-ਮਾਮਲਾ 'ਜਾਮ ਨਗਰ-ਅੰਮਿ੍ਤਸਰ ਐਕਸਪ੍ਰੈੱਸ-ਵੇਅ' ਲਈ ਕਬਜ਼ੇ ਦਾ-
ਲੋਹੀਆਂ ਖ਼ਾਸ, 29 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)- 'ਜਾਮ ਨਗਰ-ਅੰਮਿ੍ਤਸਰ ਐੱਕਸਪ੍ਰੈੱਸ-ਵੇ' ਅਧੀਨ ਆਉਂਦੇ ਲੋਹੀਆਂ ਅਤੇ ਸੁਲਤਾਨਪੁਰ ਲੋਧੀ ਇਲਾਕਿਆਂ 'ਤੇ ਭਾਰੀ ਪੁਲਿਸ ਫੋਰਸ ਨਾਲ ਸੜਕ ਵਾਸਤੇ ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀਆਂ ਅਤੇ ਸਬੰਧਿਤ ਕਿਸਾਨਾਂ ਵਿਚਾਲੇ ਅੱਜ ਸਾਰਾ ਦਿਨ ਮਾਹੌਲ ਤਣਾਅ ਪੂਰਨ ਰਿਹਾ, ਜਿਸ ਦੇ ਚੱਲਦੇ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕਰਦੇ ਹੋਏ ਅਧਿਕਾਰੀਆਂ ਨੂੰ ਦੂਜੀ ਵਾਰ ਬੇਰੰਗ ਮੋੜ ਦਿੱਤਾ | ਅੱਜ ਸਵੇਰੇ 11 ਵਜੇ ਤੋਂ ਜਦੋਂ ਹੀ ਹਾਈਵੇ ਦੇ ਤਹਿਸੀਲਦਾਰ ਭੁਪਿੰਦਰ ਸਿੰਘ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਲੋਹੀਆਂ ਦੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਸ਼ਾਹਕੋਟ ਦੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ, ਲੋਹੀਆਂ ਦੇ ਥਾਣਾ ਮੁਖੀ ਸੁਰਜੀਤ ਸਿੰਘ ਪੱਡਾ, ਸ਼ਾਹਕੋਟ ਦੇ ਥਾਣਾ ਮੁਖੀ ਗੁਰਜਿੰਦਰ ਸਿੰਘ ਨਾਗਰਾ, ਮਹਿਤਪੁਰ ਦੇ ਥਾਣਾ ਮੁਖੀ ਬਲਰਾਜ ਸਿੰਘ ਸਮੇਤ ਭਾਰੀ ਗਿਣਤੀ ਵਿਚ ਪੰਜਾਬ ਪੁਲਿਸ ਦੇ ਜਵਾਨ ਅਤੇ ਇੰਸਪੈਕਟਰ ਭੁਪਿੰਦਰ ਕੌਰ ਦੀ ਅਗਵਾਈ ਹੇਠ ਲੇਡੀਜ਼ ਪੁਲਿਸ 'ਜਾਮ ਨਗਰ-ਅੰਮਿ੍ਤਸਰ ਐੱਕਸਪ੍ਰੈੱਸ-ਵੇਅ' ਲਈ ਜੇ.ਸੀ.ਬੀ. ਮਸ਼ੀਨਾਂ ਚਲਾ ਕੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਕਬਜ਼ਾ ਲੈਣ ਪੁੱਜੀ ਤਾਂ ਇਕੱਠੇ ਹੋਏ ਕਿਸਾਨਾਂ ਅਤੇ ਬੀਬੀਆਂ ਨੇ ਖੇਤਾਂ 'ਚ ਬੀਜੀ ਆਲੂ ਦੀ ਫ਼ਸਲ 'ਚ ਚੱਲਦੀਆਂ ਜੇ.ਸੀ.ਬੀ. ਮਸ਼ੀਨਾਂ ਮੂਹਰੇ ਬੈਠ ਕੇ ਜ਼ਬਰਦਸਤ ਵਿਰੋਧ ਦਰਜ਼ ਕਰਵਾਇਆ ਅਤੇ ਕੇਂਦਰ ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਦੇ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਸਕੱਤਰ ਮਨਜੀਤ ਸਿੰਘ, ਇਕਾਈ ਪ੍ਰਧਾਨ ਸਿਲੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪੁੱਜੇ ਕਿਸਾਨਾਂ ਨੇ ਅਧਿਕਾਰੀਆਂ ਦੀ ਇੱਕ ਨਾ ਚੱਲਣ ਦਿੱਤੀ, ਜਿਸ ਤੋਂ ਬਾਅਦ ਆਏ ਅਧਿਕਾਰੀਆਂ ਵਲੋਂ ਕਿਸਾਨਾਂ ਦੀ ਡਿਪਟੀ ਕਮਿਸ਼ਨਰ ਜਲੰਧਰ ਨਾਲ ਫ਼ੋਨ 'ਤੇ ਗੱਲਬਾਤ ਕਰਵਾ ਕੇ ਕੱਲ੍ਹ ਦੀ ਮੀਟਿੰਗ ਵਿਚ ਕੋਈ ਠੋਸ ਫ਼ੈਸਲਾ ਲੈਣ ਦਾ ਐਲਾਨ ਕਰਦੇ ਹੋਏ ਆਪਣੀਆਂ ਜੇ.ਸੀ.ਬੀ. ਮਸ਼ੀਨਾਂ ਨੂੰ ਪੁੱਠੇ ਪੈਰੀਂ ਮੋੜ ਲਿਆ | ਇਸ ਮੌਕੇ ਨਗਰ ਪੰਚਾਇਤ ਦੇ ਮੀਤ ਪ੍ਰਧਾਨ ਗੁਰਬੀਰ ਸਿੰਘ ਕੰਗ, ਸੁਰਿੰਦਰ ਸਿੰਘ, ਐੱਮ.ਡੀ. ਸੁਰਿੰਦਰ ਸ਼ਰਮਾ, ਦਿਲਬਾਗ ਸਿੰਘ, ਬਲਵੀਰ ਸਿੰਘ, ਕਿ੍ਪਾਲ ਸਿੰਘ, ਗੁਰਮੁਖ ਸਿੰਘ, ਗੁਰਸ਼ਰਨ ਸਿੰਘ, ਤਰਸੇਮ ਸਿੰਘ, ਮਨਦੀਪ ਸਿੰਘ, ਸਤਿੰਦਰ ਸਿੰਘ, ਪਰਗਟ ਸਿੰਘ, ਅਮਨਦੀਪ ਸਿੰਘ, ਤਰਲੋਕ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ ਸਮੇਤ ਹੋਰ ਕਿਸਾਨਾਂ ਨੇ ਕਿਹਾ ਕਿ ਸਾਡੀਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਦਾ ਮੁੱਲ ਅੱਜ ਸਾਨੂੰ ਅੱਧ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਸਾਨੂੰ ਕਬਜ਼ਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿੰਨਾ ਚਿਰ ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਦੇ ਦੂਜੇ ਸ਼ਹਿਰਾਂ ਵਾਂਗ ਬਣਦਾ ਪੂਰਾ ਮੁਆਵਜ਼ਾ ਨਾ ਦਿੱਤਾ, ਉਨ੍ਹੀਂ ਦੇਰ ਅਸੀਂ ਕਿਸੇ ਨੂੰ ਵੀ ਆਪਣੀ ਜ਼ਮੀਨ 'ਤੇ ਕਬਜ਼ਾ ਨਹੀਂ ਕਰਨ ਦੇਵਾਂਗੇ ਚਾਹੇ ਸਾਨੂੰ ਆਪਣੀਆਂ ਜਾਨਾਂ ਕੁਰਬਾਨ ਕਿਉਂ ਨਾ ਕਰਨੀਆਂ ਪੈਣ |
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ)- ਥਾਣਾ ਮਕਸੂਦਾਂ ਅਧੀਨ ਆਉਂਦੇ ਨਿਊ ਹਰਗੋਬਿੰਦ ਨਗਰ ਦੇ ਇਕ ਮਕਾਨ 'ਚ ਕਿਰਾਏ 'ਤੇ ਰਹਿੰਦੇ ਪਤੀ-ਪਤਨੀ ਦੀਆਂ ਮਿ੍ਤਕ ਦੇਹਾਂ ਮਿਲੀਆਂ ਹਨ, ਜਿਨ੍ਹਾਂ ਦੀ ਪਛਾਣ ਹਰਿੰਦਰਾ ਯਾਦਵ (28) ਅਤੇ ਪੂਜਾ ਯਾਦਵ ਵਜੋਂ ਦੱਸੀ ਗਈ ਹੈ | ਬੰਦ ਕਮਰੇ ...
ਜਲੰਧਰ, 29 ਨਵੰਬਰ (ਸ਼ਿਵ)-ਪਾਸਪੋਰਟ ਲਈ ਅਪਲਾਈ ਕਰਨ ਵਾਲੇ ਲੋਕਾਂ ਦੀ ਸਹੂਲਤ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ 3 ਦਸੰਬਰ ਸਨਿੱਚਰਵਾਰ ਨੂੰ ਪਾਸਪੋਰਟ ਸੇਵਾ ਕੇਂਦਰ ਅਤੇ ਪੋਸਟ ਆਫ਼ਿਸ ਪਾਸਪੋਰਟਸੇਵਾ ਕੇਂਦਰ ਖੁੱਲੇ੍ਹ ਰੱਖਣ ਦਾ ਫ਼ੈਸਲਾ ਕੀਤਾ ਹੈ | ਖੇਤਰੀ ...
ਜਲੰਧਰ ਛਾਉਣੀ, 29 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜਾਇਬ ...
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ)- ਭਗਵਤੀ ਟਿੰਬਰ ਟਰੇਡਰਜ਼ ਅਤੇ ਭਵਾਨੀ ਟਿੰਬਰ ਟਰੇਡਰਜ਼ ਦੇ ਮਾਲਕ ਰਾਜੀਵ ਪ੍ਰਭਾਕਰ ਵਾਸੀ ਅਮਰ ਨਗਰ, ਜਲੰਧਰ ਦੇ ਲੜਕੇ ਗਿਤਾਂਸ਼ ਪ੍ਰਭਾਕਰ (27) ਦੀ ਅੱਜ ਦੇਰ ਸ਼ਾਮ ਲੁਧਿਆਣੇ ਦੇ ਡੀ.ਐੱਮ.ਸੀ. 'ਚ ਇਲਾਜ ਦੌਰਾਨ ਮੌਤ ਹੋ ਗਈ ਹੈ | ਦੱਸਿਆ ...
ਜਲੰਧਰ ਛਾਉਣੀ, 29 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਕਾਕੀ ਪਿੰਡ ਗਲੀ ਨੰਬਰ 5 ਵਿਖੇ ਰਹਿੰਦੀ ਇਕ ਵਿਆਹੁਤਾ ਔਰਤ ਦੀ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ ਹੋ ਗਈ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ...
ਜਲੰਧਰ, ਡੀ. ਸੀ. ਜਸਪ੍ਰੀਤ ਸਿੰਘ, ਰਾਜ-ਸਭਾ ਵਿਚ 'ਆਪ' ਦੇ ਸੰਸਦ ਮੈਂਬਰ ਸੰਤ ਸੀਚੇਵਾਲ ਦੀ ਇਲਾਕਾ ਵਾਸੀਆਂ ਨਾਲ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਜਲਦੀ ਹੀ ਡੀ. ਸੀ. ਜਸਪ੍ਰੀਤ ਸਿੰਘ ਨਿਗਮ ਕਮਿਸ਼ਨਰ ਨੂੰ ਨਾਲ ਲੈ ਕੇ ਡੰਪ ...
ਜਲੰਧਰ, 29 ਨਵੰਬਰ (ਸ਼ਿਵ)- ਫੋਲੜੀਵਾਲ ਟਰੀਟਮੈਂਟ ਪਲਾਂਟ ਕੰਪਲੈਕਸ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਕਰਨ ਦੀ ਇਲਾਕਾ ਵਾਸੀਆਂ ਨੇ ਸੰਤ ਸੀਚੇਵਾਲ ਨੂੰ ਮਿਲ ਕੇ ਸ਼ਿਕਾਇਤ ਕੀਤੀ ਹੈ | ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਮਿਲਣ ਆਏ 66 ...
ਐੱਸ. ਏ. ਐੱਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮੁਹਾਲੀ ਦੇ ਫੇਜ਼-8 ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਉਪਰੰਤ ਪੈਨਸ਼ਨਰਜ਼ ਵਲੋਂ ...
-ਮਾਮਲਾ ਗੁਰੂ ਨਾਨਕਪੁਰਾ ਦੇ ਸਤਨਾਮ ਨਗਰ 'ਚ ਹੋਏ ਕਤਲ ਦਾ- ਜਲੰਧਰ ਛਾਉਣੀ, 29 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਗੁਰੁੂ ਨਾਨਕ ਪੂਰਾ ਨੇੜੇ ਸਥਿਤ ਸਤਨਾਮ ਨਗਰ 'ਚ ਬੀਤੀ ਦੇਰ ਸ਼ਾਮ ਟੈਕਸੀ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਔਲਖ ਵਲੋਂ ਆਪਣੇ ...
ਲਾਂਬੜਾ, 29 ਨਵੰਬਰ (ਪਰਮੀਤ ਗੁਪਤਾ)- ਸੋਮਵਾਰ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ ਨਕੋਦਰ ਕੌਂਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਸੜਕ ਉੱਤੇ ਇਕੋ ਰਾਤ ਵਿਚ ਵਾਪਰੇ ਅੱਧੀ ਦਰਜਨ ਦੇ ਕਰੀਬ ਹਾਦਸਿਆਂ ਉਪਰੰਤ ਲੋਕ ਸੰਪਰਕ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਮਹਿਜ਼ ...
ਲਾਂਬੜਾ, 29 ਨਵੰਬਰ (ਪਰਮੀਤ ਗੁਪਤਾ)- ਜਲੰਧਰ ਨਕੋਦਰ ਕÏਮੀ ਰਾਜ ਮਾਰਗ 'ਤੇ ਡਵਾਈਡਰਾਂ ਕਾਰਨ ਹੋ ਰਹੇ ਹਾਦਸੇ ਰੁਕਣ ਦਾ ਨਾਂਅ ਨਹੀਂ ਲੈ ਰਹੇ ¢ ਭਾਵੇਂ ਕਿ ਵਿਭਾਗ ਵਲੋਂ ਸੋਮਵਾਰ ਦੀ ਰਾਤ ਵਾਪਰੇ ਹਾਦਸਿਆਂ ਤੋਂ ਸਬਕ ਲੈਂਦੇ ਹੋਏ ਡਵਾਈਡਰ ਦੇ ਕਿਨਾਰਿਆਂ 'ਤੇ ਡੰਗ-ਟਪਾਊ ...
ਲਾਂਬੜਾ, 29 ਨਵੰਬਰ (ਪਰਮੀਤ ਗੁਪਤਾ)- ਸੋਮਵਾਰ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ ਨਕੋਦਰ ਕੌਂਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਸੜਕ ਉੱਤੇ ਇਕੋ ਰਾਤ ਵਿਚ ਵਾਪਰੇ ਅੱਧੀ ਦਰਜਨ ਦੇ ਕਰੀਬ ਹਾਦਸਿਆਂ ਉਪਰੰਤ ਲੋਕ ਸੰਪਰਕ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਮਹਿਜ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX