰਮ ਐਕਟੀਵਿਟੀ ਕਰਵਾਈ

ਅਬੋਹਰ, 29 ਨਵੰਬਰ (ਵਿਵੇਕ ਹੂੜੀਆ)-ਫਲਾਵਰ ਵੈਲੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਬੈਗ ਅਤੇ ਯੂਨੀਫ਼ਾਰਮ ਚੈਕਿੰਗ ਐਕਟੀਵਿਟੀ ਕਰਵਾਈ ਗਈ | ਸਕੂਲ ਪਿ੍ੰਸੀਪਲ ਰੇਣੂ ਪੋਪਲੀ ਨੇ ਦੱਸਿਆ ਕਿ ਇਸ ਐਕਟੀਵਿਟੀ ਵਿਚ ਪਹਿਲੇ, ਦੂਜੇ ਅਤੇ ਸਥਾਨ 'ਤੇ ਆਉਣ ਵਾਲੇ ਵਿਅਕਤੀਆਂ ...

ਪੂਰੀ ਖ਼ਬਰ »

-ਪੰਜਾਬ ਸਕੂਲ ਖੇਡਾਂ- ਬੈਡਮਿੰਟਨ ਅੰਡਰ-14 'ਚ ਫ਼ਿਰੋਜ਼ਪੁਰ ਦੀਆਂ ਖਿਡਾਰਨਾਂ ਨੇ ਜਿੱਤਿਆ ਕਾਂਸੀ ਦਾ ਤਗਮਾ

ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)-ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਸੰਪੰਨ ਹੋਈ ਪੰਜਾਬ ਸਕੂਲ ਖੇਡਾਂ ਦੇ ਅੰਡਰ-14 ਬੈਡਮਿੰਟਨ ਚੈਂਪੀਅਨਸ਼ਿਪ (ਲੜਕੀਆਂ) ਵਿਚੋਂ ਫ਼ਿਰੋਜ਼ਪੁਰ ਦੀਆਂ ਹੋਣਹਾਰ ਖਿਡਾਰਨਾਂ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਰੇਲ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਨਾਇਆ ਹਰਿਵੰਸ਼ ਰਾਏ ਬੱਚਨ ਦਾ ਜਨਮ ਦਿਵਸ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)-ਉੱਘੇ ਕਵੀ ਹਰਿਵੰਸ਼ ਰਾਏ ਬੱਚਨ ਦੇ ਜਨਮ ਦਿਨ ਮੌਕੇ ਫ਼ਿਰੋਜ਼ਪੁਰ ਛਾਉਣੀ ਸਟੇਸ਼ਨ ਦੇ ਮੀਟਿੰਗ ਹਾਲ ਹਿੰਦੀ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਸਰਕਾਰੀ ਭਾਸ਼ਾ ਅਫ਼ਸਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਪੰਜਾਬ ਵਲੋਂ ਪਿੰਡ ਪੋਜੋ ਕੇ ਵਿਖੇ ਸੈਮੀਨਾਰ

ਮਮਦੋਟ, 29 ਨਵੰਬਰ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਸੰਘ ਪੰਜਾਬ ਵਲੋਂ ਪਿੰਡ ਪੋਜੋ ਕੇ ਉਤਾੜ ਵਿਖੇ ਲਾਭਕਾਰੀ ਮੁੱਲ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ | ਸੈਮੀਨਾਰ ਵਿਚ ਭਾਰਤੀ ਕਿਸਾਨ ਸੰਘ ਪੰਜਾਬ ਦੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਮਖੂ ਵਿਖੇ ਲਗਾਇਆ ਦੰਦਾਂ ਦਾ ਪੰਦ੍ਹਰਵਾੜਾ

ਮਖੂ, 29 ਨਵੰਬਰ (ਵਰਿੰਦਰ ਮਨਚੰਦਾ)-ਸੀ.ਐੱਚ.ਸੀ. ਮਖੂ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਮੇਜ ਸਿੰਘ ਗੋਰਾਇਆ ਦੀ ਦੇਖ-ਰੇਖ ਹੇਠ ਮਨਾਇਆ ਗਿਆ, ਜਿਸ ਵਿਚ ਡਾ: ਰਿਨਾ ਠਾਕੁਰ ਨੇ ...

ਪੂਰੀ ਖ਼ਬਰ »

ਕਿੰਡਰਗਾਰਟਨ ਸੀ.ਸੈ.ਸ. ਮਖੂ ਵਿਚ ਸਵੀਪ ਜਾਗਰੂਕਤਾ ਕੈਂਪ ਲਗਾਇਆ

ਮਖੂ, 29 ਨਵੰਬਰ (ਵਰਿੰਦਰ ਮਨਚੰਦਾ)-ਕਿੰਡਰਗਾਰਟਨ ਸੀ.ਸੈ.ਸ. ਮਖੂ ਵਿਚ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਵੀਪ ਗਤੀਵਿਧੀ ਤਹਿਤ ਜਾਗਰੂਕਤਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮਹਾਂਵੀਰ ਬਾਂਸਲ ਜ਼ੀਰਾ ਅਤੇ ਜੋਗਿੰਦਰ ਕੰੜਿਆਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਦਾਜ ਦੀ ਬਲੀ ਚੜ੍ਹੀ ਨਵ-ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਰਨਾ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਗੱਟੀ ਰਾਜੋ ਕੀ ਦੀ ਇਕ ਵਿਆਹੁਤਾ ਦਾਜ ਦੀ ਭੇਟ ਚੜ ਜਾਣ ਬਾਰੇ ਜਾਣਕਾਰੀ ਮਿਲੀ ਹੈ | ਇਨਸਾਫ਼ ਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਦਰ ਫ਼ਿਰੋਜ਼ਪੁਰ ਅੰਦਰ ਧਰਨਾ ਦੇ ...

ਪੂਰੀ ਖ਼ਬਰ »

ਊਸ਼ਾ ਸੂਦ ਬੈਰਿਸਟਰ ਨੌਟਿੰਘਮ ਅਤੇ ਡਾ: ਨਰੇਸ਼ ਸੂਦ ਇੰਗਲੈਂਡ ਨੇ ਵਿਵੇਕਾਨੰਦ ਵਰਲਡ ਸਕੂਲ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ)-ਨੌਟਿੰਘਮ ਦੀ ਪਹਿਲੀ ਮਹਿਲਾ ਬੈਰਿਸਟਰ ਅਤੇ ਸਿੱਖਿਆ ਸ਼ਾਸਤਰੀ ਸ੍ਰੀਮਤੀ ਊਸ਼ਾ ਸੂਦ ਅਤੇ ਡਾ: ਨਰੇਸ਼ ਸੂਦ ਵਲੋਂ ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਤਿਲਕ ਲਗਾ ਕੇ ਅਤੇ ...

ਪੂਰੀ ਖ਼ਬਰ »

ਜੈ ਮਲਾਪ ਐਸੋਸੀਏਸ਼ਨ ਵਲੋਂ ਡਾ: ਮਨਦੀਪ ਕੌਰ ਐੱਸ. ਐੱਮ. ਓ. ਜ਼ੀਰਾ ਦਾ ਸਵਾਗਤ

ਜ਼ੀਰਾ, 29 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਕੀਤੀਆਂ ਬਦਲੀਆਂ ਦੌਰਾਨ ਡਾ: ਮਨਦੀਪ ਕੌਰ ਨੂੰ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਯੁਕਤੀ ਉਪਰੰਤ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਫ਼ਿਰੋਜ਼ਪੁਰ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਪ੍ਰਗਟਾਈ ਚਿੰਤਾ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਨੇ ਸ਼ਹਿਰ ਅਤੇ ਛਾਉਣੀ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ | ਇਸ ਸਬੰਧੀ ਸੱਦੀ ਗਈ ਮੀਟਿੰਗ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ 'ਚ ਐੱਨ. ਸੀ. ਸੀ. ਦਾ 74ਵਾਂ ਸਥਾਪਨਾ ਦਿਵਸ ਮਨਾਇਆ

ਫ਼ਿਰੋਜ਼ਪੁਰ, 29 ਨਵੰਬਰ (ਤਪਿੰਦਰ ਸਿੰਘ)-ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਤੇ ਨੌਜਵਾਨਾਂ ਵਿਚ ਦੇਸ਼ ਪ੍ਰਤੀ ਲਗਨ, ਨਿਸ਼ਠਾ, ਭਾਈਚਾਰਕ ਸਾਂਝ, ਪੈਦਾ ਕਰਨ ਵਿਚ ਐੱਨ.ਸੀ.ਸੀ. ਦਾ ਹਮੇਸ਼ਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਨੌਜਵਾਨਾਂ 'ਚ ਦੇਸ਼ ਪ੍ਰਤੀ ਲਗਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX