ਅੰਮਿ੍ਤਸਰ, 29 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿੱਥੇ ਕਈ ਦੇਸ਼ਾਂ ਵਿਚ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ ਉਥੇ ਹੀ ਉਦਯੋਗ ਜਗਤ ਦੇ ਖੇਤਰ 'ਚ ਅੰਮਿ੍ਤਸਰ ਦਾ ਗ੍ਰਾਫ ਵੀ ਵਧੇਗਾ | ਇਹ ਵਿਚਾਰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ 8 ਦਸੰਬਰ ਤੋਂ 12 ਦਸੰਬਰ ਤੱਕ ਕਰਵਾਏ ਜਾਣ ਵਾਲੇ ਪਾਈਟੈਕਸ ਮੇਲੇ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਇਆ ਜਾਂਦਾ ਹੈ ਪਰ ਗੁਰੂ ਨਗਰੀ ਵਿਚ ਹੋਣ ਕਾਰਨ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਸਾਡੀ ਜ਼ਿੰਮੇਵਾਰੀ ਹੈ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ 15 ਸਾਲਾਂ ਦੇ ਦÏਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ¢ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਕਨਵੀਨਰ ਜੈਦੀਪ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਦੇ ਇਲਾਵਾ ਪੰਜਾਬ ਸਰਕਾਰ ਦੇ ਸੰਸਥਾਵਾਂ ਪੀ. ਐੱਸ. ਆਈ. ਈ. ਸੀ., ਗਮਾਡਾ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਪੇਡਾ, ਮਿਲਕਫੈਡ, ਮਾਰਕਫੈਡ ਆਪਣੀ ਮÏਜੂਦਗੀ ਦਰਜ ਕਰਵਾਉਣ | ਇਸਦੇ ਇਲਾਵਾ ਕੇਂਦਰ ਸਰਕਾਰ ਦੇ ਵਿਭਾਗ ਐੱਮ. ਐੱਸ. ਐੱਮ. ਈ., ਨਾਬਾਰਡ, ਖਾਦੀ ਅਤੇ ਗ੍ਰਾਮੀਣ ਉਦਯੋਗ ਕਮਿਸ਼ਨ, ਆਯੂਸ਼ ਮੰਤਰਾਲੇ, ਐੱਨ. ਐੱਸ. ਆਈ. ਸੀ., ਨੈਸ਼ਨਲ ਅਤੇ ਕਾਰਪੋਰੇਸ਼ਨ, ਨੈਸ਼ਨਲ ਜੂਟ ਬੋਰਡ, ਨੈਸ਼ਨਲ ਕਾਇਰ ਬੋਰਡ ਸਮੇਤ ਕਈ ਵਿਭਾਗ ਪਾਈਟੈਕਸ ਵਿਚ ਆਪਣੇ ਸਟਾਲ ਲਗਾਉਣ | ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਖੇਤਰੀ ਨਿਰਦੇਸ਼ਕ ਮਧੂ ਪਿੱਲੇ ਨੇ ਦੱਸਿਆ ਕਿ ਇੱਥੇ ਕਰੀਬ ਦਸ ਹਜ਼ਾਰ ਸੁਕੇਅਰ ਮੀਟਰ ਵਿਚ ਕਰੀਬ 500 ਸਟਾਲ ਲਗਾਏ ਜਾਣਗੇ | ਇਸ ਮÏਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕÏਰ, ਸਹਾਇਕ ਕਮਿਸ਼ਨਰ ਸਿਮਰਨਦੀਪ ਸਿੰਘ, ਜੀ. ਐਮ. ਇੰਡਸਟਰੀ ਸ੍ਰੀ ਮਾਨਵਜੀਤ ਸਿੰਘ, ਡਾ. ਕਮਲਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ, ਏ. ਈ. ਟੀ. ਸੀ. ਸੁਪਨੰਦਨਦੀਪ, ਅਸਿਸਟੈਂਟ ਕਮਿਸ਼ਨਰ ਟੈਕਸ ਸ੍ਰੀਮਤੀ ਪ੍ਰਨੀਤੀ, ਏ. ਸੀ. ਪੀ. ਰਾਜੇਸ਼ ਕੱਕੜ, ਤਜਿੰਦਰ ਸਿੰਘ ਰਾਜਾ ਅਤੇ ਪੀ. ਐਚ. ਡੀ. ਚੈਂਬਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ¢
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX