ਤਾਜਾ ਖ਼ਬਰਾਂ


ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  7 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  39 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  43 minutes ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  46 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 minute ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 1 hour ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 1 hour ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 2 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 2 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 2 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 3 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 4 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 4 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 4 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 5 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 5 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਦਿੱਲੀ / ਹਰਿਆਣਾ

ਜੇ.ਜੇ.ਪੀ. ਦੇ ਪੰਜਵੇਂ ਸਥਾਪਨਾ ਦਿਵਸ 'ਤੇ 9 ਦਸੰਬਰ ਨੂੰ ਭਿਵਾਨੀ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਰੈਲੀ ਹੋਵੇਗੀ : ਡਿਪਟੀ ਸੀ.ਐੱਮ.ਦੁਸ਼ਯੰਤ ਚੌਟਾਲਾ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜੇ.ਜੇ.ਪੀ. ਦੇ ਪੰਜਵੇਂ ਸਥਾਪਨਾ ਦਿਵਸ ਆਗਾਮੀ 9 ਦਸੰਬਰ ਨੂੰ ਭਿਵਾਨੀ ਵਿਖ ਹੋਣ ਵਾਲੀ ਰੈਲੀ ਇਤਿਹਾਸਕ ਰੈਲੀ ਹੋਵੇਗੀ | ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਭਿਵਾਨੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ.ਜੇ.ਪੀ. ਨੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਸਦਕਾ ਪੰਜ ਸਾਲਾਂ ਵਿਚ ਸੂਬੇ ਵਿਚ ਇੱਕ ਮਜ਼ਬੂਤ ਸੰਗਠਨ ਬਣਾਇਆ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਇਲਾਵਾ ਜੇ.ਜੇ.ਪੀ. ਦਿੱਲੀ, ਗੁਜਰਾਤ, ਯੂ. ਪੀ. ਸਮੇਤ ਹੋਰ ਰਾਜਾਂ ਵਿਚ ਲਗਾਤਾਰ ਆਪਣੇ ਸੰਗਠਨ ਦਾ ਵਿਸਤਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਸੀਂ ਜਨਨਾਇਕ ਚੌਧਰੀ ਦੇਵੀ ਲਾਲ ਦੇ ਵਿਚਾਰਾਂ 'ਤੇ ਅੱਗੇ ਵੱਧ ਰਹੇ ਹਾਂ ਅਤੇ ਸੂਬੇ 'ਚ ਵੱਡੇ ਬਦਲਾਅ ਲਿਆਉਣ ਲਈ ਕੰਮ ਕੀਤਾ ਹੈ | ਉਹ ਮੰਗਲਵਾਰ ਨੂੰ ਕਰਨਾਲ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਦੁਸ਼ਯੰਤ ਚੌਟਾਲਾ ਨੇ ਇਥੇ ਜਾਟ ਭਵਨ ਵਿਖੇ ਜੇ.ਜੇ.ਪੀ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਵੀ ਸੰਬੋਧਨ ਕਰਦਿਆਂ ਭਿਵਾਨੀ ਰੈਲੀ ਸੰਬੰਧੀ ਪਾਰਟੀ ਵਰਕਰਾਂ ਦੀ ਡਿਊਟੀ ਲਗਾਈ ਅਤੇ ਰੈਲੀ ਦਾ ਸੱਦਾ ਦਿੱਤਾ | ਕਰਨਾਲ ਪਹੁੰਚਣ 'ਤੇ ਉਪ ਮੁੱਖ ਮੰਤਰੀ ਦਾ ਪਾਰਟੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਦਾਮਾਂ ਵਿਚ ਪਈ ਕਣਕ ਦੇ ਨੁਕਸਾਨ ਕਾਰਨ 44 ਕਰੋੜ ਰੁ. ਦਾ ਨੁਕਸਾਨ ਹੋਇਆ ਹੈ ਅਤੇ ਇਸ ਦੀ ਭਰਪਾਈ ਕੀਤੀ ਜਾਵੇਗੀ | ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਇਕ ਕਮੇਟੀ ਬਣਾਈ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਰਨਾਲ, ਕੁਰੂਕਸ਼ੇਤਰ, ਕੈਥਲ ਅਤੇ ਫਤਿਆਬਾਦ ਦੀਆਂ ਕਮੇਟੀਆਂ ਇਕ ਮਹੀਨੇ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸੌਂਪਣਗੀਆਂ, ਜਦਕਿ ਫਤਿਹਆਬਾਦ ਵਿਚ ਅਧਿਕਾਰੀ ਤੋਂ ਨੁਕਸਾਨ ਦੀ ਭਰਪਾਈ ਕਰ ਲਈ ਹੈ | ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਰਿਪੋਰਟ ਦੇ ਆਧਾਰ 'ਤੇ ਬਾਕੀ ਤਿੰਨ ਜ਼ਿਲਿ੍ਹਆਂ 'ਚ ਸਖ਼ਤ ਕਦਮ ਚੁੱਕੇ ਜਾਣਗੇ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਝੋਨੇ ਦੇ ਮਾਮਲੇ ਵਿਚ ਵੀ ਸਰਕਾਰ ਸਖ਼ਤੀ ਨਾਲ ਪੇਸ਼ ਆ ਰਹੀ ਹੈ | ਐਮ. ਬੀ. ਬੀ. ਐਸ. ਬਾਂਡ ਨੀਤੀ ਦੇ ਸਵਾਲ 'ਤੇ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਮਨੋਹਰ ਨਾਲ ਨੀਤੀ 'ਤੇ ਚਰਚਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਸਰਕਾਰ ਅਤੇ ਵਿਦਿਆਰਥੀਆਂ ਦੋਵਾਂ ਨੂੰ ਲਾਭ ਮਿਲ ਸਕੇ | ਕਾਂਗਰਸ ਦੀ ਧੜੇਬੰਦੀ ਦੇ ਸਵਾਲ 'ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਕਾਂਗਰਸ ਦਾ ਅੰਤ ਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨਹੀਂ ਸਗੋਂ ਕਾਂਗਰਸ ਤੋੜੋ ਯਾਤਰਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਵਿਚ ਹਰ ਪਾਸੇ ਆਪਸੀ ਕਲੇਸ਼ ਜਾਰੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਰੰਬਾ, ਰਾਸ਼ਟਰੀ ਜਨਰਲ ਸਕੱਤਰ ਬਿ੍ਜ ਸ਼ਰਮਾ, ਇੰਚਾਰਜ ਫੂਲਵਤੀ, ਕੋ-ਇੰਚਾਰਜ ਮਾਇਆਰਾਮ, ਨਫ਼ੇ ਸਿੰਘ ਮਾਨ, ਜ਼ਿਲ੍ਹਾ ਬੁਲਾਰਾ ਯਸ਼ਕਰਨ ਰਾਣਾ, ਸਤੀਸ਼ ਬਲਹਾਰਾ, ਜ਼ਿਲ੍ਹਾ ਕੌਂਸਲਰ ਕੁਲਦੀਪ, ਮੈਦਾਨ ਵੈਬ ਸਰਵਿਸਿਜ਼ ਏ. ਪੀ. ਆਈ. ਸਮਰਥਿਤ ਸਰਪੰਚ ਸਾਹਿਬਾਨ ਰਾਏਪੁਰ ਨੇਮ ਸਿੰਘ, ਅਮਨਦੀਪ ਚਾਵਲਾ, ਜਗਰੂਪ ਸੰਧੂ, ਬਲਜੀਤ ਸਿੰਘ, ਰਾਜੇਸ਼, ਸੁਭਾਸ਼ ਗੁਪਤਾ, ਅੰਕੁਰ ਟਾਇਆ, ਸੁਰਿੰਦਰ ਟਾਇਆ, ਮਾਇਆਰਾਮ, ਪ੍ਰੇਮ ਸ਼ਾਹਪੁਰ, ਵਿਨੋਦ ਰਾਏਪੁਰ, ਸਤੀਸ਼ ਬਲਹਾਰਾ, ਮਹਿਮ ਸਿੰਘ ਰਾਜੇਪੁਰ, ਜਗਰੂਪ ਸੰਧੂ, ਸੁਸ਼ੀਲਾ ਮਲਿਕ, ਹਰੀ ਸਿੰਘ ਸੰਧੂ, ਰਾਹੁਲ ਤੋਮਰ, ਉੱਤਮ ਘਾਂਗਸ, ਰਾਜੇਸ਼ ਬਸਤਾਲੀ, ਸਰਦੂਲ ਸਿੰਘ, ਕਰਤਾਰ ਸਿੰਘ, ਮਨੋਜ ਸਰਪੰਚ, ਰਾਕੇਸ਼ ਸੰਧੂ, ਅਮਨ ਸ਼ਰਮਾ, ਸੁਖਵੰਤ ਸਿੰਘ, ਜੋਗਿੰਦਰ ਲਾਠਰ ਅਤੇ ਸੁਭਾਸ਼ ਨਰਵਾਲ ਆਦਿ ਹਾਜ਼ਰ ਸਨ |

ਡੀ.ਏ.ਵੀ. ਗਰਲਜ਼ ਕਾਲਜ ਵਿਖੇ 'ਮੈਜਿਕ ਪਾਵਰ' ਵਿਸ਼ੇ 'ਤੇ ਪ੍ਰੇਰਨਾਦਾਇਕ ਲੈਕਚਰ ਕਰਵਾਇਆ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਦੀ ਅਕਾਦਮਿਕ ਕੌਂਸਲ ਵਲੋਂ ਹੁਨਰ ਵਿਕਾਸ ਲਈ 'ਮੈਜਿਕ ਪਾਵਰ' ਵਿਸ਼ੇ 'ਤੇ ਇਕ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ, ਜਿਸ 'ਚ ਚੰਡੀਗੜ੍ਹ ਤੋਂ ਆਏ ਦਿਸ਼ਾ ਫਾਰ ਸਫ਼ਲਤਾ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਚੋਣਾਂ ਵਿਚ ਜ਼ਿਆਦਾਤਰ ਨੁਮਾਇੰਦੇ ਵਿਕਾਸ ਦੀ ਸੋਚ ਅਤੇ ਭਾਜਪਾ ਦੀ ਵਿਚਾਰਧਾਰਾ ਵਾਲੇ ਹਨ : ਵਿਧਾਇਕ ਹਰਵਿੰਦਰ ਕਲਿਆਣ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਘਰੌਂਡਾ ਦੇ ਵਿਧਾਇਕ ਹਰਵਿੰਦਰ ਕਲਿਆਣ ਨੇ ਕਿਹਾ ਕਿ ਹਾਲ ਹੀ ਵਿਚ ਹੋਈਆਂ ਪੰਚਾਇਤੀ ਰਾਜ ਚੋਣਾਂ ਵਿਚ ਜ਼ਿਆਦਾਤਰ ਲੋਕ ਨੁਮਾਇੰਦੇ ਵਿਕਾਸ ਦੀ ਸੋਚ ਅਤੇ ਭਾਜਪਾ ਦੀ ਵਿਚਾਰਧਾਰਾ ਦੇ ਬਣੇ ਹੋਏ ਹਨ, ਜਿਸ ਕਾਰਨ ਪੇਂਡੂ ਖੇਤਰਾਂ ...

ਪੂਰੀ ਖ਼ਬਰ »

ਬਬੀਤਾ ਸੂਦ (ਖੇਡ ਅਧਿਆਪਕ, ਮੁਕੰਦ ਲਾਲ ਨੈਸ਼ਨਲ ਕਾਲਜ) ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਖੇਡ ਅਧਿਆਪਕ/ਕੋਚ ਬਬੀਤਾ ਸੂਦ ਨੇ 26, 27 ਨਵੰਬਰ ਨੂੰ ਦ੍ਰੋਣਾਚਾਰੀਆ ਸਪੋਰਟਸ ਕੰਪਲੈਕਸ, ਕੁਰੂਕਸ਼ੇਤਰ ਵਿਖੇ ਰਾਜ ਪੱਧਰੀ 31ਵੀਂ ਹਰਿਆਣਾ ਮਾਸਟਰਜ਼ ਅਥਲੈਟਿਕ ...

ਪੂਰੀ ਖ਼ਬਰ »

ਕਾਂਗਰਸ ਵਲੋਂ 9 ਦਸੰਬਰ ਨੂੰ ਦਿੱਲੀ 'ਚ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ-ਗੁਰਾਇਆ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਦੇਸ਼ ਦੀ ਜਨਤਾ ਨੂੰ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਆਗਾਮੀ 9 ਦਸੰਬਰ ਨੂੰ ਜੰਤਰ-ਮੰਤਰ ਦਿੱਲੀ ਵਿਖੇ ਕਾਂਗਰਸ ਵਲੋ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਜਾਣਕਾਰੀ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪਿੰਡ ਕੁਚਪੁਰਾ ਦਾ ਨੌਜਵਾਨ ਹੈਲੀਕਾਪਟਰ ਰਾਹੀਂ ਗਿਆ ਵਿਆਹ ਕਰਵਾਉਣ

ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ਦੇ ਪਿੰਡ ਕੁਚਪੁਰਾ ਦਾ ਇਕ ਨੌਜਵਾਨ ਆਪਣੀ ਦੁਲਹਨ ਨੂੰ ਵਿਆਹੁਣ ਲਈ ਪਿੰਡ ਤੋਂ ਆਪਣੇ ਸਹੁਰੇ ਘਰ ਪਿੰਡ ਦਾਹਾ ਬਜੀਦਾ ਹੈਲੀਕਾਪਟਰ 'ਤੇ ਗਿਆ, ਜਿਸ ਨੂੰ ਲੈ ਕੇ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

300 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਅਟਾਰੀ, 29 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਉਸਦੀ ਪਹਿਚਾਣ ਅੰਗਰੇਜ਼ ਸਿੰਘ ਵਾਸੀ ਪਿੰਡ ਛਿੱਡਣ ਵਜੋਂ ਹੋਈ ਹੈ | ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਕਾਰ ਸਵਾਰ ਕਾਬੂ

ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸੀਆਈਏ ਥਾਣਾ ਪੁਲਿਸ ਨੇ ਇਕ ਕਾਰ ਸਵਾਰ ਨÏਜਵਾਨ ਨੂੰ ਦਸ ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ¢ ਫੜ੍ਹੇ ਗਏ ਨÏਜਵਾਨ ਦੀ ਪਛਾਣ ਦੀਪਕ ਕੁਮਾਰ ਵਾਸੀ ਗੰਜਾ ਰੂਪਾਣਾ ਵਜੋਂ ਕੀਤੀ ਗਈ ਹੈ¢ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ ਵਿਖੇ ਮੈਡੀਕਲ ਵਿਦਿਆਰਥੀਆਂ ਲਈ ਪੁਸਤਕ ਪ੍ਰਦਰਸ਼ਨੀ ਲਗਾਈ

ਸ਼ਾਹਬਾਦ ਮਾਰਕੰਡਾ, 29 ਨਵੰਬਰ (ਅਵਤਾਰ ਸਿੰਘ)-ਤਰੁਣ ਪੁਸਤਕਾਲਯ ਦਿੱਲੀ ਵਲੋਂ ਮੰਗਲਵਾਰ ਨੂੰ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਡਾਕਟਰਾਂ ਅਤੇ ਮੈਡੀਕਲ ਵਿਦਿਆਰਥੀਆਂ ਲਈ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਨਵੀਨਤਮ ਐਡੀਸ਼ਨ ਦੀਆਂ ਪੁਸਤਕਾਂ ਅਤੇ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਕੁਇਜ਼ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਕਿ੍ਤਿਕਾ, ਯੋਗਰਾਜ ਅਤੇ ਵੰਸ਼ਿਕਾ 'ਤੇ ਆਧਾਰਿਤ ਟੀਮ ਵਲੋਂ ਹਰਿਆਣਾ ਸਟੇਟ ਕੌਂਸਲ ਫਾਰ ਸਾਇੰਸ ਇਨੋਵੇਸ਼ਨ ਦੁਆਰਾ ਸਪਾਂਸਰ ਕੀਤੇ ਗਏ ਜ਼ਿਲ੍ਹਾ ਪੱਧਰੀ ਵਿਗਿਆਨ ...

ਪੂਰੀ ਖ਼ਬਰ »

5 ਸਾਲ ਵਿਚ ਨਹੀਂ ਬਣਾਈਆਂ ਬਸਤੀ ਸ਼ੇਖ਼ ਉਜਾਲਾ ਨਗਰ ਦੀਆਂ ਗਲੀਆਂ

ਜਲੰਧਰ, 29 ਨਵੰਬਰ (ਸ਼ਿਵ)- ਪੰਜਾਬ ਵਿਚ ਕਾਂਗਰਸ ਦੀ ਸਰਕਾਰ ਜਾਣ ਤੋਂ ਬਾਅਦ ਹੁਣ ਨਗਰ ਨਿਗਮ ਵਿਚ ਵੀ ਕਾਂਗਰਸ ਦਾ ਕਾਰਜਕਾਲ ਜਨਵਰੀ ਮਹੀਨੇ ਵਿਚ ਖ਼ਤਮ ਹੋਣ ਜਾ ਰਿਹਾ ਹੈ | ਕਾਂਗਰਸ ਵਲੋਂ ਕਰੋੜਾਂ ਦਾ ਵਿਕਾਸ ਕਰਵਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਬਸਤੀ ਸ਼ੇਖ਼ ਨਿਊ ...

ਪੂਰੀ ਖ਼ਬਰ »

ਸਿੱਖ ਕੌਮ ਨੂੰ ਇਕ ਨਿਸ਼ਾਨ ਹੇਠ ਇਕੱਠੇ ਹੋਣ ਦੀ ਜ਼ਰੂਰਤ-ਸਿੰਘ ਸਭਾਵਾਂ

ਜਲੰਧਰ, 29 ਨਵੰਬਰ (ਅ.ਬ)- ਜਲੰਧਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦੇਆ ਦੀ ਇਕ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਸਿੱਖ ਕੌਮ ਨੂੰ ਇਕ ਨਿਸ਼ਾਨ ਥੱਲੇ ਇਕੱਤਰ ਹੋ ਕੇ ਪੰਥ ਅਤੇ ਮਾਨਵਤਾ ਦੀ ਚੜ੍ਹਦੀਕਲਾ ਦੇ ਕਾਰਜ ਕਰਨੇ ਚਾਹੀਦੇ ਹਨ | ਜਥੇਦਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਚੌਕ ਬਣਿਆ ਖਿੱਚ ਦਾ ਕੇਂਦਰ

ਜਲੰਧਰ, 29 ਨਵੰਬਰ (ਸ਼ਿਵ)-ਹਲਕਾ ਜਲੰਧਰ ਕੈਂਟ ਅਧੀਨ ਆਉਂਦੇ ਵਾਰਡ ਨੰਬਰ 31 'ਚ ਪੈਂਦੇ ਸ੍ਰੀ ਗੁਰੂ ਤੇਗ਼ ਬਹਾਦਰ ਚੌਂਕ ਜਿਸ ਨੂੰ ਪੱਪੀ ਅਰੋੜਾ ਦੇ ਸਹਿਯੋਗ ਨਾਲ ਬਣਾਇਆ ਗਿਆ ਹੈ, ਦੀ ਸ਼ਹੀਦੀ ਦਿਹਾੜੇ ਮੌਕੇ ਰੰਗ-ਬਰੰਗਿਆਂ ਰੌਸ਼ਨੀਆਂ ਨਾਲ ਕੀਤੀ ਗਈ ਸਜਾਵਟ ਜਿੱਥੇ ...

ਪੂਰੀ ਖ਼ਬਰ »

ਸੰਜੀਵ ਵਾਸਲ ਜਲੰਧਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਜਲੰਧਰ, 29 ਨਵੰਬਰ (ਰਣਜੀਤ ਸਿੰਘ ਸੋਢੀ)-ਜਲੰਧਰ ਦੇ ਸਥਾਨਕ ਹੋਟਲ 'ਚ ਜਲੰਧਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ 'ਚ ਸਰਬ-ਸੰਮਤੀ ਨਾਲ ਅਗਲੇ ਚਾਰ ਸਾਲ ਲਈ ਐਸੋਸੀਏਸ਼ਨ ਦੇ ਅਹੁਦੇਦਾਰ ਚੁਣੇ ਗਏ | ਜਲੰਧਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕਰਵਾਇਆ ਗਿਆ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਵਿਵਾਦਿਤ ਟਿੱਪਣੀ ਕਰਨ ਵਾਲੀ ਅਦਾਕਾਰਾ ਰਿਚਾ ਚੱਢਾ ਦੇ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮਲਸੀਆਂ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਪਾਰਟੀ ਦੀ ਇਕ ਗੈਰ-ਰਸਮੀ ਮੀਟਿੰਗ ਦੌਰਾਨ ਪੰਥਕ ਮਾਮਲਿਆਂ ਸਮੇਤ ਹੋਰਨਾ ਮੁੱਦਿਆਂ 'ਤੇ ਚਰਚਾ ਕੀਤੇ ਜਾਣ ਦੇ ਨਾਲ ਹੀ ਫਿਲਮੀ ਅਦਾਕਾਰਾ ਰਿਚਾ ਚੱਢਾ ਨਾਲ ਜੁੜੇ ਵਿਵਾਦ ਨੂੰ ਲੈ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ ਲਈ ਕੇਜਰੀਵਾਲ ਦਾ ਐਲਾਨ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ 4 ਦਸੰਬਰ ਨੂੰ ਹੋਣ ਵਾਲੀਆਂ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ ਨੂੰ ਲੈ ਕੇ ਅੱਜ ਕਈ ਐਲਾਨ ਤੇ ਵਾਅਦੇ ਕੀਤੇ ਹਨ | ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਸਭ ਤੋਂ ਵੱਡਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਬੇਗੂ 'ਚ ਲਾਇਆ ਮੈਗਾ ਕੈਂਪ

ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਨੇੜਲੇ ਪਿੰਡ ਬੇਗੂ 'ਚ ਕਾਨੂੰਨੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੈਗਾ ਕੈਂਪ ਲਾਇਆ ਗਿਆ, ਜਿਸ ਵਿਚ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਉਪਕਰਨ ਮੁਹੱਈਆ ਕਰਵਾਏ ਗਏ¢ ਇਸ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਕਥਾ ਲਈ ਦਿੱਤਾ ਸੱਦਾ

ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਮਹਾਜਨ ਧਰਮਸ਼ਾਲਾ 'ਚ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪੰਜ ਦਿਨਾਂ ਦੀ ਸ਼੍ਰੀ ਕ੍ਰਿਸ਼ਨ ਕਥਾ ਦਾ ਆਯੋਜਨ 14 ਦਸੰਬਰ ਤੋਂ ਕੀਤਾ ਜਾ ਰਿਹਾ ਹੈ ਜਿਸਦਾ ਪ੍ਰਚਾਰ ਪ੍ਰਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੇ ਆਹੁਦੇ ਲਈ 'ਆਪ' ਆਪਣਾ ਉਮੀਦਵਾਰ ਮੈਦਾਨ 'ਚ ਉਤਾਰੇਗੀ : ਅਨਿਲ ਚੰਦੇਲ

ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਨਿਲ ਚੰਦੇਲ ਨੇ ਕਿਹਾ ਹੈ ਕਿ ਹਰਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ 'ਚ 'ਆਪ' ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਵਾਰ ਹਰਿਆਣਾ 'ਚ 15 ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਚਿਰਾਂ ਤੋਂ ਲਟਕਦੀ ਸਿਰਸਾ ਵਾਸੀਆਂ ਦੀ ਮੈਡੀਕਲ ਕਾਲਜ ਦੀ ਮੰਗ ਹੋਈ ਪੂਰੀ

ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੈਡੀਕਲ ਕਾਲਜ ਦੀ ਮੰਗ ਆਖਰ ਪੂਰੀ ਹੋ ਗਈ ਹੈ¢ ਅੱਜ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕੁਰੂਕਸ਼ੇਤਰ ਤੋਂ ਸਿਰਸਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਨੀਂਹ ...

ਪੂਰੀ ਖ਼ਬਰ »

ਸਰਵ ਹਰਿਆਣਾ ਗ੍ਰਾਮੀਣ ਬੈਂਕ ਸ਼ਾਖਾ ਅਲੀਕਾਂ ਮਨਾਇਆ 10ਵਾਂ ਸਥਾਪਨਾ ਦਿਵਸ

ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਅਲੀਕਾਂ 'ਚ ਸਰਵ ਹਰਿਆਣਾ ਗ੍ਰਾਮੀਣ ਬੈਂਕ ਅਲੀਕਾਂ ਬ੍ਰਾਂਚ ਮੈਨੇਜਰ ਰਾਜ ਕੁਮਾਰ ਸਮੇਤ ਪਿੰਡ ਦੇ ਪਤਵੰਤਿਆਂ ਵਲੋਂ ਕੇਕ ਕੱਟ ਕੇ 10ਵਾਂ ਸਥਾਪਨਾ ਦਿਵਸ ਮਨਾਇਆ ਗਿਆ¢ਇਸ ਮÏਕੇ ਬੈਂਕ ਸਟਾਫ਼ ਨੇ ਵਿਸ਼ੇਸ਼ ਤÏਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਥਾਪਨਾ ਸਮਾਰੋਹ ਦੇ ਦੂਜੇ ਦਿਨ ਪ੍ਰਸ਼ਨੋਤਰੀ ਅਤੇ ਬਾਣੀ ਕੰਠ ਮੁਕਾਬਲੇ ਕਰਵਾਏ

ਯਮੁਨਾਨਗਰ, 29 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ 53ਵੇਂ ਸਥਾਪਨਾ ਦਿਵਸ ਸਮਾਰੋਹ ਦੇ ਦੂਜੇ ਦਿਨ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਅਤੇ ਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਪਿ੍ੰ. ਡਾ•. ਹਰਿੰਦਰ ਸਿੰਘ ਕੰਗ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਬੰਦੀਆਂ ਦੇ ਹੈਪੇਟਾਈਟਿਸ ਬੀ ਤੇ ਸੀ ਦੀ ਟੈਸਟਿੰਗ ਦੀ ਸ਼ੁਰੂਆਤ

ਪੱਟੀ, 29 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਕੁਮਾਰ ਭਗਤ ਦੇ ਯੋਗ ਅਗਵਾਈ ਹੇਠ ਮੈਡੀਕਲ ਅਫ਼ਸਰ ਐੱਮ.ਡੀ. ...

ਪੂਰੀ ਖ਼ਬਰ »

ਪੰਜਾਬ ਦਾ ਪੈਸਾ ਤੇ ਜਵਾਨੀ ਵਿਦੇਸ਼ਾਂ ਨੂੰ ਜਾ ਰਹੀ ਹੈ- ਤਨੇਜਾ

ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਹਜ਼ਾਰਾ ਆਈਲਟਸ ਸੈਂਟਰ ਖੁੱਲ ਗਏ ਹਨ ਤੇ ਬਾਰ੍ਹਵੀਂ ਤੋਂ ਬਾਅਦ ਵਿਦਿਆਰਥੀ ਧੜਾਧੜ ਪੰਜਾਬ ਤੋਂ ਬਾਹਰ ਵਿਦੇਸ਼ਾਂ ਵਿਚ ਪੜ੍ਹਨ ਜਾ ਰਹੇ ਹਨ | ਪੰਜਾਬ ਦਾ ਪੈਸਾ ਤੇ ਜਵਾਨੀ ਵਿਦੇਸ਼ ਨੂੰ ਜਾ ਰਹੇ ਹਨ | ਇਨ੍ਹਾਂ ਵਿਚਾਰਾ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਨੂੰ ਬੰਦ ਕਰਵਾਉਣ ਦੀ ਪ੍ਰਸ਼ਾਸਨ ਤੋਂ ਮੰਗ

ਅੰਮਿ੍ਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਵਿਕਾਸ ਮੰਚ ਨੇ ਚੰਡੀਗੜ੍ਹ ਵਾਂਗ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਵਾਉਣ ਦੀ ਮੰਗ ਕੀਤੀ ਹੈ | ਮੰਚ ਦੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇੇ ਮੁੱਖ ਮੰਤਰੀ ਭਗਵੰਤ ਮਾਨ, ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਭਿੱਖੀਵਿੰਡ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਭਿੱਖੀਵਿੰਡ, 29 ਨਵੰਬਰ (ਬੌਬੀ)-ਗੁਰੂ ਨਾਨਕ ਦੇਵ ਡੀ. ਏ. ਵੀ. ਪਬਲਿਕ ਸਕੂਲ ਭਿੱਖੀਵਿੰਡ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਪਿ੍ੰਸੀਪਲ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ | ਗੁਰਮਤਿ ਸਮਾਗਮ ਦੀ ਸ਼ੁਰੂਆਤ ਸਕੂਲ ਦੇ ...

ਪੂਰੀ ਖ਼ਬਰ »

ਵਿਆਹ ਵੇਖ ਕੇ ਵਾਪਸ ਘਰ ਆ ਰਹੇ ਮਾਂ-ਪੁੱਤ 'ਤੇ ਡਿਗਿਆ ਸਫ਼ੈਦਾ, ਪੁੱਤ ਦੀ ਮੌਤ, ਮਾਂ ਜ਼ਖ਼ਮੀ

ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)-ਅੰਮਿ੍ਤਸਰ-ਤਰਨ ਤਾਰਨ ਰੋਡ 'ਤੇ ਸਥਿਤ ਸੋਖੀ ਗਾਰਡਨ ਦੇ ਨਜ਼ਦੀਕ ਮੋਟਰਸਾਈਕਲ 'ਤੇ ਆ ਰਹੇ ਮਾਂ-ਪੁੱਤ ਉਪਰ ਇਕ ਪੁਰਾਣਾ ਸਫ਼ੈਦਾ ਡਿੱਗ ਪਿਆ | ਜ਼ਖ਼ਮੀ ਹਾਲਤ ਵਿਚ ਮਾ-ਪੁੱਤ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX