ਤਾਜਾ ਖ਼ਬਰਾਂ


ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  43 minutes ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  49 minutes ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  55 minutes ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 9 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਹੁਸ਼ਿਆਰਪੁਰ / ਮੁਕੇਰੀਆਂ

ਬਰਗਾੜੀ ਮੋਰਚੇ ਦੀਆਂ ਮੰਗਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਚੰਡੀਗੜ੍ਹ 'ਚ ਪੱਕੇ ਮੋਰਚੇ ਦਾ ਐਲਾਨ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਪੰਥਕ ਏਕਤਾ ਅਤੇ ਪੰਥਕ ਮਸਲਿਆਂ ਸਬੰਧੀ ਸਾਂਝਾ ਮੋਰਚਾ ਲਗਾਉਣ ਲਈ 2 ਦਿਨਾਂ ਮੰਥਨ ਮੀਟਿੰਗ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਕੀਤੀ ਗਈ | ਇਸ ਦੌਰਾਨ ਵੱਖ-ਵੱਖ ਸੰਤਾਂ-ਮਹਾਂਪੁਰਸ਼ਾਂ, ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਹੋਰ ਸੰਘਰਸ਼ੀ ਸੰਗਠਨਾਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਭਖਦੇ ਸਿੱਖ ਮਸਲਿਆਂ ਲਈ ਲਗਾਏ ਮੋਰਚਿਆਂ ਜਿਨ੍ਹਾਂ ਵਿਚ ਬਰਗਾੜੀ ਘਟਨਾਕ੍ਰਮ ਮਗਰੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਬਾਬਤ ਚੱਲ ਰਹੇ ਬਹਿਬਲ ਕਲਾਂ ਮੋਰਚੇ, ਬੰਦੀ ਸਿੰਘਾਂ ਦੀ ਰਿਹਾਈ ਲਈ ਸੁਧਾਰ ਵਿਚ ਲੱਗੇ ਮੋਰਚੇ ਤੇ 328 ਲਾਪਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ 'ਤੇ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਲੱਗੇ ਮੋਰਚਿਆਂ ਨੂੰ ਇਕੋ ਥਾਂ ਕਰਕੇ ਵੱਡਾ ਮੋਰਚਾ ਆਰੰਭਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਦੀਆਂ ਮੰਗਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਚੰਡੀਗੜ੍ਹ 'ਚ ਪੱਕੇ ਮੋਰਚਾ ਲਗਾਇਆ ਜਾਵੇਗਾ | ਇਸ ਮੌਕੇ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਦਿਆਨਤਦਾਰੀ ਨਾਲ ਕਰਨ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਸਿੱਖਾਂ ਨੂੰ ਨੀਵਾਂ ਦਿਖਾਉਣਾ ਬੰਦ ਕਰੇ | ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਨੂੰ ਸਿੱਖ ਪੰਥ ਦੇ ਲੰਬੇ ਸਮੇਂ ਤੋਂ ਲਮਕਾਏ ਜਾ ਰਹੇ 4 ਅਹਿਮ ਮੁੱਦਿਆਂ 'ਤੇ ਇਸੇ ਮਹੀਨੇ ਸਨਮਾਨਜਨਕ ਸਪੱਸ਼ਟ ਫ਼ੈਸਲਾ ਲੈਣ ਦਾ ਸਮਾਂ ਦਿੱਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੁੱਦਿਆਂ ਸਬੰਧੀ ਐਸ.ਜੀ.ਪੀ.ਸੀ. ਦੇ ਪ੍ਰਧਾਨ ਨੂੰ ਮਿਲ ਕੇ ਕੀਤੀ ਗਈ ਜਾਂਚ ਨੂੰ ਜਨਤਕ ਕਰਨ ਅਤੇ ਦੋਸ਼ੀਆਂ ਵਿਰੁੱਧ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੋਰਚੇ ਦੀ ਕਾਮਯਾਬੀ ਲਈ ਤਾਲਮੇਲ ਕਮੇਟੀ ਦੇ ਵਿਸਥਾਰ ਲਈ ਪੰਜ ਪਿਆਰਿਆਂ 'ਚੋਂ ਸਤਨਾਮ ਸਿੰਘ ਖੰਡਾ ਅਤੇ ਬਾਪੂ ਗੁਰਚਰਨ ਸਿੰਘ (ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ) ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਵੀਆਂ ਧਿਰਾਂ ਸਮੇਤ ਸਮੁੱਚੀ ਤਾਲਮੇਲ ਕਮੇਟੀ ਵਲੋਂ 19 ਦਸੰਬਰ ਨੂੰ ਗੁਰਦੁਆਰਾ ਰੇਰੂ ਸਾਹਿਬ ਲੁਧਿਆਣਾ ਵਿਖੇ ਮੀਟਿੰਗ ਕਰਕੇ ਮੋਰਚੇ ਦੀ ਵਿਉਂਤਬੰਦੀ ਅਤੇ ਅਗਵਾਈ ਲਈ ਪ੍ਰਮੁੱਖ ਸ਼ਖਸੀਅਤਾਂ ਦੀ ਚੋਣ ਕੀਤੀ ਜਾਵੇਗੀ, ਜੋ ਤਾਲਮੇਲ ਕਮੇਟੀ ਅਤੇ ਸਮੁੱਚੇ ਮੋਰਚੇ ਦੀ ਅਗਵਾਈ ਕਰਨਗੇ | ਇਸ ਮੌਕੇ ਸੰਤ ਬਾਬਾ ਸੇਵਾ ਸਿੰਘ, ਬਾਬਾ ਕਾਹਨ ਸਿੰਘ ਸੇਵਾਪੰਥੀ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਦੇਵ ਸਿੰਘ, ਨਿਹੰਗ ਸਿੰਘ ਰਾਜਾ ਰਾਜ ਸਿੰਘ, ਬਾਬਾ ਲੀਡਰ ਸਿੰਘ, ਭਾਈ ਪਾਲ ਸਿੰਘ ਫਰਾਂਸ, ਗੁਰਸੇਵਕ ਸਿੰਘ ਸ਼ੀਹਣੀ ਸਾਹਿਬ, ਬਾਬਾ ਸ਼ਿੰਦਰ ਸਿੰਘ, ਜਸਬੀਰ ਸਿੰਘ ਸਕੱਤਰ ਹਰਿਆਣਾ ਗੁਰਦੁਆਰਾ ਕਮੇਟੀ, ਮਨਧੀਰ ਸਿੰਘ, ਹਰਪਾਲ ਸਿੰਘ ਕਰਨਾਲ, ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਮਨਦੀਪ ਸਿੰਘ, ਤਲਵਿੰਦਰ ਸਿੰਘ ਤਲਵਾੜਾ, ਸਰਪੰਚ ਮਹਿੰਦਰਪਾਲ ਸਿੰਘ ਤੇ ਸਰਪੰਚ ਸਰਵਣ ਸਿੰਘ ਪੰਚਾਇਤ ਯੂਨੀਅਨ ਪੰਜਾਬ, ਸਤਵਿੰਦਰ ਸਿੰਘ ਪ੍ਰਧਾਨ ਆਕਾਲ ਯੂਥ, ਬੀਬੀ ਤਰਵਿੰਦਰ ਕੌਰ ਖ਼ਾਲਸਾ, ਬੀਬੀ ਪ੍ਰੀਤਮ ਕੌਰ, ਬਾਬਾ ਬਲਕਾਰ ਇਲਮੇਵਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

ਵਿਧਾਇਕ ਘੁੰਮਣ ਵਲੋਂ ਤਹਿਸੀਲ ਕੰਪਲੈਕਸ, ਫ਼ਰਦ ਸੇਵਾ ਕੇਂਦਰ ਤੇ ਹੋਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਦਸੂਹਾ, 30 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਤਹਿਸੀਲ ਕੰਪਲੈਕਸ ਫ਼ਰਦ ਸੇਵਾ ਕੇਂਦਰ, ਪਟਵਾਰਖ਼ਾਨਾ ਤੇ ਖ਼ਜ਼ਾਨਾ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ ...

ਪੂਰੀ ਖ਼ਬਰ »

ਕਾਂਗਰਸ 'ਚ 'ਘਰ ਵਾਪਸੀ' ਕਰ ਸਕਦੇ ਨੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ

ਗੜ੍ਹਸ਼ੰਕਰ, 30 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਦੇ ਨੇੜਲੇ ਭਵਿੱਖ 'ਚ ਕਾਂਗਰਸ ਵਿਚ 'ਘਰ ਵਾਪਸੀ' ਕਰਨ ਦੇ ਸੰਕੇਤ ਮਿਲੇ ਹਨ | ਇਹ ਚਰਚਾ ਗੋਲਡੀ ਦੀ ਐੱਮ.ਪੀ. ਮਨੀਸ਼ ਤਿਵਾੜੀ ਨਾਲ ਗੜ੍ਹਸ਼ੰਕਰ 'ਚ ਇਕ ਖੇਡ ਸਮਾਗਮ 'ਚ ਇਕੱਠਿਆਂ ...

ਪੂਰੀ ਖ਼ਬਰ »

ਕਥਾ-ਕੀਰਤਨ ਸਮਾਗਮ ਅੱਜ

ਬੁੱਲ੍ਹੋਵਾਲ, 30 ਨਵੰਬਰ (ਲੁਗਾਣਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਥਾ- ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਸਮਾਗਮ ਵਿਚ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ...

ਪੂਰੀ ਖ਼ਬਰ »

ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੁਹਾਲੀ ਦੀ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ 1 ਤੋਂ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰ੍ਰਪੀਤ ਕੌਰ)- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੁਹਾਲੀ ਵਿਖੇ ਚਲਾਈ ਜਾ ਰਹੀ ਹੈ | ਇਸ ਸੰਸਥਾ ਦੁਆਰਾ ...

ਪੂਰੀ ਖ਼ਬਰ »

ਜਾਂਚ ਮੁਹਿੰਮ ਦੌਰਾਨ 2 ਬੇੜੀਆਂ, 70 ਹਜ਼ਾਰ ਲੀਟਰ ਲਾਹਣ ਤੇ ਹੋਰ ਸਾਮਾਨ ਬਰਾਮਦ

ਦਸੂਹਾ, 30 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਬਿਆਸ ਦਰਿਆ ਦੇ ਮੰਡ ਇਲਾਕੇ ਭੀਖੋਵਾਲ ਬੇਗਪੁਰ ਵਿਖੇ ਐਕਸਾਈਜ਼ ਵਿਭਾਗ ਦਸੂਹਾ ਦੀ ਮਦਦ ਨਾਲ ਸਰਚ ਅਪ੍ਰੇਸ਼ਨ 2 ਬੇੜੀਆਂ 70 ਹਜ਼ਾਰ ਲੀਟਰ ਲਾਹਣ, 6 ਪਲਾਸਟਿਕ ਕੈਨ, 240 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਨੀਲਕੰਠ ਦੀ ਵਾਸੀ ਅਨੂੰ ਰਾਣੀ ਪੁੱਤਰੀ ਧਰਮ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਨਾਬਾਲਗ ਲੜਕੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਬਾਜੀਗਰ ਦੇ ਵਾਸੀ ਪੈਂਡੋ ਪੁੱਤਰ ...

ਪੂਰੀ ਖ਼ਬਰ »

ਮਹਾਰਾਸ਼ਟਰ ਤੋਂ ਸਾਈਕਲ 'ਤੇ ਆਏ ਸ਼ਰਧਾਲੂਆਂ ਦਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਹੁੰਚਣ 'ਤੇ ਭਰਵਾਂ ਸਵਾਗਤ

ਟਾਂਡਾ ਉੜਮੁੜ, 30 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ 17ਵੀਂ ਵੰਸ਼ ਨਾਲ ਸਬੰਧਿਤ ਸ਼ਰਧਾਲੂਆਂ ਦਾ ਇਕ ਵਫ਼ਦ ਜੋ ਕਿ ਮਹਾਰਾਸ਼ਟਰ ਤੋਂ ਸਾਈਕਲ ਯਾਤਰਾ ਕਰਦੇ ਹੋਏ ਟਾਂਡਾ ਪਹੁੰਚਿਆ, ਉਨ੍ਹਾਂ ਦਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ...

ਪੂਰੀ ਖ਼ਬਰ »

ਲੜਕੀ ਦੀ ਬਹਾਦਰੀ ਨਾਲ ਲੁੱਟ-ਖੋਹ ਕਰਨ ਵਾਲੇ 2 ਨਸ਼ੇੜੀ ਕਾਬੂ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਥਾਨਕ ਰਹੀਪੁਰ ਸਬਜ਼ੀ ਮੰਡੀ ਨਜ਼ਦੀਕ ਮੋਬਾਈਲ ਫ਼ੋਨ ਖੋਹਣ ਵਾਲੇ 2 ਨਸ਼ੇੜੀ ਨੌਜਵਾਨਾਂ ਨੂੰ ਲੜਕੀ ਦੀ ਬਹਾਦਰੀ ਨਾਲ ਲੋਕਾਂ ਵਲੋਂ ਕਾਬੂ ਕਰਕੇ ਉਸ ਦੀ ਖੂਬ ਛਿੱਤਰ-ਪ੍ਰੇਡ ਕਰਨ ਤੋਂ ਬਾਅਦ ਪੁਲਿਸ ...

ਪੂਰੀ ਖ਼ਬਰ »

ਹਰਭਗਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹਰਭਗਵੰਤ ਸਿੰਘ ਨੇ ਬਤੌਰ ਜ਼ਿਲ੍ਹਾ ...

ਪੂਰੀ ਖ਼ਬਰ »

ਹਰਭਗਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਹਰਭਗਵੰਤ ਸਿੰਘ ਨੇ ਬਤੌਰ ਜ਼ਿਲ੍ਹਾ ...

ਪੂਰੀ ਖ਼ਬਰ »

ਵਿਜੇ ਮਾਲ ਦਸੂਹਾ ਵਿਖੇ ਦੇਸ਼-ਵਿਦੇਸ਼ ਦੇ ਲੋਕਾਂ ਲਈ ਵਿਸ਼ੇਸ਼ ਸਹੂਲਤਾਂ ਉਪਲਬਧ - ਕਾਹਲੋਂ

ਦਸੂਹਾ, 30 ਨਵੰਬਰ (ਭੁੱਲਰ)- ਵਿਜੇ ਮਾਲ ਦਸੂਹਾ ਵਿਖੇ ਦੇਸ਼-ਵਿਦੇਸ਼ਾਂ ਦੇ ਲੋਕਾਂ ਲਈ ਮਾਲ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕੀਤੀਆਂ ਗਈਆਂ ਹਨ | ਇਸ ਸਬੰਧੀ ਵਿਜੇ ਮਾਲ ਵਿਖੇ ਦਸੂਹਾ ਦੇ ਡਿਪਟੀ ਮੈਨੇਜਰ ਗੁਰਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਵਿਜੇ ਮਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ

ਟਾਂਡਾ ਉੜਮੁੜ, 30 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

-ਫ਼ਿਲਮ 'ਦਾਸਤਾਨ-ਏ-ਸਰਹਿੰਦ' ਵਿਵਾਦ- ਸਿੱਖ ਸਿਧਾਂਤ ਵਿਰੋਧੀ ਕੋਈ ਵੀ ਫ਼ਿਲਮ ਕਿਸੇ ਵੀ ਪਰਦੇ 'ਤੇ ਪ੍ਰਵਾਨ ਨਹੀਂ- ਦਲ ਖ਼ਾਲਸਾ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਤੇ ਵਿਵਾਦਾਂ 'ਚ ਘਿਰੀ ਫ਼ਿਲਮ ਦਾਸਤਾਨ-ਏ-ਸਰਹਿੰਦ ਦਾ ਸਿੱਖ ਸਮਾਜ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ | ਦਲ ਖ਼ਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਦੀ ਅਗਵਾਈ 'ਚ ਹੋਈ ...

ਪੂਰੀ ਖ਼ਬਰ »

ਜਸਜੀਤ ਸਿੰਘ ਆਹਲੂਵਾਲੀਆ ਵਲੋਂ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਨੂੰ 5 ਲੱਖ ਦਾਨ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਸਾਬਕਾ ਚੀਫ਼ ਕਮਿਸ਼ਨਰ ਇਨਕਮ ਟੈਕਸ ਜਸਜੀਤ ਸਿੰਘ ਆਹਲੂਵਾਲੀਆ ਵਲੋਂ ਪਿੰਡ ਅੱਜੋਵਾਲ ਵਿਖੇ ਉਸਾਰੀ ਅਧੀਨ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ 5 ਲੱਖ ਰੁਪਏ ਦਾ ਯੋਗਦਾਨ ਉਸਾਰੀ ਕਰਵਾ ਰਹੀ ਸੰਸਥਾ ਹੋਮ ਫ਼ਾਰ ਹੋਮਲੈੱਸ ...

ਪੂਰੀ ਖ਼ਬਰ »

ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ- ਬਾਜਵਾ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਬਣਾਏ ਗਏ 8 ਮੈਂਬਰੀ ਐਡਵਾਈਜ਼ਰੀ ਬੋਰਡ 'ਚ ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਨੂੰ ਵੀ ਸ਼ਾਮਿਲ ਕੀਤਾ ਗਿਆ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ 'ਚ ਜਿੱਤਿਆ ਸੋਨ ਤਗਮਾ

ਮੁਕੇਰੀਆਂ, 30 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਚੱਲ ਰਹੀ ਸਹੋਦਿਆ ਮੀਟ ਦੀ ਅੱਜ ਸਮਾਪਤੀ ਹੋਈ | ਇਸ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਮੈਡਲ ...

ਪੂਰੀ ਖ਼ਬਰ »

ਸੋਨੀ ਪਰਿਵਾਰ ਵਲੋਂ ਹਾਈ ਸਕੂਲ ਲਈ 51 ਹਜ਼ਾਰ ਰੁਪਏ ਦਾਨ

ਬੀਣੇਵਾਲ, 30 ਨਵੰਬਰ (ਬੈਜ ਚੌਧਰੀ)- ਸਮਾਜ ਸੇਵਾ ਦੇ ਕੰਮਾਂ ਵਿਚ ਹਰ ਵਕਤ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਬੀਣੇਵਾਲ ਦੇ ਸੋਨੀ ਪਰਿਵਾਰ ਵਲੋਂ ਸਰਕਾਰੀ ਹਾਈ ਸਕੂਲ ਗੜ੍ਹੀ ਮਾਨਸੋਵਾਲ ਨੂੰ ਸਵ: ਹੈੱਡਮਾਸਟਰ ਨੰਦ ਕਿਸ਼ੋਰ ਸੋਨੀ ਦੀ ਯਾਦ 'ਚ ਸਕੂਲ ਦੀ ਭਲਾਈ ਲਈ 51 ...

ਪੂਰੀ ਖ਼ਬਰ »

ਵਣ ਚੇਤਨਾ ਪਾਰਕ ਬਸੀ ਪੁਰਾਣੀ ਦੀ ਐਂਟਰੀ ਫ਼ੀਸ ਖਤਮ ਕਰਨ ਦੀ ਮੰਗ

ਹੁਸ਼ਿਆਰਪੁਰ, 30 ਨਵੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਵਣ ਚੇਤਨਾ ਪਾਰਕ ਬਸੀ ਪੁਰਾਣੀ ਵਿਚ ਜਾਣ ਵਾਲੇ ਪ੍ਰਤੀ ਵਿਅਕਤੀ ਕੋਲੋਂ ਲਈ ਜਾਂਦੀ 20 ਰੁਪਏ ਫੀਸ ਨੂੰ ਖਤਮ ਕਰਨ, ਪਾਰਕ ਨੂੰ ਅਵਾਰਾ ਪਸ਼ੂਆਂ ਤੋਂ ਸੁਰੱਖਿਅਤ ਕਰਨ ਅਤੇ ਇਸ ਦੀ ਸਾਫ਼ ਸਫ਼ਾਈ ਤੇ ਰੱਖ ਰਖਾਅ ...

ਪੂਰੀ ਖ਼ਬਰ »

ਦਰਖ਼ਤ ਵੱਢਣ ਵਾਲੇ 2 ਨਾਮਜ਼ਦ

ਮਾਹਿਲਪੁਰ, 30 ਨਵੰਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਪੁਲਿਸ ਨੇ ਸਿਵਲ ਹਸਪਤਾਲ ਪਾਲਦੀ ਵਿਖੇ ਲੱਗੇ ਦਰਖਤਾਂ ਦੀ ਸਾਫ਼ ਸਫ਼ਾਈ ਸਬੰਧੀ ਛੰਗਾਈ ਦੀ ਆੜ 'ਚ ਡੇਢ ਦਰਜਨ ਦੇ ਕਰੀਬ ਹਰੇ ਭਰੇ ਦਰਖ਼ਤ ਵੱਢਣ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ | ਇਸ ਮਾਮਲੇ ਦਾ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ 'ਚ ਪੰਜਾਬੀ-ਮਾਹ ਮਨਾਇਆ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਹਾਇਕ ਪ੍ਰੋਫੈਸਰ ਪੰਜਾਬੀ ਗੁਰਦੀਪ ਕੁਮਾਰੀ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਬਜਵਾੜਾ ਹੁਸ਼ਿਆਰਪੁਰ ਵਿਖੇ ਪੰਜਾਬੀ-ਮਾਹ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਲਗਾਤਾਰ 5ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ...

ਪੂਰੀ ਖ਼ਬਰ »

ਸਿਖਲਾਈ ਕੇਂਦਰ 'ਚ ਮਹਿੰਦੀ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਨਹਿਰੂ ਯੁਵਾ ਕੇਂਦਰ ਤੇ ਖੇਡ ਤੇ ਭਲਾਈ ਵਿਭਾਗ ਨਾਲ ਸਬੰਧਤ ਮਿਲਾਪ ਬਾਲ ਸੰਘ ਵੱਲੋਂ ਸਿਖਲਾਈ ਕੇਂਦਰ ਰਘੂਨਾਥ ਮੰਦਿਰ ਹਰਿਆਣਾ ਰੋਡ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਇੰਦੂ ਤੇ ਰਚਨਾ ਨੇ ਪਹਿਲਾ, ...

ਪੂਰੀ ਖ਼ਬਰ »

ਸੁਧਾਰ ਲਈ ਪੁੱਟੀ ਗੜ੍ਹਸ਼ੰਕਰ-ਆਦਮਪੁਰ ਸੜਕ ਦਾ ਕੰਮ 6 ਮਹੀਨਿਆਂ ਤੋਂ ਠੱਪ, ਲੋਕ ਧੂੜ ਫੱਕਣ ਲਈ ਮਜਬੂਰ

ਗੜ੍ਹਸ਼ੰਕਰ, 30 ਨਵੰਬਰ (ਧਾਲੀਵਾਲ)- ਵਿਕਾਸ ਦੇ ਵੱਡੇ ਦਾਅਵੇ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਵੀ ਲੋਕਾਂ ਨੂੰ ਇਕ ਨਹੀਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ਾਸ ਤੌਰ 'ਤੇ ਗੜ੍ਹਸ਼ੰਕਰ ਹਲਕੇ ਦੀਆਂ ਕਈ ਸਮੱਸਿਆਵਾਂ ਲੋਕਾਂ ਦੀ ...

ਪੂਰੀ ਖ਼ਬਰ »

ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਹੁਸ਼ਿਆਰਪੁਰ, 30 ਨਵੰਬਰ (ਹਰਪ੍ਰੀਤ ਕੌਰ)- ਪੰਜਾਬ ਰੋਡਵੇਜ਼/ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਹੁਸ਼ਿਆਰਪੁਰ ਡਿਪੂ ਦੇ ਗੇਟ ਬਾਹਰ ਪ੍ਰਧਾਨ ਰਮਿੰਦਰ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਮਾਈ ਮਾਲਾਂ ਐਜੂਕੇਸ਼ਨਲ ਟਰੱਸਟ ਵਲੋਂ 42ਵਾਂ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਮਾਈ ਮਾਲਾਂ ਐਜੂਕੇਸ਼ਨਲ ਟਰੱਸਟ ਪਿੱਪਲਾਂਵਾਲਾ ਹੁਸ਼ਿਆਰਪੁਰ ਵੱਲੋਂ 42ਵਾਂ ਇਨਾਮ ਵੰਡ ਸਮਾਗਮ ਟਰੱਸਟ ਪੈਟਰਨ ਅਜੀਤ ਸਿੰਘ ਧਾਮੀ, ਪ੍ਰਧਾਨ ਕੈਪਟਨ ਊਧਮ ਸਿੰਘ ਰੱਤੂ, ਉਪ ਪ੍ਰਧਾਨ ਕੈਪਟਨ ਮਹਿੰਦਰ ਸਿੰਘ ਧਾਮੀ ਦੀ ...

ਪੂਰੀ ਖ਼ਬਰ »

ਸੁੱਕਾ ਰੁੱਖ ਦੇ ਰਿਹਾ ਹਾਦਸਿਆਂ ਨੂੰ ਸੱਦਾ

ਤਲਵਾੜਾ, 30 ਨਵੰਬਰ (ਰਾਜੀਵ ਓਸ਼ੋ)- ਤਲਵਾੜਾ-ਮੁਕੇਰੀਆਂ ਸੜਕ 'ਤੇ ਸੁੱਕੇ ਦਰਖਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਹਰ ਬਰਸਾਤ ਹਨੇਰੀ ਵਿਚ ਇਹ ਰੁੱਖ ਸੜਕ ਵਿਚਕਾਰ ਡਿਗ ਕੇ ਬੇਸ਼ਕੀਮਤੀ ਜਾਨਾਂ ਲਈ ਖਤਰਾ ਬਣ ਹੋਏ ਹਨ | ਇਹ ਰੁੱਖ ਅਚਾਨਕ ਡਿਗਣ ਕਾਰਨ ਕਈ ਇਨਸਾਨੀ ਜਾਨਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਭੂਲਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮਿਆਣੀ, 30 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ਼ਹੀਦਾ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਦਿਹਾੜੇ ਦੇ ...

ਪੂਰੀ ਖ਼ਬਰ »

ਦੰਦ ਦੇ ਰੋਗਾਂ ਦਾ 34ਵਾਂ ਪੰਦ੍ਹਰਵਾੜਾ ਭੋਲ ਕਲੋਤਾ ਹਸਪਤਾਲ ਵਿਖੇ ਸਫਲਤਾਪੂਰਵਕ ਮੁਕੰਮਲ

ਰਾਮਗੜ੍ਹ ਸੀਕਰੀ, 30 ਨਵੰਬਰ (ਕਟੋਚ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਮਧੂ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਭੋਲ ਕਲੋਤਾ ਵਿਖੇ ਦੰਤ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਹੈਪੇਟਾਈਟਸ ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਦੇ ਅਧੀਨ ਸਿਹਤ ਵਿਭਾਗ ਪੰਜਾਬ ਵਲੋਂ ਹੈਪੇਟਾਈਟਸ ਦੀ ਰੋਕਥਾਮ ਲਈ ਹੈਪੇਟਾਈਟਸ-ਸੀ ਤੇ ਬੀ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਸ ਪ੍ਰੋਗਰਾਮ ਸਬੰਧੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਰਾਜਾ ਵਲੋਂ ਗਲੀਆਂ ਦੀ ਉਸਾਰੀ ਦੇ ਕੰਮ ਦਾ ਉਦਘਾਟਨ

ਗੜ੍ਹਦੀਵਾਲਾ, 30 ਨਵੰਬਰ (ਚੱਗਰ)- ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੇ ਯਤਨਾਂ ਸਦਕਾ ਚੌਧਰੀ ਮੁਹੱਲਾ ਦੇ ਨਜ਼ਦੀਕ ਕਰਵਾਏ ਗਏ ਸਮਾਰੋਹ ਦੌਰਾਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਰੀਬ 32 ਲੱਖ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਮਨਾਇਆ

ਦਸੂਹਾ, 30 ਨਵੰਬਰ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਪਿ੍ੰਸੀਪਲ ਡਾ: ਸ਼ਬਨਮ ...

ਪੂਰੀ ਖ਼ਬਰ »

ਸਵ. ਪ੍ਰਦੀਪ ਰੱਤੂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮੁਕੇਰੀਆਂ, 30 ਨਵੰਬਰ (ਰਾਮਗੜ੍ਹੀਆ)- ਰੂਹੀ ਨਿਊਜ਼ ਏਜੰਸੀ ਦੇ ਮਾਲਕ ਸ੍ਰੀ ਰਾਜੇਸ਼ ਰੱਤੂ ਦੇ ਛੋਟੇ ਭਰਾ ਸਵ. ਪ੍ਰਦੀਪ ਰੱਤੂ ਪੁੱਤਰ ਕਮਲ ਰੱਤੂ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਅੱਜ ਮੌਨਸਰ ਮੰਦਰ ...

ਪੂਰੀ ਖ਼ਬਰ »

ਵੱਖ-ਵੱਖ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਸਾਬਕਾ ਮੰਤਰੀ ਮਿਆਣੀ ਵਲੋਂ ਸਨਮਾਨਿਤ

ਮਿਆਣੀ, 30 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਖੇ ਹੋਏ ਇਕ ਸਮਾਗਮ ਦੌਰਾਨ ਹੁਸ਼ਿਆਰਪੁਰ ਸਹੋਦਿਆ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਆਦੇਸ਼ ਇੰਟਰਨੈਸ਼ਨਲ ਸਕੂਲ, (ਲਖਿੰਦਰ) ਮਿਆਣੀ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਸੋਨਾਲੀਕਾ ਸ਼ੂਟਿੰਗ ਰੇਂਜ ਦੇ 5 ਖਿਡਾਰੀਆਂ ਨੇ ਕੀਤਾ ਕੌਮੀ ਸ਼ੂਟਿੰਗ ਮੁਕਾਬਲੇ ਲਈ ਕੁਆਲੀਫ਼ਾਈ

ਚੱਬੇਵਾਲ, 30 ਨਵੰਬਰ (ਪਰਮਜੀਤ ਨੌਰੰਗਾਬਾਦੀ)- ਸੋਨਾਲੀਕਾ ਗਰੁੱਪ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਵਿਖੇ ਵਿਦਿਆਰਥੀਆਂ ਲਈ ਸ਼ੂਟਿੰਗ ਰੇਂਜ ਚਲਾਈ ਜਾ ਰਹੀ ਹੈ | ਇਸ ਸ਼ੂਟਿੰਗ ਰੇਂਜ ਦੇ 9 ਖਿਡਾਰੀਆਂ ਨੇ ਕੁਝ ਦਿਨ ਪਹਿਲਾਂ ਹੋਈਆਂ ਪ੍ਰੀ-ਨੈਸ਼ਨਲ ...

ਪੂਰੀ ਖ਼ਬਰ »

ਸੂਬਾ ਪੱਧਰੀ ਪੰਜਾਬ ਸਕੂਲ ਅੰਤਰ ਜ਼ਿਲ੍ਹਾ ਟੇਬਲ ਟੈਨਿਸ (ਲੜਕੀਆਂ) ਚੈਂਪੀਅਨਸ਼ਿਪ 'ਚ ਅੰਮਿ੍ਤਸਰ ਦੀ ਟੀਮ ਜੇਤੂ

ਟਾਂਡਾ ਉੜਮੁੜ, 30 ਨਵੰਬਰ (ਭਗਵਾਨ ਸਿੰਘ ਸੈਣੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੰਤਰ ਜ਼ਿਲ੍ਹਾ ਅੰਡਰ-14 ਸਟੇਟ ਟੇਬਲ ਟੈਨਿਸ ਟੂਰਨਾਮੈਂਟ ਸਿਲਵਰ ਓਕ ਸਕੂਲ ਟਾਂਡਾ ਵਿਚ ਸ਼ਾਨਦਾਰ ਮੁਕਾਬਲੇ ਹੋਏ | ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਬਾਜਵਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਿਲਿਆ ਹੋਰ ਬਲ- ਹਰਜੀ ਬਾਜਵਾ

ਹੁਸ਼ਿਆਰਪੁਰ, 30 ਨਵੰਬਰ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਬਣਾਏ ਗਏ 8 ਮੈਂਬਰੀ ਐਡਵਾਈਜ਼ਰੀ ਬੋਰਡ 'ਚ ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਨੂੰ ਵੀ ਸ਼ਾਮਿਲ ਕੀਤਾ ...

ਪੂਰੀ ਖ਼ਬਰ »

ਪੰਜਾਬੀ ਮਾਹ ਮੌਕੇ ਡਾ: ਧਰਮਪਾਲ ਸਾਹਿਲ ਦੇ ਨਾਵਲ 'ਮਣੇ੍ਹ' 'ਤੇ ਵਿਚਾਰ ਗੋਸ਼ਟੀ

ਗੜ੍ਹਸ਼ੰਕਰ, 30 ਨਵੰਬਰ (ਧਾਲੀਵਾਲ)- ਕੰਢੀ ਖੇਤਰ ਦੇ ਜਨ-ਜੀਵਨ ਨਾਲ ਸੰਬੰਧਿਤ ਨਾਵਲ 'ਪਥਰਾਟ' ਨਾਲ ਚਰਚਿਤ ਹੋਏ ਨਾਮਵਰ ਲੇਖਕ ਪਿ੍ੰਸੀਪਲ ਡਾ. ਧਰਮਪਾਲ ਸਾਹਿਲ ਦਾ ਨਵਾਂ ਨਾਵਲ 'ਮਣ੍ਹੇ' ਮੁੜ ਚਰਚਾ ਵਿਚ ਹੈ ਜਿਸ ਵਿਚ ਖ਼ੂਬਸੂਰਤ ਬਹੁਪਰਤੀ ਨਾਵਲ ਖ਼ੁਦਕੁਸ਼ੀ ਦੀ ਥਾਂ ...

ਪੂਰੀ ਖ਼ਬਰ »

ਸ਼ਿਵਾਲਿਕ ਹਿੱਲਸ ਸਹੋਦਿਆ ਦੇ ਨਾਟਕ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੰਦਾਚੌਰ ਨੇ ਮੱਲਾਂ ਮਾਰੀਆਂ

ਬੁੱਲ੍ਹੋਵਾਲ 30 ਨਵੰਬਰ (ਲੁਗਾਣਾ)- ਸ਼ਿਵਾਲਿਕ ਹਿੱਲਸ ਸਹੋਦਿਆ ਪ੍ਰਧਾਨ ਰਾਸਿਕ ਗੁਪਤਾ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਦੇ ਨਾਟਕ ਮੁਕਾਬਲੇ ਐੱਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਚੀਫ਼ ਖ਼ਾਲਸਾ ਦੀਵਾਨ ...

ਪੂਰੀ ਖ਼ਬਰ »

ਅਜੀਤ ਸਿੰਘ ਨੱਥੂਪੁਰ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 30 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੱਥੂਪੁਰ ਵਿਖੇ ਪੰਚ ਜਸਵਿੰਦਰ ਸਿੰਘ ਗਨੇਸ਼, ਹਰਪਾਲ ਸਿੰਘ ਇਟਲੀ, ਗੁਰਚਰਨ ਸਿੰਘ, ਦਲਜੀਤ ਸਿੰਘ ਇਟਲੀ ਦੇ ਪਿਤਾ ਅਜੀਤ ਸਿੰਘ ਨੱਥੂਪੁਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਟਰਿੱਪਲ ਐਮ. ਸਕੂਲ ਦੇ ਪ੍ਰਣਵ ਪਾਠਕ ਨੇ ਜੂਡੋ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਟਰਿੱਪਲ ਐਮ. ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਪ੍ਰਣਵ ਪਾਠਕ ਪੁੱਤਰ ਰਵਿੰਦਰ ਕੁਮਾਰ ਪਾਠਕ ਨੇ 43ਵੇਂ ਸਬ ਜੂਨੀਅਰ ਐਂਡ ਕੈਡਿਟ ਪੰਜਾਬ ਸਟੇਟ ਚੈਂਪੀਅਨਸ਼ਿਪ ਦੌਰਾਨ ਹੋਏ ਅੰਡਰ-19 ਜੂਡੋ ਮੁਕਾਬਲੇ 'ਚ ਪਹਿਲਾ ...

ਪੂਰੀ ਖ਼ਬਰ »

ਟਰਿੱਪਲ ਐਮ. ਸਕੂਲ ਦੇ ਪ੍ਰਣਵ ਪਾਠਕ ਨੇ ਜੂਡੋ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਟਰਿੱਪਲ ਐਮ. ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਪ੍ਰਣਵ ਪਾਠਕ ਪੁੱਤਰ ਰਵਿੰਦਰ ਕੁਮਾਰ ਪਾਠਕ ਨੇ 43ਵੇਂ ਸਬ ਜੂਨੀਅਰ ਐਂਡ ਕੈਡਿਟ ਪੰਜਾਬ ਸਟੇਟ ਚੈਂਪੀਅਨਸ਼ਿਪ ਦੌਰਾਨ ਹੋਏ ਅੰਡਰ-19 ਜੂਡੋ ਮੁਕਾਬਲੇ 'ਚ ਪਹਿਲਾ ...

ਪੂਰੀ ਖ਼ਬਰ »

ਮਿਰਜ਼ਾਪੁਰ ਵਿਖੇ ਕਿਸਾਨ ਗੰਨਾ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ

ਗੜ੍ਹਦੀਵਾਲਾ, 30 ਨਵੰਬਰ (ਚੱਗਰ)- ਕਿਸਾਨ ਗੰਨਾ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਪਿੰਡ ਮਿਰਜਾਪੁਰ ਜੰਡੇ ਦੇ ਗੁਰੂ ਘਰ ਸ਼ਹੀਦਾਂ ਵਿਖੇ ਹੋਈ | ਇਸ ਮੌਕੇ ਕਿਸਾਨੀ ਮੁੱਦਿਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਸ਼ਿਵਾਲਿਕ ਦੀ ਗੋਦ 'ਚ ਸੈਲਾਨੀਆਂ ਦਾ 2 ਰੋਜ਼ਾ ਸਮਾਗਮ ਸਮਾਪਤ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਹਾਈਕ ਐਂਡ ਟਰੈਕ ਕਲੱਬ ਹੁਸ਼ਿਆਰਪੁਰ ਵਲੋਂ 'ਘੁਮੱਕੜ ਨਾਮਾ' ਗਰੁੱਪ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਵਣ ਵਿਭਾਗ ਹੁਸ਼ਿਆਰਪੁਰ ਦੇ ਵਿਸ਼ੇਸ਼ ਯਤਨਾਂ ਸਦਕਾ ਸ਼ਿਵਾਲਿਕ ਦੀ ਗੋਦ 'ਚ ਸੈਲਾਨੀਆਂ ਦਾ ਕਰਵਾਇਆ 2 ਰੋਜ਼ਾ ...

ਪੂਰੀ ਖ਼ਬਰ »

ਫੂਡ ਕਰਾਫ਼ਟ ਇੰਸਟੀਚਿਊਟ ਵੱਲੋਂ ਵੋਕੇਸ਼ਨਲ ਸਿਖਲਾਈ ਕੋਰਸਾਂ ਸੰਬੰਧੀ ਸੈਮੀਨਾਰ

ਹੁਸ਼ਿਆਰਪੁਰ, 30 ਨਵੰਬਰ (ਨਰਿੰਦਰ ਸਿੰਘ ਬੱਡਲਾ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਸਰਕਾਰੀ ਫੂਡ ਕਰਾਫ਼ਟ ਇੰਸਟੀਚਿਊਟ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਵੱਲੋਂ ਵੋਕੇਸ਼ਨਲ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਵਾਇਆ

ਹਾਜੀਪੁਰ, 30 ਨਵੰਬਰ (ਜੋਗਿੰਦਰ ਸਿੰਘ)- ਦੂਨ ਸਕੂਲ ਹਾਜੀਪੁਰ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ | ਨੌ ਰਸਾਂ ਦੇ ਆਧਾਰ 'ਤੇ ਇਸ ਪ੍ਰੋਗਰਾਮ ਦਾ ਨਾਂਅ ਨਵਰਸ ਰੱਖਿਆ ਗਿਆ | ਇਸ ਵਿਚ ਸ਼ਿੰਗਾਰ ਰਸ, ਕਰੁਣਾ ਰਸ, ਹਾਸ ਰਾਸ ਆਦਿ ਰਸਾਂ ਦੇ ਆਧਾਰ 'ਤੇ ਪ੍ਰੋਗਰਾਮ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX