ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸਾਰੀਆਂ ਗਰਾਮ ਪੰਚਾਇਤਾਂ 'ਚ ਪਹਿਲੀ ਦਸੰਬਰ ਤੋਂ 31 ਦਸੰਬਰ ਤੱਕ ਗਰਾਮ ਸਭਾਵਾਂ/ਆਮ ਇਜਲਾਸ ਕਰਵਾਏ ਜਾਣਗੇ, ਜਿਨ੍ਹਾਂ 'ਚ ਪਿੰਡ ਦੇ ਲੋਕਾਂ ਦੀ ਸ਼ਮੂਲੀਅਤ ਕਰਵਾ ਕੇ ਅਗਲੇ ਵਿੱਤੀ ਸਾਲ ਲਈ ਆਮਦਨ ਅਤੇ ਖ਼ਰਚ ਸਬੰਧੀ ਬਜਟ ਅਨੁਮਾਨ ਅਤੇ ਵਿਕਾਸ ਪ੍ਰੋਗਰਾਮਾਂ ਦੀ ਸਾਲਾਨਾ ਕਾਰਜ ਯੋਜਨਾ ਨੂੰ ਪਾਸ ਕੀਤਾ ਜਾਵੇਗਾ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪੇਂਡੂ ਵਿਕਾਸ ਤੇ ਭਲਾਈ ਯੋਜਨਾਵਾਂ ਨਾਲ ਜੁੜੇ ਜ਼ਿਲ੍ਹੇ ਦੇ ਹੋਰਨਾਂ ਵਿਭਾਗਾਂ ਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 466 ਗਰਾਮ ਪੰਚਾਇਤਾਂ ਹਨ, ਜਿਨ੍ਹਾਂ ਨੂੰ ਇਸ ਪ੍ਰੋਗਰਾਮ ਤਹਿਤ ਕਵਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਰੇਕ ਪੰਚਾਇਤ ਦਾ ਸਾਲ 'ਚ ਦੋ ਵਾਰ ਗਰਾਮ ਸਭਾ/ਆਮ ਇਜਲਾਸ ਜ਼ਰੂਰੀ ਹੁੰਦਾ ਹੈ, ਜਿਸ ਤਹਿਤ ਹਾੜ੍ਹੀ ਦੀ ਮੀਟਿੰਗ ਜੂਨ ਮਹੀਨੇ ਵਿਚ ਕਰਵਾਈ ਜਾਂਦੀ ਹੈ ਅਤੇ ਸਾਉਣੀ ਦੀ ਮੀਟਿੰਗ ਦਸੰਬਰ ਮਹੀਨੇ 'ਚ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਵਿਸ਼ੇਸ਼ ਗਰਾਮ ਸਭਾਵਾਂ ਬੁਲਾ ਕੇ ਸਿਹਤ, ਔਰਤਾਂ ਤੇ ਬੱਚਿਆਂ ਆਦਿ ਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਗ਼ਰੀਬੀ ਮੁਕਤ ਤੇ ਵਧੇਰੇ ਅਜੀਵਿਕਾ ਵਾਲਾ ਪਿੰਡ, ਸਿਹਤਮੰਦ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਪੂਰ ਪਿੰਡ, ਸਵੱਛ ਤੇ ਹਰੀ ਭਰੀ ਪੰਚਾਇਤ, ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਤੇ ਸਮਾਜਿਕ ਤੌਰ 'ਤੇ ਸੁਰੱਖਿਅਤ ਪਿੰਡ, ਚੰਗਾ ਸ਼ਾਸਨ ਤੇ ਮਹਿਲਾਵਾਂ ਦੇ ਅਨੁਕੂਲ ਪਿੰਡ ਜਿਹੇ ਵਿਸ਼ਿਆਂ ਬਾਰੇ ਜਾਣੂ ਕਰਵਾ ਕੇ ਇਨ੍ਹਾਂ ਮੁਤਾਬਿਕ ਪਿੰਡ ਦਾ ਟੀਚਾ ਵੀ ਮਿਥਿਆ ਜਾ ਸਕਦਾ ਹੈ | ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਇਨ੍ਹਾਂ ਟੀਚਿਆਂ ਦਾ ਘੇਰਾ ਵਿਆਪਕ ਹੋਣ ਕਾਰਨ ਇਨ੍ਹਾਂ 'ਚ ਅੱਗੇ ਮਗਨਰੇਗਾ ਤਹਿਤ ਹੋਣ ਸਕਣ ਵਾਲੇ ਕੰਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕਾਰਜਾਂ, ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਵਾਤਾਵਰਣ/ਜੰਗਲਾਤ ਸਬੰਧੀ, ਬੱਚਿਆਂ ਦੇ ਸੰਪੂਰਨ ਵਿਕਾਸ ਅਤੇ ਆਂਗਣਵਾੜੀ ਸੈਂਟਰਾਂ ਨੂੰ ਨਵਿਆਉਣ ਸਬੰਧੀ, ਸਿਹਤ ਸੇਵਾਵਾਂ 'ਚ ਸੁਧਾਰ ਸਬੰਧੀ, ਕਮਿਊਨਿਟੀ ਸੈਂਟਰ ਬਣਾਉਣ ਸਬੰਧੀ, ਸੇਵਾ ਕੇਂਦਰ ਸਬੰਧੀ, ਘਰੇਲੂ ਹਿੰਸਾ ਸਬੰਧੀ, ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ, ਪਿੰਡ 'ਚ ਸਾਖਰਤਾ ਦਰ ਵਧਾਉਣ ਸਬੰਧੀ, ਪਿੰਡ 'ਚ ਸ਼ਾਂਤੀ ਵਿਵਸਥਾ ਬਣਾਈ ਰੱਖਣ ਸਬੰਧੀ, ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਬੰਧੀ, ਗਰਾਮ ਪੰਚਾਇਤ ਡਿਵੈਲਪਮੈਂਟ ਪ੍ਰਾਜੈਕਟ ਸਬੰਧੀ, ਰਾਸ਼ਟਰੀ ਪੰਚਾਇਤ ਪੁਰਸਕਾਰਾਂ ਸਬੰਧੀ, ਆਡਿਟ ਨੋਟ 'ਤੇ ਵਿਚਾਰ ਸਬੰਧੀ, ਫੁਟਕਲ ਖ਼ਰਚਿਆਂ, ਸਾਂਝੇ ਤਲਾਬ ਅਤੇ ਹੋਰ ਮੁੱਦਿਆਂ 'ਤੇ ਵਿਚਾਰ ਚਰਚਾ ਵੀ ਇਨ੍ਹਾਂ ਗਰਾਮ ਸਭਾਵਾਂ/ਇਜਲਾਸ ਦਾ ਹਿੱਸਾ ਬਣ ਸਕਦੀ ਹੈ | ਡੀ.ਡੀ.ਪੀ.ਓ. ਦਵਿੰਦਰ ਕੁਮਾਰ ਨੇ ਕਿਹਾ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਸੀ.ਡੀ.ਪੀ. ਓਜ਼ ਦੀ ਇਨ੍ਹਾਂ ਗਰਾਮ ਸਭਾਵਾਂ/ਆਮ ਇਜਲਾਸ ਸਬੰਧੀ ਭੂਮਿਕਾ ਅਤਿ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਵੀ ਆਮ ਇਜਲਾਸਾਂ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਪਿੰਡ ਦੇ ਵਿਕਾਸ ਅਤੇ ਭਲਾਈ ਪ੍ਰੋਗਰਾਮਾਂ 'ਚ ਉਨ੍ਹਾਂ ਦੀ ਹਿੱਸੇਦਾਰੀ ਵੀ ਯਕੀਨੀ ਬਣ ਸਕੇ | ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਪੁਨੀਤ ਭਸੀਨ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸ੍ਰੀ ਹਰ ਬਿਲਾਸ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਬੀ.ਡੀ.ਪੀ.ਓਜ਼, ਸੀ.ਡੀ.ਪੀ. ਓਜ਼ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਮੌਜੂਦ ਸਨ |
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਥਾਨਕ ਸਲੋਹ ਰੋਡ 'ਤੇ ਫਰੈਂਡਜ਼ ਕਾਲੋਨੀ ਦੀ ਇਕ ਕੋਠੀ 'ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਇਲੈਕਟ੍ਰੀਸ਼ਨ ਨੂੰ ਸਥਾਨਕ ਲੋਕਾਂ ਵਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਸਹਾਇਤਾ ਨਾਲ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ ...
ਬੰਗਾ, 30 ਨਵੰਬਰ (ਨੂਰਪੁਰ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਕੀਰਤਨੀ ਜਥਿਆਂ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਰੈਣਸਬਾਈ ਕੀਰਤਨ ਤਿੰਨ ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਸਵਿੰਦਰ ਸਿੰਘ ਕਾਹਮਾ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਨੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਦੇ ਰਹੇ ਮਜ਼ਦੂਰਾਂ ਉੱਤੇ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ...
ਉਸਮਾਨਪੁਰ, 30 ਨਵੰਬਰ (ਸੰਦੀਪ ਮਝੂਰ)- ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਾਰ ਸੂਬੇ ਅੰਦਰ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀ.ਐੱਸ.ਟੀ. ਈ.ਟੀ) ਕਰਵਾਉਣਾ ਸ਼ਾਇਦ ਭੁੱਲ ਗਈ ਹੈ | ਇਸ ਵਾਰ ਸਰਕਾਰ ਨੇ ਅਜੇ ਤੱਕ ਇਸ ਸਬੰਧੀ ਕਿਸੇ ...
ਬਹਿਰਾਮ, 30 ਨਵੰਬਰ (ਨਛੱਤਰ ਸਿੰਘ ਬਹਿਰਾਮ) - ਜਹਾਨੋਂ ਤੁਰ ਗਈਆਂ ਰੂਹਾਂ ਨੂੰ ਕੋਈ ਮੋੜ ਕੇ ਤਾਂ ਨਹੀਂ ਲਿਆ ਸਕਦਾ ਪਰ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਰੱਖਣ ਵਾਲੇ ਹਮੇਸ਼ਾ ਹੀ ਵਧਾਈ ਦੇ ਪਾਤਰ ਹੁੰਦੇ ਹਨ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ...
ਬਹਿਰਾਮ, 30 ਨਵੰਬਰ (ਨਛੱਤਰ ਸਿੰਘ ਬਹਿਰਾਮ) - ਆਈ. ਸੀ. ਡੀ. ਐਸ. ਵਿਭਾਗ ਦੇ ਸਮੂਹ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਸਾਰੇ ਪ੍ਰੇਸ਼ਾਨ ਹਨ | ਇਸ ਸਬੰਧੀ ਇਥੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਆਂਗਣਵਾੜੀ ਸੁਪਰਵਾਈਜ਼ਰ ਹਰਕਮਲਜੀਤ ...
ਬਲਾਚੌਰ, 30 ਨਵੰਬਰ (ਸ਼ਾਮ ਸੁੰਦਰ ਮੀਲੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਪੁਨਰਗਠਨ 'ਚ ਵਿਧਾਨ ਸਭਾ ਹਲਕਾ ਬਲਾਚੌਰ ਨੂੰ ਅਹਿਮੀਅਤ ਦਿੰਦਿਆਂ ਬਲਾਚੌਰ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ...
ਭੱਦੀ, 30 ਨਵੰਬਰ (ਨਰੇਸ਼ ਧੌਲ)- ਸਮੇਂ-ਸਮੇਂ ਦੀਆਂ ਸਰਕਾਰਾਂ ਪਿਛਲੇ ਲੰਬੇ ਸਮੇਂ ਤੋਂ ਕੰਡੀ ਇਲਾਕੇ ਦੀ ਮੁੱਖ ਸਮੱਸਿਆ ਲਾਵਾਰਿਸ ਪਸ਼ੂਆਂ ਵਲੋਂ ਫ਼ਸਲਾਂ ਦਾ ਕੀਤਾ ਜਾਂਦਾ ਉਜੜਾ ਰੋਕਣ ਵਿਚ ਹੁਣ ਤੱਕ ਅਸਮਰਥਾ ਦਾ ਜਾਪ ਕਰ ਰਹੀਆਂ ਹਨ | ਜਦ ਕਿ ਬਹੁ-ਗਿਣਤੀ ਕਿਸਾਨਾਂ ...
ਸੜੋਆ, 30 ਨਵੰਬਰ (ਨਾਨੋਵਾਲੀਆ)- ਡਾ: ਦਵਿੰਦਰ ਢਾਂਡਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸੜੋਆ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਸੜੋਆ ਵਿਖੇ 14 ਨਵੰਬਰ ਤੋਂ 29 ਨਵੰਬਰ ...
ਸਾਹਲੋਂ, 30 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਇਕ ਵਿਸੇਸ਼ ਸਮਾਗਮ ਵਿਚ ਮਾ: ਕਸ਼ਮੀਰ ਮੀਰਪੁਰ ਲੱਖਾ ਦੀ ਪਲੇਠੀ ਕਵਿਤਾਵਾਂ ਦੀ ਕਿਤਾਬ 'ਮਾਵਾਂ ਠੰਢੀਆਂ ਛਾਵਾਂ' ਦੀ ਘੁੰਢ ਚੁਕਾਈ ਕੀਤੀ ਗਈ | ਇਸ ਮੌਕੇ ਸਾਬਕਾ ਜ਼ਿਲ੍ਹਾ ...
ਬਲਾਚੌਰ, 30 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਨਗਰ ਕੌਂਸਲ ਵਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੁਕਾਨਾਂ ਅੱਗੋਂ ਨਜਾਇਜ਼ ਕਬਜ਼ੇ ਹਟਾਉਣ ਹਿਤ ਕੱਲ੍ਹ ਕੀਤੀ ਜੰਗੀ ਪੱਧਰ 'ਤੇ ਕਾਰਵਾਈ ਦੀ ਰਾਹਗੀਰਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ...
ਬੰਗਾ, 30 ਨਵੰਬਰ (ਕਰਮ ਲਧਾਣਾ) -ਸਿਆਸਤ ਦੇ ਚਾਣਕਿਆ ਦੇ ਤੌਰ 'ਤੇ ਜਾਣੇ ਜਾਂਦੇ ਅਤੇ ਸੀ. ਪੀ. ਆਈ. ਐਮ ਦੇ ਲੰਬਾ ਸਮਾਂ ਜਨਰਲ ਸਕੱਤਰ ਰਹੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ ਉਨ੍ਹਾਂ ਦੇ ਪਿੰਡ ਬੁੰਡਾਲਾ ਵਿਖੇ 7 ਦਸੰਬਰ ਨੂੰ ਮਨਾਈ ਜਾ ਰਹੀ ਹੈ ਜਿਸ ਵਿਚ ...
ਸੜੋਆ, 30 ਨਵੰਬਰ (ਨਾਨੋਵਾਲੀਆ)- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਅਤੇ ਇੰਡੀਆ ਪੋਸਟ ਪੇਮੈਂਟ ਬੈਂਕ ਦੇ ਤਾਲਮੇਲ ਨਾਲ 6 ਸਾਲ ਤੱਕ ਦੇ ਛੋਟੇ ਬੱਚਿਆਂ ਦੇ ਨਵੇਂ ਆਧਾਰ ਕਾਰਡ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਸੜੋਆ ਵਿਖੇ ਪੂਰਨ ਪੰਕਿਜ ਸ਼ਰਮਾ ਸੀ.ਡੀ.ਪੀ.ਓ. ਸੜੋਆ ਦੀ ...
ਪੱਲੀ ਝਿੱਕੀ, 30 ਨਵੰਬਰ (ਕੁਲਦੀਪ ਸਿੰਘ ਪਾਬਲਾ) - ਨਿਰਮਲ ਕੁਟੀਆ ਨੌਰਾ ਵਿਖੇ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਬਲਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੀਤ ਸਿੰਘ, ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀ, ਇਲਾਕਾ ਨਿਵਾਸੀ ਤੇ ਐਨ. ਆਰ. ...
ਔੜ, 30 ਨਵੰਬਰ (ਜਰਨੈਲ ਸਿੰਘ ਖੁਰਦ)- ਇਤਿਹਾਸਿਕ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਪਿੰਡ ਗੜ੍ਹਪਧਾਣਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਦੀ ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ) - ਰੋਟਰੀ ਕਲੱਬ ਬੰਗਾ ਵਲੋਂ ਕਲੱਬ ਦੇ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਵਿਚ ਸਮਕਾਲ ਦੇ ਸਨਮੁੱਖ ਗੰਭੀਰ ਸਮੱਸਿਆ ਦੇ ਮੱਦੇਨਜ਼ਰ ਜਨ-ਚੇਤਨਾ ਪੈਦਾ ਕਰਨ ਦੇ ਮੰਤਵ ਨਾਲ ਓਵਰਬਿ੍ਜ ਦੀਆਂ ਵਿਸ਼ਾਲ ਦੀਵਾਰਾਂ 'ਤੇ ਬੱਸ ਸਟੈਂਡ ਦੇ ...
ਮੁਕੰਦਪੁਰ, 30 ਨਵੰਬਰ (ਅਮਰੀਕ ਸਿੰਘ ਢੀਂਡਸਾ) - ਰੋਟਰੀ ਕਲੱਬ ਬੰਗਾ ਵਲੋਂ ਗੁਰਦੁਆਰਾ ਸਰੋਵਰ ਸਾਹਿਬ ਵਿਚ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਨੂੰ ਦਵਾਈਆਂ ਦੀ ਖੇਪ ਪ੍ਰਦਾਨ ਕੀਤੀ ਗਈ | ਦੱਸਣਯੋਗ ਹੈ ਕਿ ਇਸ ਡਿਸਪੈਂਸਰੀ ਵਿਚ ਲੋੜਵੰਦ ...
ਬਹਿਰਾਮ, 30 ਨਵੰਬਰ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਕੁਸ਼ਤੀ ਸੰਸਥਾ ਸ਼ਹੀਦ ਭਗਤ ਸਿੰਘ ਨਗਰ ਨੂੰ ਨੌਜਵਾਨ ਉੱਘੇ ਸਮਾਜ ਸੇਵਕ ਮਹਿੰਦਰ ਸਿੰਘ ਮੇਹਲੀ ਵਲੋਂ ਨੌਜਵਾਨਾਂ ਨੂੰ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਤੇ ਖੇਡਾਂ ਵਿੱਚ ਰੁਚੀ ਰੱਖਣ ਦੇ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂਸ਼ਹਿਰ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ 16ਵਾਂ ਸੰਤ ਸੰਮੇਲਨ 13 ਦਸੰਬਰ ਦਿਨ ਮੰਗਲਵਾਰ ਨੂੰ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ | ਸੰਤ ...
ਸੰਧਵਾਂ, 30 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਦੇ ਜੀਵਨ ਸਬੰਧੀ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਪਿੰ੍ਰ. ਜਸਵਿੰਦਰ ਕੌਰ ਜਲੰਧਰ, ...
ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)- ਨਾਬਾਲਗ ਲੜਕੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਬਾਜੀਗਰ ਦੇ ਵਾਸੀ ਪੈਂਡੋ ਪੁੱਤਰ ...
ਉਸਮਾਨਪੁਰ, 30 ਨਵੰਬਰ (ਮਝੂਰ)- ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ ਵਿਖੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਇੰਚਾਰਜ ਏ.ਐੱਸ.ਆਈ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ...
ਸਮੁੰਦੜਾ, 30 ਨਵੰਬਰ (ਤੀਰਥ ਸਿੰਘ ਰੱਕੜ)- ਸਮੁੰਦੜਾ ਇਲਾਕੇ ਦੀਆਂ ਸਹਿਕਾਰੀ ਸਭਾਵਾਂ ਅਤੇ ਖਾਦ ਦੀਆਂ ਦੁਕਾਨਾਂ 'ਤੇ ਕਿਸਾਨਾਂ ਨੂੰ ਇਨ੍ਹੀਂ ਦਿਨੀਂ ਯੂਰੀਆ ਖਾਦ ਨਾ ਮਿਲਣ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਸਿੰਬਲੀ ਦੇ ਬੀਰਇੰਦਰ ...
ਸੰਧਵਾਂ, 30 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਬਸਪਾ ਆਗੂ ਪ੍ਰਵੀਨ ਬੰਗਾ ਜਨਰਲ ਸਕੱਤਰ ਬਸਪਾ ਪੰਜਾਬ ਨੇ ਕਿਹਾ ਕਿ 6 ਦਸੰਬਰ ਨੂੰ ਡਾ: ਬੀ. ਆਰ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬਸਪਾ ...
ਮੁਕੰਦਪੁਰ, 30 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ ਵਿਦਿਆਰਥੀ ਗੁਰਵਿੰਦਰ ਲਾਲ ਗਿੰਦਾ ਪੁੱਤਰ ਰਾਮ ਸਰੂਪ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵੱਲੋਂ ਸਟੇਟ ਪੱਧਰੀ ਸਕੂਲ ਟੂਰਨਾਮੈਂਟ ਖੇਡਦੇ ਹੋਏ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਐੱਸ.ਐੱਸ. ਪੀ. ਨਵਾਂਸ਼ਹਿਰ ਦੇ ਆਦੇਸ਼ਾਂ ਦੀ ਪਾਲਣਾ ਤਹਿਤ ਅੱਜ ਸ.ਸ.ਸ.ਸ. ਲੰਗੜੋਆ ਵਿਖੇ ਟ੍ਰੈਫਿਕ ਜਾਗਰੂਕਤਾ ਮੁਹਿੰਮ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਗੋਕੁਲ ਧਾਮ ਗਊਸ਼ਾਲਾ ਪੰਡੋਰਾ ਮੁਹੱਲਾ ਵਿਖੇ ਵਰਮੀ ਕੰਪੋਸਟ ਤਿਆਰ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਹਰਿਆਵਲ ਪੰਜਾਬ ਮੁਹਿੰਮ ਦੇ ਜ਼ਿਲ੍ਹਾ ਕੋ-ਆਰਗੇਨਾਈਜ਼ਰ ਮਨੋਜ ਕੰਡਾ ਨੇ ਦੱਸਿਆ ਕਿ ਇਸ ਵਰਮੀ ਅਤੇ ਦੇਸੀ ...
ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਵਿਸ਼ਵ ਏਡਜ਼ ਦਿਵਸ ਹਰ ਸਾਲ 1 ਦਸੰਬਰ ਨੂੰ ਆਮ ਲੋਕਾਂ ਨੂੰ ਐੱਚ.ਆਈ.ਵੀ./ਏਡਜ਼ ਦੀ ਬਿਮਾਰੀ ਤੋੋਂ ਬਚਾਅ ਲਈ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ | ਇਹ ਦਿਨ ਸਮਾਜ 'ਚ ਪ੍ਰਚਲਿਤ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਵਿਸ਼ਵ ਏਡਜ਼ ਦਿਵਸ ਹਰ ਸਾਲ 1 ਦਸੰਬਰ ਨੂੰ ਆਮ ਲੋਕਾਂ ਨੂੰ ਐੱਚ.ਆਈ.ਵੀ./ਏਡਜ਼ ਦੀ ਬਿਮਾਰੀ ਤੋੋਂ ਬਚਾਅ ਲਈ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ | ਇਹ ਦਿਨ ਸਮਾਜ 'ਚ ਪ੍ਰਚਲਿਤ ਅਸਮਾਨਤਾਵਾਂ ਨੂੰ ਦੂਰ ਕਰਕੇ ...
ਪੋਜੇਵਾਲ ਸਰਾਂ, 30 ਨਵੰਬਰ (ਨਵਾਂਗਰਾਈਾ)- ਰੇਨੂੰ ਬਾਲਾ ਐੱਸ.ਐੱਸ. ਮਿਸਟ੍ਰੈੱਸ ਸਰਕਾਰੀ ਹਾਈ ਸਕੂਲ ਪੋਜੇਵਾਲ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਦਿੱਤੀ ਗਈ | ਇਸ ਮੌਕੇ ਰੇਨੂੰ ਬਾਲਾ ਨੂੰ ਵਧਾਈ ਦਿੰਦੇ ਹੋਏ ਸੁਖਪਾਲ ਦਾਸ ਮੁੱਖ ਅਧਿਆਪਕ, ਰਘਵੀਰ ਸਿੰਘ ...
ਨਵਾਂਸ਼ਹਿਰ, 30 ਨਵੰਬਰ (ਗੁਰਬਖ਼ਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ 'ਚ ਸਾਈ ਕਾਲਜ ਆਫ਼ ਐਜੂਕੇਸ਼ਨ, ਜਾਡਲਾ ਵਿਖੇ ਜਾਗਰੂਕਤਾ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਮੁਬਾਰਕਪੁਰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ ਹੋਣ 'ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲ਼ੇ ਅਧਿਆਪਕਾਂ ਨੂੰ ਸੀ.ਐਚ.ਟੀ. ਬਲਕਾਰ ਚੰਦ ਵਲੋਂ ਸਨਮਾਨਿਤ ਕੀਤਾ ਗਿਆ ਜਿਸ ਵਿਚ ਅਸ਼ਵਨੀ ਕੁਮਾਰ ਸ.ਪ੍ਰਾ.ਸ. ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਪੜ੍ਹਾਈ ਵਿਚ ਦਿੱਕਤ ਦੂਰ ਕਰਨ ਲਈ ਕਮਜ਼ੋਰ ਨਜ਼ਰ ਵਾਲੇ ਲੋੜਵੰਦ ਬੱਚਿਆਂ ਦੀ ਬਾਂਹ ਫੜ ਰਿਹਾ ਹੈ | ਇਸੇ ਲੜੀ ਤਹਿਤ ਸਿਵਲ ਸਰਜਨ ਦਫ਼ਤਰ ...
ਉਸਮਾਨਪੁਰ, 30 ਨਵੰਬਰ (ਸੰਦੀਪ ਮਝੂਰ)- ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖੁਰਦ ਵਿਖੇ ਮੁੱਖ ਅਧਿਆਪਕਾ ਨੀਲਮ ਕੁਮਾਰੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਵਿਖੇ ਕਰਵਾਏ ਗਏ ਡਾਂਸ ਮੁਕਾਬਲਿਆਂ ਵਿਚ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ...
ਮੁਕੰਦਪੁਰ, 30 ਨਵੰਬਰ (ਅਮਰੀਕ ਸਿੰਘ ਢੀਂਡਸਾ) - ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 3 ਪਾਤਸ਼ਾਹੀਆਂ ਦੀ ਚਰਨ ਛੋਹ ਨਾਲ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਦੀ ਨਵੀਂ ਇਮਾਰਤ ਵਾਸਤੇ ਸੁਰਿੰਦਰ ਸਿੰਘ ਧਾਲੀਵਾਲ ਪੁੱਤਰ ਜਗਤ ਸਿੰਘ ਵਲੋਂ ਭੇਜੀ 50 ਹਜ਼ਾਰ ਦੀ ਸਹਾਇਤਾ ਪ੍ਰਧਾਨ ਪ੍ਰੀਤਮ ਸਿੰਘ ਨੂੰ ਗੁਰਨਾਮ ਸਿੰਘ ਕਲੇਰ ਅਤੇ ...
ਬੰਗਾ, 30 ਨਵੰਬਰ (ਕਰਮ ਲਧਾਣਾ) - ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਲੋਂ ਐਨ. ਐਸ. ਕੀਉ. ਐਫ. ਅਧੀਨ ਵਿਦਿਆਰਥੀਆਂ ਨੂੰ ਕਰਨ ਹਸਪਤਾਲ ਤੇ ਸਰਕਾਰੀ ਹਸਪਤਾਲ ਬੰਗਾ ਵਿਖੇ ਵਿਜ਼ਿਟ ਕਰਵਾਈ ਗਈ | ਪਿ੍ੰਸੀਪਲ ਮਹੇਸ਼ ਕੁਮਾਰ ਦੀ ਯੋਗ ਅਗਵਾਈ ...
ਔੜ/ਝਿੰਗੜਾਂ, 30 ਨਵੰਬਰ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਸੁਸਾਇਟੀ ਥਾਂਦੀਆਂ ਵਲੋਂ ਪਹਿਲੀ ਤੋਂ 31 ਦਸੰਬਰ ਤੱਕ ...
ਕਾਠਗੜ੍ਹ, 30 ਨਵੰਬਰ (ਬਲਦੇਵ ਸਿੰਘ ਪਨੇਸਰ)- ਰੋਪੜ-ਫਗਵਾੜਾ ਨੈਸ਼ਨਲ ਹਾਈਵੇ 'ਤੇ ਦੂਰ-ਦੂਰ ਵੱਖ-ਵੱਖ ਪਿੰਡਾਂ ਵਿਚ ਰੱਖੇ ਗਏ ਸੜਕ ਦੇ ਕੱਟਾਂ ਕਾਰਨ ਬਹੁਤ ਸਾਰੇ ਵਾਹਨ ਚਾਲਕ ਆਪਣੀ ਸਹੀ ਦਿਸ਼ਾ ਵਿਚ ਜਾਣ ਦੀ ਬਜਾਏ ਗ਼ਲਤ ਸਾਈਡ 'ਤੇ ਤੇਜ਼ ਰਫ਼ਤਾਰ ਵਾਹਨ ਲੈ ਕੇ ਬੇਖ਼ੌਫ ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਦੇ ਹੱਕ 'ਚ ਗੁਜਰਾਤ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਵੀ ਪੂਰੀ ਲਹਿਰ ਬਣ ਰਹੀ ਹੈ | ਇਹ ਪ੍ਰਗਟਾਵਾ ਟੀਮ ਲੀਡਰ ਇੰਦਰਜੀਤ ਸਿੰਘ ਮਾਨ ਸੀਨੀਅਰ ਆਗੂ ਨੇ ਹਲਕਾ ਗਰਿਆਂਦਰ 'ਚ ਸੁਨੀਲ ਬਾਈ ਬਗਾਨੀ ਦੇ ਹੱਕ 'ਚ ਚੋਣ ...
ਔੜ/ਝਿੰਗੜਾਂ, 30 ਨਵੰਬਰ (ਕੁਲਦੀਪ ਸਿੰਘ ਝਿੰਗੜ)- ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪਹਿਲੇ ਤਪ ਅਸਥਾਨ ਅਤੇ ਬਾਬਾ ਸਾਹਿਬ ਦਿਆਲ ਦੇ ਧਾਰਮਿਕ ਅਸਥਾਨ ਦਮਦਮਾ ਸਾਹਿਬ ਝਿੰਗੜਾਂ ਵਿਖੇ ਵਰਲਡ ਚੈਂਪੀਅਨ ਉਸਤਾਦ ਵੇਟ ਲਿਫਟਰ ਅਤੇ ਰਾਜਾ ਸਾਹਿਬ ਸਪੋਰਟਸ ਕਲੱਬ ਦੇ ਨਾਮਵਰ ...
ਭੱਦੀ, 30 ਨਵੰਬਰ (ਨਰੇਸ਼ ਧੌਲ)- ਨਵਾਂ ਪਿੰਡ ਟੱਪਰੀਆਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭੱਦੀ-ਬਲਾਚੌਰ ਮੁੱਖ ਸੜਕ ਦੁਬਾਰਾ ਟੁੱਟਣੀ ਸ਼ੁਰੂ ਹੋ ਗਈ ਹੈ ਪ੍ਰੰਤੂ ਪੰਚਾਇਤ ਤੇ ਪ੍ਰਸ਼ਾਸਨ ਮਹਿਜ਼ ਇਕ ਮੂਕ ਦਰਸ਼ਕ ਬਣੇ ਹੋਏ ਦਿਖਾਈ ਦੇ ਰਹੇ ਹਨ | ਜਾਣਕਾਰੀ ...
ਬੰਗਾ, 30 ਨਵੰਬਰ, (ਕਰਮ ਲਧਾਣਾ) - ਉੱਚ ਸਿੱਖਿਆ ਦੇ ਖੇਤਰ ਅਤੇ ਖੇਡਾਂ 'ਚ ਉੱਚ ਕੋਟੀ ਦੇ ਖਿਡਾਰੀ ਪੈਦਾ ਕਰਨ ਵਾਲੇ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪ੍ਰੋਫੈਸਰ ਗੁਰਿੰਦਰ ਸਿੰਘ ਦਾ ਓਾਟਾਰੀਓ ਵਿਧਾਨ ਸਭਾ ਕੈਨੇਡਾ 'ਚ ਕੈਬਨਿਟ ਮੰਤਰੀ ਪ੍ਰਭਮੀਤ ਸਿੰਘ ਸਰਕਾਰੀਆ, ਅਮਰਜੋਤ ...
ਸੰਧਵਾਂ, 30 ਨਵੰਬਰ (ਪ੍ਰੇਮੀ ਸੰਧਵਾਂ) - ਗਰੀਬਾਂ ਦੇ ਦਰਦ ਨੂੰ ਆਪਣਾ ਦਰਦ ਸਮਝ ਕੇ ਉਨ੍ਹਾਂ ਦੀ ਸੇਵਾ ਲਈ ਹਰ ਵਕਤ ਤਿਆਰ ਰਹਿਣ ਵਾਲੇ ਉੱਘੇ ਸਮਾਜ ਸੇਵੀ ਸਵ: ਮਹਿੰਦਰ ਪਾਲ ਹੀਰ ਦੀ ਪੰਜਵੀਂ ਬਰਸੀ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ਼ੀਲਾ ਹੀਰ, ਸਪੁੱਤਰੀ ਐਡਵੋਕੇਟ ਆਸ਼ਾ ...
ਔੜ, 30 ਨਵੰਬਰ (ਜਰਨੈਲ ਸਿੰਘ ਖੁਰਦ)- ਗੁਰਦੁਆਰਾ ਸਿੰਘ ਸਭਾ ਬਜੀਦਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਰਵਿਦਾਸ ਮਿਸ਼ਨ ਵੈਲਫੇਅਰ ਸੁਸਾਇਟੀ ਥਾਂਦੀਆਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਅੱਖਾਂ ਅਤੇ ਹੋਰ ਬਿਮਾਰੀਆਂ ਦਾ ਕੈਂਪ 1 ਦਸੰਬਰ ਤੋਂ 1 ਜਨਵਰੀ ਤੱਕ ਲਗਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਬਾਬਾ ਜਸਦੀਪ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX